ਅੱਯੂਬ Chapter 41 PANIRV Bible Verse Images

ਅੱਯੂਬ 41 Bible Verse Pictures. Choose from a large collection of inspirational, motivational and encouraging Bible verses with pictures of nature. Download and share ਅੱਯੂਬ 41 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅੱਯੂਬ 41:1 (PANIRV)
Square Portrait Landscape 4K UHD
“ਕੀ ਤੂੰ ਲਿਵਯਾਥਾਨ ਨੂੰ ਕੁੰਡੀ ਨਾਲ ਬਾਹਰ ਖਿੱਚ ਸਕਦਾ ਹੈਂ, ਜਾਂ ਡੋਰੀ ਨਾਲ ਉਹ ਦੀ ਜੀਭ ਨੂੰ ਦਬਾ ਸਕਦਾ ਹੈਂ?

ਅੱਯੂਬ 41:2 (PANIRV)
Square Portrait Landscape 4K UHD
ਕੀ ਤੂੰ ਉਹ ਦੇ ਨੱਕ ਵਿੱਚ ਰੱਸਾ ਪਾ ਸਕਦਾ ਹੈਂ, ਜਾਂ ਉਹ ਦੇ ਜਬਾੜੇ ਨੂੰ ਮੇਖ ਨਾਲ ਵਿੰਨ੍ਹ ਸਕਦਾ ਹੈਂ?

ਅੱਯੂਬ 41:3 (PANIRV)
Square Portrait Landscape 4K UHD
ਕੀ ਉਹ ਤੇਰੇ ਅੱਗੇ ਬਹੁਤੀਆਂ ਮਿੰਨਤਾਂ ਕਰੇਗਾ, ਜਾਂ ਉਹ ਤੇਰੇ ਨਾਲ ਮਿੱਠੀਆਂ-ਮਿੱਠੀਆਂ ਗੱਲਾਂ ਕਰੇਗਾ?

ਅੱਯੂਬ 41:4 (PANIRV)
Square Portrait Landscape 4K UHD
ਕੀ ਉਹ ਤੇਰੇ ਨਾਲ ਨੇਮ ਬੰਨ੍ਹੇਗਾ, ਤਾਂ ਜੋ ਤੂੰ ਉਹ ਨੂੰ ਸਦਾ ਤੱਕ ਆਪਣਾ ਗੁਲਾਮ ਰੱਖੇਂ?

ਅੱਯੂਬ 41:5 (PANIRV)
Square Portrait Landscape 4K UHD
ਕੀ ਤੂੰ ਉਹ ਦੇ ਨਾਲ ਉਸ ਤਰ੍ਹਾਂ ਖੇਡੇਂਗਾ ਜਿਵੇਂ ਪੰਛੀ ਨਾਲ, ਜਾਂ ਆਪਣੀਆਂ ਕੁੜੀਆਂ ਦਾ ਜੀ ਬਹਿਲਾਉਣ ਲਈ ਉਹ ਨੂੰ ਬੰਨ੍ਹ ਕੇ ਰੱਖੇਂਗਾ?

ਅੱਯੂਬ 41:6 (PANIRV)
Square Portrait Landscape 4K UHD
ਕੀ ਮਾਛੀ ਉਹ ਦਾ ਸੌਦਾ ਕਰਨਗੇ, ਕੀ ਉਹ ਵਪਾਰੀਆਂ ਵਿੱਚ ਉਹ ਨੂੰ ਵੰਡਣਗੇ?

ਅੱਯੂਬ 41:7 (PANIRV)
Square Portrait Landscape 4K UHD
ਕੀ ਤੂੰ ਉਹ ਦੀ ਖੱਲ ਨੂੰ ਬਰਛਿਆਂ ਨਾਲ ਵਿੰਨ੍ਹ ਸਕਦਾ ਹੈਂ, ਜਾਂ ਉਹ ਦੇ ਸਿਰ ਨੂੰ ਮਾਛੀਆਂ ਦੇ ਤ੍ਰਿਸੂਲਾਂ ਨਾਲ?

ਅੱਯੂਬ 41:8 (PANIRV)
Square Portrait Landscape 4K UHD
ਜੇਕਰ ਤੂੰ ਆਪਣਾ ਹੱਥ ਉਸ ਦੇ ਉੱਤੇ ਧਰੇਂ ਤਾਂ ਤੂੰ ਉਸ ਲੜਾਈ ਨੂੰ ਹਮੇਸ਼ਾ ਯਾਦ ਰੱਖੇਂਗਾ, ਤੂੰ ਫੇਰ ਕਦੇ ਅਜਿਹਾ ਨਾ ਕਰੇਂਗਾ!

ਅੱਯੂਬ 41:9 (PANIRV)
Square Portrait Landscape 4K UHD
ਵੇਖ, ਉਸ ਨੂੰ ਫੜ੍ਹਨ ਦੀ ਆਸ ਰੱਖਣੀ ਵਿਅਰਥ ਹੈ, ਉਸ ਨੂੰ ਵੇਖਦਿਆਂ ਹੀ ਜੀਅ ਕੱਚਾ ਪੈ ਜਾਂਦਾ ਹੈ?

ਅੱਯੂਬ 41:10 (PANIRV)
Square Portrait Landscape 4K UHD
ਕੋਈ ਐਨੀ ਤੱਤੀ ਤਬੀਅਤ ਦਾ ਨਹੀਂ, ਜੋ ਉਹ ਦੇ ਛੇੜਨ ਦੀ ਹਿੰਮਤ ਕਰੇ, ਫੇਰ ਕੌਣ ਹੈ ਜੋ ਮੇਰੇ ਸਨਮੁਖ ਖੜ੍ਹਾ ਰਹਿ ਸਕੇ?

ਅੱਯੂਬ 41:11 (PANIRV)
Square Portrait Landscape 4K UHD
ਕਿਸ ਨੇ ਪਹਿਲਾਂ ਮੈਨੂੰ ਕੁਝ ਦਿੱਤਾ ਕਿ ਮੈਨੂੰ ਕੁਝ ਮੋੜਨਾ ਪਵੇ? ਜੋ ਕੁਝ ਅਕਾਸ਼ ਦੇ ਹੇਠ ਹੈ, ਸੋ ਮੇਰਾ ਹੈ।

ਅੱਯੂਬ 41:12 (PANIRV)
Square Portrait Landscape 4K UHD
“ਮੈਂ ਉਹ ਦੇ ਅੰਗਾਂ ਦੇ ਵਿਖੇ, ਅਤੇ ਉਹ ਦੇ ਮਹਾਂ-ਬਲ ਤੇ ਉਹ ਦੇ ਢਾਂਚੇ ਦੇ ਸੁਹੱਪਣ ਵਿਖੇ ਚੁੱਪ ਨਾ ਰਹਾਂਗਾ।

ਅੱਯੂਬ 41:13 (PANIRV)
Square Portrait Landscape 4K UHD
ਕੌਣ ਉਹ ਦੇ ਉੱਪਰ ਦਾ ਲਿਬਾਸ ਉਤਾਰ ਸਕਦਾ ਹੈ? ਕੌਣ ਉਹ ਦੇ ਦੋਹਾਂ ਜਬਾੜਿਆਂ ਵਿੱਚ ਆਵੇਗਾ?

ਅੱਯੂਬ 41:14 (PANIRV)
Square Portrait Landscape 4K UHD
ਕੌਣ ਉਹ ਦੇ ਮੂੰਹ ਦੇ ਕਵਾੜਾਂ ਨੂੰ ਖੋਲ੍ਹ ਸਕਦਾ ਹੈ? ਉਹ ਦੇ ਦੰਦਾਂ ਦਾ ਘੇਰਾ ਭਿਆਨਕ ਹੈ!

ਅੱਯੂਬ 41:15 (PANIRV)
Square Portrait Landscape 4K UHD
ਉਹ ਦੇ ਛਿਲਕੇ ਦੀਆਂ ਧਾਰੀਆਂ ਉਹ ਦਾ ਘਮੰਡ ਹਨ, ਉਹ ਜਾਣੋ ਘੁੱਟ ਕੇ ਮੋਹਰ ਨਾਲ ਜੋੜੀਆਂ ਗਈਆਂ ਹਨ,

ਅੱਯੂਬ 41:16 (PANIRV)
Square Portrait Landscape 4K UHD
ਉਹ ਇੱਕ ਦੂਜੇ ਦੇ ਐਨੇ ਨੇੜੇ ਹਨ ਕਿ ਹਵਾ ਵੀ ਉਹਨਾਂ ਦੇ ਵਿੱਚੋਂ ਦੀ ਨਹੀਂ ਲੰਘ ਸਕਦੀ।

ਅੱਯੂਬ 41:17 (PANIRV)
Square Portrait Landscape 4K UHD
ਉਹ ਇੱਕ ਦੂਜੇ ਦੇ ਨਾਲ-ਨਾਲ ਹਨ, ਉਹ ਇਸ ਤਰ੍ਹਾਂ ਜੁੜੀਆਂ ਹੋਈਆਂ ਹਨ ਕਿ ਅਲੱਗ ਨਹੀਂ ਹੋ ਸਕਦੀਆਂ।

ਅੱਯੂਬ 41:18 (PANIRV)
Square Portrait Landscape 4K UHD
ਉਹ ਦੀਆਂ ਛਿੱਕਾਂ ਤੋਂ ਚਾਨਣ ਚਮਕ ਉੱਠਦਾ ਹੈ, ਉਹ ਦੀਆਂ ਅੱਖਾਂ ਸਵੇਰ ਦੀਆਂ ਪਲਕਾਂ ਜਿਹੀਆਂ ਹਨ!

ਅੱਯੂਬ 41:19 (PANIRV)
Square Portrait Landscape 4K UHD
ਉਹ ਦੇ ਮੂੰਹੋਂ ਬਲਦੀਆਂ ਹੋਈਆਂ ਮਸ਼ਾਲਾਂ ਨਿੱਕਲਦੀਆਂ ਹਨ, ਅਤੇ ਅੱਗ ਦੀਆਂ ਚਿੰਗਿਆੜੀਆਂ ਉੱਡਦੀਆਂ ਹਨ।

ਅੱਯੂਬ 41:20 (PANIRV)
Square Portrait Landscape 4K UHD
ਉਹ ਦੀਆਂ ਨਾਸਾਂ ਵਿੱਚੋਂ ਧੂੰਆਂ ਨਿੱਕਲਦਾ ਹੈ, ਜਿਵੇਂ ਉੱਬਲਦੀ ਦੇਗ ਜਾਂ ਧੁਖਦਿਆਂ ਕਾਨਿਆਂ ਤੋਂ!

ਅੱਯੂਬ 41:21 (PANIRV)
Square Portrait Landscape 4K UHD
ਉਹ ਦਾ ਸਾਹ ਕੋਲਿਆਂ ਨੂੰ ਸੁਲਗਾ ਦਿੰਦਾ ਹੈ, ਅਤੇ ਉਹ ਦੇ ਮੂੰਹੋਂ ਅੰਗਾਰੇ ਨਿੱਕਲਦੇ ਹਨ!

ਅੱਯੂਬ 41:22 (PANIRV)
Square Portrait Landscape 4K UHD
ਉਹ ਦੀ ਧੌਣ ਵਿੱਚ ਬਲ ਬਣਿਆ ਰਹਿੰਦਾ ਹੈ, ਅਤੇ ਭੈਅ ਉਹ ਦੇ ਅੱਗੇ ਨੱਚਦਾ ਹੈ!

ਅੱਯੂਬ 41:23 (PANIRV)
Square Portrait Landscape 4K UHD
ਉਹ ਦੇ ਮਾਸ ਦੀਆਂ ਤਹਿਆਂ ਸਟੀਆਂ ਹੋਈਆਂ ਹਨ, ਉਹ ਉਸ ਦੇ ਉੱਤੇ ਜੰਮੀਆਂ ਹੋਈਆਂ ਹਨ, ਉਹ ਹਿੱਲ ਨਹੀਂ ਸਕਦੀਆਂ।

ਅੱਯੂਬ 41:24 (PANIRV)
Square Portrait Landscape 4K UHD
ਉਹ ਦਾ ਦਿਲ ਪੱਥਰ ਵਾਂਗੂੰ ਪੱਕਾ ਹੈ, ਸਗੋਂ ਚੱਕੀ ਦੇ ਹੇਠਲੇ ਪੁੜ ਵਾਂਗੂੰ ਪੱਕਾ ਹੈ।

ਅੱਯੂਬ 41:25 (PANIRV)
Square Portrait Landscape 4K UHD
ਜਦ ਉਹ ਉੱਠਦਾ ਹੈ ਤਾਂ ਬਲਵਾਨ ਵੀ ਡਰ ਜਾਂਦੇ ਹਨ, ਉਹ ਘਬਰਾਹਟ ਨਾਲ ਸੁੱਧ-ਬੁੱਧ ਖੋਹ ਦਿੰਦੇ ਹਨ!

ਅੱਯੂਬ 41:26 (PANIRV)
Square Portrait Landscape 4K UHD
ਭਾਵੇਂ ਤਲਵਾਰ ਉਹ ਦੇ ਕੋਲ ਪਹੁੰਚੇ, ਉਸ ਤੋਂ ਕੁਝ ਨਹੀਂ ਬਣਦਾ, ਅਤੇ ਨਾ ਬਰਛੀ ਨਾ ਭਾਲੇ ਨਾ ਤੀਰ ਤੋਂ।

ਅੱਯੂਬ 41:27 (PANIRV)
Square Portrait Landscape 4K UHD
ਉਹ ਲੋਹੇ ਨੂੰ ਕੱਖ ਵਰਗਾ ਅਤੇ ਪਿੱਤਲ ਨੂੰ ਗਲੀ ਹੋਈ ਲੱਕੜ ਸਮਝਦਾ ਹੈ!

ਅੱਯੂਬ 41:28 (PANIRV)
Square Portrait Landscape 4K UHD
ਤੀਰ ਉਹ ਨੂੰ ਭਜਾ ਨਹੀਂ ਸਕਦੇ, ਗੁਲੇਲ ਦੇ ਪੱਥਰ ਉਹ ਦੇ ਲਈ ਤਿਣਕੇ ਬਣ ਜਾਂਦੇ ਹਨ।

ਅੱਯੂਬ 41:29 (PANIRV)
Square Portrait Landscape 4K UHD
ਲਾਠੀਆਂ ਵੀ ਤਿਣਕੇ ਦੇ ਤੁੱਲ ਗਿਣੀਆਂ ਜਾਂਦੀਆਂ ਹਨ, ਸਾਂਗ ਦੇ ਖੜਕਣ ਉੱਤੇ ਉਹ ਹੱਸਦਾ ਹੈ।

ਅੱਯੂਬ 41:30 (PANIRV)
Square Portrait Landscape 4K UHD
ਉਹ ਦੇ ਹੇਠਲੇ ਹਿੱਸੇ ਤੇਜ਼ ਠੀਕਰਿਆਂ ਵਾਂਗੂੰ ਹਨ, ਉਹ ਜਾਣੋ ਚਿੱਕੜ ਉੱਤੇ ਫਲ੍ਹਾ ਫੇਰਦਾ ਹੈ।

ਅੱਯੂਬ 41:31 (PANIRV)
Square Portrait Landscape 4K UHD
ਉਹ ਡੂੰਘੇ ਪਾਣੀਆਂ ਨੂੰ ਦੇਗ ਵਾਂਗੂੰ ਉਛਾਲ ਦਿੰਦਾ ਹੈ, ਉਹ ਸਮੁੰਦਰ ਨੂੰ ਮੱਲ੍ਹਮ ਦੀ ਡੱਬੀ ਵਾਂਗੂੰ ਬਣਾ ਦਿੰਦਾ ਹੈ।

ਅੱਯੂਬ 41:32 (PANIRV)
Square Portrait Landscape 4K UHD
ਉਹ ਆਪਣੇ ਪਿੱਛੇ ਚਮਕੀਲਾ ਰਾਹ ਛੱਡਦਾ ਹੈ, ਭਈ ਜਾਣੋ ਡੂੰਘਿਆਈ ਉੱਤੇ ਧੌਲੇ ਆਏ ਹੋਏ ਹਨ।

ਅੱਯੂਬ 41:33 (PANIRV)
Square Portrait Landscape 4K UHD
ਧਰਤੀ ਉੱਤੇ ਉਹ ਦੇ ਤੁੱਲ ਕੋਈ ਨਹੀਂ, ਉਹ ਬਿਨ੍ਹਾਂ ਖੌਫ਼ ਦੇ ਸਿਰਜਿਆ ਗਿਆ!

ਅੱਯੂਬ 41:34 (PANIRV)
Square Portrait Landscape 4K UHD
ਉਹ ਹਰੇਕ ਉੱਚੇ ਨੂੰ ਵੇਖਦਾ ਰਹਿੰਦਾ ਹੈ, ਉਹ ਸਾਰੇ ਘਮੰਡੀਆਂ ਉੱਤੇ ਰਾਜਾ ਹੈ।”

Available Bible Translations

American Standard Version
Job 41 (ASV) »
King James Version
Job 41 (KJV) »
GOD’S WORD® (GW)
Job 41 (GW) »
Berean Bible
Job 41 (BSB) »
World English Bible
Job 41 (WEB) »
Louis Segond 1910
Job 41 (LSG) »
Luther Bibel 1912
Hiob 41 (LUTH1912) »
इंडियन रिवाइज्ड वर्जन - हिंदी
अय्यूब 41 (HINIRV) »
ভারতীয় সংশোধিত সংস্করণ - বাংলা
ইয়োব 41 (BENIRV) »
இந்தியன் ரீவைஸ்டு வேர்ஷன் - தமிழ்
யோபு 41 (TAMIRV) »
इंडियन रिवाइज्ड वर्जन - मराठी
ईयोब 41 (MARIRV) »
ఇండియన్ రేవిజ్డ్ వెర్షన్ - తెలుగు
యోబు 41 (TELIRV) »
ઇન્ડિયન રિવાયઝ્ડ વર્ઝન - ગુજરાતી
અયૂબ 41 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಬನು 41 (KANIRV) »
الكتاب المقدس باللغة العربية، فان دايك
أَيُّوبَ 41 (AVD) »
תנ ך עברי מודרני
איוב 41 (HEB) »
Bíblia Sagrada Português
Jó 41 (BSL) »
Kinh Thánh: Tiếng Việt
Gióp 41 (VIE) »
Reina Valera Antigua
Job 41 (RVA) »
La Sacra Bibbia
Giobbe 41 (RIV) »
圣 经 简体中文和合本
约 伯 记 41 (CUVS) »
聖 經 繁體中文和合本
約 伯 記 41 (CUVT) »
Bibla e Shenjtë
Jobi 41 (ALB) »
Svenska Bibeln 1917
Job 41 (SV1917) »
Библия на русском
Иов 41 (RUSV) »
Українська Біблія
Йов 41 (UKR) »
Szent Biblia - Magyar
Jób 41 (KAR) »
Българска Библия
Йов 41 (BULG) »
聖書 日本語
ヨブ記 41 (JPN) »
Det Norsk Bibel
Job 41 (NORSK) »
Biblia Takatifu
Ayubu 41 (SWHULB) »
Kitaabka Quduuska Ah
Ayuub 41 (SOM) »
De Heilige Schrift
Job 41 (NLD) »
Dansk Bibel 1871
Job 41 (DA1871) »

ਅੱਯੂਬ (PANIRV) Chapter Selection

PANIRV Book Selection List