ਲੂਕਾ Chapter 16 PANIRV Bible Verse Images

ਲੂਕਾ 16 Bible Verse Pictures. Choose from a large collection of inspirational, motivational and encouraging Bible verses with pictures of nature. Download and share ਲੂਕਾ 16 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਲੂਕਾ 16:1 (PANIRV)
Square Portrait Landscape 4K UHD
ਯਿਸੂ ਨੇ ਚੇਲਿਆਂ ਨੂੰ ਆਖਿਆ ਕਿ ਇੱਕ ਧਨਵਾਨ ਆਦਮੀ ਸੀ ਜਿਸ ਦਾ ਇੱਕ ਭੰਡਾਰੀ ਸੀ ਅਤੇ ਉਸ ਦੀ ਸ਼ਿਕਾਇਤ ਧਨਵਾਨ ਕੋਲ ਕੀਤੀ ਗਈ ਕਿ ਉਹ ਤੇਰਾ ਮਾਲ ਉਡਾਉਂਦਾ ਹੈ।

ਲੂਕਾ 16:2 (PANIRV)
Square Portrait Landscape 4K UHD
ਤਦ ਉਸ ਧਨਵਾਨ ਨੇ ਉਸ ਨੂੰ ਬੁਲਾ ਕੇ ਆਖਿਆ, ਇਹ ਕੀ ਹੈ ਜੋ ਮੈਂ ਤੇਰੇ ਬਾਰੇ ਸੁਣਦਾ ਹਾਂ? ਆਪਣੇ ਭੰਡਾਰ ਦਾ ਹਿਸਾਬ ਦੇ ਕਿਉਂ ਜੋ ਤੂੰ ਅੱਗੇ ਨੂੰ ਭੰਡਾਰੀ ਨਹੀਂ ਰਹਿ ਸਕਦਾ।

ਲੂਕਾ 16:3 (PANIRV)
Square Portrait Landscape 4K UHD
ਉਸ ਭੰਡਾਰੀ ਨੇ ਆਪਣੇ ਮਨ ਵਿੱਚ ਕਿਹਾ, ਮੈਂ ਕੀ ਕਰਾਂ ਕਿਉਂ ਜੋ ਮੇਰਾ ਮਾਲਕ ਭੰਡਾਰ ਦੀ ਜ਼ਿੰਮੇਵਾਰੀ ਮੇਰੇ ਤੋਂ ਖ਼ੋਹਣ ਲੱਗਾ ਹੈ? ਕੀ ਮੈਂ ਚਲਾ ਨਹੀਂ ਸਕਦਾ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ।

ਲੂਕਾ 16:4 (PANIRV)
Square Portrait Landscape 4K UHD
ਮੈਂ ਸਮਝ ਗਿਆ ਜੋ ਮੈਂ ਕੀ ਕਰਾਂਗਾ ਤਾਂ ਜਿਸ ਵੇਲੇ ਮੈਂ ਭੰਡਾਰੀ ਦੀ ਜ਼ਿੰਮੇਵਾਰੀ ਤੋਂ ਹਟਾਇਆ ਜਾਂਵਾਂ ਤਾਂ ਲੋਕ ਮੈਨੂੰ ਆਪਣਿਆਂ ਘਰਾਂ ਵਿੱਚ ਕਬੂਲ ਕਰਨ।

ਲੂਕਾ 16:5 (PANIRV)
Square Portrait Landscape 4K UHD
ਤਦ ਉਸ ਨੇ ਆਪਣੇ ਮਾਲਕ ਦੇ ਕਰਜ਼ਾਈਆਂ ਨੂੰ ਇੱਕ-ਇੱਕ ਕਰਕੇ ਕੋਲ ਬੁਲਾਇਆ ਅਤੇ ਪਹਿਲੇ ਨੂੰ ਕਿਹਾ, ਤੂੰ ਮੇਰੇ ਮਾਲਕ ਦਾ ਕਿੰਨ੍ਹਾਂ ਕਰਜ਼ਾਈ ਹੈ?

ਲੂਕਾ 16:6 (PANIRV)
Square Portrait Landscape 4K UHD
ਉਸ ਨੇ ਉੱਤਰ ਦਿੱਤਾ ਸੌ ਮਣ ਤੇਲ, ਫਿਰ ਉਸ ਨੇ ਆਖਿਆ ਜੋ ਆਪਣਾ ਖਾਤਾ ਲੈ ਅਤੇ ਬੈਠ ਕੇ ਛੇਤੀ ਪੰਜਾਹ ਮਣ ਲਿਖ।

ਲੂਕਾ 16:7 (PANIRV)
Square Portrait Landscape 4K UHD
ਫਿਰ ਦੂਜੇ ਨੂੰ ਪੁੱਛਿਆ, ਤੂੰ ਕਿੰਨ੍ਹਾਂ ਦੇਣਾ ਹੈ? ਉਸ ਨੇ ਆਖਿਆ, ਸੌ ਮਣ ਕਣਕ। ਉਸ ਨੇ ਉਸ ਨੂੰ ਆਖਿਆ ਜੋ ਆਪਣਾ ਖਾਤਾ ਲੈ ਅਤੇ ਅੱਸੀ ਮਣ ਲਿਖ।

ਲੂਕਾ 16:8 (PANIRV)
Square Portrait Landscape 4K UHD
ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ।

ਲੂਕਾ 16:9 (PANIRV)
Square Portrait Landscape 4K UHD
ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ।

ਲੂਕਾ 16:10 (PANIRV)
Square Portrait Landscape 4K UHD
ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਇਮਾਨਦਾਰ ਹੈ ਸੋ ਬਹੁਤ ਵਿੱਚ ਵੀ ਇਮਾਨਦਾਰ ਹੈ, ਅਤੇ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ।

ਲੂਕਾ 16:11 (PANIRV)
Square Portrait Landscape 4K UHD
ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?।

ਲੂਕਾ 16:12 (PANIRV)
Square Portrait Landscape 4K UHD
ਅਤੇ ਜੇ ਤੁਸੀਂ ਪਰਾਏ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾ?

ਲੂਕਾ 16:13 (PANIRV)
Square Portrait Landscape 4K UHD
ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।

ਲੂਕਾ 16:14 (PANIRV)
Square Portrait Landscape 4K UHD
ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖ਼ੌਲ ਕਰਨ ਲੱਗੇ।

ਲੂਕਾ 16:15 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।

ਲੂਕਾ 16:16 (PANIRV)
Square Portrait Landscape 4K UHD
ਬਿਵਸਥਾ ਅਤੇ ਨਬੀ ਯੂਹੰਨਾ ਤੱਕ ਸਨ। ਉਸ ਸਮੇਂ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ।

ਲੂਕਾ 16:17 (PANIRV)
Square Portrait Landscape 4K UHD
ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਬਿਵਸਥਾ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਅਸਾਨ ਹੈ।

ਲੂਕਾ 16:18 (PANIRV)
Square Portrait Landscape 4K UHD
ਹਰੇਕ ਜੋ ਆਪਣੀ ਪਤਨੀ ਨੂੰ ਤਿਆਗ ਕੇ ਦੂਜੀ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ ਅਤੇ ਜਿਹੜਾ ਪਤੀ ਦੀ ਤਿਆਗੀ ਹੋਈ ਔਰਤ ਨੂੰ ਵਿਆਹੇ ਉਹ ਵੀ ਵਿਭਚਾਰ ਕਰਦਾ ਹੈ।

ਲੂਕਾ 16:19 (PANIRV)
Square Portrait Landscape 4K UHD
ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ।

ਲੂਕਾ 16:20 (PANIRV)
Square Portrait Landscape 4K UHD
ਅਤੇ ਲਾਜ਼ਰ ਨਾਮ ਦਾ ਇੱਕ ਗਰੀਬ, ਫੋੜਿਆਂ ਨਾਲ ਭਰਿਆ ਹੋਇਆ ਉਸ ਦੇ ਦਰਵਾਜ਼ੇ ਦੇ ਅੱਗੇ ਸੁੱਟਿਆ ਪਿਆ ਹੁੰਦਾ ਸੀ।

ਲੂਕਾ 16:21 (PANIRV)
Square Portrait Landscape 4K UHD
ਅਤੇ ਜੋ ਟੁੱਕੜੇ ਉਸ ਧਨਵਾਨ ਦੀ ਮੇਜ਼ ਦੇ ਉੱਤੋਂ ਡਿੱਗਦੇ ਸਨ ਉਹ ਉਨ੍ਹਾਂ ਨਾਲ ਆਪਣਾ ਢਿੱਡ ਭਰਨਾ ਚਾਹੁੰਦਾ ਸੀ, ਸਗੋਂ ਕੁੱਤੇ ਵੀ ਆਣ ਕੇ ਉਸ ਦੇ ਫੋੜਿਆਂ ਨੂੰ ਚੱਟਦੇ ਸਨ।

ਲੂਕਾ 16:22 (PANIRV)
Square Portrait Landscape 4K UHD
ਅਤੇ ਕੁਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ।

ਲੂਕਾ 16:23 (PANIRV)
Square Portrait Landscape 4K UHD
ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।

ਲੂਕਾ 16:24 (PANIRV)
Square Portrait Landscape 4K UHD
ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ!

ਲੂਕਾ 16:25 (PANIRV)
Square Portrait Landscape 4K UHD
ਪਰ ਅਬਰਾਹਾਮ ਨੇ ਉੱਤਰ ਦਿੱਤਾ, ਬੇਟਾ ਯਾਦ ਕਰ ਜੋ ਤੂੰ ਆਪਣੇ ਜੀਵਨਕਾਲ ਵਿੱਚ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਤੇ ਇਸੇ ਤਰ੍ਹਾਂ ਲਾਜ਼ਰ ਮੰਦੀਆਂ ਚੀਜ਼ਾਂ, ਪਰ ਹੁਣ ਉਹ ਇੱਥੇ ਸ਼ਾਂਤੀ ਪਾਉਂਦਾ ਅਤੇ ਤੂੰ ਤੜਫਦਾ ਹੈਂ।

ਲੂਕਾ 16:26 (PANIRV)
Square Portrait Landscape 4K UHD
ਅਤੇ ਇਸ ਤੋਂ ਇਲਾਵਾ ਸਾਡੇ ਅਤੇ ਤੁਹਾਡੇ ਵਿੱਚ ਇੱਕ ਵੱਡੀ ਖੱਡ ਪਈ ਹੈ ਤਾਂ ਜੋ ਉਹ ਜਿਹੜੇ ਐਥੋਂ ਤੁਹਾਡੇ ਕੋਲ ਪਾਰ ਜਾਣਾ ਚਾਹੁਣ ਉਹ ਨਾ ਜਾ ਸਕਣ, ਨਾ ਉਧਰੋਂ ਕੋਈ ਸਾਡੇ ਕੋਲ ਇਸ ਪਾਸੇ ਆ ਸਕੇ।

ਲੂਕਾ 16:27 (PANIRV)
Square Portrait Landscape 4K UHD
ਤਾਂ ਉਸ ਨੇ ਆਖਿਆ, ਹੇ ਪਿਤਾ ਤਦ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਲਾਜ਼ਰ ਨੂੰ ਮੇਰੇ ਪਿਤਾ ਦੇ ਘਰ ਭੇਜੋ।

ਲੂਕਾ 16:28 (PANIRV)
Square Portrait Landscape 4K UHD
ਕਿਉਂਕਿ ਮੇਰੇ ਪੰਜ ਭਰਾ ਹਨ ਤਾਂ ਜੋ ਉਹ ਉਨ੍ਹਾਂ ਦੇ ਅੱਗੇ ਗਵਾਹੀ ਦੇਵੇ ਤਾਂ ਕਿ ਉਹ ਵੀ ਇਸ ਦੁੱਖ ਦੇ ਥਾਂ ਵਿੱਚ ਨਾ ਆਉਣ।

ਲੂਕਾ 16:29 (PANIRV)
Square Portrait Landscape 4K UHD
ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ।

ਲੂਕਾ 16:30 (PANIRV)
Square Portrait Landscape 4K UHD
ਉਸ ਨੇ ਆਖਿਆ, ਨਾ ਜੀ, ਹੇ ਪਿਤਾ ਅਬਰਾਹਾਮ ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਉਹ ਤੋਬਾ ਕਰਨਗੇ।

ਲੂਕਾ 16:31 (PANIRV)
Square Portrait Landscape 4K UHD
ਤਦ ਅਬਰਾਹਾਮ ਨੇ ਉਸ ਨੂੰ ਕਿਹਾ, ਜੇ ਉਹ ਮੂਸਾ ਅਤੇ ਨਬੀਆਂ ਦੀ ਨਹੀਂ ਸੁਣਦੇ ਤਾਂ ਭਾਵੇਂ ਮੁਰਦਿਆਂ ਵਿੱਚੋਂ ਵੀ ਕੋਈ ਜੀ ਉੱਠੇ ਤਾਂ ਵੀ ਉਹ ਨਾ ਮੰਨਣਗੇ।

Available Bible Translations

American Standard Version
Luke 16 (ASV) »
King James Version
Luke 16 (KJV) »
GOD’S WORD® (GW)
Luke 16 (GW) »
Berean Bible
Luke 16 (BSB) »
World English Bible
Luke 16 (WEB) »
Louis Segond 1910
Luc 16 (LSG) »
Luther Bibel 1912
Lukas 16 (LUTH1912) »
इंडियन रिवाइज्ड वर्जन - हिंदी
लूका 16 (HINIRV) »
ভারতীয় সংশোধিত সংস্করণ - বাংলা
লূক 16 (BENIRV) »
இந்தியன் ரீவைஸ்டு வேர்ஷன் - தமிழ்
லூக்கா 16 (TAMIRV) »
इंडियन रिवाइज्ड वर्जन - मराठी
लूक 16 (MARIRV) »
ఇండియన్ రేవిజ్డ్ వెర్షన్ - తెలుగు
లూకా 16 (TELIRV) »
ઇન્ડિયન રિવાયઝ્ડ વર્ઝન - ગુજરાતી
લૂક 16 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಲೂಕನು 16 (KANIRV) »
الكتاب المقدس باللغة العربية، فان دايك
لُوقا 16 (AVD) »
Bíblia Sagrada Português
Lucas 16 (BSL) »
Kinh Thánh: Tiếng Việt
Lu-ca 16 (VIE) »
Reina Valera Antigua
Lucas 16 (RVA) »
La Sacra Bibbia
Luca 16 (RIV) »
圣 经 简体中文和合本
路 加 福 音 16 (CUVS) »
聖 經 繁體中文和合本
路 加 福 音 16 (CUVT) »
Bibla e Shenjtë
Luka 16 (ALB) »
Svenska Bibeln 1917
Lukas 16 (SV1917) »
Библия на русском
Луки 16 (RUSV) »
Українська Біблія
Луки 16 (UKR) »
Szent Biblia - Magyar
Lukács 16 (KAR) »
Българска Библия
Лука 16 (BULG) »
Det Norsk Bibel
Lukas 16 (NORSK) »
Biblia Takatifu
Luka 16 (SWHULB) »
Kitaabka Quduuska Ah
Luukos 16 (SOM) »
De Heilige Schrift
Lukas 16 (NLD) »
Dansk Bibel 1871
Lukas 16 (DA1871) »

ਲੂਕਾ (PANIRV) Chapter Selection

PANIRV Book Selection List