ਯੂਹੰਨਾ Chapter 10 PANIRV Bible Verse Images

ਯੂਹੰਨਾ 10 Bible Verse Pictures. Choose from a large collection of inspirational, motivational and encouraging Bible verses with pictures of nature. Download and share ਯੂਹੰਨਾ 10 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯੂਹੰਨਾ 10:1 (PANIRV)
Square Portrait Landscape 4K UHD
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ।

ਯੂਹੰਨਾ 10:2 (PANIRV)
Square Portrait Landscape 4K UHD
ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ।

ਯੂਹੰਨਾ 10:3 (PANIRV)
Square Portrait Landscape 4K UHD
ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।

ਯੂਹੰਨਾ 10:4 (PANIRV)
Square Portrait Landscape 4K UHD
ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ।

ਯੂਹੰਨਾ 10:5 (PANIRV)
Square Portrait Landscape 4K UHD
ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”

ਯੂਹੰਨਾ 10:6 (PANIRV)
Square Portrait Landscape 4K UHD
ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸਮਝਾਇਆ ਪਰ ਉਹ ਇਸ ਦਾ ਮਤਲਬ ਨਾ ਸਮਝ ਸਕੇ।

ਯੂਹੰਨਾ 10:7 (PANIRV)
Square Portrait Landscape 4K UHD
ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ।

ਯੂਹੰਨਾ 10:8 (PANIRV)
Square Portrait Landscape 4K UHD
ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ।

ਯੂਹੰਨਾ 10:9 (PANIRV)
Square Portrait Landscape 4K UHD
ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।

ਯੂਹੰਨਾ 10:10 (PANIRV)
Square Portrait Landscape 4K UHD
ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ।

ਯੂਹੰਨਾ 10:11 (PANIRV)
Square Portrait Landscape 4K UHD
ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।

ਯੂਹੰਨਾ 10:12 (PANIRV)
Square Portrait Landscape 4K UHD
ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।

ਯੂਹੰਨਾ 10:13 (PANIRV)
Square Portrait Landscape 4K UHD
ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।

ਯੂਹੰਨਾ 10:14 (PANIRV)
Square Portrait Landscape 4K UHD
ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ

ਯੂਹੰਨਾ 10:15 (PANIRV)
Square Portrait Landscape 4K UHD
ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ

ਯੂਹੰਨਾ 10:16 (PANIRV)
Square Portrait Landscape 4K UHD
ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।

ਯੂਹੰਨਾ 10:17 (PANIRV)
Square Portrait Landscape 4K UHD
ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।

ਯੂਹੰਨਾ 10:18 (PANIRV)
Square Portrait Landscape 4K UHD
ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”

ਯੂਹੰਨਾ 10:19 (PANIRV)
Square Portrait Landscape 4K UHD
ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ।

ਯੂਹੰਨਾ 10:20 (PANIRV)
Square Portrait Landscape 4K UHD
ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”

ਯੂਹੰਨਾ 10:21 (PANIRV)
Square Portrait Landscape 4K UHD
ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਸੁਜਾਖਾ ਕਰ ਸਕਦਾ ਹੈ? ਨਹੀਂ!”

ਯੂਹੰਨਾ 10:22 (PANIRV)
Square Portrait Landscape 4K UHD
ਇਹ ਸਰਦੀ ਦੀ ਰੁੱਤ ਸੀ ਅਤੇ ਯਰੂਸ਼ਲਮ ਵਿੱਚ ਪ੍ਰਤਿਸ਼ਠਾ ਦਾ ਤਿਉਹਾਰ ਆਇਆ।

ਯੂਹੰਨਾ 10:23 (PANIRV)
Square Portrait Landscape 4K UHD
ਯਿਸੂ ਹੈਕਲ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ।

ਯੂਹੰਨਾ 10:24 (PANIRV)
Square Portrait Landscape 4K UHD
ਯਹੂਦੀ ਯਿਸੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਭੁਲਾਵੇ ਵਿੱਚ ਰੱਖੇਂਗਾ? ਜੇਕਰ ਤੂੰ ਮਸੀਹ ਹੈਂ ਤਾਂ ਸਾਨੂੰ ਸਾਫ਼-ਸਾਫ਼ ਦੱਸ।”

ਯੂਹੰਨਾ 10:25 (PANIRV)
Square Portrait Landscape 4K UHD
ਯਿਸੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।

ਯੂਹੰਨਾ 10:26 (PANIRV)
Square Portrait Landscape 4K UHD
ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।

ਯੂਹੰਨਾ 10:27 (PANIRV)
Square Portrait Landscape 4K UHD
ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।

ਯੂਹੰਨਾ 10:28 (PANIRV)
Square Portrait Landscape 4K UHD
ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।

ਯੂਹੰਨਾ 10:29 (PANIRV)
Square Portrait Landscape 4K UHD
ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ।

ਯੂਹੰਨਾ 10:30 (PANIRV)
Square Portrait Landscape 4K UHD
ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।”

ਯੂਹੰਨਾ 10:31 (PANIRV)
Square Portrait Landscape 4K UHD
ਯਹੂਦੀਆਂ ਨੇ ਫਿਰ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ।

ਯੂਹੰਨਾ 10:32 (PANIRV)
Square Portrait Landscape 4K UHD
ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ?”

ਯੂਹੰਨਾ 10:33 (PANIRV)
Square Portrait Landscape 4K UHD
ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਮਾਰ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਿਆ ਹੈਂ। ਤੂੰ ਸਿਰਫ਼ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”

ਯੂਹੰਨਾ 10:34 (PANIRV)
Square Portrait Landscape 4K UHD
ਯਿਸੂ ਨੇ ਉੱਤਰ ਦਿੱਤਾ, “ਇਹ ਤੁਹਾਡੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ’।

ਯੂਹੰਨਾ 10:35 (PANIRV)
Square Portrait Landscape 4K UHD
ਉਹ ਲੋਕ ਜਿਨ੍ਹਾਂ ਕੋਲ ਪਰਮੇਸ਼ੁਰ ਦਾ ਬਚਨ ਪਹੁੰਚਿਆ ਉਹ ਇਸ ਪਵਿੱਤਰ ਗ੍ਰੰਥ ਵਿੱਚ ਦੇਵਤੇ ਅਖਵਾਉਂਦੇ ਹਨ ਅਤੇ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ।

ਯੂਹੰਨਾ 10:36 (PANIRV)
Square Portrait Landscape 4K UHD
ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।

ਯੂਹੰਨਾ 10:37 (PANIRV)
Square Portrait Landscape 4K UHD
ਜੇਕਰ ਮੈਂ ਉਹ ਕੰਮ ਨਹੀਂ ਕਰਦਾ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸ ਤੇ ਵਿਸ਼ਵਾਸ ਨਾ ਕਰੋ।

ਯੂਹੰਨਾ 10:38 (PANIRV)
Square Portrait Landscape 4K UHD
ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”

ਯੂਹੰਨਾ 10:39 (PANIRV)
Square Portrait Landscape 4K UHD
ਯਹੂਦੀ ਫੇਰ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਉਹ ਉਨ੍ਹਾਂ ਤੋਂ ਬਚ ਗਿਆ।

ਯੂਹੰਨਾ 10:40 (PANIRV)
Square Portrait Landscape 4K UHD
ਯਿਸੂ ਫਿਰ ਯਰਦਨ ਨਦੀ ਦੇ ਪਾਰ ਚਲਾ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ ਅਤੇ ਉਹ ਉੱਥੇ ਠਹਿਰਿਆ।

ਯੂਹੰਨਾ 10:41 (PANIRV)
Square Portrait Landscape 4K UHD
ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਚਮਤਕਾਰ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।”

ਯੂਹੰਨਾ 10:42 (PANIRV)
Square Portrait Landscape 4K UHD
ਉੱਥੇ ਫਿਰ ਬਹੁਤ ਸਾਰੇ ਲੋਕਾਂ ਨੇ ਉਸ ਤੇ ਵਿਸ਼ਵਾਸ ਕੀਤਾ।

Available Bible Translations

American Standard Version (ASV)
John 10 (ASV) »
King James Version (KJV)
John 10 (KJV) »
GOD’S WORD® (GW)
John 10 (GW) »
Berean Bible (BSB)
John 10 (BSB) »
World English Bible (WEB)
John 10 (WEB) »
French Bible (LSG)
Jean 10 (LSG) »
German Bible (LUTH1912)
Johannes 10 (LUTH1912) »
Bengali Bible (BENIRV)
যোহন 10 (BENIRV) »
Marathi Bible (MARIRV)
योहान 10 (MARIRV) »
Gujarati Bible (GUJIRV)
યોહાન 10 (GUJIRV) »
Arabic Bible (AVD)
يوحنَّا 10 (AVD) »
Portuguese Bible (BSL)
João 10 (BSL) »
Vietnamese Bible (VIE)
Giăng 10 (VIE) »
Spanish Bible (RVA)
Juan 10 (RVA) »
Italian Bible (RIV)
Giovanni 10 (RIV) »
Chinese Simplified (CUVS)
约 翰 福 音 10 (CUVS) »
Chinese Traditional (CUVT)
約 翰 福 音 10 (CUVT) »
Albanian Bible (ALB)
Gjoni 10 (ALB) »
Swedish Bible (SV1917)
Johannes 10 (SV1917) »
Russian Bible (RUSV)
Иоанна 10 (RUSV) »
Ukrainian Bible (UKR)
Івана 10 (UKR) »
Hungarian Bible (KAR)
János 10 (KAR) »
Bulgarian Bible (BULG)
Йоан 10 (BULG) »
Norwegian Bible (NORSK)
Johannes 10 (NORSK) »

ਯੂਹੰਨਾ (PANIRV) Chapter Selection

PANIRV Book Selection List