ਮਰਕੁਸ Chapter 5 PANIRV Bible Verse Images

ਮਰਕੁਸ 5 Bible Verse Pictures. Choose from a large collection of inspirational, motivational and encouraging Bible verses with pictures of nature. Download and share ਮਰਕੁਸ 5 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮਰਕੁਸ 5:1 (PANIRV)
Square Portrait Landscape 4K UHD
ਉਹ ਝੀਲ ਦੇ ਪਾਰ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ।

ਮਰਕੁਸ 5:2 (PANIRV)
Square Portrait Landscape 4K UHD
ਅਤੇ ਜਦੋਂ ਉਹ ਬੇੜੀ ਤੋਂ ਉਤਰਿਆ ਤਾਂ ਉਸੇ ਵੇਲੇ ਇੱਕ ਮਨੁੱਖ ਜਿਸ ਵਿੱਚ ਅਸ਼ੁੱਧ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ।

ਮਰਕੁਸ 5:3 (PANIRV)
Square Portrait Landscape 4K UHD
ਉਹ ਕਬਰਾਂ ਵਿੱਚ ਰਹਿੰਦਾ ਸੀ ਅਤੇ ਕੋਈ ਉਹ ਨੂੰ ਸੰਗਲਾਂ ਨਾਲ ਵੀ ਜਕੜ ਨਹੀਂ ਸੀ ਸਕਦਾ।

ਮਰਕੁਸ 5:4 (PANIRV)
Square Portrait Landscape 4K UHD
ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ।

ਮਰਕੁਸ 5:5 (PANIRV)
Square Portrait Landscape 4K UHD
ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ।

ਮਰਕੁਸ 5:6 (PANIRV)
Square Portrait Landscape 4K UHD
ਜਦੋਂ ਉਸ ਨੇ ਯਿਸੂ ਨੂੰ ਦੂਰੋਂ ਵੇਖਿਆ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ।

ਮਰਕੁਸ 5:7 (PANIRV)
Square Portrait Landscape 4K UHD
ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ!

ਮਰਕੁਸ 5:8 (PANIRV)
Square Portrait Landscape 4K UHD
ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਅਸ਼ੁੱਧ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾ!

ਮਰਕੁਸ 5:9 (PANIRV)
Square Portrait Landscape 4K UHD
ਫਿਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਨੇ ਉਸ ਨੂੰ ਕਿਹਾ, ਮੇਰਾ ਨਾਮ ਲਸ਼ਕਰ ਅਰਥਾਤ ਸੈਨਾਂ ਹੈ ਕਿਉਂ ਜੋ ਅਸੀਂ ਬਹੁਤ ਸਾਰੇ ਹਾਂ।

ਮਰਕੁਸ 5:10 (PANIRV)
Square Portrait Landscape 4K UHD
ਅਤੇ ਉਹ ਨੇ ਉਸ ਦੀ ਬਹੁਤ ਮਿੰਨਤ ਕੀਤੀ ਕਿ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ!

ਮਰਕੁਸ 5:11 (PANIRV)
Square Portrait Landscape 4K UHD
ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚੁੱਗਦਾ ਸੀ।

ਮਰਕੁਸ 5:12 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ।

ਮਰਕੁਸ 5:13 (PANIRV)
Square Portrait Landscape 4K UHD
ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ।

ਮਰਕੁਸ 5:14 (PANIRV)
Square Portrait Landscape 4K UHD
ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਅਤੇ ਪਿੰਡਾਂ ਵਿੱਚ ਖ਼ਬਰ ਪੁਚਾਈ ਅਤੇ ਲੋਕ ਇਹ ਵੇਖਣ ਲਈ ਨਿੱਕਲੇ ਜੋ ਕੀ ਹੋਇਆ ਹੈ।

ਮਰਕੁਸ 5:15 (PANIRV)
Square Portrait Landscape 4K UHD
ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ।

ਮਰਕੁਸ 5:16 (PANIRV)
Square Portrait Landscape 4K UHD
ਤਾਂ ਵੇਖਣ ਵਾਲਿਆਂ ਨੇ ਉਸ ਦੁਸ਼ਟ ਆਤਮਾ ਵਾਲੇ ਦਾ ਅਤੇ ਸੂਰਾਂ ਦਾ ਸਾਰਾ ਹਾਲ ਉਨ੍ਹਾਂ ਨੂੰ ਦੱਸਿਆ।

ਮਰਕੁਸ 5:17 (PANIRV)
Square Portrait Landscape 4K UHD
ਤਦ ਉਹ ਯਿਸੂ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।

ਮਰਕੁਸ 5:18 (PANIRV)
Square Portrait Landscape 4K UHD
ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ।

ਮਰਕੁਸ 5:19 (PANIRV)
Square Portrait Landscape 4K UHD
ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ ਪਰ ਉਹ ਨੂੰ ਆਖਿਆ, ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ।

ਮਰਕੁਸ 5:20 (PANIRV)
Square Portrait Landscape 4K UHD
ਤਾਂ ਉਹ ਚੱਲਿਆ ਗਿਆ ਅਤੇ ਦਿਕਾਪੁਲਿਸ ਵਿੱਚ ਦੱਸਣ ਲੱਗਾ ਜੋ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।

ਮਰਕੁਸ 5:21 (PANIRV)
Square Portrait Landscape 4K UHD
ਜਦ ਯਿਸੂ ਬੇੜੀ ਉੱਤੇ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇਕੱਠੀ ਹੋਈ ਅਤੇ ਉਹ ਝੀਲ ਦੇ ਕਿਨਾਰੇ ਉੱਤੇ ਸੀ।

ਮਰਕੁਸ 5:22 (PANIRV)
Square Portrait Landscape 4K UHD
ਅਤੇ ਪ੍ਰਾਰਥਨਾ ਘਰ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ।

ਮਰਕੁਸ 5:23 (PANIRV)
Square Portrait Landscape 4K UHD
ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋਂ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ।

ਮਰਕੁਸ 5:24 (PANIRV)
Square Portrait Landscape 4K UHD
ਤਦ ਉਹ ਉਸ ਦੇ ਨਾਲ ਗਿਆ ਅਤੇ ਵੱਡੀ ਭੀੜ ਉਹ ਦੇ ਮਗਰ ਤੁਰ ਪਈ ਅਤੇ ਉਹ ਨੂੰ ਦਬਾਈ ਜਾਂਦੀ ਸੀ।

ਮਰਕੁਸ 5:25 (PANIRV)
Square Portrait Landscape 4K UHD
ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ

ਮਰਕੁਸ 5:26 (PANIRV)
Square Portrait Landscape 4K UHD
ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ,

ਮਰਕੁਸ 5:27 (PANIRV)
Square Portrait Landscape 4K UHD
ਉਹ ਯਿਸੂ ਦੀ ਖ਼ਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋ ਕੇ ਆਈ ਅਤੇ ਉਹ ਦੇ ਕੱਪੜੇ ਦਾ ਪੱਲਾ ਛੂਹ ਲਿਆ।

ਮਰਕੁਸ 5:28 (PANIRV)
Square Portrait Landscape 4K UHD
ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਹੀ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ।

ਮਰਕੁਸ 5:29 (PANIRV)
Square Portrait Landscape 4K UHD
ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ।

ਮਰਕੁਸ 5:30 (PANIRV)
Square Portrait Landscape 4K UHD
ਅਤੇ ਯਿਸੂ ਨੇ ਉਸ ਸਮੇਂ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ?

ਮਰਕੁਸ 5:31 (PANIRV)
Square Portrait Landscape 4K UHD
ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੁਸੀਂ ਵੇਖਦੇ ਹੀ ਹੋ ਜੋ ਲੋਕ ਤੁਹਾਡੇ ਉੱਤੇ ਡਿੱਗਦੇ ਜਾਂਦੇ ਹਨ, ਅਤੇ ਤੁਸੀਂ ਆਖਦੇ ਹੋ, ਮੈਨੂੰ ਕਿਸ ਨੇ ਛੂਹਿਆ?

ਮਰਕੁਸ 5:32 (PANIRV)
Square Portrait Landscape 4K UHD
ਅਤੇ ਉਸ ਨੇ ਇੱਧਰ-ਉੱਧਰ ਨਿਗਾਹ ਕੀਤੀ ਇਸ ਕੰਮ ਕੇ ਕਰਨ ਵਾਲੇ ਨੂੰ ਵੇਖੇ।

ਮਰਕੁਸ 5:33 (PANIRV)
Square Portrait Landscape 4K UHD
ਤਦ ਉਹ ਔਰਤ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਕੰਬਦੀ ਹੋਈ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਵਾਰਤਾ ਉਹ ਨੂੰ ਦੱਸ ਦਿੱਤੀ।

ਮਰਕੁਸ 5:34 (PANIRV)
Square Portrait Landscape 4K UHD
ਤਾਂ ਉਹ ਨੇ ਉਸ ਨੂੰ ਆਖਿਆ, ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹ।

ਮਰਕੁਸ 5:35 (PANIRV)
Square Portrait Landscape 4K UHD
ਉਹ ਇਹ ਗੱਲ ਕਰ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਕਿਉਂ ਖੇਚਲ ਪਾਉਂਦਾ ਹੈਂ?

ਮਰਕੁਸ 5:36 (PANIRV)
Square Portrait Landscape 4K UHD
ਪਰ ਯਿਸੂ ਨੇ ਉਸ ਗੱਲ ਦੀ ਜੋ ਉਹ ਆਖਦੇ ਸਨ ਪਰਵਾਹ ਨਾ ਕਰ ਕੇ ਪ੍ਰਾਰਥਨਾ ਘਰ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਵਿਸ਼ਵਾਸ ਕਰ।

ਮਰਕੁਸ 5:37 (PANIRV)
Square Portrait Landscape 4K UHD
ਤਾਂ ਉਸ ਨੇ ਪਤਰਸ ਅਤੇ ਯਾਕੂਬ ਅਤੇ ਯਾਕੂਬ ਦੇ ਭਰਾ ਯੂਹੰਨਾ ਦੇ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ।

ਮਰਕੁਸ 5:38 (PANIRV)
Square Portrait Landscape 4K UHD
ਅਤੇ ਜਦ ਉਹ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲ਼ਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਹੋਏ ਵੇਖਿਆ।

ਮਰਕੁਸ 5:39 (PANIRV)
Square Portrait Landscape 4K UHD
ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਰੌਲ਼ਾ ਪਾਉਂਦੇ ਅਤੇ ਰੋਂਦੇ ਹੋ? ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ।

ਮਰਕੁਸ 5:40 (PANIRV)
Square Portrait Landscape 4K UHD
ਤਾਂ ਉਹ ਉਸ ਉੱਤੇ ਹੱਸੇ। ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ।

ਮਰਕੁਸ 5:41 (PANIRV)
Square Portrait Landscape 4K UHD
ਅਤੇ ਉਸ ਨੇ ਕੁੜੀ ਦਾ ਹੱਥ ਫੜ੍ਹ ਕੇ ਉਹ ਨੂੰ ਕਿਹਾ “ਤਲੀਥਾ ਕੂਮੀ” ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!

ਮਰਕੁਸ 5:42 (PANIRV)
Square Portrait Landscape 4K UHD
ਉਹ ਕੁੜੀ ਉਸੇ ਵੇਲੇ ਉੱਠ ਖੜੀ ਹੋਈ ਅਤੇ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਸਾਲਾਂ ਦੀ ਸੀ ਅਤੇ ਇਸ ਗੱਲ ਤੋਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ।

ਮਰਕੁਸ 5:43 (PANIRV)
Square Portrait Landscape 4K UHD
ਅਤੇ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ, ਕੋਈ ਇਹ ਗੱਲ ਨਾ ਜਾਣੇ ਅਤੇ ਆਖਿਆ ਕਿ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।

Available Bible Translations

American Standard Version
Mark 5 (ASV) »
King James Version
Mark 5 (KJV) »
GOD’S WORD® (GW)
Mark 5 (GW) »
Berean Bible
Mark 5 (BSB) »
World English Bible
Mark 5 (WEB) »
Louis Segond 1910
Marc 5 (LSG) »
Luther Bibel 1912
Markus 5 (LUTH1912) »
इंडियन रिवाइज्ड वर्जन - हिंदी
मरकुस 5 (HINIRV) »
ভারতীয় সংশোধিত সংস্করণ - বাংলা
মার্ক 5 (BENIRV) »
இந்தியன் ரீவைஸ்டு வேர்ஷன் - தமிழ்
மாற்கு 5 (TAMIRV) »
इंडियन रिवाइज्ड वर्जन - मराठी
मार्क 5 (MARIRV) »
ఇండియన్ రేవిజ్డ్ వెర్షన్ - తెలుగు
మార్కు 5 (TELIRV) »
ઇન્ડિયન રિવાયઝ્ડ વર્ઝન - ગુજરાતી
માર્ક 5 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮಾರ್ಕನು 5 (KANIRV) »
الكتاب المقدس باللغة العربية، فان دايك
مَرْقُس 5 (AVD) »
Bíblia Sagrada Português
Marcos 5 (BSL) »
Kinh Thánh: Tiếng Việt
Mác 5 (VIE) »
Reina Valera Antigua
Marcos 5 (RVA) »
La Sacra Bibbia
Marco 5 (RIV) »
圣 经 简体中文和合本
马 可 福 音 5 (CUVS) »
聖 經 繁體中文和合本
馬 可 福 音 5 (CUVT) »
Bibla e Shenjtë
Marku 5 (ALB) »
Svenska Bibeln 1917
Markus 5 (SV1917) »
Библия на русском
Марка 5 (RUSV) »
Українська Біблія
Марка 5 (UKR) »
Szent Biblia - Magyar
Márk 5 (KAR) »
Българска Библия
Марко 5 (BULG) »
Det Norsk Bibel
Markus 5 (NORSK) »
Biblia Takatifu
Marko 5 (SWHULB) »
Kitaabka Quduuska Ah
Markos 5 (SOM) »
De Heilige Schrift
Markus 5 (NLD) »
Dansk Bibel 1871
Markus 5 (DA1871) »

ਮਰਕੁਸ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List