ਲੂਕਾ Chapter 24 PANIRV Bible Verse Images

ਲੂਕਾ 24 Bible Verse Pictures. Choose from a large collection of inspirational, motivational and encouraging Bible verses with pictures of nature. Download and share ਲੂਕਾ 24 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਲੂਕਾ 24:1 (PANIRV)
Square Portrait Landscape 4K UHD
ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਉਹ ਸੁਗੰਧਾਂ ਨੂੰ ਜਿਹੜੀਆਂ ਉਨ੍ਹਾਂ ਤਿਆਰ ਕੀਤੀਆਂ ਸਨ, ਲੈ ਕੇ ਕਬਰ ਉੱਤੇ ਆਈਆਂ।

ਲੂਕਾ 24:2 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰ ਦੇ ਮੂੰਹ ਤੋਂ ਹਟਿਆ ਵੇਖਿਆ।

ਲੂਕਾ 24:3 (PANIRV)
Square Portrait Landscape 4K UHD
ਅਤੇ ਅੰਦਰ ਜਾ ਕੇ ਪ੍ਰਭੂ ਯਿਸੂ ਦੀ ਲੋਥ ਨਾ ਪਾਈ।

ਲੂਕਾ 24:4 (PANIRV)
Square Portrait Landscape 4K UHD
ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ।

ਲੂਕਾ 24:5 (PANIRV)
Square Portrait Landscape 4K UHD
ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ?

ਲੂਕਾ 24:6 (PANIRV)
Square Portrait Landscape 4K UHD
ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ,

ਲੂਕਾ 24:7 (PANIRV)
Square Portrait Landscape 4K UHD
ਕਿ ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ।

ਲੂਕਾ 24:8 (PANIRV)
Square Portrait Landscape 4K UHD
ਤਦ ਉਨ੍ਹਾਂ ਨੂੰ ਯਿਸੂ ਦੀਆਂ ਗੱਲਾਂ ਯਾਦ ਆਈਆਂ।

ਲੂਕਾ 24:9 (PANIRV)
Square Portrait Landscape 4K UHD
ਅਤੇ ਕਬਰ ਤੋਂ ਵਾਪਸ ਆ ਕੇ ਉਹਨਾਂ ਨੇ ਇਹ ਸਾਰੀਆਂ ਗੱਲਾਂ ਉਨ੍ਹਾਂ ਗਿਆਰ੍ਹਾਂ ਚੇਲਿਆਂ ਅਤੇ ਹੋਰ ਸਭਨਾਂ ਨੂੰ ਦੱਸ ਦਿੱਤੀਆਂ।

ਲੂਕਾ 24:10 (PANIRV)
Square Portrait Landscape 4K UHD
ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਤੇ ਉਨ੍ਹਾਂ ਦੇ ਨਾਲ ਦੀਆਂ ਹੋਰ ਔਰਤਾਂ ਨੇ ਰਸੂਲਾਂ ਨੂੰ ਇਹ ਗੱਲਾਂ ਦੱਸੀਆਂ।

ਲੂਕਾ 24:11 (PANIRV)
Square Portrait Landscape 4K UHD
ਅਤੇ ਇਹ ਗੱਲਾਂ ਉਨ੍ਹਾਂ ਨੂੰ ਕਹਾਣੀਆਂ ਵਾਂਗੂੰ ਮਲੂਮ ਹੋਈਆਂ ਅਤੇ ਉਨ੍ਹਾਂ ਨੇ ਉਹਨਾਂ ਦਾ ਸੱਚ ਨਾ ਮੰਨਿਆ।

ਲੂਕਾ 24:12 (PANIRV)
Square Portrait Landscape 4K UHD
ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ, ਪਰ ਕੇਵਲ ਉਸ ਦੇ ਕੱਪੜੇ ਹੀ ਵੇਖੇ ਅਤੇ ਇਸ ਘਟਨਾ ਬਾਰੇ ਅਚਰਜ਼ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ।

ਲੂਕਾ 24:13 (PANIRV)
Square Portrait Landscape 4K UHD
ਤਾਂ ਵੇਖੋ, ਉਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਮਕ ਇੱਕ ਪਿੰਡ ਨੂੰ ਜਾਂਦੇ ਸਨ, ਜਿਹੜਾ ਯਰੂਸ਼ਲਮ ਤੋਂ ਸੱਤ ਮੀਲ ਦੂਰੀ ਤੇ ਹੈ।

ਲੂਕਾ 24:14 (PANIRV)
Square Portrait Landscape 4K UHD
ਉਹ ਉਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੋਈਆਂ ਸਨ ਆਪਸ ਵਿੱਚ ਗੱਲਬਾਤ ਕਰਦੇ ਸਨ।

ਲੂਕਾ 24:15 (PANIRV)
Square Portrait Landscape 4K UHD
ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਗੱਲਬਾਤ ਅਤੇ ਚਰਚਾ ਕਰਦੇ ਸਨ ਤਾਂ ਯਿਸੂ ਆਪ ਨੇੜੇ ਆਣ ਕੇ ਉਨ੍ਹਾਂ ਦੇ ਨਾਲ ਤੁਰਨ ਲੱਗਾ,

ਲੂਕਾ 24:16 (PANIRV)
Square Portrait Landscape 4K UHD
ਪਰ ਉਨ੍ਹਾਂ ਦੀਆਂ ਅੱਖਾਂ ਬੰਦ ਕੀਤੀਆਂ ਗਈਆਂ ਸਨ ਕਿ ਉਹ ਉਸ ਨੂੰ ਪਹਿਚਾਣ ਨਾ ਸਕੇ।

ਲੂਕਾ 24:17 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਤੁਰੇ ਜਾਂਦੇ ਆਪਸ ਵਿੱਚ ਕੀ ਗੱਲਾਂ ਕਰਦੇ ਹੋ? ਤਾਂ ਉਹ ਉਦਾਸ ਹੋ ਕੇ ਖੜ੍ਹੇ ਹੋ ਗਏ।

ਲੂਕਾ 24:18 (PANIRV)
Square Portrait Landscape 4K UHD
ਤਦ ਕਲਿਉਪਸ ਨਾਮ ਦੇ ਇੱਕ ਨੇ ਉਸ ਨੂੰ ਉੱਤਰ ਦਿੱਤਾ, ਭਲਾ, ਤੂੰ ਹੀ ਇਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ-ਕੱਲ ਜਿਹੜੀਆਂ ਘਟਨਾਵਾਂ ਉੱਥੇ ਬੀਤੀਆਂ ਹਨ ਨਹੀਂ ਜਾਣਦਾ ਹੈਂ?

ਲੂਕਾ 24:19 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਘਟਨਾਵਾਂ? ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਬਾਰੇ, ਜਿਹੜਾ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰੱਥੀ ਅਤੇ ਪਰਮੇਸ਼ੁਰ ਦਾ ਨਬੀ ਸੀ।

ਲੂਕਾ 24:20 (PANIRV)
Square Portrait Landscape 4K UHD
ਅਤੇ ਕਿਸ ਤਰ੍ਹਾਂ ਮੁੱਖ ਜਾਜਕਾਂ ਅਤੇ ਸਾਡੇ ਸਰਦਾਰਾਂ ਨੇ ਉਸ ਨੂੰ ਕਤਲ ਦੇ ਲਈ ਹਵਾਲੇ ਕੀਤਾ ਅਤੇ ਉਸ ਨੂੰ ਸਲੀਬ ਉੱਤੇ ਚੜ੍ਹਾਇਆ।

ਲੂਕਾ 24:21 (PANIRV)
Square Portrait Landscape 4K UHD
ਪਰ ਸਾਨੂੰ ਇਹ ਆਸ ਸੀ ਜੋ ਇਹ ਉਹ ਹੀ ਹੈ ਜੋ ਇਸਰਾਏਲ ਦਾ ਨਿਸਤਾਰਾ ਕਰੇਗਾ ਅਤੇ ਇਨ੍ਹਾਂ ਸਭਨਾਂ ਗੱਲਾਂ ਤੋਂ ਬਾਅਦ ਇਸ ਘਟਨਾ ਨੂੰ ਬੀਤਿਆਂ ਅੱਜ ਤਿੰਨ ਦਿਨ ਹੋ ਗਏ ਹਨ।

ਲੂਕਾ 24:22 (PANIRV)
Square Portrait Landscape 4K UHD
ਪਰ ਸਾਡੇ ਵਿੱਚੋਂ ਕਈਆਂ ਔਰਤਾਂ ਨੇ ਵੀ ਸਾਨੂੰ ਹੈਰਾਨ ਕਰ ਛੱਡਿਆ ਹੈ ਕਿ ਉਹ ਤੜਕੇ ਕਬਰ ਤੇ ਗਈਆਂ ਸਨ,

ਲੂਕਾ 24:23 (PANIRV)
Square Portrait Landscape 4K UHD
ਅਤੇ ਜਦ ਉਸ ਦੀ ਲੋਥ ਨਾ ਪਾਈ ਤਾਂ ਇਹ ਆਖਦੀਆਂ ਆਈਆਂ ਜੋ ਸਾਨੂੰ ਦੂਤਾਂ ਦਾ ਦਰਸ਼ਣ ਵੀ ਹੋਇਆ, ਜਿਨ੍ਹਾਂ ਨੇ ਆਖਿਆ ਕਿ ਉਹ ਜਿਉਂਦਾ ਹੈ!

ਲੂਕਾ 24:24 (PANIRV)
Square Portrait Landscape 4K UHD
ਅਤੇ ਸਾਡੇ ਨਾਲ ਦਿਆਂ ਵਿੱਚੋਂ ਵੀ ਕਈ ਕਬਰ ਉੱਤੇ ਗਏ ਅਤੇ ਜਿਸ ਤਰ੍ਹਾਂ ਔਰਤਾਂ ਨੇ ਦੱਸਿਆ ਉਸੇ ਤਰ੍ਹਾਂ ਪਾਇਆ ਪਰ ਉਸ ਨੂੰ ਨਾ ਵੇਖਿਆ।

ਲੂਕਾ 24:25 (PANIRV)
Square Portrait Landscape 4K UHD
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਹੇ ਬੇਸਮਝੋ ਅਤੇ ਨਬੀਆਂ ਦੇ ਸਾਰੇ ਬਚਨਾਂ ਉੱਤੇ ਵਿਸ਼ਵਾਸ ਕਰਨ ਵਿੱਚ ਢਿੱਲਿਉ!

ਲੂਕਾ 24:26 (PANIRV)
Square Portrait Landscape 4K UHD
ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੋ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ?

ਲੂਕਾ 24:27 (PANIRV)
Square Portrait Landscape 4K UHD
ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ।

ਲੂਕਾ 24:28 (PANIRV)
Square Portrait Landscape 4K UHD
ਉਹ ਉਸ ਪਿੰਡ ਨੇੜੇ ਆਇਆ, ਜਿੱਥੇ ਉਹ ਜਾਂਦੇ ਸਨ ਅਤੇ ਉਸ ਨੇ ਅੱਗੇ ਵਧਣ ਨੂੰ ਕੀਤਾ।

ਲੂਕਾ 24:29 (PANIRV)
Square Portrait Landscape 4K UHD
ਤਾਂ ਉਨ੍ਹਾਂ ਨੇ ਉਸ ਨੂੰ ਰੋਕ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸ਼ਾਮ ਪੈ ਗਈ ਹੈ ਅਤੇ ਹੁਣ ਦਿਨ ਢੱਲ਼ ਚੱਲਿਆ ਹੈ। ਤਦ ਉਹ ਉਨ੍ਹਾਂ ਨਾਲ ਰਹਿਣ ਲਈ ਅੰਦਰ ਗਿਆ।

ਲੂਕਾ 24:30 (PANIRV)
Square Portrait Landscape 4K UHD
ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜ੍ਹਾਈ।

ਲੂਕਾ 24:31 (PANIRV)
Square Portrait Landscape 4K UHD
ਤਦ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਉਸ ਨੂੰ ਪਹਿਚਾਣ ਲਿਆ ਅਤੇ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ।

ਲੂਕਾ 24:32 (PANIRV)
Square Portrait Landscape 4K UHD
ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਜਦ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪਵਿੱਤਰ ਗ੍ਰੰਥਾਂ ਦਾ ਅਰਥ ਖੋਲ੍ਹਦਾ ਸੀ ਤਾਂ ਕੀ ਸਾਡਾ ਦਿਲ ਸਾਡੇ ਅੰਦਰ ਉਬਾਲੇ ਨਹੀਂ ਖਾ ਰਿਹਾ ਸੀ?

ਲੂਕਾ 24:33 (PANIRV)
Square Portrait Landscape 4K UHD
ਉਹ ਉਸੇ ਸਮੇਂ ਉੱਠ ਕੇ ਯਰੂਸ਼ਲਮ ਨੂੰ ਮੁੜੇ ਅਤੇ ਗਿਆਰ੍ਹਾਂ ਚੇਲਿਆਂ ਅਤੇ ਉਨ੍ਹਾਂ ਦੇ ਨਾਲ ਦਿਆਂ ਨੂੰ ਇਕੱਠੇ ਪਾਇਆ,

ਲੂਕਾ 24:34 (PANIRV)
Square Portrait Landscape 4K UHD
ਜਿਹੜੇ ਕਹਿੰਦੇ ਸਨ ਕਿ ਪ੍ਰਭੂ ਸੱਚ-ਮੁੱਚ ਜੀ ਉੱਠਿਆ ਹੈ ਅਤੇ ਸ਼ਮਊਨ ਨੂੰ ਵਿਖਾਈ ਦਿੱਤਾ!

ਲੂਕਾ 24:35 (PANIRV)
Square Portrait Landscape 4K UHD
ਤਾਂ ਉਨ੍ਹਾਂ ਨੇ ਸੁਣਾਇਆ ਕਿ ਰਾਹ ਵਿੱਚ ਕੀ ਕੁਝ ਹੋਇਆ ਅਤੇ ਰੋਟੀ ਤੋੜਨ ਵੇਲੇ ਅਸੀਂ ਉਸ ਨੂੰ ਕਿਸ ਤਰ੍ਹਾਂ ਪਛਾਣਿਆਂ।

ਲੂਕਾ 24:36 (PANIRV)
Square Portrait Landscape 4K UHD
ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, ਤੁਹਾਨੂੰ ਸ਼ਾਂਤੀ ਮਿਲੇ।

ਲੂਕਾ 24:37 (PANIRV)
Square Portrait Landscape 4K UHD
ਪਰ ਉਹ ਸਹਿਮ ਕੇ ਡਰ ਗਏ ਅਤੇ ਇਹ ਸਮਝੇ ਜੋ ਅਸੀਂ ਭੂਤ ਨੂੰ ਵੇਖਦੇ ਹਾਂ।

ਲੂਕਾ 24:38 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਸ਼ੱਕ ਕਿਉਂ ਆ ਰਿਹਾ ਹੈ?

ਲੂਕਾ 24:39 (PANIRV)
Square Portrait Landscape 4K UHD
ਮੇਰੇ ਹੱਥ ਅਤੇ ਮੇਰੇ ਪੈਰ ਵੇਖੋ, ਕਿ ਇਹ ਮੈਂ ਹੀ ਹਾਂ। ਮੈਨੂੰ ਛੂਹੋ ਅਤੇ ਵੇਖੋ ਕਿਉਂਕਿ ਆਤਮਾ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ।

ਲੂਕਾ 24:40 (PANIRV)
Square Portrait Landscape 4K UHD
ਅਤੇ ਉਸ ਨੇ ਇਹ ਕਹਿ ਕੇ ਉਨ੍ਹਾਂ ਨੂੰ ਆਪਣੇ ਹੱਥ-ਪੈਰ ਵਿਖਾਏ।

ਲੂਕਾ 24:41 (PANIRV)
Square Portrait Landscape 4K UHD
ਤਦ ਉਹ ਖੁਸ਼ੀ ਦੇ ਮਾਰੇ ਅਜੇ ਵੀ ਵਿਸ਼ਵਾਸ ਨਹੀਂ ਕਰਦੇ ਸਨ ਅਤੇ ਹੈਰਾਨ ਹੋ ਰਹੇ ਸਨ, ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਤੁਹਾਡੇ ਕੋਲ ਕੁਝ ਭੋਜਨ ਹੈ?

ਲੂਕਾ 24:42 (PANIRV)
Square Portrait Landscape 4K UHD
ਤਦ ਉਨ੍ਹਾਂ ਨੇ ਉਸ ਨੂੰ ਭੁੰਨੀ ਮੱਛੀ ਦਾ ਟੁੱਕੜਾ ਦਿੱਤਾ।

ਲੂਕਾ 24:43 (PANIRV)
Square Portrait Landscape 4K UHD
ਅਤੇ ਉਸ ਨੇ ਲੈ ਕੇ ਉਨ੍ਹਾਂ ਦੇ ਸਾਹਮਣੇ ਖਾ ਲਿਆ।

ਲੂਕਾ 24:44 (PANIRV)
Square Portrait Landscape 4K UHD
ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ।

ਲੂਕਾ 24:45 (PANIRV)
Square Portrait Landscape 4K UHD
ਤਦ ਉਸ ਨੇ ਉਨ੍ਹਾਂ ਦੀ ਸਮਝ ਖੋਲ੍ਹ ਦਿੱਤੀ ਜੋ ਪਵਿੱਤਰ ਗ੍ਰੰਥਾਂ ਨੂੰ ਸਮਝ ਲੈਣ।

ਲੂਕਾ 24:46 (PANIRV)
Square Portrait Landscape 4K UHD
ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ।

ਲੂਕਾ 24:47 (PANIRV)
Square Portrait Landscape 4K UHD
ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ।

ਲੂਕਾ 24:48 (PANIRV)
Square Portrait Landscape 4K UHD
ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਦੇ ਗਵਾਹ ਹੋ।

ਲੂਕਾ 24:49 (PANIRV)
Square Portrait Landscape 4K UHD
ਅਤੇ ਵੇਖੋ, ਮੈਂ ਆਪਣੇ ਪਿਤਾ ਦਾ ਵਾਇਦਾ ਤੁਹਾਡੇ ਉੱਤੇ ਭੇਜਦਾ ਹਾਂ, ਪਰ ਜਦ ਤੱਕ ਤੁਸੀਂ ਸਵਰਗੀ ਸਮਰੱਥਾ ਨਾ ਪਾਓ ਯਰੁਸ਼ਲਮ ਸ਼ਹਿਰ ਵਿੱਚ ਠਹਿਰੇ ਰਹੋ।

ਲੂਕਾ 24:50 (PANIRV)
Square Portrait Landscape 4K UHD
ਯਿਸੂ ਉਨ੍ਹਾਂ ਨੂੰ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ ਅਤੇ ਆਪਣੇ ਹੱਥ ਉੱਠਾ ਕੇ ਉਨ੍ਹਾਂ ਨੂੰ ਬਰਕਤ ਦਿੱਤੀ।

ਲੂਕਾ 24:51 (PANIRV)
Square Portrait Landscape 4K UHD
ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਨੂੰ ਬਰਕਤ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲੱਗ ਹੋਇਆ ਅਤੇ ਸਵਰਗ ਵਿੱਚ ਉੱਠਾਇਆ ਗਿਆ।

ਲੂਕਾ 24:52 (PANIRV)
Square Portrait Landscape 4K UHD
ਅਤੇ ਉਹ ਉਸ ਨੂੰ ਸੀਸ ਨਿਵਾ ਕੇ ਵੱਡੀ ਖੁਸ਼ੀ ਨਾਲ ਯਰੂਸ਼ਲਮ ਨੂੰ ਵਾਪਸ ਮੁੜ ਆਏ।

ਲੂਕਾ 24:53 (PANIRV)
Square Portrait Landscape 4K UHD
ਅਤੇ ਹੈਕਲ ਵਿੱਚ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੇ।

Available Bible Translations

American Standard Version
Luke 24 (ASV) »
King James Version
Luke 24 (KJV) »
GOD’S WORD® (GW)
Luke 24 (GW) »
Berean Bible
Luke 24 (BSB) »
World English Bible
Luke 24 (WEB) »
Louis Segond 1910
Luc 24 (LSG) »
Luther Bibel 1912
Lukas 24 (LUTH1912) »
इंडियन रिवाइज्ड वर्जन - हिंदी
लूका 24 (HINIRV) »
ভারতীয় সংশোধিত সংস্করণ - বাংলা
লূক 24 (BENIRV) »
இந்தியன் ரீவைஸ்டு வேர்ஷன் - தமிழ்
லூக்கா 24 (TAMIRV) »
इंडियन रिवाइज्ड वर्जन - मराठी
लूक 24 (MARIRV) »
ఇండియన్ రేవిజ్డ్ వెర్షన్ - తెలుగు
లూకా 24 (TELIRV) »
ઇન્ડિયન રિવાયઝ્ડ વર્ઝન - ગુજરાતી
લૂક 24 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಲೂಕನು 24 (KANIRV) »
الكتاب المقدس باللغة العربية، فان دايك
لُوقا 24 (AVD) »
Bíblia Sagrada Português
Lucas 24 (BSL) »
Kinh Thánh: Tiếng Việt
Lu-ca 24 (VIE) »
Reina Valera Antigua
Lucas 24 (RVA) »
La Sacra Bibbia
Luca 24 (RIV) »
圣 经 简体中文和合本
路 加 福 音 24 (CUVS) »
聖 經 繁體中文和合本
路 加 福 音 24 (CUVT) »
Bibla e Shenjtë
Luka 24 (ALB) »
Svenska Bibeln 1917
Lukas 24 (SV1917) »
Библия на русском
Луки 24 (RUSV) »
Українська Біблія
Луки 24 (UKR) »
Szent Biblia - Magyar
Lukács 24 (KAR) »
Българска Библия
Лука 24 (BULG) »
Det Norsk Bibel
Lukas 24 (NORSK) »
Biblia Takatifu
Luka 24 (SWHULB) »
Kitaabka Quduuska Ah
Luukos 24 (SOM) »
De Heilige Schrift
Lukas 24 (NLD) »
Dansk Bibel 1871
Lukas 24 (DA1871) »

ਲੂਕਾ (PANIRV) Chapter Selection

PANIRV Book Selection List