ਲੂਕਾ Chapter 13 PANIRV Bible Verse Images

ਲੂਕਾ 13 Bible Verse Pictures. Choose from a large collection of inspirational, motivational and encouraging Bible verses with pictures of nature. Download and share ਲੂਕਾ 13 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਲੂਕਾ 13:1 (PANIRV)
Square Portrait Landscape 4K UHD
ਉਸ ਸਮੇਂ ਕਈ ਲੋਕ ਉੱਥੇ ਆ ਪਹੁੰਚੇ ਜਿਹੜੇ ਯਿਸੂ ਨੂੰ ਉਨ੍ਹਾਂ ਗਲੀਲੀਆਂ ਦਾ ਹਾਲ ਦੱਸਣ ਲੱਗੇ, ਜਿਨ੍ਹਾਂ ਦਾ ਖੂਨ ਪਿਲਾਤੁਸ ਨੇ ਉਨ੍ਹਾਂ ਦੇ ਬਲੀਦਾਨਾਂ ਨਾਲ ਮਿਲਾਇਆ ਸੀ।

ਲੂਕਾ 13:2 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ, ਤੁਸੀਂ ਸਮਝਦੇ ਹੋ ਜੋ ਇਹ ਗਲੀਲੀ ਸਭਨਾਂ ਗਲੀਲੀਆਂ ਨਾਲੋਂ ਬਹੁਤ ਪਾਪੀ ਸਨ ਜੋ ਉਨ੍ਹਾਂ ਨੇ ਇਹ ਦੁੱਖ ਸਹਿਣ ਕੀਤਾ?

ਲੂਕਾ 13:3 (PANIRV)
Square Portrait Landscape 4K UHD
ਮੈਂ ਤੁਹਾਨੂੰ ਆਖਦਾ ਹਾਂ, ਨਹੀਂ, ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ ਹੋ ਜਾਵੇਗਾ।

ਲੂਕਾ 13:4 (PANIRV)
Square Portrait Landscape 4K UHD
ਜਾ ਉਹ ਅਠਾਰਾਂ ਜਿਨ੍ਹਾਂ ਉੱਤੇ ਸਿਲੋਆਮ ਦਾ ਬੁਰਜ ਡਿੱਗਾ ਅਤੇ ਉਹ ਮਰ ਗਏ ਸਨ, ਭਲਾ, ਤੁਸੀਂ ਇਹ ਸਮਝਦੇ ਹੋ ਜੋ ਉਹ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਨਾਲੋਂ ਵੱਡੇ ਪਾਪੀ ਸਨ?

ਲੂਕਾ 13:5 (PANIRV)
Square Portrait Landscape 4K UHD
ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ਼ ਹੋ ਜਾਵੇਗਾ।

ਲੂਕਾ 13:6 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ ਜੋ ਕਿਸੇ ਮਨੁੱਖ ਦੇ ਅੰਗੂਰੀ ਬਾਗ਼ ਵਿੱਚ ਇੱਕ ਹੰਜ਼ੀਰ ਦਾ ਰੁੱਖ ਲੱਗਿਆ ਹੋਇਆ ਸੀ ਅਤੇ ਉਹ ਉਸ ਦਾ ਫ਼ਲ ਲੈਣ ਆਇਆ ਪਰ ਨਹੀਂ ਲੱਭਾ।

ਲੂਕਾ 13:7 (PANIRV)
Square Portrait Landscape 4K UHD
ਤਦ ਉਸ ਨੇ ਬਾਗਵਾਨ ਨੂੰ ਆਖਿਆ, ਵੇਖ ਮੈਂ ਇਸ ਹੰਜ਼ੀਰ ਦੇ ਰੁੱਖ ਦੇ ਫ਼ਲ ਲੈਣ ਨੂੰ ਤਿੰਨਾਂ ਸਾਲਾਂ ਤੋਂ ਆਉਂਦਾ ਹਾਂ ਪਰ ਨਹੀਂ ਲੱਭਦਾ। ਇਸ ਨੂੰ ਵੱਢ ਸੁੱਟ। ਇਹ ਕਦ ਤੱਕ ਐਂਵੇਂ ਹੀ ਜ਼ਮੀਨ ਘੇਰੀਂ ਰੱਖੇਗਾ?

ਲੂਕਾ 13:8 (PANIRV)
Square Portrait Landscape 4K UHD
ਪਰ ਉਸ ਨੇ ਉਹ ਨੂੰ ਉੱਤਰ ਦਿੱਤਾ, ਸੁਆਮੀ ਜੀ ਇਸ ਵਾਰ ਇਸ ਨੂੰ ਰਹਿਣ ਦਿਓ। ਮੈਂ ਇਸ ਦੇ ਆਲੇ-ਦੁਆਲੇ ਖਾਲ੍ਹ ਪੁਟਾਂਗਾਂ ਅਤੇ ਖਾਦ ਪਾਵਾਂਗਾ।

ਲੂਕਾ 13:9 (PANIRV)
Square Portrait Landscape 4K UHD
ਸ਼ਾਇਦ ਅਗਲੇ ਸਾਲ ਫਲ ਲੱਗੇ। ਨਹੀਂ ਤਾਂ ਇਸ ਨੂੰ ਵਢਾ ਦੇਣਾ।

ਲੂਕਾ 13:10 (PANIRV)
Square Portrait Landscape 4K UHD
ਯਿਸੂ ਸਬਤ ਦੇ ਦਿਨ ਕਿਸੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦਿੰਦਾ ਸੀ।

ਲੂਕਾ 13:11 (PANIRV)
Square Portrait Landscape 4K UHD
ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ।

ਲੂਕਾ 13:12 (PANIRV)
Square Portrait Landscape 4K UHD
ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ।

ਲੂਕਾ 13:13 (PANIRV)
Square Portrait Landscape 4K UHD
ਯਿਸੂ ਨੇ ਉਸ ਉੱਤੇ ਹੱਥ ਰੱਖੇ ਤਾਂ ਉਸੇ ਸਮੇਂ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ।

ਲੂਕਾ 13:14 (PANIRV)
Square Portrait Landscape 4K UHD
ਪਰ ਪ੍ਰਾਰਥਨਾ ਘਰ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਚੰਗਿਆਈ ਦਿੱਤੀ, ਗੁੱਸੇ ਹੋ ਕੇ ਅੱਗੋਂ ਸਭਾ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ।

ਲੂਕਾ 13:15 (PANIRV)
Square Portrait Landscape 4K UHD
ਪਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦੇ ਕਿ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲ਼ਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨੂੰ ਨਹੀਂ ਲੈ ਜਾਂਦਾ?

ਲੂਕਾ 13:16 (PANIRV)
Square Portrait Landscape 4K UHD
ਫੇਰ ਭਲਾ, ਇਹ ਔਰਤ ਜੋ ਅਬਰਾਹਾਮ ਦੀ ਸੰਤਾਨ ਵਿੱਚੋਂ ਹੈ, ਜਿਸ ਨੂੰ ਸ਼ੈਤਾਨ ਨੇ ਵੇਖੋ ਅਠਾਰਾਂ ਸਾਲਾਂ ਤੋਂ ਬੰਨ੍ਹ ਰੱਖਿਆ ਸੀ, ਇਸ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਯੋਗ ਨਹੀਂ ਸੀ?

ਲੂਕਾ 13:17 (PANIRV)
Square Portrait Landscape 4K UHD
ਜਦ ਉਹ ਇਹ ਗੱਲਾਂ ਕਰਦਾ ਹੀ ਸੀ ਤਾਂ ਉਸ ਦੇ ਸਭ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭਨਾਂ ਪਰਤਾਪ ਵਾਲੇ ਕੰਮਾਂ ਤੋਂ ਜੋ ਉਸ ਨੇ ਕੀਤੇ ਸਨ ਅਨੰਦ ਹੋਈ।

ਲੂਕਾ 13:18 (PANIRV)
Square Portrait Landscape 4K UHD
ਯਿਸੂ ਨੇ ਉਸ ਨੂੰ ਆਖਿਆ ਕਿ ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਇਸ ਦੀ ਤੁਲਨਾ ਮੈਂ ਕਿਸ ਤਰ੍ਹਾਂ ਕਰਾਂ?

ਲੂਕਾ 13:19 (PANIRV)
Square Portrait Landscape 4K UHD
ਉਹ ਰਾਈ ਦੇ ਦਾਣੇ ਵਰਗਾ ਹੈ ਜਿਸ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ਼ ਵਿੱਚ ਬੀਜਿਆ ਅਤੇ ਉਹ ਉੱਗਿਆ ਅਤੇ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਦੀਆਂ ਟਹਿਣੀਆਂ ਉੱਤੇ ਆਲ੍ਹਣੇ ਪਾਏ।

ਲੂਕਾ 13:20 (PANIRV)
Square Portrait Landscape 4K UHD
ਉਸ ਨੇ ਫੇਰ ਆਖਿਆ, ਮੈਂ ਪਰਮੇਸ਼ੁਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ?

ਲੂਕਾ 13:21 (PANIRV)
Square Portrait Landscape 4K UHD
ਪਰਮੇਸ਼ੁਰ ਦਾ ਰਾਜ ਖ਼ਮੀਰ ਵਰਗਾ ਹੈ ਜਿਸ ਨੂੰ ਇੱਕ ਔਰਤ ਨੇ ਲੈ ਕੇ ਤਿੰਨ ਕਿੱਲੋ ਆਟੇ ਵਿੱਚ ਗੁਨਿਆਂ ਸੋ ਸਾਰਾ ਆਟਾ ਖ਼ਮੀਰਾ ਹੋ ਗਿਆ।

ਲੂਕਾ 13:22 (PANIRV)
Square Portrait Landscape 4K UHD
ਉਹ ਉਪਦੇਸ਼ ਦਿੰਦਾ ਹੋਇਆ ਨਗਰੋਂ ਨਗਰ ਅਤੇ ਪਿੰਡੋਂ ਪਿੰਡ ਹੋ ਕੇ ਯਰੂਸ਼ਲਮ ਦੀ ਵੱਲ ਜਾ ਰਿਹਾ ਸੀ।

ਲੂਕਾ 13:23 (PANIRV)
Square Portrait Landscape 4K UHD
ਤਦ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਕੀ ਮੁਕਤੀ ਪਾਉਂਣ ਵਾਲੇ ਥੋੜ੍ਹੇ ਹੀ ਹਨ?

ਲੂਕਾ 13:24 (PANIRV)
Square Portrait Landscape 4K UHD
ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ।

ਲੂਕਾ 13:25 (PANIRV)
Square Portrait Landscape 4K UHD
ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ।

ਲੂਕਾ 13:26 (PANIRV)
Square Portrait Landscape 4K UHD
ਤਦ ਤੁਸੀਂ ਆਖਣ ਲੱਗੋਗੇ ਕਿ ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੇ ਚੌਕਾਂ ਵਿੱਚ ਉਪਦੇਸ਼ ਦਿੱਤਾ ਹੈ।

ਲੂਕਾ 13:27 (PANIRV)
Square Portrait Landscape 4K UHD
ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!

ਲੂਕਾ 13:28 (PANIRV)
Square Portrait Landscape 4K UHD
ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ!

ਲੂਕਾ 13:29 (PANIRV)
Square Portrait Landscape 4K UHD
ਅਤੇ ਲੋਕ ਪੂਰਬ, ਪੱਛਮ, ਉੱਤਰ ਅਤੇ ਦੱਖਣ ਤੋਂ ਆਣ ਕੇ ਪਰਮੇਸ਼ੁਰ ਦੇ ਰਾਜ ਦੇ ਭੋਜ ਵਿੱਚ ਬੈਠਣਗੇ।

ਲੂਕਾ 13:30 (PANIRV)
Square Portrait Landscape 4K UHD
ਉਸ ਸਮੇਂ ਬਹੁਤ ਸਾਰੇ ਜੋ ਪਿਛਲੇ ਹਨ ਪਹਿਲੇ ਹੋਣਗੇ ਅਤੇ ਜੋ ਪਹਿਲੇ ਹਨ ਪਿਛਲੇ ਹੋਣਗੇ।

ਲੂਕਾ 13:31 (PANIRV)
Square Portrait Landscape 4K UHD
ਉਸੇ ਸਮੇਂ ਕਈ ਫ਼ਰੀਸੀਆਂ ਨੇ ਉਸ ਕੋਲ ਆਣ ਕੇ ਕਿਹਾ ਕਿ ਐਥੋਂ ਨਿੱਕਲ ਕੇ ਚੱਲਿਆ ਜਾ ਕਿਉਂ ਜੋ ਹੇਰੋਦੇਸ ਤੈਨੂੰ ਮਾਰਨਾ ਚਾਹੁੰਦਾ ਹੈ।

ਲੂਕਾ 13:32 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਨੂੰ ਆਖਿਆ ਤੁਸੀਂ ਜਾ ਕੇ ਉਸ ਲੂੰਬੜੀ ਨੂੰ ਕਹੋ ਜੋ ਵੇਖ ਮੈਂ ਅੱਜ ਅਤੇ ਕੱਲ ਭੂਤਾਂ ਨੂੰ ਕੱਢਦਾ ਅਤੇ ਰੋਗੀਆਂ ਨੂੰ ਚੰਗਾ ਕਰਦਾ ਹਾਂ ਅਤੇ ਤੀਜੇ ਦਿਨ ਪੂਰਾ ਹੋ ਜਾਂਵਾਂਗਾ।

ਲੂਕਾ 13:33 (PANIRV)
Square Portrait Landscape 4K UHD
ਪਰ ਮੈਨੂੰ ਚਾਹੀਦਾ ਹੈ ਜੋ ਅੱਜ, ਕੱਲ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਸੰਭਵ ਨਹੀਂ ਜੋ ਯਰੂਸ਼ਲਮ ਤੋਂ ਬਾਹਰ ਕੋਈ ਨਬੀ ਮਾਰਿਆ ਜਾਵੇ।

ਲੂਕਾ 13:34 (PANIRV)
Square Portrait Landscape 4K UHD
ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।

ਲੂਕਾ 13:35 (PANIRV)
Square Portrait Landscape 4K UHD
ਵੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਨਾ ਵੇਖੋਗੇ, ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!।

Available Bible Translations

American Standard Version
Luke 13 (ASV) »
King James Version
Luke 13 (KJV) »
GOD’S WORD® (GW)
Luke 13 (GW) »
Berean Bible
Luke 13 (BSB) »
World English Bible
Luke 13 (WEB) »
Louis Segond 1910
Luc 13 (LSG) »
Luther Bibel 1912
Lukas 13 (LUTH1912) »
इंडियन रिवाइज्ड वर्जन - हिंदी
लूका 13 (HINIRV) »
ভারতীয় সংশোধিত সংস্করণ - বাংলা
লূক 13 (BENIRV) »
இந்தியன் ரீவைஸ்டு வேர்ஷன் - தமிழ்
லூக்கா 13 (TAMIRV) »
इंडियन रिवाइज्ड वर्जन - मराठी
लूक 13 (MARIRV) »
ఇండియన్ రేవిజ్డ్ వెర్షన్ - తెలుగు
లూకా 13 (TELIRV) »
ઇન્ડિયન રિવાયઝ્ડ વર્ઝન - ગુજરાતી
લૂક 13 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಲೂಕನು 13 (KANIRV) »
الكتاب المقدس باللغة العربية، فان دايك
لُوقا 13 (AVD) »
Bíblia Sagrada Português
Lucas 13 (BSL) »
Kinh Thánh: Tiếng Việt
Lu-ca 13 (VIE) »
Reina Valera Antigua
Lucas 13 (RVA) »
La Sacra Bibbia
Luca 13 (RIV) »
圣 经 简体中文和合本
路 加 福 音 13 (CUVS) »
聖 經 繁體中文和合本
路 加 福 音 13 (CUVT) »
Bibla e Shenjtë
Luka 13 (ALB) »
Svenska Bibeln 1917
Lukas 13 (SV1917) »
Библия на русском
Луки 13 (RUSV) »
Українська Біблія
Луки 13 (UKR) »
Szent Biblia - Magyar
Lukács 13 (KAR) »
Българска Библия
Лука 13 (BULG) »
Det Norsk Bibel
Lukas 13 (NORSK) »
Biblia Takatifu
Luka 13 (SWHULB) »
Kitaabka Quduuska Ah
Luukos 13 (SOM) »
De Heilige Schrift
Lukas 13 (NLD) »
Dansk Bibel 1871
Lukas 13 (DA1871) »

ਲੂਕਾ (PANIRV) Chapter Selection

PANIRV Book Selection List