ਮਰਕੁਸ Chapter 14 PANIRV Bible Verse Images

ਮਰਕੁਸ 14 Bible Verse Pictures. Choose from a large collection of inspirational, motivational and encouraging Bible verses with pictures of nature. Download and share ਮਰਕੁਸ 14 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮਰਕੁਸ 14:1 (PANIRV)
Square Portrait Landscape 4K UHD
ਦੋ ਦਿਨਾਂ ਦੇ ਬਾਅਦ ਪਸਾਹ ਅਤੇ ਅਖ਼ਮੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ, ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਜੋ ਉਹ ਨੂੰ ਕਿਵੇਂ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ?

ਮਰਕੁਸ 14:2 (PANIRV)
Square Portrait Landscape 4K UHD
ਪਰ ਉਨ੍ਹਾਂ ਨੇ ਆਖਿਆ, ਤਿਉਹਾਰ ਦੇ ਦਿਨ ਨਹੀਂ ਕਿਤੇ ਲੋਕਾਂ ਵਿੱਚ ਹੰਗਾਮਾ ਨਾ ਹੋਵੇ।

ਮਰਕੁਸ 14:3 (PANIRV)
Square Portrait Landscape 4K UHD
ਜਦੋਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ, ਤਦ ਇੱਕ ਔਰਤ ਬਹਮੁੱਲਾ ਜਟਾਮਾਂਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਤੋੜ ਕੇ ਉਸ ਦੇ ਸਿਰ ਉੱਤੇ ਡੋਹਲ ਦਿੱਤਾ।

ਮਰਕੁਸ 14:4 (PANIRV)
Square Portrait Landscape 4K UHD
ਤਦ ਕਈਆਂ ਨੇ ਆਪਣੇ ਮਨ ਵਿੱਚ ਖਿਝ ਕੇ ਆਖਿਆ ਜੋ ਇਸ ਅਤਰ ਦਾ ਇਹ ਨੁਕਸਾਨ ਕਿਉਂ ਕੀਤਾ ਗਿਆ?

ਮਰਕੁਸ 14:5 (PANIRV)
Square Portrait Landscape 4K UHD
ਕਿਉਂਕਿ ਇਹ ਅਤਰ ਤਿੰਨ ਸੋ ਦਿਨ ਦੀ ਮਜ਼ਦੂਰੀ ਦੀ ਕੀਮਤ ਤੋਂ (ਤਿੰਨ ਸੋ ਦੀਨਾਰ) ਵੀ ਵੱਧ ਨੂੰ ਵੇਚ ਕੇ ਕੰਗਾਲਾਂ ਨੂੰ ਵੰਡਿਆ ਜਾ ਸਕਦਾ ਸੀ, ਸੋ ਉਹ ਉਸ ਔਰਤ ਨੂੰ ਝਿੜਕਣ ਲੱਗੇ।

ਮਰਕੁਸ 14:6 (PANIRV)
Square Portrait Landscape 4K UHD
ਪਰ ਯਿਸੂ ਨੇ ਆਖਿਆ, ਇਸ ਨੂੰ ਛੱਡ ਦਿਓ, ਕਿਉਂ ਇਸ ਨੂੰ ਸਤਾਉਂਦੇ ਹੋ? ਉਸ ਨੇ ਤਾਂ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।

ਮਰਕੁਸ 14:7 (PANIRV)
Square Portrait Landscape 4K UHD
ਕਿਉਂ ਜੋ ਕੰਗਾਲ ਤਾਂ ਸਦਾ ਤੁਹਾਡੇ ਨਾਲ ਰਹਿੰਦੇ ਹਨ, ਅਤੇ ਤੁਸੀਂ ਜਦੋਂ ਚਾਹੋ ਉਦੋਂ ਉਨ੍ਹਾਂ ਦਾ ਭਲਾ ਕਰ ਸਕਦੇ ਹੋ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।

ਮਰਕੁਸ 14:8 (PANIRV)
Square Portrait Landscape 4K UHD
ਜੋ ਉਹ ਕਰ ਸਕਦੀ ਸੀ ਉਸ ਨੇ ਕੀਤਾ। ਉਸ ਨੇ ਪਹਿਲਾਂ ਹੀ ਮੇਰੇ ਸਰੀਰ ਨੂੰ ਦਫ਼ਨਾਉਣ ਦੀ ਤਿਆਰੀ ਲਈ ਅਤਰ ਮਲਿਆ।

ਮਰਕੁਸ 14:9 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਇਹ ਵੀ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ।

ਮਰਕੁਸ 14:10 (PANIRV)
Square Portrait Landscape 4K UHD
ਯਹੂਦਾ ਇਸਕਰਿਯੋਤੀ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਮੁੱਖ ਜਾਜਕਾਂ ਕੋਲ ਚੱਲਿਆ ਗਿਆ ਕਿ ਉਸ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ।

ਮਰਕੁਸ 14:11 (PANIRV)
Square Portrait Landscape 4K UHD
ਅਤੇ ਉਹ ਇਹ ਸੁਣ ਕੇ ਅਨੰਦ ਹੋਏ ਅਤੇ ਉਸ ਨੂੰ ਰੁਪਏ ਦੇਣ ਦਾ ਕਰਾਰ ਕੀਤਾ। ਤਦ ਉਹ ਇਸ ਗੱਲ ਦੇ ਪਿੱਛੇ ਲੱਗਾ ਜੋ ਕਿਸ ਤਰ੍ਹਾਂ ਮੌਕਾ ਪਾ ਕੇ ਉਹ ਨੂੰ ਫੜਵਾ ਦੇਵੇ।

ਮਰਕੁਸ 14:12 (PANIRV)
Square Portrait Landscape 4K UHD
ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?

ਮਰਕੁਸ 14:13 (PANIRV)
Square Portrait Landscape 4K UHD
ਤਦ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਸ਼ਹਿਰ ਵਿੱਚ ਜਾਓ ਅਤੇ ਇੱਕ ਮਨੁੱਖ ਪਾਣੀ ਦਾ ਘੜਾ ਚੁੱਕੀ ਤੁਹਾਨੂੰ ਮਿਲੇਗਾ। ਉਹ ਦੇ ਮਗਰ ਤੁਰ ਪਓ।

ਮਰਕੁਸ 14:14 (PANIRV)
Square Portrait Landscape 4K UHD
ਅਤੇ ਜਿਸ ਘਰ ਵਿੱਚ ਉਹ ਜਾਵੇ ਤੁਸੀਂ ਘਰ ਦੇ ਮਾਲਕ ਨੂੰ ਕਹੋ ਜੋ ਗੁਰੂ ਆਖਦਾ ਹੈ ਮੇਰਾ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਦੇ ਨਾਲ ਪਸਾਹ ਖਾਵਾਂ?

ਮਰਕੁਸ 14:15 (PANIRV)
Square Portrait Landscape 4K UHD
ਉਹ ਤੁਹਾਨੂੰ ਤਿਆਰ ਕੀਤਾ ਹੋਇਆ ਅਤੇ ਸਜਾਇਆ ਹੋਇਆ ਇੱਕ ਵੱਡਾ ਚੁਬਾਰਾ ਵਿਖਾਵੇਗਾ ਅਤੇ ਉੱਥੇ ਜਾ ਕੇ ਤੁਸੀਂ ਤਿਆਰੀ ਕਰੋ।

ਮਰਕੁਸ 14:16 (PANIRV)
Square Portrait Landscape 4K UHD
ਤਾਂ ਚੇਲੇ ਚੱਲੇ ਗਏ ਅਤੇ ਸ਼ਹਿਰ ਵਿੱਚ ਜਾ ਕੇ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਉਸੇ ਤਰ੍ਹਾਂ ਵੇਖਿਆ ਅਤੇ ਪਸਾਹ ਦੀ ਤਿਆਰੀ ਕੀਤੀ।

ਮਰਕੁਸ 14:17 (PANIRV)
Square Portrait Landscape 4K UHD
ਜਦ ਸ਼ਾਮ ਪਈ ਉਹ ਉਨ੍ਹਾਂ ਬਾਰਾਂ ਦੇ ਨਾਲ ਆਇਆ।

ਮਰਕੁਸ 14:18 (PANIRV)
Square Portrait Landscape 4K UHD
ਅਤੇ ਜਦ ਉਹ ਬੈਠੇ ਖਾਂਦੇ ਸਨ ਤਦ ਯਿਸੂ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਜੋ ਮੇਰੇ ਨਾਲ ਖਾਂਦਾ ਹੈ ਮੈਨੂੰ ਫੜਵਾਏਗਾ।

ਮਰਕੁਸ 14:19 (PANIRV)
Square Portrait Landscape 4K UHD
ਤਦ ਉਹ ਉਦਾਸ ਹੋਏ ਅਤੇ ਇੱਕ-ਇੱਕ ਕਰ ਕੇ ਉਹ ਨੂੰ ਕਹਿਣ ਲੱਗੇ, ਕੀ ਉਹ ਮੈਂ ਹਾਂ?

ਮਰਕੁਸ 14:20 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਆਖਿਆ, ਬਾਰਾਂ ਵਿੱਚੋਂ ਇੱਕ ਜਣਾ ਜਿਹੜਾ ਮੇਰੇ ਨਾਲ ਕਟੋਰੇ ਵਿੱਚ ਹੱਥ ਡੋਬਦਾ ਹੈ ਉਹ ਹੀ ਹੈ।

ਮਰਕੁਸ 14:21 (PANIRV)
Square Portrait Landscape 4K UHD
ਮਨੁੱਖ ਦਾ ਪੁੱਤਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਅਫ਼ਸੋਸ ਉਸ ਮਨੁੱਖ ਉੱਤੇ ਜਿਹ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਭਲਾ ਹੁੰਦਾ ਜੇ ਉਹ ਨਾ ਜੰਮਦਾ।

ਮਰਕੁਸ 14:22 (PANIRV)
Square Portrait Landscape 4K UHD
ਜਦ ਉਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਲਓ ਇਹ ਮੇਰਾ ਸਰੀਰ ਹੈ।

ਮਰਕੁਸ 14:23 (PANIRV)
Square Portrait Landscape 4K UHD
ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਤੇ ਸਭਨਾਂ ਨੇ ਉਸ ਵਿੱਚੋਂ ਪੀਤਾ।

ਮਰਕੁਸ 14:24 (PANIRV)
Square Portrait Landscape 4K UHD
ਅਤੇ ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰਾ ਲਹੂ ਹੈ ਅਰਥਾਤ ਨੇਮ ਦਾ ਲਹੂ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ।

ਮਰਕੁਸ 14:25 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਫੇਰ ਕਦੇ ਅੰਗੂਰ ਦਾ ਰਸ ਨਾ ਪੀਵਾਂਗਾ ਜਿਸ ਦਿਨ ਤੱਕ ਪਰਮੇਸ਼ੁਰ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।

ਮਰਕੁਸ 14:26 (PANIRV)
Square Portrait Landscape 4K UHD
ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।

ਮਰਕੁਸ 14:27 (PANIRV)
Square Portrait Landscape 4K UHD
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਕਿ ਮੈਂ ਅਯਾਲੀ ਨੂੰ ਮਰਾਂਗਾ ਅਤੇ ਭੇਡਾਂ ਖਿੱਲਰ ਜਾਣਗੀਆਂ।

ਮਰਕੁਸ 14:28 (PANIRV)
Square Portrait Landscape 4K UHD
ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਵਾਂਗਾ।

ਮਰਕੁਸ 14:29 (PANIRV)
Square Portrait Landscape 4K UHD
ਤਦ ਪਤਰਸ ਨੇ ਉਹ ਨੂੰ ਆਖਿਆ, ਭਾਵੇਂ ਸੱਭੇ ਠੋਕਰ ਖਾਣ ਪਰ ਮੈਂ ਨਹੀਂ ਖਾਵਾਂਗਾ!

ਮਰਕੁਸ 14:30 (PANIRV)
Square Portrait Landscape 4K UHD
ਅਤੇ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਚ ਆਖਦਾ ਹਾਂ ਜੋ ਤੂੰ ਅੱਜ ਇਸੇ ਰਾਤ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ।

ਮਰਕੁਸ 14:31 (PANIRV)
Square Portrait Landscape 4K UHD
ਪਰ ਉਹ ਨੇ ਜੋਰ ਦੇ ਕੇ ਕਿਹਾ, ਜੇ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸੱਭੇ ਇਸੇ ਤਰ੍ਹਾਂ ਬੋਲੇ।

ਮਰਕੁਸ 14:32 (PANIRV)
Square Portrait Landscape 4K UHD
ਫੇਰ ਉਹ ਗਥਸਮਨੀ ਨਾਮੇ ਇੱਕ ਥਾਂ ਆਏ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, ਜਦ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਐਥੇ ਬੈਠੋ।

ਮਰਕੁਸ 14:33 (PANIRV)
Square Portrait Landscape 4K UHD
ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਲਿਆ ਅਤੇ ਪਰੇਸ਼ਾਨ ਅਤੇ ਬਹੁਤ ਦੁੱਖੀ ਹੋਣ ਲੱਗਾ।

ਮਰਕੁਸ 14:34 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਐਥੇ ਠਹਿਰੋ ਅਤੇ ਜਾਗਦੇ ਰਹੋ।

ਮਰਕੁਸ 14:35 (PANIRV)
Square Portrait Landscape 4K UHD
ਅਤੇ ਉਹ ਥੋੜ੍ਹਾ ਅੱਗੇ ਵੱਧ ਕੇ ਜ਼ਮੀਨ ਭੁੰਜੇ ਡਿੱਗ ਪਿਆ ਅਤੇ ਪ੍ਰਾਰਥਨਾ ਕੀਤੀ ਕਿ ਜੇ ਹੋ ਸਕੇ ਤਾਂ ਇਹ ਘੜੀ ਮੇਰੇ ਤੋਂ ਟਲ ਜਾਏ।

ਮਰਕੁਸ 14:36 (PANIRV)
Square Portrait Landscape 4K UHD
ਅਤੇ ਉਸ ਨੇ ਆਖਿਆ, ਅੱਬਾ, ਹੇ ਪਿਤਾ, ਤੇਰੇ ਕੋਲੋਂ ਸੱਭੋ ਕੁਝ ਹੋ ਸਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ।

ਮਰਕੁਸ 14:37 (PANIRV)
Square Portrait Landscape 4K UHD
ਫੇਰ ਉਹ ਨੇ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਹੇ ਸ਼ਮਊਨ, ਤੂੰ ਸੌਂਦਾ ਹੈਂ? ਕੀ ਤੇਰੇ ਕੋਲੋਂ ਇੱਕ ਘੜੀ ਵੀ ਨਾ ਜਾਗ ਹੋਇਆ?

ਮਰਕੁਸ 14:38 (PANIRV)
Square Portrait Landscape 4K UHD
ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।

ਮਰਕੁਸ 14:39 (PANIRV)
Square Portrait Landscape 4K UHD
ਤਾਂ ਉਹ ਫੇਰ ਗਿਆ ਅਤੇ ਉਸੇ ਤਰ੍ਹਾਂ ਪ੍ਰਾਰਥਨਾ ਕੀਤੀ।

ਮਰਕੁਸ 14:40 (PANIRV)
Square Portrait Landscape 4K UHD
ਅਤੇ ਫੇਰ ਆਣ ਕੇ ਉਸ ਨੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਪਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਜੋ ਉਸ ਨੂੰ ਕੀ ਉੱਤਰ ਦੇਣ।

ਮਰਕੁਸ 14:41 (PANIRV)
Square Portrait Landscape 4K UHD
ਅਤੇ ਉਸ ਨੇ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਹੁਣ ਉਹ ਘੜੀ ਆ ਪਹੁੰਚੀ ਹੈ। ਵੇਖੋ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।

ਮਰਕੁਸ 14:42 (PANIRV)
Square Portrait Landscape 4K UHD
ਉੱਠੋ, ਚੱਲੀਏ, ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।

ਮਰਕੁਸ 14:43 (PANIRV)
Square Portrait Landscape 4K UHD
ਉਹ ਅਜੇ ਬੋਲਦਾ ਹੀ ਸੀ ਕਿ ਉਸੇ ਵੇਲੇ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।

ਮਰਕੁਸ 14:44 (PANIRV)
Square Portrait Landscape 4K UHD
ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ, ਕਿ ਜਿਸ ਨੂੰ ਮੈਂ ਚੁੰਮਾਂ ਉਹੀ ਹੈ। ਉਹ ਨੂੰ ਫੜ੍ਹ ਕੇ ਤਕੜਾਈ ਨਾਲ ਲੈ ਜਾਣਾ!

ਮਰਕੁਸ 14:45 (PANIRV)
Square Portrait Landscape 4K UHD
ਸੋ ਜਦ ਉਹ ਆ ਗਿਆ ਝੱਟ ਉਹ ਦੇ ਕੋਲ ਜਾ ਕੇ ਉਸ ਨੇ ਕਿਹਾ, ਗੁਰੂ ਜੀ! ਅਤੇ ਉਹ ਨੂੰ ਚੁੰਮਿਆ।

ਮਰਕੁਸ 14:46 (PANIRV)
Square Portrait Landscape 4K UHD
ਤਦ ਉਨ੍ਹਾਂ ਉਸ ਤੇ ਹੱਥ ਪਾਏ ਅਤੇ ਉਹ ਨੂੰ ਫੜ ਲਿਆ।

ਮਰਕੁਸ 14:47 (PANIRV)
Square Portrait Landscape 4K UHD
ਅਤੇ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਵਿੱਚੋਂ ਇੱਕ ਨੇ ਤਲਵਾਰ ਕੱਢ ਲਈ ਅਤੇ ਪ੍ਰਧਾਨ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ।

ਮਰਕੁਸ 14:48 (PANIRV)
Square Portrait Landscape 4K UHD
ਤਦ ਯਿਸੂ ਨੇ ਉਨ੍ਹਾਂ ਨੂੰ ਅੱਗੋਂ ਆਖਿਆ ਕਿ ਤਲਵਾਰਾਂ ਅਤੇ ਡਾਂਗਾਂ ਫੜ੍ਹੀ ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ?

ਮਰਕੁਸ 14:49 (PANIRV)
Square Portrait Landscape 4K UHD
ਮੈਂ ਰੋਜ਼ ਹੈਕਲ ਵਿੱਚ ਤੁਹਾਡੇ ਕੋਲ ਹੁੰਦਾ ਅਤੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ, ਪਰ ਇਹ ਇਸ ਲਈ ਹੋਇਆ ਜੋ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਪੂਰੀਆਂ ਹੋਣ।

ਮਰਕੁਸ 14:50 (PANIRV)
Square Portrait Landscape 4K UHD
ਅਤੇ ਸੱਭੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ।

ਮਰਕੁਸ 14:51 (PANIRV)
Square Portrait Landscape 4K UHD
ਇੱਕ ਜੁਆਨ ਜਿਸ ਨੇ ਚਾਦਰ ਆਪਣੇ ਨੰਗੇ ਪਿੰਡੇ ਉੱਤੇ ਪਾਈ ਹੋਈ ਸੀ, ਉਹ ਦੇ ਮਗਰ ਤੁਰਿਆ ਅਤੇ ਲੋਕਾਂ ਨੇ ਉਸ ਨੂੰ ਫੜ ਲਿਆ।

ਮਰਕੁਸ 14:52 (PANIRV)
Square Portrait Landscape 4K UHD
ਪਰ ਉਹ ਕੱਪੜਾ ਛੱਡ ਕੇ ਨੰਗਾ ਭੱਜ ਗਿਆ।

ਮਰਕੁਸ 14:53 (PANIRV)
Square Portrait Landscape 4K UHD
ਤਦ ਉਹ ਯਿਸੂ ਨੂੰ ਪ੍ਰਧਾਨ ਜਾਜਕ ਕੋਲ ਲੈ ਗਏ ਅਤੇ ਉਹ ਦੇ ਕੋਲ ਸਾਰੇ ਮੁੱਖ ਜਾਜਕ ਅਤੇ ਬਜ਼ੁਰਗ ਅਤੇ ਉਪਦੇਸ਼ਕ ਇਕੱਠੇ ਹੋਏ।

ਮਰਕੁਸ 14:54 (PANIRV)
Square Portrait Landscape 4K UHD
ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਦੇ ਅੰਦਰ ਤੱਕ ਚੱਲਿਆ ਗਿਆ ਅਤੇ ਸਿਪਾਹੀਆਂ ਦੇ ਨਾਲ ਬੈਠ ਕੇ ਅੱਗ ਸੇਕਣ ਲੱਗਾ।

ਮਰਕੁਸ 14:55 (PANIRV)
Square Portrait Landscape 4K UHD
ਤਦ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਨੇ ਯਿਸੂ ਦੇ ਵਿਰੁੱਧ ਉਹ ਨੂੰ ਜਾਨੋਂ ਮਾਰਨ ਲਈ ਗਵਾਹੀ ਭਾਲੀ, ਪਰ ਨਾ ਲੱਭੀ।

ਮਰਕੁਸ 14:56 (PANIRV)
Square Portrait Landscape 4K UHD
ਬਹੁਤਿਆਂ ਨੇ ਉਹ ਦੇ ਵਿਰੁੱਧ ਝੂਠੀ ਗਵਾਹੀ ਤਾਂ ਦਿੱਤੀ ਪਰ ਉਨ੍ਹਾਂ ਦੀ ਗਵਾਹੀ ਇੱਕੋ ਜਿਹੀ ਨਾ ਸੀ।

ਮਰਕੁਸ 14:57 (PANIRV)
Square Portrait Landscape 4K UHD
ਤਦ ਕਈਆਂ ਨੇ ਉੱਠ ਕੇ ਉਹ ਦੇ ਵਿਰੁੱਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ

ਮਰਕੁਸ 14:58 (PANIRV)
Square Portrait Landscape 4K UHD
ਜੋ ਅਸੀਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨ੍ਹਾਂ ਹੱਥ ਲਾਏ ਬਣਾਵਾਂਗਾ।

ਮਰਕੁਸ 14:59 (PANIRV)
Square Portrait Landscape 4K UHD
ਤਾਂ ਵੀ ਉਨ੍ਹਾਂ ਦੀ ਗਵਾਹੀ ਇੱਕੋ ਜਿਹੀ ਨਾ ਸੀ।

ਮਰਕੁਸ 14:60 (PANIRV)
Square Portrait Landscape 4K UHD
ਤਦ ਪ੍ਰਧਾਨ ਜਾਜਕ ਵਿਚਾਲੇ ਖੜ੍ਹਾ ਹੋਇਆ ਅਤੇ ਯਿਸੂ ਨੂੰ ਪੁੱਛਿਆ, ਕੀ ਤੂੰ ਕੁਝ ਜ਼ਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?

ਮਰਕੁਸ 14:61 (PANIRV)
Square Portrait Landscape 4K UHD
ਪਰ ਉਹ ਚੁੱਪ ਹੀ ਰਿਹਾ ਅਤੇ ਕੁਝ ਜ਼ਵਾਬ ਨਾ ਦਿੱਤਾ ਤਾਂ ਪ੍ਰਧਾਨ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਮੁਬਾਰਕ ਪਰਮੇਸ਼ੁਰ ਦਾ ਪੁੱਤਰ ਹੈਂ?

ਮਰਕੁਸ 14:62 (PANIRV)
Square Portrait Landscape 4K UHD
ਯਿਸੂ ਨੇ ਆਖਿਆ, ਮੈਂ ਹਾਂ ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ।

ਮਰਕੁਸ 14:63 (PANIRV)
Square Portrait Landscape 4K UHD
ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ?

ਮਰਕੁਸ 14:64 (PANIRV)
Square Portrait Landscape 4K UHD
ਤੁਸੀਂ ਇਹ ਕੁਫ਼ਰ ਸੁਣਿਆ, ਤੁਹਾਡੀ ਕੀ ਸਲਾਹ ਹੈ? ਤਦ ਉਨ੍ਹਾਂ ਸਭਨਾਂ ਨੇ ਉਹ ਨੂੰ ਮਾਰੇ ਜਾਣ ਦੇ ਲਾਇਕ ਠਹਿਰਾਇਆ।

ਮਰਕੁਸ 14:65 (PANIRV)
Square Portrait Landscape 4K UHD
ਅਤੇ ਬਹੁਤ ਉਸ ਉੱਤੇ ਥੁੱਕਣ ਅਤੇ ਉਹ ਦਾ ਮੂੰਹ ਢੱਕਣ ਅਤੇ ਉਹ ਨੂੰ ਮੁੱਕੇ ਮਾਰਨ ਅਤੇ ਕਹਿਣ ਲੱਗੇ, ਭਵਿੱਖਬਾਣੀ ਕਰਕੇ ਵਿਖਾ! ਅਤੇ ਸਿਪਾਹੀਆਂ ਨੇ ਉਹ ਨੂੰ ਲੈ ਕੇ ਚਪੇੜਾਂ ਮਾਰੀਆਂ।

ਮਰਕੁਸ 14:66 (PANIRV)
Square Portrait Landscape 4K UHD
ਜਾਂ ਪਤਰਸ ਹੇਠਾਂ ਵਿਹੜੇ ਵਿੱਚ ਸੀ ਪ੍ਰਧਾਨ ਜਾਜਕ ਦੀਆਂ ਗੋਲੀਆਂ ਵਿੱਚੋਂ ਇੱਕ ਆਈ।

ਮਰਕੁਸ 14:67 (PANIRV)
Square Portrait Landscape 4K UHD
ਅਤੇ ਪਤਰਸ ਨੂੰ ਅੱਗ ਸੇਕਦਾ ਵੇਖ ਕੇ ਉਹ ਦੀ ਵੱਲ ਨਿਗਾਹ ਕਰ ਕੇ ਬੋਲੀ, ਤੂੰ ਵੀ ਯਿਸੂ ਨਾਸਰੀ ਦੇ ਨਾਲ ਸੀ।

ਮਰਕੁਸ 14:68 (PANIRV)
Square Portrait Landscape 4K UHD
ਪਰ ਉਹ ਮੁੱਕਰ ਨੇ ਬੋਲਿਆ, ਨਾ ਮੈਂ ਜਾਣਦਾ, ਨਾ ਮੇਰੀ ਸਮਝ ਵਿੱਚ ਆਉਂਦਾ ਹੈ ਜੋ ਤੂੰ ਕੀ ਆਖਦੀ ਹਾਂ, ਅਤੇ ਉਹ ਬਾਹਰ ਡਿਉੜੀ ਵਿੱਚ ਚੱਲਿਆ ਗਿਆ।

ਮਰਕੁਸ 14:69 (PANIRV)
Square Portrait Landscape 4K UHD
ਤਾਂ ਗੋਲੀ ਉਹ ਨੂੰ ਵੇਖ ਕੇ ਫੇਰ ਉਨ੍ਹਾਂ ਨੂੰ ਜਿਹੜੇ ਉੱਥੇ ਖੜੇ ਸਨ ਆਖਣ ਲੱਗੀ, ਇਹ ਉਨ੍ਹਾਂ ਵਿੱਚੋਂ ਇੱਕ ਹੈ।

ਮਰਕੁਸ 14:70 (PANIRV)
Square Portrait Landscape 4K UHD
ਪਰ ਉਹ ਫੇਰ ਮੁੱਕਰ ਗਿਆ ਅਤੇ ਥੋੜ੍ਹੇ ਚਿਰ ਪਿੱਛੋਂ ਫੇਰ ਉਨ੍ਹਾਂ ਨੇ ਜਿਹੜੇ ਉੱਥੇ ਖੜੇ ਸਨ ਪਤਰਸ ਨੂੰ ਕਿਹਾ, ਸੱਚ-ਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ ਕਿਉਂ ਜੋ ਤੂੰ ਗਲੀਲੀ ਹੈਂ।

ਮਰਕੁਸ 14:71 (PANIRV)
Square Portrait Landscape 4K UHD
ਪਰ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਿਹ ਦੀ ਤੁਸੀਂ ਗੱਲ ਕਰਦੇ ਹੋ ਜਾਣਦਾ ਹੀ ਨਹੀਂ।

ਮਰਕੁਸ 14:72 (PANIRV)
Square Portrait Landscape 4K UHD
ਅਤੇ ਝੱਟ ਦੂਜੀ ਵਾਰ ਮੁਰਗੇ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ।

Available Bible Translations

American Standard Version (ASV)
Mark 14 (ASV) »
King James Version (KJV)
Mark 14 (KJV) »
GOD’S WORD® (GW)
Mark 14 (GW) »
Berean Bible (BSB)
Mark 14 (BSB) »
World English Bible (WEB)
Mark 14 (WEB) »
French Bible (LSG)
Marc 14 (LSG) »
German Bible (LUTH1912)
Markus 14 (LUTH1912) »
Bengali Bible (BENIRV)
মার্ক 14 (BENIRV) »
Marathi Bible (MARIRV)
मार्क 14 (MARIRV) »
Gujarati Bible (GUJIRV)
માર્ક 14 (GUJIRV) »
Arabic Bible (AVD)
مَرْقُس 14 (AVD) »
Portuguese Bible (BSL)
Marcos 14 (BSL) »
Vietnamese Bible (VIE)
Mác 14 (VIE) »
Spanish Bible (RVA)
Marcos 14 (RVA) »
Italian Bible (RIV)
Marco 14 (RIV) »
Chinese Simplified (CUVS)
马 可 福 音 14 (CUVS) »
Chinese Traditional (CUVT)
馬 可 福 音 14 (CUVT) »
Albanian Bible (ALB)
Marku 14 (ALB) »
Swedish Bible (SV1917)
Markus 14 (SV1917) »
Russian Bible (RUSV)
Марка 14 (RUSV) »
Ukrainian Bible (UKR)
Марка 14 (UKR) »
Hungarian Bible (KAR)
Márk 14 (KAR) »
Bulgarian Bible (BULG)
Марко 14 (BULG) »
Norwegian Bible (NORSK)
Markus 14 (NORSK) »

ਮਰਕੁਸ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List