ਲੂਕਾ Chapter 1 PANIRV Bible Verse Images

ਲੂਕਾ 1 Bible Verse Pictures. Choose from a large collection of inspirational, motivational and encouraging Bible verses with pictures of nature. Download and share ਲੂਕਾ 1 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਲੂਕਾ 1:1 (PANIRV)
Square Portrait Landscape 4K UHD
ਇਸ ਲਈ ਬਹੁਤਿਆਂ ਲੋਕਾਂ ਨੇ, ਉਨ੍ਹਾਂ ਗੱਲਾਂ ਦਾ ਇਤਹਾਸ ਲਿਖਣ ਦਾ ਫੈਸਲਾ ਕੀਤਾ ਜੋ ਸਾਡੇ ਵਿੱਚ ਪੂਰੀਆਂ ਹੋਈਆਂ ਹਨ।

ਲੂਕਾ 1:2 (PANIRV)
Square Portrait Landscape 4K UHD
ਜਿਵੇਂ ਉਨ੍ਹਾਂ ਨੇ ਸਾਨੂੰ ਦੱਸਿਆ ਜਿਹੜੇ ਸ਼ੁਰੂਆਤ ਤੋਂ ਚਸ਼ਮਦੀਦ ਗਵਾਹ ਅਤੇ ਬਚਨ ਦੇ ਸੇਵਕ ਸਨ।

ਲੂਕਾ 1:3 (PANIRV)
Square Portrait Landscape 4K UHD
ਹੇ ਆਦਰਯੋਗ ਥਿਉਫ਼ਿਲੁਸ ਮੈਂ ਵੀ ਪੂਰੇ ਯਤਨ ਨਾਲ ਖੋਜ ਕਰਕੇ ਇਸ ਗੱਲ ਨੂੰ ਚੰਗਾ ਸਮਝਿਆ ਜੋ ਤੇਰੇ ਲਈ ਸਾਰੀ ਵਾਰਤਾ ਜਿਵੇਂ ਹੋਈ, ਉਸੇ ਤਰ੍ਹਾਂ ਲਿਖਾਂ।

ਲੂਕਾ 1:4 (PANIRV)
Square Portrait Landscape 4K UHD
ਕਿ ਤੂੰ ਉਨ੍ਹਾਂ ਗੱਲਾਂ ਦੀ ਸਚਿਆਈ ਨੂੰ ਜਾਣ ਲਵੇਂ ਜਿਨ੍ਹਾਂ ਦੀ ਤੂੰ ਸਿੱਖਿਆ ਪਾਈ।

ਲੂਕਾ 1:5 (PANIRV)
Square Portrait Landscape 4K UHD
ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਸਮੇਂ ਅਬੀਯਾਹ ਦੇ ਦਲ ਵਿੱਚੋਂ, ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ ਅਤੇ ਉਸ ਦੀ ਪਤਨੀ ਇਲੀਸਬਤ ਹਾਰੂਨ ਦੇ ਘਰਾਣੇ ਦੀ ਸੀ।

ਲੂਕਾ 1:6 (PANIRV)
Square Portrait Landscape 4K UHD
ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ।

ਲੂਕਾ 1:7 (PANIRV)
Square Portrait Landscape 4K UHD
ਉਨ੍ਹਾਂ ਦੇ ਔਲਾਦ ਨਹੀਂ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਤੇ ਦੋਵੇਂ ਬਜ਼ੁਰਗ ਸਨ।

ਲੂਕਾ 1:8 (PANIRV)
Square Portrait Landscape 4K UHD
ਇਸ ਤਰ੍ਹਾਂ ਹੋਇਆ ਕਿ ਜਦ ਉਹ ਪਰਮੇਸ਼ੁਰ ਦੇ ਹਜ਼ੂਰ ਆਪਣੀ ਵਾਰੀ ਸਿਰ ਜਾਜਕ ਦਾ ਕੰਮ ਕਰ ਰਿਹਾ ਸੀ।

ਲੂਕਾ 1:9 (PANIRV)
Square Portrait Landscape 4K UHD
ਤਦ ਜਾਜਕ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ, ਜੋ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ।

ਲੂਕਾ 1:10 (PANIRV)
Square Portrait Landscape 4K UHD
ਧੂਪ ਧੁਖਾਉਣ ਸਮੇਂ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ।

ਲੂਕਾ 1:11 (PANIRV)
Square Portrait Landscape 4K UHD
ਤਦ ਉਸ ਨੂੰ ਪ੍ਰਭੂ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖੜ੍ਹਾ ਨਜ਼ਰ ਆਇਆ।

ਲੂਕਾ 1:12 (PANIRV)
Square Portrait Landscape 4K UHD
ਅਤੇ ਜ਼ਕਰਯਾਹ ਇਹ ਵੇਖ ਕੇ ਡਰ ਗਿਆ ਤੇ ਘਬਰਾ ਗਿਆ।

ਲੂਕਾ 1:13 (PANIRV)
Square Portrait Landscape 4K UHD
ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ।

ਲੂਕਾ 1:14 (PANIRV)
Square Portrait Landscape 4K UHD
ਅਤੇ ਤੈਨੂੰ ਖੁਸ਼ੀ ਅਤੇ ਅਨੰਦ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਖੁਸ਼ ਹੋਣਗੇ।

ਲੂਕਾ 1:15 (PANIRV)
Square Portrait Landscape 4K UHD
ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।

ਲੂਕਾ 1:16 (PANIRV)
Square Portrait Landscape 4K UHD
ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ।

ਲੂਕਾ 1:17 (PANIRV)
Square Portrait Landscape 4K UHD
ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ।

ਲੂਕਾ 1:18 (PANIRV)
Square Portrait Landscape 4K UHD
ਤਦ ਜ਼ਕਰਯਾਹ ਨੇ ਸਵਰਗ ਦੂਤ ਨੂੰ ਆਖਿਆ, ਮੈਂ ਇਹ ਕਿਵੇਂ ਵਿਸ਼ਵਾਸ ਕਰਾਂ ਕਿਉਂਕਿ ਮੈਂ ਵੱਡੀ ਉਮਰ ਦਾ ਹਾਂ ਅਤੇ ਮੇਰੀ ਪਤਨੀ ਬਜ਼ੁਰਗ ਹੈ?

ਲੂਕਾ 1:19 (PANIRV)
Square Portrait Landscape 4K UHD
ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ।

ਲੂਕਾ 1:20 (PANIRV)
Square Portrait Landscape 4K UHD
ਵੇਖ ਜਦ ਤੱਕ ਇਹ ਗੱਲਾਂ ਪੂਰੀਆਂ ਨਾ ਹੋਣ ਤੂੰ ਗੂੰਗਾ ਰਹੇਂਗਾ ਅਤੇ ਬੋਲ ਨਾ ਸਕੇਂਗਾ, ਇਸ ਕਾਰਨ ਜੋ ਤੂੰ ਮੇਰੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ ਜਿਹੜੀਆਂ ਆਪਣੇ ਸਮੇਂ ਤੇ ਪੂਰੀਆਂ ਹੋਣਗੀਆਂ।

ਲੂਕਾ 1:21 (PANIRV)
Square Portrait Landscape 4K UHD
ਅਤੇ ਲੋਕ ਜ਼ਕਰਯਾਹ ਦੀ ਉਡੀਕ ਕਰ ਰਹੇ ਸਨ ਅਤੇ ਹੈਕਲ ਭਵਨ ਵਿੱਚ ਉਸ ਦੇ ਵੱਧ ਸਮਾਂ ਲਾਉਣ ਕਰਕੇ ਹੈਰਾਨ ਹੁੰਦੇ ਸਨ।

ਲੂਕਾ 1:22 (PANIRV)
Square Portrait Landscape 4K UHD
ਪਰ ਜਦ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸਕਿਆ ਅਤੇ ਉਨ੍ਹਾਂ ਜਾਣਿਆ ਜੋ ਉਸ ਨੇ ਹੈਕਲ ਵਿੱਚ ਕੋਈ ਦਰਸ਼ਣ ਵੇਖਿਆ ਹੈ ਅਤੇ ਉਹ ਉਨ੍ਹਾਂ ਨੂੰ ਇਸ਼ਾਰਿਆ ਨਾਲ ਦੱਸਦਾ ਸੀ ਅਤੇ ਗੂੰਗਾ ਹੋ ਗਿਆ।

ਲੂਕਾ 1:23 (PANIRV)
Square Portrait Landscape 4K UHD
ਤਾਂ ਇਹ ਹੋਇਆ ਕਿ ਭਵਨ ਵਿੱਚ ਆਪਣੀ ਸੇਵਾ ਦੇ ਦਿਨ ਪੂਰੇ ਕਰਕੇ ਉਹ ਆਪਣੇ ਘਰ ਵਾਪਸ ਚੱਲਿਆ ਗਿਆ।

ਲੂਕਾ 1:24 (PANIRV)
Square Portrait Landscape 4K UHD
ਫਿਰ ਉਨ੍ਹਾਂ ਦਿਨਾਂ ਪਿੱਛੋਂ ਉਸ ਦੀ ਪਤਨੀ ਇਲੀਸਬਤ ਗਰਭਵਤੀ ਹੋਈ ਅਤੇ ਪੰਜ ਮਹੀਨਿਆਂ ਤੱਕ ਆਪਣੇ ਆਪ ਨੂੰ ਇਹ ਕਹਿ ਕੇ ਛੁਪਾਇਆ,

ਲੂਕਾ 1:25 (PANIRV)
Square Portrait Landscape 4K UHD
“ਕਿ ਪ੍ਰਭੂ ਨੇ ਇਹਨਾਂ ਦਿਨਾਂ ਵਿੱਚ ਮੇਰੇ ਉੱਤੇ ਨਿਗਾਹ ਕੀਤੀ ਅਤੇ ਮੇਰੇ ਨਾਲ ਇਹ ਕੀਤਾ ਹੈ ਜੋ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਨੂੰ ਖ਼ਤਮ ਕਰ ਦੇਵੇ।”

ਲੂਕਾ 1:26 (PANIRV)
Square Portrait Landscape 4K UHD
ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ

ਲੂਕਾ 1:27 (PANIRV)
Square Portrait Landscape 4K UHD
ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ।

ਲੂਕਾ 1:28 (PANIRV)
Square Portrait Landscape 4K UHD
ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ।

ਲੂਕਾ 1:29 (PANIRV)
Square Portrait Landscape 4K UHD
ਪਰ ਉਹ ਇਸ ਬਚਨ ਤੋਂ ਬਹੁਤ ਘਬਰਾਈ ਅਤੇ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ?

ਲੂਕਾ 1:30 (PANIRV)
Square Portrait Landscape 4K UHD
ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ

ਲੂਕਾ 1:31 (PANIRV)
Square Portrait Landscape 4K UHD
ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ।

ਲੂਕਾ 1:32 (PANIRV)
Square Portrait Landscape 4K UHD
ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ।

ਲੂਕਾ 1:33 (PANIRV)
Square Portrait Landscape 4K UHD
ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ।

ਲੂਕਾ 1:34 (PANIRV)
Square Portrait Landscape 4K UHD
ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ।

ਲੂਕਾ 1:35 (PANIRV)
Square Portrait Landscape 4K UHD
ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।

ਲੂਕਾ 1:36 (PANIRV)
Square Portrait Landscape 4K UHD
ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ।

ਲੂਕਾ 1:37 (PANIRV)
Square Portrait Landscape 4K UHD
ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ।

ਲੂਕਾ 1:38 (PANIRV)
Square Portrait Landscape 4K UHD
ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ।

ਲੂਕਾ 1:39 (PANIRV)
Square Portrait Landscape 4K UHD
ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ।

ਲੂਕਾ 1:40 (PANIRV)
Square Portrait Landscape 4K UHD
ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ।

ਲੂਕਾ 1:41 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ।

ਲੂਕਾ 1:42 (PANIRV)
Square Portrait Landscape 4K UHD
ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ।

ਲੂਕਾ 1:43 (PANIRV)
Square Portrait Landscape 4K UHD
ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ?

ਲੂਕਾ 1:44 (PANIRV)
Square Portrait Landscape 4K UHD
ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ।

ਲੂਕਾ 1:45 (PANIRV)
Square Portrait Landscape 4K UHD
ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ।

ਲੂਕਾ 1:46 (PANIRV)
Square Portrait Landscape 4K UHD
ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ,

ਲੂਕਾ 1:47 (PANIRV)
Square Portrait Landscape 4K UHD
ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ,

ਲੂਕਾ 1:48 (PANIRV)
Square Portrait Landscape 4K UHD
ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ,

ਲੂਕਾ 1:49 (PANIRV)
Square Portrait Landscape 4K UHD
ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ।

ਲੂਕਾ 1:50 (PANIRV)
Square Portrait Landscape 4K UHD
ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ।

ਲੂਕਾ 1:51 (PANIRV)
Square Portrait Landscape 4K UHD
ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ।

ਲੂਕਾ 1:52 (PANIRV)
Square Portrait Landscape 4K UHD
ਉਸ ਨੇ ਬਲਵੰਤਾਂ ਨੂੰ ਸਿੰਘਾਸਣ ਤੋਂ ਗਿਰਾ ਦਿੱਤਾ, ਅਤੇ ਕਮਜ਼ੋਰਾਂ ਨੂੰ ਉੱਚਿਆਂ ਕੀਤਾ।

ਲੂਕਾ 1:53 (PANIRV)
Square Portrait Landscape 4K UHD
ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖਾਲੀ ਹੱਥ ਕੱਢ ਦਿੱਤਾ।

ਲੂਕਾ 1:54 (PANIRV)
Square Portrait Landscape 4K UHD
ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ,

ਲੂਕਾ 1:55 (PANIRV)
Square Portrait Landscape 4K UHD
ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ।

ਲੂਕਾ 1:56 (PANIRV)
Square Portrait Landscape 4K UHD
ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।

ਲੂਕਾ 1:57 (PANIRV)
Square Portrait Landscape 4K UHD
ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ।

ਲੂਕਾ 1:58 (PANIRV)
Square Portrait Landscape 4K UHD
ਅਤੇ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਇਹ ਸੁਣ ਕੇ ਜੋ ਪ੍ਰਭੂ ਨੇ ਉਸ ਉੱਤੇ ਵੱਡੀ ਦਯਾ ਕੀਤੀ ਉਸ ਦੇ ਨਾਲ ਖੁਸ਼ੀ ਮਨਾਈ।

ਲੂਕਾ 1:59 (PANIRV)
Square Portrait Landscape 4K UHD
ਤਦ ਉਹ ਅੱਠਵੇਂ ਦਿਨ ਬਾਲਕ ਦੀ ਸੁੰਨਤ ਲਈ ਆਏ ਅਤੇ ਉਸ ਦਾ ਨਾਮ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਸ ਦੇ ਪਿਤਾ ਦਾ ਨਾਮ ਸੀ।

ਲੂਕਾ 1:60 (PANIRV)
Square Portrait Landscape 4K UHD
ਪਰ ਉਸ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਸਦਾ ਨਾਮ ਯੂਹੰਨਾ ਰੱਖਾਂਗੇ।

ਲੂਕਾ 1:61 (PANIRV)
Square Portrait Landscape 4K UHD
ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ।

ਲੂਕਾ 1:62 (PANIRV)
Square Portrait Landscape 4K UHD
ਤਦ ਉਨ੍ਹਾਂ ਨੇ ਉਸ ਦੇ ਪਿਤਾ ਨੂੰ ਇਸ਼ਾਰਾ ਕਰ ਕੇ ਪੁੱਛਿਆ, ਉਹ ਉਸ ਦਾ ਕੀ ਨਾਮ ਰੱਖਣਾ ਚਾਹੁੰਦਾ ਹੈ।

ਲੂਕਾ 1:63 (PANIRV)
Square Portrait Landscape 4K UHD
ਅਤੇ ਉਸ ਨੇ ਪੱਟੀ ਮੰਗਾ ਕੇ ਲਿਖਿਆ ਕਿ ਉਸ ਦਾ ਨਾਮ ਯੂਹੰਨਾ ਹੈ ਤਾਂ ਸਭ ਹੈਰਾਨ ਰਹਿ ਗਏ।

ਲੂਕਾ 1:64 (PANIRV)
Square Portrait Landscape 4K UHD
ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ, ਉਹ ਬੋਲਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗਾ।

ਲੂਕਾ 1:65 (PANIRV)
Square Portrait Landscape 4K UHD
ਤਦ ਆਲੇ-ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭ ਗੱਲਾਂ ਦੀ ਚਰਚਾ ਫੈਲ ਗਈ।

ਲੂਕਾ 1:66 (PANIRV)
Square Portrait Landscape 4K UHD
ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ।

ਲੂਕਾ 1:67 (PANIRV)
Square Portrait Landscape 4K UHD
ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ ਅਤੇ ਭਵਿੱਖਬਾਣੀ ਕਰ ਕੇ ਆਖਣ ਲੱਗਾ -

ਲੂਕਾ 1:68 (PANIRV)
Square Portrait Landscape 4K UHD
ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ,

ਲੂਕਾ 1:69 (PANIRV)
Square Portrait Landscape 4K UHD
ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ,

ਲੂਕਾ 1:70 (PANIRV)
Square Portrait Landscape 4K UHD
ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ।

ਲੂਕਾ 1:71 (PANIRV)
Square Portrait Landscape 4K UHD
ਅਤੇ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਵੈਰ ਰੱਖਦੇ ਹਨ ਛੁਟਕਾਰਾ ਦੇਵੇ,

ਲੂਕਾ 1:72 (PANIRV)
Square Portrait Landscape 4K UHD
ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ,

ਲੂਕਾ 1:73 (PANIRV)
Square Portrait Landscape 4K UHD
ਅਰਥਾਤ ਉਸ ਸਹੁੰ ਨੂੰ ਜਿਹੜੀ ਉਸ ਨੇ ਸਾਡੇ ਪਿਤਾ ਅਬਰਾਹਾਮ ਨਾਲ ਖਾਧੀ,

ਲੂਕਾ 1:74 (PANIRV)
Square Portrait Landscape 4K UHD
ਜੋ ਉਹ ਸਾਨੂੰ ਇਹ ਬਖ਼ਸ਼ੇ ਜੋ ਅਸੀਂ ਆਪਣੇ ਵੈਰੀਆਂ ਦੇ ਹੱਥੋਂ ਛੁੱਟ ਕੇ

ਲੂਕਾ 1:75 (PANIRV)
Square Portrait Landscape 4K UHD
ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ।

ਲੂਕਾ 1:76 (PANIRV)
Square Portrait Landscape 4K UHD
ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,

ਲੂਕਾ 1:77 (PANIRV)
Square Portrait Landscape 4K UHD
ਕਿ ਉਸ ਦੇ ਲੋਕਾਂ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ,

ਲੂਕਾ 1:78 (PANIRV)
Square Portrait Landscape 4K UHD
ਸਾਡੇ ਪਰਮੇਸ਼ੁਰ ਦੀ ਵੱਡੀ ਦਯਾ ਦੇ ਕਾਰਨ ਮਿਲੇਗੀ ਜਦ ਸਵੇਰ ਦਾ ਚਾਨਣ ਸਵਰਗ ਤੋਂ ਸਾਡੇ ਉੱਤੇ ਚਮਕੇਗਾ,

ਲੂਕਾ 1:79 (PANIRV)
Square Portrait Landscape 4K UHD
ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖ਼ਸ਼ੇ।

ਲੂਕਾ 1:80 (PANIRV)
Square Portrait Landscape 4K UHD
ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ।

Available Bible Translations

American Standard Version (ASV)
Luke 1 (ASV) »
King James Version (KJV)
Luke 1 (KJV) »
GOD’S WORD® (GW)
Luke 1 (GW) »
Berean Bible (BSB)
Luke 1 (BSB) »
World English Bible (WEB)
Luke 1 (WEB) »
French Bible (LSG)
Luc 1 (LSG) »
German Bible (LUTH1912)
Lukas 1 (LUTH1912) »
Hindi Bible (HINIRV)
लूका 1 (HINIRV) »
Bengali Bible (BENIRV)
লূক 1 (BENIRV) »
Marathi Bible (MARIRV)
लूक 1 (MARIRV) »
Telugu Bible (TELIRV)
లూకా 1 (TELIRV) »
Gujarati Bible (GUJIRV)
લૂક 1 (GUJIRV) »
Kannada Bible (KANIRV)
ಲೂಕನು 1 (KANIRV) »
Arabic Bible (AVD)
لُوقا 1 (AVD) »
Portuguese Bible (BSL)
Lucas 1 (BSL) »
Vietnamese Bible (VIE)
Lu-ca 1 (VIE) »
Spanish Bible (RVA)
Lucas 1 (RVA) »
Italian Bible (RIV)
Luca 1 (RIV) »
Chinese Simplified (CUVS)
路 加 福 音 1 (CUVS) »
Chinese Traditional (CUVT)
路 加 福 音 1 (CUVT) »
Albanian Bible (ALB)
Luka 1 (ALB) »
Swedish Bible (SV1917)
Lukas 1 (SV1917) »
Russian Bible (RUSV)
Луки 1 (RUSV) »
Ukrainian Bible (UKR)
Луки 1 (UKR) »
Hungarian Bible (KAR)
Lukács 1 (KAR) »
Bulgarian Bible (BULG)
Лука 1 (BULG) »
Norwegian Bible (NORSK)
Lukas 1 (NORSK) »

ਲੂਕਾ (PANIRV) Chapter Selection

PANIRV Book Selection List