ਅੱਯੂਬ Chapter 34 PANIRV Bible Verse Images

ਅੱਯੂਬ 34 Bible Verse Pictures. Choose from a large collection of inspirational, motivational and encouraging Bible verses with pictures of nature. Download and share ਅੱਯੂਬ 34 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅੱਯੂਬ 34:1 (PANIRV)
Square Portrait Landscape 4K UHD
ਤਦ ਅਲੀਹੂ ਨੇ ਇਹ ਉੱਤਰ ਦਿੱਤਾ,

ਅੱਯੂਬ 34:2 (PANIRV)
Square Portrait Landscape 4K UHD
“ਹੇ ਬੁੱਧਵਾਨੋ! ਮੇਰੀਆਂ ਗੱਲਾਂ ਸੁਣੋ, ਹੇ ਗਿਆਨ ਵਾਲਿਓ! ਮੇਰੇ ਵੱਲ ਕੰਨ ਲਾਓ।

ਅੱਯੂਬ 34:3 (PANIRV)
Square Portrait Landscape 4K UHD
ਕਿਉਂ ਜੋ ਕੰਨ ਗੱਲਾਂ ਨੂੰ ਪਰਖਦੇ ਹਨ ਜਿਵੇਂ ਜੀਭ ਭੋਜਨ ਦੇ ਸੁਆਦ ਨੂੰ।

ਅੱਯੂਬ 34:4 (PANIRV)
Square Portrait Landscape 4K UHD
ਜੋ ਠੀਕ ਹੈ ਅਸੀਂ ਆਪਣੇ ਲਈ ਚੁਣ ਲਈਏ, ਅਤੇ ਜੋ ਚੰਗਾ ਹੈ ਅਸੀਂ ਆਪਸ ਵਿੱਚ ਜਾਣ ਲਈਏ।

ਅੱਯੂਬ 34:5 (PANIRV)
Square Portrait Landscape 4K UHD
“ਕਿਉਂ ਜੋ ਅੱਯੂਬ ਨੇ ਆਖਿਆ ਹੈ ਕਿ ਮੈਂ ਨਿਰਦੋਸ਼ ਹਾਂ ਅਤੇ ਪਰਮੇਸ਼ੁਰ ਮੇਰਾ ਨਿਆਂ ਕਰਨ ਤੋਂ ਮੁੱਕਰ ਗਿਆ ਹੈ।

ਅੱਯੂਬ 34:6 (PANIRV)
Square Portrait Landscape 4K UHD
ਭਾਵੇਂ ਮੈਂ ਸੱਚਾ ਹਾਂ ਪਰ ਫੇਰ ਵੀ ਝੂਠਾ ਠਹਿਰਦਾ ਹਾਂ, ਭਾਵੇਂ ਮੈਂ ਬੇਦੋਸ਼ਾ ਹੀ ਹਾਂ, ਫੇਰ ਵੀ ਮੇਰਾ ਫੱਟ ਅਸਾਧ ਹੈ।

ਅੱਯੂਬ 34:7 (PANIRV)
Square Portrait Landscape 4K UHD
ਅੱਯੂਬ ਵਰਗਾ ਕਿਹੜਾ ਮਨੁੱਖ ਹੈ, ਜਿਹੜਾ ਠੱਠਿਆਂ ਨੂੰ ਪਾਣੀ ਵਾਂਗੂੰ ਪੀਂਦਾ ਹੈ,

ਅੱਯੂਬ 34:8 (PANIRV)
Square Portrait Landscape 4K UHD
ਅਤੇ ਕੁਕਰਮੀਆਂ ਦੀ ਸੰਗਤ ਵਿੱਚ ਚੱਲਦਾ, ਅਤੇ ਦੁਸ਼ਟ ਮਨੁੱਖਾਂ ਨਾਲ ਫਿਰਦਾ ਹੈ?

ਅੱਯੂਬ 34:9 (PANIRV)
Square Portrait Landscape 4K UHD
ਕਿਉਂ ਜੋ ਉਸ ਨੇ ਆਖਿਆ ਹੈ ਕਿ ਮਨੁੱਖ ਨੂੰ ਇਸ ਤੋਂ ਕੁਝ ਲਾਭ ਨਹੀਂ ਕਿ ਉਹ ਪਰਮੇਸ਼ੁਰ ਨਾਲ ਮਗਨ ਰਹੇ!

ਅੱਯੂਬ 34:10 (PANIRV)
Square Portrait Landscape 4K UHD
“ਇਸ ਲਈ ਹੇ ਬੁੱਧਵਾਨੋ, ਮੇਰੀ ਸੁਣੋ! ਇਹ ਪਰਮੇਸ਼ੁਰ ਤੋਂ ਦੂਰ ਹੋਵੇ ਕਿ ਉਹ ਦੁਸ਼ਟਪੁਣਾ ਕਰੇ, ਨਾਲੇ ਸਰਬ ਸ਼ਕਤੀਮਾਨ ਤੋਂ ਕਿ ਉਹ ਬੁਰਿਆਈ ਕਰੇ!

ਅੱਯੂਬ 34:11 (PANIRV)
Square Portrait Landscape 4K UHD
ਕਿਉਂ ਜੋ ਉਹ ਮਨੁੱਖ ਦੇ ਕੰਮਾਂ ਦੇ ਅਨੁਸਾਰ ਉਸ ਨੂੰ ਬਦਲਾ ਦੇਵੇਗਾ, ਅਤੇ ਹਰੇਕ ਮਨੁੱਖ ਨੂੰ ਉਸ ਦੇ ਚਾਲ-ਚੱਲਣ ਅਨੁਸਾਰ ਫਲ ਦੁਆਉਂਦਾ ਹੈ।

ਅੱਯੂਬ 34:12 (PANIRV)
Square Portrait Landscape 4K UHD
ਇਹ ਸੱਚੀ ਗੱਲ ਹੈ ਕਿ ਨਾ ਤਾਂ ਪਰਮੇਸ਼ੁਰ ਦੁਸ਼ਟਪੁਣਾ ਕਰਦਾ ਅਤੇ ਨਾ ਹੀ ਸਰਬ ਸ਼ਕਤੀਮਾਨ ਪੁੱਠੇ ਨਿਆਂ ਕਰਦਾ ਹੈ।

ਅੱਯੂਬ 34:13 (PANIRV)
Square Portrait Landscape 4K UHD
ਕਿਸ ਨੇ ਉਸ ਨੂੰ ਧਰਤੀ ਉੱਤੇ ਇਖ਼ਤਿਆਰ ਦਿੱਤਾ, ਕਿਸ ਨੇ ਸਾਰੇ ਜਗਤ ਉੱਤੇ ਉਸ ਨੂੰ ਠਹਿਰਾਇਆ?

ਅੱਯੂਬ 34:14 (PANIRV)
Square Portrait Landscape 4K UHD
ਜੇ ਉਹ ਮਨੁੱਖ ਤੋਂ ਆਪਣਾ ਮਨ ਫੇਰ ਲਵੇ, ਜੇ ਉਹ ਉਸ ਦਾ ਆਤਮਾ ਅਤੇ ਉਸ ਦਾ ਸਾਹ ਆਪਣੇ ਕੋਲ ਇਕੱਠਾ ਕਰ ਲਵੇ,

ਅੱਯੂਬ 34:15 (PANIRV)
Square Portrait Landscape 4K UHD
ਤਾਂ ਸਾਰੀ ਮਨੁੱਖ ਜਾਤੀ ਇਕੱਠੀ ਹੀ ਨਾਸ ਹੋ ਜਾਵੇਗੀ, ਅਤੇ ਮਨੁੱਖ ਫਿਰ ਮਿੱਟੀ ਵਿੱਚ ਰਲ ਜਾਵੇਗਾ।

ਅੱਯੂਬ 34:16 (PANIRV)
Square Portrait Landscape 4K UHD
“ਜੇ ਸਮਝ ਹੈ ਤਾਂ ਇਸ ਨੂੰ ਸੁਣ, ਅਤੇ ਆਪਣਾ ਕੰਨ ਮੇਰੀਆਂ ਗੱਲਾਂ ਵੱਲ ਲਾ!

ਅੱਯੂਬ 34:17 (PANIRV)
Square Portrait Landscape 4K UHD
ਕੀ ਜਿਹੜਾ ਨਿਆਂ ਨਾਲ ਘਿਣ ਕਰਦਾ ਹੈ, ਰਾਜ ਕਰੇਗਾ? ਕੀ ਤੂੰ ਧਰਮੀ ਅਤੇ ਖਰੇ ਨੂੰ ਦੋਸ਼ੀ ਠਹਿਰਾਵੇਂਗਾ?

ਅੱਯੂਬ 34:18 (PANIRV)
Square Portrait Landscape 4K UHD
ਭਲਾ, ਰਾਜੇ ਨੂੰ ਕਦੀ ਆਖੀਦਾ ਹੈ ਕਿ ਤੂੰ ਨਿਕੰਮਾ ਹੈਂ! ਜਾਂ ਪਤਵੰਤ ਨੂੰ ਕਿ ਤੁਸੀਂ ਦੁਸ਼ਟ ਹੋ?

ਅੱਯੂਬ 34:19 (PANIRV)
Square Portrait Landscape 4K UHD
ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ!

ਅੱਯੂਬ 34:20 (PANIRV)
Square Portrait Landscape 4K UHD
ਉਹ ਇੱਕ ਦਮ ਅੱਧੀ ਰਾਤ ਨੂੰ ਮਰ ਜਾਂਦੇ, ਪਰਜਾ ਦੇ ਲੋਕ ਹਿਲਾਏ ਜਾਂਦੇ ਤੇ ਲੰਘ ਜਾਂਦੇ ਹਨ, ਅਤੇ ਜ਼ੋਰਾਵਰ ਬਿਨ੍ਹਾਂ ਹੱਥ ਲਾਏ ਚਲੇ ਜਾਂਦੇ ਹਨ।

ਅੱਯੂਬ 34:21 (PANIRV)
Square Portrait Landscape 4K UHD
“ਕਿਉਂ ਜੋ ਪਰਮੇਸ਼ੁਰ ਦੀਆਂ ਅੱਖਾਂ ਮਨੁੱਖਾਂ ਦੇ ਮਾਰਗਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਉਹ ਉਸ ਦੇ ਸਾਰੇ ਕਦਮਾਂ ਨੂੰ ਵੇਖਦਾ ਹੈ।

ਅੱਯੂਬ 34:22 (PANIRV)
Square Portrait Landscape 4K UHD
ਅਜਿਹਾ ਕੋਈ ਹਨ੍ਹੇਰਾ ਜਾਂ ਘੁੱਪ ਹਨ੍ਹੇਰਾ ਨਹੀਂ, ਜਿੱਥੇ ਕੁਕਰਮੀ ਲੁੱਕ ਜਾਣ,

ਅੱਯੂਬ 34:23 (PANIRV)
Square Portrait Landscape 4K UHD
ਕਿਉਂ ਜੋ ਉਸ ਨੇ ਅਜੇ ਕਿਸੇ ਮਨੁੱਖ ਲਈ ਵੇਲਾ ਨਹੀਂ ਠਹਿਰਾਇਆ, ਕਿ ਪਰਮੇਸ਼ੁਰ ਕੋਲ ਨਿਆਂ ਲਈ ਜਾਵੇ।

ਅੱਯੂਬ 34:24 (PANIRV)
Square Portrait Landscape 4K UHD
ਉਹ ਜ਼ੋਰਾਵਰਾਂ ਨੂੰ ਬਿਨ੍ਹਾਂ ਪੁੱਛ-ਗਿੱਛ ਦੇ ਚੂਰ-ਚੂਰ ਕਰ ਦਿੰਦਾ ਹੈ, ਅਤੇ ਉਹਨਾਂ ਦੇ ਥਾਂ ਦੂਜਿਆਂ ਨੂੰ ਖੜ੍ਹਾ ਕਰਦਾ ਹੈ।

ਅੱਯੂਬ 34:25 (PANIRV)
Square Portrait Landscape 4K UHD
ਕਿਉਂ ਜੋ ਉਹ ਉਹਨਾਂ ਦੇ ਕੰਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ, ਉਹ ਉਹਨਾਂ ਨੂੰ ਰਾਤ ਨੂੰ ਉਲੱਦ ਦਿੰਦਾ ਹੈ ਕਿ ਉਹ ਭੰਨੇ ਜਾਂਦੇ ਹਨ।

ਅੱਯੂਬ 34:26 (PANIRV)
Square Portrait Landscape 4K UHD
ਉਹ ਉਹਨਾਂ ਨੂੰ ਸਭਨਾਂ ਦੇ ਵੇਖਦਿਆਂ ਦੁਸ਼ਟਾਂ ਵਾਂਗੂੰ ਮਾਰਦਾ ਹੈ,

ਅੱਯੂਬ 34:27 (PANIRV)
Square Portrait Landscape 4K UHD
ਇਸ ਲਈ ਕਿ ਉਹ ਉਸ ਦੇ ਪਿੱਛੇ ਚੱਲਣ ਤੋਂ ਫਿਰ ਗਏ, ਅਤੇ ਉਹਨਾਂ ਨੇ ਉਸ ਦੇ ਕਿਸੇ ਰਾਹ ਦੀ ਪਰਵਾਹ ਨਹੀਂ ਕੀਤੀ,

ਅੱਯੂਬ 34:28 (PANIRV)
Square Portrait Landscape 4K UHD
ਇੱਥੋਂ ਤੱਕ ਕਿ ਉਹਨਾਂ ਦੇ ਕਾਰਨ ਗਰੀਬਾਂ ਦੀ ਦੁਹਾਈ ਉਹ ਦੇ ਕੋਲ ਪਹੁੰਚੀ, ਅਤੇ ਮਸਕੀਨਾਂ ਦੀ ਦੁਹਾਈ ਉਸ ਨੇ ਸੁਣੀ।

ਅੱਯੂਬ 34:29 (PANIRV)
Square Portrait Landscape 4K UHD
ਜਦ ਉਹ ਚੁੱਪ ਰਹਿੰਦਾ ਹੈ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾ ਸਕਦਾ ਹੈ ਜਦ ਉਹ ਆਪਣਾ ਮੂੰਹ ਫੇਰ ਲਵੇ ਤਾਂ ਕੌਣ ਉਸ ਦਾ ਦਰਸ਼ਣ ਪਵੇਗਾ? ਭਾਵੇਂ ਕੌਮ ਲਈ ਭਾਵੇਂ ਇੱਕ ਮਨੁੱਖ ਲਈ, ਉਹ ਦੋਹਾਂ ਨਾਲ ਇੱਕੋ ਜਿਹਾ ਵਿਹਾਰ ਕਰਦਾ ਹੈ,

ਅੱਯੂਬ 34:30 (PANIRV)
Square Portrait Landscape 4K UHD
ਤਾਂ ਜੋ ਅਧਰਮੀ ਮਨੁੱਖ ਰਾਜ ਨਾ ਕਰੇ, ਨਾ ਲੋਕਾਂ ਨੂੰ ਆਪਣੇ ਜਾਲ਼ ਵਿੱਚ ਫ਼ਸਾਵੇ।

ਅੱਯੂਬ 34:31 (PANIRV)
Square Portrait Landscape 4K UHD
“ਭਲਾ, ਕਦੀ ਕਿਸੇ ਨੇ ਪਰਮੇਸ਼ੁਰ ਨੂੰ ਆਖਿਆ, ਮੈਂ ਦੰਡ ਝੱਲ ਲਿਆ ਹੈ, ਮੈਂ ਫੇਰ ਬਦੀ ਨਾ ਕਰਾਂਗਾ?

ਅੱਯੂਬ 34:32 (PANIRV)
Square Portrait Landscape 4K UHD
ਜੋ ਮੈਂ ਸਮਝ ਨਹੀਂ ਸਕਦਾ ਤੂੰ ਉਹ ਮੈਨੂੰ ਸਿਖਾ, ਜੇ ਮੈਂ ਬੁਰਿਆਈ ਕੀਤੀ ਹੋਵੇ ਤਾਂ ਮੈਂ ਫਿਰ ਨਹੀਂ ਕਰਾਂਗਾ?

ਅੱਯੂਬ 34:33 (PANIRV)
Square Portrait Landscape 4K UHD
ਕੀ ਪਰਮੇਸ਼ੁਰ ਤੈਨੂੰ ਤੇਰੀ ਇੱਛਿਆ ਅਨੁਸਾਰ ਫਲ ਦੇਵੇ ਜਦ ਕਿ ਤੂੰ ਉਸ ਵੱਲ ਫਿਰਨ ਤੋਂ ਇਨਕਾਰ ਕਰਦਾ ਹੈਂ? ਕਿਉਂ ਜੋ ਇਸ ਦੀ ਚੋਣ ਤੂੰ ਕਰਨੀ ਹੈ ਨਾ ਕਿ ਮੈਂ, ਸੋ ਜੋ ਤੂੰ ਜਾਣਦਾ ਹੈ ਬੋਲ ਦੇ!

ਅੱਯੂਬ 34:34 (PANIRV)
Square Portrait Landscape 4K UHD
“ਗਿਆਨਵਾਨ ਮੈਨੂੰ ਆਖਣਗੇ, ਸਗੋਂ ਬੁੱਧਵਾਨ ਮਨੁੱਖ ਮੇਰੀ ਸੁਣ ਕੇ ਕਹਿਣਗੇ,

ਅੱਯੂਬ 34:35 (PANIRV)
Square Portrait Landscape 4K UHD
ਅੱਯੂਬ ਬਿਨ੍ਹਾਂ ਸਮਝ ਦੇ ਬੋਲਦਾ ਹੈ, ਅਤੇ ਉਸ ਦਾ ਬੋਲ ਗਿਆਨ ਰਹਿਤ ਹੈ!

ਅੱਯੂਬ 34:36 (PANIRV)
Square Portrait Landscape 4K UHD
ਕਾਸ਼ ਕਿ ਅੱਯੂਬ ਅੰਤ ਤੱਕ ਪਰਤਾਇਆ ਜਾਂਦਾ, ਕਿਉਂਕਿ ਉਹ ਕੁਕਰਮੀਆਂ ਵਾਂਗੂੰ ਉੱਤਰ ਦਿੰਦਾ ਹੈ!

ਅੱਯੂਬ 34:37 (PANIRV)
Square Portrait Landscape 4K UHD
ਉਹ ਤਾਂ ਆਪਣੇ ਪਾਪ ਉੱਤੇ ਅਪਰਾਧ ਜੋੜਦਾ ਹੈ, ਸਾਡੇ ਵਿਰੁੱਧ ਤਾੜੀ ਮਾਰਦਾ ਹੈ, ਅਤੇ ਪਰਮੇਸ਼ੁਰ ਦੇ ਵਿਰੁੱਧ ਆਪਣੀਆਂ ਗੱਲਾਂ ਵਧਾਈ ਜਾਂਦਾ ਹੈ।”

Available Bible Translations

American Standard Version
Job 34 (ASV) »
King James Version
Job 34 (KJV) »
GOD’S WORD® (GW)
Job 34 (GW) »
Berean Bible
Job 34 (BSB) »
World English Bible
Job 34 (WEB) »
Louis Segond 1910
Job 34 (LSG) »
Luther Bibel 1912
Hiob 34 (LUTH1912) »
इंडियन रिवाइज्ड वर्जन - हिंदी
अय्यूब 34 (HINIRV) »
ভারতীয় সংশোধিত সংস্করণ - বাংলা
ইয়োব 34 (BENIRV) »
இந்தியன் ரீவைஸ்டு வேர்ஷன் - தமிழ்
யோபு 34 (TAMIRV) »
इंडियन रिवाइज्ड वर्जन - मराठी
ईयोब 34 (MARIRV) »
ఇండియన్ రేవిజ్డ్ వెర్షన్ - తెలుగు
యోబు 34 (TELIRV) »
ઇન્ડિયન રિવાયઝ્ડ વર્ઝન - ગુજરાતી
અયૂબ 34 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಬನು 34 (KANIRV) »
الكتاب المقدس باللغة العربية، فان دايك
أَيُّوبَ 34 (AVD) »
תנ ך עברי מודרני
איוב 34 (HEB) »
Bíblia Sagrada Português
Jó 34 (BSL) »
Kinh Thánh: Tiếng Việt
Gióp 34 (VIE) »
Reina Valera Antigua
Job 34 (RVA) »
La Sacra Bibbia
Giobbe 34 (RIV) »
圣 经 简体中文和合本
约 伯 记 34 (CUVS) »
聖 經 繁體中文和合本
約 伯 記 34 (CUVT) »
Bibla e Shenjtë
Jobi 34 (ALB) »
Svenska Bibeln 1917
Job 34 (SV1917) »
Библия на русском
Иов 34 (RUSV) »
Українська Біблія
Йов 34 (UKR) »
Szent Biblia - Magyar
Jób 34 (KAR) »
Българска Библия
Йов 34 (BULG) »
聖書 日本語
ヨブ記 34 (JPN) »
Det Norsk Bibel
Job 34 (NORSK) »
Biblia Takatifu
Ayubu 34 (SWHULB) »
Kitaabka Quduuska Ah
Ayuub 34 (SOM) »
De Heilige Schrift
Job 34 (NLD) »
Dansk Bibel 1871
Job 34 (DA1871) »

ਅੱਯੂਬ (PANIRV) Chapter Selection

PANIRV Book Selection List