ਲੂਕਾ Chapter 19 PANIRV Bible Verse Images

ਲੂਕਾ 19 Bible Verse Pictures. Choose from a large collection of inspirational, motivational and encouraging Bible verses with pictures of nature. Download and share ਲੂਕਾ 19 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਲੂਕਾ 19:1 (PANIRV)
Square Portrait Landscape 4K UHD
ਯਿਸੂ ਯਰੀਹੋ ਦੇ ਵਿੱਚੋਂ ਦੀ ਨਿੱਕਲ ਰਿਹਾ ਸੀ।

ਲੂਕਾ 19:2 (PANIRV)
Square Portrait Landscape 4K UHD
ਵੇਖੋ ਜ਼ੱਕੀ ਨਾਮ ਦਾ ਇੱਕ ਆਦਮੀ ਸੀ, ਜਿਹੜਾ ਚੁੰਗੀ ਲੈਣ ਵਾਲਿਆਂ ਦਾ ਸਰਦਾਰ ਅਤੇ ਧਨਵਾਨ ਸੀ।

ਲੂਕਾ 19:3 (PANIRV)
Square Portrait Landscape 4K UHD
ਅਤੇ ਉਸ ਨੇ ਯਿਸੂ ਨੂੰ ਵੇਖਣ ਦਾ ਯਤਨ ਕੀਤਾ ਜੋ ਉਹ ਕੌਣ ਹੈ ਪਰ ਭੀੜ ਦੇ ਕਾਰਨ ਵੇਖ ਨਾ ਸਕਿਆ ਕਿਉਂ ਜੋ ਉਸ ਦਾ ਕੱਦ ਮਧਰਾ ਸੀ।

ਲੂਕਾ 19:4 (PANIRV)
Square Portrait Landscape 4K UHD
ਸੋ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਰੁੱਖ ਉੱਤੇ ਚੜ੍ਹ ਗਿਆ ਜੋ ਯਿਸੂ ਨੂੰ ਵੇਖ ਸਕੇ ਕਿਉਂ ਜੋ ਉਸ ਨੇ ਉਸੇ ਰਸਤੇ ਲੰਘਣਾ ਸੀ।

ਲੂਕਾ 19:5 (PANIRV)
Square Portrait Landscape 4K UHD
ਜਦ ਯਿਸੂ ਉਸ ਜਗਾ ਆਇਆ ਤਾਂ ਉੱਪਰ ਨਜ਼ਰ ਮਾਰ ਕੇ ਉਸ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਠਹਿਰਣਾ ਹੈ।

ਲੂਕਾ 19:6 (PANIRV)
Square Portrait Landscape 4K UHD
ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਨੂੰ ਆਦਰ-ਸਤਿਕਾਰ ਨਾਲ ਘਰ ਲੈ ਗਿਆ।

ਲੂਕਾ 19:7 (PANIRV)
Square Portrait Landscape 4K UHD
ਤਾਂ ਸਭ ਵੇਖ ਕੇ ਕੁੜ੍ਹਨ ਲੱਗੇ ਅਤੇ ਬੋਲੇ ਜੋ ਉਹ ਇੱਕ ਪਾਪੀ ਆਦਮੀ ਦੇ ਘਰ ਜਾ ਠਹਿਰਿਆ ਹੈ।

ਲੂਕਾ 19:8 (PANIRV)
Square Portrait Landscape 4K UHD
ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ।

ਲੂਕਾ 19:9 (PANIRV)
Square Portrait Landscape 4K UHD
ਯਿਸੂ ਨੇ ਉਸ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਜੋ ਇਹ ਵੀ ਅਬਰਾਹਾਮ ਦਾ ਪੁੱਤਰ ਹੈ।

ਲੂਕਾ 19:10 (PANIRV)
Square Portrait Landscape 4K UHD
ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।

ਲੂਕਾ 19:11 (PANIRV)
Square Portrait Landscape 4K UHD
ਜਦ ਉਹ ਇਹ ਗੱਲਾਂ ਨੂੰ ਸੁਣਦੇ ਸਨ ਤਾਂ ਯਿਸੂ ਨੇ ਹੋਰ ਇੱਕ ਦ੍ਰਿਸ਼ਟਾਂਤ ਦਿੱਤਾ, ਇਸ ਲਈ ਜੋ ਉਹ ਯਰੂਸ਼ਲਮ ਦੇ ਨੇੜੇ ਸੀ ਅਤੇ ਉਹ ਸਮਝੇ ਸਨ ਕਿ ਪਰਮੇਸ਼ੁਰ ਦਾ ਰਾਜ ਹੁਣੇ ਪਰਗਟ ਹੋਣ ਵਾਲਾ ਹੈ।

ਲੂਕਾ 19:12 (PANIRV)
Square Portrait Landscape 4K UHD
ਉਸ ਨੇ ਆਖਿਆ ਕਿ ਇੱਕ ਅਮੀਰ ਦੂਰ ਦੇਸ ਨੂੰ ਗਿਆ, ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ।

ਲੂਕਾ 19:13 (PANIRV)
Square Portrait Landscape 4K UHD
ਅਤੇ ਉਸ ਨੇ ਆਪਣੇ ਦਸ ਨੌਕਰਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੱਕ ਮੈਂ ਨਾ ਆਵਾਂ ਤੁਸੀਂ ਇਨ੍ਹਾਂ ਰੁਪਿਆਂ ਨਾਲ ਵਪਾਰ ਕਰੋ।

ਲੂਕਾ 19:14 (PANIRV)
Square Portrait Landscape 4K UHD
ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ।

ਲੂਕਾ 19:15 (PANIRV)
Square Portrait Landscape 4K UHD
ਇਹ ਹੋਇਆ ਕਿ ਜਦ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਉਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਬੁਲਾਵਾ ਭੇਜਿਆ ਤਾਂ ਜੋ ਪਤਾ ਕਰੇ ਜੋ ਉਨ੍ਹਾਂ ਨੇ ਵਪਾਰ ਵਿੱਚ ਕੀ ਕਮਾਇਆ ਹੈ।

ਲੂਕਾ 19:16 (PANIRV)
Square Portrait Landscape 4K UHD
ਤਦ ਪਹਿਲੇ ਨੇ ਆਣ ਕੇ ਕਿਹਾ, ਸੁਆਮੀ ਜੀ, ਮੈਂ ਤੁਹਾਡੀ ਅਸ਼ਰਫ਼ੀ ਦੇ ਨਾਲ ਦਸ ਅਸ਼ਰਫ਼ੀਆਂ ਹੋਰ ਕਮਾਈਆਂ ਹਨ।

ਲੂਕਾ 19:17 (PANIRV)
Square Portrait Landscape 4K UHD
ਤਾਂ ਉਸ ਨੇ ਦਾਸ ਨੂੰ ਆਖਿਆ, ਹੇ ਚੰਗੇ ਨੌਕਰ ਸ਼ਾਬਾਸ਼! ਇਸ ਲਈ ਜੋ ਤੂੰ ਬਹੁਤ ਥੋੜ੍ਹੇ ਵਿੱਚ ਇਮਾਨਦਾਰ ਨਿੱਕਲਿਆ, ਤੂੰ ਦਸਾਂ ਨਗਰਾਂ ਉੱਤੇ ਅਧਿਕਾਰ ਰੱਖ।

ਲੂਕਾ 19:18 (PANIRV)
Square Portrait Landscape 4K UHD
ਅਤੇ ਦੂਜੇ ਨੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨਾਲ ਮੈਂ ਪੰਜ ਅਸ਼ਰਫ਼ੀਆਂ ਹੋਰ ਕਮਾਈਆਂ ਹਨ।

ਲੂਕਾ 19:19 (PANIRV)
Square Portrait Landscape 4K UHD
ਤਾਂ ਉਸ ਨੇ ਦੂਜੇ ਦਾਸ ਨੂੰ ਵੀ ਆਖਿਆ ਕਿ ਤੂੰ ਵੀ ਪੰਜਾਂ ਨਗਰਾਂ ਉੱਤੇ ਅਧਿਕਾਰ ਰੱਖ।

ਲੂਕਾ 19:20 (PANIRV)
Square Portrait Landscape 4K UHD
ਅਤੇ ਹੋਰ ਨੇ ਆਣ ਕੇ ਕਿਹਾ, ਸੁਆਮੀ ਜੀ ਵੇਖੋ, ਇਹ ਤੁਹਾਡੀ ਅਸ਼ਰਫ਼ੀ ਹੈ ਜਿਸ ਨੂੰ ਮੈਂ ਰੁਮਾਲ ਵਿੱਚ ਰੱਖ ਛੱਡਿਆ ਹੈ।

ਲੂਕਾ 19:21 (PANIRV)
Square Portrait Landscape 4K UHD
ਇਸ ਲਈ ਜੋ ਮੈਂ ਤੁਹਾਡੇ ਕੋਲੋਂ ਡਰਿਆ ਕਿਉਂ ਜੋ ਤੁਸੀਂ ਸਖ਼ਤ ਸੁਭਾਅ ਵਾਲੇ ਆਦਮੀ ਹੋ। ਜੋ ਤੁਸੀਂ ਨਹੀਂ ਰੱਖਿਆ ਉੱਥੋਂ ਚੁੱਕਦੇ ਹੋ ਅਤੇ ਜਿੱਥੇ ਨਹੀਂ ਬੀਜਿਆ ਉੱਥੋਂ ਵੱਢਦੇ ਹੋ।

ਲੂਕਾ 19:22 (PANIRV)
Square Portrait Landscape 4K UHD
ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ।

ਲੂਕਾ 19:23 (PANIRV)
Square Portrait Landscape 4K UHD
ਫੇਰ ਤੂੰ ਮੇਰੇ ਰੁਪਏ ਸ਼ਾਹੂਕਾਰ ਦੇ ਕੋਲ ਕਿਉਂ ਨਾ ਰੱਖੇ, ਜੋ ਮੈਂ ਆਣ ਕੇ ਉਨ੍ਹਾਂ ਨੂੰ ਵਿਆਜ ਸਮੇਤ ਵਸੂਲ ਕਰ ਲੈਂਦਾ?

ਲੂਕਾ 19:24 (PANIRV)
Square Portrait Landscape 4K UHD
ਅਤੇ ਉਸ ਨੇ ਉਨ੍ਹਾਂ ਨੌਕਰਾਂ ਨੂੰ ਜਿਹੜੇ ਕੋਲ ਖੜ੍ਹੇ ਸਨ ਆਖਿਆ, ਅਸ਼ਰਫ਼ੀ ਉਸ ਦੁਸ਼ਟ ਦਾਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਅਸ਼ਰਫ਼ੀਆਂ ਹਨ, ਉਸ ਨੂੰ ਦਿਉ।

ਲੂਕਾ 19:25 (PANIRV)
Square Portrait Landscape 4K UHD
ਤਾਂ ਉਨ੍ਹਾਂ ਨੇ ਉਸ ਨੂੰ ਕਿਹਾ, ਸੁਆਮੀ ਜੀ ਉਸ ਦੇ ਕੋਲ ਦਸ ਅਸ਼ਰਫ਼ੀਆਂ ਹਨ।

ਲੂਕਾ 19:26 (PANIRV)
Square Portrait Landscape 4K UHD
ਮੈਂ ਤੁਹਾਨੂੰ ਆਖਦਾ ਹਾਂ ਕਿ ਜਿਸ ਕਿਸੇ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਦੇ ਕੋਲ ਨਹੀਂ ਹੈ ਉਸ ਕੋਲੋਂ ਜੋ ਹੈ ਉਹ ਵੀ ਲੈ ਲਿਆ ਜਾਵੇਗਾ।

ਲੂਕਾ 19:27 (PANIRV)
Square Portrait Landscape 4K UHD
ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ!

ਲੂਕਾ 19:28 (PANIRV)
Square Portrait Landscape 4K UHD
ਇਹ ਗੱਲਾਂ ਕਰ ਕੇ ਯਿਸੂ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ-ਅੱਗੇ ਤੁਰਿਆ ਜਾਂਦਾ ਸੀ।

ਲੂਕਾ 19:29 (PANIRV)
Square Portrait Landscape 4K UHD
ਅਤੇ ਇਹ ਹੋਇਆ ਕਿ ਜਦ ਉਹ ਉਸ ਪਹਾੜ ਕੋਲ ਜਿਹੜਾ ਜ਼ੈਤੂਨ ਅਖਵਾਉਂਦਾ ਹੈ, ਬੈਤਫ਼ਗਾ ਅਤੇ ਬੈਤਅਨੀਆ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ

ਲੂਕਾ 19:30 (PANIRV)
Square Portrait Landscape 4K UHD
ਕਿ ਸਾਹਮਣੇ ਪਿੰਡ ਨੂੰ ਜਾਓ ਅਤੇ ਉੱਥੇ ਪਹੁੰਚ ਕੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਸ ਨੂੰ ਖੋਲ੍ਹ ਲਿਆਓ।

ਲੂਕਾ 19:31 (PANIRV)
Square Portrait Landscape 4K UHD
ਅਤੇ ਜੇ ਕੋਈ ਤੁਹਾਨੂੰ ਪੁੱਛੇ ਕਿ ਤੁਸੀਂ ਇਸ ਨੂੰ ਕਿਉਂ ਖੋਲ੍ਹਦੇ ਹੋ? ਤਾਂ ਇਹ ਆਖਣਾ ਜੋ ਪ੍ਰਭੂ ਨੂੰ ਇਸ ਦੀ ਲੋੜ ਹੈ।

ਲੂਕਾ 19:32 (PANIRV)
Square Portrait Landscape 4K UHD
ਸੋ ਜਿਹੜੇ ਭੇਜੇ ਗਏ ਸਨ ਉਨ੍ਹਾਂ ਨੇ ਉਸ ਪਿੰਡ ਵਿੱਚ ਜਾ ਕੇ ਜਿਸ ਤਰ੍ਹਾਂ ਉਨ੍ਹਾਂ ਨੂੰ ਕਿਹਾ ਸੀ ਉਸੇ ਤਰ੍ਹਾਂ ਵੇਖਿਆ।

ਲੂਕਾ 19:33 (PANIRV)
Square Portrait Landscape 4K UHD
ਅਤੇ ਜਦ ਉਸ ਗਧੀ ਦੇ ਬੱਚੇ ਨੂੰ ਖੋਲ੍ਹਦੇ ਸਨ, ਤਾਂ ਉਸ ਦੇ ਮਾਲਕਾਂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਬੱਚੇ ਨੂੰ ਕਿਉਂ ਖੋਲ੍ਹਦੇ ਹੋ?

ਲੂਕਾ 19:34 (PANIRV)
Square Portrait Landscape 4K UHD
ਫੇਰ ਉਨ੍ਹਾਂ ਨੇ ਉੱਤਰ ਦਿੱਤਾ ਕਿ ਪ੍ਰਭੂ ਨੂੰ ਇਸ ਦੀ ਲੋੜ ਹੈ।

ਲੂਕਾ 19:35 (PANIRV)
Square Portrait Landscape 4K UHD
ਉਹ ਉਸ ਨੂੰ ਯਿਸੂ ਦੇ ਕੋਲ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਤੇ ਪਾ ਕੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ।

ਲੂਕਾ 19:36 (PANIRV)
Square Portrait Landscape 4K UHD
ਜਿਸ ਸਮੇਂ ਉਹ ਅੱਗੇ ਵਧਿਆ ਜਾਂਦਾ ਸੀ ਤਾਂ ਲੋਕੀ ਆਪਣੇ ਕੱਪੜੇ ਉਸ ਦੀ ਰਾਹ ਵਿੱਚ ਵਿਛਾਉਂਦੇ ਸਨ।

ਲੂਕਾ 19:37 (PANIRV)
Square Portrait Landscape 4K UHD
ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ

ਲੂਕਾ 19:38 (PANIRV)
Square Portrait Landscape 4K UHD
ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ!

ਲੂਕਾ 19:39 (PANIRV)
Square Portrait Landscape 4K UHD
ਤਦ ਭੀੜ ਵਿੱਚ ਕਿੰਨਿਆਂ ਫ਼ਰੀਸੀਆਂ ਨੇ ਉਸ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਚੁੱਪ ਕਰਾ!

ਲੂਕਾ 19:40 (PANIRV)
Square Portrait Landscape 4K UHD
ਯਿਸੂ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਇਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ!

ਲੂਕਾ 19:41 (PANIRV)
Square Portrait Landscape 4K UHD
ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ

ਲੂਕਾ 19:42 (PANIRV)
Square Portrait Landscape 4K UHD
ਅਤੇ ਆਖਿਆ, ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਨੂੰ ਜਾਣਦਾ, ਪਰ ਹੁਣ ਉਹ ਤੇਰੀਆਂ ਅੱਖਾਂ ਤੋਂ ਲੁੱਕੀਆਂ ਹੋਈਆਂ ਹਨ।

ਲੂਕਾ 19:43 (PANIRV)
Square Portrait Landscape 4K UHD
ਕਿਉਂਕਿ ਉਹ ਦਿਨ ਤੇਰੇ ਉੱਤੇ ਆਉਣਗੇ ਜਦ ਤੇਰੇ ਵੈਰੀ ਤੇਰੇ ਵਿਰੁੱਧ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚਾਰੋਂ ਪਾਸੋਂ ਤੈਨੂੰ ਦੱਬਣਗੇ,

ਲੂਕਾ 19:44 (PANIRV)
Square Portrait Landscape 4K UHD
ਅਤੇ ਤੇਰੇ ਬੱਚਿਆਂ ਸਮੇਤ ਜੋ ਤੇਰੇ ਵਿੱਚ ਹਨ ਤੈਨੂੰ ਧਰਤੀ ਉੱਤੇ ਪਟਕਾ ਦੇਣਗੇ ਅਤੇ ਤੇਰੇ ਵਿੱਚ ਪੱਥਰ ਉੱਤੇ ਪੱਥਰ ਨਾ ਛੱਡਣਗੇ, ਕਿਉਂ ਜੋ ਤੂੰ ਆਪਣੀ ਭਲਾਈ ਦੇ ਮੌਕੇ ਨੂੰ ਨਾ ਜਾਣਿਆ।

ਲੂਕਾ 19:45 (PANIRV)
Square Portrait Landscape 4K UHD
ਫਿਰ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਵੇਚਦੇ ਸਨ ਬਾਹਰ ਕੱਢਣ ਲੱਗਾ।

ਲੂਕਾ 19:46 (PANIRV)
Square Portrait Landscape 4K UHD
ਉਨ੍ਹਾਂ ਨੂੰ ਆਖਿਆ ਕਿ ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ ਪਰ ਤੁਸੀਂ ਉਸ ਨੂੰ ਡਾਕੂਆਂ ਦਾ ਅੱਡਾ ਬਣਾ ਦਿੱਤਾ ਹੈ।

ਲੂਕਾ 19:47 (PANIRV)
Square Portrait Landscape 4K UHD
ਉਹ ਹੈਕਲ ਵਿੱਚ ਹਰ ਰੋਜ਼ ਉਪਦੇਸ਼ ਕਰਦਾ ਸੀ, ਪਰ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਲੋਕਾਂ ਦੇ ਸਰਦਾਰ ਉਸ ਦਾ ਨਾਸ ਕਰਨ ਦੀ ਖੋਜ ਵਿੱਚ ਸਨ।

ਲੂਕਾ 19:48 (PANIRV)
Square Portrait Landscape 4K UHD
ਪਰ ਇਹ ਕਰਨ ਦਾ ਕੋਈ ਤਰੀਕਾ ਨਾ ਲੱਭਿਆ ਕਿਉਂ ਜੋ ਸਭ ਲੋਕ ਉਸ ਦੀ ਸੁਣਨ ਵਿੱਚ ਲੀਨ ਸਨ।

Available Bible Translations

American Standard Version
Luke 19 (ASV) »
King James Version
Luke 19 (KJV) »
GOD’S WORD® (GW)
Luke 19 (GW) »
Berean Bible
Luke 19 (BSB) »
World English Bible
Luke 19 (WEB) »
Louis Segond 1910
Luc 19 (LSG) »
Luther Bibel 1912
Lukas 19 (LUTH1912) »
इंडियन रिवाइज्ड वर्जन - हिंदी
लूका 19 (HINIRV) »
ভারতীয় সংশোধিত সংস্করণ - বাংলা
লূক 19 (BENIRV) »
இந்தியன் ரீவைஸ்டு வேர்ஷன் - தமிழ்
லூக்கா 19 (TAMIRV) »
इंडियन रिवाइज्ड वर्जन - मराठी
लूक 19 (MARIRV) »
ఇండియన్ రేవిజ్డ్ వెర్షన్ - తెలుగు
లూకా 19 (TELIRV) »
ઇન્ડિયન રિવાયઝ્ડ વર્ઝન - ગુજરાતી
લૂક 19 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಲೂಕನು 19 (KANIRV) »
الكتاب المقدس باللغة العربية، فان دايك
لُوقا 19 (AVD) »
Bíblia Sagrada Português
Lucas 19 (BSL) »
Kinh Thánh: Tiếng Việt
Lu-ca 19 (VIE) »
Reina Valera Antigua
Lucas 19 (RVA) »
La Sacra Bibbia
Luca 19 (RIV) »
圣 经 简体中文和合本
路 加 福 音 19 (CUVS) »
聖 經 繁體中文和合本
路 加 福 音 19 (CUVT) »
Bibla e Shenjtë
Luka 19 (ALB) »
Svenska Bibeln 1917
Lukas 19 (SV1917) »
Библия на русском
Луки 19 (RUSV) »
Українська Біблія
Луки 19 (UKR) »
Szent Biblia - Magyar
Lukács 19 (KAR) »
Българска Библия
Лука 19 (BULG) »
Det Norsk Bibel
Lukas 19 (NORSK) »
Biblia Takatifu
Luka 19 (SWHULB) »
Kitaabka Quduuska Ah
Luukos 19 (SOM) »
De Heilige Schrift
Lukas 19 (NLD) »
Dansk Bibel 1871
Lukas 19 (DA1871) »

ਲੂਕਾ (PANIRV) Chapter Selection

PANIRV Book Selection List