ਯੂਹੰਨਾ Chapter 6 PANIRV Bible Verse Images

ਯੂਹੰਨਾ 6 Bible Verse Pictures. Choose from a large collection of inspirational, motivational and encouraging Bible verses with pictures of nature. Download and share ਯੂਹੰਨਾ 6 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯੂਹੰਨਾ 6:1 (PANIRV)
Square Portrait Landscape 4K UHD
ਇਸ ਤੋਂ ਬਾਅਦ ਯਿਸੂ ਗਲੀਲ ਦੀ ਝੀਲ ਅਰਥਾਤ ਤਿਬਿਰਿਯਾਸ ਦੀ ਝੀਲ ਦੇ ਪਾਰ ਚੱਲਿਆ ਗਿਆ।

ਯੂਹੰਨਾ 6:2 (PANIRV)
Square Portrait Landscape 4K UHD
ਬਹੁਤ ਸਾਰੇ ਲੋਕ ਉਸ ਦੇ ਨਾਲ ਗਏ, ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਚਮਤਕਾਰ ਵੇਖੇ ਸਨ।

ਯੂਹੰਨਾ 6:3 (PANIRV)
Square Portrait Landscape 4K UHD
ਯਿਸੂ ਪਹਾੜ ਉੱਤੇ ਗਿਆ ਅਤੇ ਉੱਥੇ ਆਪਣੇ ਚੇਲਿਆਂ ਨਾਲ ਬੈਠ ਗਿਆ।

ਯੂਹੰਨਾ 6:4 (PANIRV)
Square Portrait Landscape 4K UHD
ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਸੀ।

ਯੂਹੰਨਾ 6:5 (PANIRV)
Square Portrait Landscape 4K UHD
ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫ਼ਿਲਿਪੁੱਸ ਨੂੰ ਆਖਿਆ “ਅਸੀਂ ਕਿੱਥੋਂ ਭੋਜਨ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਣ।”

ਯੂਹੰਨਾ 6:6 (PANIRV)
Square Portrait Landscape 4K UHD
ਯਿਸੂ ਨੇ ਇਹ ਫ਼ਿਲਿਪੁੱਸ ਨੂੰ ਪਰਖਣ ਦੇ ਲਈ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।

ਯੂਹੰਨਾ 6:7 (PANIRV)
Square Portrait Landscape 4K UHD
ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।”

ਯੂਹੰਨਾ 6:8 (PANIRV)
Square Portrait Landscape 4K UHD
ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸ਼ਮਊਨ ਪਤਰਸ ਦਾ ਭਰਾ ਸੀ, ਉਸ ਨੇ ਕਿਹਾ,

ਯੂਹੰਨਾ 6:9 (PANIRV)
Square Portrait Landscape 4K UHD
“ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨ੍ਹੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ?”

ਯੂਹੰਨਾ 6:10 (PANIRV)
Square Portrait Landscape 4K UHD
ਯਿਸੂ ਨੇ ਆਖਿਆ, “ਲੋਕਾਂ ਨੂੰ ਕਹੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।

ਯੂਹੰਨਾ 6:11 (PANIRV)
Square Portrait Landscape 4K UHD
ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।

ਯੂਹੰਨਾ 6:12 (PANIRV)
Square Portrait Landscape 4K UHD
ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।”

ਯੂਹੰਨਾ 6:13 (PANIRV)
Square Portrait Landscape 4K UHD
ਤਾਂ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਬਚਿਆਂ ਹੋਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ।

ਯੂਹੰਨਾ 6:14 (PANIRV)
Square Portrait Landscape 4K UHD
ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”

ਯੂਹੰਨਾ 6:15 (PANIRV)
Square Portrait Landscape 4K UHD
ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋ ਕੇ ਇਕੱਲਾ ਹੀ ਪਹਾੜ ਵੱਲ ਚਲਿਆ ਗਿਆ।

ਯੂਹੰਨਾ 6:16 (PANIRV)
Square Portrait Landscape 4K UHD
ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਵਿੱਚ ਚਲੇ ਗਏ।

ਯੂਹੰਨਾ 6:17 (PANIRV)
Square Portrait Landscape 4K UHD
ਪਹਿਲਾਂ ਤੋਂ ਹੀ ਹਨ੍ਹੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਹੁੰਚੇ ਸੀ। ਚੇਲੇ ਬੇੜੀ ਉੱਤੇ ਚੜ੍ਹ ਕੇ ਬੈਠੇ ਅਤੇ ਕਫ਼ਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਪਾਰ ਸੀ।

ਯੂਹੰਨਾ 6:18 (PANIRV)
Square Portrait Landscape 4K UHD
ਤੇਜ ਹਨੇਰੀ ਚੱਲ ਰਹੀ ਸੀ ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।

ਯੂਹੰਨਾ 6:19 (PANIRV)
Square Portrait Landscape 4K UHD
ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ। ਚੇਲੇ ਯਿਸੂ ਨੂੰ ਬੇੜੀ ਦੇ ਨੇੜੇ ਆਉਂਦਾ ਵੇਖ ਡਰ ਗਏ।

ਯੂਹੰਨਾ 6:20 (PANIRV)
Square Portrait Landscape 4K UHD
ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ, ਮੈਂ ਹਾਂ।”

ਯੂਹੰਨਾ 6:21 (PANIRV)
Square Portrait Landscape 4K UHD
ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ। ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ।

ਯੂਹੰਨਾ 6:22 (PANIRV)
Square Portrait Landscape 4K UHD
ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇਕੱਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ।

ਯੂਹੰਨਾ 6:23 (PANIRV)
Square Portrait Landscape 4K UHD
ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ।

ਯੂਹੰਨਾ 6:24 (PANIRV)
Square Portrait Landscape 4K UHD
ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫ਼ਰਨਾਹੂਮ ਨੂੰ ਆ ਗਏ।

ਯੂਹੰਨਾ 6:25 (PANIRV)
Square Portrait Landscape 4K UHD
ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, ਗੁਰੂ ਜੀ, “ਤੁਸੀਂ ਇੱਥੇ ਕਦੋਂ ਆਏ?”

ਯੂਹੰਨਾ 6:26 (PANIRV)
Square Portrait Landscape 4K UHD
ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।

ਯੂਹੰਨਾ 6:27 (PANIRV)
Square Portrait Landscape 4K UHD
ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”

ਯੂਹੰਨਾ 6:28 (PANIRV)
Square Portrait Landscape 4K UHD
ਭੀੜ ਨੇ ਪੁੱਛਿਆ, “ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ?”

ਯੂਹੰਨਾ 6:29 (PANIRV)
Square Portrait Landscape 4K UHD
ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਡੇ ਤੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਤੇ ਵਿਸ਼ਵਾਸ ਕਰੋ।”

ਯੂਹੰਨਾ 6:30 (PANIRV)
Square Portrait Landscape 4K UHD
ਭੀੜ ਨੇ ਪੁੱਛਿਆ, “ਤੂੰ ਕਿਹੜਾ ਚਮਤਕਾਰ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ?

ਯੂਹੰਨਾ 6:31 (PANIRV)
Square Portrait Landscape 4K UHD
ਸਾਡੇ ਪਿਉ-ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ਉਸ ਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।”

ਯੂਹੰਨਾ 6:32 (PANIRV)
Square Portrait Landscape 4K UHD
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ। ਇਹ ਮੂਸਾ ਨਹੀਂ ਸੀ ਜਿਸ ਨੇ ਤੁਹਾਨੂੰ ਸਵਰਗ, ਤੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗੋਂ ਸੱਚੀ ਰੋਟੀ ਦਿੰਦਾ ਹੈ।

ਯੂਹੰਨਾ 6:33 (PANIRV)
Square Portrait Landscape 4K UHD
ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸਵਰਗ ਤੋਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”

ਯੂਹੰਨਾ 6:34 (PANIRV)
Square Portrait Landscape 4K UHD
ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾਂ ਦੇਣਾ।”

ਯੂਹੰਨਾ 6:35 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।

ਯੂਹੰਨਾ 6:36 (PANIRV)
Square Portrait Landscape 4K UHD
ਮੈਂ ਤੁਹਾਨੂੰ ਪਹਿਲਾਂ ਵੀ ਕਿਹਾ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਵਿਸ਼ਵਾਸ ਨਹੀਂ ਕਰਦੇ।

ਯੂਹੰਨਾ 6:37 (PANIRV)
Square Portrait Landscape 4K UHD
ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।

ਯੂਹੰਨਾ 6:38 (PANIRV)
Square Portrait Landscape 4K UHD
ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।

ਯੂਹੰਨਾ 6:39 (PANIRV)
Square Portrait Landscape 4K UHD
ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ।

ਯੂਹੰਨਾ 6:40 (PANIRV)
Square Portrait Landscape 4K UHD
ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”

ਯੂਹੰਨਾ 6:41 (PANIRV)
Square Portrait Landscape 4K UHD
ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਸ ਨੇ ਕਿਹਾ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”

ਯੂਹੰਨਾ 6:42 (PANIRV)
Square Portrait Landscape 4K UHD
ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’”

ਯੂਹੰਨਾ 6:43 (PANIRV)
Square Portrait Landscape 4K UHD
ਪਰ ਯਿਸੂ ਨੇ ਕਿਹਾ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ।

ਯੂਹੰਨਾ 6:44 (PANIRV)
Square Portrait Landscape 4K UHD
ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ।

ਯੂਹੰਨਾ 6:45 (PANIRV)
Square Portrait Landscape 4K UHD
ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਿੱਖੇ ਹੋਏ ਹੋਣਗੇ। ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ।

ਯੂਹੰਨਾ 6:46 (PANIRV)
Square Portrait Landscape 4K UHD
ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ।

ਯੂਹੰਨਾ 6:47 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ।

ਯੂਹੰਨਾ 6:48 (PANIRV)
Square Portrait Landscape 4K UHD
ਮੈਂ ਹੀ ਜਿੰਦਗੀ ਦੀ ਰੋਟੀ ਹਾਂ।

ਯੂਹੰਨਾ 6:49 (PANIRV)
Square Portrait Landscape 4K UHD
ਤੁਹਾਡੇ ਪਿਓ ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਅਤੇ ਮਰ ਗਏ।

ਯੂਹੰਨਾ 6:50 (PANIRV)
Square Portrait Landscape 4K UHD
ਮੈਂ ਉਹ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਉਂਦੀ ਹੈ, ਜੇਕਰ ਕੋਈ ਵੀ ਇਸ ਨੂੰ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।

ਯੂਹੰਨਾ 6:51 (PANIRV)
Square Portrait Landscape 4K UHD
ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”

ਯੂਹੰਨਾ 6:52 (PANIRV)
Square Portrait Landscape 4K UHD
ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਨੂੰ ਕਿਵੇਂ ਦੇ ਸਕਦਾ ਹੈ?”

ਯੂਹੰਨਾ 6:53 (PANIRV)
Square Portrait Landscape 4K UHD
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ।

ਯੂਹੰਨਾ 6:54 (PANIRV)
Square Portrait Landscape 4K UHD
ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ।

ਯੂਹੰਨਾ 6:55 (PANIRV)
Square Portrait Landscape 4K UHD
ਮੇਰਾ ਸਰੀਰ ਸੱਚ-ਮੁੱਚ ਖਾਣ ਅਤੇ ਮੇਰਾ ਲਹੂ ਸੱਚ-ਮੁੱਚ ਪੀਣ ਦੀ ਵਸਤੂ ਹੈ।

ਯੂਹੰਨਾ 6:56 (PANIRV)
Square Portrait Landscape 4K UHD
ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਮੈਂ ਉਸ ਵਿੱਚ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ।

ਯੂਹੰਨਾ 6:57 (PANIRV)
Square Portrait Landscape 4K UHD
ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਦਾ ਹਾਂ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜੀਵੇਗਾ।

ਯੂਹੰਨਾ 6:58 (PANIRV)
Square Portrait Landscape 4K UHD
ਮੈਂ ਉਸ ਰੋਟੀ ਵਰਗਾ ਨਹੀਂ ਹਾਂ, ਜਿਹੜੀ ਸਾਡੇ ਵੱਡਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗੂੰ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਪਕ ਜੀਵੇਗਾ।”

ਯੂਹੰਨਾ 6:59 (PANIRV)
Square Portrait Landscape 4K UHD
ਜਦੋਂ ਯਿਸੂ ਕਫ਼ਰਨਾਹੂਮ ਦੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇ ਰਿਹਾ ਸੀ ਉਸ ਨੇ ਇਹ ਸਭ ਗੱਲਾਂ ਆਖੀਆਂ।

ਯੂਹੰਨਾ 6:60 (PANIRV)
Square Portrait Landscape 4K UHD
ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?”

ਯੂਹੰਨਾ 6:61 (PANIRV)
Square Portrait Landscape 4K UHD
ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, “ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੋਕਰ ਲੱਗਦੀ ਹੈ?

ਯੂਹੰਨਾ 6:62 (PANIRV)
Square Portrait Landscape 4K UHD
ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ?

ਯੂਹੰਨਾ 6:63 (PANIRV)
Square Portrait Landscape 4K UHD
ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।

ਯੂਹੰਨਾ 6:64 (PANIRV)
Square Portrait Landscape 4K UHD
ਪਰ ਤੁਹਾਡੇ ਵਿੱਚੋਂ ਕੁਝ ਵਿਸ਼ਵਾਸ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਹੋਵੇਗਾ।

ਯੂਹੰਨਾ 6:65 (PANIRV)
Square Portrait Landscape 4K UHD
ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਕਿਸੇ ਮਨੁੱਖ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ, ਉਹ ਮੇਰੇ ਕੋਲ ਨਹੀਂ ਆ ਸਕਦਾ।”

ਯੂਹੰਨਾ 6:66 (PANIRV)
Square Portrait Landscape 4K UHD
ਇਸੇ ਕਰਕੇ ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸ ਦੇ ਨਾਲ ਨਾ ਚਲੇ।

ਯੂਹੰਨਾ 6:67 (PANIRV)
Square Portrait Landscape 4K UHD
ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?”

ਯੂਹੰਨਾ 6:68 (PANIRV)
Square Portrait Landscape 4K UHD
ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ।

ਯੂਹੰਨਾ 6:69 (PANIRV)
Square Portrait Landscape 4K UHD
ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਪਵਿੱਤਰ ਪੁਰਖ ਹੋ”

ਯੂਹੰਨਾ 6:70 (PANIRV)
Square Portrait Landscape 4K UHD
ਤਾਂ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਸ਼ੈਤਾਨ ਹੈ।”

ਯੂਹੰਨਾ 6:71 (PANIRV)
Square Portrait Landscape 4K UHD
ਯਿਸੂ ਸ਼ਮਊਨ ਇਸਕਰਿਯੋਤੀ ਦੇ ਪੁੱਤਰ ਯਹੂਦਾ ਬਾਰੇ ਆਖ ਰਿਹਾ ਸੀ, ਉਹ ਬਾਰ੍ਹਾਂ ਵਿੱਚੋਂ ਇੱਕ ਸੀ ਪਰ ਉਸ ਨੇ ਯਿਸੂ ਨੂੰ ਫੜਾਉਣਾ ਸੀ।

Available Bible Translations

American Standard Version
John 6 (ASV) »
King James Version
John 6 (KJV) »
GOD’S WORD® (GW)
John 6 (GW) »
Berean Bible
John 6 (BSB) »
World English Bible
John 6 (WEB) »
Louis Segond 1910
Jean 6 (LSG) »
Luther Bibel 1912
Johannes 6 (LUTH1912) »
इंडियन रिवाइज्ड वर्जन - हिंदी
यूहन्ना 6 (HINIRV) »
ভারতীয় সংশোধিত সংস্করণ - বাংলা
যোহন 6 (BENIRV) »
இந்தியன் ரீவைஸ்டு வேர்ஷன் - தமிழ்
யோவான் 6 (TAMIRV) »
इंडियन रिवाइज्ड वर्जन - मराठी
योहान 6 (MARIRV) »
ఇండియన్ రేవిజ్డ్ వెర్షన్ - తెలుగు
యోహాను 6 (TELIRV) »
ઇન્ડિયન રિવાયઝ્ડ વર્ઝન - ગુજરાતી
યોહાન 6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಹಾನನು 6 (KANIRV) »
الكتاب المقدس باللغة العربية، فان دايك
يوحنَّا 6 (AVD) »
Bíblia Sagrada Português
João 6 (BSL) »
Kinh Thánh: Tiếng Việt
Giăng 6 (VIE) »
Reina Valera Antigua
Juan 6 (RVA) »
La Sacra Bibbia
Giovanni 6 (RIV) »
圣 经 简体中文和合本
约 翰 福 音 6 (CUVS) »
聖 經 繁體中文和合本
約 翰 福 音 6 (CUVT) »
Bibla e Shenjtë
Gjoni 6 (ALB) »
Svenska Bibeln 1917
Johannes 6 (SV1917) »
Библия на русском
Иоанна 6 (RUSV) »
Українська Біблія
Івана 6 (UKR) »
Szent Biblia - Magyar
János 6 (KAR) »
Българска Библия
Йоан 6 (BULG) »
Det Norsk Bibel
Johannes 6 (NORSK) »
Biblia Takatifu
Yohana 6 (SWHULB) »
Polska Biblia
Jana 6 (POLUBG) »
Kitaabka Quduuska Ah
Yooxanaa 6 (SOM) »
De Heilige Schrift
Johannes 6 (NLD) »
Dansk Bibel 1871
Johannes 6 (DA1871) »

ਯੂਹੰਨਾ (PANIRV) Chapter Selection

PANIRV Book Selection List