ਅੱਯੂਬ Chapter 22 PANIRV Bible Verse Images

ਅੱਯੂਬ 22 Bible Verse Pictures. Choose from a large collection of inspirational, motivational and encouraging Bible verses with pictures of nature. Download and share ਅੱਯੂਬ 22 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅੱਯੂਬ 22:1 (PANIRV)
Square Portrait Landscape 4K UHD
ਫੇਰ ਅਲੀਫਾਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ,

ਅੱਯੂਬ 22:2 (PANIRV)
Square Portrait Landscape 4K UHD
“ਕੀ ਕੋਈ ਮਨੁੱਖ ਪਰਮੇਸ਼ੁਰ ਲਈ ਲਾਭਦਾਇਕ ਹੋ ਸਕਦਾ ਹੈ? ਸੱਚ-ਮੁੱਚ ਸਿਆਣਾ ਮਨੁੱਖ ਵੀ ਆਪਣੇ ਹੀ ਜੋਗਾ ਹੈ।

ਅੱਯੂਬ 22:3 (PANIRV)
Square Portrait Landscape 4K UHD
ਤੇਰੇ ਧਰਮੀ ਹੋਣ ਨਾਲ ਸਰਬ ਸ਼ਕਤੀਮਾਨ ਨੂੰ ਕੀ ਖੁਸ਼ੀ ਹੈ? ਜਾਂ ਤੇਰੀਆਂ ਖਰੀਆਂ ਚਾਲਾਂ ਨਾਲ ਉਹ ਨੂੰ ਕੀ ਲਾਭ ਹੁੰਦਾ ਹੈ?

ਅੱਯੂਬ 22:4 (PANIRV)
Square Portrait Landscape 4K UHD
“ਕੀ ਤੇਰੇ ਡਰਨ ਦੇ ਕਾਰਨ ਉਹ ਤੈਨੂੰ ਝਿੜਕਦਾ ਹੈ, ਅਤੇ ਤੇਰੇ ਨਾਲ ਮੁਕੱਦਮਾ ਲੜਦਾ ਹੈ?

ਅੱਯੂਬ 22:5 (PANIRV)
Square Portrait Landscape 4K UHD
ਕੀ ਤੇਰੀ ਬੁਰਿਆਈ ਵੱਡੀ ਨਹੀਂ, ਅਤੇ ਤੇਰੀਆਂ ਬਦੀਆਂ ਦੀ ਕੋਈ ਹੱਦ ਹੈ?

ਅੱਯੂਬ 22:6 (PANIRV)
Square Portrait Landscape 4K UHD
ਕਿਉਂਕਿ ਤੂੰ ਆਪਣੇ ਭਰਾਵਾਂ ਦੀਆਂ ਵਸਤਾਂ ਬੇਵਜ੍ਹਾ ਗਹਿਣੇ ਰੱਖ ਲਈਆਂ ਹਨ, ਅਤੇ ਨੰਗਿਆਂ ਦੇ ਵੀ ਕੱਪੜੇ ਲਾਹ ਲਏ ਹਨ।

ਅੱਯੂਬ 22:7 (PANIRV)
Square Portrait Landscape 4K UHD
ਤੂੰ ਥੱਕੇ ਨੂੰ ਪਾਣੀ ਨਹੀਂ ਪਿਲਾਇਆ, ਅਤੇ ਭੁੱਖੇ ਨੂੰ ਰੋਟੀ ਦੇਣ ਤੋਂ ਇਨਕਾਰ ਕੀਤਾ।

ਅੱਯੂਬ 22:8 (PANIRV)
Square Portrait Landscape 4K UHD
ਬਲਵੰਤ ਮਨੁੱਖ ਨੂੰ ਦੇਸ ਮਿਲ ਗਿਆ, ਅਤੇ ਜਿਹੜਾ ਮੰਨਿਆ-ਪ੍ਰਮੰਨਿਆ ਸੀ, ਉਹ ਉਸ ਵਿੱਚ ਵੱਸ ਗਿਆ।

ਅੱਯੂਬ 22:9 (PANIRV)
Square Portrait Landscape 4K UHD
ਤੂੰ ਵਿਧਵਾਵਾਂ ਨੂੰ ਖਾਲੀ ਮੋੜ ਦਿੱਤਾ, ਅਤੇ ਯਤੀਮਾਂ ਦੀਆਂ ਬਾਹਾਂ ਭੰਨ ਦਿੱਤੀਆਂ।

ਅੱਯੂਬ 22:10 (PANIRV)
Square Portrait Landscape 4K UHD
ਇਸ ਲਈ ਫੰਦੇ ਤੇਰੇ ਆਲੇ-ਦੁਆਲੇ ਹਨ, ਅਤੇ ਅਚਾਨਕ ਆਉਣ ਵਾਲੇ ਭੈਅ ਤੋਂ ਤੂੰ ਘਬਰਾਉਂਦਾ ਹੈ!

ਅੱਯੂਬ 22:11 (PANIRV)
Square Portrait Landscape 4K UHD
ਕੀ ਤੂੰ ਹਨੇਰੇ ਨੂੰ ਨਹੀਂ ਵੇਖਦਾ, ਅਤੇ ਪਾਣੀ ਦੇ ਹੜ੍ਹ ਨੂੰ ਜਿਹੜਾ ਤੈਨੂੰ ਢੱਕ ਲੈਂਦਾ ਹੈ?

ਅੱਯੂਬ 22:12 (PANIRV)
Square Portrait Landscape 4K UHD
“ਕੀ ਪਰਮੇਸ਼ੁਰ ਸਵਰਗ ਦੀ ਉਚਿਆਈ ਵਿੱਚ ਨਹੀਂ? ਤਾਰਿਆਂ ਦੀ ਉਚਿਆਈ ਵੇਖ ਕਿ ਉਹ ਕਿੰਨੇ ਉੱਚੇ ਹਨ!

ਅੱਯੂਬ 22:13 (PANIRV)
Square Portrait Landscape 4K UHD
ਅਤੇ ਤੂੰ ਆਖਦਾ ਹੈਂ, ਪਰਮੇਸ਼ੁਰ ਕੀ ਜਾਣਦਾ ਹੈ? ਕੀ ਉਹ ਘੁੱਪ ਹਨੇਰੇ ਵਿੱਚੋਂ ਨਿਆਂ ਕਰ ਸਕਦਾ ਹੈ?

ਅੱਯੂਬ 22:14 (PANIRV)
Square Portrait Landscape 4K UHD
ਬੱਦਲਾਂ ਦੀਆਂ ਘਟਾਂ ਉਹ ਦਾ ਪਰਦਾ ਹਨ, ਤਾਂ ਜੋ ਉਹ ਵੇਖ ਨਾ ਸਕੇ, ਅਤੇ ਉਹ ਤਾਂ ਅਕਾਸ਼ ਮੰਡਲ ਉੱਤੇ ਹੀ ਚਲਦਾ ਫਿਰਦਾ ਹੈ।

ਅੱਯੂਬ 22:15 (PANIRV)
Square Portrait Landscape 4K UHD
ਕੀ ਤੂੰ ਉਸ ਪੁਰਾਣੇ ਰਾਹ ਨੂੰ ਫੜ੍ਹ ਕੇ ਰੱਖੇਂਗਾ, ਜਿਸ ਵਿੱਚ ਦੁਸ਼ਟ ਮਨੁੱਖ ਚਲਦੇ ਸਨ?

ਅੱਯੂਬ 22:16 (PANIRV)
Square Portrait Landscape 4K UHD
ਜਿਹੜੇ ਆਪਣੇ ਸਮੇਂ ਤੋਂ ਪਹਿਲਾਂ ਚੁੱਕੇ ਗਏ, ਜਿਹਨਾਂ ਦੀ ਨੀਂਹ ਦਰਿਆ ਨਾਲ ਰੁੜ੍ਹ ਗਈ,

ਅੱਯੂਬ 22:17 (PANIRV)
Square Portrait Landscape 4K UHD
ਜਿਹੜੇ ਪਰਮੇਸ਼ੁਰ ਨੂੰ ਕਹਿੰਦੇ ਸਨ, ਸਾਥੋਂ ਦੂਰ ਹੋ! ਅਤੇ ਸਰਬ ਸ਼ਕਤੀਮਾਨ ਪਰਮੇਸ਼ੁਰ ਸਾਡਾ ਕੀ ਕਰ ਸਕਦਾ ਹੈ?

ਅੱਯੂਬ 22:18 (PANIRV)
Square Portrait Landscape 4K UHD
ਤਾਂ ਵੀ ਉਸ ਨੇ ਉਹਨਾਂ ਦੇ ਘਰਾਂ ਨੂੰ ਉੱਤਮ ਪਦਾਰਥਾਂ ਨਾਲ ਭਰ ਦਿੱਤਾ, ਪਰ ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੋਵੇ!

ਅੱਯੂਬ 22:19 (PANIRV)
Square Portrait Landscape 4K UHD
ਧਰਮੀ ਵੇਖ ਕੇ ਖੁਸ਼ ਹੁੰਦੇ, ਅਤੇ ਨਿਰਦੋਸ਼ ਉਹ ਦੀ ਹਾਸੀ ਉਡਾਉਂਦੇ ਹਨ,

ਅੱਯੂਬ 22:20 (PANIRV)
Square Portrait Landscape 4K UHD
ਸੱਚ-ਮੁੱਚ ਸਾਡੇ ਵਿਰੋਧੀ ਮਿੱਟ ਗਏ, ਅਤੇ ਅੱਗ ਨੇ ਉਹਨਾਂ ਦੀ ਰਹਿੰਦ-ਖੁਹੰਦ ਨੂੰ ਭੱਖ ਲਿਆ!

ਅੱਯੂਬ 22:21 (PANIRV)
Square Portrait Landscape 4K UHD
“ਪਰਮੇਸ਼ੁਰ ਦੇ ਨਾਲ ਮਿਲਿਆ ਰਹਿ ਅਤੇ ਸੁਖੀ ਰਹਿ, ਤਾਂ ਤੇਰੀ ਭਲਿਆਈ ਹੋਵੇਗੀ।

ਅੱਯੂਬ 22:22 (PANIRV)
Square Portrait Landscape 4K UHD
ਹੁਣ ਉਹ ਦੇ ਮੂੰਹ ਦੀ ਸਿੱਖਿਆ ਸੁਣ, ਅਤੇ ਉਹ ਦੇ ਬਚਨਾਂ ਨੂੰ ਆਪਣੇ ਦਿਲ ਵਿੱਚ ਰੱਖ।

ਅੱਯੂਬ 22:23 (PANIRV)
Square Portrait Landscape 4K UHD
ਜੇ ਤੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਂ ਅਤੇ ਜੇ ਤੂੰ ਬਦੀ ਆਪਣੇ ਤੰਬੂਆਂ ਵਿੱਚੋਂ ਦੂਰ ਕਰੇਂ, ਤਾਂ ਤੂੰ ਬਣਿਆ ਰਹੇਂਗਾ,

ਅੱਯੂਬ 22:24 (PANIRV)
Square Portrait Landscape 4K UHD
ਜੇ ਤੂੰ ਆਪਣਾ ਸੋਨਾ ਮਿੱਟੀ ਵਿੱਚ, ਸਗੋਂ ਓਫੀਰ ਦਾ ਸੋਨਾ ਨਦੀਆਂ ਦੇ ਪੱਥਰਾਂ ਵਿੱਚ ਪਾ ਦੇਵੇਂ,

ਅੱਯੂਬ 22:25 (PANIRV)
Square Portrait Landscape 4K UHD
ਤਾਂ ਸਰਬ ਸ਼ਕਤੀਮਾਨ ਆਪ ਤੇਰਾ ਸੋਨਾ, ਅਤੇ ਤੇਰੀ ਅਣਮੁੱਲ ਚਾਂਦੀ ਹੋਵੇਗਾ।

ਅੱਯੂਬ 22:26 (PANIRV)
Square Portrait Landscape 4K UHD
ਤਦ ਤੂੰ ਸਰਬ ਸ਼ਕਤੀਮਾਨ ਨਾਲ ਨਿਹਾਲ ਹੋਵੇਂਗਾ, ਅਤੇ ਆਪਣਾ ਮੂੰਹ ਪਰਮੇਸ਼ੁਰ ਵੱਲ ਚੁੱਕੇਂਗਾ।

ਅੱਯੂਬ 22:27 (PANIRV)
Square Portrait Landscape 4K UHD
ਤੂੰ ਉਹ ਦੇ ਅੱਗੇ ਬੇਨਤੀ ਕਰੇਂਗਾ ਅਤੇ ਉਹ ਤੇਰੀ ਸੁਣੇਗਾ, ਅਤੇ ਤੂੰ ਆਪਣੀਆਂ ਸੁੱਖਣਾ ਪੂਰੀਆਂ ਕਰੇਂਗਾ।

ਅੱਯੂਬ 22:28 (PANIRV)
Square Portrait Landscape 4K UHD
ਜੋ ਕੁਝ ਤੂੰ ਕਰਨਾ ਚਾਹੇਂ, ਉਹ ਤੇਰੇ ਲਈ ਠਹਿਰਾਈ ਜਾਵੇਗੀ, ਅਤੇ ਚਾਨਣ ਤੇਰਿਆਂ ਰਾਹਾਂ ਉੱਤੇ ਚਮਕੇਗਾ।

ਅੱਯੂਬ 22:29 (PANIRV)
Square Portrait Landscape 4K UHD
ਜਦ ਉਹ ਤੈਨੂੰ ਨੀਵਾਂ ਕਰਨ ਤਾਂ ਤੂੰ ਆਖੇਂਗਾ ਕਿ ਇਹ ਤਾਂ ਉੱਚਾ ਹੋਣਾ ਹੈ! ਕਿਉਂਕਿ ਉਹ ਦੀਨ ਮਨੁੱਖ ਨੂੰ ਬਚਾਵੇਗਾ।

ਅੱਯੂਬ 22:30 (PANIRV)
Square Portrait Landscape 4K UHD
ਜੋ ਬੇਦੋਸ਼ਾ ਨਹੀਂ ਉਹ ਉਸ ਨੂੰ ਵੀ ਬਚਾਵੇਗਾ, ਹਾਂ, ਆਪਣੇ ਹੱਥਾਂ ਦੀ ਸ਼ੁੱਧਤਾ ਨਾਲ ਤੂੰ ਬਚਾਇਆ ਜਾਵੇਂਗਾ।”

Available Bible Translations

American Standard Version (ASV)
Job 22 (ASV) »
King James Version (KJV)
Job 22 (KJV) »
GOD’S WORD® (GW)
Job 22 (GW) »
Berean Bible (BSB)
Job 22 (BSB) »
World English Bible (WEB)
Job 22 (WEB) »
French Bible (LSG)
Job 22 (LSG) »
German Bible (LUTH1912)
Hiob 22 (LUTH1912) »
Bengali Bible (BENIRV)
ইয়োব 22 (BENIRV) »
Tamil Bible (TAMIRV)
யோபு 22 (TAMIRV) »
Marathi Bible (MARIRV)
ईयोब 22 (MARIRV) »
Telugu Bible (TELIRV)
యోబు 22 (TELIRV) »
Gujarati Bible (GUJIRV)
અયૂબ 22 (GUJIRV) »
Kannada Bible (KANIRV)
ಯೋಬನು 22 (KANIRV) »
Hebrew Bible (HEB)
איוב 22 (HEB) »
Portuguese Bible (BSL)
Jó 22 (BSL) »
Vietnamese Bible (VIE)
Gióp 22 (VIE) »
Spanish Bible (RVA)
Job 22 (RVA) »
Italian Bible (RIV)
Giobbe 22 (RIV) »
Chinese Simplified (CUVS)
约 伯 记 22 (CUVS) »
Chinese Traditional (CUVT)
約 伯 記 22 (CUVT) »
Albanian Bible (ALB)
Jobi 22 (ALB) »
Swedish Bible (SV1917)
Job 22 (SV1917) »
Russian Bible (RUSV)
Иов 22 (RUSV) »
Ukrainian Bible (UKR)
Йов 22 (UKR) »
Hungarian Bible (KAR)
Jób 22 (KAR) »
Bulgarian Bible (BULG)
Йов 22 (BULG) »
Japanese Bible (JPN)
ヨブ記 22 (JPN) »
Norwegian Bible (NORSK)
Job 22 (NORSK) »

ਅੱਯੂਬ (PANIRV) Chapter Selection

PANIRV Book Selection List