ਮਰਕੁਸ Chapter 8 PANIRV Bible Verse Images

ਮਰਕੁਸ 8 Bible Verse Pictures. Choose from a large collection of inspirational, motivational and encouraging Bible verses with pictures of nature. Download and share ਮਰਕੁਸ 8 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮਰਕੁਸ 8:1 (PANIRV)
Square Portrait Landscape 4K UHD
ਉਨ੍ਹਾਂ ਦਿਨਾਂ ਵਿੱਚ, ਜਦੋਂ ਫੇਰ ਵੱਡੀ ਭੀੜ ਹੋ ਗਈ ਅਤੇ ਉਨ੍ਹਾਂ ਕੋਲ ਖਾਣ ਨੂੰ ਕੁਝ ਨਾ ਸੀ, ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ,

ਮਰਕੁਸ 8:2 (PANIRV)
Square Portrait Landscape 4K UHD
ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹੇ ਹਨ, ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ।

ਮਰਕੁਸ 8:3 (PANIRV)
Square Portrait Landscape 4K UHD
ਜੇ ਮੈਂ ਉਨ੍ਹਾਂ ਨੂੰ ਘਰ ਵੱਲ ਭੁੱਖਿਆਂ ਹੀ ਤੋਰ ਦੇਵਾਂ ਤਾਂ ਉਹ ਰਸਤੇ ਵਿੱਚ ਥੱਕ-ਹਾਰ ਜਾਣਗੇ ਅਤੇ ਕਈ ਉਨ੍ਹਾਂ ਵਿੱਚੋਂ ਦੂਰੋਂ ਆਏ ਹਨ।

ਮਰਕੁਸ 8:4 (PANIRV)
Square Portrait Landscape 4K UHD
ਉਸ ਦੇ ਚੇਲਿਆਂ ਨੇ ਉਸ ਨੂੰ ਉੱਤਰ ਦਿੱਤਾ ਕਿ ਇਸ ਉਜਾੜ ਵਿੱਚ ਕੋਈ ਐਨੀਆਂ ਰੋਟੀਆਂ ਕਿੱਥੋਂ ਲਿਆਵੇ ਕਿ ਉਹ ਸਭ ਖਾ ਕੇ ਤ੍ਰਿਪਤ ਹੋਣ?

ਮਰਕੁਸ 8:5 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ।

ਮਰਕੁਸ 8:6 (PANIRV)
Square Portrait Landscape 4K UHD
ਫੇਰ ਉਸ ਨੇ ਲੋਕਾਂ ਨੂੰ ਆਗਿਆ ਦਿੱਤੀ ਕਿ ਉਹ ਹੇਠਾਂ ਬੈਠ ਜਾਣ, ਤਾਂ ਉਸ ਨੇ ਉਹ ਸੱਤ ਰੋਟੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੋ ਉਨ੍ਹਾਂ ਨੇ ਲੋਕਾਂ ਦੇ ਅੱਗੇ ਰੱਖ ਦਿੱਤੀਆਂ।

ਮਰਕੁਸ 8:7 (PANIRV)
Square Portrait Landscape 4K UHD
ਉਨ੍ਹਾਂ ਦੇ ਕੋਲ ਥੋੜੀਆਂ ਜਿਹੀਆਂ ਛੋਟੀਆਂ ਮੱਛੀਆਂ ਵੀ ਸਨ, ਸੋ ਉਸ ਨੇ ਉਨ੍ਹਾਂ ਉੱਤੇ ਬਰਕਤ ਦੇ ਕੇ ਕਿਹਾ, ਇਹ ਵੀ ਉਨ੍ਹਾਂ ਦੇ ਅੱਗੇ ਰੱਖੋ।

ਮਰਕੁਸ 8:8 (PANIRV)
Square Portrait Landscape 4K UHD
ਉਹ ਖਾ ਕੇ ਰੱਜ ਗਏ ਅਤੇ ਬਚਿਆਂ ਹੋਇਆਂ ਟੁੱਕੜਿਆਂ ਦੇ ਉਨ੍ਹਾਂ ਨੇ ਸੱਤ ਟੋਕਰੇ ਭਰ ਕੇ ਚੁੱਕੇ।

ਮਰਕੁਸ 8:9 (PANIRV)
Square Portrait Landscape 4K UHD
ਅਤੇ ਲੋਕ ਲੱਗਭਗ ਚਾਰ ਹਜ਼ਾਰ ਸਨ, ਫੇਰ ਉਸ ਨੇ ਉਨ੍ਹਾਂ ਨੂੰ ਵਿਦਿਆ ਕੀਤਾ।

ਮਰਕੁਸ 8:10 (PANIRV)
Square Portrait Landscape 4K UHD
ਅਤੇ ਉਸੇ ਵੇਲੇ ਉਹ ਆਪਣੇ ਚੇਲਿਆਂ ਸਣੇ ਬੇੜੀ ਉੱਤੇ ਚੜ੍ਹ ਕੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।

ਮਰਕੁਸ 8:11 (PANIRV)
Square Portrait Landscape 4K UHD
ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਸਵਰਗ ਵੱਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਦੇ ਨਾਲ ਵਾਦ-ਵਿਵਾਦ ਕਰਨ ਲੱਗੇ।

ਮਰਕੁਸ 8:12 (PANIRV)
Square Portrait Landscape 4K UHD
ਅਤੇ ਉਸ ਨੇ ਆਪਣੇ ਆਤਮਾ ਵਿੱਚ ਹਾਉਂਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ।

ਮਰਕੁਸ 8:13 (PANIRV)
Square Portrait Landscape 4K UHD
ਅਤੇ ਉਹ ਉਨ੍ਹਾਂ ਨੂੰ ਛੱਡ ਕੇ ਫੇਰ ਬੇੜੀ ਉੱਤੇ ਚੜੇ ਅਤੇ ਪਾਰ ਚਲੇ ਗਏ।

ਮਰਕੁਸ 8:14 (PANIRV)
Square Portrait Landscape 4K UHD
ਉਹ ਰੋਟੀ ਲੈਣੀ ਭੁੱਲ ਗਏ ਸਨ ਅਤੇ ਬੇੜੀ ਵਿੱਚ ਉਨ੍ਹਾਂ ਕੋਲ ਇੱਕੋ ਹੀ ਰੋਟੀ ਸੀ, ਬਿਨ੍ਹਾਂ ਇਸ ਦੇ ਉਨ੍ਹਾਂ ਕੋਲ ਹੋਰ ਕੁਝ ਵੀ ਨਾ ਸੀ।

ਮਰਕੁਸ 8:15 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਚਿਤਾਵਨੀ ਨਾਲ ਆਖਿਆ ਕਿ ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ!

ਮਰਕੁਸ 8:16 (PANIRV)
Square Portrait Landscape 4K UHD
ਤਦ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਸਾਡੇ ਕੋਲ ਰੋਟੀ ਨਹੀਂ ਹੈ।

ਮਰਕੁਸ 8:17 (PANIRV)
Square Portrait Landscape 4K UHD
ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ?

ਮਰਕੁਸ 8:18 (PANIRV)
Square Portrait Landscape 4K UHD
ਅੱਖਾਂ ਦੇ ਹੁੰਦੇ ਹੋਏ ਵੀ, ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਹੋਇਆ ਵੀ ਕੀ ਤੁਸੀਂ ਨਹੀਂ ਸੁਣਦੇ ਅਤੇ ਚੇਤੇ ਨਹੀਂ ਰੱਖਦੇ?

ਮਰਕੁਸ 8:19 (PANIRV)
Square Portrait Landscape 4K UHD
ਕਿ ਜਦੋਂ ਮੈਂ ਉਹ ਪੰਜ ਰੋਟੀਆਂ ਪੰਜਾਂ ਹਜ਼ਾਰਾਂ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਹੋਈਆਂ ਚੁੱਕੀਆਂ? ਉਨ੍ਹਾਂ ਨੇ ਉਸ ਨੂੰ ਆਖਿਆ, ਬਾਰਾਂ।

ਮਰਕੁਸ 8:20 (PANIRV)
Square Portrait Landscape 4K UHD
ਅਤੇ ਜਦ ਸੱਤ ਰੋਟੀਆਂ ਚਾਰ ਹਜ਼ਾਰ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੇ ਕਿੰਨੇ ਟੋਕਰੇ ਭਰੇ ਹੋਏ ਚੁੱਕੇ? ਫੇਰ ਉਨ੍ਹਾਂ ਨੇ ਉਸ ਨੂੰ ਆਖਿਆ, ਸੱਤ।

ਮਰਕੁਸ 8:21 (PANIRV)
Square Portrait Landscape 4K UHD
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤੁਹਾਨੂੰ ਅਜੇ ਤੱਕ ਸਮਝ ਨਹੀਂ ਆਈ?

ਮਰਕੁਸ 8:22 (PANIRV)
Square Portrait Landscape 4K UHD
ਫੇਰ ਉਹ ਬੈਤਸੈਦਾ ਵਿੱਚ ਆਏ, ਅਤੇ ਲੋਕ ਇੱਕ ਅੰਨ੍ਹੇ ਨੂੰ ਉਹ ਦੇ ਕੋਲ ਲਿਆਏ ਅਤੇ ਉਹ ਦੀ ਮਿੰਨਤ ਕੀਤੀ ਜੋ ਉਹ ਉਸ ਨੂੰ ਛੂਹੇ।

ਮਰਕੁਸ 8:23 (PANIRV)
Square Portrait Landscape 4K UHD
ਉਹ ਉਸ ਅੰਨ੍ਹੇ ਦਾ ਹੱਥ ਫੜ੍ਹ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਤੇ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁਝ ਦਿਸਦਾ ਹੈ?

ਮਰਕੁਸ 8:24 (PANIRV)
Square Portrait Landscape 4K UHD
ਉਸ ਨੇ ਨਜ਼ਰਾਂ ਚੁੱਕ ਕੇ ਵੇਖਿਆ ਅਤੇ ਕਿਹਾ, ਮੈਂ ਮਨੁੱਖਾਂ ਨੂੰ ਵੇਖਦਾ ਹਾਂ ਪਰ ਉਹ ਤੁਰਦੇ ਫਿਰਦੇ ਮੈਨੂੰ ਰੁੱਖਾਂ ਵਾਂਗੂੰ ਦਿਸਦੇ ਹਨ।

ਮਰਕੁਸ 8:25 (PANIRV)
Square Portrait Landscape 4K UHD
ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਤੇ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋ ਕੇ ਸਭ ਕੁਝ ਸਾਫ਼-ਸਾਫ਼ ਵੇਖਣ ਲੱਗਾ।

ਮਰਕੁਸ 8:26 (PANIRV)
Square Portrait Landscape 4K UHD
ਉਹ ਨੇ ਇਹ ਕਹਿ ਕੇ ਉਸ ਨੂੰ ਘਰ ਭੇਜਿਆ ਕਿ ਇਸ ਪਿੰਡ ਵਿੱਚ ਹੁਣ ਪੈਰ ਵੀ ਨਾ ਰੱਖੀ।

ਮਰਕੁਸ 8:27 (PANIRV)
Square Portrait Landscape 4K UHD
ਤਦ ਯਿਸੂ ਅਤੇ ਉਹ ਦੇ ਚੇਲੇ ਕੈਸਰਿਯਾ ਫ਼ਿਲਿੱਪੀ ਦੇ ਪਿੰਡਾਂ ਵਿੱਚ ਗਏ, ਅਤੇ ਰਾਹ ਵਿੱਚ ਉਹ ਨੇ ਆਪਣੇ ਚੇਲਿਆਂ ਕੋਲੋਂ ਪੁੱਛਿਆ, ਲੋਕ ਮੈਨੂੰ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?

ਮਰਕੁਸ 8:28 (PANIRV)
Square Portrait Landscape 4K UHD
ਉਹਨਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ।

ਮਰਕੁਸ 8:29 (PANIRV)
Square Portrait Landscape 4K UHD
ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੁਸੀਂ ਮਸੀਹ ਹੋ!

ਮਰਕੁਸ 8:30 (PANIRV)
Square Portrait Landscape 4K UHD
ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਆਖਿਆ ਜੋ ਮੇਰੇ ਵਿਖੇ ਕਿਸੇ ਨੂੰ ਨਾ ਦੱਸੋ!

ਮਰਕੁਸ 8:31 (PANIRV)
Square Portrait Landscape 4K UHD
ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ।

ਮਰਕੁਸ 8:32 (PANIRV)
Square Portrait Landscape 4K UHD
ਅਤੇ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ।

ਮਰਕੁਸ 8:33 (PANIRV)
Square Portrait Landscape 4K UHD
ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ੈਤਾਨ ਮੇਰੇ ਕੋਲੋਂ ਦੂਰ ਹੋ ਜਾ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।

ਮਰਕੁਸ 8:34 (PANIRV)
Square Portrait Landscape 4K UHD
ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।

ਮਰਕੁਸ 8:35 (PANIRV)
Square Portrait Landscape 4K UHD
ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।

ਮਰਕੁਸ 8:36 (PANIRV)
Square Portrait Landscape 4K UHD
ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ?

ਮਰਕੁਸ 8:37 (PANIRV)
Square Portrait Landscape 4K UHD
ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ?

ਮਰਕੁਸ 8:38 (PANIRV)
Square Portrait Landscape 4K UHD
ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।

Available Bible Translations

American Standard Version (ASV)
Mark 8 (ASV) »
King James Version (KJV)
Mark 8 (KJV) »
GOD’S WORD® (GW)
Mark 8 (GW) »
Berean Bible (BSB)
Mark 8 (BSB) »
World English Bible (WEB)
Mark 8 (WEB) »
French Bible (LSG)
Marc 8 (LSG) »
German Bible (LUTH1912)
Markus 8 (LUTH1912) »
Hindi Bible (HINIRV)
मरकुस 8 (HINIRV) »
Bengali Bible (BENIRV)
মার্ক 8 (BENIRV) »
Marathi Bible (MARIRV)
मार्क 8 (MARIRV) »
Gujarati Bible (GUJIRV)
માર્ક 8 (GUJIRV) »
Arabic Bible (AVD)
مَرْقُس 8 (AVD) »
Portuguese Bible (BSL)
Marcos 8 (BSL) »
Vietnamese Bible (VIE)
Mác 8 (VIE) »
Spanish Bible (RVA)
Marcos 8 (RVA) »
Italian Bible (RIV)
Marco 8 (RIV) »
Chinese Simplified (CUVS)
马 可 福 音 8 (CUVS) »
Chinese Traditional (CUVT)
馬 可 福 音 8 (CUVT) »
Albanian Bible (ALB)
Marku 8 (ALB) »
Swedish Bible (SV1917)
Markus 8 (SV1917) »
Russian Bible (RUSV)
Марка 8 (RUSV) »
Ukrainian Bible (UKR)
Марка 8 (UKR) »
Hungarian Bible (KAR)
Márk 8 (KAR) »
Bulgarian Bible (BULG)
Марко 8 (BULG) »
Norwegian Bible (NORSK)
Markus 8 (NORSK) »

ਮਰਕੁਸ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List