ਮਰਕੁਸ Chapter 7 PANIRV Bible Verse Images

ਮਰਕੁਸ 7 Bible Verse Pictures. Choose from a large collection of inspirational, motivational and encouraging Bible verses with pictures of nature. Download and share ਮਰਕੁਸ 7 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮਰਕੁਸ 7:1 (PANIRV)
Square Portrait Landscape 4K UHD
ਫ਼ਰੀਸੀ ਅਤੇ ਕਈ ਉਪਦੇਸ਼ਕ ਯਰੂਸ਼ਲਮ ਤੋਂ ਆ ਕੇ ਪ੍ਰਭੂ ਯਿਸੂ ਦੇ ਕੋਲ ਇਕੱਠੇ ਹੋਏ।

ਮਰਕੁਸ 7:2 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਉਹ ਦੇ ਕਿੰਨਿਆਂ ਚੇਲਿਆਂ ਨੂੰ ਅਸ਼ੁੱਧ ਅਰਥਾਤ ਬਿਨ੍ਹਾਂ ਹੱਥ ਧੋਤੇ ਰੋਟੀ ਖਾਂਦੇ ਵੇਖਿਆ ਸੀ।

ਮਰਕੁਸ 7:3 (PANIRV)
Square Portrait Landscape 4K UHD
(ਕਿਉਂ ਜੋ ਫ਼ਰੀਸੀ ਅਤੇ ਸਾਰੇ ਯਹੂਦੀ ਬਜ਼ੁਰਗਾਂ ਦੀ ਰੀਤ ਅਨੁਸਾਰ ਜਦੋਂ ਤੱਕ ਉਹ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਧੋ ਨਾ ਲੈਣ ਉਦੋਂ ਤੱਕ ਰੋਟੀ ਨਹੀਂ ਸੀ ਖਾਂਦੇ।

ਮਰਕੁਸ 7:4 (PANIRV)
Square Portrait Landscape 4K UHD
ਅਤੇ ਬਜਾਰੋਂ ਆਣ ਕੇ ਨਹੀਂ ਖਾਂਦੇ ਜਿੰਨਾਂ ਚਿਰ ਨਹਾ ਨਾ ਲੈਣ ਅਤੇ ਹੋਰ ਬਥੇਰੀਆਂ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ ਅਤੇ ਗੜਵਿਆਂ ਅਤੇ ਪਿੱਤਲ ਦੇ ਭਾਂਡਿਆਂ ਨੂੰ ਧੋਣਾ)

ਮਰਕੁਸ 7:5 (PANIRV)
Square Portrait Landscape 4K UHD
ਤਦ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ-ਬਜ਼ੁਰਗਾਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਅਤੇ ਬਿਨ੍ਹਾਂ ਹੱਥ ਧੋਤੇ ਰੋਟੀ ਕਿਉਂ ਖਾਂਦੇ ਹਨ?

ਮਰਕੁਸ 7:6 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਪਟੀਆਂ ਦੇ ਵਿਖੇ; ਯਸਾਯਾਹ ਨੇ ਠੀਕ ਭਵਿੱਖਬਾਣੀ ਕੀਤੀ, ਜਿਵੇਂ ਲਿਖਿਆ ਹੋਇਆ ਹੈ ਕਿ ਇਹ ਲੋਕ ਆਪਣੇ ਬੁੱਲ੍ਹਾਂ ਨਾਲ ਤਾਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।

ਮਰਕੁਸ 7:7 (PANIRV)
Square Portrait Landscape 4K UHD
ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।

ਮਰਕੁਸ 7:8 (PANIRV)
Square Portrait Landscape 4K UHD
ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਛੱਡ ਨੇ ਮਨੁੱਖਾਂ ਦੀ ਰੀਤ ਨੂੰ ਮੰਨ ਲੈਂਦੇ ਹੋ।

ਮਰਕੁਸ 7:9 (PANIRV)
Square Portrait Landscape 4K UHD
ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਚੰਗੀ ਤਰ੍ਹਾਂ ਟਾਲ ਦਿੰਦੇ ਹੋ ਤਾਂ ਜੋ ਆਪਣੀ ਰੀਤ ਨੂੰ ਕਾਇਮ ਰੱਖੋ।

ਮਰਕੁਸ 7:10 (PANIRV)
Square Portrait Landscape 4K UHD
ਕਿਉਂਕਿ ਮੂਸਾ ਨੇ ਕਿਹਾ ਸੀ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।

ਮਰਕੁਸ 7:11 (PANIRV)
Square Portrait Landscape 4K UHD
ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਜਾਂ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸਕਦਾ ਸੀ ਸੋ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ।

ਮਰਕੁਸ 7:12 (PANIRV)
Square Portrait Landscape 4K UHD
ਤੁਸੀਂ ਫੇਰ ਉਹ ਨੂੰ ਉਹ ਦੇ ਪਿਤਾ ਜਾਂ ਮਾਤਾ ਦੇ ਲਈ ਕੁਝ ਨਹੀਂ ਕਰਨ ਦਿੰਦੇ।

ਮਰਕੁਸ 7:13 (PANIRV)
Square Portrait Landscape 4K UHD
ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸੀਂ ਚਲਾਈ ਹੈ, ਟਾਲ ਦਿੰਦੇ ਹੋ ਅਤੇ ਹੋਰ ਬਥੇਰੇ ਏਹੋ ਜਿਹੇ ਕੰਮ ਤੁਸੀਂ ਕਰਦੇ ਹੋ।

ਮਰਕੁਸ 7:14 (PANIRV)
Square Portrait Landscape 4K UHD
ਉਸ ਨੇ ਲੋਕਾਂ ਨੂੰ ਫੇਰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਮੇਰੀ ਸੁਣੋ ਅਤੇ ਸਮਝੋ।

ਮਰਕੁਸ 7:15 (PANIRV)
Square Portrait Landscape 4K UHD
ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ।

ਮਰਕੁਸ 7:16 (PANIRV)
Square Portrait Landscape 4K UHD
ਪਰ ਜਿਹੜੀਆਂ ਚੀਜ਼ਾਂ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ। ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣ ਲਵੇ।

ਮਰਕੁਸ 7:17 (PANIRV)
Square Portrait Landscape 4K UHD
ਜਦੋਂ ਉਹ ਲੋਕਾਂ ਦੇ ਕੋਲੋਂ ਘਰ ਵਿੱਚ ਗਿਆ ਤਾਂ ਉਸ ਦੇ ਚੇਲਿਆਂ ਨੇ ਉਸ ਗੱਲ ਦਾ ਅਰਥ ਉਸ ਤੋਂ ਪੁੱਛਿਆ।

ਮਰਕੁਸ 7:18 (PANIRV)
Square Portrait Landscape 4K UHD
ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਵੀ ਅਜਿਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਬਾਹਰੋਂ ਮਨੁੱਖ ਦੇ ਅੰਦਰ ਜਾਂਦਾ ਹੈ ਸੋ ਉਹ ਨੂੰ ਅਸ਼ੁੱਧ ਨਹੀਂ ਕਰ ਸਕਦਾ?

ਮਰਕੁਸ 7:19 (PANIRV)
Square Portrait Landscape 4K UHD
ਕਿਉਂਕਿ ਉਹ ਉਸ ਦੇ ਦਿਲ ਵਿੱਚ ਨਹੀਂ ਪਰ ਢਿੱਡ ਵਿੱਚ ਜਾਂਦਾ ਹੈ ਅਤੇ ਪਖਾਨੇ ਰਾਹੀਂ ਨਿੱਕਲ ਜਾਂਦਾ ਹੈ। ਇਹ ਕਹਿ ਕੇ ਉਸ ਨੇ ਸਾਰੇ ਭੋਜਨ ਸ਼ੁੱਧ ਠਹਿਰਾਏ।

ਮਰਕੁਸ 7:20 (PANIRV)
Square Portrait Landscape 4K UHD
ਫੇਰ ਉਸ ਨੇ ਆਖਿਆ, ਜੋ ਮਨੁੱਖ ਦੇ ਅੰਦਰੋਂ ਨਿੱਕਲਦਾ ਹੈ ਸੋਈ ਮਨੁੱਖ ਨੂੰ ਅਸ਼ੁੱਧ ਕਰਦਾ ਹੈ।

ਮਰਕੁਸ 7:21 (PANIRV)
Square Portrait Landscape 4K UHD
ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ,

ਮਰਕੁਸ 7:22 (PANIRV)
Square Portrait Landscape 4K UHD
ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ।

ਮਰਕੁਸ 7:23 (PANIRV)
Square Portrait Landscape 4K UHD
ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।

ਮਰਕੁਸ 7:24 (PANIRV)
Square Portrait Landscape 4K UHD
ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਆਏ ਅਤੇ ਇੱਕ ਘਰ ਵਿੱਚ ਗਏ ਅਤੇ ਚਾਹੁੰਦੇ ਸਨ ਕਿ ਕਿਸੇ ਨੂੰ ਖ਼ਬਰ ਨਾ ਹੋਵੇ, ਪਰ ਉਹ ਲੁਕੇ ਨਾ ਰਹਿ ਸਕੇ।

ਮਰਕੁਸ 7:25 (PANIRV)
Square Portrait Landscape 4K UHD
ਕਿਉਂ ਜੋ ਉਸੇ ਵੇਲੇ ਇੱਕ ਔਰਤ ਜਿਹ ਦੀ ਛੋਟੀ ਬੇਟੀ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖ਼ਬਰ ਸੁਣ ਕੇ ਆਈ ਅਤੇ ਉਸ ਦੇ ਪੈਰੀਂ ਪਈ।

ਮਰਕੁਸ 7:26 (PANIRV)
Square Portrait Landscape 4K UHD
ਉਹ ਔਰਤ ਯੂਨਾਨੀ ਅਤੇ ਜਨਮ ਦੀ ਸੂਰੁਫੈਨੀ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਬੇਟੀ ਵਿੱਚੋਂ ਭੂਤ ਕੱਢ ਦਿਓ।

ਮਰਕੁਸ 7:27 (PANIRV)
Square Portrait Landscape 4K UHD
ਪਰ ਉਹ ਨੇ ਉਸ ਨੂੰ ਕਿਹਾ, ਪਹਿਲਾਂ ਬਾਲਕਾਂ ਨੂੰ ਰੱਜ ਕੇ ਖਾਣ ਦੇ ਕਿਉਂ ਜੋ ਬਾਲਕਾਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ।

ਮਰਕੁਸ 7:28 (PANIRV)
Square Portrait Landscape 4K UHD
ਉਸ ਨੇ ਉਹ ਨੂੰ ਉੱਤਰ ਦਿੱਤਾ, ਠੀਕ ਹੈ ਪ੍ਰਭੂ ਜੀ, ਕਤੂਰੇ ਵੀ ਤਾਂ ਮੇਜ਼ ਦੇ ਹੇਠ ਬਾਲਕਾਂ ਦੇ ਚੂਰੇ-ਭੂਰੇ ਖਾਂਦੇ ਹਨ।

ਮਰਕੁਸ 7:29 (PANIRV)
Square Portrait Landscape 4K UHD
ਤਦ ਉਹ ਨੇ ਉਸ ਨੂੰ ਆਖਿਆ, ਇਸ ਗੱਲ ਦੇ ਕਾਰਨ ਚੱਲੀ ਜਾ। ਭੂਤ ਤੇਰੀ ਬੇਟੀ ਵਿੱਚੋਂ ਨਿੱਕਲ ਗਿਆ ਹੈ।

ਮਰਕੁਸ 7:30 (PANIRV)
Square Portrait Landscape 4K UHD
ਅਤੇ ਉਸ ਨੇ ਆਪਣੇ ਘਰ ਜਾ ਕੇ ਵੇਖਿਆ ਜੋ ਲੜਕੀ ਮੰਜੇ ਉੱਤੇ ਲੰਮੀ ਪਈ ਹੋਈ ਹੈ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਹੈ।

ਮਰਕੁਸ 7:31 (PANIRV)
Square Portrait Landscape 4K UHD
ਉਹ ਫੇਰ ਸੂਰ ਦੀਆਂ ਹੱਦਾਂ ਤੋਂ ਨਿੱਕਲ ਕੇ ਸੈਦਾ ਦੇ ਰਾਹ ਦਿਕਾਪੁਲਿਸ ਦੀਆਂ ਹੱਦਾਂ ਵਿੱਚੋਂ ਦੀ ਹੋ ਕੇ ਗਲੀਲ ਦੀ ਝੀਲ ਨੂੰ ਗਿਆ।

ਮਰਕੁਸ 7:32 (PANIRV)
Square Portrait Landscape 4K UHD
ਅਤੇ ਲੋਕਾਂ ਨੇ ਇੱਕ ਬੋਲੇ ਨੂੰ ਜਿਹੜਾ ਥਥਲਾ ਵੀ ਸੀ ਉਸ ਦੇ ਕੋਲ ਲਿਆ ਕੇ ਉਸ ਦੀ ਮਿੰਨਤ ਕੀਤੀ ਜੋ ਉਸ ਉੱਤੇ ਆਪਣਾ ਹੱਥ ਰੱਖੇ।

ਮਰਕੁਸ 7:33 (PANIRV)
Square Portrait Landscape 4K UHD
ਉਹ ਉਸ ਨੂੰ ਭੀੜ ਤੋਂ ਅਲੱਗ ਲੈ ਗਿਆ ਅਤੇ ਆਪਣੀਆਂ ਉਂਗਲੀਆਂ ਉਹ ਦੇ ਕੰਨਾਂ ਵਿੱਚ ਦਿੱਤੀਆਂ ਅਤੇ ਥੁੱਕ ਕੇ ਉਹ ਦੀ ਜੀਭ ਛੂਹੀ।

ਮਰਕੁਸ 7:34 (PANIRV)
Square Portrait Landscape 4K UHD
ਅਤੇ ਅਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਤੇ ਉਹ ਨੂੰ ਆਖਿਆ “ਇੱਫਤਾ” ਅਰਥਾਤ “ਖੁੱਲ੍ਹ ਜਾ”।

ਮਰਕੁਸ 7:35 (PANIRV)
Square Portrait Landscape 4K UHD
ਅਤੇ ਉਹ ਦੇ ਕੰਨ ਖੁੱਲ੍ਹ ਗਏ ਅਤੇ ਉਹ ਦੀ ਜੀਭ ਦਾ ਅਟਕਣਾ ਜਾਂਦਾ ਰਿਹਾ ਅਤੇ ਉਹ ਸਾਫ਼ ਬੋਲਣ ਲੱਗ ਪਿਆ।

ਮਰਕੁਸ 7:36 (PANIRV)
Square Portrait Landscape 4K UHD
ਤਦ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਜੋ ਕਿਸੇ ਕੋਲ ਨਾ ਆਖਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਉਹ ਉਨ੍ਹਾਂ ਹੀ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ।

ਮਰਕੁਸ 7:37 (PANIRV)
Square Portrait Landscape 4K UHD
ਅਤੇ ਲੋਕ ਬਹੁਤ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੋ ਕੁਝ ਚੰਗਾ ਕੀਤਾ ਹੈ! ਉਹ ਬੋਲ਼ਿਆਂ ਨੂੰ ਸੁਣਨ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ!

Available Bible Translations

American Standard Version (ASV)
Mark 7 (ASV) »
King James Version (KJV)
Mark 7 (KJV) »
GOD’S WORD® (GW)
Mark 7 (GW) »
Berean Bible (BSB)
Mark 7 (BSB) »
World English Bible (WEB)
Mark 7 (WEB) »
French Bible (LSG)
Marc 7 (LSG) »
German Bible (LUTH1912)
Markus 7 (LUTH1912) »
Hindi Bible (HINIRV)
मरकुस 7 (HINIRV) »
Bengali Bible (BENIRV)
মার্ক 7 (BENIRV) »
Marathi Bible (MARIRV)
मार्क 7 (MARIRV) »
Gujarati Bible (GUJIRV)
માર્ક 7 (GUJIRV) »
Arabic Bible (AVD)
مَرْقُس 7 (AVD) »
Portuguese Bible (BSL)
Marcos 7 (BSL) »
Vietnamese Bible (VIE)
Mác 7 (VIE) »
Spanish Bible (RVA)
Marcos 7 (RVA) »
Italian Bible (RIV)
Marco 7 (RIV) »
Chinese Simplified (CUVS)
马 可 福 音 7 (CUVS) »
Chinese Traditional (CUVT)
馬 可 福 音 7 (CUVT) »
Albanian Bible (ALB)
Marku 7 (ALB) »
Swedish Bible (SV1917)
Markus 7 (SV1917) »
Russian Bible (RUSV)
Марка 7 (RUSV) »
Ukrainian Bible (UKR)
Марка 7 (UKR) »
Hungarian Bible (KAR)
Márk 7 (KAR) »
Bulgarian Bible (BULG)
Марко 7 (BULG) »
Norwegian Bible (NORSK)
Markus 7 (NORSK) »

ਮਰਕੁਸ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List