ਯੂਹੰਨਾ Chapter 11 PANIRV Bible Verse Images

ਯੂਹੰਨਾ 11 Bible Verse Pictures. Choose from a large collection of inspirational, motivational and encouraging Bible verses with pictures of nature. Download and share ਯੂਹੰਨਾ 11 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯੂਹੰਨਾ 11:1 (PANIRV)
Square Portrait Landscape 4K UHD
ਲਾਜ਼ਰ ਨਾਮ ਦਾ ਇੱਕ ਬਿਮਾਰ ਮਨੁੱਖ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰ ਸੀ, ਜਿੱਥੇ ਮਰਿਯਮ ਅਤੇ ਉਸ ਦੀ ਭੈਣ ਮਾਰਥਾ ਰਹਿੰਦੀ ਸੀ।

ਯੂਹੰਨਾ 11:2 (PANIRV)
Square Portrait Landscape 4K UHD
ਇਹ ਉਹ ਮਰਿਯਮ ਸੀ, ਜਿਸ ਨੇ ਪ੍ਰਭੂ ਉੱਤੇ ਅਤਰ ਪਾ ਦਿੱਤਾ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਉਸ ਦੇ ਚਰਨ ਸਾਫ਼ ਕੀਤੇ। ਲਾਜ਼ਰ ਮਰਿਯਮ ਦਾ ਭਰਾ ਬਿਮਾਰ ਸੀ।

ਯੂਹੰਨਾ 11:3 (PANIRV)
Square Portrait Landscape 4K UHD
ਇਸ ਲਈ ਮਰਿਯਮ ਅਤੇ ਮਾਰਥਾ ਨੇ ਉਸ ਕੋਲ ਇੱਕ ਸੁਨੇਹਾ ਭੇਜਿਆ, “ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਲਾਜ਼ਰ ਬਿਮਾਰ ਹੈ।”

ਯੂਹੰਨਾ 11:4 (PANIRV)
Square Portrait Landscape 4K UHD
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਕਿਹਾ, “ਇਸ ਬਿਮਾਰੀ ਦਾ ਕਾਰਨ ਮੌਤ ਨਹੀਂ, ਸਗੋਂ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਮਹਿਮਾ ਲਈ ਹੋਵੇ।”

ਯੂਹੰਨਾ 11:5 (PANIRV)
Square Portrait Landscape 4K UHD
ਪ੍ਰਭੂ ਯਿਸੂ ਮਰਿਯਮ, ਉਸ ਦੀ ਭੈਣ ਮਾਰਥਾ ਅਤੇ ਉਸ ਦੇ ਭਰਾ ਲਾਜ਼ਰ ਨੂੰ ਪਿਆਰ ਕਰਦਾ ਸੀ।

ਯੂਹੰਨਾ 11:6 (PANIRV)
Square Portrait Landscape 4K UHD
ਜਦੋਂ ਉਸ ਨੇ ਸੁਣਿਆ ਕਿ ਲਾਜ਼ਰ ਬੜਾ ਬਿਮਾਰ ਹੈ ਤਾਂ ਉਹ ਜਿੱਥੇ ਸੀ, ਉੱਥੇ ਦੋ ਦਿਨ ਤੱਕ ਉਹ ਹੋਰ ਰੁਕ ਗਿਆ।

ਯੂਹੰਨਾ 11:7 (PANIRV)
Square Portrait Landscape 4K UHD
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਅਸੀਂ ਹੁਣ ਯਹੂਦਿਯਾ ਨੂੰ ਵਾਪਸ ਚਲੀਏ।”

ਯੂਹੰਨਾ 11:8 (PANIRV)
Square Portrait Landscape 4K UHD
ਚੇਲਿਆਂ ਨੇ ਆਖਿਆ, “ਪਰ ਗੁਰੂ! ਥੋੜ੍ਹਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉੱਥੇ ਹੀ ਵਾਪਸ ਜਾਂਦਾ ਹੈਂ।”

ਯੂਹੰਨਾ 11:9 (PANIRV)
Square Portrait Landscape 4K UHD
ਯਿਸੂ ਨੇ ਉੱਤਰ ਦਿੱਤਾ, “ਕੀ ਦਿਨ ਦੇ ਬਾਰ੍ਹਾਂ ਘੰਟੇ ਨਹੀਂ ਹੁੰਦੇ? ਜੇਕਰ ਕੋਈ ਦਿਨ ਨੂੰ ਚਲੇ ਤਾਂ ਠੋਕਰ ਨਹੀਂ ਖਾਂਦਾ ਕਿਉਂਕਿ ਉਹ ਇਸ ਦੁਨੀਆਂ ਦੇ ਚਾਨਣ ਨੂੰ ਵੇਖਦਾ ਹੈ।

ਯੂਹੰਨਾ 11:10 (PANIRV)
Square Portrait Landscape 4K UHD
ਪਰ ਜੋ ਮਨੁੱਖ ਰਾਤ ਨੂੰ ਚੱਲਦਾ ਹੈ, ਹਨੇਰੇ ਵਿੱਚ ਠੋਕਰ ਖਾਂਦਾ ਕਿਉਂਕਿ ਉਸ ਕੋਲ ਚਾਨਣ ਨਹੀਂ ਹੈ।”

ਯੂਹੰਨਾ 11:11 (PANIRV)
Square Portrait Landscape 4K UHD
ਯਿਸੂ ਨੇ ਇਹ ਗੱਲਾਂ ਕਹਿਣ ਤੋਂ ਬਾਅਦ ਕਿਹਾ, “ਸਾਡਾ ਮਿੱਤਰ ਲਾਜ਼ਰ ਸੌਂ ਗਿਆ ਹੈ, ਪਰ ਮੈਂ ਉਸ ਨੂੰ ਜਗਾਉਣ ਜਾਂਦਾ ਹਾਂ।”

ਯੂਹੰਨਾ 11:12 (PANIRV)
Square Portrait Landscape 4K UHD
ਚੇਲਿਆਂ ਨੇ ਆਖਿਆ, “ਪ੍ਰਭੂ, ਜੇਕਰ ਉਹ ਸੌਂ ਰਿਹਾ ਹੈ, ਤਾਂ ਉਹ ਜਾਗ ਜਾਵੇਗਾ।”

ਯੂਹੰਨਾ 11:13 (PANIRV)
Square Portrait Landscape 4K UHD
ਯਿਸੂ ਦੇ ਕਹਿਣ ਦਾ ਮਤਲਬ ਸੀ, ਲਾਜ਼ਰ ਮਰ ਗਿਆ। ਪਰ ਚੇਲਿਆਂ ਨੇ ਸਮਝਿਆ ਕਿ ਉਹ ਅਸਲੀ ਨੀਂਦ ਬਾਰੇ ਬੋਲ ਰਿਹਾ ਸੀ।

ਯੂਹੰਨਾ 11:14 (PANIRV)
Square Portrait Landscape 4K UHD
ਤਾਂ ਯਿਸੂ ਨੇ ਉਨ੍ਹਾਂ ਨੂੰ ਸਾਫ਼-ਸਾਫ਼ ਕਿਹਾ, “ਲਾਜ਼ਰ ਮਰ ਗਿਆ ਹੈ।

ਯੂਹੰਨਾ 11:15 (PANIRV)
Square Portrait Landscape 4K UHD
ਅਤੇ ਤੁਹਾਡੀ ਖਾਤਰ ਮੈਂ ਖੁਸ਼ੀ ਮਹਿਸੂਸ ਕਰਦਾ ਹਾਂ ਕਿ ਉਸ ਸਮੇਂ ਮੈਂ ਉੱਥੇ ਨਹੀਂ ਸੀ। ਕਿਉਂਕਿ ਹੁਣ ਤੁਸੀਂ ਮੇਰੇ ਤੇ ਵਿਸ਼ਵਾਸ ਕਰੋਂਗੇ। ਇਸ ਲਈ ਚਲੋ ਅਸੀਂ ਉੱਥੇ ਚੱਲੀਏ।”

ਯੂਹੰਨਾ 11:16 (PANIRV)
Square Portrait Landscape 4K UHD
ਤਦ ਥੋਮਾ ਨੇ ਜਿਹੜਾ ਦੀਦੁਮੁਸ ਅਖਵਾਉਂਦਾ ਸੀ, ਆਪਣੇ ਨਾਲ ਦੇ ਚੇਲਿਆਂ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸ ਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ।”

ਯੂਹੰਨਾ 11:17 (PANIRV)
Square Portrait Landscape 4K UHD
ਯਿਸੂ ਬੈਤਅਨਿਯਾ ਵਿੱਚ ਪਹੁੰਚਿਆ ਅਤੇ ਵੇਖਿਆ ਕਿ ਲਾਜ਼ਰ ਨੂੰ ਕਬਰ ਵਿੱਚ ਰੱਖੇ ਚਾਰ ਦਿਨ ਹੋ ਗਏ ਸਨ।

ਯੂਹੰਨਾ 11:18 (PANIRV)
Square Portrait Landscape 4K UHD
ਬੈਤਅਨਿਯਾ ਤੋਂ ਯਰੂਸ਼ਲਮ ਵਿਚਕਾਰ ਲੱਗਭਗ ਦੋ ਮੀਲ ਦੀ ਦੂਰੀ ਸੀ।

ਯੂਹੰਨਾ 11:19 (PANIRV)
Square Portrait Landscape 4K UHD
ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ।

ਯੂਹੰਨਾ 11:20 (PANIRV)
Square Portrait Landscape 4K UHD
ਜਦ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਬਾਹਰ ਗਈ ਪਰ ਮਰਿਯਮ ਘਰ ਹੀ ਰਹੀ।

ਯੂਹੰਨਾ 11:21 (PANIRV)
Square Portrait Landscape 4K UHD
ਮਾਰਥਾ ਨੇ ਯਿਸੂ ਨੂੰ ਕਿਹਾ, “ਹੇ ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਦਾ।

ਯੂਹੰਨਾ 11:22 (PANIRV)
Square Portrait Landscape 4K UHD
ਪਰ ਮੈਂ ਜਾਣਦੀ ਹਾਂ ਹੁਣ ਵੀ ਤੁਸੀਂ, ਜੋ ਵੀ ਪਰਮੇਸ਼ੁਰ ਕੋਲੋਂ ਮੰਗੋਂਗੇ, ਉਹ ਤੁਹਾਨੂੰ ਦੇਵੇਗਾ।”

ਯੂਹੰਨਾ 11:23 (PANIRV)
Square Portrait Landscape 4K UHD
ਯਿਸੂ ਨੇ ਆਖਿਆ, “ਤੇਰਾ ਭਰਾ ਜੀ ਉੱਠੇਗਾ।”

ਯੂਹੰਨਾ 11:24 (PANIRV)
Square Portrait Landscape 4K UHD
ਮਾਰਥਾ ਬੋਲੀ “ਮੈਂ ਜਾਣਦੀ ਹਾਂ ਕਿ ਉਹ ਨਿਆਂ ਵਾਲੇ ਦਿਨ ਦੇ ਸਮੇਂ ਅੰਤ ਦੇ ਦਿਨ ਜੀ ਉੱਠੇਗਾ।”

ਯੂਹੰਨਾ 11:25 (PANIRV)
Square Portrait Landscape 4K UHD
ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ।

ਯੂਹੰਨਾ 11:26 (PANIRV)
Square Portrait Landscape 4K UHD
ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?”

ਯੂਹੰਨਾ 11:27 (PANIRV)
Square Portrait Landscape 4K UHD
ਮਾਰਥਾ ਨੇ ਕਿਹਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈਂ, ਪਰਮੇਸ਼ੁਰ ਦਾ ਪੁੱਤਰ, ਜੋ ਇਸ ਦੁਨੀਆਂ ਵਿੱਚ ਆਉਣ ਵਾਲਾ ਸੀ।”

ਯੂਹੰਨਾ 11:28 (PANIRV)
Square Portrait Landscape 4K UHD
ਯਿਸੂ ਨੂੰ ਇਹ ਕਹਿਣ ਤੋਂ ਬਾਅਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇਕੱਲਿਆਂ ਗੱਲ ਕੀਤੀ ਅਤੇ ਆਖਿਆ, “ਪ੍ਰਭੂ ਆਇਆ ਹੈ ਅਤੇ ਉਹ ਤੇਰੇ ਬਾਰੇ ਪੁੱਛ ਰਿਹਾ ਹੈ।”

ਯੂਹੰਨਾ 11:29 (PANIRV)
Square Portrait Landscape 4K UHD
ਜਦੋਂ ਮਰਿਯਮ ਨੇ ਇਹ ਸੁਣਿਆ ਤਾਂ ਉਹ ਝੱਟ ਉੱਠ ਖੜ੍ਹੀ ਹੋਈ ਅਤੇ ਯਿਸੂ ਕੋਲ ਗਈ।

ਯੂਹੰਨਾ 11:30 (PANIRV)
Square Portrait Landscape 4K UHD
ਯਿਸੂ ਹਾਲੇ ਪਿੰਡ ਵਿੱਚ ਨਹੀਂ ਪਹੁੰਚਿਆ ਸੀ, ਸਗੋਂ ਉਹ ਅਜੇ ਉਸ ਥਾਂ ਸੀ ਜਿੱਥੇ ਮਾਰਥਾ ਉਸ ਨੂੰ ਮਿਲਣ ਆਈ ਸੀ।

ਯੂਹੰਨਾ 11:31 (PANIRV)
Square Portrait Landscape 4K UHD
ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਤਸੱਲੀ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਤੋਂ ਬਹਾਰ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸਮਝਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।

ਯੂਹੰਨਾ 11:32 (PANIRV)
Square Portrait Landscape 4K UHD
ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੂੰ ਇੱਥੇ ਹੁੰਦਾ, ਮੇਰਾ ਭਰਾ ਨਾ ਮਰਦਾ।”

ਯੂਹੰਨਾ 11:33 (PANIRV)
Square Portrait Landscape 4K UHD
ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਆਪਣੇ ਆਤਮਾ ਵਿੱਚ ਬਹੁਤ ਦੁੱਖੀ ਹੋਇਆ ਅਤੇ ਦਰਦ ਮਹਿਸੂਸ ਕੀਤਾ।

ਯੂਹੰਨਾ 11:34 (PANIRV)
Square Portrait Landscape 4K UHD
ਉਸ ਨੇ ਪੁੱਛਿਆ, “ਲਾਜ਼ਰ ਨੂੰ ਤੁਸੀਂ ਕਿੱਥੇ ਰੱਖਿਆ ਹੈ।” ਉਨ੍ਹਾਂ ਆਖਿਆ, “ਪ੍ਰਭੂ ਜੀ ਆਓ ਅਤੇ ਵੇਖੋ।”

ਯੂਹੰਨਾ 11:36 (PANIRV)
Square Portrait Landscape 4K UHD
ਫਿਰ ਯਹੂਦੀਆਂ ਨੇ ਆਖਿਆ, “ਵੇਖੋ, ਉਹ ਉਸ ਨਾਲ ਕਿੰਨ੍ਹਾਂ ਪਿਆਰ ਕਰਦਾ ਸੀ।”

ਯੂਹੰਨਾ 11:37 (PANIRV)
Square Portrait Landscape 4K UHD
ਪਰ ਕੁਝ ਯਹੂਦੀਆਂ ਨੇ ਆਖਿਆ, “ਉਹ ਜਿਸ ਨੇ ਅੰਨ੍ਹੇ ਨੂੰ ਸੁਜਾਖਾ ਕੀਤਾ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁਝ ਨਾ ਕਰ ਸਕਿਆ?”

ਯੂਹੰਨਾ 11:38 (PANIRV)
Square Portrait Landscape 4K UHD
ਇੱਕ ਵਾਰ ਫੇਰ ਯਿਸੂ ਨੇ ਆਪਣੇ ਮਨ ਵਿੱਚ ਬੜਾ ਦੁੱਖ ਮਹਿਸੂਸ ਕੀਤਾ। ਯਿਸੂ ਲਾਜ਼ਰ ਦੀ ਕਬਰ ਤੇ ਗਿਆ ਜੋ ਕਿ ਇੱਕ ਗੁਫਾ ਸੀ, ਉਸ ਉੱਪਰ ਪੱਥਰ ਧਰਿਆ ਹੋਇਆ ਸੀ।

ਯੂਹੰਨਾ 11:39 (PANIRV)
Square Portrait Landscape 4K UHD
ਯਿਸੂ ਨੇ ਆਖਿਆ, “ਇਸ ਪੱਥਰ ਨੂੰ ਹਟਾ ਦੇਵੋ।” ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉੱਥੋਂ ਤਾਂ ਹੁਣ ਬਦਬੂ ਆਉਂਦੀ ਹੋਵੇਗੀ।”

ਯੂਹੰਨਾ 11:40 (PANIRV)
Square Portrait Landscape 4K UHD
ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ, ਮੈਂ ਤੈਨੂੰ ਕੀ ਕਿਹਾ ਸੀ? ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾ ਵੇਖੇਂਗੀ।”

ਯੂਹੰਨਾ 11:41 (PANIRV)
Square Portrait Landscape 4K UHD
ਫ਼ੇਰ ਉਨ੍ਹਾਂ ਨੇ ਕਬਰ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੇਰੀ ਸੁਣੀ ਹੈ।

ਯੂਹੰਨਾ 11:42 (PANIRV)
Square Portrait Landscape 4K UHD
ਮੈਂ ਜਾਣਦਾ ਹਾਂ ਕਿ ਤੂੰ ਮੇਰੀ ਸਦਾ ਸੁਣਦਾ ਹੈਂ, ਪਰ ਇਹ ਗੱਲ ਮੈਂ ਇਸ ਲਈ ਕਹੀ ਕਿਉਂਕਿ ਬਹੁਤ ਸਾਰੇ ਲੋਕ ਇਸ ਸਮੇਂ ਮੇਰੇ ਕੋਲ ਇਕੱਠੇ ਹੋਏ ਹਨ ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ।”

ਯੂਹੰਨਾ 11:43 (PANIRV)
Square Portrait Landscape 4K UHD
ਇਸ ਪ੍ਰਾਰਥਨਾ ਤੋਂ ਬਾਅਦ ਉਹ ਉੱਚੀ ਅਵਾਜ਼ ਨਾਲ ਬੁਲਾਇਆ, “ਲਾਜ਼ਰ, ਬਾਹਰ ਨਿੱਕਲ ਆ।”

ਯੂਹੰਨਾ 11:44 (PANIRV)
Square Portrait Landscape 4K UHD
ਉਹ ਮਰਿਆ ਹੋਇਆ ਲਾਜ਼ਰ ਬਾਹਰ ਨਿੱਕਲ ਆਇਆ। ਉਸ ਦੇ ਹੱਥ-ਪੈਰ ਕੱਪੜੇ ਨਾਲ ਬੰਨੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, “ਇਸ ਦੇ ਉੱਪਰੋਂ ਕੱਪੜਾ ਖੋਲ੍ਹੋ ਅਤੇ ਇਸ ਨੂੰ ਜਾਣ ਦਿਓ।”

ਯੂਹੰਨਾ 11:45 (PANIRV)
Square Portrait Landscape 4K UHD
ਬਹੁਤ ਸਾਰੇ ਯਹੂਦੀ ਉੱਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ। ਜੋ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਤੇ ਵਿਸ਼ਵਾਸ ਕੀਤਾ।

ਯੂਹੰਨਾ 11:46 (PANIRV)
Square Portrait Landscape 4K UHD
ਪਰ ਕੁਝ ਯਹੂਦੀ ਫ਼ਰੀਸੀਆਂ ਕੋਲ ਗਏ ਤੇ ਜਾ ਕੇ ਫ਼ਰੀਸੀਆਂ ਨੂੰ ਯਿਸੂ ਦੇ ਕੰਮ ਬਾਰੇ ਦੱਸਿਆ ਕਿ ਉਸ ਨੇ ਕੀ ਕੀਤਾ ਸੀ।

ਯੂਹੰਨਾ 11:47 (PANIRV)
Square Portrait Landscape 4K UHD
ਤਾਂ ਫਿਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਹੂਦੀਆਂ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਮਨੁੱਖ ਬਹੁਤ ਚਮਤਕਾਰ ਕਰ ਰਿਹਾ ਹੈ।

ਯੂਹੰਨਾ 11:48 (PANIRV)
Square Portrait Landscape 4K UHD
ਜੇਕਰ ਅਸੀਂ ਇਸ ਨੂੰ ਓਵੇਂ ਹੀ ਛੱਡ ਦਿੱਤਾ, ਤਾਂ ਹਰ ਕੋਈ ਉਸ ਉੱਤੇ ਵਿਸ਼ਵਾਸ ਕਰੇਗਾ। ਤਦ ਫਿਰ ਰੋਮੀ ਆ ਜਾਣਗੇ ਅਤੇ ਸਾਡੀ ਹੈਕਲ ਅਤੇ ਸਾਡੀ ਕੌਮ ਨੂੰ ਨਾਸ ਕਰ ਦੇਣਗੇ।”

ਯੂਹੰਨਾ 11:49 (PANIRV)
Square Portrait Landscape 4K UHD
ਉਨ੍ਹਾਂ ਵਿੱਚੋਂ ਇੱਕ ਕਯਾਫ਼ਾ ਸੀ। ਉਹ ਉਸ ਸਾਲ ਦਾ ਪ੍ਰਧਾਨ ਜਾਜਕ ਸੀ। ਉਸ ਨੇ ਆਖਿਆ, “ਤੁਸੀਂ ਲੋਕ ਕੁਝ ਵੀ ਨਹੀਂ ਜਾਣਦੇ।

ਯੂਹੰਨਾ 11:50 (PANIRV)
Square Portrait Landscape 4K UHD
ਕੀ ਤੁਸੀਂ ਮਹਿਸੂਸ ਨਹੀਂ ਕਰਦੇ ਕਿ ਸਾਰੀ ਕੌਮ ਦੇ ਨਾਸ ਦੀ ਬਜਾਏ ਲੋਕਾਂ ਲਈ ਇੱਕ ਮਨੁੱਖ ਦਾ ਮਰ ਜਾਣਾ ਚੰਗਾ ਹੈ।”

ਯੂਹੰਨਾ 11:51 (PANIRV)
Square Portrait Landscape 4K UHD
ਕਯਾਫ਼ਾ ਨੇ ਇਹ ਆਪਣੀ ਵਲੋਂ ਨਹੀਂ ਕਿਹਾ ਸੀ। ਉਹ ਉਸ ਸਾਲ ਪ੍ਰਧਾਨ ਜਾਜਕ ਸੀ ਇਸ ਲਈ ਉਸ ਨੇ ਭਵਿੱਖਬਾਣੀ ਕੀਤੀ ਕਿ ਯਿਸੂ ਕੌਮ ਲਈ ਮਰਨ ਵਾਲਾ ਸੀ।

ਯੂਹੰਨਾ 11:52 (PANIRV)
Square Portrait Landscape 4K UHD
ਹਾਂ, ਯਿਸੂ ਸਿਰਫ਼ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਕਰ ਲਵੇ।

ਯੂਹੰਨਾ 11:53 (PANIRV)
Square Portrait Landscape 4K UHD
ਉਸ ਦਿਨ ਤੋਂ ਯਹੂਦੀ ਆਗੂਆਂ ਨੇ ਯਿਸੂ ਨੂੰ ਜਾਨੋਂ ਮਾਰਨ ਬਾਰੇ ਮਤਾ ਪਕਾਇਆ।

ਯੂਹੰਨਾ 11:54 (PANIRV)
Square Portrait Landscape 4K UHD
ਤਦ ਯਿਸੂ ਨੇ ਯਹੂਦੀਆਂ ਵਿੱਚ ਖੁੱਲੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡ ਕੇ ਇਫ਼ਰਾਈਮ ਨਾਮ ਦੇ ਇੱਕ ਨਗਰ ਵੱਲ ਚਲਾ ਗਿਆ ਜਿਹੜਾ ਉਜਾੜ ਦੇ ਨੇੜੇ ਸੀ। ਉੱਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ।

ਯੂਹੰਨਾ 11:55 (PANIRV)
Square Portrait Landscape 4K UHD
ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਨੇੜੇ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸਾਂ ਤੋਂ ਯਰੂਸ਼ਲਮ ਵਿੱਚ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਆਏ।

ਯੂਹੰਨਾ 11:56 (PANIRV)
Square Portrait Landscape 4K UHD
ਇਨ੍ਹਾਂ ਲੋਕਾਂ ਨੇ ਯਿਸੂ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਉਹ ਹੈਕਲ ਦੇ ਇਲਾਕੇ ਵਿੱਚ ਖੜ੍ਹੇ ਹੋ ਗਏ ਅਤੇ ਇੱਕ ਦੂਜੇ ਨੂੰ ਕਿਹਾ, “ਕੀ ਉਹ ਇਸ ਤਿਉਹਾਰ ਤੇ ਨਹੀਂ ਆਵੇਗਾ? ਤੁਸੀਂ ਕੀ ਸੋਚਦੇ ਹੋ?”

ਯੂਹੰਨਾ 11:57 (PANIRV)
Square Portrait Landscape 4K UHD
ਪਰ ਮੁੱਖ ਜਾਜਕ ਅਤੇ ਫ਼ਰੀਸੀਆਂ ਨੇ ਆਗਿਆ ਦਿੱਤੀ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿੱਥੇ ਹੈ। ਉਹ ਉਨ੍ਹਾਂ ਨੂੰ ਦੱਸਣ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸ ਨੂੰ ਕੈਦ ਕਰ ਸਕਣ।

Available Bible Translations

American Standard Version (ASV)
John 11 (ASV) »
King James Version (KJV)
John 11 (KJV) »
GOD’S WORD® (GW)
John 11 (GW) »
Berean Bible (BSB)
John 11 (BSB) »
World English Bible (WEB)
John 11 (WEB) »
French Bible (LSG)
Jean 11 (LSG) »
German Bible (LUTH1912)
Johannes 11 (LUTH1912) »
Bengali Bible (BENIRV)
যোহন 11 (BENIRV) »
Marathi Bible (MARIRV)
योहान 11 (MARIRV) »
Gujarati Bible (GUJIRV)
યોહાન 11 (GUJIRV) »
Arabic Bible (AVD)
يوحنَّا 11 (AVD) »
Portuguese Bible (BSL)
João 11 (BSL) »
Vietnamese Bible (VIE)
Giăng 11 (VIE) »
Spanish Bible (RVA)
Juan 11 (RVA) »
Italian Bible (RIV)
Giovanni 11 (RIV) »
Chinese Simplified (CUVS)
约 翰 福 音 11 (CUVS) »
Chinese Traditional (CUVT)
約 翰 福 音 11 (CUVT) »
Albanian Bible (ALB)
Gjoni 11 (ALB) »
Swedish Bible (SV1917)
Johannes 11 (SV1917) »
Russian Bible (RUSV)
Иоанна 11 (RUSV) »
Ukrainian Bible (UKR)
Івана 11 (UKR) »
Hungarian Bible (KAR)
János 11 (KAR) »
Bulgarian Bible (BULG)
Йоан 11 (BULG) »
Norwegian Bible (NORSK)
Johannes 11 (NORSK) »

ਯੂਹੰਨਾ (PANIRV) Chapter Selection

PANIRV Book Selection List