ਯਸ਼ਵਾ Chapter 1 PANIRV Bible Verse Images

ਯਸ਼ਵਾ 1 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸ਼ਵਾ 1 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸ਼ਵਾ 1:1 (PANIRV)
Square Portrait Landscape 4K UHD
ਯਹੋਵਾਹ ਦੇ ਦਾਸ ਮੂਸਾ ਦੇ ਮਰਨ ਤੋਂ ਬਾਅਦ, ਯਹੋਵਾਹ ਨੇ ਮੂਸਾ ਦੇ ਸੇਵਕ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਖਿਆ,

ਯਸ਼ਵਾ 1:2 (PANIRV)
Square Portrait Landscape 4K UHD
ਮੇਰਾ ਦਾਸ ਮੂਸਾ ਮਰ ਗਿਆ ਹੈ। ਹੁਣ ਤੂੰ ਉੱਠ ਅਤੇ ਇਹਨਾਂ ਸਾਰੇ ਲੋਕਾਂ ਨੂੰ ਨਾਲ ਲੈ ਕੇ ਇਸ ਯਰਦਨ ਨਦੀ ਦੇ ਪਾਰ ਲੰਘ, ਉਸ ਦੇਸ ਨੂੰ ਜਾ ਜਿਹੜਾ ਮੈਂ ਉਹਨਾਂ ਨੂੰ ਅਰਥਾਤ ਇਸਰਾਏਲੀਆਂ ਨੂੰ ਦਿੰਦਾ ਹਾਂ।

ਯਸ਼ਵਾ 1:3 (PANIRV)
Square Portrait Landscape 4K UHD
ਹਰੇਕ ਜਗ੍ਹਾ ਜਿੱਥੇ ਤੇਰਾ ਪੈਰ ਰੱਖਿਆ ਜਾਵੇ ਉਹ ਸਭ ਮੈਂ ਤੁਹਾਨੂੰ ਦੇਵਾਂਗਾ ਜਿਵੇਂ ਮੈਂ ਮੂਸਾ ਨਾਲ ਬਚਨ ਕੀਤਾ ਸੀ।

ਯਸ਼ਵਾ 1:4 (PANIRV)
Square Portrait Landscape 4K UHD
ਉਜਾੜ ਅਤੇ ਉਸ ਲਬਾਨੋਨ ਤੋਂ ਲੈ ਕੇ ਵੱਡੀ ਨਦੀ ਤੱਕ ਜੋ ਫ਼ਰਾਤ ਦੀ ਨਦੀ ਹੈ, ਹਿੱਤੀਆਂ ਦਾ ਸਾਰਾ ਦੇਸ, ਸੂਰਜ ਦੇ ਡੁੱਬਣ ਦੇ ਪਾਸੇ ਵੱਡੇ ਸਮੁੰਦਰ ਤੱਕ ਤੁਹਾਡੀ ਹੱਦ ਹੋਵੇਗੀ।

ਯਸ਼ਵਾ 1:5 (PANIRV)
Square Portrait Landscape 4K UHD
ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ। ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ।

ਯਸ਼ਵਾ 1:6 (PANIRV)
Square Portrait Landscape 4K UHD
ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਜਿਸ ਦੇਸ ਨੂੰ ਦੇਣ ਦਾ ਵਾਅਦਾ ਮੈਂ ਤੇਰੇ ਪੁਰਖਿਆਂ ਨਾਲ ਕੀਤਾ ਸੀ, ਤੇਰੇ ਕਾਰਨ ਇਹ ਲੋਕ ਉਸ ਦੇਸ ਦੇ ਅਧਿਕਾਰੀ ਹੋਣਗੇ।

ਯਸ਼ਵਾ 1:7 (PANIRV)
Square Portrait Landscape 4K UHD
ਤੂੰ ਤਕੜਾ ਹੋ ਅਤੇ ਵੱਡਾ ਹੌਂਸਲਾ ਰੱਖ, ਮੇਰੇ ਦਾਸ ਮੂਸਾ ਨੇ ਜੋ ਬਿਵਸਥਾ ਤੈਨੂੰ ਦਿੱਤੀ ਸਾਵਧਾਨੀ ਨਾਲ ਉਸ ਦੀ ਪਾਲਣਾ ਕਰ, ਉਸ ਤੋਂ ਸੱਜੇ ਜਾਂ ਖੱਬੇ ਨਾ ਮੁੜੀਂ ਤਾਂ ਜੋ ਜਿੱਥੇ ਤੂੰ ਜਾਵੇਂ ਤੂੰ ਸਫ਼ਲ ਹੋਵੇਂਗਾ।

ਯਸ਼ਵਾ 1:8 (PANIRV)
Square Portrait Landscape 4K UHD
ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਇਸ ਉੱਤੇ ਧਿਆਨ ਕਰ ਤਾਂ ਜੋ ਉਸ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ, ਤੂੰ ਚੱਲੇਂ ਅਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸਫ਼ਲ ਬਣਾਵੇਂਗਾ, ਅਤੇ ਤੂੰ ਪ੍ਰਭਾਵਸ਼ਾਲੀ ਹੋਵੇਂਗਾ।

ਯਸ਼ਵਾ 1:9 (PANIRV)
Square Portrait Landscape 4K UHD
ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।

ਯਸ਼ਵਾ 1:10 (PANIRV)
Square Portrait Landscape 4K UHD
ਯਹੋਸ਼ੁਆ ਨੇ ਲੋਕਾਂ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ,

ਯਸ਼ਵਾ 1:11 (PANIRV)
Square Portrait Landscape 4K UHD
ਡੇਰਿਆਂ ਦੇ ਵਿੱਚੋਂ ਦੀ ਲੰਘੋ ਅਤੇ ਲੋਕਾਂ ਨੂੰ ਇਹ ਹੁਕਮ ਦਿਓ ਕਿ ਤੁਸੀਂ ਆਪਣੇ ਲਈ ਭੋਜਨ ਤਿਆਰ ਕਰੋ, ਕਿਉਂ ਜੋ ਤਿੰਨ ਦਿਨ ਤੋਂ ਬਾਅਦ ਤੁਸੀਂ ਇਸ ਯਰਦਨ ਦੇ ਪਾਰ ਲੰਘੋਗੇ ਤਾਂ ਜੋ ਉਸ ਦੇਸ ਉੱਤੇ ਕਬਜ਼ਾ ਕਰੋ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਧਿਕਾਰ ਵਿੱਚ ਕਰਨ ਵਾਲਾ ਹੈ।

ਯਸ਼ਵਾ 1:12 (PANIRV)
Square Portrait Landscape 4K UHD
ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਯਹੋਸ਼ੁਆ ਨੇ ਆਖਿਆ,

ਯਸ਼ਵਾ 1:13 (PANIRV)
Square Portrait Landscape 4K UHD
ਯਹੋਵਾਹ ਦੇ ਦਾਸ ਮੂਸਾ ਦੀ ਗੱਲ ਯਾਦ ਰੱਖੋ ਜਿਸ ਦਾ ਤੁਹਾਨੂੰ ਹੁਕਮ ਦਿੱਤਾ ਸੀ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਆਰਾਮ ਵੀ ਅਤੇ ਇਹ ਦੇਸ ਵੀ ਦੇਵੇਗਾ।

ਯਸ਼ਵਾ 1:14 (PANIRV)
Square Portrait Landscape 4K UHD
ਤੁਹਾਡੀਆਂ ਔਰਤਾਂ, ਤੁਹਾਡੇ ਬੱਚੇ ਅਤੇ ਤੁਹਾਡੇ ਡੰਗਰ ਇਸ ਧਰਤੀ ਵਿੱਚ ਵੱਸਣਗੇ, ਜਿਹੜੀ ਯਰਦਨ ਦੇ ਪਾਰ ਮੂਸਾ ਨੇ ਤੁਹਾਨੂੰ ਦਿੱਤੀ ਹੈ ਪਰ ਤੁਸੀਂ ਸਾਰੇ ਜਿੰਨ੍ਹੇ ਸੂਰਬੀਰ ਹੋ ਸ਼ਸਤਰ ਬੰਨ੍ਹ ਕੇ ਆਪਣਿਆਂ ਭਰਾਵਾਂ ਦੇ ਅੱਗੇ ਪਾਰ ਲੰਘੋ ਅਤੇ ਉਹਨਾਂ ਦੀ ਸਹਾਇਤਾ ਕਰੋ।

ਯਸ਼ਵਾ 1:15 (PANIRV)
Square Portrait Landscape 4K UHD
ਜਦ ਤੱਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਸੁੱਖ ਨਾ ਦੇਵੇ ਜਿਵੇਂ ਉਸ ਨੇ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਦੇਸ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਦੇਣ ਵਾਲਾ ਹੈ ਕਬਜ਼ਾ ਨਾ ਕਰ ਲੈਣ ਤਦ ਤੁਸੀਂ ਇਸ ਦੇਸ ਵੱਲ ਜਿਹੜਾ ਤੁਹਾਡੀ ਵਿਰਾਸਤ ਹੈ ਮੁੜ ਆਇਓ, ਜਿਹੜਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਵੱਲ ਦਿੱਤਾ ਸੀ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰ ਲਿਓ।

ਯਸ਼ਵਾ 1:16 (PANIRV)
Square Portrait Landscape 4K UHD
ਉਹਨਾਂ ਨੇ ਯਹੋਸ਼ੁਆ ਨੂੰ ਉੱਤਰ ਦਿੱਤਾ ਕਿ ਜਿਵੇਂ ਤੂੰ ਸਾਨੂੰ ਆਗਿਆ ਦਿੱਤੀ ਉਸੇ ਤਰ੍ਹਾਂ ਹੀ ਕਰਾਂਗੇ ਅਤੇ ਜਿੱਥੇ ਤੂੰ ਸਾਨੂੰ ਭੇਜੇਗਾ ਅਸੀਂ ਉੱਥੇ ਹੀ ਜਾਂਵਾਂਗੇ।

ਯਸ਼ਵਾ 1:17 (PANIRV)
Square Portrait Landscape 4K UHD
ਜਿਵੇਂ ਅਸੀਂ ਮੂਸਾ ਦੀਆਂ ਸਾਰੀਆਂ ਗੱਲਾਂ ਮੰਨੀਆਂ ਉਸੇ ਤਰ੍ਹਾਂ ਹੀ ਅਸੀਂ ਤੇਰੀਆਂ ਗੱਲਾਂ ਨੂੰ ਵੀ ਮੰਨਾਂਗੇ। ਜਿਵੇਂ ਯਹੋਵਾਹ ਤੇਰਾ ਪਰਮੇਸ਼ੁਰ ਮੂਸਾ ਦੇ ਅੰਗ-ਸੰਗ ਸੀ ਉਸੇ ਤਰ੍ਹਾਂ ਤੇਰੇ ਅੰਗ-ਸੰਗ ਵੀ ਰਹੇ,

ਯਸ਼ਵਾ 1:18 (PANIRV)
Square Portrait Landscape 4K UHD
ਜੇ ਕੋਈ ਮਨੁੱਖ ਤੇਰੀ ਗੱਲ ਦਾ ਵਿਰੋਧ ਕਰੇ ਅਤੇ ਤੇਰੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਇੱਕ ਗੱਲ ਨੂੰ ਨਾ ਸੁਣੇ ਜਿਸ ਦੀ ਤੂੰ ਉਸ ਨੂੰ ਆਗਿਆ ਦੇਵੇਂ ਉਹ ਮਾਰਿਆ ਜਾਵੇ। ਤੂੰ ਨਿਰਾ ਤਕੜਾ ਹੋ ਅਤੇ ਹੌਂਸਲਾ ਰੱਖ।

Available Bible Translations

American Standard Version (ASV)
Joshua 1 (ASV) »
King James Version (KJV)
Joshua 1 (KJV) »
GOD’S WORD® (GW)
Joshua 1 (GW) »
Berean Bible (BSB)
Joshua 1 (BSB) »
World English Bible (WEB)
Joshua 1 (WEB) »
French Bible (LSG)
Josué 1 (LSG) »
German Bible (LUTH1912)
Josua 1 (LUTH1912) »
Hindi Bible (HINIRV)
यहोशू 1 (HINIRV) »
Marathi Bible (MARIRV)
यहोशवा 1 (MARIRV) »
Gujarati Bible (GUJIRV)
યહોશુઆ 1 (GUJIRV) »
Arabic Bible (AVD)
يَشُوع 1 (AVD) »
Hebrew Bible (HEB)
יהושע 1 (HEB) »
Portuguese Bible (BSL)
Joshua 1 (BSL) »
Vietnamese Bible (VIE)
Giô-sua 1 (VIE) »
Spanish Bible (RVA)
Josué 1 (RVA) »
Italian Bible (RIV)
Giosué 1 (RIV) »
Chinese Simplified (CUVS)
约 书 亚 记 1 (CUVS) »
Chinese Traditional (CUVT)
約 書 亞 記 1 (CUVT) »
Albanian Bible (ALB)
Jozueu 1 (ALB) »
Swedish Bible (SV1917)
Josua 1 (SV1917) »
Ukrainian Bible (UKR)
Ісус Навин 1 (UKR) »
Hungarian Bible (KAR)
Józsué 1 (KAR) »
Japanese Bible (JPN)
ヨシュア記 1 (JPN) »
Norwegian Bible (NORSK)
Josvas 1 (NORSK) »

ਯਸ਼ਵਾ (PANIRV) Chapter Selection

PANIRV Book Selection List