ਅਹਬਾਰ Chapter 23 PANIRV Bible Verse Images

ਅਹਬਾਰ 23 Bible Verse Pictures. Choose from a large collection of inspirational, motivational and encouraging Bible verses with pictures of nature. Download and share ਅਹਬਾਰ 23 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅਹਬਾਰ 23:1 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ,

ਅਹਬਾਰ 23:2 (PANIRV)
Square Portrait Landscape 4K UHD
“ਇਸਰਾਏਲੀਆਂ ਨੂੰ ਆਖ ਕਿ ਜਿਹੜੇ ਯਹੋਵਾਹ ਦੇ ਪਰਬ ਹਨ, ਜਿਨ੍ਹਾਂ ਦੀ ਤੁਸੀਂ ਪਵਿੱਤਰ ਸਭਾ ਲਈ ਨਿਯੁਕਤ ਸਮੇਂ ਤੇ ਘੋਸ਼ਣਾ ਕਰਨੀ ਹੈ ਉਹ ਇਹ ਹਨ,

ਅਹਬਾਰ 23:3 (PANIRV)
Square Portrait Landscape 4K UHD
ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਮਹਾਂ-ਸਬਤ ਦਾ ਅਤੇ ਪਵਿੱਤਰ ਸਭਾ ਦਾ ਦਿਨ ਹੈ, ਤੁਸੀਂ ਉਸ ਦਿਨ ਕੋਈ ਕੰਮ ਨਾ ਕਰਨਾ। ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਯਹੋਵਾਹ ਦਾ ਸਬਤ ਹੈ।

ਅਹਬਾਰ 23:4 (PANIRV)
Square Portrait Landscape 4K UHD
“ਯਹੋਵਾਹ ਦੇ ਪਰਬ ਜਿਨ੍ਹਾਂ ਦੇ ਨਿਯੁਕਤ ਕੀਤੇ ਹੋਏ ਸਮੇਂ ਤੇ ਤੁਸੀਂ ਪਵਿੱਤਰ ਸਭਾ ਕਰਨ ਲਈ ਘੋਸ਼ਣਾ ਕਰਨੀ ਹੈ, ਉਹ ਇਹ ਹਨ,

ਅਹਬਾਰ 23:5 (PANIRV)
Square Portrait Landscape 4K UHD
ਪਹਿਲੇ ਮਹੀਨੇ ਦੇ ਚੌਧਵੇਂ ਦਿਨ ਨੂੰ ਸ਼ਾਮ ਦੇ ਵੇਲੇ ਯਹੋਵਾਹ ਦੇ ਪਸਾਹ ਦਾ ਪਰਬ ਹੈ।

ਅਹਬਾਰ 23:6 (PANIRV)
Square Portrait Landscape 4K UHD
ਅਤੇ ਉਸੇ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੀ ਪਤੀਰੀ ਰੋਟੀ ਦਾ ਪਰਬ ਹੈ, ਉਸ ਵਿੱਚ ਸੱਤ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਣਾ।

ਅਹਬਾਰ 23:7 (PANIRV)
Square Portrait Landscape 4K UHD
ਪਹਿਲੇ ਦਿਨ ਤੁਸੀਂ ਪਵਿੱਤਰ ਸਭਾ ਕਰਨਾ, ਉਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।

ਅਹਬਾਰ 23:8 (PANIRV)
Square Portrait Landscape 4K UHD
ਸੱਤ ਦਿਨ ਤੱਕ ਤੁਸੀਂ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਚੜ੍ਹਾਉਣਾ ਅਤੇ ਸੱਤਵੇਂ ਦਿਨ ਪਵਿੱਤਰ ਸਭਾ ਹੋਵੇ, ਉਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।”

ਅਹਬਾਰ 23:9 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

ਅਹਬਾਰ 23:10 (PANIRV)
Square Portrait Landscape 4K UHD
“ਇਸਰਾਏਲੀਆਂ ਨਾਲ ਗੱਲ ਕਰ ਅਤੇ ਆਖ ਜਿਸ ਵੇਲੇ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਦਿੰਦਾ ਹਾਂ, ਅਤੇ ਉਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੀ ਉਪਜ ਦੇ ਪਹਿਲੇ ਫਲ ਵਿੱਚੋਂ ਇੱਕ ਪੂਲਾ ਜਾਜਕ ਦੇ ਸਾਹਮਣੇ ਲਿਆਉਣਾ।

ਅਹਬਾਰ 23:11 (PANIRV)
Square Portrait Landscape 4K UHD
ਅਤੇ ਉਹ ਉਸ ਪੂਲੇ ਨੂੰ ਯਹੋਵਾਹ ਦੇ ਅੱਗੇ ਹਿਲਾਵੇ ਤਾਂ ਜੋ ਉਹ ਤੁਹਾਡੇ ਵੱਲੋਂ ਸਵੀਕਾਰ ਕੀਤਾ ਜਾਵੇ, ਜਾਜਕ ਉਸ ਨੂੰ ਸਬਤ ਦੇ ਅਗਲੇ ਦਿਨ ਹਿਲਾਵੇ।

ਅਹਬਾਰ 23:12 (PANIRV)
Square Portrait Landscape 4K UHD
ਅਤੇ ਜਿਸ ਦਿਨ ਤੁਸੀਂ ਉਸ ਪੂਲੇ ਨੂੰ ਹਿਲਾਓ, ਉਸੇ ਦਿਨ ਤੁਸੀਂ ਇੱਕ ਸਾਲ ਦਾ ਦੋਸ਼ ਰਹਿਤ ਇੱਕ ਲੇਲਾ ਯਹੋਵਾਹ ਦੇ ਅੱਗੇ ਹੋਮ ਦੀ ਭੇਟ ਕਰਕੇ ਚੜ੍ਹਾਉਣਾ।

ਅਹਬਾਰ 23:13 (PANIRV)
Square Portrait Landscape 4K UHD
ਅਤੇ ਉਸ ਦੇ ਨਾਲ ਮੈਦੇ ਦੀ ਭੇਟ, ਏਫ਼ਾਹ ਦਾ ਦੋ ਦੱਸਵਾਂ ਹਿੱਸਾ ਤੇਲ ਨਾਲ ਰਲੇ ਹੋਏ ਮੈਦੇ ਦਾ ਹੋਵੇ, ਉਹ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ ਅਤੇ ਉਸ ਦੇ ਨਾਲ ਪੀਣ ਦੀ ਭੇਟ ਲਈ ਕੁੱਪੇ ਦੀ ਚੁਥਾਈ ਦਾਖਰਸ ਹੋਵੇ।

ਅਹਬਾਰ 23:14 (PANIRV)
Square Portrait Landscape 4K UHD
ਜਿਸ ਦਿਨ ਤੱਕ ਤੁਸੀਂ ਇਸ ਭੇਟ ਨੂੰ ਆਪਣੇ ਪਰਮੇਸ਼ੁਰ ਦੇ ਅੱਗੇ ਨਾ ਲਿਆਓ, ਉਸ ਦਿਨ ਤੱਕ ਤੁਸੀਂ ਪਹਿਲੇ ਫਲ ਵਿੱਚੋਂ ਨਾ ਰੋਟੀ, ਨਾ ਭੁੰਨੇ ਹੋਏ ਦਾਣੇ ਅਤੇ ਨਾ ਹੀ ਹਰੇ ਸਿੱਟੇ ਖਾਣਾ। ਇਹ ਤੁਹਾਡੀਆਂ ਪੀੜ੍ਹੀਆਂ ਤੱਕ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਇੱਕ ਸਦਾ ਦੀ ਬਿਧੀ ਹੋਵੇ।”

ਅਹਬਾਰ 23:15 (PANIRV)
Square Portrait Landscape 4K UHD
“ਫੇਰ ਉਸ ਸਬਤ ਦੇ ਅਗਲੇ ਦਿਨ ਤੋਂ ਜਦ ਤੁਸੀਂ ਹਿਲਾਉਣ ਦੀ ਭੇਟ ਦਾ ਪੂਲਾ ਲਿਆਏ, ਤੁਸੀਂ ਅਗਲੇ ਸੱਤ ਸਬਤ ਗਿਣ ਲੈਣਾ।

ਅਹਬਾਰ 23:16 (PANIRV)
Square Portrait Landscape 4K UHD
ਅਤੇ ਸੱਤਵੇਂ ਸਬਤ ਦੇ ਅਗਲੇ ਦਿਨ ਤੱਕ ਤੁਸੀਂ ਪੰਜਾਹ ਦਿਨ ਗਿਣ ਲੈਣਾ ਅਤੇ ਫੇਰ ਯਹੋਵਾਹ ਦੇ ਅੱਗੇ ਇੱਕ ਨਵੀਂ ਮੈਦੇ ਦੀ ਭੇਟ ਚੜ੍ਹਾਉਣਾ।

ਅਹਬਾਰ 23:17 (PANIRV)
Square Portrait Landscape 4K UHD
ਤੁਸੀਂ ਆਪਣੇ ਨਿਵਾਸ ਸਥਾਨਾਂ ਵਿੱਚੋਂ ਏਫ਼ਾਹ ਦੇ ਦੋ ਦਸਵੇਂ ਹਿੱਸੇ ਮੈਦੇ ਦੀਆਂ ਦੋ ਰੋਟੀਆਂ ਹਿਲਾਉਣ ਦੀ ਭੇਟ ਕਰਕੇ ਲਿਆਉਣਾ, ਉਹ ਖ਼ਮੀਰ ਨਾਲ ਗੁੰਨ੍ਹੇ ਹੋਏ ਮੈਦੇ ਦੀਆਂ ਹੋਣ, ਇਹ ਯਹੋਵਾਹ ਦੇ ਅੱਗੇ ਉਪਜ ਦਾ ਪਹਿਲਾ ਫਲ ਹੈ।

ਅਹਬਾਰ 23:18 (PANIRV)
Square Portrait Landscape 4K UHD
ਤੁਸੀਂ ਉਨ੍ਹਾਂ ਰੋਟੀਆਂ ਦੇ ਨਾਲ ਇੱਕ ਸਾਲ ਦੇ ਦੋਸ਼ ਰਹਿਤ ਸੱਤ ਲੇਲੇ, ਇੱਕ ਜੁਆਨ ਬਲ਼ਦ ਅਤੇ ਦੋ ਛੱਤਰੇ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਉਣਾ। ਉਹ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਪੀਣ ਦੀਆਂ ਭੇਟਾਂ ਸਮੇਤ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਹੋਵੇ।

ਅਹਬਾਰ 23:19 (PANIRV)
Square Portrait Landscape 4K UHD
ਫੇਰ ਤੁਸੀਂ ਪਾਪ ਬਲੀ ਦੀ ਭੇਟ ਲਈ ਇੱਕ ਬੱਕਰਾ ਅਤੇ ਸੁੱਖ-ਸਾਂਦ ਦੀ ਭੇਟ ਲਈ ਇੱਕ ਸਾਲ ਦੇ ਦੋ ਲੇਲੇ ਬਲੀ ਕਰਕੇ ਚੜ੍ਹਾਉਣਾ।

ਅਹਬਾਰ 23:20 (PANIRV)
Square Portrait Landscape 4K UHD
ਤਦ ਜਾਜਕ ਉਨ੍ਹਾਂ ਲੇਲਿਆਂ ਨੂੰ ਪਹਿਲੇ ਫਲ ਦੀ ਰੋਟੀ ਸਮੇਤ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ਅਤੇ ਉਹ ਜਾਜਕ ਦੇ ਲਈ ਯਹੋਵਾਹ ਦੇ ਅੱਗੇ ਪਵਿੱਤਰ ਹੋਣ।

ਅਹਬਾਰ 23:21 (PANIRV)
Square Portrait Landscape 4K UHD
ਉਸੇ ਦਿਨ ਤੁਸੀਂ ਆਪਣੇ ਲਈ ਇੱਕ ਪਵਿੱਤਰ ਸਭਾ ਦੀ ਘੋਸ਼ਣਾ ਕਰਨਾ। ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ। ਇਹ ਤੁਹਾਡੇ ਸਾਰੇ ਨਿਵਾਸ-ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਠਹਿਰੇ।

ਅਹਬਾਰ 23:22 (PANIRV)
Square Portrait Landscape 4K UHD
“ਜਿਸ ਵੇਲੇ ਤੁਸੀਂ ਆਪਣੇ ਦੇਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੇ ਖੇਤ ਦੇ ਬੰਨ੍ਹਿਆਂ ਤੱਕ ਸਾਰੀ ਫਸਲ ਨਾ ਵੱਢਣਾ, ਨਾ ਹੀ ਤੁਸੀਂ ਖੇਤ ਵਿੱਚ ਡਿੱਗੇ ਹੋਏ ਸਿੱਟਿਆਂ ਨੂੰ ਚੁੱਗਣਾ। ਤੁਸੀਂ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”

ਅਹਬਾਰ 23:23 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

ਅਹਬਾਰ 23:24 (PANIRV)
Square Portrait Landscape 4K UHD
“ਇਸਰਾਏਲ ਦੇ ਘਰਾਣਿਆਂ ਨੂੰ ਆਖ, ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੇ ਲਈ ਮਹਾਂ-ਸਬਤ ਹੋਵੇ, ਉਸ ਦਿਨ ਤੁਸੀਂ ਯਾਦਗੀਰੀ ਲਈ ਤੁਰ੍ਹੀ ਵਜਾਉਣਾ ਅਤੇ ਪਵਿੱਤਰ ਸਭਾ ਕਰਨਾ।

ਅਹਬਾਰ 23:25 (PANIRV)
Square Portrait Landscape 4K UHD
ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਪਰ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ।”

ਅਹਬਾਰ 23:26 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

ਅਹਬਾਰ 23:27 (PANIRV)
Square Portrait Landscape 4K UHD
“ਇਸੇ ਸੱਤਵੇਂ ਮਹੀਨੇ ਦਾ ਦਸਵਾਂ ਦਿਨ ਇੱਕ ਪ੍ਰਾਸਚਿਤ ਦਾ ਦਿਨ ਹੋਵੇ। ਉਹ ਤੁਹਾਡੇ ਲਈ ਪਵਿੱਤਰ ਸਭਾ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ।

ਅਹਬਾਰ 23:28 (PANIRV)
Square Portrait Landscape 4K UHD
ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਕਿਉਂ ਜੋ ਉਹ ਪ੍ਰਾਸਚਿਤ ਦਾ ਦਿਨ ਹੈ ਜਿਸ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕੀਤਾ ਜਾਵੇਗਾ।

ਅਹਬਾਰ 23:29 (PANIRV)
Square Portrait Landscape 4K UHD
ਉਸ ਦਿਨ ਜਿਹੜਾ ਆਪਣੀ ਜਾਨ ਨੂੰ ਦੁੱਖ ਨਾ ਦੇਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।

ਅਹਬਾਰ 23:30 (PANIRV)
Square Portrait Landscape 4K UHD
ਜਿਹੜਾ ਵੀ ਉਸ ਦਿਨ ਵਿੱਚ ਕੋਈ ਕੰਮ ਕਰੇ ਤਾਂ ਉਸ ਮਨੁੱਖ ਨੂੰ ਮੈਂ ਉਸ ਦੇ ਲੋਕਾਂ ਵਿੱਚੋਂ ਨਾਸ ਕਰਾਂਗਾ।

ਅਹਬਾਰ 23:31 (PANIRV)
Square Portrait Landscape 4K UHD
ਤੁਸੀਂ ਕਿਸੇ ਪ੍ਰਕਾਰ ਦਾ ਕੰਮ-ਧੰਦਾ ਨਾ ਕਰਨਾ। ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਠਹਿਰੇ।

ਅਹਬਾਰ 23:32 (PANIRV)
Square Portrait Landscape 4K UHD
ਇਹ ਤੁਹਾਡੇ ਲਈ ਇੱਕ ਮਹਾਂ-ਸਬਤ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ। ਤੁਸੀਂ ਉਸ ਮਹੀਨੇ ਦੇ ਨੌਵੇਂ ਦਿਨ ਦੀ ਸ਼ਾਮ ਤੋਂ ਅਗਲੀ ਸ਼ਾਮ ਤੱਕ ਵਿਸ਼ਰਾਮ ਦਾ ਦਿਨ ਮੰਨਣਾ।”

ਅਹਬਾਰ 23:33 (PANIRV)
Square Portrait Landscape 4K UHD
ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,

ਅਹਬਾਰ 23:34 (PANIRV)
Square Portrait Landscape 4K UHD
“ਇਸਰਾਏਲੀਆਂ ਨੂੰ ਆਖ ਕਿ ਇਸੇ ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੇ ਅੱਗੇ ਸੱਤ ਦਿਨ ਤੱਕ ਡੇਰਿਆਂ ਦਾ ਪਰਬ ਹੋਵੇ।

ਅਹਬਾਰ 23:35 (PANIRV)
Square Portrait Landscape 4K UHD
ਪਹਿਲੇ ਦਿਨ ਪਵਿੱਤਰ ਸਭਾ ਹੋਵੇ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।

ਅਹਬਾਰ 23:36 (PANIRV)
Square Portrait Landscape 4K UHD
ਸੱਤ ਦਿਨ ਤੱਕ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ, ਅੱਠਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ, ਅਤੇ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ। ਇਹ ਇੱਕ ਖ਼ਾਸ ਸਭਾ ਦਾ ਦਿਨ ਹੈ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।”

ਅਹਬਾਰ 23:37 (PANIRV)
Square Portrait Landscape 4K UHD
“ਯਹੋਵਾਹ ਦੇ ਠਹਿਰਾਏ ਹੋਏ ਪਰਬ ਇਹ ਹੀ ਹਨ, ਜਿਨ੍ਹਾਂ ਵਿੱਚ ਤੁਸੀਂ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਚੜ੍ਹਾਉਣਾ ਅਰਥਾਤ ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਸੁੱਖ-ਸਾਂਦ ਦੀ ਬਲੀ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਆਪਣੇ ਨਿਯੁਕਤ ਸਮੇਂ ਤੇ ਚੜ੍ਹਾਈਆਂ ਜਾਣ ਅਤੇ ਪਵਿੱਤਰ ਸਭਾ ਦੀ ਘੋਸ਼ਣਾ ਕੀਤੀ ਜਾਵੇ।

ਅਹਬਾਰ 23:38 (PANIRV)
Square Portrait Landscape 4K UHD
ਆਪਣੀਆਂ ਭੇਟਾਂ, ਸਾਰੀਆਂ ਸੁੱਖਣਾਂ ਅਤੇ ਆਪਣੀਆਂ ਖੁਸ਼ੀ ਦੀਆਂ ਭੇਟਾਂ ਜੋ ਤੁਸੀਂ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹੋ, ਉਨ੍ਹਾਂ ਤੋਂ ਵੱਧ ਤੁਸੀਂ ਯਹੋਵਾਹ ਦੇ ਸਬਤ ਨੂੰ ਮੰਨਣਾ।

ਅਹਬਾਰ 23:39 (PANIRV)
Square Portrait Landscape 4K UHD
“ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਨੂੰ ਜਦ ਤੁਸੀਂ ਦੇਸ ਦੀ ਫ਼ਸਲ ਇਕੱਠਾ ਕਰੋ ਤਾਂ ਤੁਸੀਂ ਸੱਤ ਦਿਨਾਂ ਤੱਕ ਯਹੋਵਾਹ ਦਾ ਇੱਕ ਪਰਬ ਮਨਾਉਣਾ। ਪਹਿਲਾ ਦਿਨ ਸਬਤ ਅਤੇ ਅੱਠਵਾਂ ਦਿਨ ਵੀ ਸਬਤ ਹੋਵੇ।

ਅਹਬਾਰ 23:40 (PANIRV)
Square Portrait Landscape 4K UHD
ਅਤੇ ਪਹਿਲੇ ਦਿਨ ਤੁਸੀਂ ਸੋਹਣੇ-ਸੋਹਣੇ ਰੁੱਖਾਂ ਦੇ ਫਲ, ਖਜ਼ੂਰ ਦੀਆਂ ਟਾਹਣੀਆਂ, ਸੰਘਣੇ ਰੁੱਖਾਂ ਦੀਆਂ ਟਾਹਣੀਆਂ ਅਤੇ ਨਦੀ ਦਾ ਬੇਦ-ਮਜਨੂੰ ਲੈਣਾ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੱਤ ਦਿਨ ਤੱਕ ਅਨੰਦ ਅਤੇ ਖੁਸ਼ੀ ਮਨਾਉਣਾ।

ਅਹਬਾਰ 23:41 (PANIRV)
Square Portrait Landscape 4K UHD
ਹਰ ਸਾਲ ਵਿੱਚ ਸੱਤ ਦਿਨ ਤੱਕ ਤੁਸੀਂ ਯਹੋਵਾਹ ਦਾ ਇਹ ਪਰਬ ਮਨਾਉਣਾ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ, ਤੁਸੀਂ ਸੱਤਵੇਂ ਮਹੀਨੇ ਵਿੱਚ ਇਸ ਨੂੰ ਮਨਾਉਣਾ।

ਅਹਬਾਰ 23:42 (PANIRV)
Square Portrait Landscape 4K UHD
ਸੱਤ ਦਿਨ ਤੱਕ ਤੁਸੀਂ ਝੌਂਪੜੀਆਂ ਵਿੱਚ ਰਹਿਣਾ, ਸਾਰੇ ਜੋ ਇਸਰਾਏਲ ਵਿੱਚ ਜੰਮੇ ਹਨ, ਉਹ ਝੌਂਪੜੀਆਂ ਵਿੱਚ ਰਹਿਣ,

ਅਹਬਾਰ 23:43 (PANIRV)
Square Portrait Landscape 4K UHD
ਤਾਂ ਜੋ ਤੁਹਾਡੀਆਂ ਪੀੜ੍ਹੀਆਂ ਜਾਣਨ, ਕਿ ਜਦ ਮੈਂ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਕੇ ਲਿਆਇਆ ਤਾਂ ਮੈਂ ਉਨ੍ਹਾਂ ਨੂੰ ਝੌਂਪੜੀਆਂ ਵਿੱਚ ਵਸਾਇਆ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”

ਅਹਬਾਰ 23:44 (PANIRV)
Square Portrait Landscape 4K UHD
ਤਦ ਮੂਸਾ ਨੇ ਇਸਰਾਏਲੀਆਂ ਨੂੰ ਯਹੋਵਾਹ ਦੇ ਨਿਯੁਕਤ ਪਰਬਾਂ ਬਾਰੇ ਦੱਸ ਦਿੱਤਾ।

Available Bible Translations

American Standard Version (ASV)
Leviticus 23 (ASV) »
King James Version (KJV)
Leviticus 23 (KJV) »
GOD’S WORD® (GW)
Leviticus 23 (GW) »
Berean Bible (BSB)
Leviticus 23 (BSB) »
World English Bible (WEB)
Leviticus 23 (WEB) »
French Bible (LSG)
Lévitique 23 (LSG) »
German Bible (LUTH1912)
Levitikus 23 (LUTH1912) »
Marathi Bible (MARIRV)
लेवीय 23 (MARIRV) »
Gujarati Bible (GUJIRV)
લેવીય 23 (GUJIRV) »
Hebrew Bible (HEB)
ויקרא 23 (HEB) »
Portuguese Bible (BSL)
Levítico 23 (BSL) »
Vietnamese Bible (VIE)
Lê-vi 23 (VIE) »
Spanish Bible (RVA)
Levítico 23 (RVA) »
Italian Bible (RIV)
Levitico 23 (RIV) »
Chinese Simplified (CUVS)
利 未 记 23 (CUVS) »
Chinese Traditional (CUVT)
利 未 記 23 (CUVT) »
Albanian Bible (ALB)
Levitiku 23 (ALB) »
Swedish Bible (SV1917)
3 Mosebok 23 (SV1917) »
Russian Bible (RUSV)
Левит 23 (RUSV) »
Ukrainian Bible (UKR)
Левит 23 (UKR) »
Hungarian Bible (KAR)
3 Mózes 23 (KAR) »
Bulgarian Bible (BULG)
Левит 23 (BULG) »
Japanese Bible (JPN)
レビ記 23 (JPN) »
Norwegian Bible (NORSK)
3 Mosebok 23 (NORSK) »

ਅਹਬਾਰ (PANIRV) Chapter Selection

PANIRV Book Selection List