ਯਿਰਮਿਯਾਹ Chapter 44 PANIRV Bible Verse Images

ਯਿਰਮਿਯਾਹ 44 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 44 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 44:1 (PANIRV)
Square Portrait Landscape 4K UHD
ਉਹ ਬਚਨ ਜਿਹੜਾ ਸਾਰੇ ਯਹੂਦੀਆਂ ਦੇ ਬਾਰੇ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਸਨ, ਅਰਥਾਤ ਮਿਗਦੋਲ, ਤਹਪਨਹੇਸ, ਨੋਫ਼ ਅਤੇ ਪਥਰੋਸ ਦੇਸ ਦੇ ਵੱਸਣ ਵਾਲਿਆਂ ਦੇ ਬਾਰੇ ਯਿਰਮਿਯਾਹ ਕੋਲ ਆਇਆ ਕਿ

ਯਿਰਮਿਯਾਹ 44:2 (PANIRV)
Square Portrait Landscape 4K UHD
ਸੈਨਾਂ ਦਾ ਰਾਜਾ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪ ਉਹ ਸਾਰੀ ਬੁਰਿਆਈ ਜਿਹੜੀ ਮੈਂ ਯਰੂਸ਼ਲਮ ਉੱਤੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਲਿਆਂਦੀ ਡਿੱਠੀ। ਵੇਖੋ, ਉਹ ਅੱਜ ਦੇ ਦਿਨ ਉਜਾੜ ਪਏ ਹਨ, ਉਹਨਾਂ ਵਿੱਚ ਕੋਈ ਨਹੀਂ ਵੱਸਦਾ

ਯਿਰਮਿਯਾਹ 44:3 (PANIRV)
Square Portrait Landscape 4K UHD
ਉਸ ਬੁਰਿਆਈ ਦੇ ਕਾਰਨ ਜਿਹੜੀ ਉਹਨਾਂ ਨੇ ਮੈਨੂੰ ਖਿਝਾਉਣ ਲਈ ਕੀਤੀ ਜਦ ਉਹ ਧੂਪ ਧੁਖਾਉਣ ਲਈ ਗਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਜਿਹਨਾਂ ਨੂੰ ਨਾ ਉਹ, ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸੀ

ਯਿਰਮਿਯਾਹ 44:4 (PANIRV)
Square Portrait Landscape 4K UHD
ਮੈਂ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਕਰ ਕੇ ਭੇਜਿਆ ਅਤੇ ਆਖਿਆ, ਤੁਸੀਂ ਇਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ

ਯਿਰਮਿਯਾਹ 44:5 (PANIRV)
Square Portrait Landscape 4K UHD
ਪਰ ਉਹਨਾਂ ਨਾ ਸੁਣਿਆ ਅਤੇ ਨਾ ਆਪਣਾ ਕੰਨ ਲਾਇਆ ਭਈ ਆਪਣੀ ਬੁਰਿਆਈ ਤੋਂ ਮੁੜਨ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ

ਯਿਰਮਿਯਾਹ 44:6 (PANIRV)
Square Portrait Landscape 4K UHD
ਤਦ ਮੇਰਾ ਗੁੱਸਾ ਅਤੇ ਮੇਰਾ ਕ੍ਰੋਧ ਡੋਲ੍ਹਿਆ ਗਿਆ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਭੜਕ ਉੱਠਿਆ ਅਤੇ ਉਹਨਾਂ ਨੂੰ ਬਰਬਾਦ ਅਤੇ ਵਿਰਾਨ ਕਰ ਦਿੱਤਾ ਹੈ ਜਿਵੇਂ ਅੱਜ ਦੇ ਦਿਨ ਹੈ।

ਯਿਰਮਿਯਾਹ 44:7 (PANIRV)
Square Portrait Landscape 4K UHD
ਹੁਣ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਕਿਉਂ ਇਹ ਵੱਡੀ ਬੁਰਿਆਈ ਆਪਣੀਆਂ ਜਾਨਾਂ ਨਾਲ ਕਰਦੇ ਹੋ ਭਈ ਤੁਸੀਂ ਆਪਣੇ ਵਿੱਚੋਂ ਮਨੁੱਖ ਅਤੇ ਔਰਤਾਂ, ਨਿਆਣੇ ਅਤੇ ਦੁੱਧ ਚੁੰਘਦੇ ਯਹੂਦਾਹ ਦੇ ਵਿੱਚੋਂ ਵੱਢੋ ਭਈ ਤੁਹਾਡੇ ਲਈ ਕੋਈ ਬਕੀਆ ਨਾ ਰਹੇ?

ਯਿਰਮਿਯਾਹ 44:8 (PANIRV)
Square Portrait Landscape 4K UHD
ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ?

ਯਿਰਮਿਯਾਹ 44:9 (PANIRV)
Square Portrait Landscape 4K UHD
ਕੀ ਤੁਸੀਂ ਆਪਣੇ ਪੁਰਖਿਆਂ ਦੀਆਂ ਬਦੀਆਂ, ਯਹੂਦਾਹ ਦੇ ਰਾਜਿਆਂ ਦੀਆਂ ਬਦੀਆਂ, ਉਹਨਾਂ ਦੀਆਂ ਰਾਣੀਆਂ ਦੀਆਂ ਬਦੀਆਂ, ਆਪਣੀਆਂ ਬਦੀਆਂ, ਅਤੇ ਆਪਣੀਆਂ ਔਰਤਾਂ ਦੀਆਂ ਬਦੀਆਂ ਜਿਹੜੀਆਂ ਤੁਸੀਂ ਯਹੂਦਾਹ ਦੇ ਦੇਸ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ ਭੁੱਲ ਗਏ ਹੋ?

ਯਿਰਮਿਯਾਹ 44:10 (PANIRV)
Square Portrait Landscape 4K UHD
ਉਹ ਅੱਜ ਦੇ ਦਿਨ ਤੱਕ ਨੀਵੇਂ ਨਹੀਂ ਹੋਏ, ਨਾ ਡਰੇ ਅਤੇ ਨਾ ਮੇਰੀ ਬਿਵਸਥਾ ਅਤੇ ਮੇਰੀਆਂ ਬਿਧੀਆਂ ਉੱਤੇ ਚੱਲੇ ਜਿਹੜੀਆਂ ਮੈਂ ਤੁਹਾਡੇ ਅੱਗੇ ਅਤੇ ਤੁਹਾਡੇ ਪੁਰਖਿਆਂ ਅੱਗੇ ਰੱਖੀਆਂ।

ਯਿਰਮਿਯਾਹ 44:11 (PANIRV)
Square Portrait Landscape 4K UHD
ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਬਦੀ ਲਈ ਆਪਣਾ ਮੂੰਹ ਤੁਹਾਡੇ ਵਿਰੁੱਧ ਕਰਾਂਗਾ, ਕਿ ਸਾਰੇ ਯਹੂਦਾਹ ਨੂੰ ਕੱਟ ਦੇ

ਯਿਰਮਿਯਾਹ 44:12 (PANIRV)
Square Portrait Landscape 4K UHD
ਮੈਂ ਯਹੂਦਾਹ ਦੇ ਬਾਕੀ ਲੋਕਾਂ ਨੂੰ ਲਵਾਂਗਾ ਜਿਹਨਾਂ ਮਿਸਰ ਦੇਸ ਵਿੱਚ ਜਾਣ ਲਈ ਅਤੇ ਉੱਥੇ ਟਿਕਣ ਲਈ ਆਪਣਾ ਰੁਕ ਕੀਤਾ ਹੈ ਅਤੇ ਉਹਨਾਂ ਸਾਰਿਆਂ ਦਾ ਅੰਤ ਹੋ ਜਾਵੇਗਾ, ਉਹ ਮਿਸਰ ਦੇ ਦੇਸ ਵਿੱਚ ਡਿੱਗ ਪੈਣਗੇ ਅਤੇ ਤਲਵਾਰ ਅਤੇ ਕਾਲ ਨਾਲ ਉਹਨਾਂ ਦਾ ਅੰਤ ਹੋ ਜਾਵੇਗਾ, ਛੋਟੇ ਤੋਂ ਵੱਡੇ ਤੱਕ ਉਹ ਤਲਵਾਰ ਅਤੇ ਕਾਲ ਨਾਲ ਮਰ ਜਾਣਗੇ ਅਤੇ ਉਹ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਣਗੇ

ਯਿਰਮਿਯਾਹ 44:13 (PANIRV)
Square Portrait Landscape 4K UHD
ਅਤੇ ਮੈਂ ਮਿਸਰ ਦੇਸ ਦੇ ਵਾਸੀਆਂ ਦੀ ਖ਼ਬਰ ਲਵਾਂਗਾ ਜਿਵੇਂ ਮੈਂ ਯਰੂਸ਼ਲਮ ਦੀ ਖ਼ਬਰ ਤਲਵਾਰ, ਕਾਲ ਅਤੇ ਬਵਾ ਨਾਲ ਲਈ ਹੈ

ਯਿਰਮਿਯਾਹ 44:14 (PANIRV)
Square Portrait Landscape 4K UHD
ਸੋ ਯਹੂਦਾਹ ਦੇ ਬਾਕੀ ਲੋਕਾਂ ਵਿੱਚੋਂ ਕੋਈ ਵੀ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਨੱਠ ਕੇ ਨਾ ਬਚੇਗਾ, ਨਾ ਯਹੋਵਾਹ ਦੇ ਦੇਸ ਨੂੰ ਮੁੜੇਗਾ ਜਿੱਥੇ ਉਹਨਾਂ ਦਾ ਜੀ ਵੱਸਣ ਲਈ ਮੁੜ ਜਾਨ ਨੂੰ ਲੋਚਦਾ ਹੈ ਕਿਉਂ ਜੋ ਭਗੌੜਿਆਂ ਤੋਂ ਛੁੱਟ ਉਹ ਨਾ ਮੁੜਨਗੇ।

ਯਿਰਮਿਯਾਹ 44:15 (PANIRV)
Square Portrait Landscape 4K UHD
ਤਦ ਸਾਰੇ ਮਨੁੱਖਾਂ ਨੇ ਜਿਹੜੇ ਜਾਣਦੇ ਸਨ ਕਿ ਉਹਨਾਂ ਦੀਆਂ ਔਰਤਾਂ ਨੇ ਦੂਜੇ ਦੇਵਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਔਰਤਾਂ ਦੇ ਵੱਡੇ ਦਲ ਨੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ ਕਿ

ਯਿਰਮਿਯਾਹ 44:16 (PANIRV)
Square Portrait Landscape 4K UHD
ਜਿਹੜੀ ਗੱਲ ਤੂੰ ਸਾਨੂੰ ਯਹੋਵਾਹ ਦੇ ਨਾਮ ਨਾਲ ਬੋਲਿਆ ਹੈਂ ਅਸੀਂ ਤੇਰੀ ਨਾ ਸੁਣਾਂਗੇ

ਯਿਰਮਿਯਾਹ 44:17 (PANIRV)
Square Portrait Landscape 4K UHD
ਪਰ ਅਸੀਂ ਜ਼ਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ। ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਲ੍ਹਾਂਗੇ ਜਿਵੇਂ ਅਸੀਂ ਆਪ, ਸਾਡੇ ਪੁਰਖਿਆਂ ਨੇ, ਸਾਡੇ ਰਾਜਿਆਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ। ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸੀ ਅਤੇ ਅਸੀਂ ਚੰਗੇ ਸੀ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸੀ

ਯਿਰਮਿਯਾਹ 44:18 (PANIRV)
Square Portrait Landscape 4K UHD
ਜਦ ਤੋਂ ਤੁਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਣੀ ਅਤੇ ਪੀਣ ਦੀਆਂ ਭੇਟਾਂ ਡੋਲ੍ਹਣੀਆਂ ਛੱਡੀਆਂ ਹਨ ਸਾਨੂੰ ਸਾਰੀਆਂ ਚੀਜ਼ਾਂ ਦੀ ਥੁੜ ਹੈ, ਸਾਡਾ ਤਲਵਾਰ ਅਤੇ ਕਾਲ ਨਾਲ ਅੰਤ ਹੋ ਗਿਆ ਹੈ!

ਯਿਰਮਿਯਾਹ 44:19 (PANIRV)
Square Portrait Landscape 4K UHD
ਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨ੍ਹਾਂ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ?।

ਯਿਰਮਿਯਾਹ 44:20 (PANIRV)
Square Portrait Landscape 4K UHD
ਤਦ ਯਿਰਮਿਯਾਹ ਨੇ ਸਾਰੇ ਲੋਕਾਂ ਨੂੰ ਉਹਨਾਂ ਦੇ ਮਰਦਾਂ ਅਤੇ ਔਰਤਾਂ, ਸਗੋਂ ਉਹਨਾਂ ਸਾਰਿਆਂ ਲੋਕਾਂ ਦੇ ਬਾਰੇ ਜਿਹਨਾਂ ਉਸ ਨੂੰ ਇਹ ਉੱਤਰ ਦਿੱਤਾ ਸੀ ਆਖਿਆ,

ਯਿਰਮਿਯਾਹ 44:21 (PANIRV)
Square Portrait Landscape 4K UHD
ਉਹ ਧੂਪ ਜਿਹੜੀ ਤੁਸੀਂ ਅਤੇ ਤੁਹਾਡੇ ਪੁਰਖਿਆਂ, ਤੁਹਾਡੇ ਰਾਜਿਆਂ, ਤੁਹਾਡੇ ਸਰਦਾਰਾਂ ਅਤੇ ਦੇਸ ਦੇ ਲੋਕਾਂ ਨੇ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਧੁਖਾਈ, ਕੀ ਯਹੋਵਾਹ ਨੇ ਉਹ ਨੂੰ ਚੇਤੇ ਨਾ ਕੀਤਾ ਅਤੇ ਉਹ ਦੇ ਦਿਲ ਉੱਤੇ ਨਾ ਆਇਆ?

ਯਿਰਮਿਯਾਹ 44:22 (PANIRV)
Square Portrait Landscape 4K UHD
ਯਹੋਵਾਹ ਇਸ ਦੇ ਅੱਗੇ ਤੁਹਾਡੇ ਬੁਰੇ ਕਰਤੱਬਾਂ ਦੇ ਕਾਰਨ ਅਤੇ ਘਿਣਾਉਣਿਆਂ ਕੰਮਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਤੁਹਾਨੂੰ ਝੱਲ ਨਾ ਸਕਿਆ। ਤੁਹਾਡਾ ਦੇਸ ਉਜਾੜ, ਵਿਰਾਨ ਅਤੇ ਸਰਾਪ ਹੋ ਗਿਆ ਜਿੱਥੇ ਕੋਈ ਨਹੀਂ ਵੱਸਦਾ ਜਿਵੇਂ ਅੱਜ ਦੇ ਦਿਨ ਹੈ

ਯਿਰਮਿਯਾਹ 44:23 (PANIRV)
Square Portrait Landscape 4K UHD
ਇਸ ਲਈ ਜੋ ਤੁਸੀਂ ਧੂਪ ਧੁਖਾਈ ਅਤੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਤੁਸੀਂ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਉਸ ਦੀ ਬਿਵਸਥਾ ਅਤੇ ਉਸ ਦੀਆਂ ਵਿਧੀਆਂ ਅਤੇ ਉਸ ਦੀਆਂ ਸਾਖੀਆਂ ਉੱਤੇ ਨਾ ਚੱਲੇ, ਇਸ ਲਈ ਇਹ ਬੁਰਿਆਈ ਤੁਹਾਨੂੰ ਆ ਪਈ, ਜਿਵੇਂ ਅੱਜ ਦੇ ਦਿਨ ਹੈ।

ਯਿਰਮਿਯਾਹ 44:24 (PANIRV)
Square Portrait Landscape 4K UHD
ਯਿਰਮਿਯਾਹ ਨੇ ਸਾਰੇ ਲੋਕਾਂ ਅਤੇ ਔਰਤਾਂ ਨੂੰ ਆਖਿਆ, ਹੇ ਸਾਰੇ ਯਹੂਦਾਹ ਜਿਹੜੇ ਮਿਸਰ ਦੇਸ ਵਿੱਚ ਹੋ, ਯਹੋਵਾਹ ਦਾ ਬਚਨ ਸੁਣੋ!

ਯਿਰਮਿਯਾਹ 44:25 (PANIRV)
Square Portrait Landscape 4K UHD
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਅਤੇ ਤੁਹਾਡੀਆਂ ਔਰਤਾਂ ਨੇ ਆਪਣੇ ਮੂੰਹਾਂ ਨਾਲ ਗੱਲ ਕੀਤੀ ਅਤੇ ਆਪਣੇ ਹੱਥਾਂ ਨਾਲ ਉਸ ਨੂੰ ਪੂਰਾ ਵੀ ਕੀਤਾ ਕਿ ਅਸੀਂ ਆਪਣੀਆਂ ਸੁੱਖਣਾ ਜ਼ਰੂਰ ਪੂਰੀਆਂ ਕਰਾਂਗੇ ਜਿਹੜੀਆਂ ਅਸੀਂ ਸੁੱਖੀਆਂ ਹਨ ਕਿ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਉਸ ਦੇ ਲਈ ਪੀਣ ਦੀਆਂ ਭੇਟਾਂ ਡੋਲ੍ਹਾਂਗੇ। ਤੁਸੀਂ ਆਪਣੀਆਂ ਸੁੱਖਣਾ ਨੂੰ ਜ਼ਰੂਰ ਕਾਇਮ ਕਰੋ ਅਤੇ ਆਪਣੀਆਂ ਸੁੱਖਣਾ ਨੂੰ ਜ਼ਰੂਰ ਪੂਰੀਆਂ ਕਰੋ!

ਯਿਰਮਿਯਾਹ 44:26 (PANIRV)
Square Portrait Landscape 4K UHD
ਇਸ ਲਈ ਹੇ ਸਾਰੇ ਯਹੂਦਾਹ ਯਹੋਵਾਹ ਦਾ ਬਚਨ ਸੁਣੋ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹੋ। ਵੇਖੋ, ਯਹੋਵਾਹ ਆਖਦਾ ਹੈ, ਮੈਂ ਆਪਣੇ ਵੱਡੇ ਨਾਮ ਦੀ ਸਹੁੰ ਖਾਧੀ ਹੈ ਕਿ ਮੇਰਾ ਨਾਮ ਫਿਰ ਯਹੂਦਾਹ ਦੇ ਕਿਸੇ ਮਨੁੱਖ ਦੇ ਮੂੰਹੋਂ ਨਾ ਲਿਆ ਜਾਵੇਗਾ ਜਿਹੜਾ ਮਿਸਰ ਦੇ ਸਾਰੇ ਦੇਸ ਵਿੱਚ ਆਖੇ, “ਪ੍ਰਭੂ ਯਹੋਵਾਹ ਦੇ ਜੀਵਨ ਦੀ ਸਹੁੰ”

ਯਿਰਮਿਯਾਹ 44:27 (PANIRV)
Square Portrait Landscape 4K UHD
ਵੇਖੋ, ਮੈਂ ਉਹਨਾਂ ਉੱਤੇ ਬੁਰਿਆਈ ਲਈ, ਭਲਿਆਈ ਲਈ ਨਹੀਂ, ਤਾੜ ਵਿੱਚ ਹਾਂ ਕਿ ਯਹੂਦਾਹ ਦੇ ਸਾਰੇ ਮਨੁੱਖ ਜਿਹੜੇ ਮਿਸਰ ਦੇਸ ਵਿੱਚ ਹਨ ਤਲਵਾਰ ਅਤੇ ਕਾਲ ਨਾਲ ਮੁਕਾਏ ਜਾਣ ਜਦ ਤੱਕ ਉਹਨਾਂ ਦਾ ਅੰਤ ਨਾ ਹੋ ਜਾਵੇ

ਯਿਰਮਿਯਾਹ 44:28 (PANIRV)
Square Portrait Landscape 4K UHD
ਜਿਹੜੇ ਤਲਵਾਰ ਤੋਂ ਬਚ ਰਹਿਣਗੇ ਉਹ ਮਿਸਰ ਦੇਸ ਵਿੱਚੋਂ ਯਹੂਦਾਹ ਦੇ ਦੇਸ ਨੂੰ ਮੁੜਨਗੇ ਪਰ ਉਹ ਗਿਣਤੀ ਵਿੱਚ ਥੋੜੇ ਹੋਣਗੇ ਅਤੇ ਯਹੂਦਾਹ ਦਾ ਸਾਰਾ ਬਕੀਆ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਜਾਣੇਗਾ ਭਈ ਕਿਹ ਦਾ ਬਚਨ ਕਾਇਮ ਰਹਿੰਦਾ ਹੈ, ਮੇਰਾ ਜਾਂ ਉਹਨਾਂ ਦਾ!

ਯਿਰਮਿਯਾਹ 44:29 (PANIRV)
Square Portrait Landscape 4K UHD
ਯਹੋਵਾਹ ਦਾ ਵਾਕ ਹੈ ਕਿ ਤੁਹਾਡੇ ਲਈ ਇਹ ਨਿਸ਼ਾਨ ਹੈ ਭਈ ਮੈਂ ਤੁਹਾਡੇ ਉੱਤੇ ਇਸੇ ਸਥਾਨ ਵਿੱਚ ਸਜ਼ਾ ਲਿਆਵਾਂਗਾ ਤਾਂ ਜੋ ਤੁਸੀਂ ਜਾਣ ਲਓ ਕਿ ਸੱਚ-ਮੁੱਚ ਬੁਰਿਆਈ ਲਈ ਮੇਰੀਆਂ ਗੱਲਾਂ ਤੁਹਾਡੇ ਵਿਰੁੱਧ ਕਾਇਮ ਰਹਿਣਗੀਆਂ,

ਯਿਰਮਿਯਾਹ 44:30 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ ਮਿਸਰ ਦੇ ਰਾਜੇ ਫ਼ਿਰਊਨ ਹਾਫ਼ਰਾ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ ਦੇ ਦਿਆਂਗਾ ਜਿਵੇਂ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦਿੱਤਾ ਜਿਹੜਾ ਉਸ ਦਾ ਵੈਰੀ ਅਤੇ ਉਹ ਦੀ ਜਾਨ ਦਾ ਗਾਹਕ ਸੀ।

Available Bible Translations

American Standard Version (ASV)
Jeremiah 44 (ASV) »
King James Version (KJV)
Jeremiah 44 (KJV) »
GOD’S WORD® (GW)
Jeremiah 44 (GW) »
Berean Bible (BSB)
Jeremiah 44 (BSB) »
World English Bible (WEB)
Jeremiah 44 (WEB) »
French Bible (LSG)
Jérémie 44 (LSG) »
German Bible (LUTH1912)
Jeremia 44 (LUTH1912) »
Hebrew Bible (HEB)
ירמיה 44 (HEB) »
Portuguese Bible (BSL)
Jeremias 44 (BSL) »
Vietnamese Bible (VIE)
Giê-rê-mi-a 44 (VIE) »
Spanish Bible (RVA)
Jeremías 44 (RVA) »
Italian Bible (RIV)
Geremia 44 (RIV) »
Chinese Simplified (CUVS)
耶 利 米 书 44 (CUVS) »
Chinese Traditional (CUVT)
耶 利 米 書 44 (CUVT) »
Albanian Bible (ALB)
Jeremia 44 (ALB) »
Swedish Bible (SV1917)
Jeremia 44 (SV1917) »
Russian Bible (RUSV)
Иеремия 44 (RUSV) »
Ukrainian Bible (UKR)
Єремія 44 (UKR) »
Hungarian Bible (KAR)
Jeremiás 44 (KAR) »
Bulgarian Bible (BULG)
Еремия 44 (BULG) »
Japanese Bible (JPN)
エレミヤ書 44 (JPN) »
Norwegian Bible (NORSK)
Jeremia 44 (NORSK) »

ਯਿਰਮਿਯਾਹ (PANIRV) Chapter Selection

PANIRV Book Selection List