ਯਿਰਮਿਯਾਹ Chapter 7 PANIRV Bible Verse Images

ਯਿਰਮਿਯਾਹ 7 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 7 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 7:1 (PANIRV)
Square Portrait Landscape 4K UHD
ਇਹ ਉਹ ਬਚਨ ਹੈ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਕਿ

ਯਿਰਮਿਯਾਹ 7:2 (PANIRV)
Square Portrait Landscape 4K UHD
ਤੂੰ ਯਹੋਵਾਹ ਦੇ ਭਵਨ ਦੇ ਫਾਟਕ ਵਿੱਚ ਖਲੋ ਕੇ ਉੱਥੇ ਇਸ ਗੱਲ ਲਈ ਪੁਕਾਰ ਅਤੇ ਆਖ ਕਿ ਹੇ ਯਹੂਦਾਹ ਦੇ ਸਾਰਿਓ, ਯਹੋਵਾਹ ਦਾ ਬਚਨ ਸੁਣੋ, ਤੁਸੀਂ ਜਿਹੜੇ ਇਹਨਾਂ ਫਾਟਕਾਂ ਥਾਣੀ ਯਹੋਵਾਹ ਨੂੰ ਮੱਥਾ ਟੇਕਣ ਲਈ ਵੜਦੇ ਹੋ

ਯਿਰਮਿਯਾਹ 7:3 (PANIRV)
Square Portrait Landscape 4K UHD
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ ਤਾਂ ਮੈਂ ਤੁਹਾਨੂੰ ਇਸ ਸਥਾਨ ਵਿੱਚ ਵੱਸਣ ਦਿਆਂਗਾ

ਯਿਰਮਿਯਾਹ 7:4 (PANIRV)
Square Portrait Landscape 4K UHD
ਤੁਸੀਂ ਇਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ!

ਯਿਰਮਿਯਾਹ 7:5 (PANIRV)
Square Portrait Landscape 4K UHD
ਜੇ ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਪੱਕੀ ਤਰ੍ਹਾਂ ਨਾਲ ਠੀਕ ਕਰੋ ਅਤੇ ਜੇ ਤੁਸੀਂ ਪੱਕੀ ਤਰ੍ਹਾਂ ਨਾਲ ਮਨੁੱਖ ਅਤੇ ਉਸ ਦੇ ਗੁਆਂਢੀ ਵਿੱਚ ਇਨਸਾਫ਼ ਕਰੋ

ਯਿਰਮਿਯਾਹ 7:6 (PANIRV)
Square Portrait Landscape 4K UHD
ਜੇ ਤੁਸੀਂ ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੁੱਖ ਨਾ ਦਿਓ ਅਤੇ ਇਸ ਸਥਾਨ ਵਿੱਚ ਬੇਦੋਸ਼ੇ ਦਾ ਲਹੂ ਨਾ ਵਹਾਓ, ਨਾ ਦੂਜੇ ਦੇਵਤਿਆਂ ਦੇ ਪਿੱਛੇ ਆਪਣੇ ਨੁਕਸਾਨ ਲਈ ਜਾਓ

ਯਿਰਮਿਯਾਹ 7:7 (PANIRV)
Square Portrait Landscape 4K UHD
ਤਾਂ ਮੈਂ ਤੁਹਾਨੂੰ ਇਸ ਸਥਾਨ ਵਿੱਚ ਅਤੇ ਇਸ ਦੇਸ ਵਿੱਚ ਜਿਹੜਾ ਮੈਂ ਤੁਹਾਡਿਆਂ ਪੁਰਖਿਆਂ ਨੂੰ ਸਦਾ ਲਈ ਦਿੱਤਾ ਹੈ ਵੱਸਣ ਦਿਆਂਗਾ।

ਯਿਰਮਿਯਾਹ 7:8 (PANIRV)
Square Portrait Landscape 4K UHD
ਵੇਖੋ, ਤੁਸੀਂ ਝੂਠੀਆਂ ਗੱਲਾਂ ਉੱਤੇ ਭਰੋਸਾ ਕਰਦੇ ਹੋ ਜਿਹਨਾਂ ਤੋਂ ਕੁਝ ਲਾਭ ਨਹੀਂ

ਯਿਰਮਿਯਾਹ 7:9 (PANIRV)
Square Portrait Landscape 4K UHD
ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਵਿਭਚਾਰ ਕਰੋਗੇ, ਝੂਠੀ ਸਹੁੰ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ?

ਯਿਰਮਿਯਾਹ 7:10 (PANIRV)
Square Portrait Landscape 4K UHD
ਤਦ ਤੁਸੀਂ ਆਓਗੇ ਅਤੇ ਮੇਰੇ ਸਨਮੁਖ ਇਸ ਭਵਨ ਵਿੱਚ ਖਲੋਵੋਗੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਅਤੇ ਆਖੋਗੇ ਕਿ ਅਸੀਂ ਛੁਟਕਾਰਾ ਪਾਇਆ ਹੈ, ਭਈ ਇਹ ਸਾਰੇ ਘਿਣਾਉਣੇ ਕੰਮ ਤੁਸੀਂ ਕਰਦੇ ਜਾਓ?

ਯਿਰਮਿਯਾਹ 7:11 (PANIRV)
Square Portrait Landscape 4K UHD
ਕੀ ਇਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ? ਵੇਖੋ, ਇਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 7:12 (PANIRV)
Square Portrait Landscape 4K UHD
ਪਰ ਹੁਣ ਤੁਸੀਂ ਉਸ ਸਥਾਨ ਨੂੰ ਜਾਓ ਜਿਹੜਾ ਸ਼ੀਲੋਹ ਵਿੱਚ ਹੈ ਜਿੱਥੇ ਮੈਂ ਪਹਿਲਾਂ ਆਪਣੇ ਨਾਮ ਨੂੰ ਵਸਾਇਆ ਸੀ ਅਤੇ ਵੇਖੋ ਕਿ ਮੈਂ ਆਪਣੀ ਪਰਜਾ ਇਸਰਾਏਲ ਦੀ ਬੁਰਿਆਈ ਦੇ ਬਦਲੇ ਕੀ ਕੀਤਾ!

ਯਿਰਮਿਯਾਹ 7:13 (PANIRV)
Square Portrait Landscape 4K UHD
ਹੁਣ ਇਸ ਲਈ ਕਿ ਤੁਸੀਂ ਇਹ ਸਾਰੇ ਕੰਮ ਕੀਤੇ, ਯਹੋਵਾਹ ਦਾ ਵਾਕ ਹੈ, ਅਤੇ ਜਦ ਮੈਂ ਤੁਹਾਡੇ ਨਾਲ ਮੂੰਹ ਅਨ੍ਹੇਰੇ ਬੋਲਦਾ ਰਿਹਾ, ਤੁਸੀਂ ਮੇਰੀ ਗੱਲ ਨਾ ਸੁਣੀ ਅਤੇ ਜਦ ਮੈਂ ਤੁਹਾਨੂੰ ਸੱਦਿਆ, ਤੁਸੀਂ ਉੱਤਰ ਨਾ ਦਿੱਤਾ

ਯਿਰਮਿਯਾਹ 7:14 (PANIRV)
Square Portrait Landscape 4K UHD
ਤਦ ਮੈਂ ਇਸ ਘਰ ਨਾਲ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਜਿਹ ਦੇ ਉੱਤੇ ਤੁਹਾਡਾ ਭਰੋਸਾ ਹੈ, ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਉਹ ਕਰਾਂਗਾ ਜੋ ਮੈਂ ਸ਼ੀਲੋਹ ਵਿੱਚ ਕੀਤਾ

ਯਿਰਮਿਯਾਹ 7:15 (PANIRV)
Square Portrait Landscape 4K UHD
ਮੈਂ ਤੁਹਾਨੂੰ ਆਪਣੇ ਅੱਗੋਂ ਕੱਢ ਦਿਆਂਗਾ ਜਿਵੇਂ ਮੈਂ ਤੁਹਾਡੇ ਸਾਰੇ ਭਰਾਵਾਂ ਨੂੰ ਇਫ਼ਰਾਈਮ ਦੀ ਸਾਰੀ ਅੰਸ ਨੂੰ ਕੱਢ ਦਿੱਤਾ ਹੈ।

ਯਿਰਮਿਯਾਹ 7:16 (PANIRV)
Square Portrait Landscape 4K UHD
ਤੂੰ ਇਸ ਪਰਜਾ ਲਈ ਪ੍ਰਾਰਥਨਾ ਨਾ ਕਰੀਂ, ਨਾ ਉਹਨਾਂ ਲਈ ਆਪਣੀ ਅਵਾਜ਼ ਚੁੱਕੀ, ਨਾ ਪ੍ਰਾਰਥਨਾ ਕਰੀਂ, ਨਾ ਮੇਰੇ ਕੋਲ ਅਰਦਾਸ ਕਰੀਂ, ਮੈਂ ਤੇਰੀ ਨਹੀਂ ਸੁਣਾਂਗਾ

ਯਿਰਮਿਯਾਹ 7:17 (PANIRV)
Square Portrait Landscape 4K UHD
ਕੀ ਤੂੰ ਨਹੀਂ ਦੇਖਦਾ ਜੋ ਕੁਝ ਉਹ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕਰ ਰਹੇ ਹਨ?

ਯਿਰਮਿਯਾਹ 7:18 (PANIRV)
Square Portrait Landscape 4K UHD
ਬੱਚੇ ਲੱਕੜੀਆਂ ਚੁੱਗਦੇ ਹਨ, ਪਿਉ ਅੱਗ ਧੁਖਾਉਂਦੇ ਹਨ ਅਤੇ ਔਰਤਾਂ ਆਟਾ ਗੁੰਨ੍ਹਦੀਆਂ ਹਨ ਜੋ ਦੇਵੀ ਲਈ ਰੋਟੀਆਂ ਪਕਾਉਣ ਕਿ ਦੂਜੇ ਦੇਵਤਿਆਂ ਅੱਗੇ ਪੀਣ ਦੀ ਭੇਟ ਚੜ੍ਹਾਉਣ ਅਤੇ ਮੇਰੇ ਗੁੱਸੇ ਨੂੰ ਭੜਕਾਉਣ!

ਯਿਰਮਿਯਾਹ 7:19 (PANIRV)
Square Portrait Landscape 4K UHD
ਕੀ ਉਹ ਮੈਂ ਹਾਂ ਜਿਹ ਨੂੰ ਉਹ ਗੁੱਸਾ ਚੜ੍ਹਾਉਂਦੇ ਹਨ? ਯਹੋਵਾਹ ਦਾ ਵਾਕ ਹੈ, ਕੀ ਉਹ ਆਪਣੀ ਗੜਬੜ ਲਈ ਆਪਣੇ ਆਪ ਨੂੰ ਗੁੱਸਾ ਨਹੀਂ ਚੜ੍ਹਾਉਂਦੇ?

ਯਿਰਮਿਯਾਹ 7:20 (PANIRV)
Square Portrait Landscape 4K UHD
ਇਸ ਲਈ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ। ਉਹ ਬਲ ਉੱਠੇਗਾ ਅਤੇ ਬੁਝੇਗਾ ਨਹੀਂ।

ਯਿਰਮਿਯਾਹ 7:21 (PANIRV)
Square Portrait Landscape 4K UHD
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਆਪਣੀਆਂ ਹੋਮ ਦੀਆਂ ਭੇਟਾਂ ਨਾਲ ਆਪਣੀਆਂ ਬਲੀਆਂ ਵਧਾਓ ਅਤੇ ਮਾਸ ਖਾਓ।

ਯਿਰਮਿਯਾਹ 7:22 (PANIRV)
Square Portrait Landscape 4K UHD
ਕਿਉਂਕਿ ਜਿਸ ਦਿਨ ਮੈਂ ਉਹਨਾਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਂਦਾ ਮੈਂ ਉਹਨਾਂ ਦੇ ਪੁਰਖਿਆਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਦੇ ਬਾਰੇ ਨਾ ਆਖਿਆ, ਨਾ ਹੁਕਮ ਦਿੱਤਾ

ਯਿਰਮਿਯਾਹ 7:23 (PANIRV)
Square Portrait Landscape 4K UHD
ਪਰ ਇਸ ਗੱਲ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ

ਯਿਰਮਿਯਾਹ 7:24 (PANIRV)
Square Portrait Landscape 4K UHD
ਨਾ ਉਹਨਾਂ ਨੇ ਸੁਣਿਆ ਨਾ ਕੰਨ ਲਾਇਆ, ਪਰ ਉਹ ਆਪਣਿਆਂ ਮਨ ਮੱਤਿਆਂ ਅਤੇ ਆਪਣੇ ਬੁਰੇ ਦਿਲ ਦੀ ਆਕੜ ਵਿੱਚ ਚੱਲਦੇ ਰਹੇ। ਉਹ ਪਿਛਾਹਾਂ ਨੂੰ ਗਏ ਪਰ ਅੱਗੇ ਨਾ ਵਧੇ।

ਯਿਰਮਿਯਾਹ 7:25 (PANIRV)
Square Portrait Landscape 4K UHD
ਇਸ ਲਈ ਉਸ ਦਿਨ ਤੋਂ ਕਿ ਤੁਹਾਡੇ ਪਿਉ-ਦਾਦੇ ਮਿਸਰ ਦੇ ਦੇਸ ਤੋਂ ਬਾਹਰ ਆਏ ਅੱਜ ਦੇ ਦਿਨ ਤੱਕ ਮੈਂ ਆਪਣੇ ਸਾਰੇ ਦਾਸ ਅਰਥਾਤ ਨਬੀਆਂ ਨੂੰ ਤੁਹਾਡੇ ਕੋਲ ਘੱਲਦਾ ਰਿਹਾ, ਮੈਂ ਮੂੰਹ ਅਨ੍ਹੇਰੇ ਉਹਨਾਂ ਨੂੰ ਨਿੱਤ ਘੱਲਦਾ ਰਿਹਾ

ਯਿਰਮਿਯਾਹ 7:26 (PANIRV)
Square Portrait Landscape 4K UHD
ਪਰ ਉਹਨਾਂ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ, ਉਹਨਾਂ ਆਪਣੀ ਧੌਣ ਅਕੜਾਈ ਅਤੇ ਆਪਣੇ ਪੁਰਖਿਆਂ ਨਾਲੋਂ ਵਧ ਕੇ ਬਦੀ ਕੀਤੀ।

ਯਿਰਮਿਯਾਹ 7:27 (PANIRV)
Square Portrait Landscape 4K UHD
ਤੂੰ ਉਹਨਾਂ ਨੂੰ ਇਹ ਸਾਰੀਆਂ ਗੱਲਾਂ ਆਖੇਂਗਾ ਪਰ ਉਹ ਤੇਰੀ ਨਾ ਸੁਣਨਗੇ। ਤੂੰ ਉਹਨਾਂ ਨੂੰ ਸੱਦੇਂਗਾ ਪਰ ਉਹ ਉੱਤਰ ਨਾ ਦੇਣਗੇ।

ਯਿਰਮਿਯਾਹ 7:28 (PANIRV)
Square Portrait Landscape 4K UHD
ਤੂੰ ਉਹਨਾਂ ਨੂੰ ਆਖੇਂਗਾ, ਇਹ ਉਹ ਕੌਮ ਹੈ ਜਿਸ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ, ਨਾ ਉਹ ਦੀ ਸਿੱਖਿਆ ਲਈ। ਸਚਿਆਈ ਮਿਟ ਗਈ ਅਤੇ ਉਹਨਾਂ ਦੇ ਮੂੰਹ ਤੋਂ ਜਾਂਦੀ ਰਹੀ।

ਯਿਰਮਿਯਾਹ 7:29 (PANIRV)
Square Portrait Landscape 4K UHD
ਤੂੰ ਆਪਣੇ ਨਜ਼ੀਰ ਹੋਣ ਦੇ ਬਾਲ ਮੁਨਾ, ਅਤੇ ਉਨ੍ਹਾਂ ਨੂੰ ਪਰੇ ਸੁੱਟ ਛੱਡ, ਨੰਗਿਆਂ ਟਿੱਬਿਆਂ ਉੱਤੇ ਵੈਣ ਚੁੱਕ, ਯਹੋਵਾਹ ਨੇ ਤਾਂ ਆਪਣੇ ਗਜ਼ਬ ਦੀ ਪੀੜ੍ਹੀ ਨੂੰ ਰੱਦ ਕਰ ਦਿੱਤਾ ਅਤੇ ਛੱਡ ਦਿੱਤਾ ਹੈ।

ਯਿਰਮਿਯਾਹ 7:30 (PANIRV)
Square Portrait Landscape 4K UHD
ਯਹੂਦਾਹ ਦੀ ਅੰਸ ਨੇ ਤਾਂ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਬੁਰਾ ਸੀ, ਯਹੋਵਾਹ ਦਾ ਵਾਕ ਹੈ। ਉਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ

ਯਿਰਮਿਯਾਹ 7:31 (PANIRV)
Square Portrait Landscape 4K UHD
ਉਹਨਾਂ ਨੇ ਤੋਫਥ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਅੱਗ ਵਿੱਚ ਸਾੜਨ, ਜਿਹ ਦਾ ਨਾ ਮੈਂ ਹੁਕਮ ਦਿੱਤਾ, ਨਾ ਹੀ ਮੇਰੇ ਮਨ ਵਿੱਚ ਇਹ ਆਇਆ।

ਯਿਰਮਿਯਾਹ 7:32 (PANIRV)
Square Portrait Landscape 4K UHD
ਇਸ ਲਈ ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਅੱਗੇ ਨੂੰ ਇਹ ਤੋਫਥ ਨਾ ਅਖਵਾਏਗੀ ਅਤੇ ਨਾ ਬਨ-ਹਿੰਨੋਮ ਦੀ ਵਾਦੀ, ਸਗੋਂ “ਕਤਲ ਦੀ ਵਾਦੀ,” ਕਿਉਂ ਜੋ ਉਹ ਤੋਫਥ ਵਿੱਚ ਦੱਬਣਗੇ ਕਿਉਂਕਿ ਹੋਰ ਕੋਈ ਥਾਂ ਨਾ ਹੋਵੇਗਾ।

ਯਿਰਮਿਯਾਹ 7:33 (PANIRV)
Square Portrait Landscape 4K UHD
ਅਤੇ ਇਸ ਪਰਜਾ ਦੀਆਂ ਲੋਥਾਂ ਅਕਾਸ਼ ਦੇ ਪੰਛੀ ਅਤੇ ਧਰਤੀ ਦੇ ਦਰਿੰਦੇ ਖਾਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ।

ਯਿਰਮਿਯਾਹ 7:34 (PANIRV)
Square Portrait Landscape 4K UHD
ਤਦ ਮੈਂ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ ਕਿਉਂ ਜੋ ਇਹ ਦੇਸ ਉਜਾੜ ਬਣ ਜਾਵੇਗਾ।

Available Bible Translations

American Standard Version (ASV)
Jeremiah 7 (ASV) »
King James Version (KJV)
Jeremiah 7 (KJV) »
GOD’S WORD® (GW)
Jeremiah 7 (GW) »
Berean Bible (BSB)
Jeremiah 7 (BSB) »
World English Bible (WEB)
Jeremiah 7 (WEB) »
French Bible (LSG)
Jérémie 7 (LSG) »
German Bible (LUTH1912)
Jeremia 7 (LUTH1912) »
Hebrew Bible (HEB)
ירמיה 7 (HEB) »
Portuguese Bible (BSL)
Jeremias 7 (BSL) »
Vietnamese Bible (VIE)
Giê-rê-mi-a 7 (VIE) »
Spanish Bible (RVA)
Jeremías 7 (RVA) »
Italian Bible (RIV)
Geremia 7 (RIV) »
Chinese Simplified (CUVS)
耶 利 米 书 7 (CUVS) »
Chinese Traditional (CUVT)
耶 利 米 書 7 (CUVT) »
Albanian Bible (ALB)
Jeremia 7 (ALB) »
Swedish Bible (SV1917)
Jeremia 7 (SV1917) »
Russian Bible (RUSV)
Иеремия 7 (RUSV) »
Ukrainian Bible (UKR)
Єремія 7 (UKR) »
Hungarian Bible (KAR)
Jeremiás 7 (KAR) »
Bulgarian Bible (BULG)
Еремия 7 (BULG) »
Japanese Bible (JPN)
エレミヤ書 7 (JPN) »
Norwegian Bible (NORSK)
Jeremia 7 (NORSK) »

ਯਿਰਮਿਯਾਹ (PANIRV) Chapter Selection

PANIRV Book Selection List