ਮਰਕੁਸ Chapter 1 PANIRV Bible Verse Images

ਮਰਕੁਸ 1 Bible Verse Pictures. Choose from a large collection of inspirational, motivational and encouraging Bible verses with pictures of nature. Download and share ਮਰਕੁਸ 1 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮਰਕੁਸ 1:1 (PANIRV)
Square Portrait Landscape 4K UHD
ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਅਰੰਭ।

ਮਰਕੁਸ 1:2 (PANIRV)
Square Portrait Landscape 4K UHD
ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ,

ਮਰਕੁਸ 1:3 (PANIRV)
Square Portrait Landscape 4K UHD
ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ।

ਮਰਕੁਸ 1:4 (PANIRV)
Square Portrait Landscape 4K UHD
ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ।

ਮਰਕੁਸ 1:5 (PANIRV)
Square Portrait Landscape 4K UHD
ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।

ਮਰਕੁਸ 1:6 (PANIRV)
Square Portrait Landscape 4K UHD
ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸੀ ਅਤੇ ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ।

ਮਰਕੁਸ 1:7 (PANIRV)
Square Portrait Landscape 4K UHD
ਅਤੇ ਉਸ ਨੇ ਪਰਚਾਰ ਕੀਤਾ ਕਿ ਮੇਰੇ ਪਿਛੋਂ ਉਹ ਆਉਂਦਾ ਹੈ, ਜੋ ਮੇਰੇ ਨਾਲੋਂ ਬਲਵੰਤ ਹੈ ਅਤੇ ਮੈਂ ਇਸ ਲਾਇਕ ਨਹੀਂ ਜੋ ਝੁੱਕ ਕੇ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਾਂ।

ਮਰਕੁਸ 1:8 (PANIRV)
Square Portrait Landscape 4K UHD
ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।

ਮਰਕੁਸ 1:9 (PANIRV)
Square Portrait Landscape 4K UHD
ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ।

ਮਰਕੁਸ 1:10 (PANIRV)
Square Portrait Landscape 4K UHD
ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ।

ਮਰਕੁਸ 1:11 (PANIRV)
Square Portrait Landscape 4K UHD
ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।

ਮਰਕੁਸ 1:12 (PANIRV)
Square Portrait Landscape 4K UHD
ਤਦ ਪਵਿੱਤਰ ਆਤਮਾ ਉਸੇ ਸਮੇਂ ਉਸ ਨੂੰ ਉਜਾੜ ਵਿੱਚ ਲੈ ਗਿਆ।

ਮਰਕੁਸ 1:13 (PANIRV)
Square Portrait Landscape 4K UHD
ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ।

ਮਰਕੁਸ 1:14 (PANIRV)
Square Portrait Landscape 4K UHD
ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਤੇ ਉਸ ਨੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰ ਕੇ ਆਖਿਆ,

ਮਰਕੁਸ 1:15 (PANIRV)
Square Portrait Landscape 4K UHD
ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ।

ਮਰਕੁਸ 1:16 (PANIRV)
Square Portrait Landscape 4K UHD
ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ, ਕਿਉਂ ਜੋ ਉਹ ਮਛਵਾਰੇ ਸਨ।

ਮਰਕੁਸ 1:17 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।

ਮਰਕੁਸ 1:18 (PANIRV)
Square Portrait Landscape 4K UHD
ਅਤੇ ਉਹ ਉਸੇ ਵੇਲੇ ਆਪਣੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।

ਮਰਕੁਸ 1:19 (PANIRV)
Square Portrait Landscape 4K UHD
ਅਤੇ ਥੋੜੀ ਦੂਰ ਅੱਗੇ ਵੱਧ ਕੇ ਉਹ ਨੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ।

ਮਰਕੁਸ 1:20 (PANIRV)
Square Portrait Landscape 4K UHD
ਅਤੇ ਉਸ ਨੇ ਤੁਰੰਤ ਉਨ੍ਹਾਂ ਨੂੰ ਸੱਦਿਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਨਾਲ ਬੇੜੀ ਵਿੱਚ ਛੱਡ ਕੇ ਉਸ ਦੇ ਮਗਰ ਤੁਰ ਪਏ।

ਮਰਕੁਸ 1:21 (PANIRV)
Square Portrait Landscape 4K UHD
ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ।

ਮਰਕੁਸ 1:22 (PANIRV)
Square Portrait Landscape 4K UHD
ਅਤੇ ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਉਨ੍ਹਾਂ ਦੇ ਉਪਦੇਸ਼ਕਾਂ ਵਾਂਗੂੰ ਨਹੀਂ ਪਰ ਅਧਿਕਾਰ ਵਾਲੇ ਵਾਂਗੂੰ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ।

ਮਰਕੁਸ 1:23 (PANIRV)
Square Portrait Landscape 4K UHD
ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,

ਮਰਕੁਸ 1:24 (PANIRV)
Square Portrait Landscape 4K UHD
ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ!

ਮਰਕੁਸ 1:25 (PANIRV)
Square Portrait Landscape 4K UHD
ਤਾਂ ਯਿਸੂ ਨੇ ਉਹ ਨੂੰ ਝਿੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ!

ਮਰਕੁਸ 1:26 (PANIRV)
Square Portrait Landscape 4K UHD
ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ।

ਮਰਕੁਸ 1:27 (PANIRV)
Square Portrait Landscape 4K UHD
ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ।

ਮਰਕੁਸ 1:28 (PANIRV)
Square Portrait Landscape 4K UHD
ਅਤੇ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦਾ ਨਾਮ ਫੈਲ ਗਿਆ।

ਮਰਕੁਸ 1:29 (PANIRV)
Square Portrait Landscape 4K UHD
ਉਹ ਤੁਰੰਤ ਪ੍ਰਾਰਥਨਾ ਘਰ ਵਿੱਚੋਂ ਬਾਹਰ ਨਿੱਕਲ ਕੇ, ਯਾਕੂਬ ਅਤੇ ਯੂਹੰਨਾ ਸਣੇ ਸ਼ਮਊਨ ਤੇ ਅੰਦ੍ਰਿਯਾਸ ਦੇ ਘਰ ਆਏ।

ਮਰਕੁਸ 1:30 (PANIRV)
Square Portrait Landscape 4K UHD
ਅਤੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਦੁਖੀ ਪਈ ਸੀ ਤਦ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਖ਼ਬਰ ਦਿੱਤੀ।

ਮਰਕੁਸ 1:31 (PANIRV)
Square Portrait Landscape 4K UHD
ਤਦ ਉਹ ਉਸ ਕੋਲ ਆਇਆ ਅਤੇ ਉਸ ਦਾ ਹੱਥ ਫੜ੍ਹ ਕੇ ਉੱਠਾਇਆ ਤਾਂ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ।

ਮਰਕੁਸ 1:32 (PANIRV)
Square Portrait Landscape 4K UHD
ਅਤੇ ਸ਼ਾਮ ਨੂੰ ਜਦੋਂ ਸੂਰਜ ਡੁੱਬ ਗਿਆ ਤਾਂ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਉਸ ਕੋਲ ਲਿਆਏ।

ਮਰਕੁਸ 1:33 (PANIRV)
Square Portrait Landscape 4K UHD
ਅਤੇ ਸਾਰਾ ਨਗਰ ਦਰਵਾਜ਼ੇ ਉੱਤੇ ਇਕੱਠਾ ਹੋਇਆ।

ਮਰਕੁਸ 1:34 (PANIRV)
Square Portrait Landscape 4K UHD
ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ।

ਮਰਕੁਸ 1:35 (PANIRV)
Square Portrait Landscape 4K UHD
ਉਹ ਵੱਡੇ ਤੜਕੇ ਦਿਨ, ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ।

ਮਰਕੁਸ 1:36 (PANIRV)
Square Portrait Landscape 4K UHD
ਅਤੇ ਸ਼ਮਊਨ ਅਤੇ ਉਹ ਦੇ ਸਾਥੀ ਉਸ ਦੇ ਪਿੱਛੇ ਗਏ।

ਮਰਕੁਸ 1:37 (PANIRV)
Square Portrait Landscape 4K UHD
ਅਤੇ ਜਦੋਂ ਉਨ੍ਹਾਂ ਨੇ ਉਸ ਨੂੰ ਲੱਭ ਲਿਆ ਤਾਂ ਉਸ ਨੂੰ ਕਿਹਾ, ਤੁਹਾਨੂੰ ਸਭ ਲੱਭਦੇ ਹਨ।

ਮਰਕੁਸ 1:38 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਮੈਂ ਉੱਥੇ ਵੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ।

ਮਰਕੁਸ 1:39 (PANIRV)
Square Portrait Landscape 4K UHD
ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ।

ਮਰਕੁਸ 1:40 (PANIRV)
Square Portrait Landscape 4K UHD
ਅਤੇ ਇੱਕ ਕੋੜ੍ਹੀ ਨੇ ਪ੍ਰਭੂ ਯਿਸੂ ਦੇ ਕੋਲ ਆ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।

ਮਰਕੁਸ 1:41 (PANIRV)
Square Portrait Landscape 4K UHD
ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ।

ਮਰਕੁਸ 1:42 (PANIRV)
Square Portrait Landscape 4K UHD
ਤਾਂ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ!

ਮਰਕੁਸ 1:43 (PANIRV)
Square Portrait Landscape 4K UHD
ਤਦ ਉਸ ਨੇ ਉਹ ਨੂੰ ਚਿਤਾਵਨੀ ਦੇ ਕੇ ਉਸੇ ਸਮੇਂ ਭੇਜ ਦਿੱਤਾ।

ਮਰਕੁਸ 1:44 (PANIRV)
Square Portrait Landscape 4K UHD
ਅਤੇ ਉਹ ਨੂੰ ਇਹ ਕਿਹਾ, ਵੇਖ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।

ਮਰਕੁਸ 1:45 (PANIRV)
Square Portrait Landscape 4K UHD
ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਜੋ ਪ੍ਰਭੂ ਯਿਸੂ ਫੇਰ ਨਗਰ ਵਿੱਚ ਖੁੱਲਮ-ਖੁੱਲ੍ਹਾ ਨਾ ਵੜ ਸਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫ਼ੇਰਿਓਂ ਉਹ ਦੇ ਕੋਲ ਆਉਂਦੇ ਜਾਂਦੇ ਸਨ।

Available Bible Translations

American Standard Version (ASV)
Mark 1 (ASV) »
King James Version (KJV)
Mark 1 (KJV) »
GOD’S WORD® (GW)
Mark 1 (GW) »
Berean Bible (BSB)
Mark 1 (BSB) »
World English Bible (WEB)
Mark 1 (WEB) »
French Bible (LSG)
Marc 1 (LSG) »
German Bible (LUTH1912)
Markus 1 (LUTH1912) »
Hindi Bible (HINIRV)
मरकुस 1 (HINIRV) »
Bengali Bible (BENIRV)
মার্ক 1 (BENIRV) »
Marathi Bible (MARIRV)
मार्क 1 (MARIRV) »
Gujarati Bible (GUJIRV)
માર્ક 1 (GUJIRV) »
Arabic Bible (AVD)
مَرْقُس 1 (AVD) »
Portuguese Bible (BSL)
Marcos 1 (BSL) »
Vietnamese Bible (VIE)
Mác 1 (VIE) »
Spanish Bible (RVA)
Marcos 1 (RVA) »
Italian Bible (RIV)
Marco 1 (RIV) »
Chinese Simplified (CUVS)
马 可 福 音 1 (CUVS) »
Chinese Traditional (CUVT)
馬 可 福 音 1 (CUVT) »
Albanian Bible (ALB)
Marku 1 (ALB) »
Swedish Bible (SV1917)
Markus 1 (SV1917) »
Russian Bible (RUSV)
Марка 1 (RUSV) »
Ukrainian Bible (UKR)
Марка 1 (UKR) »
Hungarian Bible (KAR)
Márk 1 (KAR) »
Bulgarian Bible (BULG)
Марко 1 (BULG) »
Norwegian Bible (NORSK)
Markus 1 (NORSK) »

ਮਰਕੁਸ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List