ਅਹਬਾਰ Chapter 24 PANIRV Bible Verse Images

ਅਹਬਾਰ 24 Bible Verse Pictures. Choose from a large collection of inspirational, motivational and encouraging Bible verses with pictures of nature. Download and share ਅਹਬਾਰ 24 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅਹਬਾਰ 24:1 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

ਅਹਬਾਰ 24:2 (PANIRV)
Square Portrait Landscape 4K UHD
ਇਸਰਾਏਲੀਆਂ ਨੂੰ ਹੁਕਮ ਦੇ ਕਿ ਮੇਰੇ ਸਾਹਮਣੇ ਚਾਨਣ ਲਈ ਉਹ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਤੇਰੇ ਕੋਲ ਲੈ ਕੇ ਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ।

ਅਹਬਾਰ 24:3 (PANIRV)
Square Portrait Landscape 4K UHD
ਹਾਰੂਨ ਉਸ ਨੂੰ ਸ਼ਾਮ ਤੋਂ ਲੈ ਕੇ ਸਵੇਰ ਤੱਕ ਯਹੋਵਾਹ ਦੇ ਅੱਗੇ ਸਦਾ ਦੇ ਲਈ, ਸਾਖੀ ਦੇ ਪਰਦੇ ਤੋਂ ਬਾਹਰ, ਮੰਡਲੀ ਦੇ ਡੇਰੇ ਵਿੱਚ ਸਜਾ ਕੇ ਰੱਖੇ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ।

ਅਹਬਾਰ 24:4 (PANIRV)
Square Portrait Landscape 4K UHD
ਉਹ ਖ਼ਾਲਸ ਸੋਨੇ ਸ਼ਮਾਦਾਨ ਦੇ ਉੱਤੇ ਯਹੋਵਾਹ ਦੇ ਅੱਗੇ ਸਦਾ ਦੇ ਲਈ ਦੀਵਿਆਂ ਨੂੰ ਸਜਾ ਕੇ ਰੱਖਿਆ ਕਰੇ।

ਅਹਬਾਰ 24:5 (PANIRV)
Square Portrait Landscape 4K UHD
ਤੂੰ ਮੈਦਾ ਲੈ ਕੇ ਉਸ ਦੀਆਂ ਬਾਰਾਂ ਰੋਟੀਆਂ ਪਕਾਵੀਂ, ਇੱਕ-ਇੱਕ ਰੋਟੀ ਵਿੱਚ ਏਫ਼ਾਹ ਦਾ ਦੋ ਦਹਾਈ ਹਿੱਸਾ ਹੋਵੇ।

ਅਹਬਾਰ 24:6 (PANIRV)
Square Portrait Landscape 4K UHD
ਤਦ ਤੂੰ ਇਨ੍ਹਾਂ ਨੂੰ ਯਹੋਵਾਹ ਦੇ ਅੱਗੇ ਪਵਿੱਤਰ ਮੇਜ਼ ਦੇ ਉੱਤੇ ਦੋ ਕਤਾਰਾਂ ਬਣਾ ਕੇ ਇੱਕ-ਇੱਕ ਕਤਾਰ ਵਿੱਚ ਛੇ-ਛੇ ਰੋਟੀਆਂ ਰੱਖੀਂ।

ਅਹਬਾਰ 24:7 (PANIRV)
Square Portrait Landscape 4K UHD
ਤੂੰ ਇੱਕ-ਇੱਕ ਕਤਾਰ ਦੇ ਉੱਤੇ ਖ਼ਾਲਸ ਲੁਬਾਨ ਰੱਖੀਂ ਤਾਂ ਜੋ ਉਹ ਰੋਟੀ ਦੇ ਉੱਤੇ ਯਾਦਗੀਰੀ ਲਈ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੋਵੇ।

ਅਹਬਾਰ 24:8 (PANIRV)
Square Portrait Landscape 4K UHD
ਹਰੇਕ ਸਬਤ ਦੇ ਦਿਨ ਉਹ ਇਸ ਨੂੰ ਯਹੋਵਾਹ ਦੇ ਅੱਗੇ ਸਜਾ ਕੇ ਰੱਖੇ, ਇਹ ਇਸਰਾਏਲੀਆਂ ਵੱਲੋਂ ਇੱਕ ਸਦਾ ਦਾ ਨੇਮ ਹੈ।

ਅਹਬਾਰ 24:9 (PANIRV)
Square Portrait Landscape 4K UHD
ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ ਅਤੇ ਉਹ ਉਸ ਨੂੰ ਪਵਿੱਤਰ ਸਥਾਨ ਵਿੱਚ ਖਾਣ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਵਿੱਚੋਂ ਇੱਕ ਸਦਾ ਦੀ ਬਿਧੀ ਕਰਕੇ ਹਾਰੂਨ ਦੇ ਲਈ ਅੱਤ ਪਵਿੱਤਰ ਹੈ।

ਅਹਬਾਰ 24:10 (PANIRV)
Square Portrait Landscape 4K UHD
ਉਨ੍ਹਾਂ ਦਿਨਾਂ ਵਿੱਚ ਇੱਕ ਇਸਰਾਏਲੀ ਇਸਤਰੀ ਦਾ ਪੁੱਤਰ, ਜਿਸ ਦਾ ਪਿਤਾ ਮਿਸਰੀ ਸੀ, ਉਹ ਇਸਰਾਏਲੀਆਂ ਦੇ ਵਿੱਚ ਰਹਿਣ ਲੱਗਾ ਅਤੇ ਇਸ ਇਸਰਾਏਲੀ ਇਸਤਰੀ ਦਾ ਪੁੱਤਰ ਅਤੇ ਕੋਈ ਹੋਰ ਇਸਰਾਏਲੀ ਮਨੁੱਖ ਡੇਰੇ ਵਿੱਚ ਝਗੜਨ ਲੱਗੇ,

ਅਹਬਾਰ 24:11 (PANIRV)
Square Portrait Landscape 4K UHD
ਅਤੇ ਉਸ ਇਸਰਾਏਲੀ ਇਸਤਰੀ ਦਾ ਪੁੱਤਰ ਯਹੋਵਾਹ ਦੇ ਨਾਮ ਦਾ ਨਿਰਾਦਰ ਕਰਕੇ ਕੁਫ਼ਰ ਬਕਣ ਲੱਗਾ, ਤਾਂ ਲੋਕ ਉਸ ਨੂੰ ਮੂਸਾ ਦੇ ਕੋਲ ਲੈ ਆਏ। ਉਸ ਦੀ ਮਾਂ ਦਾ ਨਾਮ “ਸਲੂਮੀਥ” ਸੀ, ਜੋ ਦਾਨ ਦੀ ਗੋਤ ਵਿੱਚੋਂ ਦਿਬਰੀ ਦੀ ਧੀ ਸੀ।

ਅਹਬਾਰ 24:12 (PANIRV)
Square Portrait Landscape 4K UHD
ਉਨ੍ਹਾਂ ਨੇ ਉਸ ਨੂੰ ਬੰਨ੍ਹ ਕੇ ਰੱਖਿਆ, ਜਦ ਤੱਕ ਉਹ ਇਸ ਮਾਮਲੇ ਵਿੱਚ ਯਹੋਵਾਹ ਦੀ ਮਰਜ਼ੀ ਨੂੰ ਨਾ ਜਾਣ ਲੈਣ।

ਅਹਬਾਰ 24:13 (PANIRV)
Square Portrait Landscape 4K UHD
ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,

ਅਹਬਾਰ 24:14 (PANIRV)
Square Portrait Landscape 4K UHD
“ਜਿਸ ਨੇ ਕੁਫ਼ਰ ਬਕਿਆ ਹੈ, ਉਸ ਨੂੰ ਤੁਸੀਂ ਡੇਰੇ ਤੋਂ ਬਾਹਰ ਲੈ ਆਓ ਅਤੇ ਜਿਨ੍ਹਾਂ ਨੇ ਉਸ ਨੂੰ ਸੁਣਿਆ ਹੈ, ਉਹ ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖਣ, ਤਦ ਸਾਰੀ ਮੰਡਲੀ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ।

ਅਹਬਾਰ 24:15 (PANIRV)
Square Portrait Landscape 4K UHD
ਅਤੇ ਤੂੰ ਇਸਰਾਏਲੀਆਂ ਨੂੰ ਆਖ ਕਿ ਜਿਹੜਾ ਆਪਣੇ ਪਰਮੇਸ਼ੁਰ ਦੇ ਵਿਰੁੱਧ ਦੁਰਬਚਨ ਬੋਲੇ, ਉਹ ਆਪਣੇ ਪਾਪ ਦਾ ਭਾਰ ਆਪ ਹੀ ਚੁੱਕੇ।

ਅਹਬਾਰ 24:16 (PANIRV)
Square Portrait Landscape 4K UHD
ਕੋਈ ਵੀ ਜਿਹੜਾ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ ਉਹ ਜ਼ਰੂਰ ਹੀ ਮਾਰਿਆ ਜਾਵੇ ਅਤੇ ਸਾਰੀ ਮੰਡਲੀ ਨਿਸੰਗ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ, ਭਾਵੇਂ ਉਹ ਪਰਦੇਸੀ ਹੋਵੇ ਭਾਵੇਂ ਇਸਰਾਏਲ ਵਿੱਚ ਜੰਮਿਆ ਹੋਵੇ। ਜਿਸ ਵੇਲੇ ਉਹ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ, ਉਹ ਮਾਰਿਆ ਜਾਵੇ।

ਅਹਬਾਰ 24:17 (PANIRV)
Square Portrait Landscape 4K UHD
“ਜਿਹੜਾ ਕਿਸੇ ਮਨੁੱਖ ਨੂੰ ਮਾਰ ਦੇਵੇ ਉਹ ਜ਼ਰੂਰ ਹੀ ਮਾਰਿਆ ਜਾਵੇ।

ਅਹਬਾਰ 24:18 (PANIRV)
Square Portrait Landscape 4K UHD
ਜਿਹੜਾ ਕਿਸੇ ਪਸ਼ੂ ਨੂੰ ਮਾਰ ਦੇਵੇ, ਤਾਂ ਉਹ ਪਸ਼ੂ ਦੇ ਬਦਲੇ ਪਸ਼ੂ ਦੇਵੇ।

ਅਹਬਾਰ 24:19 (PANIRV)
Square Portrait Landscape 4K UHD
ਜਿਹੜਾ ਮਨੁੱਖ ਆਪਣੇ ਗੁਆਂਢੀ ਨੂੰ ਸੱਟ ਮਾਰੇ, ਤਾਂ ਜਿਵੇਂ ਉਸ ਨੇ ਕੀਤਾ ਹੈ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ।

ਅਹਬਾਰ 24:20 (PANIRV)
Square Portrait Landscape 4K UHD
ਸੱਟ ਦੇ ਬਦਲੇ ਸੱਟ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਜਿਵੇਂ ਉਸ ਨੇ ਕਿਸੇ ਮਨੁੱਖ ਨੂੰ ਸੱਟ ਮਾਰੀ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ।

ਅਹਬਾਰ 24:21 (PANIRV)
Square Portrait Landscape 4K UHD
ਜਿਹੜਾ ਕਿਸੇ ਪਸ਼ੂ ਨੂੰ ਮਾਰੇ ਉਹ ਉਸ ਦੇ ਬਦਲੇ ਪਸ਼ੂ ਦੇਵੇ, ਪਰ ਜਿਹੜਾ ਕਿਸੇ ਮਨੁੱਖ ਨੂੰ ਮਾਰ ਸੁੱਟੇ, ਉਹ ਮਾਰਿਆ ਜਾਵੇ।

ਅਹਬਾਰ 24:22 (PANIRV)
Square Portrait Landscape 4K UHD
ਤੁਸੀਂ ਹਰ ਇੱਕ ਨਾਲ ਇੱਕੋ ਤਰ੍ਹਾਂ ਦਾ ਨਿਆਂ ਕਰਨਾ ਭਾਵੇਂ ਉਹ ਪਰਦੇਸੀ ਹੋਵੇ, ਭਾਵੇਂ ਤੁਹਾਡੇ ਆਪਣੇ ਦੇਸ ਦਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”

ਅਹਬਾਰ 24:23 (PANIRV)
Square Portrait Landscape 4K UHD
ਤਦ ਜਿਵੇਂ ਮੂਸਾ ਨੇ ਆਖਿਆ, ਉਹ ਉਸ ਮਨੁੱਖ ਨੂੰ ਜਿਸ ਨੇ ਕੁਫ਼ਰ ਬਕਿਆ ਸੀ, ਡੇਰੇ ਤੋਂ ਬਾਹਰ ਲਿਆਏ ਅਤੇ ਉਸ ਨੂੰ ਪੱਥਰਾਂ ਨਾਲ ਮਾਰ ਦਿੱਤਾ। ਇਸਰਾਏਲੀਆਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

Available Bible Translations

American Standard Version (ASV)
Leviticus 24 (ASV) »
King James Version (KJV)
Leviticus 24 (KJV) »
GOD’S WORD® (GW)
Leviticus 24 (GW) »
Berean Bible (BSB)
Leviticus 24 (BSB) »
World English Bible (WEB)
Leviticus 24 (WEB) »
French Bible (LSG)
Lévitique 24 (LSG) »
German Bible (LUTH1912)
Levitikus 24 (LUTH1912) »
Marathi Bible (MARIRV)
लेवीय 24 (MARIRV) »
Gujarati Bible (GUJIRV)
લેવીય 24 (GUJIRV) »
Hebrew Bible (HEB)
ויקרא 24 (HEB) »
Portuguese Bible (BSL)
Levítico 24 (BSL) »
Vietnamese Bible (VIE)
Lê-vi 24 (VIE) »
Spanish Bible (RVA)
Levítico 24 (RVA) »
Italian Bible (RIV)
Levitico 24 (RIV) »
Chinese Simplified (CUVS)
利 未 记 24 (CUVS) »
Chinese Traditional (CUVT)
利 未 記 24 (CUVT) »
Albanian Bible (ALB)
Levitiku 24 (ALB) »
Swedish Bible (SV1917)
3 Mosebok 24 (SV1917) »
Russian Bible (RUSV)
Левит 24 (RUSV) »
Ukrainian Bible (UKR)
Левит 24 (UKR) »
Hungarian Bible (KAR)
3 Mózes 24 (KAR) »
Bulgarian Bible (BULG)
Левит 24 (BULG) »
Japanese Bible (JPN)
レビ記 24 (JPN) »
Norwegian Bible (NORSK)
3 Mosebok 24 (NORSK) »

ਅਹਬਾਰ (PANIRV) Chapter Selection

PANIRV Book Selection List