ਅਹਬਾਰ Chapter 25 PANIRV Bible Verse Images

ਅਹਬਾਰ 25 Bible Verse Pictures. Choose from a large collection of inspirational, motivational and encouraging Bible verses with pictures of nature. Download and share ਅਹਬਾਰ 25 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅਹਬਾਰ 25:1 (PANIRV)
Square Portrait Landscape 4K UHD
ਫੇਰ ਯਹੋਵਾਹ ਸੀਨਈ ਦੇ ਪਰਬਤ ਵਿੱਚ ਮੂਸਾ ਨੂੰ ਆਖਿਆ,

ਅਹਬਾਰ 25:2 (PANIRV)
Square Portrait Landscape 4K UHD
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ, ਜੋ ਮੈਂ ਤੁਹਾਨੂੰ ਦਿੰਦਾ ਹਾਂ, ਤਦ ਉਸ ਦੇਸ ਨੂੰ ਯਹੋਵਾਹ ਦੇ ਅੱਗੇ ਸਬਤ ਦਾ ਵਿਸ਼ਰਾਮ ਦਿਆ ਕਰਨਾ।

ਅਹਬਾਰ 25:3 (PANIRV)
Square Portrait Landscape 4K UHD
ਛੇ ਸਾਲ ਤੱਕ ਤੂੰ ਆਪਣੇ ਖੇਤ ਬੀਜੀਂ ਅਤੇ ਛੇ ਸਾਲ ਤੂੰ ਆਪਣੀਆਂ ਦਾਖਾਂ ਦੀ ਬਾਗਬਾਨੀ ਕਰੀਂ ਅਤੇ ਉਨ੍ਹਾਂ ਦੇ ਫ਼ਲਾਂ ਨੂੰ ਇਕੱਠਾ ਕਰੀਂ।

ਅਹਬਾਰ 25:4 (PANIRV)
Square Portrait Landscape 4K UHD
ਪਰ ਸੱਤਵੇਂ ਸਾਲ ਵਿੱਚ ਯਹੋਵਾਹ ਦੇ ਅੱਗੇ ਧਰਤੀ ਨੂੰ ਸਬਤ ਦਾ ਵਿਸ਼ਰਾਮ ਮਿਲਿਆ ਕਰੇ। ਤੂੰ ਨਾ ਤਾਂ ਆਪਣੇ ਖੇਤ ਬੀਜੀਂ ਅਤੇ ਨਾ ਹੀ ਆਪਣੇ ਦਾਖਾਂ ਦੀ ਬਾਗਬਾਨੀ ਕਰੀਂ।

ਅਹਬਾਰ 25:5 (PANIRV)
Square Portrait Landscape 4K UHD
ਜੋ ਕੁਝ ਤੇਰੇ ਖੇਤ ਵਿੱਚ ਆਪੇ ਹੀ ਉੱਗ ਪਵੇ, ਉਸ ਨੂੰ ਤੂੰ ਨਾ ਵੱਢੀਂ, ਨਾ ਹੀ ਆਪਣੇ ਖਾਲੀ ਛੱਡੇ ਬਾਗ਼ਾਂ ਵਿੱਚੋਂ ਦਾਖ਼ਾਂ ਤੋੜੀ ਕਿਉਂ ਜੋ ਉਹ ਧਰਤੀ ਦੇ ਲਈ ਵਿਸ਼ਰਾਮ ਦਾ ਸਾਲ ਹੈ।

ਅਹਬਾਰ 25:6 (PANIRV)
Square Portrait Landscape 4K UHD
ਧਰਤੀ ਦੇ ਸਬਤ ਵਿੱਚ ਪੈਦਾ ਹੋਈ ਫ਼ਸਲ ਤੋਂ ਹੀ ਤੁਹਾਡੇ ਲਈ, ਤੁਹਾਡੇ ਦਾਸ-ਦਾਸੀਆਂ ਲਈ, ਤੁਹਾਡੇ ਮਜ਼ਦੂਰਾਂ ਦੇ ਲਈ ਅਤੇ ਪਰਦੇਸੀਆਂ ਲਈ ਜੋ ਤੁਹਾਡੇ ਨਾਲ ਵੱਸਦੇ ਹਨ, ਤੁਹਾਨੂੰ ਭੋਜਨ ਮਿਲੇਗਾ।

ਅਹਬਾਰ 25:7 (PANIRV)
Square Portrait Landscape 4K UHD
ਅਤੇ ਤੇਰੇ ਪਸ਼ੂਆਂ ਦੇ ਲਈ ਅਤੇ ਉਨ੍ਹਾਂ ਸਾਰੇ ਜਾਨਵਰਾਂ ਦੇ ਲਈ ਜੋ ਤੇਰੇ ਦੇਸ ਵਿੱਚ ਹਨ, ਉਨ੍ਹਾਂ ਦਾ ਭੋਜਨ ਵੀ ਧਰਤੀ ਦੀ ਉਪਜ ਤੋਂ ਹੀ ਮਿਲੇਗਾ।

ਅਹਬਾਰ 25:8 (PANIRV)
Square Portrait Landscape 4K UHD
ਤੂੰ ਸਾਲ ਦੇ ਸੱਤ ਸਬਤ ਗਿਣ ਲਵੀਂ ਅਰਥਾਤ ਸੱਤ ਗੁਣਾ ਸੱਤ ਸਾਲ ਅਤੇ ਇਨ੍ਹਾਂ ਸੱਤਾਂ ਸਬਤਾਂ ਦੇ ਸਾਲਾਂ ਦਾ ਸਮਾਂ ਉਣੰਜਾ ਸਾਲ ਹੋਵੇਗਾ।

ਅਹਬਾਰ 25:9 (PANIRV)
Square Portrait Landscape 4K UHD
ਤਦ ਤੂੰ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਨੂੰ ਅਰਥਾਤ ਪ੍ਰਾਸਚਿਤ ਦੇ ਦਿਨ ਅਨੰਦ ਦੀ ਤੁਰ੍ਹੀ ਆਪਣੇ ਸਾਰੇ ਦੇਸ ਵਿੱਚ ਉੱਚੀ ਅਵਾਜ਼ ਵਿੱਚ ਵਜਾਵੀਂ।

ਅਹਬਾਰ 25:10 (PANIRV)
Square Portrait Landscape 4K UHD
ਫੇਰ ਤੁਸੀਂ ਉਸ ਪੰਜਾਹਵੇਂ ਸਾਲ ਨੂੰ ਪਵਿੱਤਰ ਰੱਖਣਾ ਅਤੇ ਦੇਸ ਦੇ ਸਾਰੇ ਵਾਸੀਆਂ ਦੇ ਲਈ ਛੁਟਕਾਰੇ ਦੀ ਘੋਸ਼ਣਾ ਕਰਨਾ, ਇਹ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਅਤੇ ਤੁਸੀਂ ਆਪਣੀ-ਆਪਣੀ ਨਿੱਜ-ਭੂਮੀ ਅਤੇ ਆਪਣੇ-ਆਪਣੇ ਘਰਾਣਿਆਂ ਵਿੱਚ ਮੁੜ ਜਾਣਾ।

ਅਹਬਾਰ 25:11 (PANIRV)
Square Portrait Landscape 4K UHD
ਉਹ ਪੰਜਾਹਵਾਂ ਸਾਲ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਉਸ ਵਿੱਚ ਤੁਸੀਂ ਨਾ ਬੀਜਣਾ ਅਤੇ ਨਾ ਉਸ ਨੂੰ ਵੱਢਣਾ ਜਿਹੜਾ ਆਪਣੇ ਆਪ ਉੱਗ ਪਵੇ, ਅਤੇ ਨਾ ਹੀ ਤੁਸੀਂ ਆਪਣੇ ਖਾਲੀ ਛੱਡੇ ਹੋਏ ਬਾਗ਼ਾਂ ਦੀਆਂ ਦਾਖਾਂ ਤੋੜਨਾ।

ਅਹਬਾਰ 25:12 (PANIRV)
Square Portrait Landscape 4K UHD
ਕਿਉਂ ਜੋ ਉਹ ਅਨੰਦ ਦਾ ਸਾਲ ਹੈ, ਉਹ ਤੁਹਾਡੇ ਲਈ ਪਵਿੱਤਰ ਹੋਵੇ। ਜੋ ਕੁਝ ਖੇਤ ਵਿੱਚ ਆਪਣੇ ਆਪ ਉੱਗੇ ਤੁਸੀਂ ਉਸ ਵਿੱਚੋਂ ਹੀ ਖਾਣਾ।

ਅਹਬਾਰ 25:13 (PANIRV)
Square Portrait Landscape 4K UHD
ਇਸ ਅਨੰਦ ਦੇ ਸਾਲ ਵਿੱਚ ਤੁਸੀਂ ਸਾਰੇ ਆਪੋ-ਆਪਣੀ ਨਿੱਜ ਭੂਮੀ ਵਿੱਚ ਮੁੜ ਜਾਣਾ।

ਅਹਬਾਰ 25:14 (PANIRV)
Square Portrait Landscape 4K UHD
ਜੇਕਰ ਤੂੰ ਆਪਣੇ ਗੁਆਂਢੀ ਨੂੰ ਕੁਝ ਵੇਚੇ ਜਾਂ ਆਪਣੇ ਗੁਆਂਢੀ ਦੇ ਹੱਥੋਂ ਕੁਝ ਮੁੱਲ ਲਵੇ ਤਾਂ ਤੁਸੀਂ ਇੱਕ ਦੂਜੇ ਨਾਲ ਅਣਉਚਿਤ ਵਿਵਹਾਰ ਨਾ ਕਰਨਾ।

ਅਹਬਾਰ 25:15 (PANIRV)
Square Portrait Landscape 4K UHD
ਅਨੰਦ ਦੇ ਸਾਲ ਤੋਂ ਬਾਅਦ ਜਿੰਨ੍ਹੇ ਸਾਲ ਹੋਣ ਉਨ੍ਹਾਂ ਦੀ ਗਿਣਤੀ ਦੇ ਅਨੁਸਾਰ ਮੁੱਲ ਠਹਿਰਾ ਕੇ ਤੁਸੀਂ ਆਪਣੇ ਗੁਆਂਢੀ ਤੋਂ ਮੁੱਲ ਲੈਣਾ ਅਤੇ ਖਰੀਦਣ ਦੇ ਸਾਲਾਂ ਦੇ ਲੇਖੇ ਅਨੁਸਾਰ ਉਹ ਤੇਰੇ ਹੱਥ ਵੇਚੇ।

ਅਹਬਾਰ 25:16 (PANIRV)
Square Portrait Landscape 4K UHD
ਸਾਲਾਂ ਦੇ ਵਧਣ ਅਨੁਸਾਰ, ਤੂੰ ਉਸ ਦਾ ਮੁੱਲ ਵਧਾਵੀਂ ਅਤੇ ਸਾਲਾਂ ਦੇ ਘਟਣ ਦੇ ਅਨੁਸਾਰ, ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਸਾਲ ਦੀ ਉਪਜ ਦੇ ਲੇਖੇ ਅਨੁਸਾਰ ਹੀ ਉਹ ਤੇਰੇ ਕੋਲ ਵੇਚੇਗਾ।

ਅਹਬਾਰ 25:17 (PANIRV)
Square Portrait Landscape 4K UHD
ਤੁਸੀਂ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ, ਪਰ ਤੂੰ ਆਪਣੇ ਪਰਮੇਸ਼ੁਰ ਤੋਂ ਡਰੀਂ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਅਹਬਾਰ 25:18 (PANIRV)
Square Portrait Landscape 4K UHD
ਇਸ ਲਈ ਤੁਸੀਂ ਮੇਰੀਆਂ ਬਿਧੀਆਂ ਨੂੰ ਪੂਰਾ ਕਰਨਾ, ਅਤੇ ਮੇਰੇ ਨਿਯਮਾਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਕਿਉਂ ਜੋ ਅਜਿਹਾ ਕਰਨ ਨਾਲ ਤੁਸੀਂ ਦੇਸ ਵਿੱਚ ਸੁੱਖ-ਸਾਂਦ ਨਾਲ ਰਹੋਗੇ।

ਅਹਬਾਰ 25:19 (PANIRV)
Square Portrait Landscape 4K UHD
ਉਹ ਧਰਤੀ ਆਪਣਾ ਫਲ ਉਪਜਾਵੇਗੀ ਅਤੇ ਤੁਸੀਂ ਰੱਜ ਕੇ ਖਾਓਗੇ ਅਤੇ ਤੁਸੀਂ ਉਸ ਦੇਸ਼ ਵਿੱਚ ਸੁੱਖ-ਸਾਂਦ ਨਾਲ ਰਹੋਗੇ।

ਅਹਬਾਰ 25:20 (PANIRV)
Square Portrait Landscape 4K UHD
ਜੇਕਰ ਤੁਸੀਂ ਆਖੋ ਕਿ ਸੱਤਵੇਂ ਸਾਲ ਵਿੱਚ ਅਸੀਂ ਕੀ ਖਾਵਾਂਗੇ, ਵੇਖੋ, ਨਾ ਤਾਂ ਅਸੀਂ ਬੀਜਾਂਗੇ ਅਤੇ ਨਾ ਹੀ ਅਸੀਂ ਅੰਨ ਇਕੱਠਾ ਕਰਾਂਗੇ,

ਅਹਬਾਰ 25:21 (PANIRV)
Square Portrait Landscape 4K UHD
ਤਦ ਮੈਂ ਛੇਵੇਂ ਸਾਲ ਵਿੱਚ ਤੁਹਾਨੂੰ ਅਜਿਹੀ ਬਰਕਤ ਦਿਆਂਗਾ ਕਿ ਧਰਤੀ ਤਿੰਨ ਸਾਲਾਂ ਦੇ ਲਈ ਫਲ ਉਪਜਾਵੇਗੀ।

ਅਹਬਾਰ 25:22 (PANIRV)
Square Portrait Landscape 4K UHD
ਅਤੇ ਤੁਸੀਂ ਅੱਠਵੇਂ ਸਾਲ ਵਿੱਚ ਬੀਜੋਗੇ ਅਤੇ ਨੌਵੇਂ ਸਾਲ ਤੱਕ ਪਹਿਲੀ ਫ਼ਸਲ ਵਿੱਚੋਂ ਹੀ ਖਾਂਦੇ ਰਹੋਗੇ। ਜਦ ਤੱਕ ਨੌਵੇਂ ਸਾਲ ਦੀ ਉਪਜ ਨਾ ਮਿਲੇ ਤਦ ਤੱਕ ਤੁਸੀਂ ਪੁਰਾਣੀ ਉਪਜ ਵਿੱਚੋਂ ਹੀ ਖਾਂਦੇ ਰਹੋਗੇ।

ਅਹਬਾਰ 25:23 (PANIRV)
Square Portrait Landscape 4K UHD
ਧਰਤੀ ਸਦਾ ਦੇ ਲਈ ਵੇਚੀ ਨਾ ਜਾਏ ਕਿਉਂ ਜੋ ਧਰਤੀ ਮੇਰੀ ਹੈ ਅਤੇ ਉਸ ਵਿੱਚ ਤੁਸੀਂ ਪਰਦੇਸੀ ਅਤੇ ਪਰਾਹੁਣੇ ਹੋ ਕੇ ਰਹਿੰਦੇ ਹੋ।

ਅਹਬਾਰ 25:24 (PANIRV)
Square Portrait Landscape 4K UHD
ਪਰ ਤੁਸੀਂ ਆਪਣੇ ਵਿਰਾਸਤ ਦੇ ਸਾਰੇ ਦੇਸ਼ ਵਿੱਚ ਧਰਤੀ ਨੂੰ ਛੁਡਾਉਣ ਦੀ ਮਨਜ਼ੂਰੀ ਦੇਣਾ।

ਅਹਬਾਰ 25:25 (PANIRV)
Square Portrait Landscape 4K UHD
ਜੇ ਕਦੇ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਹਿੱਸੇ ਦੀ ਜ਼ਮੀਨ ਵਿੱਚੋਂ ਕੁਝ ਵੇਚ ਦੇਵੇ ਅਤੇ ਤਾਂ ਉਸ ਦੇ ਸਭ ਤੋਂ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਕੋਈ ਆ ਕੇ ਉਸ ਜ਼ਮੀਨ ਨੂੰ ਛੁਡਾ ਲਵੇ ਜੋ ਉਸ ਦੇ ਭਰਾ ਨੇ ਵੇਚੀ ਸੀ।

ਅਹਬਾਰ 25:26 (PANIRV)
Square Portrait Landscape 4K UHD
ਪਰ ਜੇਕਰ ਉਸ ਦੇ ਲਈ ਕੋਈ ਛੁਡਾਉਣ ਵਾਲਾ ਨਾ ਹੋਵੇ ਅਤੇ ਉਹ ਮਨੁੱਖ ਆਪ ਉਸ ਨੂੰ ਛੁਡਾਉਣ ਦੇ ਯੋਗ ਹੋ ਜਾਵੇ,

ਅਹਬਾਰ 25:27 (PANIRV)
Square Portrait Landscape 4K UHD
ਤਦ ਉਹ ਉਸ ਨੂੰ ਵੇਚਣ ਦੇ ਸਮੇਂ ਤੋਂ ਸਾਲਾਂ ਦੀ ਗਿਣਤੀ ਕਰਕੇ ਬਾਕੀ ਸਾਲਾਂ ਦੀ ਉਪਜ ਦਾ ਮੁੱਲ ਉਸ ਨੂੰ ਮੋੜ ਦੇਵੇ, ਜਿਸ ਨੂੰ ਉਸ ਨੇ ਉਹ ਜ਼ਮੀਨ ਵੇਚੀ ਸੀ ਅਤੇ ਫੇਰ ਉਹ ਆਪਣੇ ਹਿੱਸੇ ਦੀ ਜ਼ਮੀਨ ਦਾ ਅਧਿਕਾਰੀ ਹੋ ਜਾਵੇ।

ਅਹਬਾਰ 25:28 (PANIRV)
Square Portrait Landscape 4K UHD
ਪਰ ਜੇਕਰ ਉਹ ਉਸ ਨੂੰ ਛੁਡਾਉਣ ਦੇ ਯੋਗ ਨਾ ਹੋਵੇ ਤਾਂ ਉਸ ਦੀ ਵੇਚੀ ਹੋਈ ਜ਼ਮੀਨ ਅਨੰਦ ਦੇ ਸਾਲ ਤੱਕ ਮੁੱਲ ਲੈਣ ਵਾਲੇ ਦੇ ਹੱਥ ਵਿੱਚ ਰਹੇਗੀ ਅਤੇ ਅਨੰਦ ਦੇ ਸਾਲ ਵਿੱਚ ਉਹ ਛੁੱਟ ਜਾਵੇਗੀ ਅਤੇ ਉਸ ਦੇ ਹਿੱਸੇ ਦੀ ਜ਼ਮੀਨ ਉਸ ਨੂੰ ਮਿਲ ਜਾਵੇਗੀ।

ਅਹਬਾਰ 25:29 (PANIRV)
Square Portrait Landscape 4K UHD
ਜੇਕਰ ਕੋਈ ਮਨੁੱਖ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਘਰ ਵੇਚੇ ਤਾਂ ਉਸ ਨੂੰ ਵੇਚਣ ਤੋਂ ਬਾਅਦ ਉਹ ਇੱਕ ਸਾਲ ਵਿੱਚ ਉਸ ਨੂੰ ਛੁਡਾ ਸਕਦਾ ਹੈ ਅਰਥਾਤ ਪੂਰੇ ਸਾਲ ਉਸ ਮਨੁੱਖ ਕੋਲ ਉਸ ਨੂੰ ਛੁਡਾਉਣ ਦਾ ਅਧਿਕਾਰ ਹੈ।

ਅਹਬਾਰ 25:30 (PANIRV)
Square Portrait Landscape 4K UHD
ਪਰ ਜੇਕਰ ਉਹ ਇੱਕ ਸਾਲ ਵਿੱਚ ਛੁਡਾਇਆ ਨਾ ਜਾਵੇ, ਤਦ ਉਹ ਘਰ ਜੋ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਹੈ, ਮੁੱਲ ਲੈਣ ਵਾਲੇ ਦਾ ਹੋਵੇਗਾ ਅਤੇ ਉਸ ਦੀਆਂ ਪੀੜ੍ਹੀਆਂ ਤੱਕ ਉਸੇ ਦਾ ਰਹੇਗਾ ਅਤੇ ਅਨੰਦ ਦੇ ਸਾਲ ਵਿੱਚ ਵੀ ਨਾ ਛੁਡਾਇਆ ਜਾਵੇਗਾ।

ਅਹਬਾਰ 25:31 (PANIRV)
Square Portrait Landscape 4K UHD
ਪਰ ਉਨ੍ਹਾਂ ਪਿੰਡਾਂ ਦੇ ਘਰ, ਜਿਨ੍ਹਾਂ ਦੇ ਦੁਆਲੇ ਸ਼ਹਿਰਪਨਾਹ ਨਹੀਂ ਹੈ, ਉਹ ਦੇਸ਼ ਦੇ ਖੇਤਾਂ ਦੀ ਤਰ੍ਹਾਂ ਹੀ ਸਮਝੇ ਜਾਣਗੇ, ਉਹ ਛੁਡਾਏ ਜਾ ਸਕਦੇ ਹਨ, ਉਹ ਅਨੰਦ ਦੇ ਸਾਲ ਵਿੱਚ ਛੱਡੇ ਜਾਣ।

ਅਹਬਾਰ 25:32 (PANIRV)
Square Portrait Landscape 4K UHD
ਫੇਰ ਵੀ ਲੇਵੀਆਂ ਦੇ ਸ਼ਹਿਰਾਂ ਵਿੱਚ ਉਨ੍ਹਾਂ ਦੇ ਨਿੱਜ-ਭਾਗ ਵਾਲੇ ਸ਼ਹਿਰਾਂ ਦੇ ਘਰਾਂ ਨੂੰ, ਲੇਵੀ ਕਿਸੇ ਵੀ ਸਮੇਂ ਛੁਡਾ ਸਕਦੇ ਹਨ।

ਅਹਬਾਰ 25:33 (PANIRV)
Square Portrait Landscape 4K UHD
ਪਰ ਜੇਕਰ ਕੋਈ ਲੇਵੀ ਆਪਣਾ ਹਿੱਸਾ ਨਾ ਛੁਡਾਵੇ ਤਾਂ ਉਹ ਵੇਚਿਆ ਹੋਇਆ ਘਰ ਜੋ ਉਸ ਦੇ ਹਿੱਸੇ ਦੇ ਸ਼ਹਿਰ ਵਿੱਚ ਹੋਵੇ, ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਕਿਉਂ ਜੋ ਇਸਰਾਏਲੀਆਂ ਦੇ ਵਿੱਚ ਲੇਵੀਆਂ ਦਾ ਹਿੱਸਾ ਉਨ੍ਹਾਂ ਦੇ ਸ਼ਹਿਰ ਵਿੱਚ ਉਹ ਘਰ ਹੀ ਹੈ।

ਅਹਬਾਰ 25:34 (PANIRV)
Square Portrait Landscape 4K UHD
ਪਰ ਉਨ੍ਹਾਂ ਦੇ ਸ਼ਹਿਰਾਂ ਦੇ ਦੁਆਲੇ ਦੀਆਂ ਚਾਰਗਾਹਾਂ ਵੇਚੀਆਂ ਨਾ ਜਾਣ ਕਿਉਂ ਜੋ ਉਹ ਸਦਾ ਲਈ ਉਨ੍ਹਾਂ ਦਾ ਹਿੱਸਾ ਹਨ।

ਅਹਬਾਰ 25:35 (PANIRV)
Square Portrait Landscape 4K UHD
ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ।

ਅਹਬਾਰ 25:36 (PANIRV)
Square Portrait Landscape 4K UHD
ਉਸ ਤੋਂ ਤੂੰ ਵਿਆਜ ਜਾਂ ਮੁਨਾਫ਼ਾ ਨਾ ਲਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ ਤਾਂ ਜੋ ਤੇਰਾ ਭਰਾ ਤੇਰੇ ਨਾਲ ਹੀ ਵੱਸਦਾ ਰਹੇ।

ਅਹਬਾਰ 25:37 (PANIRV)
Square Portrait Landscape 4K UHD
ਤੂੰ ਉਸ ਨੂੰ ਆਪਣਾ ਪੈਸਾ ਵਿਆਜ ਤੇ ਨਾ ਦੇਵੀਂ, ਨਾ ਹੀ ਮੁਨਾਫ਼ੇ ਲਈ ਉਸ ਨੂੰ ਭੋਜਨ ਖਿਲਾਵੀਂ।

ਅਹਬਾਰ 25:38 (PANIRV)
Square Portrait Landscape 4K UHD
ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਕਨਾਨ ਦੇਸ਼ ਦੇਣ ਲਈ ਅਤੇ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ।

ਅਹਬਾਰ 25:39 (PANIRV)
Square Portrait Landscape 4K UHD
ਜੇਕਰ ਤੁਹਾਡੇ ਵਿੱਚ ਤੁਹਾਡਾ ਕੋਈ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਆਪ ਨੂੰ ਤੇਰੇ ਹੱਥ ਵੇਚ ਦੇਵੇ ਤਾਂ ਤੂੰ ਉਸ ਤੋਂ ਦਾਸ ਵਰਗੀ ਸੇਵਾ ਨਾ ਕਰਵਾਈਂ।

ਅਹਬਾਰ 25:40 (PANIRV)
Square Portrait Landscape 4K UHD
ਪਰ ਉਹ ਤੇਰੇ ਕੋਲ ਮਜ਼ਦੂਰ ਜਾਂ ਪ੍ਰਾਹੁਣੇ ਦੀ ਤਰ੍ਹਾਂ ਰਹੇ ਅਤੇ ਅਨੰਦ ਦੇ ਸਾਲ ਤੱਕ ਤੇਰੀ ਸੇਵਾ ਕਰੇ,

ਅਹਬਾਰ 25:41 (PANIRV)
Square Portrait Landscape 4K UHD
ਅਤੇ ਫੇਰ ਉਹ ਆਪਣੇ ਬਾਲ ਬੱਚਿਆਂ ਸਮੇਤ ਤੇਰੇ ਕੋਲੋਂ ਛੁੱਟ ਜਾਵੇ ਅਤੇ ਆਪਣੇ ਟੱਬਰ ਕੋਲ ਆਪਣੇ ਪੁਰਖਿਆਂ ਦੀ ਨਿੱਜ-ਭੂਮੀ ਨੂੰ ਮੁੜ ਜਾਵੇ।

ਅਹਬਾਰ 25:42 (PANIRV)
Square Portrait Landscape 4K UHD
ਕਿਉਂ ਜੋ ਉਹ ਮੇਰੇ ਹੀ ਦਾਸ ਹਨ, ਜਿਨ੍ਹਾਂ ਨੂੰ ਮੈਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ, ਇਸ ਲਈ ਉਹ ਦਾਸਾਂ ਵਾਂਗੂੰ ਵੇਚੇ ਨਾ ਜਾਣ।

ਅਹਬਾਰ 25:43 (PANIRV)
Square Portrait Landscape 4K UHD
ਤੂੰ ਉਨ੍ਹਾਂ ਦੇ ਉੱਤੇ ਹਨੇਰ ਨਾ ਕਰੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ।

ਅਹਬਾਰ 25:44 (PANIRV)
Square Portrait Landscape 4K UHD
ਤੇਰੇ ਕੋਲ ਜੋ ਵੀ ਦਾਸ ਅਤੇ ਦਾਸੀਆਂ ਹੋਣ, ਉਹ ਉਨ੍ਹਾਂ ਲੋਕਾਂ ਵਿੱਚੋਂ ਹੋਣ ਜੋ ਤੁਹਾਡੇ ਆਲੇ-ਦੁਆਲੇ ਹਨ, ਉਨ੍ਹਾਂ ਤੋਂ ਹੀ ਤੁਸੀਂ ਦਾਸ ਅਤੇ ਦਾਸੀਆਂ ਨੂੰ ਮੁੱਲ ਲੈਣਾ।

ਅਹਬਾਰ 25:45 (PANIRV)
Square Portrait Landscape 4K UHD
ਉਨ੍ਹਾਂ ਓਪਰਿਆਂ ਦੀਆਂ ਸੰਤਾਨਾਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ ਅਤੇ ਉਨ੍ਹਾਂ ਦੇ ਟੱਬਰਾਂ ਵਿੱਚੋਂ ਜੋ ਤੁਹਾਡੇ ਨਾਲ ਹਨ ਅਤੇ ਤੁਹਾਡੇ ਦੇਸ਼ ਵਿੱਚ ਜੰਮੇ ਹੋਣ, ਉਨ੍ਹਾਂ ਵਿੱਚੋਂ ਤੁਸੀਂ ਦਾਸ-ਦਾਸੀਆਂ ਮੁੱਲ ਲਵੋ ਅਤੇ ਉਹ ਤੁਹਾਡੇ ਅਧਿਕਾਰ ਵਿੱਚ ਰਹਿਣ।

ਅਹਬਾਰ 25:46 (PANIRV)
Square Portrait Landscape 4K UHD
ਅਤੇ ਤੁਸੀਂ ਆਪਣੇ ਬਾਅਦ ਆਪਣੇ ਪੁੱਤਰਾਂ ਨੂੰ ਵੀ ਉਨ੍ਹਾਂ ਦਾ ਅਧਿਕਾਰੀ ਬਣਾ ਸਕੋਗੇ, ਉਹ ਉਨ੍ਹਾਂ ਦੀ ਜਾਇਦਾਦ ਹੋਣਗੇ, ਉਹ ਸਦਾ ਦੇ ਲਈ ਤੇਰੇ ਦਾਸ ਬਣਨ ਪਰ ਤੁਸੀਂ ਆਪਣੇ ਇਸਰਾਏਲੀਆਂ ਭਰਾਵਾਂ ਵਿੱਚ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ।

ਅਹਬਾਰ 25:47 (PANIRV)
Square Portrait Landscape 4K UHD
ਜੇਕਰ ਕੋਈ ਪਰਦੇਸੀ ਜਾਂ ਓਪਰਾ ਜੋ ਤੇਰੇ ਨਾਲ ਹੈ, ਧਨਵਾਨ ਹੋ ਜਾਵੇ ਅਤੇ ਉਸ ਦੇ ਕੋਲ ਰਹਿਣ ਵਾਲਾ ਤੇਰਾ ਭਰਾ ਕੰਗਾਲ ਹੋ ਕੇ ਆਪਣੇ ਆਪ ਨੂੰ ਉਸ ਪਰਦੇਸੀ ਜਾਂ ਓਪਰੇ ਜਾਂ ਉਸ ਦੇ ਟੱਬਰ ਦੇ ਹੱਥ ਵੇਚ ਦੇਵੇ,

ਅਹਬਾਰ 25:48 (PANIRV)
Square Portrait Landscape 4K UHD
ਤਾਂ ਉਸ ਦੇ ਵਿਕਣ ਤੋਂ ਬਾਅਦ ਉਹ ਫੇਰ ਛੁਡਾਇਆ ਜਾ ਸਕਦਾ ਹੈ, ਉਸ ਦੇ ਭਰਾਵਾਂ ਵਿੱਚੋਂ ਕੋਈ ਉਸ ਨੂੰ ਛੁਡਾ ਲਵੇ।

ਅਹਬਾਰ 25:49 (PANIRV)
Square Portrait Landscape 4K UHD
ਉਸ ਦਾ ਚਾਚਾ, ਜਾਂ ਉਸ ਦੇ ਚਾਚੇ ਦਾ ਪੁੱਤਰ, ਜਾਂ ਉਸ ਦੇ ਟੱਬਰ ਵਿੱਚੋਂ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਛੁਡਾ ਸਕਦਾ ਹੈ, ਜਾਂ ਜਦ ਉਹ ਆਪਣੇ ਆਪ ਨੂੰ ਛੁਡਾਉਣ ਦੇ ਯੋਗ ਹੋ ਜਾਵੇ ਤਾਂ ਆਪਣੇ ਆਪ ਨੂੰ ਛੁਡਾ ਲਵੇ।

ਅਹਬਾਰ 25:50 (PANIRV)
Square Portrait Landscape 4K UHD
ਉਹ ਆਪਣੇ ਮੁੱਲ ਲੈਣ ਵਾਲੇ ਦੇ ਨਾਲ, ਆਪਣੇ ਵੇਚੇ ਜਾਣ ਦੇ ਸਾਲ ਤੋਂ ਲੈ ਕੇ ਅਨੰਦ ਦੇ ਸਾਲ ਤੱਕ ਲੇਖਾ ਕਰੇ ਅਤੇ ਉਸ ਦੇ ਵਿਕਣ ਦਾ ਮੁੱਲ ਸਾਲਾਂ ਦੇ ਲੇਖੇ ਦੇ ਅਨੁਸਾਰ ਹੋਵੇ ਅਰਥਾਤ ਉਹ ਉਸ ਨੂੰ ਛੱਡਣ ਦਾ ਮੁੱਲ ਮਜ਼ਦੂਰ ਦੀ ਮਜ਼ਦੂਰੀ ਦੇ ਅਨੁਸਾਰ ਠਹਿਰਾਵੇ।

ਅਹਬਾਰ 25:51 (PANIRV)
Square Portrait Landscape 4K UHD
ਜੇਕਰ ਅਨੰਦ ਦੇ ਸਾਲ ਵਿੱਚ ਬਹੁਤ ਸਾਲ ਬਾਕੀ ਰਹਿੰਦੇ ਹੋਣ ਤਾਂ ਉਹ ਆਪਣੇ ਆਪ ਨੂੰ ਛੁਡਾਉਣ ਲਈ ਜਿਸ ਮੁੱਲ ਵਿੱਚ ਉਹ ਵੇਚਿਆ ਗਿਆ ਸੀ, ਸਾਲਾਂ ਦੇ ਅਨੁਸਾਰ ਉਸ ਨੂੰ ਮੋੜ ਦੇਵੇ,

ਅਹਬਾਰ 25:52 (PANIRV)
Square Portrait Landscape 4K UHD
ਅਤੇ ਜੇਕਰ ਅਨੰਦ ਦੇ ਸਾਲ ਵਿੱਚ ਥੋੜ੍ਹੇ ਸਾਲ ਹੀ ਰਹਿੰਦੇ ਹੋਣ ਤਾਂ ਉਹ ਆਪਣੇ ਮੁੱਲ ਲੈਣ ਵਾਲੇ ਦੇ ਨਾਲ ਲੇਖਾ ਕਰੇ ਅਤੇ ਆਪਣੇ ਆਪ ਨੂੰ ਛੁਡਾਉਣ ਦਾ ਮੁੱਲ ਉਨ੍ਹਾਂ ਸਾਲਾਂ ਦੇ ਅਨੁਸਾਰ ਉਸ ਨੂੰ ਮੋੜ ਦੇਵੇ।

ਅਹਬਾਰ 25:53 (PANIRV)
Square Portrait Landscape 4K UHD
ਉਹ ਆਪਣੇ ਸੁਆਮੀ ਦੇ ਨਾਲ ਉਸ ਮਜ਼ਦੂਰ ਦੀ ਤਰ੍ਹਾਂ ਰਹੇ, ਜਿਸ ਦੀ ਸਲਾਨਾ ਮਜ਼ਦੂਰੀ ਠਹਿਰਾਈ ਜਾਂਦੀ ਹੈ, ਅਤੇ ਉਸ ਦਾ ਸੁਆਮੀ ਤੇਰੇ ਵੇਖਦਿਆਂ ਉਸ ਦੇ ਉੱਤੇ ਹਨੇਰ ਨਾ ਕਰੇ।

ਅਹਬਾਰ 25:54 (PANIRV)
Square Portrait Landscape 4K UHD
ਪਰ ਜੇਕਰ ਉਹ ਇਨ੍ਹਾਂ ਸਾਰੇ ਤਰੀਕਿਆਂ ਦੇ ਨਾਲ ਛੁਡਾਇਆ ਨਾ ਜਾਵੇ ਤਾਂ ਉਹ ਅਨੰਦ ਦੇ ਸਾਲ ਵਿੱਚ ਆਪਣੇ ਬਾਲ ਬੱਚਿਆਂ ਸਮੇਤ ਛੁੱਟ ਜਾਵੇ।

ਅਹਬਾਰ 25:55 (PANIRV)
Square Portrait Landscape 4K UHD
ਕਿਉਂ ਜੋ ਇਸਰਾਏਲੀ ਮੇਰੇ ਦਾਸ ਹਨ। ਉਹ ਮੇਰੇ ਹੀ ਦਾਸ ਹਨ, ਜਿਨ੍ਹਾਂ ਨੂੰ ਮੈਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

Available Bible Translations

American Standard Version
Leviticus 25 (ASV) »
King James Version
Leviticus 25 (KJV) »
GOD’S WORD® (GW)
Leviticus 25 (GW) »
World English Bible
Leviticus 25 (WEB) »
Louis Segond 1910
Lévitique 25 (LSG) »
इंडियन रिवाइज्ड वर्जन - हिंदी
लैव्यव्यवस्था 25 (HINIRV) »
ভারতীয় সংশোধিত সংস্করণ - বাংলা
লেবীয়া 25 (BENIRV) »
இந்தியன் ரீவைஸ்டு வேர்ஷன் - தமிழ்
லேவியராகமம் 25 (TAMIRV) »
इंडियन रिवाइज्ड वर्जन - मराठी
लेवीय 25 (MARIRV) »
ఇండియన్ రేవిజ్డ్ వెర్షన్ - తెలుగు
లేవీకాండం 25 (TELIRV) »
ઇન્ડિયન રિવાયઝ્ડ વર્ઝન - ગુજરાતી
લેવીય 25 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯಾಜಕಕಾಂಡ 25 (KANIRV) »
الكتاب المقدس باللغة العربية، فان دايك
اَللَّاوِيِّينَ 25 (AVD) »
תנ ך עברי מודרני
ויקרא 25 (HEB) »
Bíblia Sagrada Português
Levítico 25 (BSL) »
Kinh Thánh: Tiếng Việt
Lê-vi 25 (VIE) »
Reina Valera Antigua
Levítico 25 (RVA) »
La Sacra Bibbia
Levitico 25 (RIV) »
圣 经 简体中文和合本
利 未 记 25 (CUVS) »
聖 經 繁體中文和合本
利 未 記 25 (CUVT) »
Bibla e Shenjtë
Levitiku 25 (ALB) »
Svenska Bibeln 1917
3 Mosebok 25 (SV1917) »
Библия на русском
Левит 25 (RUSV) »
Українська Біблія
Левит 25 (UKR) »
Szent Biblia - Magyar
3 Mózes 25 (KAR) »
Българска Библия
Левит 25 (BULG) »
聖書 日本語
レビ記 25 (JPN) »
Kitaabka Quduuska Ah
Laawiyiintii 25 (SOM) »
De Heilige Schrift
Leviticus 25 (NLD) »

ਅਹਬਾਰ (PANIRV) Chapter Selection

PANIRV Book Selection List