ਯੂਹੰਨਾ Chapter 13 PANIRV Bible Verse Images

ਯੂਹੰਨਾ 13 Bible Verse Pictures. Choose from a large collection of inspirational, motivational and encouraging Bible verses with pictures of nature. Download and share ਯੂਹੰਨਾ 13 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯੂਹੰਨਾ 13:1 (PANIRV)
Square Portrait Landscape 4K UHD
ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ। ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ।

ਯੂਹੰਨਾ 13:2 (PANIRV)
Square Portrait Landscape 4K UHD
ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨਾਲ ਧੋਖਾ ਕਰਨ ਲਈ ਦਿਲ ਵਿੱਚ ਪਾ ਚੁੱਕਿਆ ਸੀ।

ਯੂਹੰਨਾ 13:3 (PANIRV)
Square Portrait Landscape 4K UHD
ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।

ਯੂਹੰਨਾ 13:4 (PANIRV)
Square Portrait Landscape 4K UHD
ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖੜ੍ਹਾ ਹੋਇਆ ਅਤੇ ਆਪਣਾ ਚੋਗਾ ਲਾਹ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।

ਯੂਹੰਨਾ 13:5 (PANIRV)
Square Portrait Landscape 4K UHD
ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ, ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਸਾਫ਼ ਕੀਤੇ।

ਯੂਹੰਨਾ 13:6 (PANIRV)
Square Portrait Landscape 4K UHD
ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ?”

ਯੂਹੰਨਾ 13:7 (PANIRV)
Square Portrait Landscape 4K UHD
ਯਿਸੂ ਨੇ ਆਖਿਆ “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਅਦ ਵਿੱਚ ਸਮਝੇਂਗਾ।”

ਯੂਹੰਨਾ 13:8 (PANIRV)
Square Portrait Landscape 4K UHD
ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਂਗੀ।”

ਯੂਹੰਨਾ 13:9 (PANIRV)
Square Portrait Landscape 4K UHD
ਸ਼ਮਊਨ ਪਤਰਸ ਨੇ ਕਿਹਾ, “ਪ੍ਰਭੂ ਜੀ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”

ਯੂਹੰਨਾ 13:10 (PANIRV)
Square Portrait Landscape 4K UHD
ਯਿਸੂ ਨੇ ਆਖਿਆ, “ਉਹ ਮਨੁੱਖ ਜਿਸ ਨੇ ਆਪਣਾ ਸਾਰਾ ਸਰੀਰ ਸਾਫ਼ ਕੀਤਾ ਹੈ ਅਤੇ ਸਿਰਫ਼ ਉਸ ਦੇ ਪੈਰ ਧੋਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”

ਯੂਹੰਨਾ 13:11 (PANIRV)
Square Portrait Landscape 4K UHD
ਯਿਸੂ ਨੂੰ ਪਤਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”

ਯੂਹੰਨਾ 13:12 (PANIRV)
Square Portrait Landscape 4K UHD
ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾ ਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਕੀ ਕੀਤਾ ਹੈ?”

ਯੂਹੰਨਾ 13:13 (PANIRV)
Square Portrait Landscape 4K UHD
ਤੁਸੀਂ ਮੈਨੂੰ “ਗੁਰੂ” ਅਤੇ “ਪ੍ਰਭੂ” ਕਹਿੰਦੇ ਹੋ ਅਤੇ ਇਹ ਠੀਕ ਹੈ, ਕਿਉਂਕਿ ਮੈਂ ਉਹੀ ਹਾਂ।

ਯੂਹੰਨਾ 13:14 (PANIRV)
Square Portrait Landscape 4K UHD
ਮੈਂ ਤੁਹਾਡਾ ਪ੍ਰਭੂ ਵੀ ਹਾਂ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗੂੰ ਧੋਤੇ ਹਨ, ਇਸ ਲਈ ਤੁਹਾਨੂੰ ਵੀ ਚਾਹੀਦਾ ਹੈ ਇੱਕ ਦੂਜੇ ਦੇ ਪੈਰ ਧੋਵੋ।

ਯੂਹੰਨਾ 13:15 (PANIRV)
Square Portrait Landscape 4K UHD
ਮੈਂ ਇਹ ਤੁਹਾਡੇ ਲਈ ਇੱਕ ਨਮੂਨਾ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।

ਯੂਹੰਨਾ 13:16 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ ਅਤੇ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ ਵੱਡਾ ਨਹੀਂ ਹੁੰਦਾ।

ਯੂਹੰਨਾ 13:17 (PANIRV)
Square Portrait Landscape 4K UHD
ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਮੁਬਾਰਕ ਹੋਵੋਂਗੇ।

ਯੂਹੰਨਾ 13:18 (PANIRV)
Square Portrait Landscape 4K UHD
“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।

ਯੂਹੰਨਾ 13:19 (PANIRV)
Square Portrait Landscape 4K UHD
ਮੈਂ ਇਹ ਸਭ ਕੁਝ ਹੋਣ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਹੋਵੇਗਾ, ਤੁਸੀਂ ਵਿਸ਼ਵਾਸ ਕਰੋਂਗੇ ਕਿ ਮੈਂ ਓਹੀ ਹਾਂ।

ਯੂਹੰਨਾ 13:20 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਮਨੁੱਖ ਨੂੰ ਕਬੂਲ ਕਰਦਾ, ਸੋ ਮੈਨੂੰ ਕਬੂਲ ਕਰਦਾ ਹੈ ਅਤੇ ਉਹ ਜੋ ਮੈਨੂੰ ਕਬੂਲ ਕਰਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।”

ਯੂਹੰਨਾ 13:21 (PANIRV)
Square Portrait Landscape 4K UHD
ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ਼ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”

ਯੂਹੰਨਾ 13:22 (PANIRV)
Square Portrait Landscape 4K UHD
ਯਿਸੂ ਦੇ ਚੇਲੇ ਭਰਮ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਸਮਝ ਨਾ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।

ਯੂਹੰਨਾ 13:23 (PANIRV)
Square Portrait Landscape 4K UHD
ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਈ ਹੋਈ ਸੀ।

ਯੂਹੰਨਾ 13:24 (PANIRV)
Square Portrait Landscape 4K UHD
ਇਸ ਲਈ ਸ਼ਮਊਨ ਪਤਰਸ ਨੇ ਯਿਸੂ ਤੋਂ ਇਹ ਪੁੱਛਣ ਲਈ ਇਸ਼ਾਰਾ ਕੀਤਾ ਕਿ ਉਹ ਕਿਸ ਦੇ ਬਾਰੇ ਗੱਲ ਕਰ ਰਿਹਾ ਸੀ।

ਯੂਹੰਨਾ 13:25 (PANIRV)
Square Portrait Landscape 4K UHD
ਉਹ ਚੇਲਾ ਯਿਸੂ ਦੇ ਹੋਰ ਨੇੜੇ ਹੋਇਆ ਅਤੇ ਉਸ ਨੂੰ ਪੁਛੱਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।”

ਯੂਹੰਨਾ 13:26 (PANIRV)
Square Portrait Landscape 4K UHD
ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ।

ਯੂਹੰਨਾ 13:27 (PANIRV)
Square Portrait Landscape 4K UHD
ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਵੜ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”

ਯੂਹੰਨਾ 13:28 (PANIRV)
Square Portrait Landscape 4K UHD
ਮੇਜ਼ ਤੇ ਬੈਠਿਆਂ ਵਿੱਚੋਂ ਕੋਈ ਵੀ ਨਾ ਸਮਝ ਸਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਆਖੀ।

ਯੂਹੰਨਾ 13:29 (PANIRV)
Square Portrait Landscape 4K UHD
ਯਹੂਦਾ ਕੋਲ ਧਨ ਵਾਲੀ ਥੈਲੀ ਰਹਿੰਦੀ ਸੀ। ਉਨ੍ਹਾਂ ਵਿੱਚੋਂ ਕੁਝ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ, ਜਿਨ੍ਹਾਂ ਦੀ ਤਿਉਹਾਰ ਲਈ ਲੋੜ ਹੈ ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।

ਯੂਹੰਨਾ 13:30 (PANIRV)
Square Portrait Landscape 4K UHD
ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿੱਕਲ ਗਿਆ। ਇਹ ਰਾਤ ਦਾ ਸਮਾਂ ਸੀ।

ਯੂਹੰਨਾ 13:31 (PANIRV)
Square Portrait Landscape 4K UHD
ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ।

ਯੂਹੰਨਾ 13:32 (PANIRV)
Square Portrait Landscape 4K UHD
ਜੇਕਰ ਪਰਮੇਸ਼ੁਰ ਉਸ ਰਾਹੀਂ ਵਡਿਆਈ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਵਡਿਆਈ ਦੇਵੇਗਾ ਅਤੇ ਉਹ ਜਲਦੀ ਹੀ ਉਸ ਨੂੰ ਵਡਿਆਈ ਦੇਵੇਗਾ।”

ਯੂਹੰਨਾ 13:33 (PANIRV)
Square Portrait Landscape 4K UHD
ਯਿਸੂ ਨੇ ਕਿਹਾ, “ਮੇਰੇ ਬੱਚਿਓ, ਮੈਂ ਹੋਰ ਥੋੜੀ ਦੇਰ ਤੁਹਾਡੇ ਕੋਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਕਿ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ।

ਯੂਹੰਨਾ 13:34 (PANIRV)
Square Portrait Landscape 4K UHD
ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ।

ਯੂਹੰਨਾ 13:35 (PANIRV)
Square Portrait Landscape 4K UHD
ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।”

ਯੂਹੰਨਾ 13:36 (PANIRV)
Square Portrait Landscape 4K UHD
ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾਂਦਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਅਦ ਵਿੱਚ ਤੂੰ ਆ ਜਾਵੇਗਾ।”

ਯੂਹੰਨਾ 13:37 (PANIRV)
Square Portrait Landscape 4K UHD
ਪਤਰਸ ਨੇ ਕਿਹਾ, “ਪ੍ਰਭੂ ਜੀ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸਕਦਾ? ਮੈਂ ਤੇਰੇ ਲਈ ਜਾਨ ਦੇਣ ਨੂੰ ਤਿਆਰ ਹਾਂ।”

ਯੂਹੰਨਾ 13:38 (PANIRV)
Square Portrait Landscape 4K UHD
ਯਿਸੂ ਨੇ ਆਖਿਆ, “ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨੀ ਦੇਰ ਤੱਕ ਤੂੰ ਤਿੰਨ ਵਾਰੀ ਮੇਰਾ ਇੰਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”

Available Bible Translations

American Standard Version (ASV)
John 13 (ASV) »
King James Version (KJV)
John 13 (KJV) »
GOD’S WORD® (GW)
John 13 (GW) »
Berean Bible (BSB)
John 13 (BSB) »
World English Bible (WEB)
John 13 (WEB) »
French Bible (LSG)
Jean 13 (LSG) »
German Bible (LUTH1912)
Johannes 13 (LUTH1912) »
Bengali Bible (BENIRV)
যোহন 13 (BENIRV) »
Marathi Bible (MARIRV)
योहान 13 (MARIRV) »
Gujarati Bible (GUJIRV)
યોહાન 13 (GUJIRV) »
Arabic Bible (AVD)
يوحنَّا 13 (AVD) »
Portuguese Bible (BSL)
João 13 (BSL) »
Vietnamese Bible (VIE)
Giăng 13 (VIE) »
Spanish Bible (RVA)
Juan 13 (RVA) »
Italian Bible (RIV)
Giovanni 13 (RIV) »
Chinese Simplified (CUVS)
约 翰 福 音 13 (CUVS) »
Chinese Traditional (CUVT)
約 翰 福 音 13 (CUVT) »
Albanian Bible (ALB)
Gjoni 13 (ALB) »
Swedish Bible (SV1917)
Johannes 13 (SV1917) »
Russian Bible (RUSV)
Иоанна 13 (RUSV) »
Ukrainian Bible (UKR)
Івана 13 (UKR) »
Hungarian Bible (KAR)
János 13 (KAR) »
Bulgarian Bible (BULG)
Йоан 13 (BULG) »
Norwegian Bible (NORSK)
Johannes 13 (NORSK) »

ਯੂਹੰਨਾ (PANIRV) Chapter Selection

PANIRV Book Selection List