ਲੂਕਾ Chapter 17 PANIRV Bible Verse Images

ਲੂਕਾ 17 Bible Verse Pictures. Choose from a large collection of inspirational, motivational and encouraging Bible verses with pictures of nature. Download and share ਲੂਕਾ 17 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਲੂਕਾ 17:1 (PANIRV)
Square Portrait Landscape 4K UHD
ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ!

ਲੂਕਾ 17:2 (PANIRV)
Square Portrait Landscape 4K UHD
ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ।

ਲੂਕਾ 17:3 (PANIRV)
Square Portrait Landscape 4K UHD
ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ।

ਲੂਕਾ 17:4 (PANIRV)
Square Portrait Landscape 4K UHD
ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।

ਲੂਕਾ 17:5 (PANIRV)
Square Portrait Landscape 4K UHD
ਤਦ ਰਸੂਲਾਂ ਨੇ ਪ੍ਰਭੂ ਨੂੰ ਕਿਹਾ, ਸਾਡਾ ਵਿਸ਼ਵਾਸ ਵਧਾਓ।

ਲੂਕਾ 17:6 (PANIRV)
Square Portrait Landscape 4K UHD
ਪਰ ਪ੍ਰਭੂ ਨੇ ਆਖਿਆ, ਜੇ ਤੁਹਾਡੇ ਵਿੱਚ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੁੰਦਾ ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਦਿੰਦੇ ਜੋ ਉੱਖੜ ਜਾ ਅਤੇ ਸਮੁੰਦਰ ਵਿੱਚ ਲੱਗ ਜਾ ਤਾਂ ਉਹ ਤੁਹਾਡੀ ਮੰਨ ਲੈਂਦਾ।

ਲੂਕਾ 17:7 (PANIRV)
Square Portrait Landscape 4K UHD
ਤੁਹਾਡੇ ਵਿੱਚੋਂ ਕੌਣ ਹੈ ਜੇ ਉਸ ਦਾ ਨੌਕਰ ਹਲ ਵਾਹੁੰਦਾ ਜਾ ਭੇਡਾਂ ਚਾਰਦਾ ਹੋਵੇ ਅਤੇ ਜਿਸ ਵੇਲੇ ਉਹ ਖੇਤੋਂ ਵਾਪਸ ਆਵੇ ਤਾਂ ਉਸ ਨੂੰ ਆਖੇਗਾ ਕਿ ਛੇਤੀ ਆ ਕੇ ਖਾਣ ਨੂੰ ਬੈਠ?

ਲੂਕਾ 17:8 (PANIRV)
Square Portrait Landscape 4K UHD
ਸਗੋਂ ਉਸ ਨੂੰ ਇਹ ਨਾ ਆਖੇਗਾ, ਕਿ ਕੁਝ ਖਾਣ ਨੂੰ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਸੇਵਾ ਕਰ ਜਦ ਤੱਕ ਮੈਂ ਖਾ ਪੀ ਨਾ ਲਵਾਂ ਅਤੇ ਇਸ ਦੇ ਬਾਅਦ ਤੂੰ ਖਾਵੀਂ ਪੀਵੀਂ?

ਲੂਕਾ 17:9 (PANIRV)
Square Portrait Landscape 4K UHD
ਭਲਾ, ਉਹ ਉਸ ਨੌਕਰ ਦਾ ਅਹਿਸਾਨ ਮੰਨਦਾ ਹੈ ਇਸ ਲਈ ਜੋ ਉਸ ਦੇ ਹੁਕਮ ਅਨੁਸਾਰ ਕੰਮ ਕੀਤੇ?

ਲੂਕਾ 17:10 (PANIRV)
Square Portrait Landscape 4K UHD
ਇਸੇ ਤਰ੍ਹਾਂ ਤੁਸੀਂ ਵੀ ਉਨ੍ਹਾਂ ਸਾਰੇ ਕੰਮਾਂ ਦਾ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ ਪੂਰੇ ਕਰ ਚੁੱਕੋ ਤਾਂ ਕਹੋ ਕਿ ਅਸੀਂ ਨਿਕੰਮੇ ਬੰਦੇ ਹਾਂ ਜੋ ਕੁਝ ਸਾਨੂੰ ਕਰਨਾ ਉੱਚਿਤ ਸੀ ਅਸੀਂ ਉਹ ਹੀ ਕੀਤਾ।

ਲੂਕਾ 17:11 (PANIRV)
Square Portrait Landscape 4K UHD
ਜਦ ਯਿਸੂ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਤੇ ਗਲੀਲ ਦੇ ਵਿੱਚੋਂ ਦੀ ਲੰਘਿਆ।

ਲੂਕਾ 17:12 (PANIRV)
Square Portrait Landscape 4K UHD
ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ।

ਲੂਕਾ 17:13 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ!

ਲੂਕਾ 17:14 (PANIRV)
Square Portrait Landscape 4K UHD
ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ।

ਲੂਕਾ 17:15 (PANIRV)
Square Portrait Landscape 4K UHD
ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ।

ਲੂਕਾ 17:16 (PANIRV)
Square Portrait Landscape 4K UHD
ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ।

ਲੂਕਾ 17:17 (PANIRV)
Square Portrait Landscape 4K UHD
ਯਿਸੂ ਨੇ ਉਸ ਨੂੰ ਪੁੱਛਿਆ ਕਿ ਭਲਾ, ਦਸੇ ਸ਼ੁੱਧ ਨਹੀਂ ਹੋਏ ਸਨ? ਤਾਂ ਬਾਕੀ ਨੌ ਕਿੱਥੇ ਹਨ?

ਲੂਕਾ 17:18 (PANIRV)
Square Portrait Landscape 4K UHD
ਇਸ ਇਕੱਲੇ ਨੂੰ ਛੱਡ ਹੋਰ ਕੋਈ ਨਾ ਮੁੜਿਆ ਜੋ ਮੁੜ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ?

ਲੂਕਾ 17:19 (PANIRV)
Square Portrait Landscape 4K UHD
ਯਿਸੂ ਨੇ ਉਸ ਨੂੰ ਕਿਹਾ, ਉੱਠ ਕੇ ਚੱਲਿਆ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।

ਲੂਕਾ 17:20 (PANIRV)
Square Portrait Landscape 4K UHD
ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ।

ਲੂਕਾ 17:21 (PANIRV)
Square Portrait Landscape 4K UHD
ਅਤੇ ਲੋਕ ਇਹ ਨਾ ਕਹਿਣਗੇ ਕਿ ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ, ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ।

ਲੂਕਾ 17:22 (PANIRV)
Square Portrait Landscape 4K UHD
ਉਸ ਨੇ ਚੇਲਿਆਂ ਨੂੰ ਆਖਿਆ, ਉਹ ਦਿਨ ਵੀ ਆਉਣਗੇ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਇੱਕ ਦਿਨ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ।

ਲੂਕਾ 17:23 (PANIRV)
Square Portrait Landscape 4K UHD
ਅਤੇ ਲੋਕ ਤੁਹਾਨੂੰ ਕਹਿਣਗੇ, ਵੇਖੋ, ਉਹ ਉੱਥੇ ਹੈ ਜਾਂ ਇੱਥੇ ਹੈ! ਤੁਸੀਂ ਨਾ ਜਾਣਾ ਅਤੇ ਉਨ੍ਹਾਂ ਮਗਰ ਨਾ ਲੱਗਣਾ।

ਲੂਕਾ 17:24 (PANIRV)
Square Portrait Landscape 4K UHD
ਕਿਉਂਕਿ ਜਿਸ ਤਰ੍ਹਾਂ ਬਿਜਲੀ ਅਕਾਸ਼ ਦੇ ਹੇਠ ਇੱਕ ਪਾਸੇ ਲਿਸ਼ਕਦੀ ਹੈ ਅਤੇ ਅਕਾਸ਼ ਦੇ ਹੇਠ ਦੂਜੇ ਪਾਸੇ ਤੱਕ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਆਪਣੇ ਦਿਨ ਵਿੱਚ ਹੋਵੇਗਾ।

ਲੂਕਾ 17:25 (PANIRV)
Square Portrait Landscape 4K UHD
ਪਰ ਪਹਿਲਾਂ ਉਸ ਦੇ ਲਈ ਇਹ ਜ਼ਰੂਰੀ ਹੈ ਜੋ ਉਹ ਬਹੁਤ ਦੁੱਖ ਭੋਗੇ ਅਤੇ ਇਸ ਪੀੜ੍ਹੀ ਦੇ ਲੋਕ ਉਸ ਨੂੰ ਠੁਕਰਾਉਣ।

ਲੂਕਾ 17:26 (PANIRV)
Square Portrait Landscape 4K UHD
ਅਤੇ ਜਿਸ ਤਰ੍ਹਾਂ ਨੂਹ ਨਬੀ ਦੇ ਦਿਨਾਂ ਵਿੱਚ ਹੋਇਆ ਸੀ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।

ਲੂਕਾ 17:27 (PANIRV)
Square Portrait Landscape 4K UHD
ਜਿਸ ਦਿਨ ਤੱਕ ਨੂਹ ਨਬੀ ਕਿਸ਼ਤੀ ਉੱਤੇ ਨਾ ਚੜ੍ਹਿਆ, ਉਹ ਖਾਂਦੇ-ਪੀਂਦੇ ਸਨ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਅਤੇ ਜਦ ਜਲ ਪਰਲੋ ਆਈ ਅਤੇ ਸਾਰਿਆਂ ਦਾ ਨਾਸ ਕੀਤਾ।

ਲੂਕਾ 17:28 (PANIRV)
Square Portrait Landscape 4K UHD
ਅਤੇ ਜਿਸ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।

ਲੂਕਾ 17:29 (PANIRV)
Square Portrait Landscape 4K UHD
ਅਤੇ ਜਿਸ ਦਿਨ ਲੂਤ ਸਦੂਮ ਤੋਂ ਨਿੱਕਲਿਆ ਤਾਂ ਅਕਾਸ਼ ਤੋਂ ਅੱਗ ਅਤੇ ਗੰਧਕ ਬਰਸੀ ਅਤੇ ਸਭ ਦਾ ਨਾਸ ਕੀਤਾ।

ਲੂਕਾ 17:30 (PANIRV)
Square Portrait Landscape 4K UHD
ਇਸੇ ਤਰ੍ਹਾਂ ਉਸ ਦਿਨ ਵੀ ਹੋਵੇਗਾ ਜਦ ਮਨੁੱਖ ਦਾ ਪੁੱਤਰ ਪਰਗਟ ਹੋਵੇਗਾ।

ਲੂਕਾ 17:31 (PANIRV)
Square Portrait Landscape 4K UHD
ਉਸ ਦਿਨ ਜਿਹੜਾ ਛੱਤ ਉੱਤੇ ਹੋਵੇ ਅਤੇ ਉਸ ਦਾ ਸਮਾਨ ਘਰ ਵਿੱਚ ਹੋਵੇ ਤਾਂ ਉਸ ਨੂੰ ਲੈਣ ਥੱਲੇ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਵਾਪਸ ਨਾ ਮੁੜੇ।

ਲੂਕਾ 17:32 (PANIRV)
Square Portrait Landscape 4K UHD
ਲੂਤ ਦੀ ਪਤਨੀ ਨੂੰ ਯਾਦ ਰੱਖੋ।

ਲੂਕਾ 17:33 (PANIRV)
Square Portrait Landscape 4K UHD
ਜੋ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਸ ਨੂੰ ਜਿਉਂਦਿਆਂ ਰੱਖੇਗਾ।

ਲੂਕਾ 17:34 (PANIRV)
Square Portrait Landscape 4K UHD
ਮੈਂ ਤੁਹਾਨੂੰ ਆਖਦਾ ਹਾਂ ਕਿ ਉਸ ਰਾਤ ਦੋ ਜਣੇ ਇੱਕ ਮੰਜੇ ਉੱਤੇ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।

ਲੂਕਾ 17:35 (PANIRV)
Square Portrait Landscape 4K UHD
ਦੋ ਔਰਤਾਂ ਇਕੱਠੀਆਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ।

ਲੂਕਾ 17:36 (PANIRV)
Square Portrait Landscape 4K UHD
ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।

ਲੂਕਾ 17:37 (PANIRV)
Square Portrait Landscape 4K UHD
ਤਦ ਉਨ੍ਹਾਂ ਨੇ ਉਸ ਨੂੰ ਪੁੱਛਿਆ, ਪ੍ਰਭੂ ਜੀ ਇਹ ਸਭ ਕਿੱਥੇ ਹੋਵੇਗਾ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ।

Available Bible Translations

American Standard Version
Luke 17 (ASV) »
King James Version
Luke 17 (KJV) »
GOD’S WORD® (GW)
Luke 17 (GW) »
Berean Bible
Luke 17 (BSB) »
World English Bible
Luke 17 (WEB) »
Louis Segond 1910
Luc 17 (LSG) »
Luther Bibel 1912
Lukas 17 (LUTH1912) »
इंडियन रिवाइज्ड वर्जन - हिंदी
लूका 17 (HINIRV) »
ভারতীয় সংশোধিত সংস্করণ - বাংলা
লূক 17 (BENIRV) »
இந்தியன் ரீவைஸ்டு வேர்ஷன் - தமிழ்
லூக்கா 17 (TAMIRV) »
इंडियन रिवाइज्ड वर्जन - मराठी
लूक 17 (MARIRV) »
ఇండియన్ రేవిజ్డ్ వెర్షన్ - తెలుగు
లూకా 17 (TELIRV) »
ઇન્ડિયન રિવાયઝ્ડ વર્ઝન - ગુજરાતી
લૂક 17 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಲೂಕನು 17 (KANIRV) »
الكتاب المقدس باللغة العربية، فان دايك
لُوقا 17 (AVD) »
Bíblia Sagrada Português
Lucas 17 (BSL) »
Kinh Thánh: Tiếng Việt
Lu-ca 17 (VIE) »
Reina Valera Antigua
Lucas 17 (RVA) »
La Sacra Bibbia
Luca 17 (RIV) »
圣 经 简体中文和合本
路 加 福 音 17 (CUVS) »
聖 經 繁體中文和合本
路 加 福 音 17 (CUVT) »
Bibla e Shenjtë
Luka 17 (ALB) »
Svenska Bibeln 1917
Lukas 17 (SV1917) »
Библия на русском
Луки 17 (RUSV) »
Українська Біблія
Луки 17 (UKR) »
Szent Biblia - Magyar
Lukács 17 (KAR) »
Българска Библия
Лука 17 (BULG) »
Det Norsk Bibel
Lukas 17 (NORSK) »
Biblia Takatifu
Luka 17 (SWHULB) »
Kitaabka Quduuska Ah
Luukos 17 (SOM) »
De Heilige Schrift
Lukas 17 (NLD) »
Dansk Bibel 1871
Lukas 17 (DA1871) »

ਲੂਕਾ (PANIRV) Chapter Selection

PANIRV Book Selection List