ਕਜ਼ਾૃ Chapter 4 PANIRV Bible Verse Images

ਕਜ਼ਾૃ 4 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਜ਼ਾૃ 4 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਜ਼ਾૃ 4:1 (PANIRV)
Square Portrait Landscape 4K UHD
ਏਹੂਦ ਦੇ ਮਰਨ ਤੋਂ ਬਾਅਦ ਇਸਰਾਏਲ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ।

ਕਜ਼ਾૃ 4:2 (PANIRV)
Square Portrait Landscape 4K UHD
ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਕਨਾਨ ਦੇ ਰਾਜਾ ਯਾਬੀਨ ਦੇ ਹੱਥ ਵਿੱਚ ਕਰ ਦਿੱਤਾ, ਜੋ ਹਾਸੋਰ ਵਿੱਚ ਰਾਜ ਕਰਦਾ ਸੀ ਅਤੇ ਉਸ ਦੇ ਸੈਨਾਪਤੀ ਦਾ ਨਾਮ ਸੀਸਰਾ ਸੀ ਜੋ ਪਰਾਈਆਂ ਕੌਮਾਂ ਦੇ ਹਰੋਸ਼ਥ ਹਗੋਇਮ ਨਗਰ ਦਾ ਵਾਸੀ ਸੀ।

ਕਜ਼ਾૃ 4:3 (PANIRV)
Square Portrait Landscape 4K UHD
ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ, ਕਿਉਂ ਜੋ ਸੀਸਰਾ ਦੇ ਕੋਲ ਨੌਂ ਸੌ ਲੋਹੇ ਦੇ ਰਥ ਸਨ, ਅਤੇ ਉਸ ਨੇ ਵੀਹ ਸਾਲਾਂ ਤੱਕ ਇਸਰਾਏਲੀਆਂ ਨੂੰ ਬਹੁਤ ਦੁੱਖ ਦਿੱਤਾ।

ਕਜ਼ਾૃ 4:4 (PANIRV)
Square Portrait Landscape 4K UHD
ਉਸ ਵੇਲੇ ਲੱਪੀਦੋਥ ਦੀ ਪਤਨੀ ਦਬੋਰਾਹ ਜੋ ਇੱਕ ਨਬੀਆ ਸੀ, ਇਸਰਾਏਲੀਆਂ ਦਾ ਨਿਆਂ ਕਰਦੀ ਹੁੰਦੀ ਸੀ।

ਕਜ਼ਾૃ 4:5 (PANIRV)
Square Portrait Landscape 4K UHD
ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਰਾਮਹ ਅਤੇ ਬੈਤਏਲ ਦੇ ਵਿਚਕਾਰ ਦਬੋਰਾਹ ਦੀ ਖਜ਼ੂਰ ਦੇ ਹੇਠ ਬਹਿੰਦੀ ਸੀ ਅਤੇ ਇਸਰਾਏਲੀ ਉਸ ਦੇ ਕੋਲ ਨਿਆਂ ਕਰਾਉਣ ਦੇ ਲਈ ਆਉਂਦੇ ਸਨ।

ਕਜ਼ਾૃ 4:6 (PANIRV)
Square Portrait Landscape 4K UHD
ਤਦ ਉਸ ਨੇ ਕਾਦੇਸ਼ ਨਫ਼ਤਾਲੀ ਤੋਂ ਅਬੀਨੋਅਮ ਦੇ ਪੁੱਤਰ ਬਾਰਾਕ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਕੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਗਿਆ ਨਹੀਂ ਦਿੱਤੀ ਕਿ ਜਾ ਅਤੇ ਤਾਬੋਰ ਦੇ ਪਰਬਤ ਵੱਲ ਲੋਕਾਂ ਨੂੰ ਉਤਸ਼ਾਹਿਤ ਕਰ ਅਤੇ ਨਫ਼ਤਾਲੀਆਂ ਤੇ ਜ਼ਬੂਲੁਨੀਆਂ ਵਿੱਚੋਂ ਦਸ ਹਜ਼ਾਰ ਜੁਆਨ ਆਪਣੇ ਨਾਲ ਲੈ ਜਾ?

ਕਜ਼ਾૃ 4:7 (PANIRV)
Square Portrait Landscape 4K UHD
ਅਤੇ ਮੈਂ ਕੀਸ਼ੋਨ ਦੀ ਨਦੀ ਕੋਲ, ਯਾਬੀਨ ਦੇ ਸੈਨਾਪਤੀ ਸੀਸਰਾ ਅਤੇ ਉਸ ਦੇ ਰਥਾਂ ਨੂੰ ਅਤੇ ਉਸ ਦੀ ਸੈਨਾਂ ਨੂੰ ਤੇਰੇ ਕੋਲ ਖਿੱਚ ਲਿਆਵਾਂਗਾ ਅਤੇ ਉਸ ਨੂੰ ਤੇਰੇ ਹੱਥਾਂ ਵਿੱਚ ਕਰ ਦਿਆਂਗਾ।”

ਕਜ਼ਾૃ 4:8 (PANIRV)
Square Portrait Landscape 4K UHD
ਬਾਰਾਕ ਨੇ ਉਸ ਨੂੰ ਕਿਹਾ, “ਜੇਕਰ ਤੂੰ ਮੇਰੇ ਨਾਲ ਚੱਲੇਂਗੀ ਤਾਂ ਹੀ ਮੈਂ ਜਾਂਵਾਂਗਾ ਪਰ ਜੇ ਤੂੰ ਮੇਰੇ ਨਾਲ ਨਾ ਚੱਲੇਂ ਤਾਂ ਮੈਂ ਵੀ ਨਹੀਂ ਜਾਂਵਾਂਗਾ।”

ਕਜ਼ਾૃ 4:9 (PANIRV)
Square Portrait Landscape 4K UHD
ਦਬੋਰਾਹ ਨੇ ਕਿਹਾ, “ਮੈਂ ਜ਼ਰੂਰ ਤੇਰੇ ਨਾਲ ਚੱਲਾਂਗੀ, ਤਾਂ ਵੀ ਇਸ ਸਫ਼ਰ ਵਿੱਚ ਜੋ ਕੁਝ ਤੂੰ ਕਰੇਂਗਾ ਉਸ ਵਿੱਚ ਤੇਰੀ ਕੋਈ ਵਡਿਆਈ ਨਾ ਹੋਵੇਗੀ ਕਿਉਂ ਜੋ ਯਹੋਵਾਹ ਸੀਸਰਾ ਨੂੰ ਇੱਕ ਇਸਤਰੀ ਦੇ ਹੱਥ ਵਿੱਚ ਕਰ ਦੇਵੇਗਾ।” ਤਦ ਦਬੋਰਾਹ ਉੱਠੀ ਅਤੇ ਬਾਰਾਕ ਦੇ ਨਾਲ ਕਾਦੇਸ਼ ਨੂੰ ਗਈ।

ਕਜ਼ਾૃ 4:10 (PANIRV)
Square Portrait Landscape 4K UHD
ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਲੋਕਾਂ ਨੂੰ ਕਾਦੇਸ਼ ਵਿੱਚ ਇਕੱਠੇ ਬੁਲਾ ਲਿਆ ਅਤੇ ਉਹ ਆਪਣੇ ਨਾਲ ਦਸ ਹਜ਼ਾਰ ਮਨੁੱਖ ਲੈ ਕੇ ਚੜ੍ਹਿਆ ਅਤੇ ਦਬੋਰਾਹ ਵੀ ਉਸ ਦੇ ਨਾਲ ਗਈ।

ਕਜ਼ਾૃ 4:11 (PANIRV)
Square Portrait Landscape 4K UHD
ਹੇਬਰ ਕੇਨੀ ਨੇ ਜੋ ਮੂਸਾ ਦੇ ਸਹੁਰੇ ਹੋਬਾਬ ਦੀ ਸੰਤਾਨ ਵਿੱਚੋਂ ਸੀ, ਆਪਣੇ ਆਪ ਨੂੰ ਕੇਨੀਆਂ ਤੋਂ ਅਲੱਗ ਕੀਤਾ ਅਤੇ ਸਅਨਇਮ ਦੇ ਬਲੂਤ ਤੱਕ ਜੋ ਕਾਦੇਸ਼ ਦੇ ਨੇੜੇ ਹੈ ਆਪਣਾ ਤੰਬੂ ਲਾਇਆ ਸੀ।

ਕਜ਼ਾૃ 4:12 (PANIRV)
Square Portrait Landscape 4K UHD
ਤਦ ਸੀਸਰਾ ਨੂੰ ਖ਼ਬਰ ਹੋਈ ਕਿ ਅਬੀਨੋਅਮ ਦਾ ਪੁੱਤਰ ਬਾਰਾਕ ਤਾਬੋਰ ਦੇ ਪਰਬਤ ਉੱਤੇ ਚੜ੍ਹ ਗਿਆ ਹੈ।

ਕਜ਼ਾૃ 4:13 (PANIRV)
Square Portrait Landscape 4K UHD
ਤਦ ਸੀਸਰਾ ਨੇ ਆਪਣੇ ਸਾਰੇ ਰਥ, ਜੋ ਲੋਹੇ ਦੇ ਨੌ ਸੌ ਰਥ ਸਨ ਅਤੇ ਆਪਣੇ ਨਾਲ ਦੀ ਸਾਰੀ ਫੌਜ ਨੂੰ ਪਰਾਈਆਂ ਕੌਮਾਂ ਦੇ ਹਰੋਸ਼ਥ ਤੋਂ ਕੀਸ਼ੋਨ ਦੀ ਨਦੀ ਤੱਕ ਇਕੱਠੇ ਕੀਤਾ।

ਕਜ਼ਾૃ 4:14 (PANIRV)
Square Portrait Landscape 4K UHD
ਤਦ ਦਬੋਰਾਹ ਨੇ ਬਾਰਾਕ ਨੂੰ ਕਿਹਾ, “ਉੱਠ! ਕਿਉਂ ਜੋ ਅੱਜ ਉਹ ਦਿਨ ਹੈ ਜਿਸ ਵਿੱਚ ਯਹੋਵਾਹ ਨੇ ਸੀਸਰਾ ਨੂੰ ਤੇਰੇ ਵੱਸ ਕਰ ਦਿੱਤਾ ਹੈ! ਕੀ ਯਹੋਵਾਹ ਤੇਰੇ ਅੱਗੇ ਨਹੀਂ ਨਿੱਕਲਿਆ?” ਤਾਂ ਬਾਰਾਕ ਤਾਬੋਰ ਦੇ ਪਰਬਤ ਤੋਂ ਉੱਤਰਿਆ ਅਤੇ ਦਸ ਹਜ਼ਾਰ ਮਨੁੱਖ ਉਸ ਦੇ ਪਿੱਛੇ ਗਏ।

ਕਜ਼ਾૃ 4:15 (PANIRV)
Square Portrait Landscape 4K UHD
ਤਦ ਯਹੋਵਾਹ ਨੇ ਸੀਸਰਾ ਨੂੰ ਅਤੇ ਉਹ ਦੇ ਸਾਰਿਆਂ ਰਥਾਂ ਨੂੰ ਅਤੇ ਉਸ ਦੀ ਸਾਰੀ ਫ਼ੌਜ ਨੂੰ ਬਾਰਾਕ ਦੇ ਅੱਗੇ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ ਕਿ ਸੀਸਰਾ ਰਥ ਤੋਂ ਹੇਠਾਂ ਉਤਰ ਕੇ ਪੈਦਲ ਭੱਜਿਆ।

ਕਜ਼ਾૃ 4:16 (PANIRV)
Square Portrait Landscape 4K UHD
ਅਤੇ ਬਾਰਾਕ ਨੇ ਪਰਾਈਆਂ ਕੌਮਾਂ ਦੇ ਹਰੋਸ਼ਥ ਤੱਕ ਫ਼ੌਜ ਅਤੇ ਰਥਾਂ ਦਾ ਪਿੱਛਾ ਕੀਤਾ ਅਤੇ ਸੀਸਰਾ ਦੀ ਸਾਰੀ ਫ਼ੌਜ ਤਲਵਾਰ ਨਾਲ ਇਸ ਤਰ੍ਹਾਂ ਮਾਰੀ ਗਈ ਕਿ ਇੱਕ ਵੀ ਨਾ ਬਚਿਆ।

ਕਜ਼ਾૃ 4:17 (PANIRV)
Square Portrait Landscape 4K UHD
ਪਰ ਸੀਸਰਾ ਪੈਦਲ ਭੱਜ ਕੇ ਹੇਬਰ ਕੇਨੀ ਦੀ ਪਤਨੀ ਯਾਏਲ ਦੇ ਤੰਬੂ ਵੱਲ ਗਿਆ, ਕਿਉਂ ਜੋ ਹਾਸੋਰ ਦੇ ਰਾਜਾ ਯਾਬੀਨ ਅਤੇ ਹੇਬਰ ਕੇਨੀ ਦੇ ਘਰਾਣੇ ਵਿੱਚ ਮੇਲ-ਜੋਲ ਸੀ।

ਕਜ਼ਾૃ 4:18 (PANIRV)
Square Portrait Landscape 4K UHD
ਤਦ ਯਾਏਲ ਸੀਸਰਾ ਦੇ ਮਿਲਣ ਨੂੰ ਨਿੱਕਲੀ ਅਤੇ ਉਸ ਨੂੰ ਕਿਹਾ, “ਆਓ ਮਹਾਰਾਜ, ਮੇਰੇ ਘਰ ਆਉ ਅਤੇ ਨਾ ਡਰੋ।” ਜਦ ਉਹ ਤੰਬੂ ਵਿੱਚ ਉਸ ਦੇ ਕੋਲ ਗਿਆ ਤਾਂ ਉਸ ਨੇ ਕੰਬਲ ਨਾਲ ਉਸ ਨੂੰ ਢੱਕ ਦਿੱਤਾ।

ਕਜ਼ਾૃ 4:19 (PANIRV)
Square Portrait Landscape 4K UHD
ਤਾਂ ਸੀਸਰਾ ਨੇ ਉਸ ਨੂੰ ਕਿਹਾ, “ਮੈਨੂੰ ਥੋੜਾ ਜਿਹਾ ਪਾਣੀ ਪਿਲਾ ਕਿਉਂ ਜੋ ਮੈਨੂੰ ਪਿਆਸ ਲੱਗੀ ਹੈ।” ਤਦ ਉਸ ਨੇ ਦੁੱਧ ਦੀ ਇੱਕ ਕਾੜ੍ਹਨੀ ਖੋਲ੍ਹ ਕੇ ਸੀਸਰਾ ਨੂੰ ਦੁੱਧ ਪਿਲਾਇਆ ਅਤੇ ਉਸ ਨੂੰ ਫਿਰ ਢੱਕ ਦਿੱਤਾ।

ਕਜ਼ਾૃ 4:20 (PANIRV)
Square Portrait Landscape 4K UHD
ਫੇਰ ਸੀਸਰਾ ਨੇ ਉਸ ਨੂੰ ਕਿਹਾ, “ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹੀ ਹੋ ਜਾ ਅਤੇ ਜੇਕਰ ਕੋਈ ਆਵੇ ਅਤੇ ਤੈਨੂੰ ਪੁੱਛੇ ਕਿ ਇੱਥੇ ਕੋਈ ਪੁਰਖ ਹੈ? ਤਾਂ ਤੂੰ ਆਖੀਂ, ਨਹੀਂ।”

ਕਜ਼ਾૃ 4:21 (PANIRV)
Square Portrait Landscape 4K UHD
ਇਸ ਤੋਂ ਬਾਅਦ ਹੇਬਰ ਦੀ ਪਤਨੀ ਯਾਏਲ ਨੇ ਤੰਬੂ ਦੀ ਇੱਕ ਕਿੱਲੀ ਚੁੱਕੀ ਅਤੇ ਇੱਕ ਹਥੌੜਾ ਹੱਥ ਵਿੱਚ ਲੈ ਲਿਆ ਅਤੇ ਚੁੱਪ-ਚਾਪ ਉਸ ਦੇ ਕੋਲ ਜਾ ਕੇ ਕਿੱਲੀ ਨੂੰ ਸੀਸਰਾ ਦੀ ਪੁੜਪੁੜੀ ਵਿੱਚ ਵਾੜ ਕੇ ਅਜਿਹਾ ਠੋਕਿਆ ਕਿ ਕਿੱਲੀ ਪਾਰ ਹੋ ਕੇ ਧਰਤੀ ਵਿੱਚ ਜਾ ਕੇ ਖੁੱਭ ਗਈ, ਉਹ ਤਾਂ ਥਕਾਵਟ ਦੇ ਕਾਰਨ ਗਹਿਰੀ ਨੀਂਦ ਵਿੱਚ ਸੁੱਤਾ ਪਿਆ ਸੀ, ਸੋ ਉਹ ਮਰ ਗਿਆ।

ਕਜ਼ਾૃ 4:22 (PANIRV)
Square Portrait Landscape 4K UHD
ਅਤੇ ਵੇਖੋ, ਜਦੋਂ ਬਾਰਾਕ ਸੀਸਰਾ ਦਾ ਪਿੱਛਾ ਕਰਦਾ ਹੋਇਆ ਆਇਆ ਤਾਂ ਯਾਏਲ ਉਸ ਨੂੰ ਮਿਲਣ ਲਈ ਨਿੱਕਲੀ ਅਤੇ ਉਸ ਨੂੰ ਕਿਹਾ, “ਆ ਅਤੇ ਮੈਂ ਤੈਨੂੰ ਉਹ ਪੁਰਖ ਵਿਖਾਵਾਂਗੀ, ਜਿਸ ਨੂੰ ਤੂੰ ਲੱਭਦਾ ਹੈਂ।” ਜਦ ਉਹ ਉਸ ਦੇ ਨਾਲ ਗਿਆ ਤਾਂ ਵੇਖੋ, ਸੀਸਰਾ ਮਰਿਆ ਪਿਆ ਸੀ ਅਤੇ ਕਿੱਲੀ ਉਸ ਦੀ ਪੁੜਪੁੜੀ ਵਿੱਚ ਸੀ।

ਕਜ਼ਾૃ 4:23 (PANIRV)
Square Portrait Landscape 4K UHD
ਇਸ ਤਰ੍ਹਾਂ ਉਸ ਦਿਨ ਪਰਮੇਸ਼ੁਰ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਇਸਰਾਏਲੀਆਂ ਦੇ ਸਾਹਮਣੇ ਹਰਾ ਦਿੱਤਾ

ਕਜ਼ਾૃ 4:24 (PANIRV)
Square Portrait Landscape 4K UHD
ਅਤੇ ਇਸਰਾਏਲੀਆਂ ਦਾ ਹੱਥ ਕਨਾਨ ਦੇ ਰਾਜਾ ਯਾਬੀਨ ਉੱਤੇ ਬਹੁਤ ਤਕੜਾ ਹੋਇਆ, ਇੱਥੋਂ ਤੱਕ ਕਿ ਉਨ੍ਹਾਂ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਨਾਸ ਕਰ ਦਿੱਤਾ।

Available Bible Translations

American Standard Version (ASV)
Judges 4 (ASV) »
King James Version (KJV)
Judges 4 (KJV) »
GOD’S WORD® (GW)
Judges 4 (GW) »
Berean Bible (BSB)
Judges 4 (BSB) »
World English Bible (WEB)
Judges 4 (WEB) »
French Bible (LSG)
Juges 4 (LSG) »
German Bible (LUTH1912)
Richter 4 (LUTH1912) »
Marathi Bible (MARIRV)
शास्ते 4 (MARIRV) »
Hebrew Bible (HEB)
שפטים 4 (HEB) »
Portuguese Bible (BSL)
Juízes 4 (BSL) »
Vietnamese Bible (VIE)
Các Thủ Lãnh 4 (VIE) »
Spanish Bible (RVA)
Jueces 4 (RVA) »
Italian Bible (RIV)
Giudici 4 (RIV) »
Chinese Simplified (CUVS)
士 师 记 4 (CUVS) »
Chinese Traditional (CUVT)
士 師 記 4 (CUVT) »
Albanian Bible (ALB)
Gjyqtarët 4 (ALB) »
Swedish Bible (SV1917)
Domarboken 4 (SV1917) »
Hungarian Bible (KAR)
Bírák 4 (KAR) »
Bulgarian Bible (BULG)
Съдии 4 (BULG) »
Japanese Bible (JPN)
士師記 4 (JPN) »
Norwegian Bible (NORSK)
Dommerne 4 (NORSK) »

ਕਜ਼ਾૃ (PANIRV) Chapter Selection

PANIRV Book Selection List