ਲੂਕਾ Chapter 9 PANIRV Bible Verse Images

ਲੂਕਾ 9 Bible Verse Pictures. Choose from a large collection of inspirational, motivational and encouraging Bible verses with pictures of nature. Download and share ਲੂਕਾ 9 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਲੂਕਾ 9:1 (PANIRV)
Square Portrait Landscape 4K UHD
ਤਦ ਉਸ ਨੇ ਬਾਰਾਂ ਚੇਲਿਆਂ ਨੂੰ ਇਕੱਠੇ ਬੁਲਾ ਕੇ ਉਨ੍ਹਾਂ ਨੂੰ ਸਾਰੀਆਂ ਭੂਤਾਂ ਉੱਤੇ ਅਤੇ ਰੋਗਾਂ ਨੂੰ ਦੂਰ ਕਰਨ ਦੀ ਸਮਰੱਥਾ ਦਾ ਅਧਿਕਾਰ ਦਿੱਤਾ।

ਲੂਕਾ 9:2 (PANIRV)
Square Portrait Landscape 4K UHD
ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਅਤੇ ਰੋਗੀਆਂ ਨੂੰ ਚੰਗੇ ਕਰਨ ਲਈ ਭੇਜਿਆ।

ਲੂਕਾ 9:3 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਰਾਹ ਦੇ ਲਈ ਕੁਝ ਨਾ ਲਓ, ਨਾ ਲਾਠੀ, ਨਾ ਝੋਲਾ, ਨਾ ਰੋਟੀ, ਨਾ ਰੁਪਿਆ ਅਤੇ ਨਾ ਦੋ ਕੁੜਤੇ ਰੱਖੋ।

ਲੂਕਾ 9:4 (PANIRV)
Square Portrait Landscape 4K UHD
ਜਿਸ ਘਰ ਵਿੱਚ ਜਾਓ ਉੱਥੇ ਹੀ ਠਹਿਰੋ ਅਤੇ ਉੱਥੋਂ ਹੀ ਤੁਰੋ।

ਲੂਕਾ 9:5 (PANIRV)
Square Portrait Landscape 4K UHD
ਅਤੇ ਜਿਸ ਨਗਰ ਵਿੱਚ ਤੁਹਾਡਾ ਆਦਰ ਨਾ ਹੋਵੇ, ਉਸ ਨਗਰ ਨੂੰ ਛੱਡਦੇ ਸਮੇਂ ਆਪਣੇ ਪੈਰਾਂ ਦੀ ਮਿੱਟੀ ਵੀ ਉਸ ਨਗਰ ਦੇ ਲੋਕਾਂ ਉੱਤੇ ਗਵਾਹੀ ਲਈ ਝਾੜ ਦਿਓ।

ਲੂਕਾ 9:6 (PANIRV)
Square Portrait Landscape 4K UHD
ਤਦ ਉਹ ਬਾਹਰ ਨਿੱਕਲ ਕੇ ਪਿੰਡ-ਪਿੰਡ ਜਾ ਕੇ ਖੁਸ਼ਖਬਰੀ ਸੁਣਾਉਂਦੇ ਅਤੇ ਰੋਗਾਂ ਨੂੰ ਦੂਰ ਕਰਦੇ ਫਿਰੇ।

ਲੂਕਾ 9:7 (PANIRV)
Square Portrait Landscape 4K UHD
ਸਭ ਕੁਝ ਜੋ ਹੋ ਰਿਹਾ ਸੀ, ਰਾਜਾ ਹੇਰੋਦੇਸ ਉਸ ਬਾਰੇ ਸੁਣ ਕੇ ਪਰੇਸ਼ਾਨੀ ਵਿੱਚ ਪੈ ਗਿਆ ਕਿਉਂਕਿ ਕਈ ਲੋਕ ਆਖਦੇ ਸਨ ਕਿ ਯੂਹੰਨਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ।

ਲੂਕਾ 9:8 (PANIRV)
Square Portrait Landscape 4K UHD
ਪਰ ਕਈਆਂ ਨੇ ਕਿਹਾ ਜੋ ਏਲੀਯਾਹ ਪਰਗਟ ਹੋਇਆ ਅਤੇ ਕਈ ਆਖਦੇ ਸਨ ਜੋ ਪਹਿਲਿਆਂ ਨਬੀਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ।

ਲੂਕਾ 9:9 (PANIRV)
Square Portrait Landscape 4K UHD
ਹੇਰੋਦੇਸ ਨੇ ਕਿਹਾ ਕਿ ਯੂਹੰਨਾ ਦਾ ਸਿਰ ਤਾਂ ਮੈਂ ਵਢਾ ਦਿੱਤਾ ਸੀ, ਪਰ ਇਹ ਕੌਣ ਹੈ ਜਿਸ ਦੇ ਬਾਰੇ ਵਿੱਚ ਮੈਂ ਇਹੋ ਜਿਹੀਆਂ ਗੱਲਾਂ ਸੁਣਦਾ ਹਾਂ? ਤਦ ਉਸ ਨੇ ਉਸ ਨੂੰ ਵੇਖਣ ਦਾ ਮਨ ਬਣਾਇਆ।

ਲੂਕਾ 9:10 (PANIRV)
Square Portrait Landscape 4K UHD
ਰਸੂਲਾਂ ਨੇ ਵਾਪਸ ਆ ਕੇ ਜੋ ਕੁਝ ਉਨ੍ਹਾਂ ਕੀਤਾ ਸੀ ਸੋ ਯਿਸੂ ਨੂੰ ਦੱਸਿਆ ਅਤੇ ਉਹ ਉਨ੍ਹਾਂ ਨੂੰ ਬੇਤਸੈਦਾ ਨਗਰ ਵਿੱਚ ਅਲੱਗ ਲੈ ਗਿਆ।

ਲੂਕਾ 9:11 (PANIRV)
Square Portrait Landscape 4K UHD
ਪਰ ਲੋਕ ਇਹ ਜਾਣ ਕੇ ਉਸ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਨੂੰ ਕਬੂਲ ਕਰਕੇ ਪਰਮੇਸ਼ੁਰ ਦੇ ਰਾਜ ਬਾਰੇ ਦੱਸਿਆ ਅਤੇ ਜੋ ਬਿਮਾਰ ਸਨ ਉਨ੍ਹਾਂ ਨੂੰ ਚੰਗੇ ਕੀਤਾ।

ਲੂਕਾ 9:12 (PANIRV)
Square Portrait Landscape 4K UHD
ਜਦ ਦਿਨ ਢੱਲ਼ਣ ਲੱਗਾ ਤਾਂ ਉਨ੍ਹਾਂ ਬਾਰਾਂ ਨੇ ਕੋਲ ਆਣ ਕੇ ਉਸ ਨੂੰ ਆਖਿਆ ਕਿ ਭੀੜ ਨੂੰ ਵਿਦਾ ਕਰ ਜੋ ਉਹ ਆਲੇ-ਦੁਆਲੇ ਦਿਆਂ ਪਿੰਡਾਂ ਅਤੇ ਰਹਿਣ ਬਸੇਰਿਆਂ ਵਿੱਚ ਜਾ ਕੇ ਰਾਤ ਕੱਟਣ ਅਤੇ ਕੁਝ ਲੈ ਕੇ ਖਾਣ ਕਿਉਂ ਜੋ ਅਸੀਂ ਐਥੇ ਉਜਾੜ ਥਾਂ ਵਿੱਚ ਹਾਂ।

ਲੂਕਾ 9:13 (PANIRV)
Square Portrait Landscape 4K UHD
ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ। ਉਹ ਬੋਲੇ, ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਬਿਨ੍ਹਾਂ ਹੋਰ ਕੁਝ ਨਹੀਂ ਹੈ। ਇਹ ਹੋ ਸਕਦਾ ਜੋ ਅਸੀਂ ਜਾ ਕੇ ਇਨ੍ਹਾਂ ਸਭ ਲੋਕਾਂ ਦੇ ਲਈ ਭੋਜਨ ਮੁੱਲ ਲਿਆਈਏ। ਕਿਉਂਕਿ ਉਹ ਪੰਜ ਕੁ ਹਜ਼ਾਰ ਮਰਦ ਸਨ।

ਲੂਕਾ 9:14 (PANIRV)
Square Portrait Landscape 4K UHD
ਉਸ ਨੇ ਆਪਣੇ ਚੇਲਿਆਂ ਨੂੰ ਆਖਿਆ ਜੋ ਉਨ੍ਹਾਂ ਨੂੰ ਪੰਜਾਹਾਂ-ਪੰਜਾਹਾਂ ਦੀ ਟੋਲੀ ਕਰ ਕੇ ਬਿਠਾ ਦਿਓ।

ਲੂਕਾ 9:15 (PANIRV)
Square Portrait Landscape 4K UHD
ਤਾਂ ਉਨ੍ਹਾਂ ਉਸ ਤਰੀਕੇ ਨਾਲ ਸਭ ਨੂੰ ਬਿਠਾ ਦਿੱਤਾ।

ਲੂਕਾ 9:16 (PANIRV)
Square Portrait Landscape 4K UHD
ਉਸ ਨੇ ਉਹਨਾਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲਿਆ ਅਤੇ ਉਤਾਂਹ ਸਵਰਗ ਵੱਲ ਵੇਖ ਕੇ ਉਹਨਾਂ ਉੱਤੇ ਬਰਕਤ ਮੰਗੀ ਅਤੇ ਉਹ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਜੋ ਲੋਕਾਂ ਅੱਗੇ ਰੱਖਣ।

ਲੂਕਾ 9:17 (PANIRV)
Square Portrait Landscape 4K UHD
ਜਦ ਉਹ ਸਾਰੇ ਖਾ ਕੇ ਰੱਜ ਗਏ ਅਤੇ ਉਹਨਾਂ ਦਿਆਂ ਬਚਿਆਂ ਹੋਇਆਂ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰ ਕੇ ਚੁੱਕੀਆਂ ਗਈਆਂ।

ਲੂਕਾ 9:18 (PANIRV)
Square Portrait Landscape 4K UHD
ਫੇਰ ਇਸ ਪ੍ਰਕਾਰ ਹੋਇਆ ਕਿ ਜਦ ਯਿਸੂ ਇਕਾਂਤ ਵਿੱਚ ਆਪਣੇ ਚੇਲਿਆਂ ਨਾਲ ਪ੍ਰਾਰਥਨਾ ਕਰਦਾ ਸੀ। ਉਸ ਨੇ ਇਹ ਗੱਲ ਉਹਨਾਂ ਤੋਂ ਪੁੱਛੀ ਕਿ ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?

ਲੂਕਾ 9:19 (PANIRV)
Square Portrait Landscape 4K UHD
ਤਾਂ ਉਨ੍ਹਾਂ ਨੇ ਉੱਤਰ ਦਿੱਤਾ ਕਿ ਕੁਝ ਲੋਕ ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ ਅਤੇ ਕਈ ਪਹਿਲਿਆਂ ਨਬੀਆਂ ਵਿੱਚੋਂ ਜ਼ਿੰਦਾ ਹੋਇਆ ਨਬੀ।

ਲੂਕਾ 9:20 (PANIRV)
Square Portrait Landscape 4K UHD
ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉੱਤਰ ਦਿੱਤਾ ਕਿ ਪਰਮੇਸ਼ੁਰ ਦੇ ਮਸੀਹ!

ਲੂਕਾ 9:21 (PANIRV)
Square Portrait Landscape 4K UHD
ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਜੋ ਕਿਸੇ ਨੂੰ ਨਾ ਦੱਸਿਓ!

ਲੂਕਾ 9:22 (PANIRV)
Square Portrait Landscape 4K UHD
ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ।

ਲੂਕਾ 9:23 (PANIRV)
Square Portrait Landscape 4K UHD
ਉਸ ਨੇ ਸਭਨਾਂ ਨੂੰ ਆਖਿਆ ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।

ਲੂਕਾ 9:24 (PANIRV)
Square Portrait Landscape 4K UHD
ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।

ਲੂਕਾ 9:25 (PANIRV)
Square Portrait Landscape 4K UHD
ਆਦਮੀ ਨੂੰ ਕੀ ਲਾਭ ਹੈ ਜੇ ਸਾਰਾ ਸੰਸਾਰ ਕਮਾਵੇ ਪਰ ਆਪਣੀ ਜਾਨ ਦਾ ਨਾਸ ਕਰੇ ਜਾਂ ਆਪ ਨੂੰ ਗੁਆਵੇ?

ਲੂਕਾ 9:26 (PANIRV)
Square Portrait Landscape 4K UHD
ਜੋ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾl

ਲੂਕਾ 9:27 (PANIRV)
Square Portrait Landscape 4K UHD
ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ, ਮੌਤ ਦਾ ਸੁਆਦ ਨਹੀਂ ਚੱਖਣਗੇ।

ਲੂਕਾ 9:28 (PANIRV)
Square Portrait Landscape 4K UHD
ਇਨ੍ਹਾਂ ਗੱਲਾਂ ਦੇ ਅੱਠ ਕੁ ਦਿਨਾਂ ਦੇ ਬਾਅਦ ਇਸ ਤਰ੍ਹਾਂ ਹੋਇਆ ਜੋ ਉਹ ਪਤਰਸ, ਯੂਹੰਨਾ ਅਤੇ ਯਾਕੂਬ ਨੂੰ ਨਾਲ ਲੈ ਕੇ ਪਹਾੜ ਉੱਤੇ ਪ੍ਰਾਰਥਨਾ ਕਰਨ ਲਈ ਚੜ੍ਹਿਆ।

ਲੂਕਾ 9:29 (PANIRV)
Square Portrait Landscape 4K UHD
ਅਤੇ ਉਸ ਦੇ ਪ੍ਰਾਰਥਨਾ ਕਰਦਿਆਂ ਉਸ ਦਾ ਚਿਹਰਾ ਬਦਲ ਗਿਆ ਅਤੇ ਉਸ ਦੀ ਪੁਸ਼ਾਕ ਚਿੱਟੀ ਅਤੇ ਚਮਕਣ ਲੱਗੀ।

ਲੂਕਾ 9:30 (PANIRV)
Square Portrait Landscape 4K UHD
ਅਤੇ ਵੇਖੋ, ਦੋ ਮਨੁੱਖ ਅਰਥਾਤ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਸਨ।

ਲੂਕਾ 9:31 (PANIRV)
Square Portrait Landscape 4K UHD
ਉਹ ਮਹਿਮਾ ਨਾਲ ਭਰਪੂਰ ਸਨ ਅਤੇ ਉਸ ਦੇ ਕੂਚ ਦੀਆਂ ਗੱਲਾਂ ਕਰਦੇ ਸਨ ਜੋ ਉਸ ਨੇ ਯਰੂਸ਼ਲਮ ਵਿੱਚ ਸੰਪੂਰਨ ਕਰਨਾ ਸੀ।

ਲੂਕਾ 9:32 (PANIRV)
Square Portrait Landscape 4K UHD
ਪਤਰਸ ਅਤੇ ਉਸ ਦੇ ਸਾਥੀ ਨੀਂਦਰ ਨਾਲ ਭਰੇ ਹੋਏ ਸਨ ਅਤੇ ਜਦ ਉਹ ਜਾਗੇ ਤਾਂ ਉਸ ਦੇ ਤੇਜ ਨੂੰ ਅਤੇ ਉਨ੍ਹਾਂ ਦੋਨਾਂ ਜਣਿਆਂ ਨੂੰ ਜਿਹੜੇ ਉਸ ਦੇ ਨਾਲ ਖੜੇ ਸਨ, ਵੇਖਿਆ।

ਲੂਕਾ 9:33 (PANIRV)
Square Portrait Landscape 4K UHD
ਅਤੇ ਇਹ ਹੋਇਆ ਕਿ ਜਦ ਉਹ ਉਸ ਦੇ ਕੋਲੋਂ ਜਾਣ ਲੱਗੇ ਤਾਂ ਪਤਰਸ ਨੇ ਯਿਸੂ ਨੂੰ ਆਖਿਆ, ਸੁਆਮੀ ਜੀ ਸਾਡਾ ਐਥੇ ਰਹਿਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ, ਪਰ ਉਹ ਨਹੀਂ ਸੀ ਜਾਣਦਾ ਜੋ ਕੀ ਕਹਿੰਦਾ ਹੈ।

ਲੂਕਾ 9:34 (PANIRV)
Square Portrait Landscape 4K UHD
ਉਹ ਇਹ ਗੱਲ ਕਰ ਹੀ ਰਿਹਾ ਹੀ ਸੀ ਕਿ ਬੱਦਲ ਨੇ ਆਣ ਕੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਹ ਬੱਦਲ ਵਿੱਚ ਵੜਦੇ ਹੀ ਡਰ ਗਏ।

ਲੂਕਾ 9:35 (PANIRV)
Square Portrait Landscape 4K UHD
ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਚੁਣਿਆ ਹੋਇਆ ਪੁੱਤਰ ਹੈ, ਉਹ ਦੀ ਸੁਣੋ।

ਲੂਕਾ 9:36 (PANIRV)
Square Portrait Landscape 4K UHD
ਅਤੇ ਇਹ ਅਵਾਜ਼ ਹੁੰਦੇ ਹੀ ਯਿਸੂ ਇਕੱਲਾ ਪਾਇਆ ਗਿਆ ਅਤੇ ਉਹ ਚੁੱਪ ਰਹੇ ਅਤੇ ਜਿਹੜੀਆਂ ਗੱਲਾਂ ਵੇਖੀਆਂ ਸਨ ਉਨ੍ਹਾਂ ਦਿਨਾਂ ਵਿੱਚ ਕਿਸੇ ਨੂੰ ਕੁਝ ਨਾ ਦੱਸਿਆ।

ਲੂਕਾ 9:37 (PANIRV)
Square Portrait Landscape 4K UHD
ਅਗਲੇ ਦਿਨ ਇਹ ਹੋਇਆ ਕਿ ਜਦ ਉਹ ਪਹਾੜੋਂ ਉਤਰੇ ਤਾਂ ਵੱਡੀ ਭੀੜ ਉਨ੍ਹਾਂ ਨੂੰ ਆ ਮਿਲੀ।

ਲੂਕਾ 9:38 (PANIRV)
Square Portrait Landscape 4K UHD
ਅਤੇ ਵੇਖੋ ਭੀੜ ਵਿੱਚੋਂ ਇੱਕ ਆਦਮੀ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਗੁਰੂ ਜੀ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੇਰੇ ਪੁੱਤਰ ਉੱਤੇ ਕਿਰਪਾ ਕਰੋ ਕਿਉਂਕਿ ਉਹ ਮੇਰਾ ਇੱਕਲੌਤਾ ਹੈ।

ਲੂਕਾ 9:39 (PANIRV)
Square Portrait Landscape 4K UHD
ਅਤੇ ਵੇਖੋ ਕਿ ਇੱਕ ਦੁਸ਼ਟ ਆਤਮਾ ਉਸ ਨੂੰ ਫੜ੍ਹਦੀ ਹੈ ਅਤੇ ਉਹ ਇਕਦਮ ਚੀਕਣ ਲੱਗ ਜਾਂਦਾ ਹੈ, ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਸ ਦੇ ਮੂੰਹ ਵਿੱਚੋਂ ਝੱਗ ਆ ਜਾਂਦੀ ਅਤੇ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਹੈ।

ਲੂਕਾ 9:40 (PANIRV)
Square Portrait Landscape 4K UHD
ਮੈਂ ਤੇਰੇ ਚੇਲਿਆਂ ਦੇ ਅੱਗੇ ਬੇਨਤੀ ਕੀਤੀ ਜੋ ਉਸ ਨੂੰ ਕੱਢ ਦੇਣ ਪਰ ਉਹ ਕੱਢ ਨਾ ਸਕੇ।

ਲੂਕਾ 9:41 (PANIRV)
Square Portrait Landscape 4K UHD
ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਤੁਹਾਡੀ ਸਹਾਂਗਾ? ਆਪਣੇ ਪੁੱਤਰ ਨੂੰ ਮੇਰੇ ਕੋਲ ਲਿਆ।

ਲੂਕਾ 9:42 (PANIRV)
Square Portrait Landscape 4K UHD
ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਸ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਹ ਦੇ ਪਿਤਾ ਨੂੰ ਸੌਂਪ ਦਿੱਤਾ।

ਲੂਕਾ 9:43 (PANIRV)
Square Portrait Landscape 4K UHD
ਅਤੇ ਸਭ ਪਰਮੇਸ਼ੁਰ ਦੀ ਵੱਡੀ ਸਮਰੱਥ ਤੋਂ ਹੈਰਾਨ ਹੋਏ ਅਤੇ ਉਨ੍ਹਾਂ ਸਾਰਿਆਂ ਕੰਮਾਂ ਤੋਂ ਜੋ ਉਸ ਨੇ ਕੀਤੇ ਅਚਰਜ਼ ਮੰਨਦੇ ਸਨ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,

ਲੂਕਾ 9:44 (PANIRV)
Square Portrait Landscape 4K UHD
ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਲਓ ਕਿਉਂ ਜੋ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜ੍ਹਵਾਇਆ ਜਾਵੇਗਾ।

ਲੂਕਾ 9:45 (PANIRV)
Square Portrait Landscape 4K UHD
ਪਰ ਉਨ੍ਹਾਂ ਇਸ ਗੱਲ ਨੂੰ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਛੁਪੀ ਰਹੀ ਜੋ ਇਸ ਨੂੰ ਜਾਣ ਨਾ ਸਕਣ ਅਤੇ ਇਸ ਗੱਲ ਦੇ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ।

ਲੂਕਾ 9:46 (PANIRV)
Square Portrait Landscape 4K UHD
ਉਨ੍ਹਾਂ ਵਿੱਚ ਇਹ ਬਹਿਸ ਹੋਣ ਲੱਗੀ ਜੋ ਸਾਡੇ ਵਿੱਚੋਂ ਵੱਡਾ ਕੌਣ ਹੈ?

ਲੂਕਾ 9:47 (PANIRV)
Square Portrait Landscape 4K UHD
ਪਰ ਯਿਸੂ ਨੇ ਉਨ੍ਹਾਂ ਦੇ ਮਨਾਂ ਦੀ ਸੋਚ ਜਾਣ ਕੇ ਇੱਕ ਛੋਟੇ ਬਾਲਕ ਨੂੰ ਲਿਆ ਅਤੇ ਉਸ ਨੂੰ ਆਪਣੇ ਕੋਲ ਖੜ੍ਹਾ ਕੀਤਾ।

ਲੂਕਾ 9:48 (PANIRV)
Square Portrait Landscape 4K UHD
ਅਤੇ ਉਨ੍ਹਾਂ ਨੂੰ ਆਖਿਆ ਕਿ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਸਵੀਕਾਰ ਕਰੇ ਸੋ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਕੋਈ ਮੈਨੂੰ ਸਵੀਕਾਰ ਕਰੇ ਸੋ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਸਵੀਕਾਰ ਕਰਦਾ ਹੈ ਕਿਉਂਕਿ ਜੋ ਕੋਈ ਤੁਹਾਡੇ ਸਭਨਾਂ ਵਿੱਚੋਂ ਦੂਜਿਆਂ ਨਾਲੋਂ ਛੋਟਾ ਹੈ, ਉਹ ਹੀ ਵੱਡਾ ਹੈ।

ਲੂਕਾ 9:49 (PANIRV)
Square Portrait Landscape 4K UHD
ਯੂਹੰਨਾ ਨੇ ਉਸ ਨੂੰ ਆਖਿਆ, ਸੁਆਮੀ ਜੀ ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਵਿੱਚ ਭੂਤ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਇਸ ਲਈ ਜੋ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ।

ਲੂਕਾ 9:50 (PANIRV)
Square Portrait Landscape 4K UHD
ਪਰ ਯਿਸੂ ਨੇ ਉਸ ਨੂੰ ਆਖਿਆ, ਕਿ ਉਸ ਨੂੰ ਨਾ ਰੋਕੋ ਕਿਉਂਕਿ ਜਿਹੜਾ ਤੁਹਾਡੇ ਵਿਰੁੱਧ ਨਹੀਂ ਉਹ ਤੁਹਾਡੇ ਨਾਲ ਹੈ।

ਲੂਕਾ 9:51 (PANIRV)
Square Portrait Landscape 4K UHD
ਇਹ ਹੋਇਆ ਕਿ ਜਦ ਉਸ ਦੇ ਸਵਰਗ ਉੱਠਾਏ ਜਾਣ ਦੇ ਦਿਨ ਸੰਪੂਰਨ ਹੋਣ ਲੱਗੇ ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਲਈ ਆਪਣਾ ਪੂਰਾ ਮਨ ਬਣਾਇਆ।

ਲੂਕਾ 9:52 (PANIRV)
Square Portrait Landscape 4K UHD
ਅਤੇ ਆਪਣੇ ਅੱਗੇ ਸੰਦੇਸ਼ਵਾਹਕ ਭੇਜੇ ਅਤੇ ਉਹ ਤੁਰ ਦੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਪਹੁੰਚੇ ਤਾਂ ਜੋ ਉਸ ਦੇ ਲਈ ਤਿਆਰੀ ਕਰਨ।

ਲੂਕਾ 9:53 (PANIRV)
Square Portrait Landscape 4K UHD
ਪਰ ਉਨ੍ਹਾਂ ਨੇ ਉਸ ਨੂੰ ਸਵੀਕਾਰ ਨਾ ਕੀਤਾ ਇਸ ਲਈ ਜੋ ਉਹ ਯਰੂਸ਼ਲਮ ਦੀ ਵੱਲ ਜਾਣ ਨੂੰ ਸੀ।

ਲੂਕਾ 9:54 (PANIRV)
Square Portrait Landscape 4K UHD
ਅਤੇ ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖ ਕੇ ਕਿਹਾ, ਪ੍ਰਭੂ ਜੀ ਜੇਕਰ ਤੇਰੀ ਮਰਜ਼ੀ ਹੈ ਤਾਂ ਕਿ ਅਸੀਂ ਹੁਕਮ ਕਰੀਏ ਜੋ ਅਕਾਸ਼ ਤੋਂ ਅੱਗ ਬਰਸੇ ਅਤੇ ਇਨ੍ਹਾਂ ਦਾ ਨਾਸ ਕਰੇ?

ਲੂਕਾ 9:55 (PANIRV)
Square Portrait Landscape 4K UHD
ਪਰ ਉਸ ਨੇ ਮੁੜ ਕੇ ਉਨ੍ਹਾਂ ਨੂੰ ਝਿੜਕਿਆ।

ਲੂਕਾ 9:56 (PANIRV)
Square Portrait Landscape 4K UHD
ਅਤੇ ਉਹ ਕਿਸੇ ਹੋਰ ਪਿੰਡ ਨੂੰ ਚੱਲੇ ਗਏ।

ਲੂਕਾ 9:57 (PANIRV)
Square Portrait Landscape 4K UHD
ਜਦ ਉਹ ਰਸਤੇ ਵਿੱਚ ਚੱਲੇ ਜਾਂਦੇ ਸਨ ਤਾਂ ਕਿਸੇ ਨੇ ਉਸ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ।

ਲੂਕਾ 9:58 (PANIRV)
Square Portrait Landscape 4K UHD
ਯਿਸੂ ਨੇ ਉਸ ਨੂੰ ਕਿਹਾ, ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਨੂੰ ਵੀ ਥਾਂ ਨਹੀਂ।

ਲੂਕਾ 9:59 (PANIRV)
Square Portrait Landscape 4K UHD
ਉਸ ਨੇ ਹੋਰ ਦੂਸਰੇ ਨੂੰ ਆਖਿਆ ਕਿ ਮੇਰੇ ਮਗਰ ਚੱਲਿਆ ਆ ਪਰ ਉਸ ਨੇ ਕਿਹਾ, ਪ੍ਰਭੂ ਜੀ ਮੈਨੂੰ ਆਗਿਆ ਦਿਓ ਜੋ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ।

ਲੂਕਾ 9:60 (PANIRV)
Square Portrait Landscape 4K UHD
ਉਸ ਨੇ ਉਸ ਨੂੰ ਆਖਿਆ, ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ ਪਰ ਤੂੰ ਜਾ ਕੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰ।

ਲੂਕਾ 9:61 (PANIRV)
Square Portrait Landscape 4K UHD
ਅਤੇ ਇੱਕ ਹੋਰ ਨੇ ਆਖਿਆ, ਪ੍ਰਭੂ ਜੀ, ਮੈਂ ਤੁਹਾਡੇ ਪਿਛੇ ਚੱਲਾਂਗਾ ਪਰ ਪਹਿਲਾਂ ਮੈਨੂੰ ਆਗਿਆ ਦਿਓ ਜੋ ਆਪਣੇ ਘਰ ਦਿਆਂ ਲੋਕਾਂ ਤੋਂ ਵਿਦਾ ਹੋ ਆਵਾਂ।

ਲੂਕਾ 9:62 (PANIRV)
Square Portrait Landscape 4K UHD
ਪਰ ਯਿਸੂ ਨੇ ਉਸ ਨੂੰ ਆਖਿਆ, ਜੇ ਕੋਈ ਆਪਣਾ ਹੱਥ ਹਲ ਤੇ ਰੱਖ ਕੇ ਪਿਛਾਹਾਂ ਨੂੰ ਵੇਖੇ ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਯੋਗ ਨਹੀਂ।

Available Bible Translations

American Standard Version (ASV)
Luke 9 (ASV) »
King James Version (KJV)
Luke 9 (KJV) »
GOD’S WORD® (GW)
Luke 9 (GW) »
Berean Bible (BSB)
Luke 9 (BSB) »
World English Bible (WEB)
Luke 9 (WEB) »
French Bible (LSG)
Luc 9 (LSG) »
German Bible (LUTH1912)
Lukas 9 (LUTH1912) »
Hindi Bible (HINIRV)
लूका 9 (HINIRV) »
Bengali Bible (BENIRV)
লূক 9 (BENIRV) »
Marathi Bible (MARIRV)
लूक 9 (MARIRV) »
Telugu Bible (TELIRV)
లూకా 9 (TELIRV) »
Gujarati Bible (GUJIRV)
લૂક 9 (GUJIRV) »
Kannada Bible (KANIRV)
ಲೂಕನು 9 (KANIRV) »
Arabic Bible (AVD)
لُوقا 9 (AVD) »
Portuguese Bible (BSL)
Lucas 9 (BSL) »
Vietnamese Bible (VIE)
Lu-ca 9 (VIE) »
Spanish Bible (RVA)
Lucas 9 (RVA) »
Italian Bible (RIV)
Luca 9 (RIV) »
Chinese Simplified (CUVS)
路 加 福 音 9 (CUVS) »
Chinese Traditional (CUVT)
路 加 福 音 9 (CUVT) »
Albanian Bible (ALB)
Luka 9 (ALB) »
Swedish Bible (SV1917)
Lukas 9 (SV1917) »
Russian Bible (RUSV)
Луки 9 (RUSV) »
Ukrainian Bible (UKR)
Луки 9 (UKR) »
Hungarian Bible (KAR)
Lukács 9 (KAR) »
Bulgarian Bible (BULG)
Лука 9 (BULG) »
Norwegian Bible (NORSK)
Lukas 9 (NORSK) »

ਲੂਕਾ (PANIRV) Chapter Selection

PANIRV Book Selection List