ਯੂਹੰਨਾ Chapter 21 PANIRV Bible Verse Images

ਯੂਹੰਨਾ 21 Bible Verse Pictures. Choose from a large collection of inspirational, motivational and encouraging Bible verses with pictures of nature. Download and share ਯੂਹੰਨਾ 21 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯੂਹੰਨਾ 21:1 (PANIRV)
Square Portrait Landscape 4K UHD
ਬਾਅਦ ਵਿੱਚ ਯਿਸੂ ਨੇ ਆਪਣੇ ਆਪ ਨੂੰ ਚੇਲਿਆਂ ਉੱਤੇ ਪ੍ਰਗਟ ਕੀਤਾ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ।

ਯੂਹੰਨਾ 21:2 (PANIRV)
Square Portrait Landscape 4K UHD
ਕੁਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦੁਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ।

ਯੂਹੰਨਾ 21:3 (PANIRV)
Square Portrait Landscape 4K UHD
ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਦ ਸਾਰੇ ਚੇਲੇ ਗਏ ਅਤੇ ਬੇੜੀ ਉੱਤੇ ਚੜ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕੋਈ ਮੱਛੀ ਨਾ ਫ਼ੜ ਸਕੇ।

ਯੂਹੰਨਾ 21:4 (PANIRV)
Square Portrait Landscape 4K UHD
ਸਵੇਰ ਵੇਲੇ ਯਿਸੂ ਕਿਨਾਰੇ ਕੋਲ ਖੜ੍ਹਾ ਸੀ, ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ।

ਯੂਹੰਨਾ 21:5 (PANIRV)
Square Portrait Landscape 4K UHD
ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਕੁਝ ਖਾਣ ਲਈ ਫੜਿਆ?” ਚੇਲਿਆਂ ਨੇ ਉੱਤਰ ਦਿੱਤਾ, “ਨਹੀਂ।”

ਯੂਹੰਨਾ 21:6 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ।

ਯੂਹੰਨਾ 21:7 (PANIRV)
Square Portrait Landscape 4K UHD
ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਸ਼ਮਊਨ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ

ਯੂਹੰਨਾ 21:8 (PANIRV)
Square Portrait Landscape 4K UHD
ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ਼ ਖਿੱਚਣ ਲੱਗੇ। ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ।

ਯੂਹੰਨਾ 21:9 (PANIRV)
Square Portrait Landscape 4K UHD
ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ।

ਯੂਹੰਨਾ 21:10 (PANIRV)
Square Portrait Landscape 4K UHD
ਯਿਸੂ ਨੇ ਆਖਿਆ ਉਹ “ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫ਼ੜੀਆਂ ਹਨ।”

ਯੂਹੰਨਾ 21:11 (PANIRV)
Square Portrait Landscape 4K UHD
ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ।

ਯੂਹੰਨਾ 21:12 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆ ਕੇ ਖਾਵੋ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਸੀ, “ਕਿ ਤੂੰ ਕੌਣ ਹੈ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਹੈ।

ਯੂਹੰਨਾ 21:13 (PANIRV)
Square Portrait Landscape 4K UHD
ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇਸੇ ਤਰ੍ਹਾਂ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ।

ਯੂਹੰਨਾ 21:14 (PANIRV)
Square Portrait Landscape 4K UHD
ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਨੇ ਚੇਲਿਆਂ ਨੂੰ ਦਰਸ਼ਣ ਦਿੱਤਾ ਸੀ।

ਯੂਹੰਨਾ 21:15 (PANIRV)
Square Portrait Landscape 4K UHD
ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”

ਯੂਹੰਨਾ 21:16 (PANIRV)
Square Portrait Landscape 4K UHD
ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।”

ਯੂਹੰਨਾ 21:17 (PANIRV)
Square Portrait Landscape 4K UHD
ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ।

ਯੂਹੰਨਾ 21:18 (PANIRV)
Square Portrait Landscape 4K UHD
ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।”

ਯੂਹੰਨਾ 21:19 (PANIRV)
Square Portrait Landscape 4K UHD
ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।”

ਯੂਹੰਨਾ 21:20 (PANIRV)
Square Portrait Landscape 4K UHD
ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?”

ਯੂਹੰਨਾ 21:21 (PANIRV)
Square Portrait Landscape 4K UHD
ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?”

ਯੂਹੰਨਾ 21:22 (PANIRV)
Square Portrait Landscape 4K UHD
ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।”

ਯੂਹੰਨਾ 21:23 (PANIRV)
Square Portrait Landscape 4K UHD
ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?”

ਯੂਹੰਨਾ 21:24 (PANIRV)
Square Portrait Landscape 4K UHD
ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ।

ਯੂਹੰਨਾ 21:25 (PANIRV)
Square Portrait Landscape 4K UHD
ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।

Available Bible Translations

American Standard Version (ASV)
John 21 (ASV) »
King James Version (KJV)
John 21 (KJV) »
GOD’S WORD® (GW)
John 21 (GW) »
Berean Bible (BSB)
John 21 (BSB) »
World English Bible (WEB)
John 21 (WEB) »
French Bible (LSG)
Jean 21 (LSG) »
German Bible (LUTH1912)
Johannes 21 (LUTH1912) »
Bengali Bible (BENIRV)
যোহন 21 (BENIRV) »
Marathi Bible (MARIRV)
योहान 21 (MARIRV) »
Gujarati Bible (GUJIRV)
યોહાન 21 (GUJIRV) »
Arabic Bible (AVD)
يوحنَّا 21 (AVD) »
Portuguese Bible (BSL)
João 21 (BSL) »
Vietnamese Bible (VIE)
Giăng 21 (VIE) »
Spanish Bible (RVA)
Juan 21 (RVA) »
Italian Bible (RIV)
Giovanni 21 (RIV) »
Chinese Simplified (CUVS)
约 翰 福 音 21 (CUVS) »
Chinese Traditional (CUVT)
約 翰 福 音 21 (CUVT) »
Albanian Bible (ALB)
Gjoni 21 (ALB) »
Swedish Bible (SV1917)
Johannes 21 (SV1917) »
Russian Bible (RUSV)
Иоанна 21 (RUSV) »
Ukrainian Bible (UKR)
Івана 21 (UKR) »
Hungarian Bible (KAR)
János 21 (KAR) »
Bulgarian Bible (BULG)
Йоан 21 (BULG) »
Norwegian Bible (NORSK)
Johannes 21 (NORSK) »

ਯੂਹੰਨਾ (PANIRV) Chapter Selection

PANIRV Book Selection List