ਯਸ਼ਵਾ Chapter 24 PANIRV Bible Verse Images

ਯਸ਼ਵਾ 24 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸ਼ਵਾ 24 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸ਼ਵਾ 24:1 (PANIRV)
Square Portrait Landscape 4K UHD
ਤਦ ਯਹੋਸ਼ੁਆ ਨੇ ਇਸਰਾਏਲ ਦੇ ਸਾਰਿਆਂ ਗੋਤਾਂ ਨੂੰ ਸ਼ਕਮ ਵਿੱਚ ਇਕੱਠਿਆਂ ਕੀਤਾ ਅਤੇ ਇਸਰਾਏਲ ਦੇ ਬਜ਼ੁਰਗਾਂ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦਿਆ ਅਤੇ ਉਹ ਆਪਣੇ ਆਪ ਪਰਮੇਸ਼ੁਰ ਦੇ ਅੱਗੇ ਹਾਜ਼ਰ ਹੋ ਗਏ।

ਯਸ਼ਵਾ 24:2 (PANIRV)
Square Portrait Landscape 4K UHD
ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਪਹਿਲਿਆਂ ਸਮਿਆਂ ਵਿੱਚ ਤੁਹਾਡੇ ਪਿਉ-ਦਾਦੇ ਦਰਿਆ ਦੇ ਪਾਰ ਵੱਸਦੇ ਸਨ ਖ਼ਾਸ ਕਰਕੇ ਤਾਰਹ, ਅਬਰਾਹਾਮ ਅਤੇ ਨਾਹੋਰ ਦਾ ਪਿਤਾ ਅਤੇ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਸਨ।

ਯਸ਼ਵਾ 24:3 (PANIRV)
Square Portrait Landscape 4K UHD
ਪਰ ਮੈਂ ਤੁਹਾਡੇ ਪਿਤਾ ਅਬਰਾਹਾਮ ਨੂੰ ਦਰਿਆ ਦੇ ਪਾਰੋਂ ਕਨਾਨ ਦੇ ਦੇਸ ਵਿੱਚੋਂ ਦੀ ਲੈ ਆਇਆ ਅਤੇ ਮੈਂ ਉਸ ਦੀ ਅੰਸ ਨੂੰ ਵਧਾਇਆ ਅਤੇ ਉਸ ਨੂੰ ਇਸਹਾਕ ਦਿੱਤਾ।

ਯਸ਼ਵਾ 24:4 (PANIRV)
Square Portrait Landscape 4K UHD
ਇਸਹਾਕ ਨੂੰ ਮੈਂ ਯਾਕੂਬ ਅਤੇ ਏਸਾਓ ਦਿੱਤੇ ਅਤੇ ਏਸਾਓ ਨੂੰ ਮੈਂ ਸੇਈਰ ਪਰਬਤ ਕਬਜ਼ਾ ਕਰਨ ਨੂੰ ਦਿੱਤਾ ਪਰ ਯਾਕੂਬ ਅਤੇ ਉਹ ਦੀ ਅੰਸ ਮਿਸਰ ਵਿੱਚ ਉਤਰ ਗਈ।

ਯਸ਼ਵਾ 24:5 (PANIRV)
Square Portrait Landscape 4K UHD
ਫਿਰ ਮੈਂ ਮੂਸਾ ਅਤੇ ਹਾਰੂਨ ਨੂੰ ਭੇਜਿਆ ਅਤੇ ਮਿਸਰ ਨੂੰ ਮੈਂ ਬਵਾਂ ਨਾਲ ਮਾਰਿਆ ਜਿਵੇਂ ਮੈਂ ਉਸ ਵਿੱਚ ਕੀਤਾ ਅਤੇ ਪਿੱਛੋਂ ਮੈਂ ਤੁਹਾਨੂੰ ਕੱਢ ਲਿਆਇਆ।

ਯਸ਼ਵਾ 24:6 (PANIRV)
Square Portrait Landscape 4K UHD
ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਕੱਢਿਆ ਤੁਸੀਂ ਸਮੁੰਦਰ ਤੱਕ ਆਏ ਤਾਂ ਮਿਸਰੀਆਂ ਨੇ ਤੁਹਾਡੇ ਪੁਰਖਿਆਂ ਦਾ ਰੱਥਾਂ ਅਤੇ ਘੋੜ ਸਵਾਰਾਂ ਨਾਲ ਲਾਲ ਸਮੁੰਦਰ ਤੱਕ ਪਿੱਛਾ ਕੀਤਾ।

ਯਸ਼ਵਾ 24:7 (PANIRV)
Square Portrait Landscape 4K UHD
ਜਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਉਸ ਨੇ ਤੁਹਾਡੇ ਵਿੱਚ ਅਤੇ ਮਿਸਰੀਆਂ ਵਿੱਚ ਅਨ੍ਹੇਰ ਘੁੱਪ ਕਰ ਦਿੱਤਾ ਅਤੇ ਉਹਨਾਂ ਉੱਤੇ ਸਮੁੰਦਰ ਨੂੰ ਛੱਡ ਦਿੱਤਾ ਜਿਸ ਉਹਨਾਂ ਨੂੰ ਢੱਕ ਲਿਆ ਅਤੇ ਜੋ ਕੁਝ ਮੈਂ ਮਿਸਰ ਵਿੱਚ ਕੀਤਾ ਤੁਸੀਂ ਆਪਣੀ ਅੱਖੀਂ ਵੇਖਿਆ ਤਾਂ ਤੁਸੀਂ ਬਹੁਤੇ ਦਿਨਾਂ ਤੱਕ ਉਜਾੜ ਵਿੱਚ ਰਹੇ।

ਯਸ਼ਵਾ 24:8 (PANIRV)
Square Portrait Landscape 4K UHD
ਫਿਰ ਮੈਂ ਤੁਹਾਨੂੰ ਅਮੋਰੀਆਂ ਦੇ ਦੇਸ ਵਿੱਚ ਜਿਹੜੇ ਯਰਦਨ ਪਾਰ ਵੱਸਦੇ ਸਨ ਲੈ ਆਇਆ ਅਤੇ ਉਹ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਿਆ ਪਰ ਮੈਂ ਉਹਨਾਂ ਦਾ ਤੁਹਾਡੇ ਅੱਗੋਂ ਨਾਸ ਕਰ ਸੁੱਟਿਆ।

ਯਸ਼ਵਾ 24:9 (PANIRV)
Square Portrait Landscape 4K UHD
ਤਾਂ ਫਿਰ ਮੋਆਬ ਦੇ ਰਾਜੇ ਸਿੱਪੋਰ ਦਾ ਪੁੱਤਰ ਬਾਲਾਕ ਉੱਠ ਕੇ ਇਸਰਾਏਲ ਨਾਲ ਲੜਿਆ ਅਤੇ ਉਸ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਤੁਹਾਨੂੰ ਸਰਾਪ ਦੇਣ ਲਈ ਸੁਨੇਹਾ ਭੇਜਿਆ।

ਯਸ਼ਵਾ 24:10 (PANIRV)
Square Portrait Landscape 4K UHD
ਪਰ ਮੈਂ ਬਿਲਆਮ ਦੀ ਸੁਣਨੀ ਨਾ ਚਾਹੀ ਤਾਂ ਉਸ ਨੇ ਤੁਹਾਨੂੰ ਬਰਕਤ ਦਿੱਤੀ ਸੋ ਮੈਂ ਤੁਹਾਨੂੰ ਉਸ ਦੇ ਹੱਥੋਂ ਛੁਡਾ ਲਿਆ।

ਯਸ਼ਵਾ 24:11 (PANIRV)
Square Portrait Landscape 4K UHD
ਤਦ ਤੁਸੀਂ ਯਰਦਨ ਦੇ ਪਾਰ ਜਾ ਕੇ ਯਰੀਹੋ ਕੋਲ ਆਏ ਅਤੇ ਯਰੀਹੋ ਦੇ ਵਾਸੀ ਅਰਥਾਤ ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸ਼ੀ, ਹਿੱਵੀ ਅਤੇ ਯਬੂਸੀ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ।

ਯਸ਼ਵਾ 24:12 (PANIRV)
Square Portrait Landscape 4K UHD
ਤਦ ਮੈਂ ਤੁਹਾਡੇ ਅੱਗੇ ਬਿਮਾਰੀ ਨੂੰ ਭੇਜਿਆ ਅਤੇ ਉਸ ਨੇ ਅਮੋਰੀਆਂ ਦੇ ਦੋਹਾਂ ਰਾਜਿਆਂ ਨੂੰ ਤੁਹਾਡੇ ਅੱਗੋਂ ਕੱਢ ਦਿੱਤਾ, ਨਾ ਤੁਹਾਡੀ ਤਲਵਾਰ, ਨਾ ਤੁਹਾਡੇ ਧਣੁੱਖ ਨਾਲ ਇਹ ਹੋਇਆ।

ਯਸ਼ਵਾ 24:13 (PANIRV)
Square Portrait Landscape 4K UHD
ਅਤੇ ਮੈਂ ਤੁਹਾਨੂੰ ਇੱਕ ਦੇਸ ਦਿੱਤਾ ਜਿਹ ਦੇ ਉੱਤੇ ਤੁਸੀਂ ਮਿਹਨਤ ਨਹੀਂ ਕੀਤੀ ਅਤੇ ਸ਼ਹਿਰ ਜਿਹੜੇ ਤੁਸੀਂ ਨਹੀਂ ਉਸਾਰੇ ਪਰ ਤੁਸੀਂ ਉਹਨਾਂ ਦੇ ਵਿੱਚ ਵੱਸ ਗਏ। ਅੰਗੂਰੀ ਬਾਗ਼ਾਂ ਅਤੇ ਜ਼ੈਤੂਨੀ ਬਾਗ਼ਾਂ ਤੋਂ ਤੁਸੀਂ ਖਾਂਦੇ ਰਹੇ ਹੋ ਜਿਹੜੇ ਤੁਸੀਂ ਨਹੀਂ ਲਾਏ।

ਯਸ਼ਵਾ 24:14 (PANIRV)
Square Portrait Landscape 4K UHD
ਹੁਣ ਯਹੋਵਾਹ ਤੋਂ ਡਰੋ ਅਤੇ ਉਸ ਦੀ ਉਪਾਸਨਾ ਸਿਧਿਆਈ ਅਤੇ ਸਚਿਆਈ ਨਾਲ ਕਰੋ ਅਤੇ ਉਹਨਾਂ ਦੇਵਤਿਆਂ ਨੂੰ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪਿਉ-ਦਾਦੇ ਦਰਿਆ ਪਾਰ ਅਤੇ ਮਿਸਰ ਵਿੱਚ ਕਰਦੇ ਸਨ ਕੱਢ ਦਿਓ ਅਤੇ ਯਹੋਵਾਹ ਹੀ ਦੀ ਉਪਾਸਨਾ ਕਰੋ।

ਯਸ਼ਵਾ 24:15 (PANIRV)
Square Portrait Landscape 4K UHD
ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ।

ਯਸ਼ਵਾ 24:16 (PANIRV)
Square Portrait Landscape 4K UHD
ਤਦ ਪਰਜਾ ਨੇ ਉੱਤਰ ਦਿੱਤਾ ਕਿ ਇਹ ਸਾਡੇ ਤੋਂ ਦੂਰ ਰਹੇ ਜੋ ਅਸੀਂ ਯਹੋਵਾਹ ਨੂੰ ਛੱਡ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੀਏ!

ਯਸ਼ਵਾ 24:17 (PANIRV)
Square Portrait Landscape 4K UHD
ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਹੀ ਸਾਨੂੰ ਅਤੇ ਸਾਡੇ ਪੁਰਖਿਆਂ ਨੂੰ ਮਿਸਰ ਦੇਸ ਤੋਂ ਗ਼ੁਲਾਮੀ ਦੇ ਘਰੋਂ ਬਾਹਰ ਲੈ ਆਇਆ ਅਤੇ ਸਾਡੇ ਵੇਖਦਿਆਂ ਇਹ ਵੱਡੇ ਨਿਸ਼ਾਨ ਵਿਖਾਏ ਅਤੇ ਉਸ ਸਾਰੇ ਰਾਹ ਵਿੱਚ ਜਿੱਥੋਂ ਦੀ ਅਸੀਂ ਲੰਘੇ ਅਤੇ ਸਾਰੇ ਲੋਕਾਂ ਵਿੱਚ ਜਿਨ੍ਹਾਂ ਦੇ ਵਿੱਚ ਦੀ ਅਸੀਂ ਆਏ ਸਾਨੂੰ ਬਚਾ ਕੇ ਰੱਖਿਆ।

ਯਸ਼ਵਾ 24:18 (PANIRV)
Square Portrait Landscape 4K UHD
ਅਤੇ ਯਹੋਵਾਹ ਨੇ ਸਾਰੇ ਲੋਕਾਂ ਨੂੰ ਖ਼ਾਸ ਕਰਕੇ ਅਮੋਰੀਆਂ ਨੂੰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸਾਡੇ ਅੱਗੋਂ ਕੱਢ ਦਿੱਤਾ। ਅਸੀਂ ਤਾਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ ਕਿਉਂ ਜੋ ਉਹ ਸਾਡਾ ਪਰਮੇਸ਼ੁਰ ਹੈ!।

ਯਸ਼ਵਾ 24:19 (PANIRV)
Square Portrait Landscape 4K UHD
ਤਦ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਯਹੋਵਾਹ ਦੀ ਉਪਾਸਨਾ ਨਹੀਂ ਕਰ ਸਕਦੇ ਕਿਉਂ ਜੋ ਉਹ ਪਵਿੱਤਰ ਪਰਮੇਸ਼ੁਰ ਹੈ ਅਤੇ ਉਹ ਅਣਖੀ ਪਰਮੇਸ਼ੁਰ ਵੀ ਹੈ। ਉਹ ਤੁਹਾਡੀ ਉਲੰਘਣਾਂ ਅਤੇ ਪਾਪਾਂ ਨੂੰ ਨਹੀਂ ਮਾਫ਼ ਕਰੇਗਾ।

ਯਸ਼ਵਾ 24:20 (PANIRV)
Square Portrait Landscape 4K UHD
ਜੇ ਤੁਸੀਂ ਯਹੋਵਾਹ ਨੂੰ ਤਿਆਗ ਕੇ ਓਪਰੇ ਦੇਵਤਿਆਂ ਦੀ ਉਪਾਸਨਾ ਕਰੋਗੇ ਤਾਂ ਉਹ ਮੁੜ ਕੇ ਤੁਹਾਡੇ ਨਾਲ ਬੁਰਿਆਈ ਕਰੇਗਾ ਅਤੇ ਤੁਹਾਨੂੰ ਮੁਕਾ ਦੇਵੇਗਾ। ਇਸ ਦੇ ਪਿੱਛੋਂ ਕਿ ਉਹ ਨੇ ਤੁਹਾਡੇ ਨਾਲ ਭਲਿਆਈ ਕੀਤੀ।

ਯਸ਼ਵਾ 24:21 (PANIRV)
Square Portrait Landscape 4K UHD
ਤਾਂ ਲੋਕਾਂ ਨੇ ਯਹੋਸ਼ੁਆ ਨੂੰ ਆਖਿਆ, ਨਹੀਂ, ਅਸੀਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ!

ਯਸ਼ਵਾ 24:22 (PANIRV)
Square Portrait Landscape 4K UHD
ਫਿਰ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਆਪ ਆਪਣੇ ਲਈ ਗਵਾਹ ਬਣਦੇ ਹੋ ਕਿ ਤੁਸੀਂ ਯਹੋਵਾਹ ਨੂੰ ਆਪਣੇ ਲਈ ਚੁਣਿਆ ਕਿ ਉਸ ਦੀ ਉਪਾਸਨਾ ਕਰੋਗੇ ਤਾਂ ਪਰਜਾ ਨੇ ਆਖਿਆ, ਅਸੀਂ ਗਵਾਹ ਹਾਂ।

ਯਸ਼ਵਾ 24:23 (PANIRV)
Square Portrait Landscape 4K UHD
ਹੁਣ ਉਹਨਾਂ ਓਪਰੇ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ ਕੱਢ ਦਿਓ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨਾਲ ਆਪਣਾ ਮਨ ਲਾ ਲਓ।

ਯਸ਼ਵਾ 24:24 (PANIRV)
Square Portrait Landscape 4K UHD
ਪਰਜਾ ਨੇ ਯਹੋਸ਼ੁਆ ਨੂੰ ਆਖਿਆ, ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਉਪਾਸਨਾ ਕਰਾਂਗੇ ਅਤੇ ਉਸ ਦੀ ਅਵਾਜ਼ ਨੂੰ ਸੁਣਾਂਗੇ!।

ਯਸ਼ਵਾ 24:25 (PANIRV)
Square Portrait Landscape 4K UHD
ਉਸ ਤੋਂ ਬਾਅਦ ਉਸ ਦਿਨ ਯਹੋਸ਼ੁਆ ਨੇ ਪਰਜਾ ਨਾਲ ਇੱਕ ਨੇਮ ਬੰਨ੍ਹਿਆ ਅਤੇ ਸ਼ਕਮ ਵਿੱਚ ਇੱਕ ਬਿਧੀ ਅਤੇ ਇੱਕ ਕਨੂੰਨ ਠਹਿਰਾਇਆ।

ਯਸ਼ਵਾ 24:26 (PANIRV)
Square Portrait Landscape 4K UHD
ਅਤੇ ਯਹੋਸ਼ੁਆ ਨੇ ਇਹਨਾਂ ਗੱਲਾਂ ਨੂੰ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਵਿੱਚ ਲਿਖ ਲਿਆ ਅਤੇ ਇੱਕ ਵੱਡਾ ਪੱਥਰ ਲੈ ਕੇ ਉੱਥੇ ਬਲੂਤ ਦੇ ਹੇਠ ਜਿਹੜਾ ਯਹੋਵਾਹ ਦੇ ਪਵਿੱਤਰ ਸਥਾਨ ਦੇ ਵਿੱਚ ਸੀ ਖੜ੍ਹਾ ਕਰ ਦਿੱਤਾ।

ਯਸ਼ਵਾ 24:27 (PANIRV)
Square Portrait Landscape 4K UHD
ਤਾਂ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਵੇਖੋ, ਇਹ ਪੱਥਰ ਸਾਡੇ ਵਿੱਚ ਇੱਕ ਗਵਾਹ ਹੈ ਕਿਉਂ ਜੋ ਇਸ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਸੁਣੀਆਂ ਹਨ ਜਿਹੜੀਆਂ ਉਸ ਨੇ ਸਾਡੇ ਨਾਲ ਕੀਤੀਆਂ ਅਤੇ ਇਹ ਤੁਹਾਡੇ ਉੱਤੇ ਗਵਾਹੀ ਲਈ ਹੋਵੇਗਾ ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਪਰਮੇਸ਼ੁਰ ਤੋਂ ਮੁੱਕਰ ਜਾਓ।

ਯਸ਼ਵਾ 24:28 (PANIRV)
Square Portrait Landscape 4K UHD
ਫਿਰ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਉਹਨਾਂ ਦੀ ਮਿਲਖ਼ ਨੂੰ ਭੇਜਿਆ।

ਯਸ਼ਵਾ 24:29 (PANIRV)
Square Portrait Landscape 4K UHD
ਤਦ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨੂਨ ਦਾ ਪੁੱਤਰ ਯਹੋਸ਼ੁਆ ਯਹੋਵਾਹ ਦਾ ਦਾਸ ਮਰ ਗਿਆ। ਉਹ ਇੱਕ ਸੌ ਦਸਾਂ ਸਾਲਾਂ ਦਾ ਸੀ।

ਯਸ਼ਵਾ 24:30 (PANIRV)
Square Portrait Landscape 4K UHD
ਉਹਨਾਂ ਨੇ ਉਸ ਨੂੰ ਉਸ ਦੀ ਮਿਲਖ਼ ਦੀ ਹੱਦ ਉੱਤੇ ਤਿਮਨਥ-ਸਰਹ ਵਿੱਚ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਗਾਸ਼ ਨਾਮੀ ਪਰਬਤ ਦੇ ਉੱਤਰ ਵੱਲ ਦਫ਼ਨਾ ਦਿੱਤਾ।

ਯਸ਼ਵਾ 24:31 (PANIRV)
Square Portrait Landscape 4K UHD
ਇਸਰਾਏਲ ਨੇ ਯਹੋਸ਼ੁਆ ਦੇ ਸਾਰੇ ਦਿਨਾਂ ਵਿੱਚ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਉਹਨਾਂ ਬਜ਼ੁਰਗਾਂ ਦੇ ਸਾਰੇ ਦਿਨਾਂ ਵਿੱਚ ਵੀ ਜਿਹੜੇ ਯਹੋਸ਼ੁਆ ਦੇ ਪਿੱਛੋਂ ਜਿਉਂਦੇ ਰਹੇ ਅਤੇ ਯਹੋਵਾਹ ਦਾ ਸਾਰਾ ਕੰਮ ਜਾਣਦੇ ਸਨ ਜਿਹੜਾ ਉਸ ਨੇ ਇਸਰਾਏਲ ਲਈ ਕੀਤਾ।

ਯਸ਼ਵਾ 24:32 (PANIRV)
Square Portrait Landscape 4K UHD
ਯੂਸੁਫ਼ ਦੀਆਂ ਹੱਡੀਆਂ ਜਿਹੜੀਆਂ ਇਸਰਾਏਲੀ ਮਿਸਰ ਤੋਂ ਲਿਆਏ ਸਨ ਸ਼ਕਮ ਵਿੱਚ ਉਸ ਪੈਲੀ ਦੇ ਹਿੱਸੇ ਵਿੱਚ ਜਿਹੜਾ ਯਾਕੂਬ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤਰਾਂ ਤੋਂ ਇੱਕ ਸੌ ਰੁਪਏ ਨੂੰ ਮੁੱਲ ਲਿਆ ਸੀ ਦਫ਼ਨਾ ਦਿੱਤਾ, ਸੋ ਉਹ ਯੂਸੁਫ਼ ਦੀ ਅੰਸ ਦੀ ਮਿਲਖ਼ ਵਿੱਚ ਆ ਗਈਆਂ।

ਯਸ਼ਵਾ 24:33 (PANIRV)
Square Portrait Landscape 4K UHD
ਹਾਰੂਨ ਦਾ ਪੁੱਤਰ ਅਲਆਜ਼ਾਰ ਵੀ ਮਰ ਗਿਆ ਅਤੇ ਉਸ ਨੂੰ ਉਸ ਦੇ ਪੁੱਤਰ ਫ਼ੀਨਹਾਸ ਦੇ ਪਰਬਤ ਉੱਤੇ ਜਿਹੜਾ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਉਹ ਨੂੰ ਦਿੱਤਾ ਗਿਆ ਸੀ ਦਫ਼ਨਾ ਦਿੱਤਾ।

Available Bible Translations

American Standard Version
Joshua 24 (ASV) »
King James Version
Joshua 24 (KJV) »
GOD’S WORD® (GW)
Joshua 24 (GW) »
World English Bible
Joshua 24 (WEB) »
Louis Segond 1910
Josué 24 (LSG) »
Luther Bibel 1912
Josua 24 (LUTH1912) »
इंडियन रिवाइज्ड वर्जन - हिंदी
यहोशू 24 (HINIRV) »
ভারতীয় সংশোধিত সংস্করণ - বাংলা
যিহোচূৱা 24 (BENIRV) »
இந்தியன் ரீவைஸ்டு வேர்ஷன் - தமிழ்
யோசுவா 24 (TAMIRV) »
इंडियन रिवाइज्ड वर्जन - मराठी
यहोशवा 24 (MARIRV) »
ఇండియన్ రేవిజ్డ్ వెర్షన్ - తెలుగు
యెహోషువ 24 (TELIRV) »
ઇન્ડિયન રિવાયઝ્ડ વર્ઝન - ગુજરાતી
યહોશુઆ 24 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೋಶುವನು 24 (KANIRV) »
الكتاب المقدس باللغة العربية، فان دايك
يَشُوع 24 (AVD) »
תנ ך עברי מודרני
יהושע 24 (HEB) »
Bíblia Sagrada Português
Joshua 24 (BSL) »
Kinh Thánh: Tiếng Việt
Giô-sua 24 (VIE) »
Reina Valera Antigua
Josué 24 (RVA) »
La Sacra Bibbia
Giosué 24 (RIV) »
圣 经 简体中文和合本
约 书 亚 记 24 (CUVS) »
聖 經 繁體中文和合本
約 書 亞 記 24 (CUVT) »
Bibla e Shenjtë
Jozueu 24 (ALB) »
Svenska Bibeln 1917
Josua 24 (SV1917) »
Библия на русском
Иисус Навин 24 (RUSV) »
Українська Біблія
Ісус Навин 24 (UKR) »
Szent Biblia - Magyar
Józsué 24 (KAR) »
Българска Библия
Исус Навиев 24 (BULG) »
Det Norsk Bibel
Josvas 24 (NORSK) »
Biblia Takatifu
Yoshua 24 (SWHULB) »
Kitaabka Quduuska Ah
Yashuuca 24 (SOM) »
De Heilige Schrift
Jozua 24 (NLD) »
Dansk Bibel 1871
Josua 24 (DA1871) »

ਯਸ਼ਵਾ (PANIRV) Chapter Selection

PANIRV Book Selection List