ਕਜ਼ਾૃ Chapter 21 PANIRV Bible Verse Images

ਕਜ਼ਾૃ 21 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਜ਼ਾૃ 21 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਜ਼ਾૃ 21:1 (PANIRV)
Square Portrait Landscape 4K UHD
ਇਸਰਾਏਲ ਦੇ ਲੋਕਾਂ ਨੇ ਮਿਸਪਾਹ ਵਿੱਚ ਸਹੁੰ ਖਾਧੀ ਸੀ ਕਿ ਸਾਡੇ ਵਿੱਚੋਂ ਕੋਈ ਵੀ ਆਪਣੀ ਧੀ ਬਿਨਯਾਮੀਨ ਵਿੱਚ ਵਿਆਹੁਣ ਲਈ ਨਹੀਂ ਦੇਵੇਗਾ।

ਕਜ਼ਾૃ 21:2 (PANIRV)
Square Portrait Landscape 4K UHD
ਲੋਕ ਬੈਤਏਲ ਵਿੱਚ ਆਏ ਅਤੇ ਸ਼ਾਮ ਤੱਕ ਉੱਥੇ ਪਰਮੇਸ਼ੁਰ ਦੇ ਅੱਗੇ ਬੈਠੇ ਰਹੇ ਅਤੇ ਫੁੱਟ-ਫੁੱਟ ਕੇ ਰੋਂਦੇ ਰਹੇ

ਕਜ਼ਾૃ 21:3 (PANIRV)
Square Portrait Landscape 4K UHD
ਅਤੇ ਬੋਲੇ, “ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਇਸਰਾਏਲ ਵਿੱਚ ਅਜਿਹਾ ਕਿਉਂ ਹੋਇਆ ਕਿ ਅੱਜ ਇਸਰਾਏਲ ਵਿੱਚੋਂ ਇੱਕ ਗੋਤ ਘੱਟ ਗਿਆ ਹੈ?”

ਕਜ਼ਾૃ 21:4 (PANIRV)
Square Portrait Landscape 4K UHD
ਫਿਰ ਅਗਲੇ ਦਿਨ ਲੋਕਾਂ ਨੇ ਸਵੇਰੇ ਉੱਠ ਕੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਹੋਮ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ।

ਕਜ਼ਾૃ 21:5 (PANIRV)
Square Portrait Landscape 4K UHD
ਅਤੇ ਇਸਰਾਏਲੀ ਕਹਿਣ ਲੱਗੇ, “ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਕੌਣ ਹੈ ਜੋ ਯਹੋਵਾਹ ਦੇ ਸਨਮੁਖ ਸਭਾ ਦੇ ਨਾਲ ਨਹੀਂ ਆਇਆ ਸੀ?” ਕਿਉਂ ਜੋ ਉਨ੍ਹਾਂ ਨੇ ਪੱਕੀ ਸਹੁੰ ਖਾਧੀ ਸੀ ਕਿ ਜੋ ਕੋਈ ਯਹੋਵਾਹ ਦੇ ਸਨਮੁਖ ਮਿਸਪਾਹ ਵਿੱਚ ਨਹੀਂ ਆਵੇਗਾ ਉਹ ਯਕੀਨੀ ਤੌਰ ਤੇ ਮਾਰਿਆ ਜਾਵੇਗਾ।

ਕਜ਼ਾૃ 21:6 (PANIRV)
Square Portrait Landscape 4K UHD
ਤਦ ਇਸਰਾਏਲ ਆਪਣੇ ਭਰਾ ਬਿਨਯਾਮੀਨ ਦੇ ਕਾਰਨ ਇਹ ਕਹਿ ਕੇ ਪਛਤਾਉਣ ਲੱਗੇ ਕਿ ਅੱਜ ਇਸਰਾਏਲੀਆਂ ਦਾ ਇੱਕ ਗੋਤ ਨਸ਼ਟ ਹੋ ਗਿਆ ਹੈ।

ਕਜ਼ਾૃ 21:7 (PANIRV)
Square Portrait Landscape 4K UHD
ਅਸੀਂ ਤਾਂ ਯਹੋਵਾਹ ਦੀ ਸਹੁੰ ਖਾਧੀ ਹੈ ਕਿ ਅਸੀਂ ਆਪਣੀਆਂ ਧੀਆਂ ਉਨ੍ਹਾਂ ਨੂੰ ਵਿਆਹੁਣ ਲਈ ਨਹੀਂ ਦਿਆਂਗੇ, ਇਸ ਲਈ ਜਿਹੜੇ ਬਚ ਗਏ ਹਨ ਉਨ੍ਹਾਂ ਨੂੰ ਅਸੀਂ ਪਤਨੀਆਂ ਕਿੱਥੋਂ ਦੇਈਏ?

ਕਜ਼ਾૃ 21:8 (PANIRV)
Square Portrait Landscape 4K UHD
ਫਿਰ ਉਨ੍ਹਾਂ ਨੇ ਪੁੱਛਿਆ, ਇਸਰਾਏਲੀਆਂ ਵਿੱਚੋਂ ਕਿਹੜਾ ਗੋਤ ਹੈ ਜੋ ਮਿਸਪਾਹ ਵਿੱਚ ਯਹੋਵਾਹ ਦੇ ਸਨਮੁਖ ਨਹੀਂ ਆਇਆ ਸੀ? ਤਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਸਭਾ ਵਿੱਚ ਇਕੱਠੇ ਹੋਣ ਲਈ ਉੱਥੇ ਕੋਈ ਨਹੀਂ ਆਇਆ ਸੀ।

ਕਜ਼ਾૃ 21:9 (PANIRV)
Square Portrait Landscape 4K UHD
ਕਿਉਂਕਿ ਜਿਸ ਵੇਲੇ ਲੋਕਾਂ ਦੀ ਗਿਣਤੀ ਕੀਤੀ ਗਈ ਤਾਂ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਕੋਈ ਵੀ ਉੱਥੇ ਨਾ ਲੱਭਿਆ।

ਕਜ਼ਾૃ 21:10 (PANIRV)
Square Portrait Landscape 4K UHD
ਤਦ ਸਭਾ ਨੇ ਬਾਰਾਂ ਹਜ਼ਾਰ ਸੂਰਬੀਰਾਂ ਨੂੰ ਇਹ ਆਗਿਆ ਦੇ ਕੇ ਭੇਜਿਆ, “ਤੁਸੀਂ ਜਾ ਕੇ ਯਾਬੇਸ਼ ਗਿਲਆਦ ਦੇ ਵਾਸੀਆਂ ਨੂੰ ਇਸਤਰੀਆਂ ਅਤੇ ਬਾਲਕਾਂ ਸਮੇਤ ਤਲਵਾਰ ਦੀ ਧਾਰ ਨਾਲ ਨਾਸ ਕਰ ਦਿਉ।

ਕਜ਼ਾૃ 21:11 (PANIRV)
Square Portrait Landscape 4K UHD
ਅਤੇ ਇਹ ਕੰਮ ਕਰੋ ਕਿ ਸਾਰੇ ਪੁਰਸ਼ਾਂ ਅਤੇ ਉਨ੍ਹਾਂ ਇਸਤਰੀਆਂ ਨੂੰ ਜਿਨ੍ਹਾਂ ਨੇ ਪੁਰਖਾਂ ਨਾਲ ਸੰਗ ਕੀਤਾ ਹੋਇਆ ਹੋਵੇ ਨਾਸ ਕਰ ਦੇਣਾ।”

ਕਜ਼ਾૃ 21:12 (PANIRV)
Square Portrait Landscape 4K UHD
ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਚਾਰ ਸੌ ਕੁਆਰੀਆਂ ਮਿਲੀਆਂ ਜਿਹੜੀਆਂ ਪੁਰਖਾਂ ਤੋਂ ਅਣਜਾਣ ਸਨ, ਅਤੇ ਜਿਨ੍ਹਾਂ ਨੇ ਕਿਸੇ ਨਾਲ ਸੰਗ ਨਹੀਂ ਕੀਤਾ ਸੀ। ਉਹ ਉਨ੍ਹਾਂ ਨੂੰ ਕਨਾਨ ਦੇਸ਼ ਵਿੱਚ ਸ਼ੀਲੋਹ ਦੀ ਛਾਉਣੀ ਵਿੱਚ ਲੈ ਆਏ।

ਕਜ਼ਾૃ 21:13 (PANIRV)
Square Portrait Landscape 4K UHD
ਤਦ ਸਾਰੀ ਸਭਾ ਨੇ ਬਿਨਯਾਮੀਨੀਆਂ ਨੂੰ ਜੋ ਰਿੰਮੋਨ ਦੀ ਪਹਾੜੀ ਵਿੱਚ ਸਨ, ਸੰਦੇਸ਼ਾ ਭੇਜਿਆ ਅਤੇ ਉਨ੍ਹਾਂ ਨਾਲ ਸੰਧੀ ਦੀ ਘੋਸ਼ਣਾ ਕੀਤੀ।

ਕਜ਼ਾૃ 21:14 (PANIRV)
Square Portrait Landscape 4K UHD
ਤਦ ਉਸ ਸਮੇਂ ਬਿਨਯਾਮੀਨੀ ਮੁੜ ਆਏ ਅਤੇ ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੀਆਂ ਉਹ ਕੁਆਰੀਆਂ ਦਿੱਤੀਆਂ ਗਈਆਂ ਜਿਹੜੀਆਂ ਜੀਉਂਦੀਆਂ ਛੱਡੀਆਂ ਗਈਆਂ ਸਨ, ਪਰ ਉਹ ਉਨ੍ਹਾਂ ਲਈ ਪੂਰੀਆਂ ਨਾ ਹੋਈਆਂ।

ਕਜ਼ਾૃ 21:15 (PANIRV)
Square Portrait Landscape 4K UHD
ਲੋਕ ਬਿਨਯਾਮੀਨ ਦੇ ਲਈ ਬਹੁਤ ਪਛਤਾਏ ਕਿਉਂਕਿ ਯਹੋਵਾਹ ਨੇ ਇਸਰਾਏਲ ਦੇ ਗੋਤਾਂ ਵਿੱਚ ਦਰਾਰ ਪਾ ਦਿੱਤੀ ਸੀ।

ਕਜ਼ਾૃ 21:16 (PANIRV)
Square Portrait Landscape 4K UHD
ਤਦ ਸਭਾ ਦੇ ਬਜ਼ੁਰਗਾਂ ਨੇ ਕਿਹਾ, “ਬਿਨਯਾਮੀਨ ਦੀਆਂ ਸਾਰੀਆਂ ਇਸਤਰੀਆਂ ਤਾਂ ਮਾਰੀਆਂ ਗਈਆਂ ਹਨ, ਹੁਣ ਬਚੇ ਹੋਏ ਪੁਰਖਾਂ ਲਈ ਪਤਨੀਆਂ ਕਿੱਥੋਂ ਲਿਆਈਏ?”

ਕਜ਼ਾૃ 21:17 (PANIRV)
Square Portrait Landscape 4K UHD
ਤਦ ਉਨ੍ਹਾਂ ਨੇ ਕਿਹਾ, “ਇਹ ਜ਼ਰੂਰੀ ਹੈ ਕਿ ਜਿਹੜੇ ਬਿਨਯਾਮੀਨ ਦੇ ਵਿੱਚੋਂ ਬਚ ਗਏ ਹਨ, ਉਨ੍ਹਾਂ ਦਾ ਵੀ ਹਿੱਸਾ ਰਹੇ, ਤਾਂ ਜੋ ਇਸਰਾਏਲੀਆਂ ਦਾ ਇੱਕ ਗੋਤ ਮਿਟ ਨਾ ਜਾਵੇ।

ਕਜ਼ਾૃ 21:18 (PANIRV)
Square Portrait Landscape 4K UHD
ਫਿਰ ਵੀ ਅਸੀਂ ਤਾਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਨਾਲ ਨਹੀਂ ਕਰ ਸਕਦੇ, ਕਿਉਂ ਜੋ ਇਸਰਾਏਲੀਆਂ ਨੇ ਸਹੁੰ ਖਾਧੀ ਹੈ ਕਿ ਜਿਹੜਾ ਕਿਸੇ ਬਿਨਯਾਮੀਨੀ ਨਾਲ ਆਪਣੀ ਧੀ ਦਾ ਵਿਆਹ ਕਰੇ, ਉਹ ਸਰਾਪੀ ਹੋਵੇ।”

ਕਜ਼ਾૃ 21:19 (PANIRV)
Square Portrait Landscape 4K UHD
ਤਦ ਉਨ੍ਹਾਂ ਨੇ ਕਿਹਾ, “ਵੇਖੋ, ਸ਼ੀਲੋਹ ਵਿੱਚ ਉਸ ਥਾਂ ਦੇ ਕੋਲ ਜੋ ਬੈਤਏਲ ਦੇ ਉੱਤਰ ਵੱਲ ਅਤੇ ਉਸ ਸੜਕ ਦੇ ਪੂਰਬ ਵੱਲ ਜਿਹੜੀ ਬੈਤਏਲ ਤੋਂ ਸ਼ਕਮ ਨੂੰ ਲਬੋਨਾਹ ਦੇ ਦੱਖਣ ਵੱਲ ਲੰਘ ਕੇ ਜਾਂਦੀ ਹੈ, ਯਹੋਵਾਹ ਦੇ ਲਈ ਹਰ ਸਾਲ ਇੱਕ ਪਰਬ ਮਨਾਇਆ ਜਾਂਦਾ ਹੈ।”

ਕਜ਼ਾૃ 21:20 (PANIRV)
Square Portrait Landscape 4K UHD
ਤਦ ਉਨ੍ਹਾਂ ਨੇ ਬਿਨਯਾਮੀਨੀਆਂ ਨੂੰ ਇਹ ਆਗਿਆ ਦਿੱਤੀ, “ਤੁਸੀਂ ਜਾ ਕੇ ਅੰਗੂਰਾਂ ਦੇ ਬਾਗ਼ਾਂ ਦੇ ਵਿੱਚ ਘਾਤ ਲਾ ਕੇ ਬੈਠ ਜਾਓ,

ਕਜ਼ਾૃ 21:21 (PANIRV)
Square Portrait Landscape 4K UHD
ਅਤੇ ਧਿਆਨ ਨਾਲ ਵੇਖੋ, ਜੇਕਰ ਸ਼ੀਲੋਹ ਦੀਆਂ ਧੀਆਂ ਨੱਚਣ ਨੂੰ ਬਾਹਰ ਨਿੱਕਲਣ ਤਾਂ ਤੁਸੀਂ ਅੰਗੂਰਾਂ ਦੇ ਬਾਗ਼ਾਂ ਵਿੱਚੋਂ ਨਿੱਕਲ ਕੇ ਸ਼ੀਲੋਹ ਦੀਆਂ ਧੀਆਂ ਵਿੱਚੋਂ ਇੱਕ-ਇੱਕ ਕੁੜੀ ਆਪਣੇ ਲਈ ਫੜ ਕੇ ਬਿਨਯਾਮੀਨ ਦੇ ਦੇਸ਼ ਨੂੰ ਚਲੇ ਜਾਓ,

ਕਜ਼ਾૃ 21:22 (PANIRV)
Square Portrait Landscape 4K UHD
ਅਤੇ ਜਦ ਉਨ੍ਹਾਂ ਦੇ ਪਿਤਾ ਜਾਂ ਭਰਾ ਸਾਡੇ ਕੋਲ ਸ਼ਿਕਾਇਤ ਕਰਨ ਲਈ ਆਉਣਗੇ ਤਾਂ ਅਸੀਂ ਉਨ੍ਹਾਂ ਨੂੰ ਕਹਾਂਗੇ ਕਿ ਕਿਰਪਾ ਕਰਕੇ ਸਾਡੇ ਲਈ ਉਨ੍ਹਾਂ ਨੂੰ ਬਖ਼ਸ਼ ਦਿਉ ਕਿਉਂਕਿ ਅਸੀਂ ਲੜਾਈ ਵਿੱਚ ਕਿਸੇ ਮਨੁੱਖ ਦੇ ਲਈ ਪਤਨੀ ਨਾ ਛੱਡੀ, ਨਾ ਹੀ ਤੁਸੀਂ ਆਪ ਉਨ੍ਹਾਂ ਨੂੰ ਉਹ ਕੁੜੀਆਂ ਦਿੱਤੀਆਂ ਹਨ ਕਿ ਤੁਸੀਂ ਅਪਰਾਧੀ ਹੁੰਦੇ।”

ਕਜ਼ਾૃ 21:23 (PANIRV)
Square Portrait Landscape 4K UHD
ਤਦ ਬਿਨਯਾਮੀਨੀਆਂ ਨੇ ਅਜਿਹਾ ਹੀ ਕੀਤਾ। ਉਨ੍ਹਾਂ ਨੇ ਆਪਣੀ ਗਿਣਤੀ ਦੇ ਅਨੁਸਾਰ ਨੱਚਣ ਵਾਲੀਆਂ ਵਿੱਚੋਂ ਆਪਣੇ ਲਈ ਇੱਕ-ਇੱਕ ਕੁੜੀ ਫੜ ਲਈ ਅਤੇ ਉਨ੍ਹਾਂ ਨੂੰ ਲੈ ਕੇ ਆਪਣੇ ਹਿੱਸੇ ਵੱਲ ਮੁੜ ਗਏ ਅਤੇ ਆਪਣੇ ਸ਼ਹਿਰਾਂ ਨੂੰ ਸੁਧਾਰ ਕੇ ਉਨ੍ਹਾਂ ਵਿੱਚ ਵੱਸ ਗਏ।

ਕਜ਼ਾૃ 21:24 (PANIRV)
Square Portrait Landscape 4K UHD
ਉਸੇ ਸਮੇਂ ਸਾਰੇ ਇਸਰਾਏਲੀ ਵੀ ਉੱਥੋਂ ਆਪੋ ਆਪਣੇ ਗੋਤ ਅਤੇ ਆਪੋ ਆਪਣੇ ਘਰਾਣੇ ਵਿੱਚ ਚਲੇ ਗਏ ਅਤੇ ਉੱਥੋਂ ਉਹ ਸਾਰੇ ਆਪੋ ਆਪਣੇ ਹਿੱਸਿਆਂ ਵਿੱਚ ਚਲੇ ਗਏ।

ਕਜ਼ਾૃ 21:25 (PANIRV)
Square Portrait Landscape 4K UHD
ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ। ਜਿਸ ਕਿਸੇ ਨੂੰ ਜੋ ਠੀਕ ਲੱਗਦਾ ਸੀ, ਉਹ ਉਹੀ ਕਰਦਾ ਸੀ।

Available Bible Translations

American Standard Version
Judges 21 (ASV) »
King James Version
Judges 21 (KJV) »
GOD’S WORD® (GW)
Judges 21 (GW) »
World English Bible
Judges 21 (WEB) »
Louis Segond 1910
Juges 21 (LSG) »
Luther Bibel 1912
Richter 21 (LUTH1912) »
इंडियन रिवाइज्ड वर्जन - हिंदी
न्यायियों 21 (HINIRV) »
ভারতীয় সংশোধিত সংস্করণ - বাংলা
বিচাৰকর্তাবিলাক 21 (BENIRV) »
இந்தியன் ரீவைஸ்டு வேர்ஷன் - தமிழ்
நியாயாதிபதிகள் 21 (TAMIRV) »
इंडियन रिवाइज्ड वर्जन - मराठी
शास्ते 21 (MARIRV) »
ఇండియన్ రేవిజ్డ్ వెర్షన్ - తెలుగు
న్యాయాధిపతులు 21 (TELIRV) »
ઇન્ડિયન રિવાયઝ્ડ વર્ઝન - ગુજરાતી
ન્યાયાધીશો 21 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ನ್ಯಾಯಸ್ಥಾಪಕರು 21 (KANIRV) »
الكتاب المقدس باللغة العربية، فان دايك
اَلْقُضَاة 21 (AVD) »
תנ ך עברי מודרני
שפטים 21 (HEB) »
Bíblia Sagrada Português
Juízes 21 (BSL) »
Kinh Thánh: Tiếng Việt
Các Thủ Lãnh 21 (VIE) »
Reina Valera Antigua
Jueces 21 (RVA) »
La Sacra Bibbia
Giudici 21 (RIV) »
圣 经 简体中文和合本
士 师 记 21 (CUVS) »
聖 經 繁體中文和合本
士 師 記 21 (CUVT) »
Bibla e Shenjtë
Gjyqtarët 21 (ALB) »
Svenska Bibeln 1917
Domarboken 21 (SV1917) »
Библия на русском
Книга Судей 21 (RUSV) »
Українська Біблія
Книга Суддів 21 (UKR) »
Szent Biblia - Magyar
Bírák 21 (KAR) »
Българска Библия
Съдии 21 (BULG) »
聖書 日本語
士師記 21 (JPN) »
Kitaabka Quduuska Ah
Xaakinnada 21 (SOM) »
De Heilige Schrift
Richtere 21 (NLD) »
Dansk Bibel 1871
Dommer 21 (DA1871) »

ਕਜ਼ਾૃ (PANIRV) Chapter Selection

PANIRV Book Selection List