ਯਿਰਮਿਯਾਹ Chapter 52 PANIRV Bible Verse Images

ਯਿਰਮਿਯਾਹ 52 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 52 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 52:1 (PANIRV)
Square Portrait Landscape 4K UHD
ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ

ਯਿਰਮਿਯਾਹ 52:2 (PANIRV)
Square Portrait Landscape 4K UHD
ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉਸੇ ਦੇ ਅਨੁਸਾਰ ਉਸ ਨੇ ਵੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ

ਯਿਰਮਿਯਾਹ 52:3 (PANIRV)
Square Portrait Landscape 4K UHD
ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ।

ਯਿਰਮਿਯਾਹ 52:4 (PANIRV)
Square Portrait Landscape 4K UHD
ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ

ਯਿਰਮਿਯਾਹ 52:5 (PANIRV)
Square Portrait Landscape 4K UHD
ਅਤੇ ਸਿਦਕੀਯਾਹ ਰਾਜਾ ਦੇ ਸ਼ਾਸਨ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਘੇਰਿਆ ਰਿਹਾ

ਯਿਰਮਿਯਾਹ 52:6 (PANIRV)
Square Portrait Landscape 4K UHD
ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ

ਯਿਰਮਿਯਾਹ 52:7 (PANIRV)
Square Portrait Landscape 4K UHD
ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਯੋਧੇ ਰਾਤੋਂ-ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਉਹ ਮੈਦਾਨ ਦੇ ਰਾਹ ਗਏ

ਯਿਰਮਿਯਾਹ 52:8 (PANIRV)
Square Portrait Landscape 4K UHD
ਅਤੇ ਕਸਦੀਆਂ ਦੀ ਸੈਨਾਂ ਨੇ ਰਾਜਾ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਸਿਦਕੀਯਾਹ ਨੂੰ ਜਾ ਲਿਆ ਅਤੇ ਉਹ ਦੀ ਸਾਰੀ ਸੈਨਾਂ ਉਹ ਦੇ ਕੋਲੋਂ ਖਿੰਡ-ਪੁੰਡ ਗਈ

ਯਿਰਮਿਯਾਹ 52:9 (PANIRV)
Square Portrait Landscape 4K UHD
ਸੋ ਉਨ੍ਹਾਂ ਨੇ ਰਾਜਾ ਨੂੰ ਫੜ੍ਹ ਲਿਆ ਅਤੇ ਉਹ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਸ ਨੇ ਉਹ ਦਾ ਨਿਆਂ ਕੀਤਾ

ਯਿਰਮਿਯਾਹ 52:10 (PANIRV)
Square Portrait Landscape 4K UHD
ਤਾਂ ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਨਾਲੇ ਯਹੂਦਾਹ ਦੇ ਸਾਰੇ ਸਰਦਾਰਾਂ ਨੂੰ ਰਿਬਲਾਹ ਵਿੱਚ ਵੱਢ ਸੁੱਟਿਆ

ਯਿਰਮਿਯਾਹ 52:11 (PANIRV)
Square Portrait Landscape 4K UHD
ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਇਆ ਅਤੇ ਉਹ ਨੂੰ ਪਹਿਰੇ ਦੇ ਘਰ ਵਿੱਚ ਉਹ ਦੀ ਮੌਤ ਦੇ ਦਿਨ ਤੱਕ ਰੱਖਿਆ।

ਯਿਰਮਿਯਾਹ 52:12 (PANIRV)
Square Portrait Landscape 4K UHD
ਪੰਜਵੇਂ ਮਹੀਨੇ ਦੇ ਦਸਵੇਂ ਦਿਨ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਉੱਨੀਵਾਂ ਸਾਲ ਸੀ ਸ਼ਾਹੀ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਰਾਜਾ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ

ਯਿਰਮਿਯਾਹ 52:13 (PANIRV)
Square Portrait Landscape 4K UHD
ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ, ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ

ਯਿਰਮਿਯਾਹ 52:14 (PANIRV)
Square Portrait Landscape 4K UHD
ਅਤੇ ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ, ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ

ਯਿਰਮਿਯਾਹ 52:15 (PANIRV)
Square Portrait Landscape 4K UHD
ਅਤੇ ਲੋਕਾਂ ਦੇ ਅੱਤ ਗਰੀਬਾਂ ਵਿੱਚੋਂ ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਕਾਰੀਗਰਾਂ ਦੇ ਬਕੀਏ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਗ਼ੁਲਾਮ ਕਰ ਕੇ ਲੈ ਗਿਆ

ਯਿਰਮਿਯਾਹ 52:16 (PANIRV)
Square Portrait Landscape 4K UHD
ਪਰ ਨਬੂਜ਼ਰਦਾਨ ਜੱਲਾਦਾਂ ਦੇ ਸਰਦਾਰ ਨੇ ਦੇਸ ਦੇ ਅੱਤ ਕੰਗਾਲਾਂ ਵਿੱਚੋਂ ਕੁਝ ਲੋਕ ਛੱਡ ਦਿੱਤੇ ਕਿ ਦਾਖ ਦੇ ਬਾਗ਼ਾਂ ਦੇ ਰਾਖੇ ਤੇ ਬਾਗਬਾਨ ਹੋਣ

ਯਿਰਮਿਯਾਹ 52:17 (PANIRV)
Square Portrait Landscape 4K UHD
ਅਤੇ ਪਿੱਤਲ ਦੇ ਉਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਉਹ ਉਹਨਾਂ ਦਾ ਸਾਰਾ ਪਿੱਤਲ ਬਾਬਲ ਨੂੰ ਲੈ ਗਏ

ਯਿਰਮਿਯਾਹ 52:18 (PANIRV)
Square Portrait Landscape 4K UHD
ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ

ਯਿਰਮਿਯਾਹ 52:19 (PANIRV)
Square Portrait Landscape 4K UHD
ਨਾਲੇ ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ, ਅਤੇ ਕਟੋਰਦਾਨ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜੱਲਾਦਾਂ ਦਾ ਸਰਦਾਰ ਲੈ ਗਿਆ

ਯਿਰਮਿਯਾਹ 52:20 (PANIRV)
Square Portrait Landscape 4K UHD
ਰਹੇ ਦੋ ਥੰਮ੍ਹ, ਵੱਡਾ ਹੌਦ, ਉਹ ਦੇ ਹੇਠਾਂ ਦੇ ਬਾਰਾਂ ਸਾਨ੍ਹ, ਅਤੇ ਕੁਰਸੀਆਂ ਜਿਨ੍ਹਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ

ਯਿਰਮਿਯਾਹ 52:21 (PANIRV)
Square Portrait Landscape 4K UHD
ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਤੇ ਬਾਰਾਂ ਹੱਥ ਦੀ ਰੱਸੀ ਉਹ ਦੇ ਦੁਆਲੇ ਆਉਂਦੀ ਸੀ ਅਤੇ ਉਹ ਚਾਰ ਉਂਗਲ ਮੋਟਾ ਸੀ ਤੇ ਪੋਲਾ ਸੀ

ਯਿਰਮਿਯਾਹ 52:22 (PANIRV)
Square Portrait Landscape 4K UHD
ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਪੰਜ ਹੱਥ ਉੱਚਾ ਸੀ ਅਤੇ ਉਹ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਵੀ ਇਹੋ ਜਿਹਾ ਸੀ ਅਤੇ ਉਸ ਉੱਤੇ ਵੀ ਅਨਾਰ ਸਨ

ਯਿਰਮਿਯਾਹ 52:23 (PANIRV)
Square Portrait Landscape 4K UHD
ਛਿਆਨਵੇਂ ਅਨਾਰ ਉਸ ਦੇ ਪਾਸੇ ਉੱਤੇ ਸਨ ਅਤੇ ਜਾਲੀ ਦੇ ਦੁਆਲੇ ਦੇ ਸਾਰੇ ਅਨਾਰ ਇੱਕ ਸੌ ਸਨ।

ਯਿਰਮਿਯਾਹ 52:24 (PANIRV)
Square Portrait Landscape 4K UHD
ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ

ਯਿਰਮਿਯਾਹ 52:25 (PANIRV)
Square Portrait Landscape 4K UHD
ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਯੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਸੱਤ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ

ਯਿਰਮਿਯਾਹ 52:26 (PANIRV)
Square Portrait Landscape 4K UHD
ਇਨ੍ਹਾਂ ਨੂੰ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ੍ਹ ਕੇ ਬਾਬਲ ਦੇ ਰਾਜਾ ਦੇ ਕੋਲ ਰਿਬਲਾਹ ਵਿੱਚ ਲੈ ਗਿਆ

ਯਿਰਮਿਯਾਹ 52:27 (PANIRV)
Square Portrait Landscape 4K UHD
ਅਤੇ ਬਾਬਲ ਦੇ ਰਾਜਾ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ।

ਯਿਰਮਿਯਾਹ 52:28 (PANIRV)
Square Portrait Landscape 4K UHD
ਇਹ ਉਹ ਲੋਕ ਹਨ ਜਿਹਨਾਂ ਨੂੰ ਨਬੂਕਦਨੱਸਰ ਗ਼ੁਲਾਮ ਕਰ ਕੇ ਲੈ ਗਿਆ - ਸੱਤਵੇਂ ਸਾਲ ਵਿੱਚ ਤਿੰਨ ਹਜ਼ਾਰ ਤੇਈ ਯਹੂਦੀ

ਯਿਰਮਿਯਾਹ 52:29 (PANIRV)
Square Portrait Landscape 4K UHD
ਅਤੇ ਨਬੂਕਦਨੱਸਰ ਦੇ ਅਠਾਰਵੇਂ ਸਾਲ ਉਹ ਯਰੂਸ਼ਲਮ ਵਿੱਚੋਂ ਅੱਠ ਸੌ ਬੱਤੀ ਜਾਨਾਂ ਨੂੰ ਗ਼ੁਲਾਮ ਕਰਕੇ ਲੈ ਗਿਆ

ਯਿਰਮਿਯਾਹ 52:30 (PANIRV)
Square Portrait Landscape 4K UHD
ਨਬੂਕਦਨੱਸਰ ਦੇ ਤੇਈਵੇਂ ਸਾਲ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਸੱਤ ਸੌ ਪੰਤਾਲੀ ਯਹੂਦੀ ਗ਼ੁਲਾਮ ਕਰ ਕੇ ਲੈ ਗਿਆ। ਇਹ ਸਾਰੇ ਜਣੇ ਚਾਰ ਹਜ਼ਾਰ ਛੇ ਸੌ ਸਨ।

ਯਿਰਮਿਯਾਹ 52:31 (PANIRV)
Square Portrait Landscape 4K UHD
ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ ਦੇ ਬਾਰ੍ਹਵੇਂ ਮਹੀਨੇ ਦੇ ਪੱਚੀਵੇਂ ਦਿਨ ਅਜਿਹਾ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਸਾਲ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦ ਤੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ

ਯਿਰਮਿਯਾਹ 52:32 (PANIRV)
Square Portrait Landscape 4K UHD
ਅਤੇ ਉਸ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਉਹ ਦੇ ਸਿੰਘਾਸਣ ਨੂੰ ਉਹਨਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਬਾਬਲ ਵਿੱਚ ਸਨ ਉੱਚਿਆਂ ਕੀਤਾ

ਯਿਰਮਿਯਾਹ 52:33 (PANIRV)
Square Portrait Landscape 4K UHD
ਸੋ ਯਹੋਯਾਕੀਨ ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ

ਯਿਰਮਿਯਾਹ 52:34 (PANIRV)
Square Portrait Landscape 4K UHD
ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਰਾਜਾ ਵੱਲੋਂ ਉਹ ਦੀ ਉਮਰ ਭਰ ਮੌਤ ਤੱਕ ਨਿੱਤ ਦਿੱਤਾ ਜਾਂਦਾ ਰਿਹਾ।

Available Bible Translations

American Standard Version (ASV)
Jeremiah 52 (ASV) »
King James Version (KJV)
Jeremiah 52 (KJV) »
GOD’S WORD® (GW)
Jeremiah 52 (GW) »
Berean Bible (BSB)
Jeremiah 52 (BSB) »
World English Bible (WEB)
Jeremiah 52 (WEB) »
French Bible (LSG)
Jérémie 52 (LSG) »
German Bible (LUTH1912)
Jeremia 52 (LUTH1912) »
Hebrew Bible (HEB)
ירמיה 52 (HEB) »
Portuguese Bible (BSL)
Jeremias 52 (BSL) »
Vietnamese Bible (VIE)
Giê-rê-mi-a 52 (VIE) »
Spanish Bible (RVA)
Jeremías 52 (RVA) »
Italian Bible (RIV)
Geremia 52 (RIV) »
Chinese Simplified (CUVS)
耶 利 米 书 52 (CUVS) »
Chinese Traditional (CUVT)
耶 利 米 書 52 (CUVT) »
Albanian Bible (ALB)
Jeremia 52 (ALB) »
Swedish Bible (SV1917)
Jeremia 52 (SV1917) »
Russian Bible (RUSV)
Иеремия 52 (RUSV) »
Ukrainian Bible (UKR)
Єремія 52 (UKR) »
Hungarian Bible (KAR)
Jeremiás 52 (KAR) »
Bulgarian Bible (BULG)
Еремия 52 (BULG) »
Japanese Bible (JPN)
エレミヤ書 52 (JPN) »
Norwegian Bible (NORSK)
Jeremia 52 (NORSK) »

ਯਿਰਮਿਯਾਹ (PANIRV) Chapter Selection

PANIRV Book Selection List