ਯੂਹੰਨਾ Chapter 8 PANIRV Bible Verse Images

ਯੂਹੰਨਾ 8 Bible Verse Pictures. Choose from a large collection of inspirational, motivational and encouraging Bible verses with pictures of nature. Download and share ਯੂਹੰਨਾ 8 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯੂਹੰਨਾ 8:1 (PANIRV)
Square Portrait Landscape 4K UHD
ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਗਿਆ।

ਯੂਹੰਨਾ 8:2 (PANIRV)
Square Portrait Landscape 4K UHD
ਸਵੇਰ-ਸਾਰ ਯਿਸੂ ਹੈਕਲ ਵੱਲ ਗਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ।

ਯੂਹੰਨਾ 8:3 (PANIRV)
Square Portrait Landscape 4K UHD
ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਬਚਨ ਬੋਲੇ। ਤਦ ਉਪਦੇਸ਼ਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਵਿਭਚਾਰ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਵਿਚਕਾਰ ਖੜੀ ਕੀਤਾ।

ਯੂਹੰਨਾ 8:4 (PANIRV)
Square Portrait Landscape 4K UHD
ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਜੀ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਵਿਭਚਾਰ ਕਰ ਰਹੀ ਸੀ

ਯੂਹੰਨਾ 8:5 (PANIRV)
Square Portrait Landscape 4K UHD
ਬਿਵਸਥਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰ ਮਾਰ-ਮਾਰ ਕੇ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”

ਯੂਹੰਨਾ 8:6 (PANIRV)
Square Portrait Landscape 4K UHD
ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ਼ ਕੋਈ ਦੋਸ਼ ਲਗਾਉਣਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।

ਯੂਹੰਨਾ 8:7 (PANIRV)
Square Portrait Landscape 4K UHD
ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸ ਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਨੂੰ ਪਹਿਲਾ ਪੱਥਰ ਮਾਰੇ।”

ਯੂਹੰਨਾ 8:8 (PANIRV)
Square Portrait Landscape 4K UHD
ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਜ਼ਮੀਨ ਤੇ ਕੁਝ ਲਿਖਣ ਲੱਗ ਪਿਆ।

ਯੂਹੰਨਾ 8:9 (PANIRV)
Square Portrait Landscape 4K UHD
ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਜਾਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ, ਫ਼ਿਰ ਹੋਰ ਸਾਰੇ ਲੋਕ ਵੀ ਚਲੇ ਗਏ। ਯਿਸੂ ਇਕੱਲਾ ਉਸ ਔਰਤ ਨਾਲ ਰਹਿ ਗਿਆ ਜੋ ਕਿ ਉਸ ਦੇ ਸਾਹਮਣੇ ਖੜੀ ਸੀ।

ਯੂਹੰਨਾ 8:10 (PANIRV)
Square Portrait Landscape 4K UHD
ਯਿਸੂ ਨੇ ਉਸ ਔਰਤ ਵੱਲ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?”

ਯੂਹੰਨਾ 8:11 (PANIRV)
Square Portrait Landscape 4K UHD
ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਪ੍ਰਭੂ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਆਂ ਨਹੀਂ ਕਰਦਾ। ਹੁਣ ਤੂੰ ਚਲੀ ਜਾ, ਪਰ ਫਿਰ ਪਾਪ ਨਾ ਕਰੀਂ।”

ਯੂਹੰਨਾ 8:12 (PANIRV)
Square Portrait Landscape 4K UHD
ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।”

ਯੂਹੰਨਾ 8:13 (PANIRV)
Square Portrait Landscape 4K UHD
ਪਰ ਫ਼ਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾਂ ਸਿਰਫ਼ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹਨ, ਇਸ ਲਈ ਅਸੀਂ ਉਹ ਨਹੀਂ ਕਬੂਲ ਕਰਦੇ ਜੋ ਤੂੰ ਆਖ ਰਿਹਾ ਹੈਂ।”

ਯੂਹੰਨਾ 8:14 (PANIRV)
Square Portrait Landscape 4K UHD
ਯਿਸੂ ਨੇ ਉੱਤਰ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਹਨ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਂਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਂਵਾਂਗਾ।

ਯੂਹੰਨਾ 8:15 (PANIRV)
Square Portrait Landscape 4K UHD
ਤੁਸੀਂ ਲੋਕ ਮਨੁੱਖੀ ਦਰਜੇ ਨਾਲ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।

ਯੂਹੰਨਾ 8:16 (PANIRV)
Square Portrait Landscape 4K UHD
ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂਕਿ ਮੈਂ ਇਕੱਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ।

ਯੂਹੰਨਾ 8:17 (PANIRV)
Square Portrait Landscape 4K UHD
ਤੁਹਾਡੀ ਬਿਵਸਥਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਸੱਚੀ ਹੈ।

ਯੂਹੰਨਾ 8:18 (PANIRV)
Square Portrait Landscape 4K UHD
ਮੈਂ ਆਪਣੇ ਬਾਰੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸ ਨੇ ਮੈਨੂੰ ਭੇਜਿਆ ਹੈ, ਮੇਰੇ ਬਾਰੇ ਗਵਾਹੀ ਦਿੰਦਾ ਹੈ।”

ਯੂਹੰਨਾ 8:19 (PANIRV)
Square Portrait Landscape 4K UHD
ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?” ਯਿਸੂ ਨੇ ਉੱਤਰ ਦਿੱਤਾ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।”

ਯੂਹੰਨਾ 8:20 (PANIRV)
Square Portrait Landscape 4K UHD
ਯਿਸੂ ਨੇ ਇਹ ਗੱਲਾਂ ਉਸ ਵੇਲੇ ਆਖੀਆਂ ਜਦੋਂ ਉਹ ਹੈਕਲ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਭੰਡਾਰ ਘਰ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਫੜਿਆ ਨਹੀਂ ਕਿਉਂਕਿ ਅਜੇ ਯਿਸੂ ਦਾ ਸਮਾਂ ਨਹੀਂ ਆਇਆ ਸੀ।

ਯੂਹੰਨਾ 8:21 (PANIRV)
Square Portrait Landscape 4K UHD
ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਤਾਂ ਮੈਂ ਚਲਾ ਜਾਂਵਾਂਗਾ ਅਤੇ ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿੱਥੇ ਮੈਂ ਜਾ ਰਿਹਾ ਹਾਂ।”

ਯੂਹੰਨਾ 8:22 (PANIRV)
Square Portrait Landscape 4K UHD
ਫੇਰ ਯਹੂਦੀ ਆਪਸ ਵਿੱਚ ਕਹਿਣ ਲੱਗੇ, “ਕੀ ਯਿਸੂ ਆਪਣੇ ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸਕਦੇ।”

ਯੂਹੰਨਾ 8:23 (PANIRV)
Square Portrait Landscape 4K UHD
ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਧਰਤੀ ਦੇ ਹੋ ਪਰ ਮੈਂ ਸਵਰਗ ਤੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।

ਯੂਹੰਨਾ 8:24 (PANIRV)
Square Portrait Landscape 4K UHD
ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ।”

ਯੂਹੰਨਾ 8:25 (PANIRV)
Square Portrait Landscape 4K UHD
ਤਾਂ ਉਨ੍ਹਾਂ ਨੇ ਆਖਿਆ “ਤੂੰ ਕੌਣ ਹੈਂ?” ਯਿਸੂ ਨੇ ਜ਼ਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਸ਼ੁਰੂ ਤੋਂ ਕਹਿੰਦਾ ਆ ਰਿਹਾ ਹਾਂ।

ਯੂਹੰਨਾ 8:26 (PANIRV)
Square Portrait Landscape 4K UHD
ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਕੋਲੋਂ ਸੁਣੀਆਂ ਹਨ।”

ਯੂਹੰਨਾ 8:27 (PANIRV)
Square Portrait Landscape 4K UHD
ਲੋਕ ਉਹ ਨਾ ਸਮਝ ਸਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰਦਾ ਹੈ।

ਯੂਹੰਨਾ 8:28 (PANIRV)
Square Portrait Landscape 4K UHD
ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਤੁਸੀਂ ਜਾਣ ਜਾਓਗੇ ਕਿ ਮੈਂ ਉਹ ਹਾਂ। ਅਤੇ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਓਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ।

ਯੂਹੰਨਾ 8:29 (PANIRV)
Square Portrait Landscape 4K UHD
ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾਂ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ, ਇਸ ਲਈ ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ।”

ਯੂਹੰਨਾ 8:30 (PANIRV)
Square Portrait Landscape 4K UHD
ਜਦੋਂ ਯਿਸੂ ਅਜਿਹੀਆਂ ਗੱਲਾਂ ਕਹਿ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।

ਯੂਹੰਨਾ 8:31 (PANIRV)
Square Portrait Landscape 4K UHD
ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ।

ਯੂਹੰਨਾ 8:32 (PANIRV)
Square Portrait Landscape 4K UHD
ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।”

ਯੂਹੰਨਾ 8:33 (PANIRV)
Square Portrait Landscape 4K UHD
ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ ਹਾਂ। ਅਸੀਂ ਕਦੇ ਵੀ ਕਿਸੇ ਦੇ ਗੁਲਾਮ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਅਸੀਂ ਆਜ਼ਾਦ ਹੋ ਜਾਂਵਾਂਗੇ?”

ਯੂਹੰਨਾ 8:34 (PANIRV)
Square Portrait Landscape 4K UHD
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਹਰੇਕ ਜੋ, ਜਿਹੜਾ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ।

ਯੂਹੰਨਾ 8:35 (PANIRV)
Square Portrait Landscape 4K UHD
ਇੱਕ ਗੁਲਾਮ ਹਮੇਸ਼ਾਂ ਘਰ ਵਿੱਚ ਨਹੀਂ ਰਹਿੰਦਾ ਪਰ ਪੁੱਤਰ ਹਮੇਸ਼ਾਂ ਘਰ ਵਿੱਚ ਰਹਿੰਦਾ ਹੈ।

ਯੂਹੰਨਾ 8:36 (PANIRV)
Square Portrait Landscape 4K UHD
ਇਸ ਲਈ ਜੇਕਰ ਤੁਹਾਨੂੰ ਪੁੱਤਰ ਅਜ਼ਾਦ ਕਰੇ, ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਓਗੇ।

ਯੂਹੰਨਾ 8:37 (PANIRV)
Square Portrait Landscape 4K UHD
ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਬਚਨ ਨੂੰ ਕਬੂਲ ਕਰਨ ਲਈ ਰਾਜੀ ਨਹੀਂ ਹੋ।

ਯੂਹੰਨਾ 8:38 (PANIRV)
Square Portrait Landscape 4K UHD
ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਵਿਖਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”

ਯੂਹੰਨਾ 8:39 (PANIRV)
Square Portrait Landscape 4K UHD
ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ-ਮੁੱਚ ਤੁਸੀਂ ਅਬਰਾਹਾਮ ਦੀ ਅੰਸ ਹੁੰਦੇ, ਤਾਂ ਤੁਸੀਂ ਉਹੀ ਕੰਮ ਕਰਦੇ ਜੋ ਅਬਰਾਹਾਮ ਨੇ ਕੀਤੇ।

ਯੂਹੰਨਾ 8:40 (PANIRV)
Square Portrait Landscape 4K UHD
ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ

ਯੂਹੰਨਾ 8:41 (PANIRV)
Square Portrait Landscape 4K UHD
ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਦੀ ਤਰ੍ਹਾਂ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”

ਯੂਹੰਨਾ 8:42 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।

ਯੂਹੰਨਾ 8:43 (PANIRV)
Square Portrait Landscape 4K UHD
ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂਕਿ ਤੁਸੀਂ ਮੇਰੇ ਬਚਨ ਨੂੰ ਸੁਨਣ ਲਈ ਤਿਆਰ ਨਹੀਂ ਹੋ।

ਯੂਹੰਨਾ 8:44 (PANIRV)
Square Portrait Landscape 4K UHD
ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।

ਯੂਹੰਨਾ 8:45 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।

ਯੂਹੰਨਾ 8:46 (PANIRV)
Square Portrait Landscape 4K UHD
ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਆਖ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?

ਯੂਹੰਨਾ 8:47 (PANIRV)
Square Portrait Landscape 4K UHD
ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਨਣ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”

ਯੂਹੰਨਾ 8:48 (PANIRV)
Square Portrait Landscape 4K UHD
ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਕਹਿੰਦੇ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਹੈ।”

ਯੂਹੰਨਾ 8:49 (PANIRV)
Square Portrait Landscape 4K UHD
ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਆਦਰ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।

ਯੂਹੰਨਾ 8:50 (PANIRV)
Square Portrait Landscape 4K UHD
ਮੈਂ ਆਪਣਾ ਆਦਰ ਨਹੀਂ ਚਾਹੁੰਦਾ। ਇੱਕ ਅਜਿਹਾ ਹੈ ਜੋ ਮੇਰਾ ਆਦਰ ਕਰਨਾ ਚਾਹੁੰਦਾ ਹੈ। ਉਹ ਨਿਆਈਂ ਹੈ।

ਯੂਹੰਨਾ 8:51 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ।”

ਯੂਹੰਨਾ 8:52 (PANIRV)
Square Portrait Landscape 4K UHD
ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਦਾ ਹੈਂ ਕਿ ਜੇਕਰ ਕੋਈ ਮੇਰੇ ਬਚਨ ਦੀ ਪਾਲਣਾ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ਉਹ ਕਦੇ ਵੀ ਨਹੀਂ ਮਰੇਗਾ।

ਯੂਹੰਨਾ 8:53 (PANIRV)
Square Portrait Landscape 4K UHD
ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਪਰ ਤੂੰ ਆਪਣੇ ਆਪ ਨੂੰ ਕੀ ਸਮਝਦਾ ਹੈਂ?”

ਯੂਹੰਨਾ 8:54 (PANIRV)
Square Portrait Landscape 4K UHD
ਯਿਸੂ ਨੇ ਉੱਤਰ ਦਿੱਤਾ, “ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।

ਯੂਹੰਨਾ 8:55 (PANIRV)
Square Portrait Landscape 4K UHD
ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਆਖਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ।

ਯੂਹੰਨਾ 8:56 (PANIRV)
Square Portrait Landscape 4K UHD
ਤੁਹਾਡਾ ਪਿਤਾ ਅਬਰਾਹਾਮ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇ। ਉਸ ਨੇ ਓਹ ਦਿਨ ਵੇਖਿਆ ਅਤੇ ਬੜਾ ਖੁਸ਼ ਹੋਇਆ।”

ਯੂਹੰਨਾ 8:57 (PANIRV)
Square Portrait Landscape 4K UHD
ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸਕਦਾ ਹੈ ਜਦ ਕਿ ਤੂੰ ਪੰਜਾਹਾਂ ਸਾਲਾਂ ਦਾ ਵੀ ਨਹੀਂ।”

ਯੂਹੰਨਾ 8:58 (PANIRV)
Square Portrait Landscape 4K UHD
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”

ਯੂਹੰਨਾ 8:59 (PANIRV)
Square Portrait Landscape 4K UHD
ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਨੂੰ ਮਾਰਨ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁੱਕ ਗਿਆ ਅਤੇ ਹੈਕਲ ਛੱਡ ਕੇ ਚਲਾ ਗਿਆ।

Available Bible Translations

American Standard Version (ASV)
John 8 (ASV) »
King James Version (KJV)
John 8 (KJV) »
GOD’S WORD® (GW)
John 8 (GW) »
Berean Bible (BSB)
John 8 (BSB) »
World English Bible (WEB)
John 8 (WEB) »
French Bible (LSG)
Jean 8 (LSG) »
German Bible (LUTH1912)
Johannes 8 (LUTH1912) »
Bengali Bible (BENIRV)
যোহন 8 (BENIRV) »
Marathi Bible (MARIRV)
योहान 8 (MARIRV) »
Gujarati Bible (GUJIRV)
યોહાન 8 (GUJIRV) »
Arabic Bible (AVD)
يوحنَّا 8 (AVD) »
Portuguese Bible (BSL)
João 8 (BSL) »
Vietnamese Bible (VIE)
Giăng 8 (VIE) »
Spanish Bible (RVA)
Juan 8 (RVA) »
Italian Bible (RIV)
Giovanni 8 (RIV) »
Chinese Simplified (CUVS)
约 翰 福 音 8 (CUVS) »
Chinese Traditional (CUVT)
約 翰 福 音 8 (CUVT) »
Albanian Bible (ALB)
Gjoni 8 (ALB) »
Swedish Bible (SV1917)
Johannes 8 (SV1917) »
Russian Bible (RUSV)
Иоанна 8 (RUSV) »
Ukrainian Bible (UKR)
Івана 8 (UKR) »
Hungarian Bible (KAR)
János 8 (KAR) »
Bulgarian Bible (BULG)
Йоан 8 (BULG) »
Norwegian Bible (NORSK)
Johannes 8 (NORSK) »

ਯੂਹੰਨਾ (PANIRV) Chapter Selection

PANIRV Book Selection List