ਅੱਯੂਬ Chapter 15 PANIRV Bible Verse Images

ਅੱਯੂਬ 15 Bible Verse Pictures. Choose from a large collection of inspirational, motivational and encouraging Bible verses with pictures of nature. Download and share ਅੱਯੂਬ 15 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅੱਯੂਬ 15:1 (PANIRV)
Square Portrait Landscape 4K UHD
ਤਦ ਅਲੀਫਾਜ਼ ਤੇਮਾਨੀ ਨੇ ਆਖਿਆ,

ਅੱਯੂਬ 15:2 (PANIRV)
Square Portrait Landscape 4K UHD
“ਭਲਾ, ਬੁੱਧੀਮਾਨ ਹਵਾਈ ਗਿਆਨ ਵਿੱਚ ਉੱਤਰ ਦੇਵੇ, ਅਤੇ ਆਪਣਾ ਪੇਟ ਪੂਰਬ ਦੀ ਹਵਾ ਨਾਲ ਭਰੇ?

ਅੱਯੂਬ 15:3 (PANIRV)
Square Portrait Landscape 4K UHD
ਕੀ ਉਹ ਵਿਅਰਥ ਗੱਲਾਂ ਨਾਲ ਬਹਿਸ ਕਰੇ, ਜਾਂ ਅਵਿਰਥਾ ਬੋਲੇ?

ਅੱਯੂਬ 15:4 (PANIRV)
Square Portrait Landscape 4K UHD
ਪਰ ਤੂੰ ਪਰਮੇਸ਼ੁਰ ਦਾ ਭੈਅ ਮੰਨਣਾ ਛੱਡ ਦਿੰਦਾ ਹੈ, ਅਤੇ ਪਰਮੇਸ਼ੁਰ ਦੇ ਹਜ਼ੂਰੋਂ ਧਿਆਨ ਹਟਾ ਲੈਂਦਾ ਹੈਂ।

ਅੱਯੂਬ 15:5 (PANIRV)
Square Portrait Landscape 4K UHD
ਤੇਰਾ ਮੂੰਹ ਤੇਰੀ ਬਦੀ ਨੂੰ ਪ੍ਰਗਟ ਕਰਦਾ ਹੈ, ਅਤੇ ਤੂੰ ਛਲੀਆਂ ਦੀ ਜ਼ਬਾਨ ਬੋਲਦਾ ਹੈਂ।

ਅੱਯੂਬ 15:6 (PANIRV)
Square Portrait Landscape 4K UHD
ਤੇਰਾ ਹੀ ਮੂੰਹ ਤੈਨੂੰ ਦੋਸ਼ੀ ਠਹਿਰਾਉਂਦਾ ਹੈ, ਨਾ ਕਿ ਮੈਂ, ਅਤੇ ਤੇਰੇ ਬੁੱਲ੍ਹ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ।

ਅੱਯੂਬ 15:7 (PANIRV)
Square Portrait Landscape 4K UHD
“ਕੀ ਪਹਿਲਾ ਮਨੁੱਖ ਤੂੰ ਹੀ ਜੰਮਿਆ ਹੈਂ ਜਾਂ ਪਹਾੜਾਂ ਤੋਂ ਪਹਿਲਾਂ ਤੂੰ ਪੈਦਾ ਹੋਇਆ?

ਅੱਯੂਬ 15:8 (PANIRV)
Square Portrait Landscape 4K UHD
ਕੀ ਤੂੰ ਪਰਮੇਸ਼ੁਰ ਦੀ ਗੁਪਤ ਯੋਜਨਾ ਨੂੰ ਸੁਣਦਾ ਹੈਂ, ਜਾਂ ਬੁੱਧ ਦਾ ਠੇਕਾ ਤੂੰ ਹੀ ਲੈ ਰੱਖਿਆ ਹੈ?

ਅੱਯੂਬ 15:9 (PANIRV)
Square Portrait Landscape 4K UHD
ਤੂੰ ਅਜਿਹਾ ਕੀ ਜਾਣਦਾ ਹੈ ਜੋ ਅਸੀਂ ਨਹੀਂ ਜਾਣਦੇ? ਤੇਰੇ ਕੋਲ ਅਜਿਹੀ ਕਿਹੜੀ ਸਮਝ ਹੈ ਜੋ ਸਾਡੇ ਕੋਲ ਨਹੀਂ ਹੈ?

ਅੱਯੂਬ 15:10 (PANIRV)
Square Portrait Landscape 4K UHD
ਸਾਡੇ ਵਿੱਚ ਧੌਲਿਆਂ ਵਾਲੇ ਸਗੋਂ ਬਜ਼ੁਰਗ ਵੀ ਹਨ, ਜਿਹੜੇ ਤੇਰੇ ਪਿਤਾ ਨਾਲੋਂ ਵੀ ਵੱਡੀ ਉਮਰ ਦੇ ਹਨ।

ਅੱਯੂਬ 15:11 (PANIRV)
Square Portrait Landscape 4K UHD
ਕੀ ਪਰਮੇਸ਼ੁਰ ਦੀਆਂ ਤਸੱਲੀਆਂ, ਅਤੇ ਤੇਰੇ ਨਾਲ ਕੀਤੇ ਨਰਮੀ ਦੇ ਬਚਨ ਤੇਰੇ ਲਈ ਹਲਕੇ ਹਨ?

ਅੱਯੂਬ 15:12 (PANIRV)
Square Portrait Landscape 4K UHD
ਤੇਰਾ ਮਨ ਤੈਨੂੰ ਕਿਉਂ ਖਿੱਚੀ ਜਾਂਦਾ ਹੈ। ਤੂੰ ਅੱਖਾਂ ਨਾਲ ਇਸ਼ਾਰੇ ਕਿਉਂ ਕਰਦਾ ਹੈਂ?

ਅੱਯੂਬ 15:13 (PANIRV)
Square Portrait Landscape 4K UHD
ਕੀ ਤੂੰ ਆਪਣਾ ਆਤਮਾ ਪਰਮੇਸ਼ੁਰ ਦੇ ਵਿਰੁੱਧ ਕਰਦਾ ਹੈਂ, ਅਤੇ ਆਪਣੇ ਮੂੰਹ ਤੋਂ ਵਿਅਰਥ ਗੱਲਾਂ ਬਕਦਾ ਹੈਂ?

ਅੱਯੂਬ 15:14 (PANIRV)
Square Portrait Landscape 4K UHD
“ਮਨੁੱਖ ਕੀ ਹੈ ਜੋ ਉਹ ਨਿਰਦੋਸ਼ ਠਹਿਰੇ, ਅਤੇ ਇਸਤਰੀ ਤੋਂ ਜੰਮਿਆ ਹੋਇਆ ਕੀ ਹੈ ਜੋ ਉਹ ਧਰਮੀ ਠਹਿਰੇ?

ਅੱਯੂਬ 15:15 (PANIRV)
Square Portrait Landscape 4K UHD
ਵੇਖੋ, ਉਹ ਆਪਣੇ ਪਵਿੱਤਰ ਜਨਾਂ ਉੱਤੇ ਵਿਸ਼ਵਾਸ ਨਹੀਂ ਰੱਖਦਾ, ਅਤੇ ਅਕਾਸ਼ ਵੀ ਉਹ ਦੀਆਂ ਅੱਖਾਂ ਵਿੱਚ ਸ਼ੁੱਧ ਨਹੀਂ,

ਅੱਯੂਬ 15:16 (PANIRV)
Square Portrait Landscape 4K UHD
ਭਲਾ, ਫੇਰ ਮਨੁੱਖ ਕੀ ਜੋ ਘਿਣਾਉਣਾ ਅਤੇ ਭਰਿਸ਼ਟ ਹੈ, ਜੋ ਬੁਰਿਆਈ ਨੂੰ ਪਾਣੀ ਵਾਂਗੂੰ ਪੀਂਦਾ ਹੈ?

ਅੱਯੂਬ 15:17 (PANIRV)
Square Portrait Landscape 4K UHD
“ਮੈਂ ਤੈਨੂੰ ਸਮਝਾ ਦਿਆਂਗਾ ਸੋ ਮੇਰੀ ਸੁਣ, ਅਤੇ ਜਿਸ ਨੂੰ ਮੈਂ ਵੇਖਿਆ ਉਹ ਦਾ ਵਰਨਣ ਮੈਂ ਕਰਦਾ ਹਾਂ,

ਅੱਯੂਬ 15:18 (PANIRV)
Square Portrait Landscape 4K UHD
ਆਪਣੇ ਪੁਰਖਿਆਂ ਤੋਂ ਸੁਣ ਕੇ, ਜੋ ਕੁਝ ਬੁੱਧਵਾਨਾਂ ਨੇ ਦੱਸਿਆ ਅਤੇ ਨਾ ਛੁਪਾਇਆ,

ਅੱਯੂਬ 15:19 (PANIRV)
Square Portrait Landscape 4K UHD
ਉਹਨਾਂ ਇੱਕਲਿਆਂ ਨੂੰ ਹੀ ਦੇਸ ਦਿੱਤਾ ਗਿਆ, ਅਤੇ ਕੋਈ ਪਰਦੇਸੀ ਉਨ੍ਹਾਂ ਦੇ ਵਿੱਚੋਂ ਦੀ ਨਾ ਲੰਘਿਆ,

ਅੱਯੂਬ 15:20 (PANIRV)
Square Portrait Landscape 4K UHD
ਦੁਸ਼ਟ ਜੀਵਨ ਭਰ ਤੜਫ਼ਦਾ ਹੈ, ਅਤੇ ਜ਼ਾਲਿਮ ਦੇ ਲਈ ਸਾਲ ਗਿਣ ਕੇ ਰੱਖੇ ਹੋਏ ਹਨ।

ਅੱਯੂਬ 15:21 (PANIRV)
Square Portrait Landscape 4K UHD
ਭੈਅ ਦੀ ਅਵਾਜ਼ ਉਹ ਦੇ ਕੰਨਾਂ ਵਿੱਚ ਗੂੰਜਦੀ ਰਹਿੰਦੀ ਹੈ, ਸ਼ਾਂਤੀ ਦੇ ਸਮੇਂ ਵੀ ਲੁਟੇਰਾ ਉਹਨਾਂ ਉੱਤੇ ਆ ਪੈਂਦਾ ਹੈ,

ਅੱਯੂਬ 15:22 (PANIRV)
Square Portrait Landscape 4K UHD
ਉਹ ਨੂੰ ਵਿਸ਼ਵਾਸ ਨਹੀਂ ਕਿ ਉਹ ਹਨੇਰੇ ਵਿੱਚੋਂ ਮੁੜ ਆਵੇਗਾ, ਅਤੇ ਤਲਵਾਰ ਉਹ ਨੂੰ ਉਡੀਕਦੀ ਹੈ।

ਅੱਯੂਬ 15:23 (PANIRV)
Square Portrait Landscape 4K UHD
ਉਹ ਰੋਟੀ ਲਈ ਮਾਰਿਆ-ਮਾਰਿਆ ਫਿਰਦਾ ਹੈ ਕਿ ਉਹ ਉਸ ਨੂੰ ਕਿੱਥੇ ਮਿਲੇਗੀ? ਉਹ ਜਾਣਦਾ ਹੈ ਕਿ ਹਨੇਰੇ ਦਾ ਦਿਨ ਨੇੜੇ ਹੀ ਹੈ।

ਅੱਯੂਬ 15:24 (PANIRV)
Square Portrait Landscape 4K UHD
ਪੀੜ ਅਤੇ ਦੁੱਖ ਉਹ ਨੂੰ ਡਰਾਉਂਦੇ ਹਨ, ਉਸ ਰਾਜੇ ਵਾਂਗੂੰ ਜੋ ਯੁੱਧ ਲਈ ਤਿਆਰ ਹੈ, ਉਹ ਉਸ ਉੱਤੇ ਪਰਬਲ ਹੁੰਦੇ ਹਨ,

ਅੱਯੂਬ 15:25 (PANIRV)
Square Portrait Landscape 4K UHD
ਕਿਉਂ ਜੋ ਉਸ ਨੇ ਆਪਣਾ ਹੱਥ ਪਰਮੇਸ਼ੁਰ ਦੇ ਵਿਰੁੱਧ ਚੁੱਕਿਆ ਹੈ, ਅਤੇ ਸਰਬ ਸ਼ਕਤੀਮਾਨ ਦੇ ਵਿਰੁੱਧ ਸਿਰ ਚੁੱਕਦਾ ਹੈ,

ਅੱਯੂਬ 15:26 (PANIRV)
Square Portrait Landscape 4K UHD
ਉਹ ਟੇਢੀ ਧੌਣ ਨਾਲ ਆਪਣੀ ਮੋਟੀਆਂ-ਮੋਟੀਆਂ ਨੋਕਦਾਰ ਢਾਲਾਂ ਵਿਖਾਉਂਦਾ ਹੋਇਆ ਘਮੰਡ ਨਾਲ ਉਸ ਉੱਤੇ ਦੌੜਦਾ ਹੈ।

ਅੱਯੂਬ 15:27 (PANIRV)
Square Portrait Landscape 4K UHD
“ਉਸ ਨੇ ਆਪਣਾ ਚਿਹਰਾ ਚਰਬੀ ਨਾਲ ਢੱਕ ਲਿਆ ਹੈ, ਅਤੇ ਆਪਣੇ ਪੱਟਾਂ ਉੱਤੇ ਚਰਬੀ ਦੀਆਂ ਤੈਹਾਂ ਜਮਾਈਆਂ ਹਨ,

ਅੱਯੂਬ 15:28 (PANIRV)
Square Portrait Landscape 4K UHD
ਉਹ ਉੱਜੜੇ ਹੋਏ ਨਗਰਾਂ ਵਿੱਚ ਵੱਸ ਗਿਆ ਹੈ, ਉਹਨਾਂ ਘਰਾਂ ਵਿੱਚ ਜਿੱਥੇ ਕੋਈ ਨਹੀਂ ਵੱਸਦਾ, ਜਿਹੜੇ ਖੰਡਰ ਹੋਣ ਲਈ ਛੱਡ ਦਿੱਤੇ ਗਏ ਹਨ।

ਅੱਯੂਬ 15:29 (PANIRV)
Square Portrait Landscape 4K UHD
ਉਹ ਧਨੀ ਨਾ ਹੋਵੇਗਾ ਨਾ ਉਹ ਦਾ ਮਾਲ ਬਣਿਆ ਰਹੇਗਾ, ਨਾ ਉਸ ਦੀ ਉਪਜ ਧਰਤੀ ਵੱਲ ਝੁਕੇਗੀ।

ਅੱਯੂਬ 15:30 (PANIRV)
Square Portrait Landscape 4K UHD
ਉਹ ਹਨੇਰੇ ਤੋਂ ਨਾ ਨਿੱਕਲੇਗਾ, ਲਾਟਾਂ ਉਸ ਦੀਆਂ ਟਹਿਣੀਆਂ ਨੂੰ ਸੁਕਾ ਦੇਣਗੀਆਂ, ਅਤੇ ਪਰਮੇਸ਼ੁਰ ਦੇ ਮੂੰਹ ਦੇ ਸਾਹ ਨਾਲ ਉਹ ਜਾਂਦਾ ਰਹੇਗਾ।

ਅੱਯੂਬ 15:31 (PANIRV)
Square Portrait Landscape 4K UHD
ਉਹ ਵਿਅਰਥ ਗੱਲਾਂ ਉੱਤੇ ਭਰੋਸਾ ਕਰਕੇ ਆਪਣੇ ਆਪ ਨੂੰ ਧੋਖਾ ਨਾ ਦੇਵੇ ਕਿਉਂ ਜੋ ਉਸ ਦਾ ਬਦਲਾ ਵਿਅਰਥ ਹੀ ਹੋਵੇਗਾ।

ਅੱਯੂਬ 15:32 (PANIRV)
Square Portrait Landscape 4K UHD
ਉਹ ਆਪਣੇ ਦਿਨ ਤੋਂ ਪਹਿਲਾਂ ਹੀ ਪੂਰਾ ਹੋ ਜਾਵੇਗਾ, ਅਤੇ ਉਹ ਦੀ ਟਹਿਣੀ ਹਰੀ ਨਾ ਰਹੇਗੀ।

ਅੱਯੂਬ 15:33 (PANIRV)
Square Portrait Landscape 4K UHD
ਦਾਖ ਦੀ ਕੱਚੀ ਵੇਲ ਵਾਂਗੂੰ ਉਸ ਦੇ ਫਲ ਝੜ ਜਾਣਗੇ ਅਤੇ ਜ਼ੈਤੂਨ ਦੇ ਫੁੱਲ ਵਾਂਗੂੰ ਉਸ ਦੇ ਫੁੱਲ ਡਿੱਗ ਪੈਣਗੇ।

ਅੱਯੂਬ 15:34 (PANIRV)
Square Portrait Landscape 4K UHD
ਅਧਰਮੀਆਂ ਦੀ ਮੰਡਲੀ ਬਾਂਝ ਹੁੰਦੀ ਹੈ, ਅਤੇ ਅੱਗ ਰਿਸ਼ਵਤ ਲੈਣ ਵਾਲਿਆਂ ਦੇ ਡੇਰਿਆਂ ਨੂੰ ਭਸਮ ਕਰ ਦਿੰਦੀ ਹੈ।

ਅੱਯੂਬ 15:35 (PANIRV)
Square Portrait Landscape 4K UHD
ਉਨ੍ਹਾਂ ਦੇ ਗਰਭ ਵਿੱਚ ਮੁਸੀਬਤ ਪੈਂਦੀ ਹੈ ਅਤੇ ਉਹ ਬਦੀ ਨੂੰ ਜਨਮ ਦਿੰਦੇ ਹਨ, ਉਨ੍ਹਾਂ ਦੇ ਪੇਟ ਵਿੱਚ ਛਲ ਪੈਦਾ ਹੁੰਦਾ ਹੈ।”

Available Bible Translations

American Standard Version
Job 15 (ASV) »
King James Version
Job 15 (KJV) »
GOD’S WORD® (GW)
Job 15 (GW) »
Berean Bible
Job 15 (BSB) »
World English Bible
Job 15 (WEB) »
Louis Segond 1910
Job 15 (LSG) »
Luther Bibel 1912
Hiob 15 (LUTH1912) »
इंडियन रिवाइज्ड वर्जन - हिंदी
अय्यूब 15 (HINIRV) »
ভারতীয় সংশোধিত সংস্করণ - বাংলা
ইয়োব 15 (BENIRV) »
இந்தியன் ரீவைஸ்டு வேர்ஷன் - தமிழ்
யோபு 15 (TAMIRV) »
इंडियन रिवाइज्ड वर्जन - मराठी
ईयोब 15 (MARIRV) »
ఇండియన్ రేవిజ్డ్ వెర్షన్ - తెలుగు
యోబు 15 (TELIRV) »
ઇન્ડિયન રિવાયઝ્ડ વર્ઝન - ગુજરાતી
અયૂબ 15 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಬನು 15 (KANIRV) »
الكتاب المقدس باللغة العربية، فان دايك
أَيُّوبَ 15 (AVD) »
תנ ך עברי מודרני
איוב 15 (HEB) »
Bíblia Sagrada Português
Jó 15 (BSL) »
Kinh Thánh: Tiếng Việt
Gióp 15 (VIE) »
Reina Valera Antigua
Job 15 (RVA) »
La Sacra Bibbia
Giobbe 15 (RIV) »
圣 经 简体中文和合本
约 伯 记 15 (CUVS) »
聖 經 繁體中文和合本
約 伯 記 15 (CUVT) »
Bibla e Shenjtë
Jobi 15 (ALB) »
Svenska Bibeln 1917
Job 15 (SV1917) »
Библия на русском
Иов 15 (RUSV) »
Українська Біблія
Йов 15 (UKR) »
Szent Biblia - Magyar
Jób 15 (KAR) »
Българска Библия
Йов 15 (BULG) »
聖書 日本語
ヨブ記 15 (JPN) »
Det Norsk Bibel
Job 15 (NORSK) »
Biblia Takatifu
Ayubu 15 (SWHULB) »
Kitaabka Quduuska Ah
Ayuub 15 (SOM) »
De Heilige Schrift
Job 15 (NLD) »
Dansk Bibel 1871
Job 15 (DA1871) »

ਅੱਯੂਬ (PANIRV) Chapter Selection

PANIRV Book Selection List