ਕਜ਼ਾૃ Chapter 20 PANIRV Bible Verse Images

ਕਜ਼ਾૃ 20 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਜ਼ਾૃ 20 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਜ਼ਾૃ 20:1 (PANIRV)
Square Portrait Landscape 4K UHD
ਤਦ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਦੇ ਸਾਰੇ ਇਸਰਾਏਲੀ ਅਤੇ ਗਿਲਆਦ ਦੇ ਲੋਕ ਵੀ ਨਿੱਕਲੇ, ਅਤੇ ਸਾਰੀ ਮੰਡਲੀ ਇੱਕ ਮਨੁੱਖ ਵਾਂਗੂੰ ਯਹੋਵਾਹ ਦੇ ਸਨਮੁਖ ਮਿਸਪਾਹ ਵਿੱਚ ਇਕੱਠੀ ਹੋਈ।

ਕਜ਼ਾૃ 20:2 (PANIRV)
Square Portrait Landscape 4K UHD
ਅਤੇ ਸਾਰੇ ਲੋਕਾਂ ਦੇ ਸਰਦਾਰ ਸਗੋਂ ਇਸਰਾਏਲ ਦੇ ਸਾਰੇ ਗੋਤਾਂ ਦੇ ਲੋਕ, ਜੋ ਪਰਮੇਸ਼ੁਰ ਦੇ ਲੋਕਾਂ ਦੀ ਸਭਾ ਵਿੱਚ ਆਏ, ਚਾਰ ਲੱਖ ਤਲਵਾਰ ਧਾਰੀ ਪਿਆਦੇ ਸਨ।

ਕਜ਼ਾૃ 20:3 (PANIRV)
Square Portrait Landscape 4K UHD
ਬਿਨਯਾਮੀਨੀਆਂ ਨੇ ਸੁਣਿਆ ਕਿ ਇਸਰਾਏਲੀ ਮਿਸਪਾਹ ਵਿੱਚ ਇਕੱਠੇ ਹੋਏ ਹਨ ਅਤੇ ਇਸਰਾਏਲੀ ਪੁੱਛਣ ਲੱਗੇ, “ਸਾਨੂੰ ਦੱਸੋ ਕਿ ਇਹ ਬੁਰਿਆਈ ਕਿਸ ਤਰ੍ਹਾਂ ਹੋਈ?”

ਕਜ਼ਾૃ 20:4 (PANIRV)
Square Portrait Landscape 4K UHD
ਤਦ ਉਸ ਲੇਵੀ ਨੇ ਜੋ ਉਸ ਮਾਰੀ ਗਈ ਇਸਤਰੀ ਦਾ ਪਤੀ ਸੀ, ਉੱਤਰ ਦੇ ਕੇ ਕਿਹਾ, “ਮੈਂ ਆਪਣੀ ਰਖ਼ੈਲ ਦੇ ਨਾਲ ਬਿਨਯਾਮੀਨ ਦੇ ਗਿਬਆਹ ਵਿੱਚ ਰਾਤ ਕੱਟਣ ਲਈ ਗਿਆ ਸੀ।

ਕਜ਼ਾૃ 20:5 (PANIRV)
Square Portrait Landscape 4K UHD
ਤਦ ਗਿਬਆਹ ਦੇ ਲੋਕ ਮੇਰੇ ਉੱਤੇ ਆ ਪਏ ਅਤੇ ਰਾਤ ਨੂੰ ਘਰ ਦੇ ਦੁਆਲੇ ਘਾਤ ਲਾ ਕੇ ਬੈਠੇ ਅਤੇ ਮੈਨੂੰ ਮਾਰਨਾ ਚਾਹੁੰਦੇ ਸਨ ਅਤੇ ਮੇਰੀ ਰਖ਼ੈਲ ਨਾਲ ਅਜਿਹਾ ਕੁਕਰਮ ਕੀਤਾ ਕਿ ਉਹ ਮਰ ਗਈ।

ਕਜ਼ਾૃ 20:6 (PANIRV)
Square Portrait Landscape 4K UHD
ਤਦ ਮੈਂ ਆਪਣੀ ਰਖ਼ੈਲ ਨੂੰ ਲੈ ਕੇ ਟੁੱਕੜੇ-ਟੁੱਕੜੇ ਕੀਤਾ ਅਤੇ ਉਸ ਨੂੰ ਇਸਰਾਏਲ ਦੇ ਹਿੱਸੇ ਦੇ ਸਾਰੇ ਦੇਸ਼ ਵਿੱਚ ਭੇਜਿਆ ਕਿਉਂ ਜੋ ਉਨ੍ਹਾਂ ਨੇ ਇਸਰਾਏਲ ਵਿੱਚ ਅਜਿਹਾ ਲੁੱਚਪੁਣਾ ਅਤੇ ਦੁਸ਼ਟਤਾ ਕੀਤੀ ਹੈ।

ਕਜ਼ਾૃ 20:7 (PANIRV)
Square Portrait Landscape 4K UHD
ਵੇਖੋ, ਹੇ ਇਸਰਾਏਲੀਓ, ਅਤੇ ਇੱਥੇ ਹੀ ਤੁਸੀਂ ਆਪਣਾ ਮੱਤ ਦੱਸੋ।”

ਕਜ਼ਾૃ 20:8 (PANIRV)
Square Portrait Landscape 4K UHD
ਤਦ ਸਾਰੇ ਲੋਕ ਇੱਕ ਮਨੁੱਖ ਵਾਂਗੂੰ ਉੱਠੇ ਅਤੇ ਕਹਿਣ ਲੱਗੇ, “ਨਾ ਤਾਂ ਸਾਡੇ ਵਿੱਚੋਂ ਕੋਈ ਆਪਣੇ ਤੰਬੂ ਵੱਲ ਜਾਵੇਗਾ ਅਤੇ ਨਾ ਹੀ ਕੋਈ ਆਪਣੇ ਘਰ ਵੱਲ ਮੁੜੇਗਾ।

ਕਜ਼ਾૃ 20:9 (PANIRV)
Square Portrait Landscape 4K UHD
ਪਰ ਹੁਣ ਅਸੀਂ ਗਿਬਆਹ ਨਾਲ ਇਹ ਕਰਾਂਗੇ ਅਰਥਾਤ ਅਸੀਂ ਪਰਚੀਆਂ ਪਾ ਕੇ ਉਹ ਦੇ ਉੱਤੇ ਚੜ੍ਹਾਈ ਕਰਾਂਗੇ,

ਕਜ਼ਾૃ 20:10 (PANIRV)
Square Portrait Landscape 4K UHD
ਅਤੇ ਅਸੀਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਸੌ ਵਿੱਚੋਂ ਦਸ, ਹਜ਼ਾਰ ਵਿੱਚੋਂ ਸੌ ਅਤੇ ਦਸ ਹਜ਼ਾਰ ਵਿੱਚੋਂ ਇੱਕ ਹਜ਼ਾਰ ਮਨੁੱਖ ਵੱਖਰੇ ਕਰਾਂਗੇ ਤਾਂ ਜੋ ਉਹ ਫੌਜ ਲਈ ਭੋਜਨ ਵਸਤੂਆਂ ਲਿਆਉਣ, ਕਿਉਂ ਜੋ ਅਸੀਂ ਬਿਨਯਾਮੀਨ ਦੇ ਗਿਬਆਹ ਵਿੱਚ ਜਾ ਕੇ ਉਨ੍ਹਾਂ ਨਾਲ ਉਸੇ ਦੁਸ਼ਟਤਾ ਦੇ ਅਨੁਸਾਰ ਕਰਾਂਗੇ ਜਿਹੜੀ ਉਨ੍ਹਾਂ ਨੇ ਇਸਰਾਏਲ ਵਿੱਚ ਕੀਤੀ ਹੈ।”

ਕਜ਼ਾૃ 20:11 (PANIRV)
Square Portrait Landscape 4K UHD
ਤਦ ਸਾਰੇ ਇਸਰਾਏਲੀ ਇੱਕ ਮਨੁੱਖ ਵਾਂਗੂੰ ਜੁੜ ਕੇ ਉਸ ਸ਼ਹਿਰ ਦੇ ਵਿਰੁੱਧ ਇਕੱਠੇ ਹੋਏ।

ਕਜ਼ਾૃ 20:12 (PANIRV)
Square Portrait Landscape 4K UHD
ਇਸਰਾਏਲ ਦੇ ਗੋਤਾਂ ਨੇ ਬਿਨਯਾਮੀਨ ਦੇ ਸਾਰੇ ਗੋਤ ਵਿੱਚ ਇਹ ਪੁੱਛਣ ਲਈ ਮਨੁੱਖ ਭੇਜੇ, “ਭਈ ਇਹ ਕੀ ਬੁਰਿਆਈ ਹੈ ਜੋ ਤੁਹਾਡੇ ਵਿਚਕਾਰ ਹੋਈ ਹੈ?

ਕਜ਼ਾૃ 20:13 (PANIRV)
Square Portrait Landscape 4K UHD
ਹੁਣ ਉਨ੍ਹਾਂ ਮਨੁੱਖਾਂ ਨੂੰ ਅਰਥਾਤ ਬਲਿਆਲ ਵੰਸ਼ੀਆਂ ਨੂੰ ਜੋ ਗਿਬਆਹ ਵਿੱਚ ਹਨ, ਸਾਡੇ ਹੱਥ ਵਿੱਚ ਸੌਂਪ ਦਿਉ ਤਾਂ ਜੋ ਅਸੀਂ ਉਨ੍ਹਾਂ ਨੂੰ ਮਾਰ ਕੇ ਇਸਰਾਏਲ ਵਿੱਚੋਂ ਬੁਰਿਆਈ ਦਾ ਨਾਸ ਕਰ ਦੇਈਏ।” ਪਰ ਬਿਨਯਾਮੀਨੀਆਂ ਨੇ ਆਪਣੇ ਇਸਰਾਏਲੀ ਭਰਾਵਾਂ ਦੀ ਗੱਲ ਨਾ ਮੰਨੀ

ਕਜ਼ਾૃ 20:14 (PANIRV)
Square Portrait Landscape 4K UHD
ਸਗੋਂ ਬਿਨਯਾਮੀਨੀ ਆਪੋ ਆਪਣੇ ਸ਼ਹਿਰਾਂ ਵਿੱਚੋਂ ਆ ਕੇ ਗਿਬਆਹ ਵਿੱਚ ਇਸ ਲਈ ਇਕੱਠੇ ਹੋਏ ਤਾਂ ਜੋ ਇਸਰਾਏਲੀਆਂ ਨਾਲ ਲੜਨ ਨੂੰ ਨਿੱਕਲਣ।

ਕਜ਼ਾૃ 20:15 (PANIRV)
Square Portrait Landscape 4K UHD
ਅਤੇ ਉਸੇ ਦਿਨ ਗਿਬਆਹ ਦੇ ਵਾਸੀਆਂ ਤੋਂ ਬਿਨਾਂ ਜੋ ਸੱਤ ਸੌ ਚੁਣੇ ਹੋਏ ਜੁਆਨ ਸਨ, ਦੂਸਰੇ ਸ਼ਹਿਰਾਂ ਤੋਂ ਆਏ ਹੋਏ ਬਿਨਯਾਮੀਨੀ ਤਲਵਾਰ ਧਾਰੀ ਸੂਰਮਿਆਂ ਦੀ ਗਿਣਤੀ ਛੱਬੀ ਹਜ਼ਾਰ ਸੀ।

ਕਜ਼ਾૃ 20:16 (PANIRV)
Square Portrait Landscape 4K UHD
ਇਨ੍ਹਾਂ ਸਾਰੇ ਲੋਕਾਂ ਵਿੱਚੋਂ ਸੱਤ ਸੌ ਚੁਣੇ ਹੋਏ ਜੁਆਨ ਖੱਬੇ ਸਨ, ਇਹ ਸਾਰੇ ਦੇ ਸਾਰੇ ਅਜਿਹੇ ਸਨ ਜੋ ਗੁਲੇਲ ਨਾਲ ਪੱਥਰ ਦਾ ਨਿਸ਼ਾਨਾ ਲਗਾਉਂਦੇ ਸਨ ਅਤੇ ਕਦੀ ਚੂਕਦੇ ਨਹੀਂ ਸਨ।

ਕਜ਼ਾૃ 20:17 (PANIRV)
Square Portrait Landscape 4K UHD
ਬਿਨਯਾਮੀਨ ਤੋਂ ਬਿਨ੍ਹਾਂ ਇਸਰਾਏਲ ਦੇ ਲੋਕ ਚਾਰ ਲੱਖ ਤਲਵਾਰ ਧਾਰੀ ਸਨ ਅਤੇ ਇਹ ਸਭ ਯੋਧਾ ਸਨ।

ਕਜ਼ਾૃ 20:18 (PANIRV)
Square Portrait Landscape 4K UHD
ਸਾਰੇ ਇਸਰਾਏਲੀ ਉੱਠ ਕੇ ਬੈਤਏਲ ਨੂੰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਤੋਂ ਸਲਾਹ ਮੰਗੀ, “ਸਾਡੇ ਵਿੱਚੋਂ ਬਿਨਯਾਮੀਨੀਆਂ ਨਾਲ ਲੜਾਈ ਕਰਨ ਨੂੰ ਪਹਿਲਾਂ ਕੌਣ ਜਾਵੇ?” ਯਹੋਵਾਹ ਨੇ ਕਿਹਾ, “ਪਹਿਲਾਂ ਯਹੂਦਾਹ ਜਾਵੇਗਾ।”

ਕਜ਼ਾૃ 20:19 (PANIRV)
Square Portrait Landscape 4K UHD
ਤਦ ਇਸਰਾਏਲੀਆਂ ਨੇ ਸਵੇਰੇ ਉੱਠ ਕੇ ਗਿਬਆਹ ਦੇ ਸਾਹਮਣੇ ਤੰਬੂ ਲਾਏ,

ਕਜ਼ਾૃ 20:20 (PANIRV)
Square Portrait Landscape 4K UHD
ਅਤੇ ਇਸਰਾਏਲੀ ਪੁਰਖ ਬਿਨਯਾਮੀਨ ਨਾਲ ਲੜਨ ਨੂੰ ਨਿੱਕਲੇ ਅਤੇ ਇਸਰਾਏਲੀ ਪੁਰਖ ਗਿਬਆਹ ਵਿੱਚ ਉਨ੍ਹਾਂ ਦੇ ਸਾਹਮਣੇ ਕਤਾਰ ਬੰਨ ਕੇ ਲੜਾਈ ਦੇ ਲਈ ਆ ਕੇ ਖੜ੍ਹੇ ਹੋਏ।

ਕਜ਼ਾૃ 20:21 (PANIRV)
Square Portrait Landscape 4K UHD
ਤਦ ਬਿਨਯਾਮੀਨੀਆਂ ਨੇ ਗਿਬਆਹ ਤੋਂ ਨਿੱਕਲ ਕੇ ਉਸੇ ਦਿਨ ਬਾਈ ਹਜ਼ਾਰ ਇਸਰਾਏਲੀਆਂ ਨੂੰ ਮਾਰ ਕੇ ਮਿੱਟੀ ਵਿੱਚ ਰਲਾ ਦਿੱਤਾ।

ਕਜ਼ਾૃ 20:22 (PANIRV)
Square Portrait Landscape 4K UHD
ਫਿਰ ਵੀ ਇਸਰਾਏਲੀ ਮਨੁੱਖਾਂ ਨੇ ਆਪਣੇ ਆਪ ਨੂੰ ਤਕੜਾ ਕਰ ਕੇ ਅਗਲੇ ਦਿਨ ਉਸੇ ਥਾਂ ਵਿੱਚ ਜਿੱਥੇ ਪਹਿਲੇ ਦਿਨ ਕਤਾਰ ਬੰਨ੍ਹੀ ਸੀ, ਫਿਰ ਕਤਾਰ ਬੰਨ੍ਹੀ।

ਕਜ਼ਾૃ 20:23 (PANIRV)
Square Portrait Landscape 4K UHD
ਅਤੇ ਇਸਰਾਏਲੀ ਜਾ ਕੇ ਸ਼ਾਮ ਤੱਕ ਯਹੋਵਾਹ ਦੇ ਅੱਗੇ ਰੋਂਦੇ ਰਹੇ ਅਤੇ ਇਹ ਕਹਿ ਕੇ ਯਹੋਵਾਹ ਤੋਂ ਸਲਾਹ ਮੰਗੀ, “ਕੀ ਅਸੀਂ ਆਪਣੇ ਭਰਾ ਬਿਨਯਾਮੀਨ ਦੇ ਨਾਲ ਲੜਨ ਨੂੰ ਫੇਰ ਜਾਈਏ ਕਿ ਨਾ?” ਯਹੋਵਾਹ ਨੇ ਕਿਹਾ, “ਉਨ੍ਹਾਂ ਦੇ ਉੱਤੇ ਚੜ੍ਹਾਈ ਕਰੋ।”

ਕਜ਼ਾૃ 20:24 (PANIRV)
Square Portrait Landscape 4K UHD
ਅਗਲੇ ਦਿਨ ਇਸਰਾਏਲੀ ਬਿਨਯਾਮੀਨੀਆਂ ਨਾਲ ਲੜਨ ਲਈ ਨੇੜੇ ਗਏ।

ਕਜ਼ਾૃ 20:25 (PANIRV)
Square Portrait Landscape 4K UHD
ਤਦ ਅਗਲੇ ਦਿਨ ਫਿਰ ਬਿਨਯਾਮੀਨੀਆਂ ਨੇ ਗਿਬਆਹ ਤੋਂ ਨਿੱਕਲਦੇ ਇਸਰਾਏਲੀਆਂ ਦੇ ਅਠਾਰਾਂ ਹਜ਼ਾਰ ਪੁਰਖਾਂ ਨੂੰ ਮਾਰ ਮਿੱਟੀ ਵਿੱਚ ਰਲਾ ਦਿੱਤਾ, ਇਹ ਸਭ ਤਲਵਾਰ ਧਾਰੀ ਮਨੁੱਖ ਸਨ।

ਕਜ਼ਾૃ 20:26 (PANIRV)
Square Portrait Landscape 4K UHD
ਤਦ ਇਸਰਾਏਲੀ ਅਤੇ ਸਾਰੇ ਲੋਕ ਉੱਠ ਕੇ ਬੈਤਏਲ ਵਿੱਚ ਆਏ ਅਤੇ ਉੱਥੇ ਯਹੋਵਾਹ ਦੇ ਸਨਮੁਖ ਬੈਠ ਕੇ ਰੋਂਦੇ ਰਹੇ, ਅਤੇ ਉਸ ਦਿਨ ਸਾਰਿਆਂ ਨੇ ਸ਼ਾਮ ਤੱਕ ਵਰਤ ਰੱਖਿਆ ਅਤੇ ਹੋਮ ਦੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ।

ਕਜ਼ਾૃ 20:27 (PANIRV)
Square Portrait Landscape 4K UHD
ਅਤੇ ਇਸਰਾਏਲੀਆਂ ਨੇ ਯਹੋਵਾਹ ਕੋਲੋਂ ਪੁੱਛਿਆ ਕਿਉਂ ਜੋ ਉਨ੍ਹਾਂ ਦਿਨਾਂ ਵਿੱਚ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਉੱਥੇ ਹੀ ਸੀ।

ਕਜ਼ਾૃ 20:28 (PANIRV)
Square Portrait Landscape 4K UHD
ਅਤੇ ਹਾਰੂਨ ਦੇ ਪੁੱਤਰ ਅਲਆਜ਼ਾਰ ਦਾ ਪੁੱਤਰ ਫ਼ੀਨਹਾਸ ਉਨ੍ਹਾਂ ਦਿਨਾਂ ਵਿੱਚ ਉਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ। ਉਨ੍ਹਾਂ ਨੇ ਪੁੱਛਿਆ, “ਕੀ ਅਸੀਂ ਫਿਰ ਆਪਣੇ ਭਰਾ ਬਿਨਯਾਮੀਨ ਦੇ ਨਾਲ ਲੜਾਈ ਕਰਨ ਨੂੰ ਜਾਈਏ ਜਾਂ ਪਿੱਛੇ ਹਟ ਜਾਈਏ?” ਯਹੋਵਾਹ ਨੇ ਕਿਹਾ, “ਜਾਓ, ਕਿਉਂ ਜੋ ਕੱਲ ਮੈਂ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਸੌਂਪ ਦਿਆਂਗਾ।”

ਕਜ਼ਾૃ 20:29 (PANIRV)
Square Portrait Landscape 4K UHD
ਤਦ ਇਸਰਾਏਲੀਆਂ ਨੇ ਗਿਬਆਹ ਦੇ ਆਲੇ-ਦੁਆਲੇ ਘਾਤ ਲਾਉਣ ਵਾਲਿਆਂ ਨੂੰ ਬਿਠਾਇਆ।

ਕਜ਼ਾૃ 20:30 (PANIRV)
Square Portrait Landscape 4K UHD
ਇਸਰਾਏਲੀਆਂ ਨੇ ਤੀਜੇ ਦਿਨ ਫਿਰ ਬਿਨਯਾਮੀਨੀਆਂ ਉੱਤੇ ਚੜ੍ਹਾਈ ਕੀਤੀ ਅਤੇ ਪਹਿਲਾਂ ਦੀ ਤਰ੍ਹਾਂ ਗਿਬਆਹ ਦੇ ਸਾਹਮਣੇ ਫਿਰ ਕਤਾਰ ਬੰਨ੍ਹੀ।

ਕਜ਼ਾૃ 20:31 (PANIRV)
Square Portrait Landscape 4K UHD
ਤਦ ਬਿਨਯਾਮੀਨੀ ਉਨ੍ਹਾਂ ਲੋਕਾਂ ਦਾ ਸਾਹਮਣਾ ਕਰਨ ਲਈ ਨਿੱਕਲੇ ਅਤੇ ਸ਼ਹਿਰ ਤੋਂ ਦੂਰ ਨਿੱਕਲ ਗਏ ਅਤੇ ਉਨ੍ਹਾਂ ਸੜਕਾਂ ਉੱਤੇ ਜਿਨ੍ਹਾਂ ਵਿੱਚੋਂ ਇੱਕ ਸੜਕ ਬੈਤਏਲ ਵੱਲ ਅਤੇ ਦੂਜੀ ਗਿਬਆਹ ਵੱਲ ਜਾਂਦੀ ਸੀ, ਪਹਿਲਾਂ ਦੀ ਤਰ੍ਹਾਂ ਲੋਕਾਂ ਨੂੰ ਮਾਰਨਾ ਸ਼ੁਰੂ ਕੀਤਾ ਅਤੇ ਮੈਦਾਨ ਵਿੱਚ ਇਸਰਾਏਲ ਦੇ ਕੋਈ ਤੀਹ ਮਨੁੱਖ ਮਾਰੇ ਗਏ।

ਕਜ਼ਾૃ 20:32 (PANIRV)
Square Portrait Landscape 4K UHD
ਤਾਂ ਬਿਨਯਾਮੀਨੀਆਂ ਕਹਿਣ ਲੱਗੇ, “ਪਹਿਲਾਂ ਦੀ ਤਰ੍ਹਾਂ ਹੀ ਉਹ ਸਾਡੇ ਕੋਲੋਂ ਹਾਰ ਗਏ ਹਨ,” ਪਰ ਇਸਰਾਏਲੀਆਂ ਨੇ ਕਿਹਾ, “ਆਉ ਭੱਜੀਏ ਅਤੇ ਉਨ੍ਹਾਂ ਨੂੰ ਸ਼ਹਿਰ ਵਿੱਚੋਂ ਸੜਕਾਂ ਉੱਤੇ ਖਿੱਚ ਲਿਆਈਏ।”

ਕਜ਼ਾૃ 20:33 (PANIRV)
Square Portrait Landscape 4K UHD
ਤਦ ਸਾਰੇ ਇਸਰਾਏਲੀ ਆਪੋ-ਆਪਣੀ ਥਾਂ ਤੋਂ ਉੱਠ ਕੇ ਖੜ੍ਹੇ ਹੋ ਗਏ ਅਤੇ ਬਆਲ-ਤਾਮਾਰ ਵਿੱਚ ਕਤਾਰ ਬੰਨ੍ਹੀ। ਉਸ ਸਮੇਂ ਉਹ ਇਸਰਾਏਲੀ ਜੋ ਘਾਤ ਵਿੱਚ ਬੈਠੇ ਹੋਏ ਸਨ, ਆਪਣੀਆਂ ਥਾਵਾਂ ਤੋਂ ਮਾਰੇ ਗਿਬਆਹ ਦੇ ਮੈਦਾਨ ਵਿੱਚ ਅਚਾਨਕ ਨਿੱਕਲ ਆਏ।

ਕਜ਼ਾૃ 20:34 (PANIRV)
Square Portrait Landscape 4K UHD
ਤਦ ਸਾਰੇ ਇਸਰਾਏਲ ਵਿੱਚੋਂ ਚੁਣੇ ਹੋਏ ਦਸ ਹਜ਼ਾਰ ਜੁਆਨ ਗਿਬਆਹ ਉੱਤੇ ਆ ਪਏ ਅਤੇ ਭਿਆਨਕ ਲੜਾਈ ਹੋਣ ਲੱਗੀ ਪਰ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਬਿਪਤਾ ਸਾਡੇ ਉੱਤੇ ਪੈਣ ਵਾਲੀ ਹੈ।

ਕਜ਼ਾૃ 20:35 (PANIRV)
Square Portrait Landscape 4K UHD
ਤਦ ਯਹੋਵਾਹ ਨੇ ਬਿਨਯਾਮੀਨ ਨੂੰ ਇਸਰਾਏਲ ਦੇ ਅੱਗੇ ਮਾਰਿਆ ਅਤੇ ਉਸ ਦਿਨ ਇਸਰਾਏਲੀਆਂ ਨੇ ਪੱਚੀ ਹਜ਼ਾਰ ਇੱਕ ਸੌ ਬਿਨਯਾਮੀਨੀਆਂ ਨੂੰ ਮਾਰ ਦਿੱਤਾ ਜੋ ਸਭ ਤਲਵਾਰ ਧਾਰੀ ਸਨ।

ਕਜ਼ਾૃ 20:36 (PANIRV)
Square Portrait Landscape 4K UHD
ਤਦ ਬਿਨਯਾਮੀਨੀਆਂ ਨੇ ਵੇਖਿਆ ਕਿ ਅਸੀਂ ਹਾਰ ਗਏ ਹਾਂ ਇਸ ਲਈ ਕਿ ਇਸਰਾਏਲ ਦੇ ਮਨੁੱਖ ਬਿਨਯਾਮੀਨੀਆਂ ਦੇ ਅੱਗਿਓਂ ਭੱਜੇ ਕਿਉਂਕਿ ਉਨ੍ਹਾਂ ਨੇ ਘਾਤ ਵਿੱਚ ਬੈਠਣ ਵਾਲਿਆਂ ਉੱਤੇ ਭਰੋਸਾ ਰੱਖਿਆ ਜਿਨ੍ਹਾਂ ਨੂੰ ਉਨ੍ਹਾਂ ਨੇ ਗਿਬਆਹ ਦੇ ਦੁਆਲੇ ਬਿਠਾਇਆ ਸੀ।

ਕਜ਼ਾૃ 20:37 (PANIRV)
Square Portrait Landscape 4K UHD
ਤਦ ਘਾਤ ਵਿੱਚ ਬੈਠਣ ਵਾਲੇ ਛੇਤੀ ਨਾਲ ਗਿਬਆਹ ਉੱਤੇ ਆਣ ਪਏ ਅਤੇ ਅੱਗੇ ਵੱਧ ਕੇ ਸਾਰੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ।

ਕਜ਼ਾૃ 20:38 (PANIRV)
Square Portrait Landscape 4K UHD
ਇਸਰਾਏਲ ਦੇ ਲੋਕਾਂ ਅਤੇ ਘਾਤ ਵਿੱਚ ਬੈਠਣ ਵਾਲਿਆਂ ਦੇ ਵਿਚਕਾਰ ਇਹ ਨਿਸ਼ਾਨੀ ਠਹਿਰਾਈ ਗਈ ਸੀ ਕਿ ਉਹ ਧੂੰਏਂ ਦਾ ਇੱਕ ਵੱਡਾ ਬੱਦਲ ਸ਼ਹਿਰ ਤੋਂ ਉੱਪਰ ਨੂੰ ਉਡਾਉਣ।

ਕਜ਼ਾૃ 20:39 (PANIRV)
Square Portrait Landscape 4K UHD
ਜਦ ਇਸਰਾਏਲ ਦੇ ਲੋਕ ਲੜਨ ਤੋਂ ਹਟ ਗਏ ਤਾਂ ਬਿਨਯਾਮੀਨੀ ਮਾਰਨ ਲੱਗੇ ਅਤੇ ਉਨ੍ਹਾਂ ਵਿੱਚੋਂ ਕੋਈ ਤੀਹ ਮਨੁੱਖਾਂ ਨੂੰ ਮਾਰ ਦਿੱਤਾ ਕਿਉਂ ਜੋ ਉਹ ਕਹਿੰਦੇ ਸਨ ਕਿ ਪਹਿਲੀ ਲੜਾਈ ਵਾਂਗੂੰ ਉਹ ਸਾਡੇ ਤੋਂ ਹਾਰੇ ਜਾਂਦੇ ਹਨ।

ਕਜ਼ਾૃ 20:40 (PANIRV)
Square Portrait Landscape 4K UHD
ਪਰ ਜਦੋਂ ਧੂੰਏਂ ਦਾ ਬੱਦਲ ਇੱਕਦਮ ਸ਼ਹਿਰ ਤੋਂ ਉੱਠਿਆ ਤਾਂ ਬਿਨਯਾਮੀਨੀਆਂ ਨੇ ਆਪਣੇ ਪਿੱਛੇ ਮੁੜ ਕੇ ਵੇਖਿਆ ਤਾਂ ਵੇਖੋ, ਸ਼ਹਿਰ ਤੋਂ ਅਕਾਸ਼ ਤੱਕ ਧੂੰਏਂ ਦਾ ਬੱਦਲ ਉੱਠ ਰਿਹਾ ਸੀ।

ਕਜ਼ਾૃ 20:41 (PANIRV)
Square Portrait Landscape 4K UHD
ਤਦ ਇਸਰਾਏਲ ਦੇ ਮਨੁੱਖ ਮੁੜੇ ਅਤੇ ਬਿਨਯਾਮੀਨ ਦੇ ਲੋਕ ਇਹ ਵੇਖ ਕੇ ਘਬਰਾ ਗਏ ਕਿ ਬਿਪਤਾ ਉਨ੍ਹਾਂ ਦੇ ਉੱਤੇ ਆਣ ਪਈ ਹੈ!

ਕਜ਼ਾૃ 20:42 (PANIRV)
Square Portrait Landscape 4K UHD
ਇਸ ਲਈ ਉਹ ਇਸਰਾਏਲ ਦੇ ਮਨੁੱਖਾਂ ਨੂੰ ਆਪਣੀ ਪਿੱਠ ਵਿਖਾ ਕੇ ਉਜਾੜ ਵੱਲ ਭੱਜ ਗਏ ਪਰ ਉਨ੍ਹਾਂ ਨਾਲ ਲੜਾਈ ਹੁੰਦੀ ਹੀ ਰਹੀ ਅਤੇ ਉਹ ਲੋਕ ਜਿਹੜੇ ਦੂਸਰੇ ਸ਼ਹਿਰਾਂ ਤੋਂ ਆਏ ਸਨ, ਉਨ੍ਹਾਂ ਨੂੰ ਇਸਰਾਏਲੀ ਰਸਤੇ ਵਿੱਚ ਮਾਰਦੇ ਗਏ।

ਕਜ਼ਾૃ 20:43 (PANIRV)
Square Portrait Landscape 4K UHD
ਉਨ੍ਹਾਂ ਨੇ ਬਿਨਯਾਮੀਨੀਆਂ ਨੂੰ ਘੇਰ ਲਿਆ ਅਤੇ ਉਨ੍ਹਾਂ ਦਾ ਪਿੱਛਾ ਨੁਹਾਹ ਤੋਂ ਕੀਤਾ ਅਤੇ ਗਿਬਆਹ ਦੇ ਪੂਰਬ ਵੱਲ ਦੀ ਛਾਉਣੀ ਤੱਕ ਉਨ੍ਹਾਂ ਨੂੰ ਖਦੇੜਦੇ ਗਏ।

ਕਜ਼ਾૃ 20:44 (PANIRV)
Square Portrait Landscape 4K UHD
ਬਿਨਯਾਮੀਨੀਆਂ ਦੇ ਅਠਾਰਾਂ ਹਜ਼ਾਰ ਪੁਰਖ ਮਾਰੇ ਗਏ। ਉਹ ਸਾਰੇ ਸੂਰਬੀਰ ਮਨੁੱਖ ਸਨ।

ਕਜ਼ਾૃ 20:45 (PANIRV)
Square Portrait Landscape 4K UHD
ਤਦ ਉਹ ਘੁੰਮ ਕੇ ਉਜਾੜ ਵਿੱਚ ਰਿੰਮੋਨ ਦੀ ਪਹਾੜੀ ਵੱਲ ਭੱਜ ਗਏ ਪਰ ਇਸਰਾਏਲੀਆਂ ਨੇ ਉਨ੍ਹਾਂ ਵਿੱਚੋਂ ਪੰਜ ਹਜ਼ਾਰ ਨੂੰ ਚੁਣ-ਚੁਣ ਕੇ ਸੜਕਾਂ ਉੱਤੇ ਮਾਰ ਦਿੱਤਾ ਅਤੇ ਫਿਰ ਗਿਦੋਮ ਤੱਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਵਿੱਚੋਂ ਦੋ ਹਜ਼ਾਰ ਪੁਰਖ ਹੋਰ ਮਾਰ ਦਿੱਤੇ।

ਕਜ਼ਾૃ 20:46 (PANIRV)
Square Portrait Landscape 4K UHD
ਸਭ ਬਿਨਯਾਮੀਨੀ ਜੋ ਉਸ ਦਿਨ ਮਾਰੇ ਗਏ ਉਹ ਪੱਚੀ ਹਜ਼ਾਰ ਤਲਵਾਰ ਧਾਰੀ ਜੁਆਨ ਸਨ ਅਤੇ ਇਹ ਸਾਰੇ ਸੂਰਬੀਰ ਸਨ।

ਕਜ਼ਾૃ 20:47 (PANIRV)
Square Portrait Landscape 4K UHD
ਪਰ ਛੇ ਸੌ ਪੁਰਖ ਘੁੰਮ ਕੇ ਉਜਾੜ ਵੱਲ ਭੱਜੇ ਅਤੇ ਰਿੰਮੋਨ ਦੀ ਪਹਾੜੀ ਵੱਲ ਚਲੇ ਗਏ ਅਤੇ ਚਾਰ ਮਹੀਨੇ ਤੱਕ ਉੱਥੇ ਹੀ ਰਹੇ।

ਕਜ਼ਾૃ 20:48 (PANIRV)
Square Portrait Landscape 4K UHD
ਤਦ ਇਸਰਾਏਲ ਦੇ ਮਨੁੱਖਾਂ ਨੇ ਮੁੜ ਕੇ ਬਿਨਯਾਮੀਨੀਆਂ ਉੱਤੇ ਫੇਰ ਹਮਲਾ ਕੀਤਾ, ਅਤੇ ਸਾਰੇ ਸ਼ਹਿਰਾਂ ਵਿੱਚ ਮਨੁੱਖਾਂ ਨੂੰ, ਪਸ਼ੂਆਂ ਨੂੰ ਅਤੇ ਉਹ ਸਭ ਕੁਝ ਜੋ ਉਨ੍ਹਾਂ ਨੂੰ ਲੱਭਿਆ, ਤਲਵਾਰ ਦੀ ਧਾਰ ਨਾਲ ਨਾਸ ਕਰ ਦਿੱਤਾ ਅਤੇ ਜਿੰਨੇ ਸ਼ਹਿਰ ਉਨ੍ਹਾਂ ਨੂੰ ਲੱਭੇ ਉਹ ਸਾਰੇ ਅੱਗ ਨਾਲ ਸਾੜ ਦਿੱਤੇ।

Available Bible Translations

American Standard Version
Judges 20 (ASV) »
King James Version
Judges 20 (KJV) »
GOD’S WORD® (GW)
Judges 20 (GW) »
World English Bible
Judges 20 (WEB) »
Louis Segond 1910
Juges 20 (LSG) »
Luther Bibel 1912
Richter 20 (LUTH1912) »
इंडियन रिवाइज्ड वर्जन - हिंदी
न्यायियों 20 (HINIRV) »
ভারতীয় সংশোধিত সংস্করণ - বাংলা
বিচাৰকর্তাবিলাক 20 (BENIRV) »
இந்தியன் ரீவைஸ்டு வேர்ஷன் - தமிழ்
நியாயாதிபதிகள் 20 (TAMIRV) »
इंडियन रिवाइज्ड वर्जन - मराठी
शास्ते 20 (MARIRV) »
ఇండియన్ రేవిజ్డ్ వెర్షన్ - తెలుగు
న్యాయాధిపతులు 20 (TELIRV) »
ઇન્ડિયન રિવાયઝ્ડ વર્ઝન - ગુજરાતી
ન્યાયાધીશો 20 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ನ್ಯಾಯಸ್ಥಾಪಕರು 20 (KANIRV) »
الكتاب المقدس باللغة العربية، فان دايك
اَلْقُضَاة 20 (AVD) »
תנ ך עברי מודרני
שפטים 20 (HEB) »
Bíblia Sagrada Português
Juízes 20 (BSL) »
Kinh Thánh: Tiếng Việt
Các Thủ Lãnh 20 (VIE) »
Reina Valera Antigua
Jueces 20 (RVA) »
La Sacra Bibbia
Giudici 20 (RIV) »
圣 经 简体中文和合本
士 师 记 20 (CUVS) »
聖 經 繁體中文和合本
士 師 記 20 (CUVT) »
Bibla e Shenjtë
Gjyqtarët 20 (ALB) »
Svenska Bibeln 1917
Domarboken 20 (SV1917) »
Библия на русском
Книга Судей 20 (RUSV) »
Українська Біблія
Книга Суддів 20 (UKR) »
Szent Biblia - Magyar
Bírák 20 (KAR) »
Българска Библия
Съдии 20 (BULG) »
聖書 日本語
士師記 20 (JPN) »
Kitaabka Quduuska Ah
Xaakinnada 20 (SOM) »
De Heilige Schrift
Richtere 20 (NLD) »
Dansk Bibel 1871
Dommer 20 (DA1871) »

ਕਜ਼ਾૃ (PANIRV) Chapter Selection

PANIRV Book Selection List