ਯਸ਼ਵਾ Chapter 11 PANIRV Bible Verse Images

ਯਸ਼ਵਾ 11 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸ਼ਵਾ 11 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸ਼ਵਾ 11:1 (PANIRV)
Square Portrait Landscape 4K UHD
ਜਦ ਹਾਸੋਰ ਦੇ ਰਾਜੇ ਯਾਬੀਨ ਨੇ ਇਹ ਸੁਣਿਆ ਤਾਂ ਉਸ ਨੇ ਮਾਦੋਨ ਦੇ ਰਾਜੇ ਯੋਬਾਬ ਅਤੇ ਸ਼ਿਮਰੋਨ ਦੇ ਰਾਜੇ ਅਤੇ ਅਕਸ਼ਾਫ਼ ਦੇ ਰਾਜੇ ਨੂੰ ਸੁਨੇਹਾ ਭੇਜਿਆ।

ਯਸ਼ਵਾ 11:2 (PANIRV)
Square Portrait Landscape 4K UHD
ਨਾਲੇ ਉਹਨਾਂ ਰਾਜਿਆਂ ਨੂੰ ਜਿਹੜੇ ਉਤਰ ਵੱਲ ਪਹਾੜੀ ਦੇਸ ਵਿੱਚ ਅਤੇ ਕਿੰਨਰਥ ਦੇ ਦੱਖਣ ਵੱਲ ਮੈਦਾਨ ਵਿੱਚ ਅਤੇ ਬੇਟ ਵਿੱਚ ਅਤੇ ਲਹਿੰਦੇ ਵੱਲ ਦੋਰ ਦੀਆਂ ਉਚਿਆਈਆਂ ਵਿੱਚ ਸਨ।

ਯਸ਼ਵਾ 11:3 (PANIRV)
Square Portrait Landscape 4K UHD
ਨਾਲੇ ਕਨਾਨੀਆਂ ਨੂੰ ਜਿਹੜੇ ਪੂਰਬ ਅਤੇ ਪੱਛਮ ਵੱਲ ਸਨ ਅਤੇ ਅਮੋਰੀਆਂ ਨੂੰ ਅਤੇ ਹਿੱਤੀਆਂ ਨੂੰ ਅਤੇ ਫ਼ਰਿੱਜ਼ੀਆਂ ਨੂੰ ਅਤੇ ਯਬੂਸੀਆਂ ਨੂੰ ਜਿਹੜੇ ਪਰਬਤ ਵਿੱਚ ਸਨ ਅਤੇ ਹਿੱਵੀਆਂ ਨੂੰ ਜਿਹੜੇ ਹਰਮੋਨ ਦੇ ਹੇਠ ਮਿਸਪਾਹ ਦੇ ਦੇਸ ਵਿੱਚ ਸਨ।

ਯਸ਼ਵਾ 11:4 (PANIRV)
Square Portrait Landscape 4K UHD
ਅਤੇ ਉਹ ਅਤੇ ਉਹਨਾਂ ਦੀਆਂ ਸਾਰੀਆਂ ਸੈਨਾਂ ਬਾਹਰ ਨਿੱਕਲੀਆਂ। ਉਹ ਢੇਰ ਸਾਰੇ ਲੋਕ ਗਿਣਤੀ ਵਿੱਚ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਸਨ ਨਾਲੇ ਘੋੜੇ ਅਤੇ ਰੱਥ ਵੀ ਬਹੁਤ ਹੀ ਸਨ।

ਯਸ਼ਵਾ 11:5 (PANIRV)
Square Portrait Landscape 4K UHD
ਤਾਂ ਇਹ ਸਾਰੇ ਰਾਜੇ ਇਕੱਠੇ ਹੋਏ ਅਤੇ ਆ ਕੇ ਉਹਨਾਂ ਨੇ ਮੇਰੋਮ ਦੇ ਪਾਣੀਆਂ ਕੋਲ ਡੇਰੇ ਲਾਏ ਤਾਂ ਜੋ ਇਸਰਾਏਲ ਨਾਲ ਯੁੱਧ ਕਰਨ।

ਯਸ਼ਵਾ 11:6 (PANIRV)
Square Portrait Landscape 4K UHD
ਉਸ ਤੋਂ ਬਾਅਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਉਹਨਾਂ ਦੇ ਅੱਗੋਂ ਨਾ ਡਰ ਕਿਉਂ ਜੋ ਭਲਕੇ ਇਸੇ ਵੇਲੇ ਮੈਂ ਇਹਨਾਂ ਸਾਰਿਆਂ ਨੂੰ ਇਸਰਾਏਲ ਦੇ ਵੱਸ ਵਿੱਚ ਕਰਕੇ ਮਰਵਾ ਦਿਆਂਗਾ! ਤੂੰ ਉਹਨਾਂ ਦੇ ਘੋੜਿਆਂ ਦੀਆਂ ਵਾਗਾਂ ਵੱਢੇਂਗਾ ਅਤੇ ਉਹਨਾਂ ਦੇ ਰੱਥਾਂ ਨੂੰ ਅੱਗ ਨਾਲ ਸਾੜੇਂਗਾ।

ਯਸ਼ਵਾ 11:7 (PANIRV)
Square Portrait Landscape 4K UHD
ਸੋ ਯਹੋਸ਼ੁਆ ਅਤੇ ਉਹ ਦੇ ਨਾਲ ਸਾਰੇ ਯੋਧੇ ਉਹਨਾਂ ਦੇ ਵਿਰੁੱਧ ਮੇਰੋਮ ਦੇ ਪਾਣੀਆਂ ਕੋਲ ਅਚਾਨਕ ਉਹਨਾਂ ਉੱਤੇ ਆਣ ਪਏ।

ਯਸ਼ਵਾ 11:8 (PANIRV)
Square Portrait Landscape 4K UHD
ਅਤੇ ਯਹੋਵਾਹ ਨੇ ਉਹਨਾਂ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਮਾਰਿਆ ਅਤੇ ਵੱਡੇ ਸੀਦੋਨ ਤੱਕ ਅਤੇ ਮਿਸਰਫ਼ੋਥ-ਮਇਮ ਅਤੇ ਮਿਸਪੇਹ ਦੀ ਘਾਟੀ ਤੱਕ ਚੜ੍ਹਦੇ ਪਾਸੇ ਉਹਨਾਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੂੰ ਇਉਂ ਮਾਰਿਆ ਕਿ ਉਹਨਾਂ ਵਿੱਚੋਂ ਕਿਸੇ ਨੂੰ ਬਾਕੀ ਨਾ ਛੱਡਿਆ।

ਯਸ਼ਵਾ 11:9 (PANIRV)
Square Portrait Landscape 4K UHD
ਅਤੇ ਯਹੋਸ਼ੁਆ ਨੇ ਉਹਨਾਂ ਨਾਲ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਆਖਿਆ ਸੀ। ਉਸ ਉਹਨਾਂ ਦਿਆਂ ਘੋੜਿਆਂ ਦੀਆਂ ਨਾੜਾਂ ਨੂੰ ਵੱਢ ਸੁੱਟਿਆ ਅਤੇ ਉਹਨਾਂ ਦੇ ਰੱਥਾਂ ਨੂੰ ਅੱਗ ਨਾਲ ਸਾੜ ਦਿੱਤਾ।

ਯਸ਼ਵਾ 11:10 (PANIRV)
Square Portrait Landscape 4K UHD
ਤਾਂ ਇਸ ਸਮੇਂ ਯਹੋਸ਼ੁਆ ਮੁੜ ਆਇਆ ਅਤੇ ਹਾਸੋਰ ਨੂੰ ਲੈ ਲਿਆ ਅਤੇ ਉਸ ਦੇ ਰਾਜੇ ਨੂੰ ਤਲਵਾਰ ਨਾਲ ਵੱਢ ਸੁੱਟਿਆ ਕਿਉਂ ਜੋ ਹਾਸੋਰ ਪਹਿਲੇ ਸਮਿਆਂ ਵਿੱਚ ਇਹਨਾਂ ਸਾਰਿਆਂ ਰਾਜਿਆਂ ਦੀ ਰਾਜਧਾਨੀ ਸੀ।

ਯਸ਼ਵਾ 11:11 (PANIRV)
Square Portrait Landscape 4K UHD
ਉਹਨਾਂ ਨੇ ਸਾਰੇ ਪ੍ਰਾਣੀਆਂ ਨੂੰ ਜਿਹੜੇ ਉਸ ਦੇ ਵਿੱਚ ਸਨ ਤਲਵਾਰ ਦੀ ਧਾਰ ਨਾਲ ਵੱਢ ਕੇ ਉਹਨਾਂ ਦਾ ਸੱਤਿਆਨਾਸ ਕਰ ਸੁੱਟਿਆ। ਕੋਈ ਪ੍ਰਾਣੀ ਬਾਕੀ ਨਾ ਛੱਡਿਆ ਗਿਆ ਅਤੇ ਉਸ ਨੇ ਹਾਸੋਰ ਨੂੰ ਅੱਗ ਨਾਲ ਸਾੜ ਸੁੱਟਿਆ।

ਯਸ਼ਵਾ 11:12 (PANIRV)
Square Portrait Landscape 4K UHD
ਅਤੇ ਯਹੋਸ਼ੁਆ ਨੇ ਇਹਨਾਂ ਰਾਜਿਆਂ ਦੇ ਸਾਰੇ ਸ਼ਹਿਰ ਅਤੇ ਉਹਨਾਂ ਦੇ ਸਾਰੇ ਰਾਜੇ ਫੜ ਲਏ ਅਤੇ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਕੇ ਸੱਤਿਆਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ।

ਯਸ਼ਵਾ 11:13 (PANIRV)
Square Portrait Landscape 4K UHD
ਇਕੱਲੇ ਹਾਸੋਰ ਤੋਂ ਛੁੱਟ ਜਿਹ ਨੂੰ ਯਹੋਸ਼ੁਆ ਨੇ ਸਾੜ ਦਿੱਤਾ ਸੀ ਬਾਕੀ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਆਪੋ ਆਪਣੇ ਥਾਂ ਤੇ ਵੱਸੇ ਹੋਏ ਸਨ ਇਸਰਾਏਲ ਨੇ ਨਾ ਸਾੜਿਆ।

ਯਸ਼ਵਾ 11:14 (PANIRV)
Square Portrait Landscape 4K UHD
ਅਤੇ ਇਹਨਾਂ ਸ਼ਹਿਰਾਂ ਦੀ ਸਾਰੀ ਲੁੱਟ ਅਤੇ ਡੰਗਰ ਇਸਰਾਏਲੀਆਂ ਨੇ ਆਪਣੇ ਲਈ ਖੋਹ ਲਏ ਪਰ ਸਾਰੇ ਆਦਮੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਜਦ ਤੱਕ ਉਹਨਾਂ ਦਾ ਨਾਸ ਨਾ ਕਰ ਲਿਆ। ਕੋਈ ਪ੍ਰਾਣੀ ਬਾਕੀ ਨਾ ਛੱਡਿਆ।

ਯਸ਼ਵਾ 11:15 (PANIRV)
Square Portrait Landscape 4K UHD
ਜਿਵੇਂ ਯਹੋਵਾਹ ਨੇ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ, ਉਸੇ ਤਰ੍ਹਾਂ ਹੀ ਮੂਸਾ ਨੇ ਯਹੋਸ਼ੁਆ ਨੂੰ ਹੁਕਮ ਦਿੱਤਾ ਸੀ ਅਤੇ ਉਸੇ ਤਰ੍ਹਾਂ ਹੀ ਯਹੋਸ਼ੁਆ ਨੇ ਕੀਤਾ। ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸ ਨੇ ਕੋਈ ਗੱਲ ਬਾਕੀ ਨਾ ਛੱਡੀ।

ਯਸ਼ਵਾ 11:16 (PANIRV)
Square Portrait Landscape 4K UHD
ਇਸ ਤਰ੍ਹਾਂ ਯਹੋਸ਼ੁਆ ਨੇ ਇਹ ਸਾਰਾ ਦੇਸ ਲੈ ਲਿਆ ਅਰਥਾਤ ਇਹ ਪਹਾੜੀ ਦੇਸ, ਸਾਰਾ ਦੱਖਣ, ਗੋਸ਼ਨ ਦਾ ਸਾਰਾ ਦੇਸ, ਬੇਟ, ਮੈਦਾਨ, ਇਸਰਾਏਲ ਦਾ ਪਹਾੜੀ ਦੇਸ ਅਤੇ ਉਸ ਦਾ ਬੇਟ।

ਯਸ਼ਵਾ 11:17 (PANIRV)
Square Portrait Landscape 4K UHD
ਹਾਲਾਕ ਨਾਮੀ ਪਰਬਤ ਤੋਂ ਜਿਹੜਾ ਸੇਈਰ ਵੱਲ ਚੜ੍ਹਦਾ ਹੈ, ਬਆਲ ਗਾਦ ਤੱਕ ਜਿਹੜਾ ਲਬਾਨੋਨ ਦੀ ਘਾਟੀ ਵਿੱਚ ਹਰਮੋਨ ਪਰਬਤ ਦੇ ਹੇਠ ਹੈ ਅਤੇ ਉਹਨਾਂ ਦੇ ਸਾਰੇ ਰਾਜਿਆਂ ਨੂੰ ਫੜ ਲਿਆ ਅਤੇ ਜਾਨੋਂ ਮਾਰ ਦਿੱਤਾ।

ਯਸ਼ਵਾ 11:18 (PANIRV)
Square Portrait Landscape 4K UHD
ਯਹੋਸ਼ੁਆ ਬਹੁਤ ਸਮੇਂ ਤੱਕ ਇਹਨਾਂ ਸਾਰਿਆਂ ਰਾਜਿਆਂ ਨਾਲ ਯੁੱਧ ਕਰਦਾ ਰਿਹਾ।

ਯਸ਼ਵਾ 11:19 (PANIRV)
Square Portrait Landscape 4K UHD
ਹਿੱਵੀਆਂ ਤੋਂ ਛੁੱਟ ਜਿਹੜੇ ਗਿਬਓਨ ਦੇ ਵਸਨੀਕ ਸਨ ਕੋਈ ਸ਼ਹਿਰ ਨਹੀਂ ਸੀ ਜਿਸ ਨੇ ਇਸਰਾਏਲੀਆਂ ਨਾਲ ਸੁਲਾਹ ਕੀਤੀ ਹੋਵੇ ਸਗੋਂ ਉਹਨਾਂ ਨੇ ਸਾਰਿਆਂ ਨੂੰ ਯੁੱਧ ਨਾਲ ਜਿੱਤ ਲਿਆ।

ਯਸ਼ਵਾ 11:20 (PANIRV)
Square Portrait Landscape 4K UHD
ਕਿਉਂ ਜੋ ਇਹ ਯਹੋਵਾਹ ਵੱਲੋਂ ਹੋਇਆ ਕਿ ਉਹਨਾਂ ਦੇ ਮਨ ਕਠੋਰ ਹੋ ਗਏ ਅਤੇ ਉਹਨਾਂ ਨੇ ਇਸਰਾਏਲ ਨਾਲ ਯੁੱਧ ਕੀਤਾ ਤਾਂ ਜੋ ਉਹ ਉਹਨਾਂ ਦਾ ਸੱਤਿਆਨਾਸ ਕਰੇ ਅਤੇ ਉਹਨਾਂ ਉੱਤੇ ਕੋਈ ਦਯਾ ਨਾ ਹੋਵੇ ਪਰ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹ ਉਹਨਾਂ ਦਾ ਨਾਸ ਕਰੇ।

ਯਸ਼ਵਾ 11:21 (PANIRV)
Square Portrait Landscape 4K UHD
ਫਿਰ ਉਸੇ ਸਮੇਂ ਯਹੋਸ਼ੁਆ ਨੇ ਆਣ ਕੇ ਅਨਾਕੀਆਂ ਨੂੰ ਪਹਾੜੀ ਦੇਸ ਵਿੱਚੋਂ ਵੱਢ ਸੁੱਟਿਆ ਅਰਥਾਤ ਹਬਰੋਨ, ਦਬੀਰ, ਅਨਾਬ ਅਤੇ ਯਹੂਦਾਹ ਦੇ ਸਾਰੇ ਪਹਾੜੀ ਦੇਸ ਅਤੇ ਇਸਰਾਏਲ ਦੇ ਸਾਰੇ ਪਹਾੜੀ ਦੇਸ ਤੋਂ ਯਹੋਸ਼ੁਆ ਨੇ ਉਹਨਾਂ ਦਾ ਨਾਲੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਸੁੱਟਿਆ।

ਯਸ਼ਵਾ 11:22 (PANIRV)
Square Portrait Landscape 4K UHD
ਇਸਰਾਏਲੀਆਂ ਦੇ ਦੇਸ ਵਿੱਚ ਕੋਈ ਅਨਾਕੀ ਬਾਕੀ ਨਾ ਰਿਹਾ, ਕੇਵਲ ਅੱਜ਼ਾਹ, ਗਥ ਅਤੇ ਅਸ਼ਦੋਦ ਵਿੱਚ ਕੁਝ ਬਾਕੀ ਰਹਿ ਗਏ।

ਯਸ਼ਵਾ 11:23 (PANIRV)
Square Portrait Landscape 4K UHD
ਸੋ ਯਹੋਸ਼ੁਆ ਨੇ ਇਹ ਸਾਰਾ ਦੇਸ ਲੈ ਲਿਆ ਜਿਵੇਂ ਹੀ ਯਹੋਵਾਹ ਮੂਸਾ ਨਾਲ ਬੋਲਿਆ ਸੀ ਅਤੇ ਯਹੋਸ਼ੁਆ ਨੇ ਉਹ ਨੂੰ ਇਸਰਾਏਲ ਲਈ ਉਹਨਾਂ ਦੇ ਗੋਤਾਂ ਦੇ ਹਿੱਸਿਆਂ ਅਨੁਸਾਰ ਮਿਲਖ਼ ਵਿੱਚ ਦੇ ਦਿੱਤਾ। ਇਸ ਲਈ ਉਸ ਦੇਸ ਨੂੰ ਯੁੱਧ ਤੋਂ ਅਰਾਮ ਮਿਲਿਆ।

Available Bible Translations

American Standard Version (ASV)
Joshua 11 (ASV) »
King James Version (KJV)
Joshua 11 (KJV) »
GOD’S WORD® (GW)
Joshua 11 (GW) »
Berean Bible (BSB)
Joshua 11 (BSB) »
World English Bible (WEB)
Joshua 11 (WEB) »
French Bible (LSG)
Josué 11 (LSG) »
German Bible (LUTH1912)
Josua 11 (LUTH1912) »
Gujarati Bible (GUJIRV)
યહોશુઆ 11 (GUJIRV) »
Arabic Bible (AVD)
يَشُوع 11 (AVD) »
Hebrew Bible (HEB)
יהושע 11 (HEB) »
Portuguese Bible (BSL)
Joshua 11 (BSL) »
Vietnamese Bible (VIE)
Giô-sua 11 (VIE) »
Spanish Bible (RVA)
Josué 11 (RVA) »
Italian Bible (RIV)
Giosué 11 (RIV) »
Chinese Simplified (CUVS)
约 书 亚 记 11 (CUVS) »
Chinese Traditional (CUVT)
約 書 亞 記 11 (CUVT) »
Albanian Bible (ALB)
Jozueu 11 (ALB) »
Swedish Bible (SV1917)
Josua 11 (SV1917) »
Hungarian Bible (KAR)
Józsué 11 (KAR) »
Japanese Bible (JPN)
ヨシュア記 11 (JPN) »
Norwegian Bible (NORSK)
Josvas 11 (NORSK) »

ਯਸ਼ਵਾ (PANIRV) Chapter Selection

PANIRV Book Selection List