ਯੂਹੰਨਾ Chapter 9 PANIRV Bible Verse Images

ਯੂਹੰਨਾ 9 Bible Verse Pictures. Choose from a large collection of inspirational, motivational and encouraging Bible verses with pictures of nature. Download and share ਯੂਹੰਨਾ 9 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯੂਹੰਨਾ 9:1 (PANIRV)
Square Portrait Landscape 4K UHD
ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਮਨੁੱਖ ਵੇਖਿਆ। ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਸੀ।

ਯੂਹੰਨਾ 9:2 (PANIRV)
Square Portrait Landscape 4K UHD
ਯਿਸੂ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੇ ਕਾਰਨ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸ ਦੇ ਆਪਣੇ ਪਾਪਾਂ ਕਾਰਨ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਕਾਰਨ?”

ਯੂਹੰਨਾ 9:3 (PANIRV)
Square Portrait Landscape 4K UHD
ਯਿਸੂ ਨੇ ਉੱਤਰ ਦਿੱਤਾ, “ਇਹ ਉਸ ਦੇ ਪਾਪਾਂ ਦਾ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਦੇ ਕਾਰਨ ਨਹੀਂ ਹੈ। ਪਰ ਇਹ ਚੰਗਾ ਹੋ ਕੇ ਲੋਕਾਂ ਨੂੰ ਪਰਮੇਸ਼ੁਰ ਦੀ ਮਹਿਮਾ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ।

ਯੂਹੰਨਾ 9:4 (PANIRV)
Square Portrait Landscape 4K UHD
ਸਾਨੂੰ ਉਸ ਪਰਮੇਸ਼ੁਰ ਦਾ ਕੰਮ, ਦਿਨ ਰਹਿੰਦੇ ਕਰਨਾ ਚਾਹੀਦਾ ਹੈ, ਜਿਸ ਨੇ ਮੈਨੂੰ ਭੇਜਿਆ ਹੈ। ਕਿਉਂਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸਕਦਾ।

ਯੂਹੰਨਾ 9:5 (PANIRV)
Square Portrait Landscape 4K UHD
ਜਦ ਤੱਕ ਮੈਂ ਸੰਸਾਰ ਵਿੱਚ ਹਾਂ ਮੈਂ ਸੰਸਾਰ ਦੇ ਲਈ ਚਾਨਣ ਹਾਂ।”

ਯੂਹੰਨਾ 9:6 (PANIRV)
Square Portrait Landscape 4K UHD
ਇਹ ਗੱਲਾਂ ਕਹਿਣ ਤੋਂ ਬਾਅਦ, ਯਿਸੂ ਨੇ ਧਰਤੀ ਤੇ ਥੁੱਕਿਆ ਅਤੇ ਉਸ ਨਾਲ ਥੋੜੀ ਮਿੱਟੀ ਗਿੱਲੀ ਕੀਤੀ ਅਤੇ ਉਹ ਮਿੱਟੀ ਅੰਨ੍ਹੇ ਮਨੁੱਖ ਦੀਆਂ ਅੱਖਾਂ ਤੇ ਲਾਈ।

ਯੂਹੰਨਾ 9:7 (PANIRV)
Square Portrait Landscape 4K UHD
ਯਿਸੂ ਨੇ ਉਸ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,” ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ। ਹੁਣ ਉਸ ਨੂੰ ਸਭ ਦਿਸਦਾ ਸੀ।

ਯੂਹੰਨਾ 9:8 (PANIRV)
Square Portrait Landscape 4K UHD
ਜਿਨ੍ਹਾਂ ਲੋਕਾਂ ਨੇ ਉਸ ਨੂੰ ਭੀਖ ਮੰਗਦਿਆਂ ਵੇਖਿਆ ਸੀ ਅਤੇ ਉਸ ਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਹੈ ਜਿਹੜਾ ਬੈਠ ਕੇ ਭੀਖ ਮੰਗਦਾ ਹੁੰਦਾ ਸੀ।”

ਯੂਹੰਨਾ 9:9 (PANIRV)
Square Portrait Landscape 4K UHD
ਕੁਝ ਲੋਕਾਂ ਨੇ ਕਿਹਾ, “ਹਾਂ ਉਹੀ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਨਹੀਂ ਇਹ ਉਹ ਮਨੁੱਖ ਨਹੀਂ ਹੈ, ਇਹ ਉਸ ਦੇ ਵਰਗਾ ਲੱਗਦਾ ਹੈ।” ਪਰ ਉਸ ਆਦਮੀ ਨੇ ਆਖਿਆ, “ਮੈਂ ਉਹੀ ਮਨੁੱਖ ਹਾਂ।”

ਯੂਹੰਨਾ 9:10 (PANIRV)
Square Portrait Landscape 4K UHD
ਲੋਕਾਂ ਨੇ ਪੁੱਛਿਆ, “ਇਹ ਕਿਵੇਂ ਹੋਇਆ? ਫਿਰ ਤੇਰੀਆਂ ਅੱਖਾਂ ਕਿਵੇਂ ਖੁੱਲ੍ਹ ਗਈਆਂ?”

ਯੂਹੰਨਾ 9:11 (PANIRV)
Square Portrait Landscape 4K UHD
ਉਸ ਨੇ ਉੱਤਰ ਦਿੱਤਾ, “ਯਿਸੂ ਨਾਮੇ ਮਨੁੱਖ ਨੇ ਕੁਝ ਮਿੱਟੀ ਗੋਈ ਤੇ ਮੇਰੀਆਂ ਅੱਖਾਂ ਉੱਤੇ ਲਾ ਦਿੱਤੀ। ਉਸ ਨੇ ਮੈਨੂੰ ਸਿਲੋਆਮ ਕੁੰਡ ਤੇ ਜਾ ਕੇ ਧੋਣ ਲਈ ਕਿਹਾ। ਜਦ ਮੈਂ ਸਿਲੋਆਮ ਕੁੰਡ ਤੇ ਗਿਆ ਅਤੇ ਅੱਖਾਂ ਧੋਤੀਆਂ ਤਾਂ ਮੈਂ ਵੇਖਣ ਯੋਗ ਹੋ ਗਿਆ।”

ਯੂਹੰਨਾ 9:12 (PANIRV)
Square Portrait Landscape 4K UHD
ਲੋਕਾਂ ਨੇ ਉਸ ਨੂੰ ਆਖਿਆ, “ਉਹ ਕਿੱਥੇ ਹੈ?” ਉਸ ਨੇ ਉੱਤਰ ਦਿੱਤਾ, “ਮੈਂ ਨਹੀਂ ਜਾਣਦਾ।”

ਯੂਹੰਨਾ 9:13 (PANIRV)
Square Portrait Landscape 4K UHD
ਜਦੋਂ ਲੋਕ ਉਸ ਮਨੁੱਖ ਨੂੰ, “ਫ਼ਰੀਸੀਆਂ ਕੋਲ ਲਿਆਏ, ਜੋ ਪਹਿਲਾਂ ਅੰਨ੍ਹਾ ਸੀ।

ਯੂਹੰਨਾ 9:14 (PANIRV)
Square Portrait Landscape 4K UHD
ਜਿਸ ਦਿਨ ਯਿਸੂ ਨੇ ਮਿੱਟੀ ਗਿਲੀ ਕੀਤੀ ਉਸ ਮਨੁੱਖ ਦੀਆਂ ਅੱਖਾਂ ਖੋਲੀਆਂ ਤੇ ਓਹ ਦਿਨ ਸਬਤ ਦਾ ਸੀ।”

ਯੂਹੰਨਾ 9:15 (PANIRV)
Square Portrait Landscape 4K UHD
ਤਾਂ ਇਸ ਵਾਰੀ ਫ਼ਰੀਸੀਆਂ ਨੇ ਉਸ ਮਨੁੱਖ ਨੂੰ ਪੁੱਛਿਆ, “ਤੈਨੂੰ ਆਪਣੀਆਂ ਅੱਖਾਂ ਕਿਵੇਂ ਮਿਲੀਆਂ?” ਮਨੁੱਖ ਨੇ ਉੱਤਰ ਦਿੱਤਾ, “ਉਸ ਨੇ ਮੇਰੀਆਂ ਅੱਖਾਂ ਤੇ ਗਿੱਲੀ ਮਿੱਟੀ ਲਗਾਈ ਤੇ, ਮੈਂ ਅੱਖਾਂ ਧੋਤੀਆਂ ਅਤੇ ਹੁਣ ਮੈਂ ਵੇਖ ਸਕਦਾ ਹਾਂ।”

ਯੂਹੰਨਾ 9:16 (PANIRV)
Square Portrait Landscape 4K UHD
ਕੁਝ ਫ਼ਰੀਸੀਆਂ ਨੇ ਕਿਹਾ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਮੰਨਦਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਚਮਤਕਾਰ ਕਰ ਸਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।

ਯੂਹੰਨਾ 9:17 (PANIRV)
Square Portrait Landscape 4K UHD
ਯਹੂਦੀਆਂ ਦੇ ਆਗੂਆਂ ਨੇ ਉਸ ਮਨੁੱਖ ਨੂੰ ਫੇਰ ਪੁੱਛਿਆ, “ਉਹ ਮਨੁੱਖ ਜਿਸ ਨੇ ਤੈਨੂੰ ਚੰਗਾ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸਕਦਾ ਹੈ। ਤੂੰ ਉਸ ਮਨੁੱਖ ਬਾਰੇ ਕੀ ਆਖਦਾ ਹੈ?” ਉਸ ਮਨੁੱਖ ਨੇ ਕਿਹਾ, “ਉਹ ਇੱਕ ਨਬੀ ਹੈ।”

ਯੂਹੰਨਾ 9:18 (PANIRV)
Square Portrait Landscape 4K UHD
ਜਦੋਂ ਤੱਕ ਉਸ ਦੇ ਮਾਪਿਆਂ ਨੂੰ ਨਹੀਂ ਸੱਦਿਆ ਯਹੂਦੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਮਨੁੱਖ ਅੰਨ੍ਹਾ ਸੀ ਅਤੇ ਚੰਗਾ ਕੀਤਾ ਗਿਆ ਹੈ।

ਯੂਹੰਨਾ 9:19 (PANIRV)
Square Portrait Landscape 4K UHD
ਯਹੂਦੀਆਂ ਨੇ ਉਸ ਦੇ ਮਾਂ-ਬਾਪ ਤੋਂ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਕਹਿੰਦੇ ਹੋ ਕਿ ਇਹ ਅੰਨ੍ਹਾ ਜੰਮਿਆ ਸੀ ਤਾਂ ਇਹ ਹੁਣ ਕਿਵੇਂ ਵੇਖ ਸਕਦਾ ਹੈ?”

ਯੂਹੰਨਾ 9:20 (PANIRV)
Square Portrait Landscape 4K UHD
ਉਸ ਦੇ ਮਾਪਿਆਂ ਨੇ ਉੱਤਰ ਦਿੱਤਾ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ ਅਤੇ ਜਦੋਂ ਇਹ ਜੰਮਿਆ ਸੀ ਤਾਂ ਅੰਨ੍ਹਾ ਸੀ।

ਯੂਹੰਨਾ 9:21 (PANIRV)
Square Portrait Landscape 4K UHD
ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸ ਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸ ਦੀਆਂ ਅੱਖਾਂ ਕਿਸ ਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸ ਨੂੰ ਪੁੱਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਉੱਤਰ ਦੇ ਸਕਦਾ ਹੈ।”

ਯੂਹੰਨਾ 9:22 (PANIRV)
Square Portrait Landscape 4K UHD
ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।

ਯੂਹੰਨਾ 9:23 (PANIRV)
Square Portrait Landscape 4K UHD
ਇਸੇ ਲਈ ਉਸ ਦੇ ਮਾਪਿਆਂ ਨੇ ਕਿਹਾ, “ਉਹ ਬਹੁਤ ਸਿਆਣਾ ਹੈ, ਉਸ ਨੂੰ ਹੀ ਪੁੱਛ ਲਵੋ।”

ਯੂਹੰਨਾ 9:24 (PANIRV)
Square Portrait Landscape 4K UHD
ਯਹੂਦੀ ਆਗੂਆਂ ਨੇ ਉਸ ਮਨੁੱਖ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਹਮਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ।”

ਯੂਹੰਨਾ 9:25 (PANIRV)
Square Portrait Landscape 4K UHD
ਉਸ ਮਨੁੱਖ ਨੇ ਕਿਹਾ, “ਮੈਂ ਨਹੀਂ ਜਾਣਦਾ ਕਿ ਉਹ ਪਾਪੀ ਹੈ ਜਾਂ ਨਹੀਂ। ਮੈਂ ਸਿਰਫ਼ ਇੱਕ ਹੀ ਗੱਲ ਜਾਣਦਾ ਹਾਂ ਕਿ ਮੈਂ ਅੰਨ੍ਹਾ ਸੀ ਅਤੇ ਹੁਣ ਮੈਂ ਵੇਖਦਾ ਹਾਂ।”

ਯੂਹੰਨਾ 9:26 (PANIRV)
Square Portrait Landscape 4K UHD
ਯਹੂਦੀਆਂ ਦੇ ਆਗੂਆਂ ਨੇ ਆਖਿਆ, “ਉਸ ਨੇ ਤੈਨੂੰ ਕੀ ਕੀਤਾ? ਉਸ ਨੇ ਕਿਵੇਂ ਤੇਰੀਆਂ ਅੱਖਾਂ ਠੀਕ ਕੀਤੀਆਂ?”

ਯੂਹੰਨਾ 9:27 (PANIRV)
Square Portrait Landscape 4K UHD
ਉਸ ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਦੱਸਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸ ਦੇ ਚੇਲੇ ਬਣਨਾ ਚਾਹੁੰਦੇ ਹੋ?”

ਯੂਹੰਨਾ 9:28 (PANIRV)
Square Portrait Landscape 4K UHD
ਯਹੂਦੀਆਂ ਦੇ ਆਗੂ ਬਹੁਤ ਗੁੱਸੇ ਵਿੱਚ ਆਏ ਅਤੇ ਫਿਰ ਉਸ ਮਨੁੱਖ ਨੂੰ ਬਹੁਤ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਮਨੁੱਖ ਦਾ ਚੇਲਾ ਹੈ ਤੇ ਅਸੀਂ ਮੂਸਾ ਦੇ ਚੇਲੇ ਹਾਂ।

ਯੂਹੰਨਾ 9:29 (PANIRV)
Square Portrait Landscape 4K UHD
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਮਨੁੱਖ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ।”

ਯੂਹੰਨਾ 9:30 (PANIRV)
Square Portrait Landscape 4K UHD
ਉਸ ਮਨੁੱਖ ਨੇ ਕਿਹਾ, “ਇਹ ਬਹੁਤ ਅਜ਼ੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸ ਨੇ ਮੇਰੀਆਂ ਅੱਖਾਂ ਠੀਕ ਕੀਤੀਆਂ ਹਨ।

ਯੂਹੰਨਾ 9:31 (PANIRV)
Square Portrait Landscape 4K UHD
ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।

ਯੂਹੰਨਾ 9:32 (PANIRV)
Square Portrait Landscape 4K UHD
ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਮਨੁੱਖ ਦੀਆਂ ਅੱਖਾਂ ਠੀਕ ਕੀਤੀਆਂ ਹਨ।

ਯੂਹੰਨਾ 9:33 (PANIRV)
Square Portrait Landscape 4K UHD
ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹਾ ਚਮਤਕਾਰ ਕਰਨ ਯੋਗ ਨਾ ਹੁੰਦਾ।”

ਯੂਹੰਨਾ 9:34 (PANIRV)
Square Portrait Landscape 4K UHD
ਯਹੂਦੀਆਂ ਦੇ ਆਗੂਆਂ ਨੇ ਉੱਤਰ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸ ਨੂੰ ਜਾਣ ਲਈ ਕਿਹਾ।

ਯੂਹੰਨਾ 9:35 (PANIRV)
Square Portrait Landscape 4K UHD
ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਮਨੁੱਖ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਮਨੁੱਖ ਨੂੰ ਲੱਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”

ਯੂਹੰਨਾ 9:36 (PANIRV)
Square Portrait Landscape 4K UHD
ਉਸ ਮਨੁੱਖ ਨੇ ਕਿਹਾ, “ਹੇ ਪ੍ਰਭੂ, ਮਨੁੱਖ ਦਾ ਪੁੱਤਰ ਕੌਣ ਹੈ। ਮੈਨੂੰ ਦੱਸੋ ਤਾਂ ਜੋ ਮੈਂ ਉਸ ਤੇ ਵਿਸ਼ਵਾਸ ਕਰ ਸਕਾਂ।”

ਯੂਹੰਨਾ 9:37 (PANIRV)
Square Portrait Landscape 4K UHD
ਮਨੁੱਖ ਨੇ ਆਖਿਆ, “ਤੂੰ ਉਸ ਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ, ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।”

ਯੂਹੰਨਾ 9:38 (PANIRV)
Square Portrait Landscape 4K UHD
ਯਿਸੂ ਨੂੰ ਉਸ ਨੇ ਆਖਿਆ, “ਪ੍ਰਭੂ! ਮੈਂ ਵਿਸ਼ਵਾਸ ਕਰਦਾ ਹਾਂ। ਤਾਂ ਉਸ ਆਦਮੀ ਨੇ ਝੁੱਕ ਕੇ ਯਿਸੂ ਨੂੰ ਮੱਥਾ ਟੇਕਿਆ।”

ਯੂਹੰਨਾ 9:39 (PANIRV)
Square Portrait Landscape 4K UHD
ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ।”

ਯੂਹੰਨਾ 9:40 (PANIRV)
Square Portrait Landscape 4K UHD
ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”

ਯੂਹੰਨਾ 9:41 (PANIRV)
Square Portrait Landscape 4K UHD
ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸਕਦੇ ਹਾਂ, ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।”

Available Bible Translations

American Standard Version (ASV)
John 9 (ASV) »
King James Version (KJV)
John 9 (KJV) »
GOD’S WORD® (GW)
John 9 (GW) »
Berean Bible (BSB)
John 9 (BSB) »
World English Bible (WEB)
John 9 (WEB) »
French Bible (LSG)
Jean 9 (LSG) »
German Bible (LUTH1912)
Johannes 9 (LUTH1912) »
Bengali Bible (BENIRV)
যোহন 9 (BENIRV) »
Marathi Bible (MARIRV)
योहान 9 (MARIRV) »
Gujarati Bible (GUJIRV)
યોહાન 9 (GUJIRV) »
Arabic Bible (AVD)
يوحنَّا 9 (AVD) »
Portuguese Bible (BSL)
João 9 (BSL) »
Vietnamese Bible (VIE)
Giăng 9 (VIE) »
Spanish Bible (RVA)
Juan 9 (RVA) »
Italian Bible (RIV)
Giovanni 9 (RIV) »
Chinese Simplified (CUVS)
约 翰 福 音 9 (CUVS) »
Chinese Traditional (CUVT)
約 翰 福 音 9 (CUVT) »
Albanian Bible (ALB)
Gjoni 9 (ALB) »
Swedish Bible (SV1917)
Johannes 9 (SV1917) »
Russian Bible (RUSV)
Иоанна 9 (RUSV) »
Ukrainian Bible (UKR)
Івана 9 (UKR) »
Hungarian Bible (KAR)
János 9 (KAR) »
Bulgarian Bible (BULG)
Йоан 9 (BULG) »
Norwegian Bible (NORSK)
Johannes 9 (NORSK) »

ਯੂਹੰਨਾ (PANIRV) Chapter Selection

PANIRV Book Selection List