ਯੂਹੰਨਾ Chapter 3 PANIRV Bible Verse Images

ਯੂਹੰਨਾ 3 Bible Verse Pictures. Choose from a large collection of inspirational, motivational and encouraging Bible verses with pictures of nature. Download and share ਯੂਹੰਨਾ 3 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯੂਹੰਨਾ 3:1 (PANIRV)
Square Portrait Landscape 4K UHD
ਉੱਥੇ ਨਿਕੋਦਿਮੁਸ ਨਾਮ ਦਾ ਇੱਕ ਮਨੁੱਖ ਸੀ, ਜੋ ਫ਼ਰੀਸੀਆਂ ਵਿੱਚੋਂ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ।

ਯੂਹੰਨਾ 3:2 (PANIRV)
Square Portrait Landscape 4K UHD
ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ।”

ਯੂਹੰਨਾ 3:3 (PANIRV)
Square Portrait Landscape 4K UHD
ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।”

ਯੂਹੰਨਾ 3:4 (PANIRV)
Square Portrait Landscape 4K UHD
ਨਿਕੋਦਿਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਦੁਬਾਰਾ ਜਨਮ ਸਕਦਾ ਹੈ? ਕੀ ਇਹ ਸਕਦਾ ਜੋ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰੀ ਜਾਵੇ?”

ਯੂਹੰਨਾ 3:5 (PANIRV)
Square Portrait Landscape 4K UHD
ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ।

ਯੂਹੰਨਾ 3:6 (PANIRV)
Square Portrait Landscape 4K UHD
ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ।

ਯੂਹੰਨਾ 3:7 (PANIRV)
Square Portrait Landscape 4K UHD
ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’

ਯੂਹੰਨਾ 3:8 (PANIRV)
Square Portrait Landscape 4K UHD
ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”

ਯੂਹੰਨਾ 3:9 (PANIRV)
Square Portrait Landscape 4K UHD
ਨਿਕੋਦਿਮੁਸ ਨੇ ਪੁੱਛਿਆ, “ਇਹ ਕਿਵੇਂ ਹੋ ਸਕਦਾ?”

ਯੂਹੰਨਾ 3:10 (PANIRV)
Square Portrait Landscape 4K UHD
ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਗੁਰੂ ਹੈ ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?

ਯੂਹੰਨਾ 3:11 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗਵਾਹੀ ਦਿੰਦੇ ਹਾਂ, ਅਸੀਂ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਸ ਤੇ ਵਿਸ਼ਵਾਸ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।

ਯੂਹੰਨਾ 3:12 (PANIRV)
Square Portrait Landscape 4K UHD
ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ?

ਯੂਹੰਨਾ 3:13 (PANIRV)
Square Portrait Landscape 4K UHD
ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।

ਯੂਹੰਨਾ 3:14 (PANIRV)
Square Portrait Landscape 4K UHD
ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ।

ਯੂਹੰਨਾ 3:15 (PANIRV)
Square Portrait Landscape 4K UHD
ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।”

ਯੂਹੰਨਾ 3:16 (PANIRV)
Square Portrait Landscape 4K UHD
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।

ਯੂਹੰਨਾ 3:17 (PANIRV)
Square Portrait Landscape 4K UHD
ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।

ਯੂਹੰਨਾ 3:18 (PANIRV)
Square Portrait Landscape 4K UHD
ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।

ਯੂਹੰਨਾ 3:19 (PANIRV)
Square Portrait Landscape 4K UHD
ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।

ਯੂਹੰਨਾ 3:20 (PANIRV)
Square Portrait Landscape 4K UHD
ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ।

ਯੂਹੰਨਾ 3:21 (PANIRV)
Square Portrait Landscape 4K UHD
ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।

ਯੂਹੰਨਾ 3:22 (PANIRV)
Square Portrait Landscape 4K UHD
ਇਸ ਦੇ ਪਿਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਆਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।

ਯੂਹੰਨਾ 3:23 (PANIRV)
Square Portrait Landscape 4K UHD
ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲੇਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦਿੰਦਾ ਸੀ ਕਿਉਂਕਿ ਉੱਥੇ ਬਹੁਤ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾਂਦੇ ਸਨ।

ਯੂਹੰਨਾ 3:24 (PANIRV)
Square Portrait Landscape 4K UHD
ਇਹ ਗੱਲ ਯੂਹੰਨਾ ਨੂੰ ਕੈਦ ਹੋਣ ਤੋਂ ਪਹਿਲਾਂ ਦੀ ਹੈ।

ਯੂਹੰਨਾ 3:25 (PANIRV)
Square Portrait Landscape 4K UHD
ਫਿਰ ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਬਹਿਸ ਕੀਤੀ।

ਯੂਹੰਨਾ 3:26 (PANIRV)
Square Portrait Landscape 4K UHD
ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਆ ਰਹੇ ਸਨ।”

ਯੂਹੰਨਾ 3:27 (PANIRV)
Square Portrait Landscape 4K UHD
ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ।”

ਯੂਹੰਨਾ 3:28 (PANIRV)
Square Portrait Landscape 4K UHD
ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ “ਮੈਂ ਮਸੀਹ ਨਹੀਂ ਹਾਂ, ਪਰ ਮੈਂ ਪਰਮੇਸ਼ੁਰ ਦੇ ਦੁਆਰਾ ਉਸ ਵਾਸਤੇ ਰਾਹ ਬਣਾਉਣ ਲਈ ਭੇਜਿਆ ਗਿਆ ਸੀ।”

ਯੂਹੰਨਾ 3:29 (PANIRV)
Square Portrait Landscape 4K UHD
ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।

ਯੂਹੰਨਾ 3:30 (PANIRV)
Square Portrait Landscape 4K UHD
ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ।

ਯੂਹੰਨਾ 3:31 (PANIRV)
Square Portrait Landscape 4K UHD
“ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ।

ਯੂਹੰਨਾ 3:32 (PANIRV)
Square Portrait Landscape 4K UHD
ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।

ਯੂਹੰਨਾ 3:33 (PANIRV)
Square Portrait Landscape 4K UHD
ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।

ਯੂਹੰਨਾ 3:34 (PANIRV)
Square Portrait Landscape 4K UHD
ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ।

ਯੂਹੰਨਾ 3:35 (PANIRV)
Square Portrait Landscape 4K UHD
ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ।

ਯੂਹੰਨਾ 3:36 (PANIRV)
Square Portrait Landscape 4K UHD
ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”

Available Bible Translations

American Standard Version
John 3 (ASV) »
King James Version
John 3 (KJV) »
GOD’S WORD® (GW)
John 3 (GW) »
Berean Bible
John 3 (BSB) »
World English Bible
John 3 (WEB) »
Louis Segond 1910
Jean 3 (LSG) »
Luther Bibel 1912
Johannes 3 (LUTH1912) »
इंडियन रिवाइज्ड वर्जन - हिंदी
यूहन्ना 3 (HINIRV) »
ভারতীয় সংশোধিত সংস্করণ - বাংলা
যোহন 3 (BENIRV) »
இந்தியன் ரீவைஸ்டு வேர்ஷன் - தமிழ்
யோவான் 3 (TAMIRV) »
इंडियन रिवाइज्ड वर्जन - मराठी
योहान 3 (MARIRV) »
ఇండియన్ రేవిజ్డ్ వెర్షన్ - తెలుగు
యోహాను 3 (TELIRV) »
ઇન્ડિયન રિવાયઝ્ડ વર્ઝન - ગુજરાતી
યોહાન 3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಹಾನನು 3 (KANIRV) »
الكتاب المقدس باللغة العربية، فان دايك
يوحنَّا 3 (AVD) »
Bíblia Sagrada Português
João 3 (BSL) »
Kinh Thánh: Tiếng Việt
Giăng 3 (VIE) »
Reina Valera Antigua
Juan 3 (RVA) »
La Sacra Bibbia
Giovanni 3 (RIV) »
圣 经 简体中文和合本
约 翰 福 音 3 (CUVS) »
聖 經 繁體中文和合本
約 翰 福 音 3 (CUVT) »
Bibla e Shenjtë
Gjoni 3 (ALB) »
Svenska Bibeln 1917
Johannes 3 (SV1917) »
Библия на русском
Иоанна 3 (RUSV) »
Українська Біблія
Івана 3 (UKR) »
Szent Biblia - Magyar
János 3 (KAR) »
Българска Библия
Йоан 3 (BULG) »
Det Norsk Bibel
Johannes 3 (NORSK) »
Biblia Takatifu
Yohana 3 (SWHULB) »
Polska Biblia
Jana 3 (POLUBG) »
Kitaabka Quduuska Ah
Yooxanaa 3 (SOM) »
De Heilige Schrift
Johannes 3 (NLD) »
Dansk Bibel 1871
Johannes 3 (DA1871) »

ਯੂਹੰਨਾ (PANIRV) Chapter Selection

PANIRV Book Selection List