ਮਰਕੁਸ Chapter 15 PANIRV Bible Verse Images

ਮਰਕੁਸ 15 Bible Verse Pictures. Choose from a large collection of inspirational, motivational and encouraging Bible verses with pictures of nature. Download and share ਮਰਕੁਸ 15 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮਰਕੁਸ 15:1 (PANIRV)
Square Portrait Landscape 4K UHD
ਸਵੇਰ ਹੁੰਦਿਆਂ ਹੀ ਮੁੱਖ ਜਾਜਕਾਂ ਨੇ ਬਜ਼ੁਰਗਾਂ ਅਤੇ ਉਪਦੇਸ਼ਕਾਂ ਸਣੇ ਅਤੇ ਸਾਰੀ ਮਹਾਂ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ।

ਮਰਕੁਸ 15:2 (PANIRV)
Square Portrait Landscape 4K UHD
ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ? ਉਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ।

ਮਰਕੁਸ 15:3 (PANIRV)
Square Portrait Landscape 4K UHD
ਤਾਂ ਮੁੱਖ ਜਾਜਕਾਂ ਨੇ ਉਸ ਉੱਤੇ ਬਹੁਤ ਦੋਸ਼ ਲਾਏ।

ਮਰਕੁਸ 15:4 (PANIRV)
Square Portrait Landscape 4K UHD
ਪਿਲਾਤੁਸ ਨੇ ਉਸ ਤੋਂ ਫਿਰ ਪੁੱਛਿਆ, ਤੂੰ ਕੁਝ ਜ਼ਵਾਬ ਨਹੀਂ ਦਿੰਦਾ? ਵੇਖ ਉਹ ਤੇਰੇ ਉੱਤੇ ਕਿੰਨੀਆਂ ਗੱਲਾਂ ਦਾ ਦੋਸ਼ ਲਾਉਂਦੇ ਹਨ!

ਮਰਕੁਸ 15:5 (PANIRV)
Square Portrait Landscape 4K UHD
ਪਰ ਯਿਸੂ ਨੇ ਫੇਰ ਕੁਝ ਜ਼ਵਾਬ ਨਾ ਦਿੱਤਾ ਐਥੋਂ ਤੱਕ ਜੋ ਪਿਲਾਤੁਸ ਹੈਰਾਨ ਹੋਇਆ।

ਮਰਕੁਸ 15:6 (PANIRV)
Square Portrait Landscape 4K UHD
ਉਹ ਉਸ ਤਿਉਹਾਰ ਉੱਤੇ ਇੱਕ ਕੈਦੀ ਜਿਸ ਦੇ ਲਈ ਲੋਕ ਅਰਜ਼ ਕਰਦੇ ਸਨ ਉਨ੍ਹਾਂ ਦੀ ਖ਼ਾਤਰ ਛੱਡਦਾ ਹੁੰਦਾ ਸੀ।

ਮਰਕੁਸ 15:7 (PANIRV)
Square Portrait Landscape 4K UHD
ਬਰੱਬਾ ਨਾਮ ਦਾ ਇੱਕ ਮਨੁੱਖ ਸੀ ਜਿਹੜਾ ਉਨ੍ਹਾਂ ਫਸਾਦੀਆਂ ਦੇ ਨਾਲ ਸੀ ਜਿਨ੍ਹਾਂ ਫਸਾਦ ਵਿੱਚ ਖੂਨ ਕੀਤਾ ਕੈਦ ਵਿੱਚ ਪਿਆ ਹੋਇਆ ਸੀ।

ਮਰਕੁਸ 15:8 (PANIRV)
Square Portrait Landscape 4K UHD
ਅਤੇ ਲੋਕ ਨੇੜੇ ਜਾ ਕੇ ਅਰਜ਼ ਕਰਨ ਲੱਗੇ ਜੋ ਦਸਤੂਰ ਅਨੁਸਾਰ ਸਾਡੇ ਲਈ ਕਰੋ।

ਮਰਕੁਸ 15:9 (PANIRV)
Square Portrait Landscape 4K UHD
ਪਿਲਾਤੁਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?

ਮਰਕੁਸ 15:10 (PANIRV)
Square Portrait Landscape 4K UHD
ਕਿਉਂ ਜੋ ਉਹ ਨੇ ਮਲੂਮ ਕੀਤਾ ਸੀ ਜੋ ਮੁੱਖ ਜਾਜਕਾਂ ਨੇ ਖਾਰ ਦੇ ਮਾਰੇ ਉਹ ਨੂੰ ਹਵਾਲੇ ਕੀਤਾ ਹੈ।

ਮਰਕੁਸ 15:11 (PANIRV)
Square Portrait Landscape 4K UHD
ਪਰ ਮੁੱਖ ਜਾਜਕਾਂ ਨੇ ਭੀੜ ਨੂੰ ਚੁੱਕਿਆ ਜੋ ਉਹ ਬਰੱਬਾ ਹੀ ਉਨ੍ਹਾਂ ਦੀ ਖ਼ਾਤਰ ਛੱਡ ਦੇਵੇ।

ਮਰਕੁਸ 15:12 (PANIRV)
Square Portrait Landscape 4K UHD
ਪਿਲਾਤੁਸ ਨੇ ਅੱਗੋਂ ਉਨ੍ਹਾਂ ਨੂੰ ਫਿਰ ਆਖਿਆ, ਤਾਂ ਜਿਹ ਨੂੰ ਤੁਸੀਂ ਯਹੂਦੀਆਂ ਦਾ ਪਾਤਸ਼ਾਹ ਕਹਿੰਦੇ ਹੋ ਮੈਂ ਉਸ ਨਾਲ ਕੀ ਕਰਾਂ?

ਮਰਕੁਸ 15:13 (PANIRV)
Square Portrait Landscape 4K UHD
ਉਹ ਫੇਰ ਰੌਲ਼ਾ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ!

ਮਰਕੁਸ 15:14 (PANIRV)
Square Portrait Landscape 4K UHD
ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਕਿਉਂ? ਇਸ ਨੇ ਕੀ ਬੁਰਿਆਈ ਕੀਤੀ ਹੈ? ਪਰ ਉਹ ਹੋਰ ਵੀ ਰੌਲ਼ਾ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ!

ਮਰਕੁਸ 15:15 (PANIRV)
Square Portrait Landscape 4K UHD
ਤਦ ਪਿਲਾਤੁਸ ਨੇ ਲੋਕਾਂ ਨੂੰ ਰਾਜ਼ੀ ਕਰਨ ਦੀ ਮਨਸ਼ਾ ਨਾਲ ਉਨ੍ਹਾਂ ਦੇ ਲਈ ਬਰੱਬਾ ਨੂੰ ਛੱਡ ਦਿੱਤਾ ਅਤੇ ਯਿਸੂ ਨੂੰ ਕੋਰੜੇ ਮਾਰ ਕੇ ਹਵਾਲੇ ਕੀਤਾ ਜੋ ਸਲੀਬ ਦਿੱਤਾ ਜਾਏ।

ਮਰਕੁਸ 15:16 (PANIRV)
Square Portrait Landscape 4K UHD
ਤਾਂ ਸਿਪਾਹੀ ਉਹ ਨੂੰ ਉਸ ਵਿਹੜੇ ਵਿੱਚ ਜਿੱਥੇ ਹਾਕਮ ਦੀ ਕਚਹਿਰੀ ਸੀ ਲੈ ਗਏ ਅਤੇ ਸਾਰੇ ਜੱਥੇ ਨੂੰ ਇਕੱਠਾ ਬੁਲਾ ਲਿਆ।

ਮਰਕੁਸ 15:17 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਉਸ ਨੂੰ ਬੈਂਗਣੀ ਬਸਤਰ ਪਹਿਨਾਏ ਅਤੇ ਕੰਡਿਆਂ ਵਾਲਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ।

ਮਰਕੁਸ 15:18 (PANIRV)
Square Portrait Landscape 4K UHD
ਅਤੇ ਉਹ ਨੂੰ ਵਧਾਈਆਂ ਦੇਣ ਲੱਗੇ ਕਿ ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!

ਮਰਕੁਸ 15:19 (PANIRV)
Square Portrait Landscape 4K UHD
ਅਤੇ ਉਹ ਦੇ ਸਿਰ ਉੱਤੇ ਕਾਨੇ ਮਾਰਦੇ ਅਤੇ ਉਸ ਉੱਤੇ ਥੁੱਕਦੇ ਅਤੇ ਗੋਡੇ ਟੇਕ ਕੇ ਉਹ ਨੂੰ ਮੱਥਾ ਟੇਕਦੇ ਸਨ।

ਮਰਕੁਸ 15:20 (PANIRV)
Square Portrait Landscape 4K UHD
ਜਦੋਂ ਉਸ ਨਾਲ ਮਖ਼ੌਲ ਕਰ ਹਟੇ ਤਾਂ ਉਸ ਦੇ ਉੱਤੋਂ ਬੈਂਗਣੀ ਬਸਤਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜ੍ਹਾਉਣ ਲਈ ਬਾਹਰ ਲੈ ਗਏ।

ਮਰਕੁਸ 15:21 (PANIRV)
Square Portrait Landscape 4K UHD
ਉਨ੍ਹਾਂ ਨੇ ਸਿਕੰਦਰ ਅਤੇ ਰੂਫ਼ੁਸ ਦੇ ਪਿਤਾ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆਂ ਉੱਥੋਂ ਦੀ ਲੰਘਦਾ ਸੀ ਵਗਾਰੇ ਫੜਿਆ ਜੋ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ।

ਮਰਕੁਸ 15:22 (PANIRV)
Square Portrait Landscape 4K UHD
ਅਤੇ ਉਹ ਉਸ ਨੂੰ ਗਲਗਥਾ ਵਿੱਚ ਜਿਹ ਦਾ ਅਰਥ “ਖੋਪੜੀ ਦਾ ਥਾਂ ਹੈ” ਲਿਆਏ।

ਮਰਕੁਸ 15:23 (PANIRV)
Square Portrait Landscape 4K UHD
ਅਤੇ ਮੈਅ ਵਿੱਚ ਗੰਧਰਸ ਮਿਲਾ ਕੇ ਉਸ ਨੂੰ ਦੇਣ ਲੱਗੇ ਪਰ ਉਸ ਨੇ ਨਾ ਲਈ।

ਮਰਕੁਸ 15:24 (PANIRV)
Square Portrait Landscape 4K UHD
ਤਾਂ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾ ਕੇ ਉਹ ਦੇ ਕੱਪੜੇ ਵੰਡਣ ਲਈ ਗੁਣੇ ਪਾਏ ਜੋ ਕਿਹੜਾ ਕਿਹ ਦੇ ਹਿੱਸੇ ਆਵੇ।

ਮਰਕੁਸ 15:25 (PANIRV)
Square Portrait Landscape 4K UHD
ਪਹਿਰ ਦਿਨ ਚੜ੍ਹਿਆ ਸੀ ਜਦ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾਇਆ।

ਮਰਕੁਸ 15:26 (PANIRV)
Square Portrait Landscape 4K UHD
ਅਤੇ ਉਹ ਦੀ ਇਹ ਦੋਸ਼ ਪੱਤ੍ਰੀ ਉੱਪਰ ਲਿਖੀ ਹੋਈ ਸੀ, ਕਿ ਇਹ “ਯਹੂਦੀਆਂ ਦਾ ਰਾਜਾ ਹੈ”।

ਮਰਕੁਸ 15:27 (PANIRV)
Square Portrait Landscape 4K UHD
ਉਨ੍ਹਾਂ ਨੇ ਉਹ ਦੇ ਨਾਲ ਦੋ ਡਾਕੂਆਂ ਨੂੰ ਇੱਕ ਉਹ ਦੇ ਸੱਜੇ ਤੇ ਦੂਜਾ ਉਹ ਦੇ ਖੱਬੇ ਸਲੀਬ ਉੱਤੇ ਚੜ੍ਹਾਇਆ।

ਮਰਕੁਸ 15:28 (PANIRV)
Square Portrait Landscape 4K UHD
ਅਤੇ ਲਿਖਤ ਪੂਰੀ ਹੋਈ ਜੋ ਆਖਦੀ ਹੈ, “ਉਸ ਦੀ ਗਿਣਤੀ ਪਾਪੀਆਂ ਵਿੱਚ ਹੋਈ।”

ਮਰਕੁਸ 15:29 (PANIRV)
Square Portrait Landscape 4K UHD
ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰਨ ਅਤੇ ਸਿਰ ਹਿਲਾ ਕੇ ਕਹਿਣ ਲੱਗੇ,

ਮਰਕੁਸ 15:30 (PANIRV)
Square Portrait Landscape 4K UHD
ਵਾਹ ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ! ਸਲੀਬੋਂ ਉੱਤਰ ਕੇ ਆਪਣੇ ਆਪ ਨੂੰ ਬਚਾ ਲੈ।

ਮਰਕੁਸ 15:31 (PANIRV)
Square Portrait Landscape 4K UHD
ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਆਪੋ ਵਿੱਚ ਉਪਦੇਸ਼ਕਾਂ ਨਾਲ ਮਿਲ ਕੇ ਮਖ਼ੌਲ ਕੀਤਾ ਅਤੇ ਕਿਹਾ, ਇਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ!

ਮਰਕੁਸ 15:32 (PANIRV)
Square Portrait Landscape 4K UHD
ਇਸਰਾਏਲ ਦਾ ਰਾਜਾ ਮਸੀਹ ਹੁਣ ਸਲੀਬੋਂ ਉੱਤਰ ਆਵੇ ਤਾਂ ਅਸੀਂ ਵੇਖੀਏ ਅਤੇ ਵਿਸ਼ਵਾਸ ਕਰੀਏ! ਅਤੇ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ ਉਹ ਵੀ ਉਸ ਨੂੰ ਤਾਅਨੇ ਮਾਰਦੇ ਸਨ।

ਮਰਕੁਸ 15:33 (PANIRV)
Square Portrait Landscape 4K UHD
ਜਦ ਦੁਪਹਿਰ ਹੋਈ ਤਾਂ ਸਾਰੀ ਧਰਤੀ ਉੱਤੇ ਹਨ੍ਹੇਰਾ ਛਾ ਗਿਆ ਅਤੇ ਤੀਜੇ ਪਹਿਰ ਤੱਕ ਰਿਹਾ।

ਮਰਕੁਸ 15:34 (PANIRV)
Square Portrait Landscape 4K UHD
ਅਤੇ ਤੀਜੇ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ “ਏਲੋਈ ਏਲੋਈ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ?

ਮਰਕੁਸ 15:35 (PANIRV)
Square Portrait Landscape 4K UHD
ਤਾਂ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਇਹ ਸੁਣ ਕੇ ਬੋਲੇ, ਵੇਖੋ ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ!

ਮਰਕੁਸ 15:36 (PANIRV)
Square Portrait Landscape 4K UHD
ਕਿਸੇ ਨੇ ਦੌੜ ਕੇ ਸਪੰਜ ਨੂੰ ਸਿਰਕੇ ਨਾਲ ਭੇਂਵਿਆ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੂਸਣ ਲਈ ਦਿੱਤਾ ਅਤੇ ਆਖਿਆ, ਰਹਿਣ ਦਿਓ, ਅਸੀਂ ਵੇਖੀਏ, ਭਲਾ ਏਲੀਯਾਹ ਉਹ ਨੂੰ ਉਤਾਰਨ ਨੂੰ ਆਉਂਦਾ ਹੈ?

ਮਰਕੁਸ 15:37 (PANIRV)
Square Portrait Landscape 4K UHD
ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਸਾਹ ਛੱਡ ਦਿੱਤਾ।

ਮਰਕੁਸ 15:38 (PANIRV)
Square Portrait Landscape 4K UHD
ਅਤੇ ਹੈਕਲ ਦਾ ਪੜਦਾ ਉੱਪਰੋਂ ਲੈ ਕੇ ਹੇਠਾਂ ਤੱਕ ਫਟ ਕੇ ਦੋ ਹੋ ਗਿਆ।

ਮਰਕੁਸ 15:39 (PANIRV)
Square Portrait Landscape 4K UHD
ਜਦ ਉਸ ਸੂਬੇਦਾਰ ਨੇ ਜਿਹੜਾ ਉਹ ਦੇ ਸਾਹਮਣੇ ਖੜ੍ਹਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!

ਮਰਕੁਸ 15:40 (PANIRV)
Square Portrait Landscape 4K UHD
ਕਈ ਔਰਤਾਂ ਦੂਰੋਂ ਵੇਖ ਰਹੀਆਂ ਸਨ। ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਛੋਟੇ ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਸਲੋਮੀ ਸੀ।

ਮਰਕੁਸ 15:41 (PANIRV)
Square Portrait Landscape 4K UHD
ਜਿਸ ਵੇਲੇ ਉਹ ਗਲੀਲ ਵਿੱਚ ਸੀ ਉਸ ਵੇਲੇ ਓਹ ਉਸ ਦੇ ਨਾਲ ਰਹਿੰਦੀਆਂ ਅਤੇ ਉਸ ਦੀ ਟਹਿਲ ਸੇਵਾ ਕਰਦੀਆਂ ਹੁੰਦੀਆਂ ਸਨ ਅਤੇ ਹੋਰ ਵੀ ਬਹੁਤ ਸਾਰੀਆਂ ਸਨ ਜੋ ਉਹ ਦੇ ਨਾਲ ਯਰੂਸ਼ਲਮ ਨੂੰ ਆਈਆਂ ਸਨ।

ਮਰਕੁਸ 15:42 (PANIRV)
Square Portrait Landscape 4K UHD
ਜਦ ਸੰਝ ਹੋਈ ਇਸ ਲਈ ਜੋ ਉਹ ਤਿਆਰੀ ਦਾ ਦਿਨ ਸੀ ਅਰਥਾਤ ਉਹ ਜਿਹੜਾ ਸਬਤ ਤੋਂ ਇੱਕ ਦਿਨ ਪਹਿਲਾਂ ਹੁੰਦਾ ਹੈ।

ਮਰਕੁਸ 15:43 (PANIRV)
Square Portrait Landscape 4K UHD
ਅਰਿਮਥੇਆ ਦਾ ਯੂਸੁਫ਼ ਇੱਕ ਮਾਨਯੋਗ ਸਲਾਹਕਾਰ ਜਿਹੜਾ ਆਪ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ ਆਇਆ ਅਤੇ ਬੇਧੜਕ ਪਿਲਾਤੁਸ ਕੋਲ ਅੰਦਰ ਜਾ ਕੇ ਯਿਸੂ ਦੀ ਲੋਥ ਮੰਗੀ।

ਮਰਕੁਸ 15:44 (PANIRV)
Square Portrait Landscape 4K UHD
ਪਰ ਪਿਲਾਤੁਸ ਨੇ ਅਚਰਜ਼ ਮੰਨਿਆ ਜੋ ਐਡੀ ਛੇਤੀ ਉਹ ਕਿਵੇਂ ਮਰ ਗਿਆ ਅਤੇ ਸੂਬੇਦਾਰ ਨੂੰ ਕੋਲ ਬੁਲਾ ਕੇ ਉਸ ਤੋਂ ਪੁੱਛਿਆ ਕੀ ਉਹ ਨੂੰ ਮਰੇ ਕੁਝ ਚਿਰ ਹੋ ਗਿਆ ਹੈ?

ਮਰਕੁਸ 15:45 (PANIRV)
Square Portrait Landscape 4K UHD
ਅਤੇ ਸੂਬੇਦਾਰ ਤੋਂ ਮਲੂਮ ਕਰ ਕੇ ਲੋਥ ਯੂਸੁਫ਼ ਨੂੰ ਦੁਆ ਦਿੱਤੀ।

ਮਰਕੁਸ 15:46 (PANIRV)
Square Portrait Landscape 4K UHD
ਤਾਂ ਉਹ ਨੇ ਮਹੀਨ ਕੱਪੜਾ ਮੁੱਲ ਲਿਆ ਅਤੇ ਲੋਥ ਨੂੰ ਉਤਰ ਕੇ ਉਸ ਕੱਪੜੇ ਵਿੱਚ ਵਲੇਟਿਆ ਅਤੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਗਈ ਸੀ ਅਤੇ ਉਸ ਕਬਰ ਦੇ ਮੂੰਹ ਉੱਤੇ ਇੱਕ ਪੱਥਰ ਰੇੜ੍ਹ ਦਿੱਤਾ।

ਮਰਕੁਸ 15:47 (PANIRV)
Square Portrait Landscape 4K UHD
ਅਤੇ ਮਰਿਯਮ ਮਗਦਲੀਨੀ ਅਤੇ ਯੋਸੇਸ ਦੀ ਮਾਤਾ ਮਰਿਯਮ ਉਸ ਥਾਂ ਨੂੰ ਜਿੱਥੇ ਉਹ ਰੱਖਿਆ ਗਿਆ ਸੀ ਵੇਖ ਰਹੀਆਂ ਸਨ।

Available Bible Translations

American Standard Version
Mark 15 (ASV) »
King James Version
Mark 15 (KJV) »
GOD’S WORD® (GW)
Mark 15 (GW) »
Berean Bible
Mark 15 (BSB) »
World English Bible
Mark 15 (WEB) »
Louis Segond 1910
Marc 15 (LSG) »
Luther Bibel 1912
Markus 15 (LUTH1912) »
इंडियन रिवाइज्ड वर्जन - हिंदी
मरकुस 15 (HINIRV) »
ভারতীয় সংশোধিত সংস্করণ - বাংলা
মার্ক 15 (BENIRV) »
இந்தியன் ரீவைஸ்டு வேர்ஷன் - தமிழ்
மாற்கு 15 (TAMIRV) »
इंडियन रिवाइज्ड वर्जन - मराठी
मार्क 15 (MARIRV) »
ఇండియన్ రేవిజ్డ్ వెర్షన్ - తెలుగు
మార్కు 15 (TELIRV) »
ઇન્ડિયન રિવાયઝ્ડ વર્ઝન - ગુજરાતી
માર્ક 15 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮಾರ್ಕನು 15 (KANIRV) »
الكتاب المقدس باللغة العربية، فان دايك
مَرْقُس 15 (AVD) »
Bíblia Sagrada Português
Marcos 15 (BSL) »
Kinh Thánh: Tiếng Việt
Mác 15 (VIE) »
Reina Valera Antigua
Marcos 15 (RVA) »
La Sacra Bibbia
Marco 15 (RIV) »
圣 经 简体中文和合本
马 可 福 音 15 (CUVS) »
聖 經 繁體中文和合本
馬 可 福 音 15 (CUVT) »
Bibla e Shenjtë
Marku 15 (ALB) »
Svenska Bibeln 1917
Markus 15 (SV1917) »
Библия на русском
Марка 15 (RUSV) »
Українська Біблія
Марка 15 (UKR) »
Szent Biblia - Magyar
Márk 15 (KAR) »
Българска Библия
Марко 15 (BULG) »
Det Norsk Bibel
Markus 15 (NORSK) »
Biblia Takatifu
Marko 15 (SWHULB) »
Kitaabka Quduuska Ah
Markos 15 (SOM) »
De Heilige Schrift
Markus 15 (NLD) »
Dansk Bibel 1871
Markus 15 (DA1871) »

ਮਰਕੁਸ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List