ਯੂਹੰਨਾ Chapter 16 PANIRV Bible Verse Images

ਯੂਹੰਨਾ 16 Bible Verse Pictures. Choose from a large collection of inspirational, motivational and encouraging Bible verses with pictures of nature. Download and share ਯੂਹੰਨਾ 16 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯੂਹੰਨਾ 16:1 (PANIRV)
Square Portrait Landscape 4K UHD
ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੋਕਰ ਨਾ ਖਾਓ।

ਯੂਹੰਨਾ 16:2 (PANIRV)
Square Portrait Landscape 4K UHD
ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।

ਯੂਹੰਨਾ 16:3 (PANIRV)
Square Portrait Landscape 4K UHD
ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।

ਯੂਹੰਨਾ 16:4 (PANIRV)
Square Portrait Landscape 4K UHD
ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ। ਇਹ ਗੱਲਾਂ ਮੈਂ ਤੁਹਾਨੂੰ ਸ਼ੁਰੂ ਤੋਂ ਹੀ ਦੱਸੀਆਂ ਸੀ ਕਿਉਂਕਿ ਮੈਂ ਤੁਹਾਡੇ ਨਾਲ ਸੀ।

ਯੂਹੰਨਾ 16:5 (PANIRV)
Square Portrait Landscape 4K UHD
ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾਂਦਾ ਹੈ।

ਯੂਹੰਨਾ 16:6 (PANIRV)
Square Portrait Landscape 4K UHD
ਤੁਹਾਡੇ ਦਿਲ ਦੁੱਖ ਨਾਲ ਭਰੇ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਆਖੀਆਂ ਹਨ।

ਯੂਹੰਨਾ 16:7 (PANIRV)
Square Portrait Landscape 4K UHD
ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।

ਯੂਹੰਨਾ 16:8 (PANIRV)
Square Portrait Landscape 4K UHD
ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ।

ਯੂਹੰਨਾ 16:9 (PANIRV)
Square Portrait Landscape 4K UHD
ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ l

ਯੂਹੰਨਾ 16:10 (PANIRV)
Square Portrait Landscape 4K UHD
ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਦੇ ਵਿਖੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾਂਦਾ ਹਾਂ। ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ।

ਯੂਹੰਨਾ 16:11 (PANIRV)
Square Portrait Landscape 4K UHD
ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।

ਯੂਹੰਨਾ 16:12 (PANIRV)
Square Portrait Landscape 4K UHD
“ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਸਮੇਂ ਤੁਹਾਡੇ ਲਈ ਉਨ੍ਹਾਂ ਨੂੰ ਸਹਿਣਾ ਮੁਸ਼ਕਿਲ ਹੈ।

ਯੂਹੰਨਾ 16:13 (PANIRV)
Square Portrait Landscape 4K UHD
ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ।

ਯੂਹੰਨਾ 16:14 (PANIRV)
Square Portrait Landscape 4K UHD
ਸਚਿਆਈ ਦਾ ਆਤਮਾ ਮੈਨੂੰ ਵਡਿਆਈ ਦੇਵੇਗਾ। ਕਿਉਂਕਿ ਉਹ ਮੇਰੀਆਂ ਗੱਲਾਂ ਹੀ ਤੁਹਾਨੂੰ ਦੱਸੇਗਾ।

ਯੂਹੰਨਾ 16:15 (PANIRV)
Square Portrait Landscape 4K UHD
ਉਹ ਸਭ ਕੁਝ ਜੋ ਪਿਤਾ ਦਾ ਹੈ, ਮੇਰਾ ਹੈ। ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ।

ਯੂਹੰਨਾ 16:16 (PANIRV)
Square Portrait Landscape 4K UHD
“ਥੋੜੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ। ਉਸ ਤੋਂ ਕੁਝ ਦੇਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ।”

ਯੂਹੰਨਾ 16:17 (PANIRV)
Square Portrait Landscape 4K UHD
ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, ਯਿਸੂ ਦਾ ਇਸ ਤੋਂ ਕੀ ਭਾਵ ਹੈ? ਜੋ ਉਹ ਕਹਿੰਦਾ ਕਿ, “ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਅਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ ਉਹ ਕਹਿੰਦਾ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾਂਦਾ ਹਾਂ?”

ਯੂਹੰਨਾ 16:18 (PANIRV)
Square Portrait Landscape 4K UHD
ਤਾਂ ਉਨ੍ਹਾਂ ਨੇ ਪੁੱਛਿਆ, “ਥੋੜੀ ਦੇਰ” ਤੋਂ ਉਸਦਾ ਕੀ ਭਾਵ ਹੈ? ਜੋ ਉਹ (ਯਿਸੂ) ਕਹਿੰਦਾ ਹੈ ਅਸੀਂ ਨਹੀਂ ਸਮਝੇ।

ਯੂਹੰਨਾ 16:19 (PANIRV)
Square Portrait Landscape 4K UHD
ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਰੇ ਕੁਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਗੱਲ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋੜ੍ਹੇ ਦੇਰ ਬਾਅਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੇ ਜਿਹੇ ਚਿਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?”

ਯੂਹੰਨਾ 16:20 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ l ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ।

ਯੂਹੰਨਾ 16:21 (PANIRV)
Square Portrait Landscape 4K UHD
“ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।

ਯੂਹੰਨਾ 16:22 (PANIRV)
Square Portrait Landscape 4K UHD
ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ।

ਯੂਹੰਨਾ 16:23 (PANIRV)
Square Portrait Landscape 4K UHD
ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।

ਯੂਹੰਨਾ 16:24 (PANIRV)
Square Portrait Landscape 4K UHD
ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।

ਯੂਹੰਨਾ 16:25 (PANIRV)
Square Portrait Landscape 4K UHD
“ਮੈਂ ਤੁਹਾਨੂੰ ਇਹ ਗੱਲਾਂ ਬੁਝਾਰਤਾਂ ਵਿੱਚ ਕੀਤੀਆਂ ਹਨ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਬੁਝਾਰਤਾਂ ਨਹੀਂ ਆਖਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ।

ਯੂਹੰਨਾ 16:26 (PANIRV)
Square Portrait Landscape 4K UHD
ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ।

ਯੂਹੰਨਾ 16:27 (PANIRV)
Square Portrait Landscape 4K UHD
ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ।

ਯੂਹੰਨਾ 16:28 (PANIRV)
Square Portrait Landscape 4K UHD
ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ।”

ਯੂਹੰਨਾ 16:29 (PANIRV)
Square Portrait Landscape 4K UHD
ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਕੋਈ ਬੁਝਾਰਤ ਨਹੀਂ।

ਯੂਹੰਨਾ 16:30 (PANIRV)
Square Portrait Landscape 4K UHD
ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁਝ ਪੁੱਛੇ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”

ਯੂਹੰਨਾ 16:31 (PANIRV)
Square Portrait Landscape 4K UHD
ਯਿਸੂ ਨੇ ਪੁੱਛਿਆ, “ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?”

ਯੂਹੰਨਾ 16:32 (PANIRV)
Square Portrait Landscape 4K UHD
ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ।

ਯੂਹੰਨਾ 16:33 (PANIRV)
Square Portrait Landscape 4K UHD
“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”

Available Bible Translations

American Standard Version
John 16 (ASV) »
King James Version
John 16 (KJV) »
GOD’S WORD® (GW)
John 16 (GW) »
Berean Bible
John 16 (BSB) »
World English Bible
John 16 (WEB) »
Louis Segond 1910
Jean 16 (LSG) »
इंडियन रिवाइज्ड वर्जन - हिंदी
यूहन्ना 16 (HINIRV) »
ভারতীয় সংশোধিত সংস্করণ - বাংলা
যোহন 16 (BENIRV) »
இந்தியன் ரீவைஸ்டு வேர்ஷன் - தமிழ்
யோவான் 16 (TAMIRV) »
इंडियन रिवाइज्ड वर्जन - मराठी
योहान 16 (MARIRV) »
ఇండియన్ రేవిజ్డ్ వెర్షన్ - తెలుగు
యోహాను 16 (TELIRV) »
ઇન્ડિયન રિવાયઝ્ડ વર્ઝન - ગુજરાતી
યોહાન 16 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಹಾನನು 16 (KANIRV) »
الكتاب المقدس باللغة العربية، فان دايك
يوحنَّا 16 (AVD) »
Bíblia Sagrada Português
João 16 (BSL) »
Kinh Thánh: Tiếng Việt
Giăng 16 (VIE) »
Reina Valera Antigua
Juan 16 (RVA) »
La Sacra Bibbia
Giovanni 16 (RIV) »
圣 经 简体中文和合本
约 翰 福 音 16 (CUVS) »
聖 經 繁體中文和合本
約 翰 福 音 16 (CUVT) »
Bibla e Shenjtë
Gjoni 16 (ALB) »
Svenska Bibeln 1917
Johannes 16 (SV1917) »
Библия на русском
Иоанна 16 (RUSV) »
Українська Біблія
Івана 16 (UKR) »
Szent Biblia - Magyar
János 16 (KAR) »
Българска Библия
Йоан 16 (BULG) »
Biblia Takatifu
Yohana 16 (SWHULB) »
Kitaabka Quduuska Ah
Yooxanaa 16 (SOM) »
De Heilige Schrift
Johannes 16 (NLD) »
Dansk Bibel 1871
Johannes 16 (DA1871) »

ਯੂਹੰਨਾ (PANIRV) Chapter Selection

PANIRV Book Selection List