ਲੂਕਾ Chapter 2 PANIRV Bible Verse Images

ਲੂਕਾ 2 Bible Verse Pictures. Choose from a large collection of inspirational, motivational and encouraging Bible verses with pictures of nature. Download and share ਲੂਕਾ 2 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਲੂਕਾ 2:1 (PANIRV)
Square Portrait Landscape 4K UHD
ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ।

ਲੂਕਾ 2:2 (PANIRV)
Square Portrait Landscape 4K UHD
ਇਹ ਪਹਿਲੀ ਨਾਮ ਲਿਖਾਈ ਸੀ ਜੋ ਸੀਰੀਯਾ ਦੇ ਹਾਕਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ।

ਲੂਕਾ 2:3 (PANIRV)
Square Portrait Landscape 4K UHD
ਅਤੇ ਸਭ ਲੋਕ ਆਪਣੇ ਨਾਮ ਲਿਖਾਉਣ ਲਈ ਆਪੋ ਆਪਣੇ ਨਗਰ ਨੂੰ ਗਏ।

ਲੂਕਾ 2:4 (PANIRV)
Square Portrait Landscape 4K UHD
ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ।

ਲੂਕਾ 2:5 (PANIRV)
Square Portrait Landscape 4K UHD
ਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ।

ਲੂਕਾ 2:6 (PANIRV)
Square Portrait Landscape 4K UHD
ਅਤੇ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਨਮ ਦੇਣ ਦੇ ਦਿਨ ਪੂਰੇ ਹੋ ਗਏ।

ਲੂਕਾ 2:7 (PANIRV)
Square Portrait Landscape 4K UHD
ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ।

ਲੂਕਾ 2:8 (PANIRV)
Square Portrait Landscape 4K UHD
ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ।

ਲੂਕਾ 2:9 (PANIRV)
Square Portrait Landscape 4K UHD
ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ।

ਲੂਕਾ 2:10 (PANIRV)
Square Portrait Landscape 4K UHD
ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ

ਲੂਕਾ 2:11 (PANIRV)
Square Portrait Landscape 4K UHD
ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ।

ਲੂਕਾ 2:12 (PANIRV)
Square Portrait Landscape 4K UHD
ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।

ਲੂਕਾ 2:13 (PANIRV)
Square Portrait Landscape 4K UHD
ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ l

ਲੂਕਾ 2:14 (PANIRV)
Square Portrait Landscape 4K UHD
ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।

ਲੂਕਾ 2:15 (PANIRV)
Square Portrait Landscape 4K UHD
ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ।

ਲੂਕਾ 2:16 (PANIRV)
Square Portrait Landscape 4K UHD
ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ।

ਲੂਕਾ 2:17 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ।

ਲੂਕਾ 2:18 (PANIRV)
Square Portrait Landscape 4K UHD
ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ।

ਲੂਕਾ 2:19 (PANIRV)
Square Portrait Landscape 4K UHD
ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ।

ਲੂਕਾ 2:20 (PANIRV)
Square Portrait Landscape 4K UHD
ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ।

ਲੂਕਾ 2:21 (PANIRV)
Square Portrait Landscape 4K UHD
ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ।

ਲੂਕਾ 2:22 (PANIRV)
Square Portrait Landscape 4K UHD
ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ।

ਲੂਕਾ 2:23 (PANIRV)
Square Portrait Landscape 4K UHD
ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।

ਲੂਕਾ 2:24 (PANIRV)
Square Portrait Landscape 4K UHD
ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ।

ਲੂਕਾ 2:25 (PANIRV)
Square Portrait Landscape 4K UHD
ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ।

ਲੂਕਾ 2:26 (PANIRV)
Square Portrait Landscape 4K UHD
ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ।

ਲੂਕਾ 2:27 (PANIRV)
Square Portrait Landscape 4K UHD
ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ।

ਲੂਕਾ 2:28 (PANIRV)
Square Portrait Landscape 4K UHD
ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ,

ਲੂਕਾ 2:29 (PANIRV)
Square Portrait Landscape 4K UHD
ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ,

ਲੂਕਾ 2:30 (PANIRV)
Square Portrait Landscape 4K UHD
ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ,

ਲੂਕਾ 2:31 (PANIRV)
Square Portrait Landscape 4K UHD
ਜਿਸ ਨੂੰ ਤੂੰ ਸਾਰੇ ਦੇਸਾਂ ਦੇ ਲੋਕਾਂ ਅੱਗੇ ਤਿਆਰ ਕੀਤਾ ਹੈ,

ਲੂਕਾ 2:32 (PANIRV)
Square Portrait Landscape 4K UHD
ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ।

ਲੂਕਾ 2:33 (PANIRV)
Square Portrait Landscape 4K UHD
ਉਸ ਦੇ ਪਿਤਾ ਅਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਸ ਦੇ ਬਾਰੇ ਆਖੀਆਂ ਗਈਆਂ ਸਨ, ਸੁਣ ਕੇ ਹੈਰਾਨ ਹੁੰਦੇ ਸਨ।

ਲੂਕਾ 2:34 (PANIRV)
Square Portrait Landscape 4K UHD
ਤਦ ਸ਼ਮਊਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ।

ਲੂਕਾ 2:35 (PANIRV)
Square Portrait Landscape 4K UHD
ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ।

ਲੂਕਾ 2:36 (PANIRV)
Square Portrait Landscape 4K UHD
ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ। ਉਹ ਬਜ਼ੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ।

ਲੂਕਾ 2:37 (PANIRV)
Square Portrait Landscape 4K UHD
ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ।

ਲੂਕਾ 2:38 (PANIRV)
Square Portrait Landscape 4K UHD
ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ।

ਲੂਕਾ 2:39 (PANIRV)
Square Portrait Landscape 4K UHD
ਅਤੇ ਜਦ ਉਹ ਪ੍ਰਭੂ ਦੀ ਬਿਵਸਥਾ ਦੇ ਅਨੁਸਾਰ ਸਭ ਕੁਝ ਪੂਰਾ ਕਰ ਚੁੱਕੇ ਤਾਂ ਗਲੀਲ ਵੱਲ ਆਪਣੇ ਸ਼ਹਿਰ ਨਾਸਰਤ ਨੂੰ ਵਾਪਸ ਮੁੜੇ।

ਲੂਕਾ 2:40 (PANIRV)
Square Portrait Landscape 4K UHD
ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜ਼ੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ।

ਲੂਕਾ 2:41 (PANIRV)
Square Portrait Landscape 4K UHD
ਉਸ ਦੇ ਮਾਤਾ-ਪਿਤਾ ਹਰ ਸਾਲ ਪਸਾਹ ਦੇ ਤਿਉਹਾਰ ਉੱਤੇ ਯਰੂਸ਼ਲਮ ਨੂੰ ਜਾਂਦੇ ਹੁੰਦੇ ਸਨ।

ਲੂਕਾ 2:42 (PANIRV)
Square Portrait Landscape 4K UHD
ਜਦ ਯਿਸੂ ਬਾਰਾਂ ਸਾਲਾਂ ਦਾ ਹੋਇਆ ਤਾਂ ਉਹ ਤਿਉਹਾਰ ਦੀ ਰੀਤ ਅਨੁਸਾਰ ਯਰੂਸ਼ਲਮ ਗਏ।

ਲੂਕਾ 2:43 (PANIRV)
Square Portrait Landscape 4K UHD
ਤਿਉਹਾਰ ਮਨਾਉਣ ਮਗਰੋਂ ਜਦ ਉਹ ਮੁੜਨ ਲੱਗੇ ਤਦ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਸ ਦੇ ਮਾਪਿਆਂ ਨੂੰ ਪਤਾ ਨਹੀਂ ਸੀ।

ਲੂਕਾ 2:44 (PANIRV)
Square Portrait Landscape 4K UHD
ਪਰ ਇਹ ਸੋਚ ਕੇ ਕਿ ਉਹ ਕਾਫ਼ਲੇ ਵਿੱਚ ਹੋਵੇਗਾ ਉਹਨਾਂ ਨੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ ਅਤੇ ਤਦ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਿਆ।

ਲੂਕਾ 2:45 (PANIRV)
Square Portrait Landscape 4K UHD
ਅਤੇ ਜਦ ਉਹ ਨਾ ਲੱਭਾ ਤਦ ਉਸ ਦੀ ਖੋਜ ਵਿੱਚ ਯਰੂਸ਼ਲਮ ਨੂੰ ਮੁੜੇ।

ਲੂਕਾ 2:46 (PANIRV)
Square Portrait Landscape 4K UHD
ਅਤੇ ਇਸ ਤਰ੍ਹਾਂ ਹੋਇਆ ਜੋ ਉਨ੍ਹਾਂ ਨੇ ਤਿੰਨਾਂ ਦਿਨਾਂ ਪਿੱਛੋਂ ਉਸ ਨੂੰ ਹੈਕਲ ਵਿੱਚ ਉਪਦੇਸ਼ਕਾਂ ਦੇ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਤੋਂ ਪ੍ਰਸ਼ਨ ਪੁੱਛਦਿਆਂ ਵੇਖਿਆ।

ਲੂਕਾ 2:47 (PANIRV)
Square Portrait Landscape 4K UHD
ਅਤੇ ਸਾਰੇ ਸੁਣਨ ਵਾਲੇ ਉਸ ਦੀ ਸਮਝ ਅਤੇ ਸਵਾਲ-ਜ਼ਵਾਬ ਤੋਂ ਹੈਰਾਨ ਹੋਏ।

ਲੂਕਾ 2:48 (PANIRV)
Square Portrait Landscape 4K UHD
ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ।

ਲੂਕਾ 2:49 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੋ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ?

ਲੂਕਾ 2:50 (PANIRV)
Square Portrait Landscape 4K UHD
ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸ ਨੇ ਉਨ੍ਹਾਂ ਨੂੰ ਆਖੀ, ਨਹੀਂ ਸਮਝਿਆ।

ਲੂਕਾ 2:51 (PANIRV)
Square Portrait Landscape 4K UHD
ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ।

ਲੂਕਾ 2:52 (PANIRV)
Square Portrait Landscape 4K UHD
ਅਤੇ ਯਿਸੂ ਬੁੱਧ, ਕੱਦ ਅਤੇ ਪਰਮੇਸ਼ੁਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ।

Available Bible Translations

American Standard Version (ASV)
Luke 2 (ASV) »
King James Version (KJV)
Luke 2 (KJV) »
GOD’S WORD® (GW)
Luke 2 (GW) »
Berean Bible (BSB)
Luke 2 (BSB) »
World English Bible (WEB)
Luke 2 (WEB) »
French Bible (LSG)
Luc 2 (LSG) »
German Bible (LUTH1912)
Lukas 2 (LUTH1912) »
Hindi Bible (HINIRV)
लूका 2 (HINIRV) »
Bengali Bible (BENIRV)
লূক 2 (BENIRV) »
Marathi Bible (MARIRV)
लूक 2 (MARIRV) »
Telugu Bible (TELIRV)
లూకా 2 (TELIRV) »
Gujarati Bible (GUJIRV)
લૂક 2 (GUJIRV) »
Kannada Bible (KANIRV)
ಲೂಕನು 2 (KANIRV) »
Arabic Bible (AVD)
لُوقا 2 (AVD) »
Portuguese Bible (BSL)
Lucas 2 (BSL) »
Vietnamese Bible (VIE)
Lu-ca 2 (VIE) »
Spanish Bible (RVA)
Lucas 2 (RVA) »
Italian Bible (RIV)
Luca 2 (RIV) »
Chinese Simplified (CUVS)
路 加 福 音 2 (CUVS) »
Chinese Traditional (CUVT)
路 加 福 音 2 (CUVT) »
Albanian Bible (ALB)
Luka 2 (ALB) »
Swedish Bible (SV1917)
Lukas 2 (SV1917) »
Russian Bible (RUSV)
Луки 2 (RUSV) »
Ukrainian Bible (UKR)
Луки 2 (UKR) »
Hungarian Bible (KAR)
Lukács 2 (KAR) »
Bulgarian Bible (BULG)
Лука 2 (BULG) »
Norwegian Bible (NORSK)
Lukas 2 (NORSK) »

ਲੂਕਾ (PANIRV) Chapter Selection

PANIRV Book Selection List