ਅਹਬਾਰ Chapter 14 PANIRV Bible Verse Images

ਅਹਬਾਰ 14 Bible Verse Pictures. Choose from a large collection of inspirational, motivational and encouraging Bible verses with pictures of nature. Download and share ਅਹਬਾਰ 14 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅਹਬਾਰ 14:1 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

ਅਹਬਾਰ 14:2 (PANIRV)
Square Portrait Landscape 4K UHD
ਕੋੜ੍ਹੀ ਦੇ ਸ਼ੁੱਧ ਹੋਣ ਦੇ ਦਿਨ ਦੀ ਬਿਵਸਥਾ ਇਹ ਹੈ: ਉਹ ਜਾਜਕ ਕੋਲ ਲਿਆਇਆ ਜਾਵੇ

ਅਹਬਾਰ 14:3 (PANIRV)
Square Portrait Landscape 4K UHD
ਅਤੇ ਜਾਜਕ ਡੇਰੇ ਤੋਂ ਬਾਹਰ ਨਿੱਕਲੇ ਅਤੇ ਉਸ ਕੋੜ੍ਹੀ ਨੂੰ ਵੇਖੇ ਅਤੇ ਜੇਕਰ ਉਸ ਦੇ ਕੋੜ੍ਹ ਦਾ ਰੋਗ ਚੰਗਾ ਹੋ ਗਿਆ ਹੋਵੇ,

ਅਹਬਾਰ 14:4 (PANIRV)
Square Portrait Landscape 4K UHD
ਤਦ ਜਾਜਕ ਉਸ ਨੂੰ ਜੋ ਚੰਗਾ ਹੋ ਗਿਆ ਹੈ ਆਗਿਆ ਦੇਵੇ ਕਿ ਉਹ ਦੋ ਜੀਉਂਦੇ ਅਤੇ ਸ਼ੁੱਧ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਿਆਵੇ,

ਅਹਬਾਰ 14:5 (PANIRV)
Square Portrait Landscape 4K UHD
ਅਤੇ ਜਾਜਕ ਇੱਕ ਪੰਛੀ ਨੂੰ ਵਗਦੇ ਪਾਣੀ ਦੇ ਉੱਤੇ ਕਿਸੇ ਮਿੱਟੀ ਦੇ ਭਾਂਡੇ ਵਿੱਚ ਵੱਢਣ ਦੀ ਆਗਿਆ ਦੇਵੇ,

ਅਹਬਾਰ 14:6 (PANIRV)
Square Portrait Landscape 4K UHD
ਅਤੇ ਉਹ ਜੀਉਂਦੇ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਇਨ੍ਹਾਂ ਸਾਰਿਆਂ ਨੂੰ ਲੈ ਕੇ ਇਕੱਠੇ ਉਸ ਪੰਛੀ ਦੇ ਲਹੂ ਵਿੱਚ ਡੋਬ ਦੇਵੇ, ਜੋ ਵੱਗਦੇ ਪਾਣੀ ਉੱਤੇ ਵੱਢਿਆ ਗਿਆ ਸੀ।

ਅਹਬਾਰ 14:7 (PANIRV)
Square Portrait Landscape 4K UHD
ਅਤੇ ਉਹ ਉਸ ਦੇ ਉੱਤੇ ਜੋ ਕੋੜ੍ਹ ਤੋਂ ਸ਼ੁੱਧ ਹੋਣ ਵਾਲਾ ਹੈ, ਸੱਤ ਵਾਰ ਛਿੜਕੇ ਅਤੇ ਉਸ ਨੂੰ ਸ਼ੁੱਧ ਠਹਿਰਾਵੇ ਅਤੇ ਜੀਉਂਦੇ ਪੰਛੀ ਨੂੰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ।

ਅਹਬਾਰ 14:8 (PANIRV)
Square Portrait Landscape 4K UHD
ਅਤੇ ਸ਼ੁੱਧ ਹੋਣ ਵਾਲਾ ਆਪਣੇ ਕੱਪੜਿਆਂ ਨੂੰ ਧੋਵੇ ਅਤੇ ਆਪਣਾ ਸਿਰ ਮੁਨਾ ਦੇਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋਵੇਗਾ, ਇਸ ਤੋਂ ਬਾਅਦ ਉਹ ਡੇਰੇ ਵਿੱਚ ਆਵੇ ਪਰ ਸੱਤ ਦਿਨ ਤੱਕ ਆਪਣੇ ਡੇਰੇ ਤੋਂ ਬਾਹਰ ਹੀ ਵਾਸ ਕਰੇ।

ਅਹਬਾਰ 14:9 (PANIRV)
Square Portrait Landscape 4K UHD
ਪਰ ਸੱਤਵੇਂ ਦਿਨ ਉਹ ਆਪਣੇ ਸਿਰ, ਆਪਣੀ ਦਾੜ੍ਹੀ ਅਤੇ ਆਪਣੇ ਭਰਵੱਟਿਆਂ ਦੇ ਵਾਲ਼ ਮੁਨਾ ਦੇਵੇ, ਸਗੋਂ ਆਪਣੇ ਸਾਰੇ ਵਾਲ਼ ਮੁਨਾ ਦੇਵੇ ਅਤੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋ ਜਾਵੇਗਾ।

ਅਹਬਾਰ 14:10 (PANIRV)
Square Portrait Landscape 4K UHD
ਅੱਠਵੇਂ ਦਿਨ ਉਹ ਦੋਸ਼ ਰਹਿਤ ਦੋ ਲੇਲੇ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਅਤੇ ਮੈਦੇ ਦੀ ਭੇਟ ਲਈ ਤੇਲ ਨਾਲ ਰਲਾਏ ਹੋਏ ਏਫ਼ਾਹ ਦਾ ਤਿੰਨ ਤਿਹਾਈ ਹਿੱਸਾ ਮੈਦਾ ਅਤੇ ਇੱਕ ਕੁੱਪੀ ਤੇਲ ਲਿਆਵੇ।

ਅਹਬਾਰ 14:11 (PANIRV)
Square Portrait Landscape 4K UHD
ਤਦ ਉਹ ਜਾਜਕ ਜੋ ਸ਼ੁੱਧ ਕਰਨ ਦੀ ਬਿਧੀ ਨੂੰ ਕਰਦਾ ਹੈ, ਉਸ ਸ਼ੁੱਧ ਹੋਣ ਵਾਲੇ ਮਨੁੱਖ ਨੂੰ ਇਨ੍ਹਾਂ ਵਸਤੂਆਂ ਸਮੇਤ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਸਾਹਮਣੇ ਖੜ੍ਹਾ ਕਰੇ।

ਅਹਬਾਰ 14:12 (PANIRV)
Square Portrait Landscape 4K UHD
ਤਦ ਜਾਜਕ ਇੱਕ ਲੇਲਾ ਲੈ ਕੇ ਦੋਸ਼ ਬਲੀ ਦੀ ਭੇਟ ਕਰਕੇ ਉਸ ਨੂੰ ਚੜ੍ਹਾਵੇ ਅਤੇ ਉਸ ਕੁੱਪੀ ਤੇਲ ਨੂੰ ਲੈ ਕੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ।

ਅਹਬਾਰ 14:13 (PANIRV)
Square Portrait Landscape 4K UHD
ਉਹ ਉਸ ਲੇਲੇ ਨੂੰ ਉਸੇ ਸਥਾਨ ਵਿੱਚ ਵੱਢੇ ਜਿੱਥੇ ਉਹ ਪਾਪ ਬਲੀ ਅਤੇ ਹੋਮ ਬਲੀ ਪਸ਼ੂਆਂ ਨੂੰ ਵੱਢਦੇ ਹਨ ਅਰਥਾਤ ਪਵਿੱਤਰ ਸਥਾਨ ਵਿੱਚ ਕਿਉਂਕਿ ਜਿਵੇਂ ਪਾਪ ਬਲੀ ਦੀ ਭੇਟ ਜਾਜਕ ਦੀ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਵੀ ਉਸੇ ਦੀ ਹੈ, ਉਹ ਅੱਤ ਪਵਿੱਤਰ ਹੈ।

ਅਹਬਾਰ 14:14 (PANIRV)
Square Portrait Landscape 4K UHD
ਜਾਜਕ ਦੋਸ਼ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲਵੇ ਅਤੇ ਜੋ ਸ਼ੁੱਧ ਹੋਣ ਵਾਲਾ ਹੈ ਉਸ ਦੇ ਸੱਜੇ ਕੰਨ ਦੇ ਸਿਰੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਾਵੇ।

ਅਹਬਾਰ 14:15 (PANIRV)
Square Portrait Landscape 4K UHD
ਫੇਰ ਜਾਜਕ ਉਸ ਪਾਉ ਤੇਲ ਵਿੱਚੋਂ ਕੁਝ ਲੈ ਕੇ ਆਪਣੇ ਖੱਬੇ ਹੱਥ ਦੀ ਤਲੀ ਉੱਤੇ ਪਾਵੇ,

ਅਹਬਾਰ 14:16 (PANIRV)
Square Portrait Landscape 4K UHD
ਅਤੇ ਜਾਜਕ ਆਪਣੀ ਸੱਜੇ ਹੱਥ ਦੀ ਉਂਗਲ ਨੂੰ ਆਪਣੇ ਖੱਬੇ ਹੱਥ ਦੀ ਤਲੀ ਦੇ ਤੇਲ ਵਿੱਚ ਡੋਬ ਕੇ ਉਸ ਤੇਲ ਵਿੱਚੋਂ ਕੁਝ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ,

ਅਹਬਾਰ 14:17 (PANIRV)
Square Portrait Landscape 4K UHD
ਅਤੇ ਬਾਕੀ ਤੇਲ ਜੋ ਉਸ ਦੇ ਹੱਥ ਵਿੱਚ ਹੈ, ਜਾਜਕ ਉਸ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਉੱਤੇ ਲਗਾਵੇ।

ਅਹਬਾਰ 14:18 (PANIRV)
Square Portrait Landscape 4K UHD
ਅਤੇ ਜੋ ਤੇਲ ਜਾਜਕ ਦੇ ਹੱਥ ਵਿੱਚ ਬਚ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਡੋਲ੍ਹ ਦੇਵੇ ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।

ਅਹਬਾਰ 14:19 (PANIRV)
Square Portrait Landscape 4K UHD
ਜਾਜਕ ਪਾਪ ਬਲੀ ਦੀ ਭੇਟ ਚੜ੍ਹਾਵੇ ਅਤੇ ਉਸ ਦੇ ਲਈ ਜੋ ਆਪਣੀ ਅਸ਼ੁੱਧਤਾ ਤੋਂ ਸ਼ੁੱਧ ਹੋਣ ਵਾਲਾ ਹੈ ਪ੍ਰਾਸਚਿਤ ਕਰੇ ਅਤੇ ਇਸ ਤੋਂ ਬਾਅਦ ਹੋਮ ਬਲੀ ਦੀ ਭੇਟ ਨੂੰ ਵੱਢ ਦੇਵੇ।

ਅਹਬਾਰ 14:20 (PANIRV)
Square Portrait Landscape 4K UHD
ਤਦ ਜਾਜਕ ਹੋਮ ਬਲੀ ਦੀ ਭੇਟ ਅਤੇ ਮੈਦੇ ਦੀ ਭੇਟ ਜਗਵੇਦੀ ਉੱਤੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਾਂ ਉਹ ਸ਼ੁੱਧ ਹੋ ਜਾਵੇਗਾ।

ਅਹਬਾਰ 14:21 (PANIRV)
Square Portrait Landscape 4K UHD
ਜੇਕਰ ਉਹ ਕੰਗਾਲ ਹੋਵੇ ਅਤੇ ਇਨ੍ਹਾਂ ਸਭਨਾਂ ਵਿੱਚੋਂ ਕੁਝ ਨਾ ਲਿਆ ਸਕੇ ਤਾਂ ਉਹ ਆਪਣੇ ਲਈ ਪ੍ਰਾਸਚਿਤ ਕਰਨ ਲਈ ਦੋਸ਼ ਬਲੀ ਦੇ ਲਈ ਇੱਕ ਲੇਲਾ ਹਿਲਾਉਣ ਦੀ ਭੇਟ ਕਰਕੇ, ਅਤੇ ਤੇਲ ਰਲਿਆ ਹੋਇਆ ਏਫ਼ਾਹ ਦਾ ਦਸਵਾਂ ਹਿੱਸਾ ਮੈਦਾ, ਮੈਦੇ ਦੀ ਭੇਟ ਲਈ ਅਤੇ ਇੱਕ ਪਾਉ ਤੇਲ ਲਿਆਵੇ,

ਅਹਬਾਰ 14:22 (PANIRV)
Square Portrait Landscape 4K UHD
ਅਤੇ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ ਜੋ ਉਹ ਲਿਆ ਸਕਦਾ ਹੈ, ਇਨ੍ਹਾਂ ਵਿੱਚੋਂ ਇੱਕ ਤਾਂ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਲਈ ਹੋਵੇ।

ਅਹਬਾਰ 14:23 (PANIRV)
Square Portrait Landscape 4K UHD
ਅੱਠਵੇਂ ਦਿਨ ਉਹ ਇਨ੍ਹਾਂ ਸਾਰਿਆਂ ਨੂੰ ਆਪਣੇ ਸ਼ੁੱਧ ਕਰਨ ਲਈ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਉੱਤੇ ਯਹੋਵਾਹ ਦੇ ਸਨਮੁਖ ਜਾਜਕ ਦੇ ਕੋਲ ਲਿਆਵੇ।

ਅਹਬਾਰ 14:24 (PANIRV)
Square Portrait Landscape 4K UHD
ਤਦ ਜਾਜਕ ਦੋਸ਼ ਬਲੀ ਦੀ ਭੇਟ ਦੇ ਲੇਲੇ ਨੂੰ ਅਤੇ ਪਾਉ ਤੇਲ ਨੂੰ ਲੈ ਕੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ।

ਅਹਬਾਰ 14:25 (PANIRV)
Square Portrait Landscape 4K UHD
ਫੇਰ ਉਹ ਦੋਸ਼ ਬਲੀ ਦੀ ਭੇਟ ਦੇ ਲੇਲੇ ਨੂੰ ਵੱਢ ਦੇਵੇ ਅਤੇ ਜਾਜਕ ਉਸ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਗਾਵੇ।

ਅਹਬਾਰ 14:26 (PANIRV)
Square Portrait Landscape 4K UHD
ਫੇਰ ਜਾਜਕ ਉਸ ਵਿੱਚੋਂ ਕੁਝ ਤੇਲ ਲੈ ਕੇ ਆਪਣੇ ਖੱਬੇ ਹੱਥ ਦੀ ਤਲੀ ਉੱਤੇ ਪਾਵੇ,

ਅਹਬਾਰ 14:27 (PANIRV)
Square Portrait Landscape 4K UHD
ਅਤੇ ਜਾਜਕ ਆਪਣੇ ਸੱਜੇ ਹੱਥ ਦੀ ਉਂਗਲ ਨਾਲ ਆਪਣੇ ਖੱਬੇ ਹੱਥ ਦੀ ਤਲੀ ਵਿੱਚੋਂ ਕੁਝ ਤੇਲ ਲੈ ਕੇ ਸੱਤ ਵਾਰੀ ਯਹੋਵਾਹ ਦੇ ਅੱਗੇ ਛਿੜਕੇ।

ਅਹਬਾਰ 14:28 (PANIRV)
Square Portrait Landscape 4K UHD
ਫੇਰ ਜਾਜਕ ਆਪਣੇ ਹੱਥ ਦੇ ਤੇਲ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਦੇ ਉੱਤੇ ਲਗਾਵੇ,

ਅਹਬਾਰ 14:29 (PANIRV)
Square Portrait Landscape 4K UHD
ਅਤੇ ਬਾਕੀ ਤੇਲ ਜੋ ਜਾਜਕ ਦੇ ਹੱਥ ਵਿੱਚ ਰਹਿ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰਨ ਲਈ ਉਸ ਦੇ ਸਿਰ ਉੱਤੇ ਪਾ ਦੇਵੇ।

ਅਹਬਾਰ 14:30 (PANIRV)
Square Portrait Landscape 4K UHD
ਤਦ ਉਹ ਉਨ੍ਹਾਂ ਘੁੱਗੀਆਂ ਜਾਂ ਕਬੂਤਰਾਂ ਦੇ ਬੱਚਿਆਂ ਵਿੱਚੋਂ ਜੋ ਉਹ ਲਿਆ ਸਕਿਆ, ਇੱਕ ਨੂੰ ਚੜ੍ਹਾਵੇ,

ਅਹਬਾਰ 14:31 (PANIRV)
Square Portrait Landscape 4K UHD
ਅਰਥਾਤ ਜੋ ਪੰਛੀ ਉਹ ਲਿਆ ਸਕਿਆ ਉਨ੍ਹਾਂ ਵਿੱਚੋਂ ਉਹ ਇੱਕ ਨੂੰ ਪਾਪ ਬਲੀ ਦੀ ਭੇਟ ਲਈ ਅਤੇ ਦੂਜੇ ਨੂੰ ਮੈਦੇ ਦੀ ਭੇਟ ਸਮੇਤ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ, ਇਸ ਤਰ੍ਹਾਂ ਜਾਜਕ ਸ਼ੁੱਧ ਹੋਣ ਵਾਲੇ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।

ਅਹਬਾਰ 14:32 (PANIRV)
Square Portrait Landscape 4K UHD
ਜਿਸ ਨੂੰ ਕੋੜ੍ਹ ਦਾ ਰੋਗ ਹੋਇਆ ਹੋਵੇ ਅਤੇ ਉਹ ਇਸ ਯੋਗ ਨਾ ਹੋਵੇ ਕਿ ਉਹ ਸ਼ੁੱਧਤਾਈ ਦੀਆਂ ਵਸਤੂਆਂ ਨੂੰ ਲਿਆ ਸਕੇ, ਉਸ ਦੇ ਲਈ ਇਹੋ ਬਿਵਸਥਾ ਹੈ।

ਅਹਬਾਰ 14:33 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,

ਅਹਬਾਰ 14:34 (PANIRV)
Square Portrait Landscape 4K UHD
ਜਦ ਤੁਸੀਂ ਕਨਾਨ ਦੇਸ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹਾਂ, ਤਾਂ ਜੇਕਰ ਮੈਂ ਉਸ ਦੇਸ ਦੇ ਕਿਸੇ ਘਰ ਵਿੱਚ ਕੋੜ੍ਹ ਦਾ ਰੋਗ ਪਾ ਦੇਵਾਂ,

ਅਹਬਾਰ 14:35 (PANIRV)
Square Portrait Landscape 4K UHD
ਤਾਂ ਉਸ ਘਰ ਦਾ ਮਾਲਕ ਜਾਜਕ ਦੇ ਕੋਲ ਆ ਕੇ ਆਖੇ, ਮੈਨੂੰ ਅਜਿਹਾ ਪਰਤੀਤ ਹੁੰਦਾ ਹੈ ਕਿ ਘਰ ਵਿੱਚ ਕੋਈ ਰੋਗ ਹੈ।

ਅਹਬਾਰ 14:36 (PANIRV)
Square Portrait Landscape 4K UHD
ਤਦ ਜਾਜਕ ਉਸ ਘਰ ਨੂੰ ਜਾਂਚਣ ਲਈ ਜਾਣ ਤੋਂ ਪਹਿਲਾਂ ਹੁਕਮ ਦੇਵੇ ਕਿ ਉਸ ਘਰ ਨੂੰ ਖਾਲੀ ਕੀਤਾ ਜਾਵੇ, ਅਜਿਹਾ ਨਾ ਹੋਵੇ ਕਿ ਜੋ ਕੁਝ ਘਰ ਦੇ ਵਿੱਚ ਹੈ ਅਸ਼ੁੱਧ ਹੋ ਜਾਵੇ। ਇਸ ਤੋਂ ਬਾਅਦ ਜਾਜਕ ਘਰ ਨੂੰ ਜਾਂਚਣ ਲਈ ਅੰਦਰ ਜਾਵੇ।

ਅਹਬਾਰ 14:37 (PANIRV)
Square Portrait Landscape 4K UHD
ਤਦ ਉਹ ਉਸ ਰੋਗ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਘਰ ਦੀਆਂ ਕੰਧਾਂ ਉੱਤੇ ਹਰੀਆਂ ਜਾਂ ਲਾਲ ਖੋਖਲੀਆਂ ਲਕੀਰਾਂ ਵਰਗੀਆਂ ਹੋਣ ਅਤੇ ਕੰਧ ਨਾਲੋਂ ਡੂੰਘੀਆਂ ਵਿਖਾਈ ਦੇਣ,

ਅਹਬਾਰ 14:38 (PANIRV)
Square Portrait Landscape 4K UHD
ਤਾਂ ਜਾਜਕ ਘਰ ਦੇ ਦਰਵਾਜ਼ੇ ਤੋਂ ਬਾਹਰ ਨਿੱਕਲ ਕੇ ਘਰ ਨੂੰ ਸੱਤ ਦਿਨ ਤੱਕ ਬੰਦ ਕਰ ਦੇਵੇ।

ਅਹਬਾਰ 14:39 (PANIRV)
Square Portrait Landscape 4K UHD
ਅਤੇ ਸੱਤਵੇਂ ਦਿਨ ਜਾਜਕ ਫੇਰ ਆਵੇ ਅਤੇ ਵੇਖੇ, ਜੇਕਰ ਉਹ ਰੋਗ ਘਰ ਦੀਆਂ ਕੰਧਾਂ ਉੱਤੇ ਫੈਲ ਗਿਆ ਹੋਵੇ,

ਅਹਬਾਰ 14:40 (PANIRV)
Square Portrait Landscape 4K UHD
ਤਾਂ ਜਾਜਕ ਹੁਕਮ ਦੇਵੇ ਕਿ ਉਹ ਉਨ੍ਹਾਂ ਪੱਥਰਾਂ ਨੂੰ ਜਿਨ੍ਹਾਂ ਦੇ ਵਿੱਚ ਰੋਗ ਹੈ, ਕੱਢ ਕੇ ਲੈ ਜਾਣ ਅਤੇ ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟ ਦੇਣ।

ਅਹਬਾਰ 14:41 (PANIRV)
Square Portrait Landscape 4K UHD
ਉਹ ਉਸ ਘਰ ਨੂੰ ਅੰਦਰੋਂ ਚੁਫ਼ੇਰਿਓਂ ਛਿਲਵਾ ਦੇਵੇ ਅਤੇ ਉਹ ਉਸ ਮਿੱਟੀ ਨੂੰ ਜੋ ਛਿੱਲੀ ਗਈ ਹੈ, ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟ ਦੇਣ।

ਅਹਬਾਰ 14:42 (PANIRV)
Square Portrait Landscape 4K UHD
ਉਹ ਦੂਜੇ ਪੱਥਰ ਲੈ ਕੇ ਉਨ੍ਹਾਂ ਨੂੰ ਪੁਰਾਣੇ ਪੱਥਰਾਂ ਦੇ ਸਥਾਨ ਉੱਤੇ ਲਗਾ ਦੇਣ ਅਤੇ ਜਾਜਕ ਹੋਰ ਚੂਨਾ ਲੈ ਕੇ ਘਰ ਨੂੰ ਲਿੱਪੇ।

ਅਹਬਾਰ 14:43 (PANIRV)
Square Portrait Landscape 4K UHD
ਪਰ ਜੇਕਰ ਪੱਥਰਾਂ ਨੂੰ ਕੱਢਣ ਅਤੇ ਘਰ ਨੂੰ ਛਿੱਲਣ ਅਤੇ ਲਿੱਪਣ ਤੋਂ ਬਾਅਦ ਉਹ ਰੋਗ ਘਰ ਵਿੱਚ ਫੇਰ ਫੁੱਟ ਨਿੱਕਲੇ,

ਅਹਬਾਰ 14:44 (PANIRV)
Square Portrait Landscape 4K UHD
ਤਾਂ ਜਾਜਕ ਆ ਕੇ ਵੇਖੇ ਅਤੇ ਵੇਖੋ, ਜੇਕਰ ਉਹ ਰੋਗ ਘਰ ਵਿੱਚ ਫੈਲ ਗਿਆ ਹੋਵੇ, ਤਾਂ ਉਹ ਘਰ ਵਿੱਚ ਫੈਲਣ ਵਾਲਾ ਕੋੜ੍ਹ ਹੈ ਅਤੇ ਉਹ ਅਸ਼ੁੱਧ ਹੈ।

ਅਹਬਾਰ 14:45 (PANIRV)
Square Portrait Landscape 4K UHD
ਉਹ ਉਸ ਘਰ ਨੂੰ ਢਾਹ ਦੇਵੇ ਅਤੇ ਉਸ ਦੇ ਪੱਥਰ, ਲੱਕੜੀਆਂ ਅਤੇ ਸਾਰੇ ਚੂਨੇ ਨੂੰ ਸ਼ਹਿਰ ਤੋਂ ਬਾਹਰ ਜਾ ਕੇ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟਵਾ ਦੇਵੇ।

ਅਹਬਾਰ 14:46 (PANIRV)
Square Portrait Landscape 4K UHD
ਜਦ ਤੱਕ ਉਹ ਘਰ ਬੰਦ ਰਹੇ, ਤਦ ਤੱਕ ਜੋ ਕੋਈ ਉਸ ਘਰ ਵਿੱਚ ਵੜੇ, ਉਹ ਸ਼ਾਮ ਤੱਕ ਅਸ਼ੁੱਧ ਰਹੇ।

ਅਹਬਾਰ 14:47 (PANIRV)
Square Portrait Landscape 4K UHD
ਅਤੇ ਜਿਹੜਾ ਉਸ ਘਰ ਵਿੱਚ ਲੰਮਾ ਪਵੇ, ਉਹ ਆਪਣੇ ਕੱਪੜੇ ਧੋ ਲਵੇ ਅਤੇ ਜਿਹੜਾ ਉਸ ਘਰ ਵਿੱਚ ਖਾਣਾ ਖਾਵੇ ਉਹ ਵੀ ਆਪਣੇ ਕੱਪੜੇ ਧੋ ਲਵੇ।

ਅਹਬਾਰ 14:48 (PANIRV)
Square Portrait Landscape 4K UHD
ਜੇਕਰ ਜਾਜਕ ਉਸ ਘਰ ਵਿੱਚ ਆ ਕੇ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਘਰ ਨੂੰ ਲਿੱਪਣ ਤੋਂ ਬਾਅਦ ਉਹ ਰੋਗ ਉਸ ਘਰ ਵਿੱਚ ਨਾ ਫੈਲਿਆ ਹੋਵੇ ਤਾਂ ਉਹ ਉਸ ਘਰ ਨੂੰ ਸ਼ੁੱਧ ਠਹਿਰਾਵੇ ਕਿਉਂ ਜੋ ਰੋਗ ਚੰਗਾ ਹੋ ਗਿਆ ਹੈ।

ਅਹਬਾਰ 14:49 (PANIRV)
Square Portrait Landscape 4K UHD
ਅਤੇ ਉਸ ਘਰ ਨੂੰ ਸ਼ੁੱਧ ਕਰਨ ਲਈ, ਉਹ ਦੋ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਵੇ।

ਅਹਬਾਰ 14:50 (PANIRV)
Square Portrait Landscape 4K UHD
ਉਹ ਪੰਛੀਆਂ ਵਿੱਚੋਂ ਕਿਸੇ ਇੱਕ ਨੂੰ ਵੱਗਦੇ ਪਾਣੀ ਉੱਤੇ ਮਿੱਟੀ ਦੇ ਭਾਂਡੇ ਵਿੱਚ ਵੱਢੇ।

ਅਹਬਾਰ 14:51 (PANIRV)
Square Portrait Landscape 4K UHD
ਤਦ ਉਹ ਦਿਆਰ ਦੀ ਲੱਕੜ, ਜੂਫ਼ਾ ਅਤੇ ਕਿਰਮਚੀ ਕੱਪੜੇ ਅਤੇ ਜੀਉਂਦੇ ਪੰਛੀ ਨੂੰ ਲੈ ਕੇ ਉਸ ਵੱਢੇ ਹੋਏ ਪੰਛੀ ਦੇ ਲਹੂ ਵਿੱਚ ਅਤੇ ਵਗਦੇ ਪਾਣੀ ਵਿੱਚ ਡੋਬੇ ਅਤੇ ਉਸ ਘਰ ਉੱਤੇ ਸੱਤ ਵਾਰੀ ਛਿੜਕੇ।

ਅਹਬਾਰ 14:52 (PANIRV)
Square Portrait Landscape 4K UHD
ਇਸ ਤਰ੍ਹਾਂ ਉਹ ਪੰਛੀ ਦੇ ਲਹੂ, ਵਗਦੇ ਪਾਣੀ, ਜੀਉਂਦੇ ਪੰਛੀ, ਦਿਆਰ ਦੀ ਲੱਕੜ, ਜੂਫ਼ੇ ਅਤੇ ਕਿਰਮਚੀ ਕੱਪੜੇ ਨਾਲ ਉਸ ਘਰ ਨੂੰ ਸ਼ੁੱਧ ਕਰੇ।

ਅਹਬਾਰ 14:53 (PANIRV)
Square Portrait Landscape 4K UHD
ਪਰ ਉਸ ਜੀਉਂਦੇ ਪੰਛੀ ਨੂੰ ਸ਼ਹਿਰ ਤੋਂ ਬਾਹਰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ, ਇਸ ਤਰ੍ਹਾਂ ਉਹ ਉਸ ਘਰ ਦੇ ਲਈ ਪ੍ਰਾਸਚਿਤ ਕਰੇ ਤਦ ਉਹ ਸ਼ੁੱਧ ਹੋਵੇਗਾ।

ਅਹਬਾਰ 14:54 (PANIRV)
Square Portrait Landscape 4K UHD
ਹਰ ਪ੍ਰਕਾਰ ਦੇ ਕੋੜ੍ਹ ਦੇ ਰੋਗ ਅਤੇ ਦਾਦ ਲਈ ਇਹੋ ਬਿਵਸਥਾ ਹੈ,

ਅਹਬਾਰ 14:55 (PANIRV)
Square Portrait Landscape 4K UHD
ਕੱਪੜਿਆਂ ਦਾ ਅਤੇ ਘਰ ਦਾ ਕੋੜ੍ਹ,

ਅਹਬਾਰ 14:56 (PANIRV)
Square Portrait Landscape 4K UHD
ਅਤੇ ਸੋਜ, ਪੱਪੜੀ, ਅਤੇ ਦਾਗ ਦੇ ਲਈ

ਅਹਬਾਰ 14:57 (PANIRV)
Square Portrait Landscape 4K UHD
ਅਸ਼ੁੱਧ ਅਤੇ ਸ਼ੁੱਧ ਬਾਰੇ ਸਮਝਾਉਣ ਲਈ ਕੋੜ੍ਹ ਦੀ ਬਿਵਸਥਾ ਇਹ ਹੀ ਹੈ।

Available Bible Translations

American Standard Version (ASV)
Leviticus 14 (ASV) »
King James Version (KJV)
Leviticus 14 (KJV) »
GOD’S WORD® (GW)
Leviticus 14 (GW) »
Berean Bible (BSB)
Leviticus 14 (BSB) »
World English Bible (WEB)
Leviticus 14 (WEB) »
French Bible (LSG)
Lévitique 14 (LSG) »
German Bible (LUTH1912)
Levitikus 14 (LUTH1912) »
Marathi Bible (MARIRV)
लेवीय 14 (MARIRV) »
Gujarati Bible (GUJIRV)
લેવીય 14 (GUJIRV) »
Hebrew Bible (HEB)
ויקרא 14 (HEB) »
Portuguese Bible (BSL)
Levítico 14 (BSL) »
Vietnamese Bible (VIE)
Lê-vi 14 (VIE) »
Spanish Bible (RVA)
Levítico 14 (RVA) »
Italian Bible (RIV)
Levitico 14 (RIV) »
Chinese Simplified (CUVS)
利 未 记 14 (CUVS) »
Chinese Traditional (CUVT)
利 未 記 14 (CUVT) »
Albanian Bible (ALB)
Levitiku 14 (ALB) »
Swedish Bible (SV1917)
3 Mosebok 14 (SV1917) »
Russian Bible (RUSV)
Левит 14 (RUSV) »
Ukrainian Bible (UKR)
Левит 14 (UKR) »
Hungarian Bible (KAR)
3 Mózes 14 (KAR) »
Bulgarian Bible (BULG)
Левит 14 (BULG) »
Japanese Bible (JPN)
レビ記 14 (JPN) »
Norwegian Bible (NORSK)
3 Mosebok 14 (NORSK) »

ਅਹਬਾਰ (PANIRV) Chapter Selection

PANIRV Book Selection List