ਲੂਕਾ Chapter 4 PANIRV Bible Verse Images

ਲੂਕਾ 4 Bible Verse Pictures. Choose from a large collection of inspirational, motivational and encouraging Bible verses with pictures of nature. Download and share ਲੂਕਾ 4 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਲੂਕਾ 4:1 (PANIRV)
Square Portrait Landscape 4K UHD
ਤਦ ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਯਰਦਨ ਨਦੀ ਤੋਂ ਮੁੜਿਆ ਅਤੇ ਆਤਮਾ ਦੀ ਅਗਵਾਈ ਨਾਲ

ਲੂਕਾ 4:2 (PANIRV)
Square Portrait Landscape 4K UHD
ਚਾਲ੍ਹੀ ਦਿਨਾਂ ਤੱਕ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ੈਤਾਨ ਉਸ ਨੂੰ ਪਰਤਾਉਂਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਉਸ ਨੇ ਵਰਤ ਰੱਖਿਆ ਅਤੇ ਜਦ ਉਹ ਦਿਨ ਪੂਰੇ ਹੋ ਗਏ ਤਾਂ ਉਸ ਨੂੰ ਭੁੱਖ ਲੱਗੀ।

ਲੂਕਾ 4:3 (PANIRV)
Square Portrait Landscape 4K UHD
ਤਦ ਸ਼ੈਤਾਨ ਨੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਏ।

ਲੂਕਾ 4:4 (PANIRV)
Square Portrait Landscape 4K UHD
ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ।

ਲੂਕਾ 4:5 (PANIRV)
Square Portrait Landscape 4K UHD
ਤਾਂ ਸ਼ੈਤਾਨ ਉਸ ਨੂੰ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਉਸ ਨੂੰ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਇੱਕ ਪੱਲ ਵਿੱਚ ਵਿਖਾ ਕੇ,

ਲੂਕਾ 4:6 (PANIRV)
Square Portrait Landscape 4K UHD
ਉਸ ਨੂੰ ਆਖਿਆ, ਮੈਂ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦਾ ਪ੍ਰਤਾਪ ਤੈਨੂੰ ਦਿਆਂਗਾ ਕਿਉਂ ਜੋ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਤੇ ਜਿਸ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹਾਂ।

ਲੂਕਾ 4:7 (PANIRV)
Square Portrait Landscape 4K UHD
ਇਸ ਲਈ ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਤੇਰਾ ਹੋਵੇਗਾ।

ਲੂਕਾ 4:8 (PANIRV)
Square Portrait Landscape 4K UHD
ਯਿਸੂ ਨੇ ਉਸ ਨੂੰ ਉੱਤਰ ਦਿੱਤਾ ਇਹ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਬੰਦਗੀ ਕਰ ਅਤੇ ਉਸ ਇਕੱਲੇ ਦੀ ਸੇਵਾ ਹੀ ਕਰ।

ਲੂਕਾ 4:9 (PANIRV)
Square Portrait Landscape 4K UHD
ਤਦ ਸ਼ੈਤਾਨ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦੇ”।

ਲੂਕਾ 4:10 (PANIRV)
Square Portrait Landscape 4K UHD
ਕਿਉਂਕਿ ਇਹ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਖਿਆ ਕਰਨ,

ਲੂਕਾ 4:11 (PANIRV)
Square Portrait Landscape 4K UHD
ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।

ਲੂਕਾ 4:12 (PANIRV)
Square Portrait Landscape 4K UHD
ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਇਹ ਵੀ ਆਖਿਆ ਗਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।

ਲੂਕਾ 4:13 (PANIRV)
Square Portrait Landscape 4K UHD
ਜਦੋਂ ਸ਼ੈਤਾਨ ਉਸ ਨੂੰ ਪਰਖ ਚੁੱਕਿਆ ਤਾਂ ਕੁਝ ਸਮੇਂ ਤੱਕ ਉਸ ਕੋਲੋਂ ਦੂਰ ਰਿਹਾ।

ਲੂਕਾ 4:14 (PANIRV)
Square Portrait Landscape 4K UHD
ਫਿਰ ਯਿਸੂ ਆਤਮਾ ਦੀ ਸਮਰੱਥਾ ਵਿੱਚ ਗਲੀਲ ਨੂੰ ਮੁੜਿਆ ਅਤੇ ਉਹ ਸਾਰੇ ਇਲਾਕੇ ਵਿੱਚ ਪ੍ਰਸਿੱਧ ਹੋ ਗਿਆ।

ਲੂਕਾ 4:15 (PANIRV)
Square Portrait Landscape 4K UHD
ਅਤੇ ਉਹ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਰਿਹਾ ਅਤੇ ਸਾਰੇ ਉਸ ਦੀ ਵਡਿਆਈ ਕਰਦੇ ਸਨ।

ਲੂਕਾ 4:16 (PANIRV)
Square Portrait Landscape 4K UHD
ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਉਸਦਾ ਪਾਲਣ ਪੋਸ਼ਣ ਹੋਇਆ ਸੀ ਅਤੇ ਆਪਣੇ ਨੇਮ ਅਨੁਸਾਰ ਸਬਤ ਦੇ ਦਿਨ ਪ੍ਰਾਰਥਨਾ ਘਰ ਵਿੱਚ ਪੜ੍ਹਨ ਲਈ ਖੜ੍ਹਾ ਹੋਇਆ।

ਲੂਕਾ 4:17 (PANIRV)
Square Portrait Landscape 4K UHD
ਅਤੇ ਯਸਾਯਾਹ ਨਬੀ ਦੀ ਪੁਸਤਕ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਪੁਸਤਕ ਖੋਲ੍ਹ ਕੇ ਉਸ ਪਾਠ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ -

ਲੂਕਾ 4:18 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।

ਲੂਕਾ 4:19 (PANIRV)
Square Portrait Landscape 4K UHD
ਅਤੇ ਪ੍ਰਭੂ ਦੇ ਮਨਭਾਉਂਦੇ ਸਾਲ ਦਾ ਪਰਚਾਰ ਕਰਾਂ।

ਲੂਕਾ 4:20 (PANIRV)
Square Portrait Landscape 4K UHD
ਉਸ ਨੇ ਪੁਸਤਕ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਤੇ ਪ੍ਰਾਰਥਨਾ ਘਰ ਵਿੱਚ ਹਾਜ਼ਰ ਲੋਕਾਂ ਦੀਆਂ ਅੱਖਾਂ ਉਸ ਤੇ ਲੱਗੀਆਂ ਹੋਈਆਂ ਸਨ।

ਲੂਕਾ 4:21 (PANIRV)
Square Portrait Landscape 4K UHD
ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਤ ਅੱਜ ਤੁਹਾਡੇ ਸਾਹਮਣੇ ਪੂਰੀ ਹੋਈ ਹੈ।

ਲੂਕਾ 4:22 (PANIRV)
Square Portrait Landscape 4K UHD
ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ?

ਲੂਕਾ 4:23 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜ਼ਰੂਰ ਇਹ ਕਹਾਉਤ ਮੈਨੂੰ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਹੈ ਐਥੇ ਆਪਣੇ ਦੇਸ ਵਿੱਚ ਵੀ ਕਰ।

ਲੂਕਾ 4:24 (PANIRV)
Square Portrait Landscape 4K UHD
ਉਸ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਨਬੀ ਆਪਣੇ ਦੇਸ ਵਿੱਚ ਆਦਰ ਨਹੀਂ ਪਾਉਂਦਾ।

ਲੂਕਾ 4:25 (PANIRV)
Square Portrait Landscape 4K UHD
ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ। ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ।

ਲੂਕਾ 4:26 (PANIRV)
Square Portrait Landscape 4K UHD
ਪਰ ਏਲੀਯਾਹ ਸੈਦਾ ਦੇਸ ਦੇ ਸਾਰਪਥ ਦੀ ਇੱਕ ਵਿਧਵਾ ਤੋਂ ਬਿਨ੍ਹਾਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।

ਲੂਕਾ 4:27 (PANIRV)
Square Portrait Landscape 4K UHD
ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਸੀਰੀਯਾ ਦਾ, ਸਿਰਫ਼ ਨਾਮਾਨ ਹੀ ਸ਼ੁੱਧ ਕੀਤਾ ਗਿਆ।

ਲੂਕਾ 4:28 (PANIRV)
Square Portrait Landscape 4K UHD
ਸੋ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ।

ਲੂਕਾ 4:29 (PANIRV)
Square Portrait Landscape 4K UHD
ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ।

ਲੂਕਾ 4:30 (PANIRV)
Square Portrait Landscape 4K UHD
ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਆਪਣੇ ਰਸਤੇ ਚੱਲਿਆ ਗਿਆ।

ਲੂਕਾ 4:31 (PANIRV)
Square Portrait Landscape 4K UHD
ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਸਭਾ ਘਰ ਵਿੱਚ ਉਪਦੇਸ਼ ਦੇਣ ਲੱਗਾ।

ਲੂਕਾ 4:32 (PANIRV)
Square Portrait Landscape 4K UHD
ਉਹ ਉਸ ਦੇ ਉਪਦੇਸ਼ ਨੂੰ ਸੁਣ ਕੇ ਹੈਰਾਨ ਹੋਏ ਕਿਉਂ ਜੋ ਉਹ ਅਧਿਕਾਰ ਨਾਲ ਬਚਨ ਬੋਲਦਾ ਸੀ।

ਲੂਕਾ 4:33 (PANIRV)
Square Portrait Landscape 4K UHD
ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,

ਲੂਕਾ 4:34 (PANIRV)
Square Portrait Landscape 4K UHD
ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।

ਲੂਕਾ 4:35 (PANIRV)
Square Portrait Landscape 4K UHD
ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ।

ਲੂਕਾ 4:36 (PANIRV)
Square Portrait Landscape 4K UHD
ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ।

ਲੂਕਾ 4:37 (PANIRV)
Square Portrait Landscape 4K UHD
ਅਤੇ ਉਸ ਇਲਾਕੇ ਦੇ ਸਭ ਥਾਵਾਂ ਵਿੱਚ ਉਸ ਦੀ ਚਰਚਾ ਫੈਲ ਗਈ।

ਲੂਕਾ 4:38 (PANIRV)
Square Portrait Landscape 4K UHD
ਫੇਰ ਉਹ ਪ੍ਰਾਰਥਨਾ ਘਰ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਯਿਸੂ ਦੇ ਅੱਗੇ ਉਸ ਦੇ ਲਈ ਬੇਨਤੀ ਕੀਤੀ।

ਲੂਕਾ 4:39 (PANIRV)
Square Portrait Landscape 4K UHD
ਤਦ ਯਿਸੂ ਨੇ ਬੁਖ਼ਾਰ ਨੂੰ ਝਿੱੜਕਿਆ ਅਤੇ ਬੁਖ਼ਾਰ ਉਤਰ ਗਿਆ ਤਦ ਉਸ ਨੇ ਉੱਠ ਕੇ ਉਨ੍ਹਾਂ ਦੀ ਸੇਵਾ ਕੀਤੀ।

ਲੂਕਾ 4:40 (PANIRV)
Square Portrait Landscape 4K UHD
ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ। ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।

ਲੂਕਾ 4:41 (PANIRV)
Square Portrait Landscape 4K UHD
ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ।

ਲੂਕਾ 4:42 (PANIRV)
Square Portrait Landscape 4K UHD
ਅਗਲੇ ਦਿਨ ਸਵੇਰ ਦੇ ਸਮੇਂ ਉਹ ਨਿੱਕਲ ਕੇ ਇੱਕ ਉਜਾੜ ਵਿੱਚ ਗਿਆ ਅਤੇ ਭੀੜਾਂ ਉਸ ਨੂੰ ਲੱਭਦੀਆਂ-ਲੱਭਦੀਆਂ ਉਸ ਕੋਲ ਆਈਆਂ ਅਤੇ ਰੁਕਣ ਲਈ ਬੇਨਤੀ ਕੀਤੀ।

ਲੂਕਾ 4:43 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਮੇਰੇ ਲਈ ਜ਼ਰੂਰੀ ਹੈ ਜੋ ਹੋਰ ਸ਼ਹਿਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਾਂ। ਕਿਉਂਕਿ ਮੈਂ ਇਸ ਲਈ ਹੀ ਭੇਜਿਆ ਗਿਆ ਹਾਂ।

ਲੂਕਾ 4:44 (PANIRV)
Square Portrait Landscape 4K UHD
ਤਦ ਉਹ ਗਲੀਲ ਦੇ ਪ੍ਰਾਰਥਨਾ ਘਰਾਂ ਵਿੱਚ ਪਰਚਾਰ ਕਰਦਾ ਰਿਹਾ।

Available Bible Translations

American Standard Version (ASV)
Luke 4 (ASV) »
King James Version (KJV)
Luke 4 (KJV) »
GOD’S WORD® (GW)
Luke 4 (GW) »
Berean Bible (BSB)
Luke 4 (BSB) »
World English Bible (WEB)
Luke 4 (WEB) »
French Bible (LSG)
Luc 4 (LSG) »
German Bible (LUTH1912)
Lukas 4 (LUTH1912) »
Hindi Bible (HINIRV)
लूका 4 (HINIRV) »
Bengali Bible (BENIRV)
লূক 4 (BENIRV) »
Marathi Bible (MARIRV)
लूक 4 (MARIRV) »
Telugu Bible (TELIRV)
లూకా 4 (TELIRV) »
Gujarati Bible (GUJIRV)
લૂક 4 (GUJIRV) »
Kannada Bible (KANIRV)
ಲೂಕನು 4 (KANIRV) »
Arabic Bible (AVD)
لُوقا 4 (AVD) »
Portuguese Bible (BSL)
Lucas 4 (BSL) »
Vietnamese Bible (VIE)
Lu-ca 4 (VIE) »
Spanish Bible (RVA)
Lucas 4 (RVA) »
Italian Bible (RIV)
Luca 4 (RIV) »
Chinese Simplified (CUVS)
路 加 福 音 4 (CUVS) »
Chinese Traditional (CUVT)
路 加 福 音 4 (CUVT) »
Albanian Bible (ALB)
Luka 4 (ALB) »
Swedish Bible (SV1917)
Lukas 4 (SV1917) »
Russian Bible (RUSV)
Луки 4 (RUSV) »
Ukrainian Bible (UKR)
Луки 4 (UKR) »
Hungarian Bible (KAR)
Lukács 4 (KAR) »
Bulgarian Bible (BULG)
Лука 4 (BULG) »
Norwegian Bible (NORSK)
Lukas 4 (NORSK) »

ਲੂਕਾ (PANIRV) Chapter Selection

PANIRV Book Selection List