ਮਰਕੁਸ Chapter 10 PANIRV Bible Verse Images

ਮਰਕੁਸ 10 Bible Verse Pictures. Choose from a large collection of inspirational, motivational and encouraging Bible verses with pictures of nature. Download and share ਮਰਕੁਸ 10 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮਰਕੁਸ 10:1 (PANIRV)
Square Portrait Landscape 4K UHD
ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚੇ ਅਤੇ ਬਹੁਤ ਲੋਕ ਉਨ੍ਹਾ ਦੇ ਕੋਲ ਫੇਰ ਆਣ ਇਕੱਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।

ਮਰਕੁਸ 10:2 (PANIRV)
Square Portrait Landscape 4K UHD
ਫ਼ਰੀਸੀਆਂ ਨੇ ਕੋਲ ਆ ਕੇ ਉਸ ਦੀ ਪ੍ਰੀਖਿਆ ਲੈਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਯੋਗ ਹੈ ਜੋ ਆਦਮੀ ਆਪਣੀ ਪਤਨੀ ਨੂੰ ਤਿਆਗ ਦੇਵੇ?

ਮਰਕੁਸ 10:3 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੂਸਾ ਨੇ ਤੁਹਾਨੂੰ ਇਸ ਬਾਰੇ ਕੀ ਹੁਕਮ ਦਿੱਤਾ?

ਮਰਕੁਸ 10:4 (PANIRV)
Square Portrait Landscape 4K UHD
ਉਹ ਬੋਲੇ, ਮੂਸਾ ਨੇ ਤਾਂ ਸਾਨੂੰ ਇਜ਼ਾਜਤ ਦਿੱਤੀ ਹੈ, ਜੋ ਆਦਮੀ ਤਿਆਗ ਪੱਤਰ ਲਿਖ ਕੇ ਤਿਆਗ ਦੇਵੇ।

ਮਰਕੁਸ 10:5 (PANIRV)
Square Portrait Landscape 4K UHD
ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੇ ਤੁਹਾਡੀ ਸਖ਼ਤ ਦਿਲੀ ਦੇ ਕਾਰਨ ਤੁਹਾਡੇ ਲਈ ਇਹ ਹੁਕਮ ਲਿਖਿਆ।

ਮਰਕੁਸ 10:6 (PANIRV)
Square Portrait Landscape 4K UHD
ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ।

ਮਰਕੁਸ 10:7 (PANIRV)
Square Portrait Landscape 4K UHD
ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।

ਮਰਕੁਸ 10:8 (PANIRV)
Square Portrait Landscape 4K UHD
ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ।

ਮਰਕੁਸ 10:9 (PANIRV)
Square Portrait Landscape 4K UHD
ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।

ਮਰਕੁਸ 10:10 (PANIRV)
Square Portrait Landscape 4K UHD
ਫੇਰ ਘਰ ਵਿੱਚ ਚੇਲਿਆਂ ਨੇ ਇਸ ਗੱਲ ਦੇ ਬਾਰੇ ਪ੍ਰਭੂ ਨੂੰ ਫਿਰ ਪੁੱਛਿਆ।

ਮਰਕੁਸ 10:11 (PANIRV)
Square Portrait Landscape 4K UHD
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੋ ਕੋਈ ਆਪਣੀ ਪਤਨੀ ਨੂੰ ਤਿਆਗ ਦੇਵੇ ਅਤੇ ਦੂਸਰੀ ਨਾਲ ਵਿਆਹ ਕਰੇ ਉਹ ਉਸ ਨੇ ਵਿਰੁੱਧ ਵਿਭਚਾਰ ਕਰਦਾ ਹੈ।

ਮਰਕੁਸ 10:12 (PANIRV)
Square Portrait Landscape 4K UHD
ਅਤੇ ਜੇ ਪਤਨੀ ਆਪਣੇ ਪਤੀ ਨੂੰ ਤਿਆਗ ਕੇ ਦੂਜੇ ਨਾਲ ਵਿਆਹ ਕਰੇ ਤਾਂ ਉਹ ਵੀ ਵਿਭਚਾਰ ਕਰਦੀ ਹੈ।

ਮਰਕੁਸ 10:13 (PANIRV)
Square Portrait Landscape 4K UHD
ਫੇਰ ਲੋਕ ਆਪਣੇ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।

ਮਰਕੁਸ 10:14 (PANIRV)
Square Portrait Landscape 4K UHD
ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।

ਮਰਕੁਸ 10:15 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।

ਮਰਕੁਸ 10:16 (PANIRV)
Square Portrait Landscape 4K UHD
ਅਤੇ ਉਸ ਨੇ ਉਨ੍ਹਾਂ ਨੂੰ ਗੋਦ ਵਿੱਚ ਲਿਆ ਅਤੇ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਬਰਕਤ ਦਿੱਤੀ।

ਮਰਕੁਸ 10:17 (PANIRV)
Square Portrait Landscape 4K UHD
ਜਦ ਪ੍ਰਭੂ ਯਿਸੂ ਬਾਹਰ ਨਿੱਕਲ ਕੇ ਰਾਹ ਵੱਲ ਚਲੇ ਜਾਂਦੇ ਸਨ, ਤਾਂ ਇੱਕ ਮਨੁੱਖ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਟੇਕ ਕੇ ਉਹ ਨੂੰ ਪੁੱਛਿਆ, ਹੇ ਉੱਤਮ ਗੁਰੂ, ਮੈਂ ਅਜਿਹਾ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?

ਮਰਕੁਸ 10:18 (PANIRV)
Square Portrait Landscape 4K UHD
ਯਿਸੂ ਨੇ ਉਹ ਨੂੰ ਆਖਿਆ, ਤੂੰ ਮੈਨੂੰ ਉੱਤਮ ਕਿਉਂ ਕਹਿੰਦਾ ਹੈਂ? ਉੱਤਮ ਕੋਈ ਨਹੀਂ, ਪਰ ਕੇਵਲ ਇੱਕੋ ਪਰਮੇਸ਼ੁਰ।

ਮਰਕੁਸ 10:19 (PANIRV)
Square Portrait Landscape 4K UHD
ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ।

ਮਰਕੁਸ 10:20 (PANIRV)
Square Portrait Landscape 4K UHD
ਉਸ ਨੇ ਉਹ ਨੂੰ ਕਿਹਾ, ਗੁਰੂ ਜੀ, ਮੈਂ ਆਪਣੇ ਬਚਪਨ ਤੋਂ ਇਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ।

ਮਰਕੁਸ 10:21 (PANIRV)
Square Portrait Landscape 4K UHD
ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ।

ਮਰਕੁਸ 10:22 (PANIRV)
Square Portrait Landscape 4K UHD
ਪਰ ਇਸ ਗੱਲ ਤੋਂ ਉਸ ਦੇ ਚਿਹਰੇ ਤੇ ਉਦਾਸੀ ਛਾ ਗਈ ਅਤੇ ਉਹ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਧਨਵਾਨ ਸੀ।

ਮਰਕੁਸ 10:23 (PANIRV)
Square Portrait Landscape 4K UHD
ਤਦ ਯਿਸੂ ਨੇ ਚੁਫ਼ੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਅਮੀਰਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੋਵੇਗਾ!

ਮਰਕੁਸ 10:24 (PANIRV)
Square Portrait Landscape 4K UHD
ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, ਹੇ ਬਾਲਕੋ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ!

ਮਰਕੁਸ 10:25 (PANIRV)
Square Portrait Landscape 4K UHD
ਪਰਮੇਸ਼ੁਰ ਦੇ ਰਾਜ ਵਿੱਚ ਧਨਵਾਨ ਦੇ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਲੰਘਣਾ ਸੌਖਾ ਹੈ।

ਮਰਕੁਸ 10:26 (PANIRV)
Square Portrait Landscape 4K UHD
ਉਹ ਬਹੁਤ ਹੀ ਹੈਰਾਨ ਹੋ ਕੇ ਆਪੋ ਵਿੱਚ ਕਹਿਣ ਲੱਗੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?

ਮਰਕੁਸ 10:27 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਤੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਨਹੀਂ ਕਿਉਂਕਿ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।

ਮਰਕੁਸ 10:28 (PANIRV)
Square Portrait Landscape 4K UHD
ਤਦ ਪਤਰਸ ਨੇ ਪ੍ਰਭੂ ਯਿਸੂ ਨੂੰ ਆਖਿਆ, ਵੇਖੋ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ।

ਮਰਕੁਸ 10:29 (PANIRV)
Square Portrait Landscape 4K UHD
ਯਿਸੂ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ।

ਮਰਕੁਸ 10:30 (PANIRV)
Square Portrait Landscape 4K UHD
ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ।

ਮਰਕੁਸ 10:31 (PANIRV)
Square Portrait Landscape 4K UHD
ਪਰ ਬਥੇਰੇ ਜੋ ਪਹਿਲੇ ਹਨ ਸੋ ਪਿਛਲੇ ਹੋਣਗੇ ਅਤੇ ਪਿਛਲੇ, ਪਹਿਲੇ।

ਮਰਕੁਸ 10:32 (PANIRV)
Square Portrait Landscape 4K UHD
ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ।

ਮਰਕੁਸ 10:33 (PANIRV)
Square Portrait Landscape 4K UHD
ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।

ਮਰਕੁਸ 10:34 (PANIRV)
Square Portrait Landscape 4K UHD
ਉਹ ਉਸ ਨੂੰ ਬੇਇੱਜ਼ਤ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ।

ਮਰਕੁਸ 10:35 (PANIRV)
Square Portrait Landscape 4K UHD
ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ, ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੋ ਕੁਝ ਅਸੀਂ ਤੇਰੇ ਕੋਲੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ।

ਮਰਕੁਸ 10:36 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?

ਮਰਕੁਸ 10:37 (PANIRV)
Square Portrait Landscape 4K UHD
ਉਨ੍ਹਾਂ ਨੇ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੀ ਮਹਿਮਾ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਬੈਠੀਏ।

ਮਰਕੁਸ 10:38 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ?

ਮਰਕੁਸ 10:39 (PANIRV)
Square Portrait Landscape 4K UHD
ਉਨ੍ਹਾਂ ਉਸ ਨੂੰ ਆਖਿਆ, ਸਾਡੇ ਤੋਂ ਹੋ ਸਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ।

ਮਰਕੁਸ 10:40 (PANIRV)
Square Portrait Landscape 4K UHD
ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ।

ਮਰਕੁਸ 10:41 (PANIRV)
Square Portrait Landscape 4K UHD
ਜਦੋਂ ਬਾਕੀ ਦਸ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ।

ਮਰਕੁਸ 10:42 (PANIRV)
Square Portrait Landscape 4K UHD
ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਉਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ।

ਮਰਕੁਸ 10:43 (PANIRV)
Square Portrait Landscape 4K UHD
ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਸੇਵਕ ਹੋਵੇ।

ਮਰਕੁਸ 10:44 (PANIRV)
Square Portrait Landscape 4K UHD
ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੇ ਉਹ ਸਭ ਦਾ ਨੌਕਰ ਹੋਵੇ।

ਮਰਕੁਸ 10:45 (PANIRV)
Square Portrait Landscape 4K UHD
ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।

ਮਰਕੁਸ 10:46 (PANIRV)
Square Portrait Landscape 4K UHD
ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ।

ਮਰਕੁਸ 10:47 (PANIRV)
Square Portrait Landscape 4K UHD
ਜਦ ਉਸ ਨੇ ਇਹ ਸੁਣਿਆ ਕੇ ਯਿਸੂ ਨਾਸਰੀ ਹੈ, ਤਾਂ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਹੇ ਦਾਊਦ ਦੇ ਪੁੱਤਰ, ਹੇ ਯਿਸੂ ਨਾਸਰੀ ਮੇਰੇ ਉੱਤੇ ਦਯਾ ਕਰ!

ਮਰਕੁਸ 10:48 (PANIRV)
Square Portrait Landscape 4K UHD
ਬਹੁਤਿਆਂ ਨੇ ਉਹ ਨੂੰ ਝਿੜਕਿਆ ਕਿ ਚੁੱਪ ਰਹਿ ਪਰ ਉਹ ਹੋਰ ਵੀ ਉੱਚੀ ਅਵਾਜ਼ ਨਾਲ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰ!

ਮਰਕੁਸ 10:49 (PANIRV)
Square Portrait Landscape 4K UHD
ਤਦ ਯਿਸੂ ਨੇ ਖਲੋ ਕੇ ਕਿਹਾ, ਉਹ ਨੂੰ ਬੁਲਾ ਲਿਆਓ। ਸੋ ਉਨ੍ਹਾਂ ਨੇ ਉਸ ਅੰਨ੍ਹੇ ਨੂੰ ਇਹ ਕਹਿ ਕੇ ਬੁਲਾਇਆ ਕਿ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ।

ਮਰਕੁਸ 10:50 (PANIRV)
Square Portrait Landscape 4K UHD
ਤਾਂ ਉਹ ਆਪਣਾ ਕੱਪੜਾ ਸੁੱਟ ਕੇ ਉੱਠ ਖੜ੍ਹਾ ਹੋਇਆ ਅਤੇ ਯਿਸੂ ਕੋਲ ਆਇਆ।

ਮਰਕੁਸ 10:51 (PANIRV)
Square Portrait Landscape 4K UHD
ਪ੍ਰਭੂ ਯਿਸੂ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੂ ਜੀ ਮੈਂ ਸੁਜਾਖਾ ਹੋ ਜਾਂਵਾਂ!

ਮਰਕੁਸ 10:52 (PANIRV)
Square Portrait Landscape 4K UHD
ਪ੍ਰਭੂ ਯਿਸੂ ਨੇ ਉਹ ਨੂੰ ਕਿਹਾ, ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ, ਅਤੇ ਉਸੇ ਵੇਲੇ ਉਹ ਵੇਖਣ ਲੱਗਾ, ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ।

Available Bible Translations

American Standard Version
Mark 10 (ASV) »
King James Version
Mark 10 (KJV) »
GOD’S WORD® (GW)
Mark 10 (GW) »
Berean Bible
Mark 10 (BSB) »
World English Bible
Mark 10 (WEB) »
Louis Segond 1910
Marc 10 (LSG) »
Luther Bibel 1912
Markus 10 (LUTH1912) »
इंडियन रिवाइज्ड वर्जन - हिंदी
मरकुस 10 (HINIRV) »
ভারতীয় সংশোধিত সংস্করণ - বাংলা
মার্ক 10 (BENIRV) »
இந்தியன் ரீவைஸ்டு வேர்ஷன் - தமிழ்
மாற்கு 10 (TAMIRV) »
इंडियन रिवाइज्ड वर्जन - मराठी
मार्क 10 (MARIRV) »
ఇండియన్ రేవిజ్డ్ వెర్షన్ - తెలుగు
మార్కు 10 (TELIRV) »
ઇન્ડિયન રિવાયઝ્ડ વર્ઝન - ગુજરાતી
માર્ક 10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮಾರ್ಕನು 10 (KANIRV) »
الكتاب المقدس باللغة العربية، فان دايك
مَرْقُس 10 (AVD) »
Bíblia Sagrada Português
Marcos 10 (BSL) »
Kinh Thánh: Tiếng Việt
Mác 10 (VIE) »
Reina Valera Antigua
Marcos 10 (RVA) »
La Sacra Bibbia
Marco 10 (RIV) »
圣 经 简体中文和合本
马 可 福 音 10 (CUVS) »
聖 經 繁體中文和合本
馬 可 福 音 10 (CUVT) »
Bibla e Shenjtë
Marku 10 (ALB) »
Svenska Bibeln 1917
Markus 10 (SV1917) »
Библия на русском
Марка 10 (RUSV) »
Українська Біблія
Марка 10 (UKR) »
Szent Biblia - Magyar
Márk 10 (KAR) »
Българска Библия
Марко 10 (BULG) »
Det Norsk Bibel
Markus 10 (NORSK) »
Biblia Takatifu
Marko 10 (SWHULB) »
Kitaabka Quduuska Ah
Markos 10 (SOM) »
De Heilige Schrift
Markus 10 (NLD) »
Dansk Bibel 1871
Markus 10 (DA1871) »

ਮਰਕੁਸ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List