ਕਜ਼ਾૃ Chapter 9 PANIRV Bible Verse Images

ਕਜ਼ਾૃ 9 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਜ਼ਾૃ 9 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਜ਼ਾૃ 9:1 (PANIRV)
Square Portrait Landscape 4K UHD
ਤਦ ਯਰੁੱਬਆਲ ਦਾ ਪੁੱਤਰ ਅਬੀਮਲਕ ਸ਼ਕਮ ਵਿੱਚ ਆਪਣੇ ਮਾਮਿਆਂ ਦੇ ਕੋਲ ਜਾ ਕੇ ਉਨ੍ਹਾਂ ਨੂੰ ਅਤੇ ਆਪਣੇ ਨਾਨਕੇ ਦੇ ਸਾਰੇ ਘਰਾਣੇ ਨੂੰ ਕਹਿਣ ਲੱਗਾ,

ਕਜ਼ਾૃ 9:2 (PANIRV)
Square Portrait Landscape 4K UHD
“ਸ਼ਕਮ ਦੇ ਸਾਰੇ ਵਾਸੀਆਂ ਦੇ ਕੰਨਾਂ ਵਿੱਚ ਇਹ ਗੱਲ ਪਾਓ, ਤੁਹਾਡੇ ਲਈ ਕੀ ਚੰਗਾ ਹੈ, ਇਹ ਕਿ ਯਰੁੱਬਆਲ ਦੇ ਸੱਤਰ ਪੁੱਤਰ ਤੁਹਾਡੇ ਉੱਤੇ ਰਾਜ ਕਰਨ ਜਾਂ ਇਹ ਕਿ ਸਿਰਫ਼ ਇੱਕ ਹੀ ਰਾਜ ਕਰੇ? ਨਾਲੇ ਇਹ ਵੀ ਯਾਦ ਰੱਖੋ ਕਿ ਮੈਂ ਤੁਹਾਡੇ ਹੀ ਘਰਾਣੇ ਦਾ ਹਾਂ।”

ਕਜ਼ਾૃ 9:3 (PANIRV)
Square Portrait Landscape 4K UHD
ਤਦ ਉਸ ਦੇ ਮਾਮਿਆਂ ਨੇ ਸ਼ਕਮ ਦੇ ਸਾਰੇ ਲੋਕਾਂ ਦੇ ਕੰਨਾਂ ਵਿੱਚ ਇਹ ਗੱਲਾਂ ਪਾ ਦਿੱਤੀਆਂ। ਤਦ ਉਨ੍ਹਾਂ ਦੇ ਮਨ ਅਬੀਮਲਕ ਦੇ ਪਿੱਛੇ ਚੱਲਣ ਲਈ ਰਾਜ਼ੀ ਹੋਏ ਕਿਉਂ ਜੋ ਉਨ੍ਹਾਂ ਨੇ ਕਿਹਾ, “ਇਹ ਸਾਡਾ ਭਰਾ ਹੈ।”

ਕਜ਼ਾૃ 9:4 (PANIRV)
Square Portrait Landscape 4K UHD
ਉਨ੍ਹਾਂ ਨੇ ਬਆਲ ਬਰੀਤ ਦੇ ਮੰਦਰ ਵਿੱਚੋਂ ਸੱਤਰ ਤੋਲੇ ਚਾਂਦੀ ਕੱਢ ਕੇ ਉਸ ਨੂੰ ਦਿੱਤੀ, ਅਤੇ ਉਸ ਦੇ ਨਾਲ ਅਬੀਮਲਕ ਨੇ ਗੁੰਡੇ ਅਤੇ ਲੁੱਚੇ ਲੋਕ ਰੱਖੇ ਜੋ ਉਸ ਦੇ ਪਿੱਛੇ ਹੋ ਗਏ।

ਕਜ਼ਾૃ 9:5 (PANIRV)
Square Portrait Landscape 4K UHD
ਤਦ ਉਸ ਨੇ ਆਫ਼ਰਾਹ ਵਿੱਚ ਆਪਣੇ ਪਿਤਾ ਦੇ ਘਰ ਜਾ ਕੇ ਆਪਣੇ ਸੱਤਰ ਭਰਾਵਾਂ ਨੂੰ ਜੋ ਯਰੁੱਬਆਲ ਦੇ ਪੁੱਤਰ ਸਨ, ਇੱਕ ਹੀ ਪੱਥਰ ਉੱਤੇ ਮਾਰ ਸੁੱਟਿਆ, ਪਰ ਯਰੁੱਬਆਲ ਦਾ ਛੋਟਾ ਪੁੱਤਰ ਯੋਥਾਮ ਲੁੱਕ ਗਿਆ, ਇਸ ਲਈ ਬਚ ਗਿਆ।

ਕਜ਼ਾૃ 9:6 (PANIRV)
Square Portrait Landscape 4K UHD
ਤਦ ਸ਼ਕਮ ਦੇ ਸਾਰੇ ਲੋਕ ਅਤੇ ਬੈਤ ਮਿੱਲੋ ਦਾ ਸਾਰਾ ਟੱਬਰ ਇਕੱਠਾ ਹੋਇਆ ਅਤੇ ਉਨ੍ਹਾਂ ਨੇ ਬਲੂਤ ਦੇ ਥੰਮ੍ਹ ਦੇ ਕੋਲ ਜਿਹੜਾ ਸ਼ਕਮ ਵਿੱਚ ਸੀ, ਜਾ ਕੇ ਅਬੀਮਲਕ ਨੂੰ ਰਾਜਾ ਬਣਾਇਆ।

ਕਜ਼ਾૃ 9:7 (PANIRV)
Square Portrait Landscape 4K UHD
ਜਦ ਇਸ ਦੀ ਖ਼ਬਰ ਯੋਥਾਮ ਨੂੰ ਹੋਈ ਤਾਂ ਉਹ ਜਾ ਕੇ ਗਰਿੱਜ਼ੀਮ ਪਰਬਤ ਦੀ ਚੋਟੀ ਉੱਤੇ ਚੜ੍ਹ ਕੇ ਖੜ੍ਹਾ ਹੋ ਗਿਆ ਅਤੇ ਉੱਚੀ ਅਵਾਜ਼ ਨਾਲ ਬੋਲ ਕੇ ਉਨ੍ਹਾਂ ਨੂੰ ਕਹਿਣ ਲੱਗਾ, “ਹੇ ਸ਼ਕਮ ਦੇ ਲੋਕੋ, ਮੇਰੀ ਸੁਣੋ ਤਾਂ ਜੋ ਪਰਮੇਸ਼ੁਰ ਤੁਹਾਡੀ ਵੀ ਸੁਣੇ।

ਕਜ਼ਾૃ 9:8 (PANIRV)
Square Portrait Landscape 4K UHD
ਇੱਕ ਵਾਰੀ ਰੁੱਖ ਆਪਣੇ ਉੱਤੇ ਰਾਜੇ ਦਾ ਮਸਹ ਕਰਨ ਲਈ ਨਿੱਕਲੇ, ਇਸ ਲਈ ਉਨ੍ਹਾਂ ਨੇ ਜ਼ੈਤੂਨ ਦੇ ਰੁੱਖ ਨੂੰ ਜਾ ਕੇ ਕਿਹਾ, ਤੂੰ ਸਾਡਾ ਰਾਜਾ ਬਣ

ਕਜ਼ਾૃ 9:9 (PANIRV)
Square Portrait Landscape 4K UHD
ਤਦ ਜ਼ੈਤੂਨ ਦੇ ਰੁੱਖ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੀ ਚਿਕਨਾਈ ਨੂੰ ਜਿਸ ਦੇ ਨਾਲ ਪਰਮੇਸ਼ੁਰ ਅਤੇ ਮਨੁੱਖ ਦਾ ਆਦਰ ਕੀਤਾ ਜਾਂਦਾ ਹੈ ਛੱਡ ਦਿਆਂ, ਅਤੇ ਜਾ ਕੇ ਰੁੱਖਾਂ ਉੱਤੇ ਝੁੱਲਦਾ ਫਿਰਾਂ?’

ਕਜ਼ਾૃ 9:10 (PANIRV)
Square Portrait Landscape 4K UHD
ਤਾਂ ਰੁੱਖਾਂ ਨੇ ਹੰਜ਼ੀਰ ਦੇ ਰੁੱਖ ਨੂੰ ਕਿਹਾ, ‘ਆ, ਤੂੰ ਸਾਡਾ ਰਾਜਾ ਬਣ।’

ਕਜ਼ਾૃ 9:11 (PANIRV)
Square Portrait Landscape 4K UHD
ਪਰ ਹੰਜ਼ੀਰ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੀ ਮਿਠਾਸ ਅਤੇ ਆਪਣਾ ਚੰਗਾ ਫਲ ਛੱਡ ਦਿਆਂ ਅਤੇ ਰੁੱਖਾਂ ਉੱਤੇ ਝੁੱਲਦਾ ਫਿਰਾਂ?’

ਕਜ਼ਾૃ 9:12 (PANIRV)
Square Portrait Landscape 4K UHD
ਤਦ ਰੁੱਖਾਂ ਨੇ ਅੰਗੂਰੀ ਵੇਲ ਨੂੰ ਆਖਿਆ, ‘ਚੱਲ ਤੂੰ ਸਾਡਾ ਰਾਜਾ ਬਣ।’

ਕਜ਼ਾૃ 9:13 (PANIRV)
Square Portrait Landscape 4K UHD
ਤਾਂ ਅੰਗੂਰੀ ਵੇਲ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੇ ਰਸ ਨੂੰ ਜਿਸ ਦੇ ਨਾਲ ਪਰਮੇਸ਼ੁਰ ਤੇ ਮਨੁੱਖ ਖੁਸ਼ ਹੁੰਦੇ ਹਨ ਛੱਡ ਦਿਆਂ, ਅਤੇ ਰੁੱਖਾਂ ਉੱਤੇ ਜਾ ਕੇ ਝੁੱਲਦੀ ਫਿਰਾਂ?’

ਕਜ਼ਾૃ 9:14 (PANIRV)
Square Portrait Landscape 4K UHD
ਤਦ ਉਨ੍ਹਾਂ ਸਾਰਿਆਂ ਰੁੱਖਾਂ ਨੇ ਕੰਡਿਆਲੀ ਝਾੜੀ ਨੂੰ ਕਿਹਾ, ‘ਭਈ ਚੱਲ ਤੂੰ ਸਾਡਾ ਰਾਜਾ ਬਣ!’

ਕਜ਼ਾૃ 9:15 (PANIRV)
Square Portrait Landscape 4K UHD
ਤਦ ਕੰਡਿਆਲੀ ਝਾੜੀ ਨੇ ਰੁੱਖਾਂ ਨੂੰ ਕਿਹਾ, ‘ਜੇ ਤੁਸੀਂ ਸੱਚ-ਮੁੱਚ ਮੈਨੂੰ ਮਸਹ ਕਰ ਕੇ ਆਪਣਾ ਰਾਜਾ ਬਣਾਉਂਦੇ ਹੋ, ਤਾਂ ਆ ਕੇ ਮੇਰੀ ਛਾਂ ਦੇ ਹੇਠ ਆਸਰਾ ਲਉ, ਪਰ ਜੇ ਨਹੀਂ ਤਾਂ ਕੰਡਿਆਲੀ ਝਾੜੀ ਵਿੱਚੋਂ ਇੱਕ ਅੱਗ ਨਿੱਕਲੇ ਅਤੇ ਲਬਾਨੋਨ ਦੇ ਦਿਆਰਾਂ ਨੂੰ ਭਸਮ ਕਰ ਦੇਵੇ!’

ਕਜ਼ਾૃ 9:16 (PANIRV)
Square Portrait Landscape 4K UHD
“ਇਸ ਲਈ ਹੁਣ ਜੇ ਤੁਸੀਂ ਸਚਿਆਈ ਅਤੇ ਖਰਿਆਈ ਨਾਲ ਅਬੀਮਲਕ ਨੂੰ ਆਪਣਾ ਰਾਜਾ ਬਣਾਇਆ ਹੈ, ਅਤੇ ਜੇ ਕਦੀ ਤੁਸੀਂ ਯਰੁੱਬਆਲ ਅਤੇ ਉਸ ਦੇ ਘਰਾਣੇ ਨਾਲ ਭਲਿਆਈ ਕੀਤੀ, ਅਤੇ ਉਸ ਨਾਲ ਉਸ ਦੇ ਕੰਮਾਂ ਦੇ ਅਨੁਸਾਰ ਚੰਗਾ ਵਰਤਾਉ ਕੀਤਾ ਹੈ ਤਾਂ ਤੁਹਾਡਾ ਭਲਾ ਹੋਵੇ,

ਕਜ਼ਾૃ 9:17 (PANIRV)
Square Portrait Landscape 4K UHD
ਕਿਉਂ ਜੋ ਮੇਰਾ ਪਿਤਾ ਤੁਹਾਡੇ ਲਈ ਲੜਿਆ ਅਤੇ ਆਪਣੀ ਜਾਨ ਨੂੰ ਤਲੀ ਉੱਤੇ ਰੱਖ ਕੇ ਤੁਹਾਨੂੰ ਮਿਦਯਾਨ ਦੇ ਹੱਥੋਂ ਛੁਡਾਇਆ,

ਕਜ਼ਾૃ 9:18 (PANIRV)
Square Portrait Landscape 4K UHD
ਪਰ ਅੱਜ ਤੁਸੀਂ ਮੇਰੇ ਪਿਤਾ ਦੇ ਘਰਾਣੇ ਦੇ ਵਿਰੁੱਧ ਹੱਥ ਚਲਾ ਕੇ ਉਸ ਦੇ ਸੱਤਰ ਪੁੱਤਰਾਂ ਨੂੰ ਇੱਕ ਹੀ ਪੱਥਰ ਉੱਤੇ ਵੱਢ ਸੁੱਟਿਆ ਅਤੇ ਉਸ ਦੀ ਦਾਸੀ ਦੇ ਪੁੱਤਰ ਅਬੀਮਲਕ ਨੂੰ ਸ਼ਕਮ ਦੇ ਲੋਕਾਂ ਉੱਤੇ ਰਾਜਾ ਬਣਾਇਆ, ਇਸ ਲਈ ਜੋ ਉਹ ਤੁਹਾਡਾ ਭਰਾ ਹੈ।

ਕਜ਼ਾૃ 9:19 (PANIRV)
Square Portrait Landscape 4K UHD
ਇਸ ਲਈ ਜੇਕਰ ਤੁਸੀਂ ਅੱਜ ਦੇ ਦਿਨ ਸਚਿਆਈ ਅਤੇ ਖਰਿਆਈ ਨਾਲ ਯਰੁੱਬਆਲ ਅਤੇ ਉਸ ਦੇ ਘਰਾਣੇ ਨਾਲ ਵਰਤਾਉ ਕੀਤਾ ਹੈ ਤਾਂ ਤੁਸੀਂ ਅਬੀਮਲਕ ਨਾਲ ਅਨੰਦ ਰਹੋ, ਅਤੇ ਉਹ ਵੀ ਤੁਹਾਡੇ ਨਾਲ ਅਨੰਦ ਰਹੇ,

ਕਜ਼ਾૃ 9:20 (PANIRV)
Square Portrait Landscape 4K UHD
ਪਰ ਜੇ ਨਹੀਂ, ਤਾਂ ਅਬੀਮਲਕ ਤੋਂ ਇੱਕ ਅੱਗ ਨਿੱਕਲੇ ਅਤੇ ਸ਼ਕਮ ਦੇ ਲੋਕਾਂ ਨੂੰ ਅਤੇ ਮਿੱਲੋ ਦੀ ਸੰਤਾਨ ਨੂੰ ਭਸਮ ਕਰ ਦੇਵੇ! ਅਤੇ ਸ਼ਕਮ ਦੇ ਲੋਕਾਂ ਅਤੇ ਮਿੱਲੋ ਦੀ ਸੰਤਾਨ ਵੱਲੋਂ ਵੀ ਅਜਿਹੀ ਹੀ ਅੱਗ ਨਿੱਕਲੇ ਅਤੇ ਅਬੀਮਲਕ ਨੂੰ ਭਸਮ ਕਰ ਦੇਵੇ!”

ਕਜ਼ਾૃ 9:21 (PANIRV)
Square Portrait Landscape 4K UHD
ਤਦ ਯੋਥਾਮ ਉੱਥੋਂ ਭੱਜ ਗਿਆ ਅਤੇ ਆਪਣੇ ਭਰਾ ਅਬੀਮਲਕ ਦੇ ਡਰ ਦੇ ਕਾਰਨ ਬਏਰ ਨੂੰ ਜਾ ਕੇ ਉੱਥੇ ਹੀ ਰਹਿਣ ਲੱਗਾ।

ਕਜ਼ਾૃ 9:22 (PANIRV)
Square Portrait Landscape 4K UHD
ਅਬੀਮਲਕ ਨੇ ਇਸਰਾਏਲੀਆਂ ਉੱਤੇ ਤਿੰਨ ਸਾਲ ਤੱਕ ਰਾਜ ਕੀਤਾ।

ਕਜ਼ਾૃ 9:23 (PANIRV)
Square Portrait Landscape 4K UHD
ਤਦ ਪਰਮੇਸ਼ੁਰ ਨੇ ਅਬੀਮਲਕ ਅਤੇ ਸ਼ਕਮ ਦੇ ਲੋਕਾਂ ਦੇ ਵਿਚਕਾਰ ਇੱਕ ਦੁਸ਼ਟ-ਆਤਮਾ ਭੇਜ ਦਿੱਤਾ ਅਤੇ ਸ਼ਕਮ ਦੇ ਵਾਸੀ ਅਬੀਮਲਕ ਨਾਲ ਧੋਖਾ ਕਰਨ ਲੱਗੇ,

ਕਜ਼ਾૃ 9:24 (PANIRV)
Square Portrait Landscape 4K UHD
ਤਾਂ ਜੋ ਉਹ ਜ਼ੁਲਮ ਜਿਹੜਾ ਯਰੁੱਬਆਲ ਦੇ ਸੱਤਰ ਪੁੱਤਰਾਂ ਨਾਲ ਹੋਇਆ ਸੀ ਮੁੜ ਕੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਭਰਾ ਅਬੀਮਲਕ ਦੇ ਸਿਰ ਉੱਤੇ ਆ ਪਵੇ, ਜਿਸ ਨੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਸ਼ਕਮ ਦੇ ਵਾਸੀਆਂ ਦੇ ਸਿਰ ਉੱਤੇ ਵੀ ਜਿਨ੍ਹਾਂ ਨੇ ਉਸ ਦੇ ਭਰਾਵਾਂ ਨੂੰ ਮਾਰਨ ਵਿੱਚ ਉਸ ਦੀ ਸਹਾਇਤਾ ਕੀਤੀ ਸੀ।

ਕਜ਼ਾૃ 9:25 (PANIRV)
Square Portrait Landscape 4K UHD
ਅਤੇ ਸ਼ਕਮ ਦੇ ਲੋਕਾਂ ਨੇ ਪਰਬਤ ਦੀਆਂ ਚੋਟੀਆਂ ਉੱਤੇ ਉਸ ਨੂੰ ਫੜਨ ਲਈ ਘਾਤ ਲਾਉਣ ਵਾਲੇ ਬਿਠਾਏ, ਜੋ ਉਸ ਰਸਤੇ ਤੋਂ ਲੰਘਣ ਵਾਲੇ ਸਾਰੇ ਲੋਕਾਂ ਨੂੰ ਲੁੱਟਦੇ ਸਨ, ਅਤੇ ਅਬੀਮਲਕ ਨੂੰ ਇਸ ਗੱਲ ਦੀ ਖ਼ਬਰ ਹੋਈ।

ਕਜ਼ਾૃ 9:26 (PANIRV)
Square Portrait Landscape 4K UHD
ਤਦ ਅਬਦ ਦਾ ਪੁੱਤਰ ਗਆਲ ਆਪਣੇ ਭਰਾਵਾਂ ਨਾਲ ਸ਼ਕਮ ਵਿੱਚ ਆਇਆ ਅਤੇ ਸ਼ਕਮ ਦੇ ਲੋਕਾਂ ਨੇ ਉਸ ਦੇ ਉੱਤੇ ਭਰੋਸਾ ਕੀਤਾ।

ਕਜ਼ਾૃ 9:27 (PANIRV)
Square Portrait Landscape 4K UHD
ਫਿਰ ਉਨ੍ਹਾਂ ਨੇ ਖੇਤ ਵਿੱਚ ਜਾ ਕੇ ਆਪਣੇ ਅੰਗੂਰਾਂ ਦੇ ਬਾਗ਼ਾਂ ਦਾ ਫਲ ਤੋੜਿਆ ਅਤੇ ਅੰਗੂਰਾਂ ਨੂੰ ਨਿਚੋੜ ਕੇ ਅਨੰਦ ਕੀਤਾ ਅਤੇ ਆਪਣੇ ਦੇਵਤੇ ਦੇ ਮੰਦਰ ਵਿੱਚ ਜਾ ਕੇ ਖਾਧਾ ਅਤੇ ਪੀਤਾ ਅਤੇ ਅਬੀਮਲਕ ਨੂੰ ਸਰਾਪ ਦੇਣ ਲੱਗੇ।

ਕਜ਼ਾૃ 9:28 (PANIRV)
Square Portrait Landscape 4K UHD
ਤਦ ਅਬਦ ਦੇ ਪੁੱਤਰ ਗਆਲ ਨੇ ਕਿਹਾ, “ਅਬੀਮਲਕ ਹੈ ਕੌਣ ਅਤੇ ਸ਼ਕਮ ਕੌਣ ਹੈ, ਕਿ ਅਸੀਂ ਉਸ ਦੀ ਸੇਵਾ ਕਰੀਏ? ਭਲਾ, ਉਹ ਯਰੁੱਬਆਲ ਦਾ ਪੁੱਤਰ ਨਹੀਂ ਅਤੇ ਜ਼ਬੂਲ ਉਸ ਦਾ ਹਾਕਮ ਨਹੀਂ? ਤੁਸੀਂ ਸ਼ਕਮ ਦੇ ਪਿਤਾ ਹਮੋਰ ਦੇ ਲੋਕਾਂ ਦੀ ਤਾਂ ਸੇਵਾ ਕਰੋ। ਪਰ ਅਸੀਂ ਉਸ ਦੀ ਸੇਵਾ ਕਿਉਂ ਕਰੀਏ?

ਕਜ਼ਾૃ 9:29 (PANIRV)
Square Portrait Landscape 4K UHD
ਭਲਾ ਹੁੰਦਾ ਜੇ ਕਦੀ ਇਹ ਲੋਕ ਮੇਰੇ ਵੱਸ ਵਿੱਚ ਹੁੰਦੇ! ਤਾਂ ਮੈਂ ਅਬੀਮਲਕ ਨੂੰ ਇੱਕ ਪਾਸੇ ਕਰ ਦਿੰਦਾ।” ਫਿਰ ਉਸ ਨੇ ਅਬੀਮਲਕ ਨੂੰ ਕਿਹਾ, “ਤੂੰ ਆਪਣੀ ਫੌਜ ਨੂੰ ਵਧਾ ਅਤੇ ਨਿੱਕਲ ਆ!”

ਕਜ਼ਾૃ 9:30 (PANIRV)
Square Portrait Landscape 4K UHD
ਜਦ ਜ਼ਬੂਲ ਨੇ ਜੋ ਨਗਰ ਦਾ ਹਾਕਮ ਸੀ, ਅਬਦ ਦੇ ਪੁੱਤਰ ਗਆਲ ਦੀਆਂ ਇਹ ਗੱਲਾਂ ਸੁਣੀਆਂ ਤਾਂ ਉਸ ਦਾ ਕ੍ਰੋਧ ਭੜਕ ਗਿਆ।

ਕਜ਼ਾૃ 9:31 (PANIRV)
Square Portrait Landscape 4K UHD
ਅਤੇ ਉਸ ਨੇ ਚਲਾਕੀ ਨਾਲ ਅਬੀਮਲਕ ਕੋਲ ਸੰਦੇਸ਼-ਵਾਹਕ ਭੇਜ ਕੇ ਕਿਹਾ, “ਅਬਦ ਦਾ ਪੁੱਤਰ ਗਆਲ ਆਪਣੇ ਭਰਾਵਾਂ ਦੇ ਨਾਲ ਸ਼ਕਮ ਵਿੱਚ ਆਇਆ ਹੈ ਅਤੇ ਵੇਖ, ਉਹ ਤੇਰੇ ਵਿਰੁੱਧ ਨਗਰ ਨੂੰ ਭੜਕਾਉਂਦੇ ਹਨ।

ਕਜ਼ਾૃ 9:32 (PANIRV)
Square Portrait Landscape 4K UHD
ਹੁਣ ਤੂੰ ਆਪਣੇ ਲੋਕਾਂ ਨਾਲ ਰਾਤ ਨੂੰ ਉੱਠ ਅਤੇ ਮੈਦਾਨ ਵਿੱਚ ਘਾਤ ਲਾ ਕੇ ਬੈਠ,

ਕਜ਼ਾૃ 9:33 (PANIRV)
Square Portrait Landscape 4K UHD
ਅਤੇ ਸਵੇਰੇ ਸੂਰਜ ਚੜ੍ਹਦੇ ਹੀ ਤੂੰ ਉੱਠ ਕੇ ਇਸ ਨਗਰ ਉੱਤੇ ਹਮਲਾ ਕਰ ਅਤੇ ਵੇਖ, ਜਦ ਉਹ ਆਪਣੇ ਲੋਕਾਂ ਨਾਲ ਤੇਰਾ ਸਾਹਮਣਾ ਕਰਨ ਨੂੰ ਨਿੱਕਲੇ ਤਾਂ ਜੋ ਕੁਝ ਤੇਰੇ ਤੋਂ ਹੋ ਸਕੇ, ਤੂੰ ਉਨ੍ਹਾਂ ਨਾਲ ਕਰੀਂ!”

ਕਜ਼ਾૃ 9:34 (PANIRV)
Square Portrait Landscape 4K UHD
ਤਦ ਅਬੀਮਲਕ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਰਾਤ ਨੂੰ ਉੱਠੇ ਅਤੇ ਚਾਰ ਟੋਲੀਆਂ ਬਣਾ ਕੇ ਸ਼ਕਮ ਦੇ ਸਾਹਮਣੇ ਘਾਤ ਲਾ ਕੇ ਬੈਠ ਗਏ।

ਕਜ਼ਾૃ 9:35 (PANIRV)
Square Portrait Landscape 4K UHD
ਅਤੇ ਅਬਦ ਦਾ ਪੁੱਤਰ ਗਆਲ ਬਾਹਰ ਜਾ ਕੇ ਨਗਰ ਦੇ ਫਾਟਕ ਵਿੱਚ ਖੜ੍ਹਾ ਹੋਇਆ, ਤਦ ਅਬੀਮਲਕ ਆਪਣੇ ਲੋਕਾਂ ਨਾਲ ਘਾਤ ਵਿੱਚੋਂ ਬਾਹਰ ਨਿੱਕਲਿਆ।

ਕਜ਼ਾૃ 9:36 (PANIRV)
Square Portrait Landscape 4K UHD
ਜਦ ਗਆਲ ਨੇ ਲੋਕਾਂ ਨੂੰ ਵੇਖਿਆ ਤਾਂ ਉਸ ਨੇ ਜ਼ਬੂਲ ਨੂੰ ਕਿਹਾ, “ਵੇਖ, ਪਹਾੜਾਂ ਦੀਆਂ ਚੋਟੀਆਂ ਉੱਤੋਂ ਲੋਕ ਉਤਰਦੇ ਹਨ!” ਜ਼ਬੂਲ ਨੇ ਉਸ ਨੂੰ ਕਿਹਾ, “ਇਹ ਤਾਂ ਪਹਾੜਾਂ ਦੇ ਪਰਛਾਂਵੇ ਹਨ, ਜਿਹੜੇ ਤੁਹਾਨੂੰ ਮਨੁੱਖਾਂ ਵਾਂਗੂੰ ਦਿੱਸਦੇ ਹਨ।”

ਕਜ਼ਾૃ 9:37 (PANIRV)
Square Portrait Landscape 4K UHD
ਤਦ ਗਆਲ ਨੇ ਫੇਰ ਕਿਹਾ, “ਵੇਖ, ਮੈਦਾਨ ਦੇ ਵਿੱਚੋਂ ਦੀ ਲੋਕ ਹੇਠਾਂ ਨੂੰ ਉਤਰੇ ਆਉਂਦੇ ਹਨ ਅਤੇ ਇੱਕ ਟੋਲੀ ਮਾਓਨਾਨੀਮ ਦੇ ਬਲੂਤ ਦੇ ਰੁੱਖ ਵੱਲੋਂ ਆਉਂਦੀ ਹੈ।”

ਕਜ਼ਾૃ 9:38 (PANIRV)
Square Portrait Landscape 4K UHD
ਤਾਂ ਜ਼ਬੂਲ ਨੇ ਉਸ ਨੂੰ ਕਿਹਾ, “ਹੁਣ ਤੇਰੀਆਂ ਉਹ ਵੱਡੀਆਂ-ਵੱਡੀਆਂ ਗੱਲਾਂ ਕਿੱਥੇ ਹਨ, ਜਦ ਤੂੰ ਕਿਹਾ ਸੀ ਕਿ ਅਬੀਮਲਕ ਕੌਣ ਹੈ ਜੋ ਅਸੀਂ ਉਸ ਦੀ ਸੇਵਾ ਕਰੀਏ? ਭਲਾ, ਇਹ ਉਹ ਲੋਕ ਨਹੀਂ ਜਿਨ੍ਹਾਂ ਦਾ ਤੁਸੀਂ ਮਖ਼ੌਲ ਉਡਾਇਆ ਸੀ? ਇਸ ਲਈ ਹੁਣ ਬਾਹਰ ਜਾ ਕੇ ਉਨ੍ਹਾਂ ਨਾਲ ਲੜਾਈ ਕਰ!”

ਕਜ਼ਾૃ 9:39 (PANIRV)
Square Portrait Landscape 4K UHD
ਤਦ ਗਆਲ ਸ਼ਕਮ ਦੇ ਲੋਕਾਂ ਦੇ ਅੱਗੇ ਬਾਹਰ ਨਿੱਕਲ ਕੇ ਅਬੀਮਲਕ ਨਾਲ ਲੜਿਆ।

ਕਜ਼ਾૃ 9:40 (PANIRV)
Square Portrait Landscape 4K UHD
ਉਹ ਅਬੀਮਲਕ ਦੇ ਅੱਗਿਓਂ ਭੱਜਿਆ ਅਤੇ ਅਬੀਮਲਕ ਨੇ ਉਸ ਦਾ ਪਿੱਛਾ ਕੀਤਾ, ਅਤੇ ਨਗਰ ਦੇ ਫਾਟਕ ਤੱਕ ਭੱਜਦਿਆਂ ਬਹੁਤ ਸਾਰੇ ਜ਼ਖਮੀ ਹੋ ਗਏ।

ਕਜ਼ਾૃ 9:41 (PANIRV)
Square Portrait Landscape 4K UHD
ਤਦ ਅਬੀਮਲਕ ਅਰੂਮਾਹ ਦੇ ਵਿੱਚ ਜਾ ਕੇ ਰਹਿਣ ਲੱਗਾ ਅਤੇ ਜ਼ਬੂਲ ਨੇ ਗਆਲ ਨੂੰ ਅਤੇ ਉਸ ਦੇ ਭਰਾਵਾਂ ਨੂੰ ਕੱਢ ਦਿੱਤਾ ਅਤੇ ਸ਼ਕਮ ਵਿੱਚ ਨਾ ਰਹਿਣ ਦਿੱਤਾ।

ਕਜ਼ਾૃ 9:42 (PANIRV)
Square Portrait Landscape 4K UHD
ਅਗਲੇ ਦਿਨ ਅਜਿਹਾ ਹੋਇਆ ਕਿ ਲੋਕ ਮੈਦਾਨ ਵਿੱਚ ਨਿੱਕਲ ਗਏ ਅਤੇ ਅਬੀਮਲਕ ਨੂੰ ਇਸ ਦੀ ਖ਼ਬਰ ਹੋਈ।

ਕਜ਼ਾૃ 9:43 (PANIRV)
Square Portrait Landscape 4K UHD
ਤਾਂ ਉਸ ਨੇ ਆਪਣੇ ਲੋਕਾਂ ਨੂੰ ਲੈ ਕੇ ਉਨ੍ਹਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਮੈਦਾਨ ਵਿੱਚ ਘਾਤ ਲਾ ਕੇ ਬੈਠਾ ਗਿਆ, ਅਤੇ ਜਦ ਉਸ ਨੇ ਵੇਖਿਆ ਕਿ ਲੋਕ ਨਗਰ ਤੋਂ ਨਿੱਕਲਦੇ ਹਨ ਤਦ ਉਨ੍ਹਾਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਮਾਰ ਲਿਆ

ਕਜ਼ਾૃ 9:44 (PANIRV)
Square Portrait Landscape 4K UHD
ਅਤੇ ਅਬੀਮਲਕ ਆਪਣੇ ਨਾਲ ਦੀਆਂ ਟੋਲੀਆਂ ਨਾਲ ਅੱਗੇ ਭੱਜ ਕੇ ਨਗਰ ਦੇ ਫਾਟਕ ਵਿੱਚ ਖੜ੍ਹਾ ਹੋ ਗਿਆ, ਅਤੇ ਦੋ ਟੋਲੀਆਂ ਨੇ ਉਨ੍ਹਾਂ ਸਾਰਿਆਂ ਉੱਤੇ ਜਿਹੜੇ ਮੈਦਾਨ ਵਿੱਚ ਸਨ, ਹਮਲਾ ਕਰ ਕੇ ਉਨ੍ਹਾਂ ਨੂੰ ਮਾਰ ਦਿੱਤਾ।

ਕਜ਼ਾૃ 9:45 (PANIRV)
Square Portrait Landscape 4K UHD
ਅਬੀਮਲਕ ਸਾਰਾ ਦਿਨ ਨਗਰ ਨਾਲ ਲੜਦਾ ਰਿਹਾ ਅਤੇ ਉਸ ਨੂੰ ਜਿੱਤ ਲਿਆ ਅਤੇ ਨਗਰ ਦੇ ਲੋਕਾਂ ਨੂੰ ਮਾਰ ਸੁੱਟਿਆ ਅਤੇ ਨਗਰ ਨੂੰ ਢਾਹ ਦਿੱਤਾ ਅਤੇ ਉਸ ਦੇ ਉੱਤੇ ਲੂਣ ਖਿੰਡਾ ਦਿੱਤਾ।

ਕਜ਼ਾૃ 9:46 (PANIRV)
Square Portrait Landscape 4K UHD
ਜਦ ਸ਼ਕਮ ਦੇ ਬੁਰਜ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੇ ਇਹ ਸੁਣਿਆ ਤਾਂ ਉਹ ਏਲਬਰੀਥ ਦੇਵਤੇ ਦੇ ਮੰਦਰ ਦੇ ਗੜ੍ਹ ਵਿੱਚ ਜਾ ਵੜੇ।

ਕਜ਼ਾૃ 9:47 (PANIRV)
Square Portrait Landscape 4K UHD
ਜਦ ਇਸ ਦੀ ਖ਼ਬਰ ਅਬੀਮਲਕ ਨੂੰ ਹੋਈ ਕਿ ਸ਼ਕਮ ਦੇ ਬੁਰਜ ਦੇ ਸਭ ਲੋਕ ਇਕੱਠੇ ਹੋਏ ਹਨ,

ਕਜ਼ਾૃ 9:48 (PANIRV)
Square Portrait Landscape 4K UHD
ਤਦ ਅਬੀਮਲਕ ਆਪਣੇ ਨਾਲ ਦੇ ਸਾਰੇ ਲੋਕਾਂ ਨਾਲ ਸਲਮੋਨ ਦੇ ਪਰਬਤ ਉੱਤੇ ਚੜ੍ਹ ਗਿਆ ਅਤੇ ਆਪਣੇ ਹੱਥ ਵਿੱਚ ਕੁਹਾੜਾ ਫੜ੍ਹ ਕੇ ਰੁੱਖਾਂ ਵਿੱਚੋਂ ਇੱਕ ਟਾਹਣੀ ਵੱਢੀ ਅਤੇ ਉਸ ਨੂੰ ਚੁੱਕ ਕੇ ਆਪਣੇ ਮੋਢੇ ਉੱਤੇ ਰੱਖ ਲਿਆ ਅਤੇ ਆਪਣੇ ਨਾਲ ਦੇ ਲੋਕਾਂ ਨੂੰ ਕਿਹਾ, “ਜੋ ਕੁਝ ਤੁਸੀਂ ਮੈਨੂੰ ਕਰਦਿਆਂ ਵੇਖਿਆ ਹੈ, ਤੁਸੀਂ ਵੀ ਛੇਤੀ ਨਾਲ ਉਸੇ ਤਰ੍ਹਾਂ ਹੀ ਕਰੋ!”

ਕਜ਼ਾૃ 9:49 (PANIRV)
Square Portrait Landscape 4K UHD
ਤਦ ਉਨ੍ਹਾਂ ਸਾਰਿਆਂ ਲੋਕਾਂ ਨੇ ਵੀ ਇੱਕ-ਇੱਕ ਟਾਹਣੀ ਵੱਢ ਲਈ, ਅਤੇ ਅਬੀਮਲਕ ਦੇ ਪਿੱਛੇ ਚੱਲੇ ਅਤੇ ਉਨ੍ਹਾਂ ਨੂੰ ਗੜ੍ਹ ਦੇ ਕੋਲ ਸੁੱਟ ਕੇ ਅੱਗ ਲਾ ਦਿੱਤੀ, ਤਦ ਸ਼ਕਮ ਦੇ ਬੁਰਜ ਵਿੱਚ ਸਾਰੇ ਪੁਰਖ ਅਤੇ ਇਸਤਰੀਆਂ ਜੋ ਇੱਕ ਹਜ਼ਾਰ ਦੇ ਲੱਗਭੱਗ ਸਨ, ਮਰ ਗਏ।

ਕਜ਼ਾૃ 9:50 (PANIRV)
Square Portrait Landscape 4K UHD
ਫੇਰ ਅਬੀਮਲਕ ਤੇਬੇਸ ਨੂੰ ਗਿਆ ਅਤੇ ਤੇਬੇਸ ਦੇ ਸਾਹਮਣੇ ਤੰਬੂ ਲਾ ਕੇ ਉਸ ਨੂੰ ਜਿੱਤ ਲਿਆ।

ਕਜ਼ਾૃ 9:51 (PANIRV)
Square Portrait Landscape 4K UHD
ਪਰ ਉਸ ਨਗਰ ਦੇ ਵਿੱਚ ਇੱਕ ਵੱਡਾ ਪੱਕਾ ਬੁਰਜ ਸੀ, ਇਸ ਲਈ ਸਾਰੇ ਪੁਰਖ ਅਤੇ ਇਸਤਰੀਆਂ ਅਤੇ ਸ਼ਹਿਰ ਦੇ ਵਾਸੀ ਸਾਰੇ ਭੱਜ ਕੇ ਉਸ ਦੇ ਵਿੱਚ ਜਾ ਵੜੇ ਅਤੇ ਦਰਵਾਜ਼ਾ ਬੰਦ ਕਰਕੇ ਬੁਰਜ ਦੀ ਛੱਤ ਉੱਤੇ ਚੜ੍ਹ ਗਏ।

ਕਜ਼ਾૃ 9:52 (PANIRV)
Square Portrait Landscape 4K UHD
ਤਦ ਅਬੀਮਲਕ ਬੁਰਜ ਦੇ ਕੋਲ ਜਾ ਕੇ ਉਸ ਦੇ ਨਾਲ ਲੜਿਆ, ਅਤੇ ਉਸ ਨੂੰ ਸਾੜਨ ਲਈ ਬੁਰਜ ਦੇ ਦਰਵਾਜ਼ੇ ਦੇ ਨੇੜੇ ਪਹੁੰਚਿਆ।

ਕਜ਼ਾૃ 9:53 (PANIRV)
Square Portrait Landscape 4K UHD
ਤਦ ਕਿਸੇ ਇਸਤਰੀ ਨੇ ਚੱਕੀ ਦਾ ਉੱਪਰਲਾ ਪੁੜ ਅਬੀਮਲਕ ਦੇ ਸਿਰ ਉੱਤੇ ਸੁੱਟ ਦਿੱਤਾ ਅਤੇ ਉਸ ਦਾ ਸਿਰ ਫੱਟ ਗਿਆ।

ਕਜ਼ਾૃ 9:54 (PANIRV)
Square Portrait Landscape 4K UHD
ਤਦ ਉਸ ਨੇ ਝੱਟ ਆਪਣੇ ਹਥਿਆਰ ਚੁੱਕਣ ਵਾਲੇ ਜੁਆਨ ਨੂੰ ਬੁਲਾ ਕੇ ਕਿਹਾ, “ਆਪਣੀ ਤਲਵਾਰ ਖਿੱਚ ਕੇ ਮੈਨੂੰ ਮਾਰ ਦੇ, ਮੇਰੇ ਬਾਰੇ ਕੋਈ ਇਹ ਨਾ ਕਹੇ ਕਿ ਉਸ ਨੂੰ ਇੱਕ ਇਸਤਰੀ ਨੇ ਮਾਰ ਸੁੱਟਿਆ!” ਤਦ ਉਸ ਜੁਆਨ ਨੇ ਤਲਵਾਰ ਨਾਲ ਉਸ ਨੂੰ ਵਿੰਨ੍ਹ ਦਿੱਤਾ ਅਤੇ ਉਹ ਮਰ ਗਿਆ।

ਕਜ਼ਾૃ 9:55 (PANIRV)
Square Portrait Landscape 4K UHD
ਜਦੋਂ ਇਸਰਾਏਲੀਆਂ ਨੇ ਵੇਖਿਆ ਕਿ ਅਬੀਮਲਕ ਮਰ ਗਿਆ ਹੈ ਤਾਂ ਸਾਰੇ ਆਪੋ ਆਪਣੇ ਘਰਾਂ ਨੂੰ ਚਲੇ ਗਏ।

ਕਜ਼ਾૃ 9:56 (PANIRV)
Square Portrait Landscape 4K UHD
ਇਸ ਤਰ੍ਹਾਂ ਪਰਮੇਸ਼ੁਰ ਨੇ ਅਬੀਮਲਕ ਦੀ ਉਸ ਬੁਰਿਆਈ ਨੂੰ ਜੋ ਉਸ ਨੇ ਆਪਣੇ ਸੱਤਰ ਭਰਾਵਾਂ ਨੂੰ ਮਾਰ ਕੇ ਆਪਣੇ ਪਿਤਾ ਦੇ ਨਾਲ ਕੀਤੀ ਸੀ, ਉਸ ਦੇ ਸਿਰ ਉੱਤੇ ਮੋੜ ਦਿੱਤਾ,

ਕਜ਼ਾૃ 9:57 (PANIRV)
Square Portrait Landscape 4K UHD
ਅਤੇ ਸ਼ਕਮ ਦੇ ਲੋਕਾਂ ਦੀ ਸਾਰੀ ਬੁਰਿਆਈ ਵੀ ਪਰਮੇਸ਼ੁਰ ਨੇ ਉਨ੍ਹਾਂ ਦੇ ਸਿਰਾਂ ਉੱਤੇ ਪਾਈ ਅਤੇ ਯਰੁੱਬਆਲ ਦੇ ਪੁੱਤਰ ਯੋਥਾਮ ਦਾ ਸਰਾਪ ਉਨ੍ਹਾਂ ਉੱਤੇ ਆ ਪਿਆ।

Available Bible Translations

American Standard Version
Judges 9 (ASV) »
King James Version
Judges 9 (KJV) »
GOD’S WORD® (GW)
Judges 9 (GW) »
Berean Bible
Judges 9 (BSB) »
World English Bible
Judges 9 (WEB) »
Louis Segond 1910
Juges 9 (LSG) »
Luther Bibel 1912
Richter 9 (LUTH1912) »
इंडियन रिवाइज्ड वर्जन - हिंदी
न्यायियों 9 (HINIRV) »
ভারতীয় সংশোধিত সংস্করণ - বাংলা
বিচাৰকর্তাবিলাক 9 (BENIRV) »
இந்தியன் ரீவைஸ்டு வேர்ஷன் - தமிழ்
நியாயாதிபதிகள் 9 (TAMIRV) »
इंडियन रिवाइज्ड वर्जन - मराठी
शास्ते 9 (MARIRV) »
ఇండియన్ రేవిజ్డ్ వెర్షన్ - తెలుగు
న్యాయాధిపతులు 9 (TELIRV) »
ઇન્ડિયન રિવાયઝ્ડ વર્ઝન - ગુજરાતી
ન્યાયાધીશો 9 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ನ್ಯಾಯಸ್ಥಾಪಕರು 9 (KANIRV) »
الكتاب المقدس باللغة العربية، فان دايك
اَلْقُضَاة 9 (AVD) »
תנ ך עברי מודרני
שפטים 9 (HEB) »
Bíblia Sagrada Português
Juízes 9 (BSL) »
Kinh Thánh: Tiếng Việt
Các Thủ Lãnh 9 (VIE) »
Reina Valera Antigua
Jueces 9 (RVA) »
La Sacra Bibbia
Giudici 9 (RIV) »
圣 经 简体中文和合本
士 师 记 9 (CUVS) »
聖 經 繁體中文和合本
士 師 記 9 (CUVT) »
Bibla e Shenjtë
Gjyqtarët 9 (ALB) »
Svenska Bibeln 1917
Domarboken 9 (SV1917) »
Библия на русском
Книга Судей 9 (RUSV) »
Українська Біблія
Книга Суддів 9 (UKR) »
Szent Biblia - Magyar
Bírák 9 (KAR) »
Българска Библия
Съдии 9 (BULG) »
聖書 日本語
士師記 9 (JPN) »
Det Norsk Bibel
Dommerne 9 (NORSK) »
Biblia Takatifu
Waamuzi 9 (SWHULB) »
Kitaabka Quduuska Ah
Xaakinnada 9 (SOM) »
De Heilige Schrift
Richtere 9 (NLD) »
Dansk Bibel 1871
Dommer 9 (DA1871) »

ਕਜ਼ਾૃ (PANIRV) Chapter Selection

PANIRV Book Selection List