ਵਿਰਲਾਪ Chapter 3 PANIRV Bible Verse Images

ਵਿਰਲਾਪ 3 Bible Verse Pictures. Choose from a large collection of inspirational, motivational and encouraging Bible verses with pictures of nature. Download and share ਵਿਰਲਾਪ 3 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਵਿਰਲਾਪ 3:1 (PANIRV)
Square Portrait Landscape 4K UHD
ਮੈਂ ਉਹ ਮਨੁੱਖ ਹਾਂ ਜਿਸ ਨੇ ਪਰਮੇਸ਼ੁਰ ਦੇ ਕ੍ਰੋਧ ਦੇ ਡੰਡੇ ਨਾਲ ਕਸ਼ਟ ਭੋਗਿਆ ਹੈ,

ਵਿਰਲਾਪ 3:2 (PANIRV)
Square Portrait Landscape 4K UHD
ਉਸ ਨੇ ਮੈਨੂੰ ਤਿਆਗ ਦਿੱਤਾ ਅਤੇ ਮੈਨੂੰ ਚਾਨਣ ਵਿੱਚ ਨਹੀਂ ਸਗੋਂ ਹਨੇਰੇ ਵਿੱਚ ਚਲਾਇਆ।

ਵਿਰਲਾਪ 3:3 (PANIRV)
Square Portrait Landscape 4K UHD
ਸੱਚ-ਮੁੱਚ ਉਹ ਆਪਣਾ ਹੱਥ ਮੇਰੇ ਵਿਰੁੱਧ ਸਾਰਾ ਦਿਨ ਚੁੱਕੀ ਰੱਖਦਾ ਹੈ!

ਵਿਰਲਾਪ 3:4 (PANIRV)
Square Portrait Landscape 4K UHD
ਉਸ ਨੇ ਮੇਰੇ ਮਾਸ ਅਤੇ ਚਮੜੀ ਨੂੰ ਸੁਕਾ ਦਿੱਤਾ, ਉਸ ਨੇ ਮੇਰੀਆਂ ਹੱਡੀਆਂ ਨੂੰ ਤੋੜ ਦਿੱਤਾ ਹੈ।

ਵਿਰਲਾਪ 3:5 (PANIRV)
Square Portrait Landscape 4K UHD
ਉਸ ਨੇ ਮੇਰੇ ਵਿਰੁੱਧ ਕਿਲ੍ਹਾ ਬਣਾਇਆ, ਅਤੇ ਮੈਨੂੰ ਕੁੜੱਤਣ ਅਤੇ ਕਸ਼ਟ ਨਾਲ ਘੇਰ ਲਿਆ।

ਵਿਰਲਾਪ 3:6 (PANIRV)
Square Portrait Landscape 4K UHD
ਉਸ ਨੇ ਮੈਨੂੰ ਲੰਬੇ ਸਮੇਂ ਤੋਂ ਮਰ ਚੁੱਕੇ ਲੋਕਾਂ ਵਾਂਗੂੰ ਹਨੇਰੇ ਸਥਾਨਾਂ ਵਿੱਚ ਵਸਾਇਆ ਹੈ।

ਵਿਰਲਾਪ 3:7 (PANIRV)
Square Portrait Landscape 4K UHD
ਉਸ ਨੇ ਮੇਰੇ ਦੁਆਲੇ ਕੰਧ ਬਣਾ ਦਿੱਤੀ ਕਿ ਮੈਂ ਬਾਹਰ ਨਹੀਂ ਨਿੱਕਲ ਸਕਦਾ, ਉਸ ਨੇ ਮੇਰੀਆਂ ਸੰਗਲਾਂ ਭਾਰੀਆਂ ਕਰ ਦਿੱਤੀਆਂ ਹਨ।

ਵਿਰਲਾਪ 3:8 (PANIRV)
Square Portrait Landscape 4K UHD
ਹਾਂ, ਜਦ ਮੈਂ ਦੁਹਾਈ ਦਿੰਦਾ ਅਤੇ ਚਿੱਲਾਉਂਦਾ ਹਾਂ, ਉਹ ਮੇਰੀ ਪ੍ਰਾਰਥਨਾ ਨਹੀਂ ਸੁਣਦਾ।

ਵਿਰਲਾਪ 3:9 (PANIRV)
Square Portrait Landscape 4K UHD
ਉਹ ਨੇ ਮੇਰੇ ਰਾਹ ਨੂੰ ਘੜ੍ਹੇ ਹੋਏ ਪੱਥਰਾਂ ਨਾਲ ਬੰਦ ਕੀਤਾ, ਉਸ ਨੇ ਮੇਰੇ ਰਸਤਿਆਂ ਨੂੰ ਟੇਡਾ ਕਰ ਦਿੱਤਾ ਹੈ।

ਵਿਰਲਾਪ 3:10 (PANIRV)
Square Portrait Landscape 4K UHD
ਉਹ ਮੇਰੇ ਲਈ ਘਾਤ ਵਿੱਚ ਬੈਠਾ ਹੋਇਆ ਰਿੱਛ, ਅਤੇ ਲੁੱਕ ਕੇ ਬੈਠੇ ਬੱਬਰ ਸ਼ੇਰ ਦੀ ਤਰ੍ਹਾਂ ਹੈ।

ਵਿਰਲਾਪ 3:11 (PANIRV)
Square Portrait Landscape 4K UHD
ਉਸ ਨੇ ਮੈਨੂੰ ਮੇਰੇ ਰਾਹਾਂ ਤੋਂ ਭਟਕਾ ਦਿੱਤਾ, ਅਤੇ ਮੇਰੇ ਟੁੱਕੜੇ-ਟੁੱਕੜੇ ਕਰਕੇ ਮੈਨੂੰ ਬਰਬਾਦ ਕੀਤਾ।

ਵਿਰਲਾਪ 3:12 (PANIRV)
Square Portrait Landscape 4K UHD
ਉਸ ਨੇ ਆਪਣਾ ਧਣੁੱਖ ਖਿੱਚਿਆ, ਅਤੇ ਮੈਨੂੰ ਤੀਰਾਂ ਦੇ ਨਿਸ਼ਾਨੇ ਵਾਂਗੂੰ ਖੜ੍ਹਾ ਕੀਤਾ।

ਵਿਰਲਾਪ 3:13 (PANIRV)
Square Portrait Landscape 4K UHD
ਉਸ ਨੇ ਆਪਣੇ ਤਰਕਸ਼ ਦੇ ਤੀਰਾਂ ਨਾਲ ਮੇਰੇ ਗੁਰਦਿਆਂ ਨੂੰ ਵਿੰਨ੍ਹ ਸੁੱਟਿਆ।

ਵਿਰਲਾਪ 3:14 (PANIRV)
Square Portrait Landscape 4K UHD
ਮੈਂ ਆਪਣੇ ਸਾਰੇ ਲੋਕਾਂ ਲਈ ਮਖੌਲ, ਅਤੇ ਸਾਰਾ ਦਿਨ ਉਨ੍ਹਾਂ ਦੇ ਤਾਹਨਿਆਂ ਦਾ ਗੀਤ ਹੋ ਗਿਆ ਹਾਂ।

ਵਿਰਲਾਪ 3:15 (PANIRV)
Square Portrait Landscape 4K UHD
ਉਸ ਨੇ ਮੈਨੂੰ ਕੁੜੱਤਣ ਨਾਲ ਭਰ ਦਿੱਤਾ, ਅਤੇ ਮੈਨੂੰ ਨਾਗਦੌਣੇ ਨਾਲ ਰਜਾ ਦਿੱਤਾ ਹੈ।

ਵਿਰਲਾਪ 3:16 (PANIRV)
Square Portrait Landscape 4K UHD
ਉਸ ਨੇ ਮੇਰੇ ਦੰਦ ਰੋੜਿਆਂ ਨਾਲ ਤੋੜ ਦਿੱਤੇ, ਉਸ ਨੇ ਮੈਨੂੰ ਰਾਖ਼ ਵਿੱਚ ਲਿਟਾਇਆ ਹੈ।

ਵਿਰਲਾਪ 3:17 (PANIRV)
Square Portrait Landscape 4K UHD
ਤੂੰ ਮੇਰੀ ਜਾਨ ਨੂੰ ਸ਼ਾਂਤੀ ਤੋਂ ਦੂਰ ਕੀਤਾ, ਮੈਂ ਸੁੱਖ ਨੂੰ ਭੁੱਲ ਗਿਆ ਹਾਂ।

ਵਿਰਲਾਪ 3:18 (PANIRV)
Square Portrait Landscape 4K UHD
ਇਸ ਲਈ ਮੈਂ ਆਖਿਆ, ਮੇਰਾ ਬਲ ਨਾਸ ਹੋ ਗਿਆ, ਅਤੇ ਯਹੋਵਾਹ ਵੱਲੋਂ ਮੇਰੀ ਆਸ ਵੀ ਟੁੱਟ ਗਈ।

ਵਿਰਲਾਪ 3:19 (PANIRV)
Square Portrait Landscape 4K UHD
ਮੇਰੇ ਕਸ਼ਟ ਅਤੇ ਮੇਰੇ ਦੁੱਖ ਨੂੰ, ਮੇਰੀ ਤਲਖੀ ਅਤੇ ਕੁੜੱਤਣ ਨੂੰ ਯਾਦ ਕਰ!

ਵਿਰਲਾਪ 3:20 (PANIRV)
Square Portrait Landscape 4K UHD
ਮੇਰਾ ਪ੍ਰਾਣ ਇਹ ਯਾਦ ਕਰਦਿਆਂ-ਕਰਦਿਆਂ, ਮੇਰੇ ਅੰਦਰ ਕਮਜ਼ੋਰ ਪੈ ਗਿਆ ਹੈ।

ਵਿਰਲਾਪ 3:21 (PANIRV)
Square Portrait Landscape 4K UHD
ਮੈਂ ਇਹ ਆਪਣੇ ਦਿਲੋਂ ਯਾਦ ਕਰਦਾ ਹਾਂ, ਇਸ ਲਈ ਮੈਨੂੰ ਆਸ ਹੈ।

ਵਿਰਲਾਪ 3:22 (PANIRV)
Square Portrait Landscape 4K UHD
ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ, ਕਿਉਂ ਜੋ ਉਸ ਦੀ ਦਯਾ ਅਟੁੱਟ ਹੈ!

ਵਿਰਲਾਪ 3:23 (PANIRV)
Square Portrait Landscape 4K UHD
ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ।

ਵਿਰਲਾਪ 3:24 (PANIRV)
Square Portrait Landscape 4K UHD
ਮੇਰੀ ਜਾਨ ਕਹਿੰਦੀ ਹੈ, ਯਹੋਵਾਹ ਮੇਰਾ ਹਿੱਸਾ ਹੈ, ਇਸ ਲਈ ਮੈਨੂੰ ਉਹ ਦੇ ਉੱਤੇ ਆਸ ਹੈ।

ਵਿਰਲਾਪ 3:25 (PANIRV)
Square Portrait Landscape 4K UHD
ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ।

ਵਿਰਲਾਪ 3:26 (PANIRV)
Square Portrait Landscape 4K UHD
ਭਲਾ ਹੈ ਕਿ ਮਨੁੱਖ ਚੁੱਪ-ਚਾਪ ਯਹੋਵਾਹ ਦੇ ਬਚਾਓ ਲਈ ਆਸ ਰੱਖੇ।

ਵਿਰਲਾਪ 3:27 (PANIRV)
Square Portrait Landscape 4K UHD
ਜੁਆਨ ਦੇ ਲਈ ਚੰਗਾ ਹੈ ਕਿ ਉਹ ਆਪਣੀ ਜੁਆਨੀ ਵਿੱਚ ਜੂਲਾ ਚੁੱਕੇ।

ਵਿਰਲਾਪ 3:28 (PANIRV)
Square Portrait Landscape 4K UHD
ਉਹ ਇਕੱਲਾ ਅਤੇ ਚੁੱਪ ਰਹੇ, ਕਿਉਂ ਜੋ ਪਰਮੇਸ਼ੁਰ ਨੇ ਹੀ ਇਹ ਜੂਲਾ ਉਸ ਦੇ ਉੱਤੇ ਪਾਇਆ ਹੈ।

ਵਿਰਲਾਪ 3:29 (PANIRV)
Square Portrait Landscape 4K UHD
ਉਹ ਆਪਣਾ ਮੂੰਹ ਮਿੱਟੀ ਵਿੱਚ ਰੱਖੇ, ਸ਼ਾਇਦ ਕੁਝ ਆਸ ਹੋਵੇ!

ਵਿਰਲਾਪ 3:30 (PANIRV)
Square Portrait Landscape 4K UHD
ਉਹ ਆਪਣੀ ਗੱਲ੍ਹ ਆਪਣੇ ਮਾਰਨ ਵਾਲੇ ਵੱਲ ਫੇਰ ਦੇਵੇ, ਉਹ ਨਿੰਦਿਆ ਸਹਿ ਲਵੇ!

ਵਿਰਲਾਪ 3:31 (PANIRV)
Square Portrait Landscape 4K UHD
ਕਿਉਂ ਜੋ ਪ੍ਰਭੂ ਸਦਾ ਲਈ ਨਹੀਂ ਛੱਡੇਗਾ।

ਵਿਰਲਾਪ 3:32 (PANIRV)
Square Portrait Landscape 4K UHD
ਭਾਵੇਂ ਉਹ ਦੁੱਖ ਵੀ ਦੇਵੇ, ਤਾਂ ਵੀ ਉਹ ਆਪਣੀ ਵੱਡੀ ਦਯਾ ਅਨੁਸਾਰ ਰਹਿਮ ਵੀ ਕਰੇਗਾ।

ਵਿਰਲਾਪ 3:33 (PANIRV)
Square Portrait Landscape 4K UHD
ਕਿਉਂ ਜੋ ਉਹ ਆਪਣੇ ਦਿਲੋਂ ਕਸ਼ਟ ਨਹੀਂ ਦਿੰਦਾ, ਨਾ ਹੀ ਮਨੁੱਖ ਦੇ ਪੁੱਤਰਾਂ ਨੂੰ ਦੁੱਖ ਦਿੰਦਾ ਹੈ।

ਵਿਰਲਾਪ 3:34 (PANIRV)
Square Portrait Landscape 4K UHD
ਸੰਸਾਰ ਦੇ ਸਾਰੇ ਗੁਲਾਮਾਂ ਨੂੰ ਪੈਰਾਂ ਹੇਠ ਮਿੱਧਣਾ,

ਵਿਰਲਾਪ 3:35 (PANIRV)
Square Portrait Landscape 4K UHD
ਅੱਤ ਮਹਾਨ ਦੇ ਸਨਮੁਖ ਕਿਸੇ ਮਨੁੱਖ ਦਾ ਹੱਕ ਮਾਰਨਾ,

ਵਿਰਲਾਪ 3:36 (PANIRV)
Square Portrait Landscape 4K UHD
ਅਤੇ ਕਿਸੇ ਆਦਮੀ ਦਾ ਮੁਕੱਦਮਾ ਵਿਗਾੜਨਾ, ਪ੍ਰਭੂ ਵੇਖ ਨਹੀਂ ਸਕਦਾ!

ਵਿਰਲਾਪ 3:37 (PANIRV)
Square Portrait Landscape 4K UHD
ਕੌਣ ਕੁਝ ਆਖੇ ਅਤੇ ਉਹ ਪੂਰਾ ਹੋ ਜਾਵੇ, ਜਦ ਪ੍ਰਭੂ ਨੇ ਉਸ ਦਾ ਹੁਕਮ ਹੀ ਨਾ ਦਿੱਤਾ ਹੋਵੇ?

ਵਿਰਲਾਪ 3:38 (PANIRV)
Square Portrait Landscape 4K UHD
ਕੀ ਦੁੱਖ ਅਤੇ ਸੁੱਖ ਦੋਵੇਂ ਅੱਤ ਮਹਾਨ ਦੇ ਵੱਲੋਂ ਨਹੀਂ ਆਉਂਦੇ?

ਵਿਰਲਾਪ 3:39 (PANIRV)
Square Portrait Landscape 4K UHD
ਜੀਉਂਦਾ ਆਦਮੀ ਸ਼ਿਕਾਇਤ ਕਿਉਂ ਕਰੇ, ਕੋਈ ਮਨੁੱਖ ਆਪਣੇ ਪਾਪਾਂ ਦੀ ਸਜ਼ਾ ਲਈ ਬੁਰਾ ਕਿਉਂ ਮੰਨੇ?

ਵਿਰਲਾਪ 3:40 (PANIRV)
Square Portrait Landscape 4K UHD
ਆਓ, ਅਸੀਂ ਆਪਣੇ ਰਾਹਾਂ ਨੂੰ ਧਿਆਨ ਨਾਲ ਪਰਖੀਏ ਅਤੇ ਬਦਲੀਏ, ਅਤੇ ਯਹੋਵਾਹ ਵੱਲ ਮੁੜੀਏ!

ਵਿਰਲਾਪ 3:41 (PANIRV)
Square Portrait Landscape 4K UHD
ਅਸੀਂ ਆਪਣੇ ਮਨਾਂ ਅਤੇ ਆਪਣੇ ਹੱਥਾਂ ਨੂੰ ਸਵਰਗ ਦੇ ਪਰਮੇਸ਼ੁਰ ਵੱਲ ਚੁੱਕੀਏ ਅਤੇ ਆਖੀਏ,

ਵਿਰਲਾਪ 3:42 (PANIRV)
Square Portrait Landscape 4K UHD
ਅਸੀਂ ਅਪਰਾਧ ਅਤੇ ਵਿਦਰੋਹ ਕੀਤਾ, ਅਤੇ ਤੂੰ ਮੁਆਫ਼ ਨਹੀਂ ਕੀਤਾ।

ਵਿਰਲਾਪ 3:43 (PANIRV)
Square Portrait Landscape 4K UHD
ਤੂੰ ਆਪਣੇ ਕ੍ਰੋਧ ਨਾਲ ਸਾਨੂੰ ਢੱਕ ਲਿਆ ਅਤੇ ਸਾਡਾ ਪਿੱਛਾ ਕੀਤਾ, ਤੂੰ ਬਿਨ੍ਹਾਂ ਤਰਸ ਖਾਧੇ ਸਾਨੂੰ ਮਾਰਿਆ।

ਵਿਰਲਾਪ 3:44 (PANIRV)
Square Portrait Landscape 4K UHD
ਤੂੰ ਆਪਣੇ ਆਪ ਨੂੰ ਬੱਦਲ ਨਾਲ ਢੱਕ ਲਿਆ, ਤਾਂ ਜੋ ਕੋਈ ਪ੍ਰਾਰਥਨਾ ਤੇਰੇ ਕੋਲ ਨਾ ਪਹੁੰਚੇ।

ਵਿਰਲਾਪ 3:45 (PANIRV)
Square Portrait Landscape 4K UHD
ਤੂੰ ਸਾਨੂੰ ਕੌਮਾਂ ਦੇ ਵਿਚਕਾਰ ਕੂੜੇ ਅਤੇ ਰੂੜ੍ਹੀ ਵਰਗਾ ਠਹਿਰਾਇਆ।

ਵਿਰਲਾਪ 3:46 (PANIRV)
Square Portrait Landscape 4K UHD
ਸਾਡੇ ਸਾਰੇ ਵੈਰੀਆਂ ਨੇ ਸਾਡੇ ਵਿਰੁੱਧ ਆਪਣਾ ਮੂੰਹ ਪਸਾਰਿਆ ਹੈ,

ਵਿਰਲਾਪ 3:47 (PANIRV)
Square Portrait Landscape 4K UHD
ਡਰ ਅਤੇ ਫੰਦਾ, ਬਰਬਾਦੀ ਅਤੇ ਵਿਨਾਸ਼ ਸਾਡੇ ਉੱਤੇ ਆ ਪਏ ਹਨ।

ਵਿਰਲਾਪ 3:48 (PANIRV)
Square Portrait Landscape 4K UHD
ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਹੰਝੂਆਂ ਦੀਆਂ ਨਦੀਆਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ।

ਵਿਰਲਾਪ 3:49 (PANIRV)
Square Portrait Landscape 4K UHD
ਮੇਰੇ ਹੰਝੂ ਵਗਦੇ ਰਹਿਣਗੇ ਅਤੇ ਰੁੱਕਣਗੇ ਨਹੀਂ,

ਵਿਰਲਾਪ 3:50 (PANIRV)
Square Portrait Landscape 4K UHD
ਜਦ ਤੱਕ ਯਹੋਵਾਹ ਸਵਰਗ ਤੋਂ ਮੇਰੇ ਵੱਲ ਨਿਗਾਹ ਮਾਰ ਕੇ ਨਾ ਵੇਖੇ।

ਵਿਰਲਾਪ 3:51 (PANIRV)
Square Portrait Landscape 4K UHD
ਮੇਰੇ ਸ਼ਹਿਰ ਦੀਆਂ ਸਾਰੀਆਂ ਧੀਆਂ ਦੇ ਕਾਰਨ, ਮੇਰੀ ਅੱਖ ਮੇਰੇ ਦਿਲ ਨੂੰ ਦੁੱਖੀ ਕਰਦੀ ਹੈ।

ਵਿਰਲਾਪ 3:52 (PANIRV)
Square Portrait Landscape 4K UHD
ਜਿਹੜੇ ਬਿਨ੍ਹਾਂ ਕਾਰਨ ਮੇਰੇ ਵੈਰੀ ਹਨ, ਉਹਨਾਂ ਨੇ ਚਿੜ੍ਹੀ ਦੀ ਤਰ੍ਹਾਂ ਮੇਰਾ ਪਿੱਛਾ ਕੀਤਾ ਹੈ।

ਵਿਰਲਾਪ 3:53 (PANIRV)
Square Portrait Landscape 4K UHD
ਉਹਨਾਂ ਨੇ ਮੈਨੂੰ ਟੋਏ ਵਿੱਚ ਸੁੱਟ ਦਿੱਤਾ, ਅਤੇ ਮੈਨੂੰ ਮਾਰਨ ਲਈ ਪੱਥਰ ਮੇਰੇ ਉੱਤੇ ਸੁੱਟੇ ਹਨ।

ਵਿਰਲਾਪ 3:54 (PANIRV)
Square Portrait Landscape 4K UHD
ਪਾਣੀ ਮੇਰੇ ਸਿਰ ਦੇ ਉੱਤੋਂ ਵਗੇ, ਮੈਂ ਆਖਿਆ, ਮੈਂ ਮਰ ਮਿਟਿਆ ਹਾਂ!

ਵਿਰਲਾਪ 3:55 (PANIRV)
Square Portrait Landscape 4K UHD
ਹੇ ਯਹੋਵਾਹ, ਮੈਂ ਡੂੰਘੇ ਟੋਏ ਵਿੱਚੋਂ ਤੇਰੇ ਨਾਮ ਦੀ ਦੁਹਾਈ ਦਿੱਤੀ,

ਵਿਰਲਾਪ 3:56 (PANIRV)
Square Portrait Landscape 4K UHD
ਤੂੰ ਮੇਰੀ ਅਵਾਜ਼ ਸੁਣੀ, ਆਪਣਾ ਕੰਨ ਮੇਰੀਆਂ ਆਹਾਂ ਅਤੇ ਮੇਰੀ ਦੁਹਾਈ ਵੱਲੋਂ ਬੰਦ ਨਾ ਕਰ!

ਵਿਰਲਾਪ 3:57 (PANIRV)
Square Portrait Landscape 4K UHD
ਜਿਸ ਵੇਲੇ ਮੈਂ ਤੈਨੂੰ ਪੁਕਾਰਿਆ, ਤੂੰ ਨੇੜੇ ਆਇਆ, ਤੂੰ ਆਖਿਆ, ਨਾ ਡਰ!

ਵਿਰਲਾਪ 3:58 (PANIRV)
Square Portrait Landscape 4K UHD
ਹੇ ਮੇਰੇ ਪ੍ਰਭੂ, ਤੂੰ ਮੇਰੀ ਜਾਨ ਦਾ ਮੁਕੱਦਮਾ ਲੜਿਆ ਹੈ, ਤੂੰ ਮੇਰੇ ਜੀਵਨ ਦਾ ਛੁਟਕਾਰਾ ਕੀਤਾ ਹੈ।

ਵਿਰਲਾਪ 3:59 (PANIRV)
Square Portrait Landscape 4K UHD
ਹੇ ਯਹੋਵਾਹ, ਤੂੰ ਮੇਰੇ ਨਾਲ ਹੋਈ ਬੇਇਨਸਾਫ਼ੀ ਨੂੰ ਵੇਖਿਆ ਹੈ, ਤੂੰ ਮੇਰਾ ਨਿਆਂ ਕਰ!

ਵਿਰਲਾਪ 3:60 (PANIRV)
Square Portrait Landscape 4K UHD
ਤੂੰ ਉਹਨਾਂ ਦਾ ਬਦਲਾ ਵੇਖਿਆ ਹੈ, ਅਤੇ ਉਹ ਯੋਜਨਾਵਾਂ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ।

ਵਿਰਲਾਪ 3:61 (PANIRV)
Square Portrait Landscape 4K UHD
ਹੇ ਯਹੋਵਾਹ, ਤੂੰ ਉਹਨਾਂ ਦੀ ਨਿੰਦਿਆ ਨੂੰ ਸੁਣਿਆ ਹੈ, ਅਤੇ ਉਨ੍ਹਾਂ ਯੋਜਨਾਵਾਂ ਨੂੰ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ।

ਵਿਰਲਾਪ 3:62 (PANIRV)
Square Portrait Landscape 4K UHD
ਮੇਰੇ ਵਿਰੋਧੀਆਂ ਦੀਆਂ ਗੱਲਾਂ, ਅਤੇ ਦਿਨ ਭਰ ਮੇਰੇ ਵਿਰੁੱਧ ਉਹਨਾਂ ਦੇ ਵਿਚਾਰ, ਤੂੰ ਜਾਣਦਾ ਹੈਂ।

ਵਿਰਲਾਪ 3:63 (PANIRV)
Square Portrait Landscape 4K UHD
ਉਹਨਾਂ ਦੇ ਉੱਠਣ ਬੈਠਣ ਵੱਲ ਧਿਆਨ ਦੇ! ਮੈਂ ਉਹਨਾਂ ਦੇ ਤਾਹਨਿਆਂ ਦਾ ਗੀਤ ਹਾਂ।

ਵਿਰਲਾਪ 3:64 (PANIRV)
Square Portrait Landscape 4K UHD
ਹੇ ਯਹੋਵਾਹ, ਤੂੰ ਉਹਨਾਂ ਨੂੰ, ਉਹਨਾਂ ਦੇ ਹੱਥਾਂ ਦੇ ਕੰਮਾਂ ਅਨੁਸਾਰ ਬਦਲਾ ਦੇਵੇਂਗਾ।

ਵਿਰਲਾਪ 3:65 (PANIRV)
Square Portrait Landscape 4K UHD
ਤੂੰ ਉਹਨਾਂ ਦਾ ਮਨ ਸੁੰਨ ਕਰ ਦੇਵੇਂਗਾ, ਤੇਰਾ ਸਰਾਪ ਉਹਨਾਂ ਦੇ ਉੱਤੇ ਹੋਵੇਗਾ।

ਵਿਰਲਾਪ 3:66 (PANIRV)
Square Portrait Landscape 4K UHD
ਹੇ ਯਹੋਵਾਹ, ਤੂੰ ਕ੍ਰੋਧ ਵਿੱਚ ਉਹਨਾਂ ਦਾ ਪਿੱਛਾ ਕਰੇਂਗਾ, ਅਤੇ ਅਕਾਸ਼ ਦੇ ਹੇਠੋਂ ਉਹਨਾਂ ਦਾ ਨਾਸ ਕਰ ਦੇਵੇਂਗਾ।

Available Bible Translations

American Standard Version (ASV)
Lamentations 3 (ASV) »
King James Version (KJV)
Lamentations 3 (KJV) »
GOD’S WORD® (GW)
Lamentations 3 (GW) »
Berean Bible (BSB)
Lamentations 3 (BSB) »
World English Bible (WEB)
Lamentations 3 (WEB) »
French Bible (LSG)
Lamentations 3 (LSG) »
German Bible (LUTH1912)
Klagelieder 3 (LUTH1912) »
Bengali Bible (BENIRV)
বিলাপ 3 (BENIRV) »
Hebrew Bible (HEB)
איכה 3 (HEB) »
Portuguese Bible (BSL)
Lamentações 3 (BSL) »
Vietnamese Bible (VIE)
Ai Ca 3 (VIE) »
Spanish Bible (RVA)
Lamentaciones 3 (RVA) »
Italian Bible (RIV)
Lamentazioni 3 (RIV) »
Chinese Simplified (CUVS)
耶 利 米 哀 歌 3 (CUVS) »
Chinese Traditional (CUVT)
耶 利 米 哀 歌 3 (CUVT) »
Albanian Bible (ALB)
Vajtimet 3 (ALB) »
Swedish Bible (SV1917)
Klagovisorna 3 (SV1917) »
Hungarian Bible (KAR)
Jeremiás siralmai 3 (KAR) »
Japanese Bible (JPN)
哀歌 3 (JPN) »
Norwegian Bible (NORSK)
Klagesangene 3 (NORSK) »

ਵਿਰਲਾਪ (PANIRV) Chapter Selection

1 2 3 4 5

PANIRV Book Selection List