ਮਰਕੁਸ Chapter 11 PANIRV Bible Verse Images

ਮਰਕੁਸ 11 Bible Verse Pictures. Choose from a large collection of inspirational, motivational and encouraging Bible verses with pictures of nature. Download and share ਮਰਕੁਸ 11 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮਰਕੁਸ 11:1 (PANIRV)
Square Portrait Landscape 4K UHD
ਜਦੋਂ ਉਹ ਯਰੂਸ਼ਲਮ ਦੇ ਨੇੜੇ ਜ਼ੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆ ਦੇ ਕੋਲ ਪਹੁੰਚੇ, ਤਾਂ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ,

ਮਰਕੁਸ 11:2 (PANIRV)
Square Portrait Landscape 4K UHD
ਕਿ ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉਸ ਵਿੱਚ ਵੜਦੇ ਸਾਰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਹ ਨੂੰ ਖੋਲ੍ਹ ਲਿਆਓ।

ਮਰਕੁਸ 11:3 (PANIRV)
Square Portrait Landscape 4K UHD
ਅਤੇ ਜੇ ਕੋਈ ਤੁਹਾਨੂੰ ਪੁੱਛੇ ਜੋ ਤੁਸੀਂ ਇਹ ਕਿਉਂ ਕਰਦੇ ਹੋ? ਤਾਂ ਆਖਣਾ ਜੋ ਪ੍ਰਭੂ ਨੂੰ ਇਹ ਦੀ ਲੋੜ ਹੈ ਤਾਂ ਉਹ ਝੱਟ ਉਸ ਨੂੰ ਇੱਧਰ ਭੇਜ ਦੇਵੇਗਾ।

ਮਰਕੁਸ 11:4 (PANIRV)
Square Portrait Landscape 4K UHD
ਉਹ ਗਏ ਅਤੇ ਗਧੀ ਦੇ ਬੱਚੇ ਨੂੰ ਦਰਵਾਜ਼ੇ ਦੇ ਕੋਲ ਬਾਹਰਲੇ ਪਾਸੇ ਚੌਂਕ ਵਿੱਚ ਬੰਨ੍ਹਿਆ ਹੋਇਆ ਵੇਖਿਆ ਅਤੇ ਉਹ ਨੂੰ ਖੋਲ੍ਹਿਆ।

ਮਰਕੁਸ 11:5 (PANIRV)
Square Portrait Landscape 4K UHD
ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, ਇਹ ਕੀ ਕਰਦੇ ਹੋ ਜੋ ਗਧੀ ਦੇ ਬੱਚੇ ਨੂੰ ਖੋਲ੍ਹਦੇ ਹੋ?

ਮਰਕੁਸ 11:6 (PANIRV)
Square Portrait Landscape 4K UHD
ਤਾਂ ਉਨ੍ਹਾਂ ਨੇ ਜਿਵੇਂ ਯਿਸੂ ਨੇ ਆਖਿਆ ਸੀ ਉਨ੍ਹਾਂ ਨੂੰ ਕਹਿ ਦਿੱਤਾ, ਤਦ ਉਨ੍ਹਾਂ ਨੇ ਇਨ੍ਹਾਂ ਨੂੰ ਜਾਣ ਦਿੱਤਾ।

ਮਰਕੁਸ 11:7 (PANIRV)
Square Portrait Landscape 4K UHD
ਉਹ ਉਸ ਗਧੀ ਦੇ ਬੱਚੇ ਨੂੰ ਪ੍ਰਭੂ ਯਿਸੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ ਅਤੇ ਉਹ ਉਸ ਉੱਤੇ ਸਵਾਰ ਹੋਇਆ।

ਮਰਕੁਸ 11:8 (PANIRV)
Square Portrait Landscape 4K UHD
ਤਾਂ ਬਹੁਤਿਆਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਅਤੇ ਕਈਆਂ ਨੇ ਖੇਤਾਂ ਵਿੱਚੋਂ ਹਰੀਆਂ ਟਹਿਣੀਆਂ ਵੱਢ ਕੇ ਵਿਛਾ ਦਿੱਤੀਆਂ।

ਮਰਕੁਸ 11:9 (PANIRV)
Square Portrait Landscape 4K UHD
ਅਤੇ ਉਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਅਵਾਜ਼ ਨਾਲ ਕਹਿੰਦੇ ਸਨ, ਹੋਸੰਨਾ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!

ਮਰਕੁਸ 11:10 (PANIRV)
Square Portrait Landscape 4K UHD
ਮੁਬਾਰਕ ਸਾਡੇ ਪਿਤਾ ਦਾਊਦ ਦਾ ਰਾਜ ਜਿਹੜਾ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!

ਮਰਕੁਸ 11:11 (PANIRV)
Square Portrait Landscape 4K UHD
ਅਤੇ ਪ੍ਰਭੂ ਯਿਸੂ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਆਏ ਅਤੇ ਜਦ ਉਸ ਨੇ ਚਾਰ ਚੁਫ਼ੇਰੇ ਸਭ ਪਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆ ਨੂੰ ਗਏ ਕਿਉਂ ਜੋ ਸ਼ਾਮ ਹੋ ਗਈ ਸੀ।

ਮਰਕੁਸ 11:12 (PANIRV)
Square Portrait Landscape 4K UHD
ਅਗਲੇ ਦਿਨ ਜਦੋਂ ਉਹ ਬੈਤਅਨੀਆ ਤੋਂ ਬਾਹਰ ਆਏ ਤਾਂ ਉਸ ਨੂੰ ਭੁੱਖ ਲੱਗੀ।

ਮਰਕੁਸ 11:13 (PANIRV)
Square Portrait Landscape 4K UHD
ਅਤੇ ਉਹ ਦੂਰੋਂ ਹੰਜ਼ੀਰ ਦਾ ਇੱਕ ਹਰਾ-ਭਰਾ ਰੁੱਖ਼ ਵੇਖ ਕੇ ਉਹ ਦੇ ਨੇੜੇ ਗਏ, ਕੀ ਜਾਣੀਏ ਜੋ ਉਸ ਤੋਂ ਕੁਝ ਲੱਭੇ ਪਰ ਜਦੋਂ ਉਹ ਉਸ ਨੇੜੇ ਆਇਆ ਤਾਂ ਪੱਤਿਆਂ ਤੋਂ ਬਿਨ੍ਹਾਂ ਹੋਰ ਕੁਝ ਨਾ ਪਾਇਆ ਕਿਉਂਕਿ ਹੰਜ਼ੀਰ ਦੀ ਰੁੱਤ ਨਹੀਂ ਸੀ।

ਮਰਕੁਸ 11:14 (PANIRV)
Square Portrait Landscape 4K UHD
ਇਸ ਗੱਲ ਦੇ ਕਾਰਨ ਉਸ ਨੇ ਰੁੱਖ਼ ਨੂੰ ਆਖਿਆ, ਕੋਈ ਤੇਰਾ ਫਲ ਫੇਰ ਕਦੇ ਨਾ ਖਾਵੇ ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ।

ਮਰਕੁਸ 11:15 (PANIRV)
Square Portrait Landscape 4K UHD
ਉਹ ਯਰੂਸ਼ਲਮ ਵਿੱਚ ਆਏ ਅਤੇ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਤੇ ਮੁੱਲ ਲੈਂਦੇ ਸਨ ਉਨ੍ਹਾ ਨੂੰ ਬਾਹਰ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ।

ਮਰਕੁਸ 11:16 (PANIRV)
Square Portrait Landscape 4K UHD
ਅਤੇ ਕਿਸੇ ਨੂੰ ਹੈਕਲ ਵਿੱਚੋਂ ਦੀ ਬਰਤਨ ਲੈ ਕੇ ਲੰਘਣ ਨਾ ਦਿੱਤਾ।

ਮਰਕੁਸ 11:17 (PANIRV)
Square Portrait Landscape 4K UHD
ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ? ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾ ਛੱਡਿਆ ਹੈ!

ਮਰਕੁਸ 11:18 (PANIRV)
Square Portrait Landscape 4K UHD
ਮੁੱਖ ਜਾਜਕ ਅਤੇ ਉਪਦੇਸ਼ਕ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਕਿ ਉਹ ਦਾ ਕਿਵੇਂ ਨਾਸ ਕਰੀਏ ਕਿਉਂਕਿ ਉਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਸ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ।

ਮਰਕੁਸ 11:19 (PANIRV)
Square Portrait Landscape 4K UHD
ਅਤੇ ਹਰ ਦਿਨ, ਸ਼ਾਮ ਹੁੰਦਿਆਂ ਹੀ ਪ੍ਰਭੂ ਯਿਸੂ ਨਗਰੋਂ ਬਾਹਰ ਜਾਂਦੇ ਹੁੰਦੇ ਸਨ।

ਮਰਕੁਸ 11:20 (PANIRV)
Square Portrait Landscape 4K UHD
ਸਵੇਰ ਨੂੰ ਜਦੋਂ ਉਹ ਉੱਧਰ ਦੀ ਲੰਘੇ ਤਾਂ ਉਨ੍ਹਾ ਨੇ ਵੇਖਿਆ ਜੋ ਉਹ ਹੰਜ਼ੀਰ ਦਾ ਰੁੱਖ਼ ਜੜ੍ਹੋਂ ਸੁੱਕ ਗਿਆ ਹੈ।

ਮਰਕੁਸ 11:21 (PANIRV)
Square Portrait Landscape 4K UHD
ਤਦ ਪਤਰਸ ਨੇ ਚੇਤੇ ਕਰ ਕੇ ਉਹ ਨੂੰ ਆਖਿਆ, ਗੁਰੂ ਜੀ ਵੇਖ, ਇਹ ਹੰਜ਼ੀਰ ਦਾ ਰੁੱਖ਼ ਜਿਹ ਨੂੰ ਤੁਸੀਂ ਸਰਾਪ ਦਿੱਤਾ ਸੀ, ਸੁੱਕ ਗਿਆ ਹੈ!

ਮਰਕੁਸ 11:22 (PANIRV)
Square Portrait Landscape 4K UHD
ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖੋ।

ਮਰਕੁਸ 11:23 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ।

ਮਰਕੁਸ 11:24 (PANIRV)
Square Portrait Landscape 4K UHD
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।

ਮਰਕੁਸ 11:25 (PANIRV)
Square Portrait Landscape 4K UHD
ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।

ਮਰਕੁਸ 11:26 (PANIRV)
Square Portrait Landscape 4K UHD
ਪਰ ਜੇ ਤੁਸੀਂ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਜੋ ਸਵਰਗ ਵਿੱਚ ਹੈ, ਤੁਹਾਡੇ ਅਪਰਾਧ ਮਾਫ਼ ਨਹੀਂ ਕਰੇਗਾ।

ਮਰਕੁਸ 11:27 (PANIRV)
Square Portrait Landscape 4K UHD
ਉਹ ਫੇਰ ਯਰੂਸ਼ਲਮ ਵਿੱਚ ਆਏ ਅਤੇ ਜਦ ਪ੍ਰਭੂ ਯਿਸੂ ਹੈਕਲ ਵਿੱਚ ਟਹਿਲ ਰਹੇ ਸਨ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਬਜ਼ੁਰਗ ਉਹ ਦੇ ਕੋਲ ਆਏ।

ਮਰਕੁਸ 11:28 (PANIRV)
Square Portrait Landscape 4K UHD
ਅਤੇ ਉਸ ਨੂੰ ਕਿਹਾ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ? ਜਾਂ ਇਹ ਕੰਮ ਕਰਨ ਦਾ ਕਿਸ ਨੇ ਤੈਨੂੰ ਅਧਿਕਾਰ ਦਿੱਤਾ?

ਮਰਕੁਸ 11:29 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ। ਤੁਸੀਂ ਮੈਨੂੰ ਉੱਤਰ ਦਿਓ ਤਾਂ ਮੈਂ ਤੁਹਾਨੂੰ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।

ਮਰਕੁਸ 11:30 (PANIRV)
Square Portrait Landscape 4K UHD
ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ? ਮੈਨੂੰ ਉੱਤਰ ਦਿਓ!

ਮਰਕੁਸ 11:31 (PANIRV)
Square Portrait Landscape 4K UHD
ਤਦ ਉਨ੍ਹਾਂ ਆਪੋ ਵਿੱਚ ਵਿਚਾਰ ਕਰ ਕੇ ਕਿਹਾ, ਜੇ ਅਸੀਂ ਆਖੀਏ ਸਵਰਗ ਵੱਲੋਂ ਤਾਂ ਉਹ ਕਹੇਗਾ ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?

ਮਰਕੁਸ 11:32 (PANIRV)
Square Portrait Landscape 4K UHD
ਪਰ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਉਹ ਲੋਕਾਂ ਕੋਲੋਂ ਡਰਦੇ ਸਨ, ਕਿਉਂ ਜੋ ਸਾਰੇ ਯੂਹੰਨਾ ਨੂੰ ਮੰਨਦੇ ਸਨ ਜੋ ਉਹ ਸੱਚ-ਮੁੱਚ ਨਬੀ ਹੈ।

ਮਰਕੁਸ 11:33 (PANIRV)
Square Portrait Landscape 4K UHD
ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਫੇਰ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।

Available Bible Translations

American Standard Version
Mark 11 (ASV) »
King James Version
Mark 11 (KJV) »
GOD’S WORD® (GW)
Mark 11 (GW) »
Berean Bible
Mark 11 (BSB) »
World English Bible
Mark 11 (WEB) »
Louis Segond 1910
Marc 11 (LSG) »
Luther Bibel 1912
Markus 11 (LUTH1912) »
इंडियन रिवाइज्ड वर्जन - हिंदी
मरकुस 11 (HINIRV) »
ভারতীয় সংশোধিত সংস্করণ - বাংলা
মার্ক 11 (BENIRV) »
இந்தியன் ரீவைஸ்டு வேர்ஷன் - தமிழ்
மாற்கு 11 (TAMIRV) »
इंडियन रिवाइज्ड वर्जन - मराठी
मार्क 11 (MARIRV) »
ఇండియన్ రేవిజ్డ్ వెర్షన్ - తెలుగు
మార్కు 11 (TELIRV) »
ઇન્ડિયન રિવાયઝ્ડ વર્ઝન - ગુજરાતી
માર્ક 11 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮಾರ್ಕನು 11 (KANIRV) »
الكتاب المقدس باللغة العربية، فان دايك
مَرْقُس 11 (AVD) »
Bíblia Sagrada Português
Marcos 11 (BSL) »
Kinh Thánh: Tiếng Việt
Mác 11 (VIE) »
Reina Valera Antigua
Marcos 11 (RVA) »
La Sacra Bibbia
Marco 11 (RIV) »
圣 经 简体中文和合本
马 可 福 音 11 (CUVS) »
聖 經 繁體中文和合本
馬 可 福 音 11 (CUVT) »
Bibla e Shenjtë
Marku 11 (ALB) »
Svenska Bibeln 1917
Markus 11 (SV1917) »
Библия на русском
Марка 11 (RUSV) »
Українська Біблія
Марка 11 (UKR) »
Szent Biblia - Magyar
Márk 11 (KAR) »
Българска Библия
Марко 11 (BULG) »
Det Norsk Bibel
Markus 11 (NORSK) »
Biblia Takatifu
Marko 11 (SWHULB) »
Kitaabka Quduuska Ah
Markos 11 (SOM) »
De Heilige Schrift
Markus 11 (NLD) »
Dansk Bibel 1871
Markus 11 (DA1871) »

ਮਰਕੁਸ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List