ਲੂਕਾ Chapter 21 PANIRV Bible Verse Images

ਲੂਕਾ 21 Bible Verse Pictures. Choose from a large collection of inspirational, motivational and encouraging Bible verses with pictures of nature. Download and share ਲੂਕਾ 21 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਲੂਕਾ 21:1 (PANIRV)
Square Portrait Landscape 4K UHD
ਯਿਸੂ ਨੇ ਅੱਖੀਆਂ ਚੁੱਕ ਕੇ ਧਨਵਾਨਾਂ ਨੂੰ ਆਪਣੇ ਚੰਦੇ ਦਾਨ ਪਾਤਰ ਵਿੱਚ ਪਾਉਂਦਿਆਂ ਵੇਖਿਆ।

ਲੂਕਾ 21:2 (PANIRV)
Square Portrait Landscape 4K UHD
ਅਤੇ ਉਸ ਨੇ ਇੱਕ ਕੰਗਾਲ ਵਿਧਵਾ ਨੂੰ ਵੀ ਵੇਖਿਆ ਜਿਸ ਨੇ ਕੇਵਲ ਦੋ ਦਮੜੀਆਂ ਪਾਈਆਂ।

ਲੂਕਾ 21:3 (PANIRV)
Square Portrait Landscape 4K UHD
ਤਾਂ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਕੰਗਾਲ ਵਿਧਵਾ ਨੇ ਉਨ੍ਹਾਂ ਸਭ ਨਾਲੋਂ ਜ਼ਿਆਦਾ ਪਾਇਆ ਹੈ।

ਲੂਕਾ 21:4 (PANIRV)
Square Portrait Landscape 4K UHD
ਕਿਉਂ ਜੋ ਉਨ੍ਹਾਂ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਦਾਨ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਸਾਰੀ ਪੂੰਜੀ ਪਾ ਦਿੱਤੀ।

ਲੂਕਾ 21:5 (PANIRV)
Square Portrait Landscape 4K UHD
ਜਦ ਬਹੁਤ ਲੋਕ ਹੈਕਲ ਦੇ ਬਾਰੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਭੇਟਾਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਉਸ ਨੇ ਆਖਿਆ।

ਲੂਕਾ 21:6 (PANIRV)
Square Portrait Landscape 4K UHD
ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ।

ਲੂਕਾ 21:7 (PANIRV)
Square Portrait Landscape 4K UHD
ਅੱਗੋਂ ਉਨ੍ਹਾਂ ਨੇ ਯਿਸੂ ਤੋਂ ਪੁੱਛਿਆ, ਫਿਰ ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਚਿੰਨ੍ਹ ਹੈ, ਜਦ ਇਹ ਗੱਲਾਂ ਹੋਣ ਲੱਗਣਗੀਆਂ?

ਲੂਕਾ 21:8 (PANIRV)
Square Portrait Landscape 4K UHD
ਤਾਂ ਉਸ ਨੇ ਆਖਿਆ, “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ।

ਲੂਕਾ 21:9 (PANIRV)
Square Portrait Landscape 4K UHD
ਪਰ ਜਦ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਉਸ ਸਮੇਂ ਨਹੀਂ।”

ਲੂਕਾ 21:10 (PANIRV)
Square Portrait Landscape 4K UHD
ਤਦ ਉਸ ਨੇ ਉਹਨਾਂ ਨੂੰ ਕਿਹਾ, ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ।

ਲੂਕਾ 21:11 (PANIRV)
Square Portrait Landscape 4K UHD
ਅਤੇ ਥਾਂ-ਥਾਂ ਕਾਲ ਅਤੇ ਵੱਡੇ ਭੂਚਾਲ ਅਤੇ ਮਹਾਂਮਾਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਤੇ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ।

ਲੂਕਾ 21:12 (PANIRV)
Square Portrait Landscape 4K UHD
ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ।

ਲੂਕਾ 21:13 (PANIRV)
Square Portrait Landscape 4K UHD
ਇਹ ਤੁਹਾਡੇ ਲਈ ਗਵਾਹੀ ਦੇਣ ਦਾ ਮੌਕਾ ਹੋਵੇਗਾ।

ਲੂਕਾ 21:14 (PANIRV)
Square Portrait Landscape 4K UHD
ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ।

ਲੂਕਾ 21:15 (PANIRV)
Square Portrait Landscape 4K UHD
ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ।

ਲੂਕਾ 21:16 (PANIRV)
Square Portrait Landscape 4K UHD
ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ।

ਲੂਕਾ 21:17 (PANIRV)
Square Portrait Landscape 4K UHD
ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ।

ਲੂਕਾ 21:18 (PANIRV)
Square Portrait Landscape 4K UHD
ਪਰ ਤੁਹਾਡੇ ਸਿਰ ਦਾ ਇੱਕ ਵੀ ਵਾਲ਼ ਵਿੰਗਾ ਨਾ ਹੋਵੇਗਾ

ਲੂਕਾ 21:19 (PANIRV)
Square Portrait Landscape 4K UHD
ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ।

ਲੂਕਾ 21:20 (PANIRV)
Square Portrait Landscape 4K UHD
ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ।

ਲੂਕਾ 21:21 (PANIRV)
Square Portrait Landscape 4K UHD
ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਵੱਲ ਭੱਜ ਜਾਣ ਅਤੇ ਉਹ ਜਿਹੜੇ ਉਸ ਦੇ ਵਿੱਚ ਹੋਣ ਸੋ ਨਿੱਕਲ ਜਾਣ ਅਤੇ ਜਿਹੜੇ ਖੇਤਾਂ ਵਿੱਚ ਹੋਣ ਉਸ ਦੇ ਅੰਦਰ ਨਾ ਵੜਨ।

ਲੂਕਾ 21:22 (PANIRV)
Square Portrait Landscape 4K UHD
ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ।

ਲੂਕਾ 21:23 (PANIRV)
Square Portrait Landscape 4K UHD
ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੇਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ।

ਲੂਕਾ 21:24 (PANIRV)
Square Portrait Landscape 4K UHD
ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ।

ਲੂਕਾ 21:25 (PANIRV)
Square Portrait Landscape 4K UHD
ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ।

ਲੂਕਾ 21:26 (PANIRV)
Square Portrait Landscape 4K UHD
ਅਤੇ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੇ ਇੰਤਜ਼ਾਰ ਤੋਂ ਜੋ ਦੁਨੀਆਂ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਦਿਲ ਡੋਲ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।

ਲੂਕਾ 21:27 (PANIRV)
Square Portrait Landscape 4K UHD
ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।

ਲੂਕਾ 21:28 (PANIRV)
Square Portrait Landscape 4K UHD
ਜਦ ਇਹ ਗੱਲਾਂ ਪੂਰੀਆਂ ਹੋਣ ਲੱਗਣ ਤਾਂ ਆਪਣੇ ਸਿਰ ਉੱਪਰ ਉੱਠਾਓ, ਇਸ ਲਈ ਜੋ ਤੁਹਾਡਾ ਛੁਟਕਾਰਾ ਨੇੜੇ ਆਇਆ ਹੈ।”

ਲੂਕਾ 21:29 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਹੰਜ਼ੀਰ ਦੇ ਰੁੱਖ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ।

ਲੂਕਾ 21:30 (PANIRV)
Square Portrait Landscape 4K UHD
ਜਦ ਉਨ੍ਹਾਂ ਦੇ ਪੱਤੇ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ।

ਲੂਕਾ 21:31 (PANIRV)
Square Portrait Landscape 4K UHD
ਇਸੇ ਪ੍ਰਕਾਰ ਹੀ ਜਦ ਤੁਸੀਂ ਵੇਖੋ ਜੋ ਇਹ ਗੱਲਾਂ ਹੁੰਦੀਆਂ ਹਨ ਤਾਂ ਜਾਣ ਲਓ ਕਿ ਪਰਮੇਸ਼ੁਰ ਦਾ ਰਾਜ ਨੇੜੇ ਹੈ।

ਲੂਕਾ 21:32 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।

ਲੂਕਾ 21:33 (PANIRV)
Square Portrait Landscape 4K UHD
ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।

ਲੂਕਾ 21:34 (PANIRV)
Square Portrait Landscape 4K UHD
ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!

ਲੂਕਾ 21:35 (PANIRV)
Square Portrait Landscape 4K UHD
ਕਿਉਂ ਜੋ ਉਹ ਸਾਰੀ ਧਰਤੀ ਦੇ ਸਭ ਵਸਨੀਕਾਂ ਉੱਤੇ ਆਵੇਗਾ।

ਲੂਕਾ 21:36 (PANIRV)
Square Portrait Landscape 4K UHD
ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।

ਲੂਕਾ 21:37 (PANIRV)
Square Portrait Landscape 4K UHD
ਉਹ ਦਿਨ ਦੇ ਸਮੇਂ ਹੈਕਲ ਵਿੱਚ ਉਪਦੇਸ਼ ਕਰਦਾ ਅਤੇ ਰਾਤ ਨੂੰ ਬਾਹਰ ਜਾ ਕੇ ਜੈਤੂਨ ਦੇ ਪਹਾੜ ਉੱਤੇ ਟਿਕਦਾ ਹੁੰਦਾ ਸੀ।

ਲੂਕਾ 21:38 (PANIRV)
Square Portrait Landscape 4K UHD
ਅਤੇ ਸਭ ਲੋਕ ਉਸ ਦਾ ਉਪਦੇਸ਼ ਸੁਣਨ ਲਈ ਹੈਕਲ ਵਿੱਚ ਤੜਕੇ ਉਸ ਦੇ ਕੋਲ ਆਉਂਦੇ ਸਨ।

Available Bible Translations

American Standard Version
Luke 21 (ASV) »
King James Version
Luke 21 (KJV) »
GOD’S WORD® (GW)
Luke 21 (GW) »
Berean Bible
Luke 21 (BSB) »
World English Bible
Luke 21 (WEB) »
Louis Segond 1910
Luc 21 (LSG) »
Luther Bibel 1912
Lukas 21 (LUTH1912) »
इंडियन रिवाइज्ड वर्जन - हिंदी
लूका 21 (HINIRV) »
ভারতীয় সংশোধিত সংস্করণ - বাংলা
লূক 21 (BENIRV) »
இந்தியன் ரீவைஸ்டு வேர்ஷன் - தமிழ்
லூக்கா 21 (TAMIRV) »
इंडियन रिवाइज्ड वर्जन - मराठी
लूक 21 (MARIRV) »
ఇండియన్ రేవిజ్డ్ వెర్షన్ - తెలుగు
లూకా 21 (TELIRV) »
ઇન્ડિયન રિવાયઝ્ડ વર્ઝન - ગુજરાતી
લૂક 21 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಲೂಕನು 21 (KANIRV) »
الكتاب المقدس باللغة العربية، فان دايك
لُوقا 21 (AVD) »
Bíblia Sagrada Português
Lucas 21 (BSL) »
Kinh Thánh: Tiếng Việt
Lu-ca 21 (VIE) »
Reina Valera Antigua
Lucas 21 (RVA) »
La Sacra Bibbia
Luca 21 (RIV) »
圣 经 简体中文和合本
路 加 福 音 21 (CUVS) »
聖 經 繁體中文和合本
路 加 福 音 21 (CUVT) »
Bibla e Shenjtë
Luka 21 (ALB) »
Svenska Bibeln 1917
Lukas 21 (SV1917) »
Библия на русском
Луки 21 (RUSV) »
Українська Біблія
Луки 21 (UKR) »
Szent Biblia - Magyar
Lukács 21 (KAR) »
Българска Библия
Лука 21 (BULG) »
Det Norsk Bibel
Lukas 21 (NORSK) »
Biblia Takatifu
Luka 21 (SWHULB) »
Kitaabka Quduuska Ah
Luukos 21 (SOM) »
De Heilige Schrift
Lukas 21 (NLD) »
Dansk Bibel 1871
Lukas 21 (DA1871) »

ਲੂਕਾ (PANIRV) Chapter Selection

PANIRV Book Selection List