ਯਸ਼ਵਾ Chapter 4 PANIRV Bible Verse Images

ਯਸ਼ਵਾ 4 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸ਼ਵਾ 4 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸ਼ਵਾ 4:1 (PANIRV)
Square Portrait Landscape 4K UHD
ਜਦ ਸਾਰੀ ਕੌਮ ਯਰਦਨ ਦੇ ਪਾਰ ਲੰਘ ਚੁੱਕੀ, ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ

ਯਸ਼ਵਾ 4:2 (PANIRV)
Square Portrait Landscape 4K UHD
ਕਿ ਲੋਕਾਂ ਵਿੱਚੋਂ ਆਪਣੇ ਲਈ ਬਾਰਾਂ ਮਨੁੱਖ ਚੁਣ ਲਵੋ, ਹਰੇਕ ਗੋਤ ਵਿੱਚੋਂ ਇੱਕ ਮਨੁੱਖ

ਯਸ਼ਵਾ 4:3 (PANIRV)
Square Portrait Landscape 4K UHD
ਅਤੇ ਉਹਨਾਂ ਨੂੰ ਹੁਕਮ ਦਿਓ ਕਿ ਤੁਸੀਂ ਯਰਦਨ ਦੇ ਵਿੱਚਕਾਰੋਂ ਉੱਥੋਂ ਜਿੱਥੇ ਜਾਜਕ ਪੱਕੇ ਪੈਰੀਂ ਖਲੋਤੇ ਰਹੇ ਸਨ ਆਪਣੇ ਲਈ ਬਾਰਾਂ ਪੱਥਰ ਚੁੱਕ ਲਵੋ ਅਤੇ ਉਹਨਾਂ ਨੂੰ ਆਪਣੇ ਨਾਲ ਲੈ ਜਾ ਕੇ ਉਸ ਜਗ੍ਹਾ ਵਿੱਚ ਰੱਖੋ ਜਿੱਥੇ ਅੱਜ ਦਿਨ ਰਾਤ ਵਸੇਰਾ ਕਰਨਾ ਹੈ।

ਯਸ਼ਵਾ 4:4 (PANIRV)
Square Portrait Landscape 4K UHD
ਤਦ ਯਹੋਸ਼ੁਆ ਨੇ ਉਹਨਾਂ ਬਾਰਾਂ ਮਨੁੱਖਾਂ ਨੂੰ ਸੱਦਿਆ ਜਿਨ੍ਹਾਂ ਨੂੰ ਉਸਨੇ ਇਸਰਾਏਲੀਆਂ ਵਿੱਚੋਂ ਇੱਕ-ਇੱਕ ਮਨੁੱਖ ਹਰ ਇੱਕ ਗੋਤ ਪਿੱਛੇ ਤਿਆਰ ਕੀਤਾ ਸੀ।

ਯਸ਼ਵਾ 4:5 (PANIRV)
Square Portrait Landscape 4K UHD
ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਯਹੋਵਾਹ ਆਪਣੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਯਰਦਨ ਦੇ ਵਿੱਚ ਦੀ ਲੰਘ ਜਾਓ ਅਤੇ ਤੁਹਾਡੇ ਵਿੱਚੋਂ ਹਰ ਮਨੁੱਖ ਇਸਰਾਏਲੀਆਂ ਦੇ ਗੋਤਾਂ ਦੇ ਅਨੁਸਾਰ ਇੱਕ-ਇੱਕ ਪੱਥਰ ਆਪਣੇ ਮੋਢਿਆਂ ਉੱਤੇ ਚੁੱਕ ਲਵੇ।

ਯਸ਼ਵਾ 4:6 (PANIRV)
Square Portrait Landscape 4K UHD
ਇਸ ਲਈ ਤੁਹਾਡੇ ਵਿੱਚ ਇੱਕ ਨਿਸ਼ਾਨੀ ਹੋਵੇ ਜਦ ਤੁਹਾਡੀ ਸੰਤਾਨ ਆਉਣ ਵਾਲੇ ਸਮੇਂ ਪੁੱਛੇ ਕਿ ਇਹਨਾਂ ਪੱਥਰਾਂ ਦਾ ਕੀ ਮਤਲਬ ਹੈ?

ਯਸ਼ਵਾ 4:7 (PANIRV)
Square Portrait Landscape 4K UHD
ਤਦ ਤੁਸੀਂ ਉਹਨਾਂ ਨੂੰ ਆਖਣਾ ਕਿ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਯਰਦਨ ਦੇ ਪਾਣੀ ਵੱਖੋ-ਵੱਖ ਹੋ ਗਏ ਸਨ! ਜਦ ਉਹ ਯਰਦਨ ਤੋਂ ਪਾਰ ਲੰਘਿਆ ਤਾਂ ਯਰਦਨ ਦੇ ਪਾਣੀ ਵੱਖੋ-ਵੱਖ ਹੋ ਗਏ, ਇਸ ਲਈ ਇਹ ਪੱਥਰ ਸਦਾ ਲਈ ਇਸਰਾਏਲੀਆਂ ਲਈ ਯਾਦਗਾਰੀ ਲਈ ਹੋਣਗੇ।

ਯਸ਼ਵਾ 4:8 (PANIRV)
Square Portrait Landscape 4K UHD
ਉਸ ਤੋਂ ਬਾਅਦ ਜਿਵੇਂ ਯਹੋਸ਼ੁਆ ਨੇ ਹੁਕਮ ਦਿੱਤਾ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ ਅਤੇ ਜਿਵੇਂ ਯਹੋਵਾਹ ਯਹੋਸ਼ੁਆ ਨਾਲ ਬੋਲਿਆ ਸੀ ਉਹਨਾਂ ਨੇ ਇਸਰਾਏਲੀਆਂ ਦੇ ਗੋਤਾਂ ਦੀ ਗਿਣਤੀ ਅਨੁਸਾਰ ਯਰਦਨ ਦੇ ਵਿੱਚੋਂ ਬਾਰਾਂ ਪੱਥਰ ਚੁੱਕ ਲਏ ਅਤੇ ਉਹਨਾਂ ਨੂੰ ਆਪਣੇ ਨਾਲ ਲੈ ਗਏ ਅਤੇ ਉਹਨਾਂ ਨੂੰ ਉੱਥੇ ਰੱਖ ਦਿੱਤਾ।

ਯਸ਼ਵਾ 4:9 (PANIRV)
Square Portrait Landscape 4K UHD
ਯਹੋਸ਼ੁਆ ਨੇ ਯਰਦਨ ਦੇ ਵਿੱਚ ਜਿੱਥੇ ਜਾਜਕਾਂ ਦੇ ਪੈਰ ਟਿਕੇ ਸਨ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਬਾਰਾਂ ਪੱਥਰ ਖੜੇ ਕੀਤੇ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹਨ।

ਯਸ਼ਵਾ 4:10 (PANIRV)
Square Portrait Landscape 4K UHD
ਕਿਉਂ ਜੋ ਉਹ ਜਾਜਕ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਦੇ ਵਿੱਚਕਾਰ ਖੜੇ ਰਹੇ ਜਦ ਤੱਕ ਸਭ ਕੁਝ ਪੂਰਾ ਨਾ ਹੋ ਗਿਆ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਲੋਕਾਂ ਨਾਲ ਬੋਲਣ ਦਾ ਹੁਕਮ ਦਿੱਤਾ ਸੀ ਅਰਥਾਤ ਉਹਨਾਂ ਸਾਰਿਆਂ ਹੁਕਮਾਂ ਅਨੁਸਾਰ ਜਿਹੜੇ ਮੂਸਾ ਨੇ ਯਹੋਸ਼ੁਆ ਨੂੰ ਦਿੱਤੇ ਸਨ ਤਾਂ ਲੋਕਾਂ ਨੇ ਛੇਤੀ ਕੀਤੀ ਅਤੇ ਪਾਰ ਲੰਘ ਗਏ।

ਯਸ਼ਵਾ 4:11 (PANIRV)
Square Portrait Landscape 4K UHD
ਇਸ ਤਰ੍ਹਾਂ ਹੋਇਆ ਕਿ ਜਦ ਸਾਰੇ ਲੋਕ ਪਾਰ ਲੰਘ ਚੁੱਕੇ ਤਦ ਯਹੋਵਾਹ ਦਾ ਸੰਦੂਕ ਅਤੇ ਜਾਜਕ ਲੋਕਾਂ ਦੇ ਸਾਹਮਣੇ ਪਾਰ ਲੰਘੇ।

ਯਸ਼ਵਾ 4:12 (PANIRV)
Square Portrait Landscape 4K UHD
ਫਿਰ ਰਊਬੇਨੀ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਅੱਗੋਂ ਦੀ ਸ਼ਸਤਰ ਧਾਰੀ ਹੋ ਕੇ ਮੂਸਾ ਦੇ ਆਖਣ ਅਨੁਸਾਰ ਪਾਰ ਲੰਘੇ।

ਯਸ਼ਵਾ 4:13 (PANIRV)
Square Portrait Landscape 4K UHD
ਤਦ ਚਾਲ੍ਹੀ ਕੁ ਹਜ਼ਾਰ ਯਹੋਵਾਹ ਦੇ ਸਨਮੁਖ ਯੁੱਧ ਲਈ ਸ਼ਸਤਰ ਧਾਰੀ ਹੋ ਕੇ ਯਰੀਹੋ ਦੇ ਮੈਦਾਨ ਵਿੱਚ ਲੜਾਈ ਲਈ ਪਾਰ ਲੰਘੇ।

ਯਸ਼ਵਾ 4:14 (PANIRV)
Square Portrait Landscape 4K UHD
ਉਸ ਦਿਨ ਯਹੋਵਾਹ ਨੇ ਸਾਰੇ ਇਸਰਾਏਲੀਆਂ ਦੇ ਸਾਹਮਣੇ ਯਹੋਸ਼ੁਆ ਨੂੰ ਵਡਿਆਈ ਦਿੱਤੀ ਤਾਂ ਜਿਵੇਂ ਉਹ ਮੂਸਾ ਕੋਲੋਂ ਉਸ ਦੀ ਸਾਰੀ ਉਮਰ ਤੱਕ ਡਰਦੇ ਰਹੇ ਸਨ ਤਿਵੇਂ ਉਸ ਦੇ ਕੋਲੋਂ ਵੀ ਡਰਦੇ ਸਨ।

ਯਸ਼ਵਾ 4:15 (PANIRV)
Square Portrait Landscape 4K UHD
ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,

ਯਸ਼ਵਾ 4:16 (PANIRV)
Square Portrait Landscape 4K UHD
ਉਹਨਾਂ ਜਾਜਕਾਂ ਨੂੰ ਜਿਹੜੇ ਸਾਖੀ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਕਰ ਕਿ ਉਹ ਯਰਦਨ ਤੋਂ ਬਾਹਰ ਆਉਣ।

ਯਸ਼ਵਾ 4:17 (PANIRV)
Square Portrait Landscape 4K UHD
ਉਸ ਤੋਂ ਬਾਅਦ ਯਹੋਸ਼ੁਆ ਨੇ ਜਾਜਕਾਂ ਨੂੰ ਹੁਕਮ ਦਿੱਤਾ ਕਿ ਯਰਦਨ ਤੋਂ ਬਾਹਰ ਆਓ।

ਯਸ਼ਵਾ 4:18 (PANIRV)
Square Portrait Landscape 4K UHD
ਤਦ ਇਸ ਤਰ੍ਹਾਂ ਹੋਇਆ ਕਿ ਜਦ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਵਿੱਚੋਂ ਬਾਹਰ ਆਏ ਅਤੇ ਜਦ ਉਹਨਾਂ ਜਾਜਕਾਂ ਦੇ ਪੈਰਾਂ ਦੀਆਂ ਤਲੀਆਂ ਸੁੱਕੀ ਧਰਤੀ ਉੱਤੇ ਟਿਕੀਆਂ ਤਾਂ ਯਰਦਨ ਦੇ ਪਾਣੀ ਆਪਣੇ ਥਾਂ ਉੱਤੇ ਮੁੜ ਆਏ ਅਤੇ ਅੱਗੇ ਵਾਂਗੂੰ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਗਏ।

ਯਸ਼ਵਾ 4:19 (PANIRV)
Square Portrait Landscape 4K UHD
ਤਦ ਲੋਕ ਪਹਿਲੇ ਮਹੀਨੇ ਦੀ ਦਸਵੀਂ ਤਾਰੀਖ਼ ਨੂੰ ਯਰਦਨ ਤੋਂ ਉੱਤੇ ਆਏ ਅਤੇ ਯਰੀਹੋ ਦੀ ਚੜ੍ਹਦੀ ਹੱਦ ਉੱਤੇ ਗਿਲਗਾਲ ਵਿੱਚ ਡੇਰੇ ਲਾਏ।

ਯਸ਼ਵਾ 4:20 (PANIRV)
Square Portrait Landscape 4K UHD
ਯਹੋਸ਼ੁਆ ਨੇ ਉਹਨਾਂ ਬਾਰਾਂ ਪੱਥਰਾਂ ਨੂੰ ਜਿਨ੍ਹਾਂ ਨੂੰ ਯਰਦਨ ਵਿੱਚੋਂ ਚੁੱਕ ਲਿਆਏ ਸਨ ਗਿਲਗਾਲ ਵਿੱਚ ਖੜ੍ਹਾ ਕੀਤਾ।

ਯਸ਼ਵਾ 4:21 (PANIRV)
Square Portrait Landscape 4K UHD
ਤਦ ਉਸ ਨੇ ਇਸਰਾਏਲੀਆਂ ਨੂੰ ਆਖਿਆ ਕਿ ਜਦ ਤੁਹਾਡੇ ਬਾਲਕ ਆਉਣ ਵਾਲੇ ਸਮੇਂ ਵਿੱਚ ਆਪਣਿਆਂ ਪਿਤਾਵਾਂ ਕੋਲੋਂ ਪੁੱਛਣ ਕਿ ਇਹ ਪੱਥਰ ਇੱਥੇ ਕਿਉਂ ਹਨ।

ਯਸ਼ਵਾ 4:22 (PANIRV)
Square Portrait Landscape 4K UHD
ਤਦ ਤੁਸੀਂ ਆਪਣੇ ਬਾਲਕਾਂ ਨੂੰ ਸਮਝਾਇਓ ਕਿ ਇਸਰਾਏਲ ਇਸ ਯਰਦਨ ਤੋਂ ਸੁੱਕੀ ਭੂਮੀ ਉੱਤੇ ਪਾਰ ਲੰਘਿਆ ਸੀ।

ਯਸ਼ਵਾ 4:23 (PANIRV)
Square Portrait Landscape 4K UHD
ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੋਂ ਯਰਦਨ ਦੇ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੱਕ ਤੁਸੀਂ ਪਾਰ ਨਾ ਲੰਘ ਚੁੱਕੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਲਾਲ ਸਮੁੰਦਰ ਨੂੰ ਕੀਤਾ ਸੀ ਜਦ ਤੱਕ ਅਸੀਂ ਪਾਰ ਨਾ ਲੰਘੇ।

ਯਸ਼ਵਾ 4:24 (PANIRV)
Square Portrait Landscape 4K UHD
ਇਸ ਲਈ ਕਿ ਧਰਤੀ ਦੇ ਸਾਰੇ ਲੋਕ ਯਹੋਵਾਹ ਦੇ ਹੱਥ ਨੂੰ ਜਾਣਨ ਕਿ ਉਹ ਬਲਵੰਤ ਹੈ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਸਦਾ ਤੱਕ ਡਰਦੇ ਰਿਹਾ ਕਰੋ।

Available Bible Translations

American Standard Version
Joshua 4 (ASV) »
King James Version
Joshua 4 (KJV) »
GOD’S WORD® (GW)
Joshua 4 (GW) »
Berean Bible
Joshua 4 (BSB) »
World English Bible
Joshua 4 (WEB) »
Louis Segond 1910
Josué 4 (LSG) »
Luther Bibel 1912
Josua 4 (LUTH1912) »
इंडियन रिवाइज्ड वर्जन - हिंदी
यहोशू 4 (HINIRV) »
ভারতীয় সংশোধিত সংস্করণ - বাংলা
যিহোচূৱা 4 (BENIRV) »
இந்தியன் ரீவைஸ்டு வேர்ஷன் - தமிழ்
யோசுவா 4 (TAMIRV) »
इंडियन रिवाइज्ड वर्जन - मराठी
यहोशवा 4 (MARIRV) »
ఇండియన్ రేవిజ్డ్ వెర్షన్ - తెలుగు
యెహోషువ 4 (TELIRV) »
ઇન્ડિયન રિવાયઝ્ડ વર્ઝન - ગુજરાતી
યહોશુઆ 4 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೋಶುವನು 4 (KANIRV) »
الكتاب المقدس باللغة العربية، فان دايك
يَشُوع 4 (AVD) »
תנ ך עברי מודרני
יהושע 4 (HEB) »
Bíblia Sagrada Português
Joshua 4 (BSL) »
Kinh Thánh: Tiếng Việt
Giô-sua 4 (VIE) »
Reina Valera Antigua
Josué 4 (RVA) »
La Sacra Bibbia
Giosué 4 (RIV) »
圣 经 简体中文和合本
约 书 亚 记 4 (CUVS) »
聖 經 繁體中文和合本
約 書 亞 記 4 (CUVT) »
Bibla e Shenjtë
Jozueu 4 (ALB) »
Svenska Bibeln 1917
Josua 4 (SV1917) »
Библия на русском
Иисус Навин 4 (RUSV) »
Українська Біблія
Ісус Навин 4 (UKR) »
Szent Biblia - Magyar
Józsué 4 (KAR) »
Българска Библия
Исус Навиев 4 (BULG) »
Det Norsk Bibel
Josvas 4 (NORSK) »
Biblia Takatifu
Yoshua 4 (SWHULB) »
Kitaabka Quduuska Ah
Yashuuca 4 (SOM) »
De Heilige Schrift
Jozua 4 (NLD) »
Dansk Bibel 1871
Josua 4 (DA1871) »

ਯਸ਼ਵਾ (PANIRV) Chapter Selection

PANIRV Book Selection List