ਮਰਕੁਸ Chapter 3 PANIRV Bible Verse Images

ਮਰਕੁਸ 3 Bible Verse Pictures. Choose from a large collection of inspirational, motivational and encouraging Bible verses with pictures of nature. Download and share ਮਰਕੁਸ 3 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮਰਕੁਸ 3:1 (PANIRV)
Square Portrait Landscape 4K UHD
ਯਿਸੂ ਫੇਰ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਗਿਆ ਅਤੇ ਉੱਥੇ ਇੱਕ ਮਨੁੱਖ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ।

ਮਰਕੁਸ 3:2 (PANIRV)
Square Portrait Landscape 4K UHD
ਅਤੇ ਉਹ ਉਸ ਦੀ ਤੱਕ ਵਿੱਚ ਲੱਗੇ ਹੋਏ ਸਨ, ਕਿ ਵੇਖੀਏ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰਦਾ ਹੈ ਕਿ ਨਹੀਂ ਤਾਂ ਕਿ ਉਹ ਦੇ ਜੁੰਮੇ ਦੋਸ਼ ਲਾਉਣ।

ਮਰਕੁਸ 3:3 (PANIRV)
Square Portrait Landscape 4K UHD
ਉਹ ਨੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਕਿਹਾ, ਵਿਚਕਾਰ ਖੜ੍ਹਾ ਹੋ।

ਮਰਕੁਸ 3:4 (PANIRV)
Square Portrait Landscape 4K UHD
ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਜਾਨ ਨੂੰ ਮਾਰਨਾ? ਪਰ ਉਹ ਚੁੱਪ ਹੀ ਰਹੇ।

ਮਰਕੁਸ 3:5 (PANIRV)
Square Portrait Landscape 4K UHD
ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ। ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ।

ਮਰਕੁਸ 3:6 (PANIRV)
Square Portrait Landscape 4K UHD
ਤਦ ਫ਼ਰੀਸੀਆਂ ਨੇ ਨਿੱਕਲ ਕੇ ਉਸ ਵੇਲੇ ਹੇਰੋਦੀਆਂ ਨਾਲ ਉਹ ਦੇ ਵਿਰੁੱਧ ਯੋਜਨਾ ਬਣਾਉਣ ਲੱਗੇ ਜੋ ਕਿਸ ਤਰ੍ਹਾਂ ਉਹ ਦਾ ਨਾਸ ਕਰੀਏ।

ਮਰਕੁਸ 3:7 (PANIRV)
Square Portrait Landscape 4K UHD
ਯਿਸੂ ਆਪਣੇ ਚੇਲਿਆਂ ਸਣੇ ਝੀਲ ਵੱਲ ਚੱਲਿਆ ਗਿਆ ਅਤੇ ਗਲੀਲ ਤੋਂ ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਤੁਰ ਪਈ।

ਮਰਕੁਸ 3:8 (PANIRV)
Square Portrait Landscape 4K UHD
ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿੰਨੇ ਵੱਡੇ-ਵੱਡੇ ਕੰਮ ਕਰਦਾ ਹੈ, ਉਹ ਦੇ ਕੋਲ ਆਈ।

ਮਰਕੁਸ 3:9 (PANIRV)
Square Portrait Landscape 4K UHD
ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕਿਹਾ, ਭੀੜ ਦੇ ਕਾਰਨ ਇੱਕ ਕਿਸ਼ਤੀ ਮੇਰੇ ਲਈ ਤਿਆਰ ਕਰੋ ਤਾਂ ਕਿ ਲੋਕ ਮੈਨੂੰ ਦਬਾ ਨਾ ਲੈਣ।

ਮਰਕੁਸ 3:10 (PANIRV)
Square Portrait Landscape 4K UHD
ਕਿਉਂਕਿ ਉਹ ਨੇ ਬਹੁਤਿਆਂ ਨੂੰ ਚੰਗਾ ਕੀਤਾ ਸੀ ਐਥੋਂ ਤੱਕ ਕਿ ਜਿੰਨੇ ਰੋਗੀ ਸਨ, ਉਹ ਉਸ ਨੂੰ ਛੋਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ।

ਮਰਕੁਸ 3:11 (PANIRV)
Square Portrait Landscape 4K UHD
ਅਤੇ ਜਿਹਨਾਂ ਵਿੱਚ ਅਸ਼ੁੱਧ ਆਤਮਾਵਾਂ ਸਨ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੇ ਅੱਗੇ ਡਿੱਗ ਪਏ ਅਤੇ ਚੀਕਾਂ ਮਾਰ ਕੇ ਬੋਲੇ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ!

ਮਰਕੁਸ 3:12 (PANIRV)
Square Portrait Landscape 4K UHD
ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਕਿਹਾ ਜੋ ਮੈਨੂੰ ਉਜਾਗਰ ਨਾ ਕਰੋ!।

ਮਰਕੁਸ 3:13 (PANIRV)
Square Portrait Landscape 4K UHD
ਫੇਰ ਉਹ ਪਹਾੜ ਉੱਤੇ ਚੜ੍ਹ ਕੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ, ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ।

ਮਰਕੁਸ 3:14 (PANIRV)
Square Portrait Landscape 4K UHD
ਅਤੇ ਉਹ ਨੇ ਬਾਰਾਂ ਪੁਰਸ਼ ਠਹਿਰਾਏ (ਉਹਨਾਂ ਨੂੰ ਉਸਨੇ ਰਸੂਲ ਆਖਿਆ) ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ, ਜੋ ਪਰਚਾਰ ਕਰਨ।

ਮਰਕੁਸ 3:15 (PANIRV)
Square Portrait Landscape 4K UHD
ਉਨ੍ਹਾਂ ਨੂੰ ਬਿਮਾਰਾਂ ਨੂੰ ਚੰਗੇ ਕਰਨ ਅਤੇ ਭੂਤਾਂ ਨੂੰ ਕੱਢਣ ਦਾ ਅਧਿਕਾਰ ਦਿੱਤਾ।

ਮਰਕੁਸ 3:16 (PANIRV)
Square Portrait Landscape 4K UHD
ਅਤੇ ਉਹ ਇਹ ਹਨ, ਸ਼ਮਊਨ ਜਿਸ ਦਾ ਨਾਮ ਉਹ ਨੇ ਪਤਰਸ ਰੱਖਿਆ,

ਮਰਕੁਸ 3:17 (PANIRV)
Square Portrait Landscape 4K UHD
ਅਤੇ ਜ਼ਬਦੀ ਦਾ ਪੁੱਤਰ ਯਾਕੂਬ ਅਤੇ ਯਾਕੂਬ ਦਾ ਭਰਾ ਯੂਹੰਨਾ ਜਿਨ੍ਹਾਂ ਦੋਵਾਂ ਦਾ ਨਾਮ ਉਹ ਨੇ ਬਨੀ-ਰੋਗਿਜ਼ ਰੱਖਿਆ ਅਰਥਾਤ ਗਰਜਣ ਦੇ ਪੁੱਤਰ

ਮਰਕੁਸ 3:18 (PANIRV)
Square Portrait Landscape 4K UHD
ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਾ ਦਾ ਪੁੱਤਰ ਯਾਕੂਬ ਅਤੇ ਥੱਦਈ ਅਤੇ ਸ਼ਮਊਨ ਕਨਾਨੀ

ਮਰਕੁਸ 3:19 (PANIRV)
Square Portrait Landscape 4K UHD
ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਸ ਨੂੰ ਫੜਵਾ ਵੀ ਦਿੱਤਾ ਸੀ।

ਮਰਕੁਸ 3:20 (PANIRV)
Square Portrait Landscape 4K UHD
ਯਿਸੂ ਆਪਣੇ ਘਰ ਆਇਆ ਅਤੇ ਫੇਰ ਐਨੀ ਵੱਡੀ ਭੀੜ ਇਕੱਠੀ ਹੋ ਗਈ, ਜੋ ਉਹ ਰੋਟੀ ਵੀ ਨਾ ਖਾ ਸਕੇ।

ਮਰਕੁਸ 3:21 (PANIRV)
Square Portrait Landscape 4K UHD
ਜਦੋਂ ਉਹ ਦੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਤਾਂ ਉਹ ਉਸ ਨੂੰ ਫੜਨ ਲਈ ਨਿੱਕਲੇ ਕਿਉਂ ਜੋ ਉਨ੍ਹਾਂ ਨੇ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ ਹੈ।

ਮਰਕੁਸ 3:22 (PANIRV)
Square Portrait Landscape 4K UHD
ਅਤੇ ਉਪਦੇਸ਼ਕਾਂ ਨੇ ਜਿਹੜੇ ਯਰੂਸ਼ਲਮ ਤੋਂ ਆਏ ਸਨ ਇਹ ਕਿਹਾ ਕਿ ਉਹ ਸ਼ੈਤਾਨ (ਮੂਲ ਭਾਸ਼ਾ ਵਿੱਚ ਬਾਲਜਬੂਲ) ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।

ਮਰਕੁਸ 3:23 (PANIRV)
Square Portrait Landscape 4K UHD
ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨੂੰ ਕਿਹਾ ਕਿ ਸ਼ੈਤਾਨ ਨੂੰ ਸ਼ੈਤਾਨ ਕਿਸ ਤਰ੍ਹਾਂ ਕੱਢ ਸਕਦਾ ਹੈ?

ਮਰਕੁਸ 3:24 (PANIRV)
Square Portrait Landscape 4K UHD
ਜੇ ਕਿਸੇ ਰਾਜ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਠਹਿਰ ਨਹੀਂ ਸਕਦਾ।

ਮਰਕੁਸ 3:25 (PANIRV)
Square Portrait Landscape 4K UHD
ਅਤੇ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਬਣਿਆ ਨਹੀਂ ਰਹਿੰਦਾ।

ਮਰਕੁਸ 3:26 (PANIRV)
Square Portrait Landscape 4K UHD
ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਅਤੇ ਉਸ ਵਿੱਚ ਫੁੱਟ ਪੈ ਜਾਵੇ ਤਾਂ ਉਹ ਠਹਿਰ ਨਹੀਂ ਸਕਦਾ ਸਗੋਂ ਉਹ ਦਾ ਅੰਤ ਹੀ ਹੋ ਜਾਵੇਗਾ।

ਮਰਕੁਸ 3:27 (PANIRV)
Square Portrait Landscape 4K UHD
ਪਰ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ ਉਹ ਦਾ ਮਾਲ ਨਹੀਂ ਲੁੱਟ ਸਕਦਾ ਜੇ ਪਹਿਲਾਂ ਉਸ ਨੂੰ ਬੰਨ੍ਹ ਨਾ ਲਵੇ, ਤਦ ਉਹ ਉਸ ਦਾ ਘਰ ਲੁੱਟ ਸਕੇਗਾ।

ਮਰਕੁਸ 3:28 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤਰਾਂ ਦੇ ਸਾਰੇ ਪਾਪ ਅਤੇ ਨਿੰਦਿਆ ਜਿੰਨੇ ਉਹ ਕਰਨ, ਮਾਫ਼ ਕੀਤੇ ਜਾ ਸਕਦੇ ਹਨ।

ਮਰਕੁਸ 3:29 (PANIRV)
Square Portrait Landscape 4K UHD
ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਕੇ ਦੋਸ਼ੀ ਠਹਿਰੇਗਾ।

ਮਰਕੁਸ 3:30 (PANIRV)
Square Portrait Landscape 4K UHD
ਕਿਉਂ ਜੋ ਉਨ੍ਹਾਂ ਨੇ ਆਖਿਆ ਸੀ ਜੋ ਉਹ ਦੇ ਵਿੱਚ ਅਸ਼ੁੱਧ ਆਤਮਾ ਹੈ।

ਮਰਕੁਸ 3:31 (PANIRV)
Square Portrait Landscape 4K UHD
ਤਦ ਉਹ ਦੀ ਮਾਤਾ ਅਤੇ ਉਹ ਦੇ ਭਰਾ ਆਏ ਅਤੇ ਬਾਹਰ ਖੜੇ ਹੋ ਕੇ ਉਹ ਨੂੰ ਬੁਲਾਵਾ ਭੇਜਿਆ।

ਮਰਕੁਸ 3:32 (PANIRV)
Square Portrait Landscape 4K UHD
ਅਤੇ ਬਹੁਤ ਲੋਕ ਉਹ ਦੇ ਚੁਫ਼ੇਰੇ ਬੈਠੇ ਸਨ ਸੋ ਉਹ ਨੂੰ ਕਹਿਣ ਲੱਗੇ, ਵੇਖੋ ਤੁਹਾਡੀ ਮਾਤਾ ਅਤੇ ਤੁਹਾਡੇ ਭਰਾ ਬਾਹਰ ਖੜ੍ਹੇ ਹਨ।

ਮਰਕੁਸ 3:33 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਮੇਰੇ ਭਰਾ?

ਮਰਕੁਸ 3:34 (PANIRV)
Square Portrait Landscape 4K UHD
ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ-ਦੁਆਲੇ ਬੈਠੇ ਸਨ, ਚਾਰੇ ਪਾਸੇ ਵੇਖ ਕੇ ਕਿਹਾ, ਇਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।

ਮਰਕੁਸ 3:35 (PANIRV)
Square Portrait Landscape 4K UHD
ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।

Available Bible Translations

American Standard Version
Mark 3 (ASV) »
King James Version
Mark 3 (KJV) »
GOD’S WORD® (GW)
Mark 3 (GW) »
Berean Bible
Mark 3 (BSB) »
World English Bible
Mark 3 (WEB) »
Louis Segond 1910
Marc 3 (LSG) »
Luther Bibel 1912
Markus 3 (LUTH1912) »
इंडियन रिवाइज्ड वर्जन - हिंदी
मरकुस 3 (HINIRV) »
ভারতীয় সংশোধিত সংস্করণ - বাংলা
মার্ক 3 (BENIRV) »
இந்தியன் ரீவைஸ்டு வேர்ஷன் - தமிழ்
மாற்கு 3 (TAMIRV) »
इंडियन रिवाइज्ड वर्जन - मराठी
मार्क 3 (MARIRV) »
ఇండియన్ రేవిజ్డ్ వెర్షన్ - తెలుగు
మార్కు 3 (TELIRV) »
ઇન્ડિયન રિવાયઝ્ડ વર્ઝન - ગુજરાતી
માર્ક 3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮಾರ್ಕನು 3 (KANIRV) »
الكتاب المقدس باللغة العربية، فان دايك
مَرْقُس 3 (AVD) »
Bíblia Sagrada Português
Marcos 3 (BSL) »
Kinh Thánh: Tiếng Việt
Mác 3 (VIE) »
Reina Valera Antigua
Marcos 3 (RVA) »
La Sacra Bibbia
Marco 3 (RIV) »
圣 经 简体中文和合本
马 可 福 音 3 (CUVS) »
聖 經 繁體中文和合本
馬 可 福 音 3 (CUVT) »
Bibla e Shenjtë
Marku 3 (ALB) »
Svenska Bibeln 1917
Markus 3 (SV1917) »
Библия на русском
Марка 3 (RUSV) »
Українська Біблія
Марка 3 (UKR) »
Szent Biblia - Magyar
Márk 3 (KAR) »
Българска Библия
Марко 3 (BULG) »
Det Norsk Bibel
Markus 3 (NORSK) »
Biblia Takatifu
Marko 3 (SWHULB) »
Kitaabka Quduuska Ah
Markos 3 (SOM) »
De Heilige Schrift
Markus 3 (NLD) »
Dansk Bibel 1871
Markus 3 (DA1871) »

ਮਰਕੁਸ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List