ਕਜ਼ਾૃ Chapter 11 PANIRV Bible Verse Images

ਕਜ਼ਾૃ 11 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਜ਼ਾૃ 11 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਜ਼ਾૃ 11:1 (PANIRV)
Square Portrait Landscape 4K UHD
ਗਿਲਆਦ ਵਿੱਚ ਯਿਫ਼ਤਾਹ ਨਾਮਕ ਇੱਕ ਮਨੁੱਖ ਵੱਡਾ ਸੂਰਮਾ ਸੀ। ਉਹ ਇੱਕ ਵੇਸਵਾ ਦਾ ਪੁੱਤਰ ਸੀ ਅਤੇ ਯਿਫ਼ਤਾਹ ਦਾ ਪਿਤਾ ਗਿਲਆਦ ਸੀ।

ਕਜ਼ਾૃ 11:2 (PANIRV)
Square Portrait Landscape 4K UHD
ਗਿਲਆਦ ਦੀ ਪਤਨੀ ਨੇ ਵੀ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਜਦ ਉਸ ਦੇ ਪੁੱਤਰ ਵੱਡੇ ਹੋ ਗਏ ਤਾਂ ਉਨ੍ਹਾਂ ਨੇ ਯਿਫ਼ਤਾਹ ਨੂੰ ਇਹ ਕਹਿ ਕੇ ਕੱਢ ਦਿੱਤਾ, “ਸਾਡੇ ਪਿਤਾ ਦੇ ਘਰ ਵਿੱਚ ਤੇਰਾ ਕੋਈ ਹਿੱਸਾ ਨਹੀਂ, ਕਿਉਂ ਜੋ ਤੂੰ ਪਰਾਈ ਇਸਤਰੀ ਦਾ ਪੁੱਤਰ ਹੈਂ।”

ਕਜ਼ਾૃ 11:3 (PANIRV)
Square Portrait Landscape 4K UHD
ਤਾਂ ਯਿਫ਼ਤਾਹ ਆਪਣੇ ਭਰਾਵਾਂ ਦੇ ਕੋਲੋਂ ਭੱਜ ਕੇ ਤੋਬ ਦੇਸ਼ ਵਿੱਚ ਜਾ ਕੇ ਵੱਸ ਗਿਆ ਅਤੇ ਯਿਫ਼ਤਾਹ ਦੇ ਕੋਲ ਲੁੱਚੇ ਲੋਕ ਇਕੱਠੇ ਹੋਏ ਅਤੇ ਉਹ ਉਸ ਦੇ ਨਾਲ ਤੁਰਦੇ ਫਿਰਦੇ ਸਨ।

ਕਜ਼ਾૃ 11:4 (PANIRV)
Square Portrait Landscape 4K UHD
ਅਜਿਹਾ ਹੋਇਆ ਕਿ ਕੁਝ ਸਮੇਂ ਬਾਅਦ ਅੰਮੋਨੀ ਇਸਰਾਏਲੀਆਂ ਨਾਲ ਲੜਨ ਲੱਗੇ।

ਕਜ਼ਾૃ 11:5 (PANIRV)
Square Portrait Landscape 4K UHD
ਅਤੇ ਜਦ ਅੰਮੋਨੀ ਇਸਰਾਏਲ ਨਾਲ ਲੜਨ ਲੱਗੇ ਤਾਂ ਗਿਲਆਦ ਦੇ ਬਜ਼ੁਰਗ ਤੋਬ ਦੇਸ਼ ਵਿੱਚੋਂ ਯਿਫ਼ਤਾਹ ਨੂੰ ਵਾਪਿਸ ਲਿਆਉਣ ਲਈ ਗਏ।

ਕਜ਼ਾૃ 11:6 (PANIRV)
Square Portrait Landscape 4K UHD
ਉਨ੍ਹਾਂ ਨੇ ਯਿਫ਼ਤਾਹ ਨੂੰ ਕਿਹਾ, “ਆ, ਅਤੇ ਸਾਡਾ ਆਗੂ ਬਣ ਤਾਂ ਜੋ ਅਸੀਂ ਅੰਮੋਨੀਆਂ ਦੇ ਨਾਲ ਲੜੀਏ।”

ਕਜ਼ਾૃ 11:7 (PANIRV)
Square Portrait Landscape 4K UHD
ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਕਿਹਾ, “ਭਲਾ, ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਮੇਰੇ ਪਿਤਾ ਦੇ ਘਰ ਵਿੱਚੋਂ ਨਹੀਂ ਕੱਢ ਦਿੱਤਾ? ਫਿਰ ਹੁਣ ਮੁਸੀਬਤ ਦੇ ਸਮੇਂ ਤੁਸੀਂ ਮੇਰੇ ਕੋਲ ਕਿਉਂ ਆਏ ਹੋ?”

ਕਜ਼ਾૃ 11:8 (PANIRV)
Square Portrait Landscape 4K UHD
ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਕਿਹਾ, “ਅਸੀਂ ਤੇਰੇ ਕੋਲ ਹੁਣ ਇਸ ਲਈ ਆਏ ਹਾਂ ਤਾਂ ਜੋ ਤੂੰ ਸਾਡੇ ਨਾਲ ਚੱਲੇਂ ਅਤੇ ਅੰਮੋਨੀਆਂ ਨਾਲ ਲੜਾਈ ਕਰੇਂ, ਤਦ ਤੂੰ ਸਾਡਾ ਅਤੇ ਸਾਰੇ ਗਿਲਆਦ ਦੇ ਵਾਸੀਆਂ ਦਾ ਪ੍ਰਧਾਨ ਹੋਵੇਂਗਾ।”

ਕਜ਼ਾૃ 11:9 (PANIRV)
Square Portrait Landscape 4K UHD
ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਤੋਂ ਪੁੱਛਿਆ, “ਭਈ ਜੇਕਰ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਤੁਸੀਂ ਮੈਨੂੰ ਆਪਣੇ ਨਾਲ ਲੈ ਚੱਲਦੇ ਹੋ, ਤਦ ਜੇਕਰ ਯਹੋਵਾਹ ਉਨ੍ਹਾਂ ਨੂੰ ਮੇਰੇ ਹੱਥ ਵਿੱਚ ਕਰ ਦੇਵੇ, ਤਾਂ ਭਲਾ, ਮੈਂ ਤੁਹਾਡਾ ਪ੍ਰਧਾਨ ਬਣ ਜਾਂਵਾਂਗਾ?”

ਕਜ਼ਾૃ 11:10 (PANIRV)
Square Portrait Landscape 4K UHD
ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਉੱਤਰ ਦਿੱਤਾ, “ਯਹੋਵਾਹ ਸਾਡੇ ਵਿੱਚ ਗਵਾਹ ਹੋਵੇ, ਅਸੀਂ ਯਕੀਨੀ ਤੌਰ ਤੇ ਤੇਰੇ ਕਹੇ ਅਨੁਸਾਰ ਕਰਾਂਗੇ।”

ਕਜ਼ਾૃ 11:11 (PANIRV)
Square Portrait Landscape 4K UHD
ਤਦ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ ਦੇ ਨਾਲ ਤੁਰਿਆ ਅਤੇ ਲੋਕਾਂ ਨੇ ਉਸ ਨੂੰ ਆਪਣਾ ਆਗੂ ਅਤੇ ਪ੍ਰਧਾਨ ਬਣਾਇਆ ਅਤੇ ਯਿਫ਼ਤਾਹ ਨੇ ਮਿਸਪਾਹ ਵਿੱਚ ਯਹੋਵਾਹ ਦੇ ਅੱਗੇ ਆਪਣੀਆਂ ਸਾਰੀਆਂ ਗੱਲਾਂ ਕਹਿ ਸੁਣਾਈਆਂ।

ਕਜ਼ਾૃ 11:12 (PANIRV)
Square Portrait Landscape 4K UHD
ਤਦ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜਾ ਕੋਲ ਸੰਦੇਸ਼-ਵਾਹਕ ਭੇਜ ਕੇ ਅਖਵਾਇਆ, “ਮੇਰੇ ਨਾਲ ਤੇਰਾ ਕੀ ਕੰਮ ਹੈ ਜੋ ਤੂੰ ਮੇਰੇ ਦੇਸ਼ ਨਾਲ ਲੜਾਈ ਕਰਨ ਨੂੰ ਆਇਆ ਹੈਂ?”

ਕਜ਼ਾૃ 11:13 (PANIRV)
Square Portrait Landscape 4K UHD
ਅੰਮੋਨੀਆਂ ਦੇ ਰਾਜਾ ਨੇ ਯਿਫ਼ਤਾਹ ਦੇ ਸੰਦੇਸ਼ਵਾਹਕਾਂ ਨੂੰ ਉੱਤਰ ਦਿੱਤਾ, “ਇਸ ਲਈ ਕਿ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲ ਆਏ ਸਨ, ਤਾਂ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਅਤੇ ਯਰਦਨ ਤੱਕ ਮੇਰਾ ਦੇਸ਼ ਖੋਹ ਲਿਆ ਸੀ, ਇਸ ਲਈ ਹੁਣ ਉਹ ਦੇਸ਼ ਬਿਨ੍ਹਾਂ ਝਗੜਾ ਕੀਤੇ ਮੈਨੂੰ ਮੋੜ ਦੇ।”

ਕਜ਼ਾૃ 11:14 (PANIRV)
Square Portrait Landscape 4K UHD
ਤਦ ਯਿਫ਼ਤਾਹ ਨੇ ਹਲਕਾਰਿਆਂ ਨੂੰ ਫੇਰ ਅੰਮੋਨੀਆਂ ਦੇ ਰਾਜਾ ਕੋਲ ਭੇਜਿਆ

ਕਜ਼ਾૃ 11:15 (PANIRV)
Square Portrait Landscape 4K UHD
ਅਤੇ ਉਸ ਨੂੰ ਕਿਹਾ, “ਯਿਫ਼ਤਾਹ ਇਹ ਕਹਿੰਦਾ ਹੈ ਕਿ ਇਸਰਾਏਲ ਨੇ ਨਾ ਤਾਂ ਮੋਆਬ ਦਾ ਦੇਸ਼ ਖੋਹ ਲਿਆ ਸੀ ਅਤੇ ਨਾ ਹੀ ਅੰਮੋਨੀਆਂ ਦਾ ਦੇਸ਼,

ਕਜ਼ਾૃ 11:16 (PANIRV)
Square Portrait Landscape 4K UHD
ਪਰ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲੇ ਅਤੇ ਉਜਾੜ ਵਿੱਚੋਂ ਤੁਰਦੇ ਹੋਏ ਲਾਲ ਸਮੁੰਦਰ ਤੱਕ ਚਲੇ ਅਤੇ ਕਾਦੇਸ਼ ਵਿੱਚ ਆਏ

ਕਜ਼ਾૃ 11:17 (PANIRV)
Square Portrait Landscape 4K UHD
ਉਸ ਸਮੇਂ ਇਸਰਾਏਲੀਆਂ ਨੇ ਅਦੋਮ ਦੇ ਰਾਜਾ ਕੋਲ ਹਲਕਾਰੇ ਭੇਜ ਕੇ ਅਖਵਾਇਆ ਕਿ ਸਾਨੂੰ ਆਪਣੇ ਦੇਸ ਵਿੱਚੋਂ ਦੀ ਲੰਘ ਜਾਣ ਦੇ, ਪਰ ਅਦੋਮ ਦੇ ਰਾਜਾ ਨੇ ਉਨ੍ਹਾਂ ਦੀ ਨਾ ਸੁਣੀ। ਇਸੇ ਤਰ੍ਹਾਂ ਹੀ ਉਨ੍ਹਾਂ ਨੇ ਮੋਆਬ ਦੇ ਰਾਜਾ ਨੂੰ ਅਖਵਾ ਭੇਜਿਆ ਅਤੇ ਉਸ ਨੇ ਵੀ ਨਾ ਮੰਨਿਆ। ਇਸ ਲਈ ਇਸਰਾਏਲੀ ਕਾਦੇਸ਼ ਵਿੱਚ ਠਹਿਰੇ।

ਕਜ਼ਾૃ 11:18 (PANIRV)
Square Portrait Landscape 4K UHD
ਤਦ ਉਹ ਉਜਾੜ ਵਿੱਚੋਂ ਦੀ ਤੁਰਦੇ ਹੋਏ ਅਦੋਮ ਅਤੇ ਮੋਆਬ ਦੇ ਦੇਸ਼ ਦੇ ਦੁਆਲੇ ਘੁੰਮ ਕੇ ਮੋਆਬ ਦੇ ਦੇਸ਼ ਦੇ ਪੂਰਬ ਵੱਲ ਆ ਨਿੱਕਲੇ ਅਤੇ ਅਰਨੋਨ ਦੇ ਪਰਲੇ ਪਾਸੇ ਆਪਣੇ ਤੰਬੂ ਲਾਏ, ਪਰ ਮੋਆਬ ਦੀ ਹੱਦ ਵਿੱਚ ਅੰਦਰ ਨਹੀਂ ਵੜੇ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਸੀ।

ਕਜ਼ਾૃ 11:19 (PANIRV)
Square Portrait Landscape 4K UHD
ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜਾ ਸੀਹੋਨ ਦੇ ਕੋਲ ਜੋ ਹਸ਼ਬੋਨ ਦਾ ਰਾਜਾ ਸੀ, ਹਲਕਾਰੇ ਭੇਜੇ ਅਤੇ ਉਸ ਨੂੰ ਕਿਹਾ, ‘ਸਾਡੀ ਇਹ ਬੇਨਤੀ ਹੈ ਕਿ ਆਪਣੇ ਦੇਸ਼ ਦੇ ਵਿੱਚੋਂ ਦੀ ਸਾਨੂੰ ਸਾਡੇ ਦੇਸ਼ ਵੱਲ ਲੰਘ ਜਾਣ ਦਿਉ।’

ਕਜ਼ਾૃ 11:20 (PANIRV)
Square Portrait Landscape 4K UHD
ਪਰ ਸੀਹੋਨ ਨੇ ਇਸਰਾਏਲ ਉੱਤੇ ਭਰੋਸਾ ਨਾ ਕੀਤਾ ਕਿ ਉਨ੍ਹਾਂ ਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਹੋ ਕੇ ਲੰਘਣ ਦਿੰਦਾ ਸਗੋਂ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕਰ ਲਏ ਅਤੇ ਯਹਾਸ ਵਿੱਚ ਤੰਬੂ ਲਾ ਕੇ ਇਸਰਾਏਲ ਨਾਲ ਲੜਿਆ।

ਕਜ਼ਾૃ 11:21 (PANIRV)
Square Portrait Landscape 4K UHD
ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਸੀਹੋਨ ਨੂੰ ਉਸ ਦੀ ਸਾਰੀ ਫੌਜ ਸਮੇਤ ਇਸਰਾਏਲ ਦੇ ਹੱਥਾਂ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਮਾਰ ਲਿਆ। ਇਸੇ ਤਰ੍ਹਾਂ ਇਸਰਾਏਲੀਆਂ ਨੇ ਉਸ ਦੇਸ਼ ਦੇ ਵਾਸੀ ਅਮੋਰੀਆਂ ਦੇ ਸਾਰੇ ਦੇਸ਼ ਉੱਤੇ ਕਬਜ਼ਾ ਕਰ ਲਿਆ

ਕਜ਼ਾૃ 11:22 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਤੱਕ ਅਤੇ ਉਜਾੜ ਤੋਂ ਲੈ ਕੇ ਯਰਦਨ ਤੱਕ ਅਮੋਰੀਆਂ ਦੇ ਸਾਰੇ ਦੇਸ਼ ਉੱਤੇ ਅਧਿਕਾਰ ਕਰ ਲਿਆ।

ਕਜ਼ਾૃ 11:23 (PANIRV)
Square Portrait Landscape 4K UHD
ਇਸ ਲਈ ਹੁਣ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਅਮੋਰੀਆਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗਿਓਂ ਕੱਢ ਦਿੱਤਾ ਹੈ, ਤਾਂ ਭਲਾ, ਤੂੰ ਉਸ ਦਾ ਅਧਿਕਾਰੀ ਬਣੇਗਾ?

ਕਜ਼ਾૃ 11:24 (PANIRV)
Square Portrait Landscape 4K UHD
ਕੀ ਉਸ ਨੂੰ ਤੂੰ ਕਬਜ਼ੇ ਵਿੱਚ ਨਹੀਂ ਲੈਂਦਾ ਜੋ ਤੇਰਾ ਦੇਵਤਾ ਕਮੋਸ਼ ਤੈਨੂੰ ਅਧਿਕਾਰ ਵਿੱਚ ਦਿੰਦਾ ਹੈ? ਇਸੇ ਤਰ੍ਹਾਂ ਅਸੀਂ ਵੀ ਉਨ੍ਹਾਂ ਸਾਰੇ ਦੇਸਾਂ ਦੇ ਅਧਿਕਾਰੀ ਹੋਵਾਂਗੇ ਜਿਨ੍ਹਾਂ ਦੇ ਲੋਕਾਂ ਨੂੰ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੱਗਿਓਂ ਕੱਢ ਦੇਵੇਗਾ।

ਕਜ਼ਾૃ 11:25 (PANIRV)
Square Portrait Landscape 4K UHD
ਹੁਣ ਭਲਾ ਤੂੰ ਮੋਆਬ ਦੇ ਰਾਜਾ ਸਿੱਪੋਰ ਦੇ ਪੁੱਤਰ ਬਾਲਾਕ ਨਾਲੋਂ ਕੁਝ ਚੰਗਾ ਹੈਂ? ਕੀ ਉਸ ਨੇ ਇਸਰਾਏਲੀਆਂ ਨਾਲ ਕਦੀ ਝਗੜਾ ਕੀਤਾ ਜਾਂ ਕਦੀ ਉਨ੍ਹਾਂ ਦਾ ਸਾਹਮਣਾ ਕੀਤਾ?

ਕਜ਼ਾૃ 11:26 (PANIRV)
Square Portrait Landscape 4K UHD
ਜਦ ਕਿ ਇਸਰਾਏਲੀ ਹਸ਼ਬੋਨ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਅਰੋਏਰ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਉਨ੍ਹਾਂ ਸਾਰਿਆਂ ਪਿੰਡਾਂ ਵਿੱਚ ਜਿਹੜੇ ਅਰਨੋਨ ਦੇ ਦੋਹਾਂ ਕੰਢਿਆਂ ਦੇ ਨਜ਼ਦੀਕ ਹਨ, ਤਿੰਨ ਸੌ ਸਾਲ ਤੋਂ ਵੱਸਿਆ ਹੈ, ਤਾਂ ਭਲਾ, ਤੁਸੀਂ ਉਹਨਾਂ ਨੂੰ ਇੰਨ੍ਹੇ ਸਮੇਂ ਵਿੱਚ ਵਾਪਿਸ ਕਿਉਂ ਨਹੀਂ ਲਿਆ?

ਕਜ਼ਾૃ 11:27 (PANIRV)
Square Portrait Landscape 4K UHD
ਗੱਲ ਕਾਹਦੀ, ਮੈਂ ਤਾਂ ਤੇਰਾ ਵਿਰੁੱਧ ਪਾਪ ਨਹੀਂ ਕੀਤਾ ਸਗੋਂ ਤੂੰ ਹੀ ਲੜਾਈ ਛੇੜ ਕੇ ਮੇਰੇ ਨਾਲ ਬੁਰਿਆਈ ਕਰਦਾ ਹੈਂ, ਇਸ ਲਈ ਯਹੋਵਾਹ ਹੀ ਜੋ ਨਿਆਈਂ ਹੈ, ਇਸਰਾਏਲੀਆਂ ਅਤੇ ਅੰਮੋਨੀਆਂ ਦੇ ਵਿਚਕਾਰ ਅੱਜ ਦੇ ਦਿਨ ਨਿਆਂ ਕਰੇ!”

ਕਜ਼ਾૃ 11:28 (PANIRV)
Square Portrait Landscape 4K UHD
ਪਰ ਅੰਮੋਨੀਆਂ ਦੇ ਰਾਜਾ ਨੇ ਉਨ੍ਹਾਂ ਗੱਲਾਂ ਨੂੰ ਜੋ ਯਿਫ਼ਤਾਹ ਨੇ ਉਸ ਨੂੰ ਅਖਵਾ ਭੇਜੀਆਂ ਸਨ, ਨਾ ਸੁਣਿਆ।

ਕਜ਼ਾૃ 11:29 (PANIRV)
Square Portrait Landscape 4K UHD
ਤਦ ਯਹੋਵਾਹ ਦਾ ਆਤਮਾ ਯਿਫ਼ਤਾਹ ਉੱਤੇ ਆਇਆ ਅਤੇ ਉਹ ਗਿਲਆਦ ਅਤੇ ਮਨੱਸ਼ਹ ਦੇ ਵਿੱਚੋਂ ਦੀ ਲੰਘ ਕੇ ਗਿਲਆਦ ਦੇ ਮਿਸਪੇਹ ਨੂੰ ਆਇਆ, ਅਤੇ ਗਿਲਆਦ ਦੇ ਮਿਸਪੇਹ ਤੋਂ ਹੋ ਕੇ ਅੰਮੋਨੀਆਂ ਦੇ ਵੱਲ ਚੱਲਿਆ।

ਕਜ਼ਾૃ 11:30 (PANIRV)
Square Portrait Landscape 4K UHD
ਅਤੇ ਯਿਫ਼ਤਾਹ ਨੇ ਇਹ ਕਹਿ ਕੇ ਯਹੋਵਾਹ ਦੀ ਸੁੱਖਣਾ ਸੁੱਖੀ, “ਜੇਕਰ ਤੂੰ ਸੱਚ-ਮੁੱਚ ਅੰਮੋਨੀਆਂ ਨੂੰ ਮੇਰੇ ਹੱਥ ਵਿੱਚ ਕਰ ਦੇਵੇਂ,

ਕਜ਼ਾૃ 11:31 (PANIRV)
Square Portrait Landscape 4K UHD
ਤਾਂ ਅਜਿਹਾ ਹੋਵੇਗਾ ਕਿ ਜਿਸ ਵੇਲੇ ਮੈਂ ਅੰਮੋਨੀਆਂ ਵੱਲੋਂ ਸੁੱਖ-ਸਾਂਦ ਨਾਲ ਮੁੜਾਂਗਾ ਤਾਂ ਜੋ ਕੋਈ ਮੇਰੇ ਘਰ ਦੇ ਦਰਵਾਜ਼ੇ ਤੋਂ ਮੈਨੂੰ ਮਿਲਣ ਲਈ ਪਹਿਲਾਂ ਨਿੱਕਲੇਗਾ, ਉਹ ਯਹੋਵਾਹ ਦਾ ਹੋਵੇਗਾ ਅਤੇ ਮੈਂ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾਵਾਂਗਾ।”

ਕਜ਼ਾૃ 11:32 (PANIRV)
Square Portrait Landscape 4K UHD
ਤਦ ਯਿਫ਼ਤਾਹ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਪਾਰ ਗਿਆ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ।

ਕਜ਼ਾૃ 11:33 (PANIRV)
Square Portrait Landscape 4K UHD
ਅਤੇ ਉਸ ਨੇ ਅਰੋਏਰ ਤੋਂ ਲੈ ਕੇ ਮਿੰਨੀਥ ਵਿੱਚ ਪਹੁੰਚਣ ਤੱਕ ਜੋ ਵੀਹ ਨਗਰ ਸਨ, ਸਗੋਂ ਆਬੇਲ ਕਰਾਮੀਮ ਤੱਕ ਬਹੁਤ ਵੱਡੀ ਮਾਰ ਨਾਲ ਉਨ੍ਹਾਂ ਨੂੰ ਮਾਰਦਾ ਗਿਆ। ਇਸ ਤਰ੍ਹਾਂ ਅੰਮੋਨੀ ਇਸਰਾਏਲੀਆਂ ਕੋਲੋਂ ਹਾਰ ਗਏ।

ਕਜ਼ਾૃ 11:34 (PANIRV)
Square Portrait Landscape 4K UHD
ਤਦ ਯਿਫ਼ਤਾਹ ਮਿਸਪਾਹ ਨੂੰ ਆਪਣੇ ਘਰ ਆਇਆ ਅਤੇ ਵੇਖੋ, ਉਸ ਦੀ ਧੀ ਡੱਫ਼ ਵਜਾਉਂਦੀ ਅਤੇ ਨੱਚਦੀ ਹੋਈ ਉਸ ਨੂੰ ਮਿਲਣ ਦੇ ਲਈ ਨਿੱਕਲੀ ਅਤੇ ਉਹ ਉਸ ਦੀ ਇਕਲੌਤੀ ਸੀ, ਉਸ ਤੋਂ ਬਿਨਾਂ ਉਸ ਦਾ ਹੋਰ ਪੁੱਤਰ ਜਾਂ ਧੀ ਨਹੀਂ ਸੀ।

ਕਜ਼ਾૃ 11:35 (PANIRV)
Square Portrait Landscape 4K UHD
ਤਦ ਅਜਿਹਾ ਹੋਇਆ ਕਿ ਜਦ ਉਸ ਨੇ ਉਸ ਨੂੰ ਵੇਖਿਆ ਤਾਂ ਆਪਣੇ ਕੱਪੜੇ ਪਾੜ ਕੇ ਕਿਹਾ, “ਹਾਏ ਮੇਰੀਏ ਧੀਏ! ਤੂੰ ਮੈਨੂੰ ਬਹੁਤ ਨੀਵਾਂ ਕੀਤਾ ਹੈ, ਸਗੋਂ ਤੂੰ ਉਨ੍ਹਾਂ ਵਿੱਚੋਂ ਹੈਂ ਜੋ ਮੈਨੂੰ ਦੁੱਖ ਦਿੰਦੇ ਹਨ, ਕਿਉਂ ਜੋ ਮੈਂ ਯਹੋਵਾਹ ਨੂੰ ਬਚਨ ਦਿੱਤਾ ਹੈ ਅਤੇ ਟਾਲ ਨਹੀਂ ਸਕਦਾ।”

ਕਜ਼ਾૃ 11:36 (PANIRV)
Square Portrait Landscape 4K UHD
ਉਸ ਨੇ ਉਸ ਨੂੰ ਕਿਹਾ, “ਹੇ ਮੇਰੇ ਪਿਤਾ, ਤੂੰ ਯਹੋਵਾਹ ਨੂੰ ਜੋ ਬਚਨ ਦਿੱਤਾ ਹੈ, ਅਤੇ ਜੋ ਗੱਲ ਤੂੰ ਆਪਣੇ ਮੂੰਹੋਂ ਬੋਲੀ ਹੈ, ਉਸੇ ਤਰ੍ਹਾਂ ਮੇਰੇ ਨਾਲ ਕਰ ਕਿਉਂ ਜੋ ਯਹੋਵਾਹ ਨੇ ਤੇਰੇ ਵੈਰੀ ਅੰਮੋਨੀਆਂ ਤੋਂ ਤੇਰਾ ਬਦਲਾ ਲਿਆ ਹੈ।”

ਕਜ਼ਾૃ 11:37 (PANIRV)
Square Portrait Landscape 4K UHD
ਫੇਰ ਉਸ ਨੇ ਆਪਣੇ ਪਿਤਾ ਨੂੰ ਕਿਹਾ, “ਮੇਰੇ ਲਈ ਇੰਨ੍ਹਾਂ ਕਰ ਕਿ ਦੋ ਮਹੀਨੇ ਮੈਨੂੰ ਛੱਡ ਦੇ ਤਾਂ ਜੋ ਮੈਂ ਪਹਾੜਾਂ ਵਿੱਚ ਫਿਰਦੀ ਹੋਈ ਆਪਣੀਆਂ ਸਹੇਲੀਆਂ ਨਾਲ ਆਪਣੇ ਕੁਆਰਪੁਣੇ ਦਾ ਸੋਗ ਕਰਾਂ।”

ਕਜ਼ਾૃ 11:38 (PANIRV)
Square Portrait Landscape 4K UHD
ਉਸ ਨੇ ਕਿਹਾ, “ਜਾ!” ਤਦ ਉਸ ਨੇ ਉਸ ਨੂੰ ਦੋ ਮਹੀਨਿਆਂ ਦਾ ਸਮਾਂ ਦਿੱਤਾ ਅਤੇ ਉਹ ਆਪਣੀਆਂ ਸਹੇਲੀਆਂ ਨੂੰ ਨਾਲ ਲੈ ਗਈ ਅਤੇ ਪਹਾੜਾਂ ਉੱਤੇ ਆਪਣੇ ਕੁਆਰਪੁਣੇ ਤੇ ਰੋਂਦੀ ਰਹੀ।

ਕਜ਼ਾૃ 11:39 (PANIRV)
Square Portrait Landscape 4K UHD
ਅਜਿਹਾ ਹੋਇਆ ਕਿ ਦੋ ਮਹੀਨੇ ਬਾਅਦ ਉਹ ਆਪਣੇ ਪਿਤਾ ਕੋਲ ਵਾਪਿਸ ਆਈ ਅਤੇ ਉਸ ਨੇ ਉਸ ਨਾਲ ਆਪਣੀ ਸੁੱਖਣਾ ਅਨੁਸਾਰ ਕੀਤਾ ਅਤੇ ਉਹ ਕੁੜੀ ਪੁਰਖ ਤੋਂ ਅਣਜਾਣ ਰਹੀ, ਇਸ ਲਈ ਇਸਰਾਏਲੀਆਂ ਵਿੱਚ ਇਹ ਰੀਤ ਬਣੀ

ਕਜ਼ਾૃ 11:40 (PANIRV)
Square Portrait Landscape 4K UHD
ਕਿ ਹਰ ਸਾਲ ਇਸਰਾਏਲ ਦੀਆਂ ਧੀਆਂ ਸਾਲ ਵਿੱਚ ਚਾਰ ਦਿਨ ਤੱਕ ਯਿਫ਼ਤਾਹ ਗਿਲਆਦੀ ਦੀ ਧੀ ਦਾ ਸੋਗ ਕਰਨ ਜਾਂਦੀਆਂ ਸਨ।

Available Bible Translations

American Standard Version (ASV)
Judges 11 (ASV) »
King James Version (KJV)
Judges 11 (KJV) »
GOD’S WORD® (GW)
Judges 11 (GW) »
Berean Bible (BSB)
Judges 11 (BSB) »
World English Bible (WEB)
Judges 11 (WEB) »
French Bible (LSG)
Juges 11 (LSG) »
German Bible (LUTH1912)
Richter 11 (LUTH1912) »
Hebrew Bible (HEB)
שפטים 11 (HEB) »
Portuguese Bible (BSL)
Juízes 11 (BSL) »
Vietnamese Bible (VIE)
Các Thủ Lãnh 11 (VIE) »
Spanish Bible (RVA)
Jueces 11 (RVA) »
Italian Bible (RIV)
Giudici 11 (RIV) »
Chinese Simplified (CUVS)
士 师 记 11 (CUVS) »
Chinese Traditional (CUVT)
士 師 記 11 (CUVT) »
Albanian Bible (ALB)
Gjyqtarët 11 (ALB) »
Swedish Bible (SV1917)
Domarboken 11 (SV1917) »
Hungarian Bible (KAR)
Bírák 11 (KAR) »
Bulgarian Bible (BULG)
Съдии 11 (BULG) »
Japanese Bible (JPN)
士師記 11 (JPN) »
Norwegian Bible (NORSK)
Dommerne 11 (NORSK) »

ਕਜ਼ਾૃ (PANIRV) Chapter Selection

PANIRV Book Selection List