ਮਰਕੁਸ Chapter 9 PANIRV Bible Verse Images

ਮਰਕੁਸ 9 Bible Verse Pictures. Choose from a large collection of inspirational, motivational and encouraging Bible verses with pictures of nature. Download and share ਮਰਕੁਸ 9 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮਰਕੁਸ 9:1 (PANIRV)
Square Portrait Landscape 4K UHD
ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਕਈ ਹਨ ਕਿ ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਸਮਰੱਥਾ ਨਾਲ ਆਇਆ ਹੋਇਆ ਨਾ ਵੇਖ ਲੈਣ, ਤਦ ਤੱਕ ਮੌਤ ਦਾ ਸੁਆਦ ਨਾ ਚੱਖਣਗੇ।

ਮਰਕੁਸ 9:2 (PANIRV)
Square Portrait Landscape 4K UHD
ਅਤੇ ਛੇ ਦਿਨਾਂ ਪਿੱਛੋਂ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਇਕਾਂਤ ਵਿੱਚ ਅਲੱਗ ਲੈ ਗਿਆ ਅਤੇ ਉਸ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ।

ਮਰਕੁਸ 9:3 (PANIRV)
Square Portrait Landscape 4K UHD
ਅਤੇ ਉਹ ਦੇ ਕੱਪੜੇ ਚਮਕਣ ਲੱਗੇ ਅਤੇ ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ।

ਮਰਕੁਸ 9:4 (PANIRV)
Square Portrait Landscape 4K UHD
ਅਤੇ ਮੂਸਾ ਦੇ ਨਾਲ ਏਲੀਯਾਹ ਉਨ੍ਹਾਂ ਨੂੰ ਵਿਖਾਈ ਦਿੱਤਾ ਅਤੇ ਉਹ ਯਿਸੂ ਨਾਲ ਗੱਲਾਂ ਕਰਦੇ ਸਨ।

ਮਰਕੁਸ 9:5 (PANIRV)
Square Portrait Landscape 4K UHD
ਪਤਰਸ ਨੇ ਯਿਸੂ ਨੂੰ ਅੱਗੋਂ ਆਖਿਆ, ਗੁਰੂ ਜੀ, ਸਾਡਾ ਐਥੇ ਰਹਿਣਾ ਚੰਗਾ ਹੈ, ਇਸ ਲਈ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਦੇ ਲਈ ਅਤੇ ਇੱਕ ਏਲੀਯਾਹ ਲਈ।

ਮਰਕੁਸ 9:6 (PANIRV)
Square Portrait Landscape 4K UHD
ਕਿਉਂ ਜੋ ਉਹ ਨਹੀਂ ਜਾਣਦਾ ਸੀ ਜੋ ਕੀ ਉੱਤਰ ਦੇਵੇ, ਇਸ ਲਈ ਜੋ ਉਹ ਬਹੁਤ ਡਰ ਗਏ ਸਨ।

ਮਰਕੁਸ 9:7 (PANIRV)
Square Portrait Landscape 4K UHD
ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ।

ਮਰਕੁਸ 9:8 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਅਚਾਨਕ ਚੁਫ਼ੇਰੇ ਨਜ਼ਰ ਕੀਤੀ, ਫੇਰ ਹੋਰ ਕਿਸੇ ਨੂੰ ਨਹੀਂ ਪਰ ਪ੍ਰਭੂ ਯਿਸੂ ਨੂੰ ਇਕੱਲਾ ਹੀ ਆਪਣੇ ਨਾਲ ਵੇਖਿਆ।

ਮਰਕੁਸ 9:9 (PANIRV)
Square Portrait Landscape 4K UHD
ਜਦੋਂ ਉਹ ਪਹਾੜੋਂ ਉੱਤਰੇ ਆਉਂਦੇ ਸਨ ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਤਦ ਤੱਕ ਜੋ ਕੁਝ ਤੁਸੀਂ ਵੇਖਿਆ ਕਿਸੇ ਨੂੰ ਨਾ ਦੱਸਣਾ।

ਮਰਕੁਸ 9:10 (PANIRV)
Square Portrait Landscape 4K UHD
ਅਤੇ ਉਹ ਉਸ ਗੱਲ ਨੂੰ ਆਪਣੇ ਹੀ ਵਿੱਚ ਰੱਖ ਕੇ ਇੱਕ ਦੂਜੇ ਨਾਲ ਚਰਚਾ ਕਰਨ ਲੱਗੇ ਜੋ ਮੁਰਦਿਆਂ ਵਿੱਚੋਂ ਜੀ ਉੱਠਣ ਦਾ ਕੀ ਅਰਥ ਹੈ?

ਮਰਕੁਸ 9:11 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਉਸ ਅੱਗੇ ਅਰਜ਼ ਕੀਤੀ ਕਿ ਉਪਦੇਸ਼ਕ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?

ਮਰਕੁਸ 9:12 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਉਤਰ ਦਿੱਤਾ ਕਿ ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸਭ ਕੁਝ ਬਹਾਲ ਕਰੇਗਾ, ਪਰ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਇਹ ਕਿਉਂ ਲਿਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ?

ਮਰਕੁਸ 9:13 (PANIRV)
Square Portrait Landscape 4K UHD
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ, ਨਾਲੇ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ, ਉਨ੍ਹਾਂ ਨੇ ਉਹ ਦੇ ਨਾਲ ਜੋ ਚਾਹਿਆ ਸੋਈ ਕੀਤਾ।

ਮਰਕੁਸ 9:14 (PANIRV)
Square Portrait Landscape 4K UHD
ਜਦੋਂ ਪ੍ਰਭੂ ਯਿਸੂ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫ਼ੇਰੇ ਵੱਡੀ ਭੀੜ ਅਤੇ ਉਨ੍ਹਾਂ ਨਾਲ ਉਪਦੇਸ਼ਕਾਂ ਨੂੰ ਵਾਦ-ਵਿਵਾਦ ਕਰਦੇ ਵੇਖਿਆ।

ਮਰਕੁਸ 9:15 (PANIRV)
Square Portrait Landscape 4K UHD
ਅਤੇ ਝੱਟ ਸਾਰੀ ਭੀੜ ਉਹ ਨੂੰ ਵੇਖ ਕੇ ਹੈਰਾਨ ਹੋਈ ਅਤੇ ਲੋਕ ਉਸ ਦੇ ਕੋਲ ਭੱਜੇ ਅਤੇ ਉਸਦਾ ਸਵਾਗਤ ਕੀਤਾ।

ਮਰਕੁਸ 9:16 (PANIRV)
Square Portrait Landscape 4K UHD
ਤਦ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਇਨ੍ਹਾਂ ਨਾਲ ਕੀ ਸਵਾਲ-ਜ਼ਵਾਬ ਕਰਦੇ ਹੋ?

ਮਰਕੁਸ 9:17 (PANIRV)
Square Portrait Landscape 4K UHD
ਤਾਂ ਭੀੜ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ ਮੈਂ ਆਪਣਾ ਪੁੱਤਰ ਜਿਹ ਨੂੰ ਗੂੰਗੀ ਆਤਮਾ ਚਿੰਬੜੀ ਹੋਈ ਹੈ, ਤੇਰੇ ਕੋਲ ਲਿਆਇਆ ਹਾਂ।

ਮਰਕੁਸ 9:18 (PANIRV)
Square Portrait Landscape 4K UHD
ਅਤੇ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਹੈ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਕਮਜ਼ੋਰ ਹੁੰਦਾ ਜਾਂਦਾ ਹੈ, ਅਤੇ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਉਹ ਨੂੰ ਕੱਢ ਦੇਣ ਪਰ ਉਹ ਨਾ ਕੱਢ ਸਕੇ।

ਮਰਕੁਸ 9:19 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਹੇ ਅਵਿਸ਼ਵਾਸੀ ਲੋਕੋ, ਮੈਂ ਕਦ ਤੱਕ ਤੁਹਾਡੇ ਨਾਲ ਰਹਾਂਗਾ? ਅਤੇ ਕਦ ਤੱਕ ਤੁਹਾਡੀ ਸਹਾਂਗਾ? ਉਹ ਨੂੰ ਮੇਰੇ ਕੋਲ ਲਿਆਓ!

ਮਰਕੁਸ 9:20 (PANIRV)
Square Portrait Landscape 4K UHD
ਉਹ ਉਸ ਨੂੰ ਪ੍ਰਭੂ ਯਿਸੂ ਦੇ ਕੋਲ ਲਿਆਏ ਅਤੇ ਜਦੋਂ ਉਸ ਨੇ ਉਹ ਨੂੰ ਵੇਖਿਆ ਤਾਂ ਦੁਸ਼ਟ ਆਤਮਾ ਨੇ ਉਸੇ ਸਮੇਂ ਉਹ ਨੂੰ ਬਹੁਤ ਮਰੋੜਿਆ ਅਤੇ ਉਹ ਉਸੇ ਸਮੇਂ ਡਿੱਗ ਪਿਆ ਅਤੇ ਝੱਗ ਛੱਡਦਾ ਹੋਇਆ ਲੇਟਣ ਲੱਗਾ।

ਮਰਕੁਸ 9:21 (PANIRV)
Square Portrait Landscape 4K UHD
ਉਸ ਨੇ ਉਹ ਦੇ ਪਿਤਾ ਨੂੰ ਪੁੱਛਿਆ, ਇਸ ਦਾ ਇਹ ਹਾਲ ਕਦੋਂ ਤੋਂ ਹੈ? ਉਹ ਬੋਲਿਆ, ਛੋਟੇ ਹੁੰਦਿਆਂ ਹੀ ਤੋਂ।

ਮਰਕੁਸ 9:22 (PANIRV)
Square Portrait Landscape 4K UHD
ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਿਆ ਹੈ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸਕਦੇ ਹੋ, ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ।

ਮਰਕੁਸ 9:23 (PANIRV)
Square Portrait Landscape 4K UHD
ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆ ਦੇ ਲਈ ਸੱਭੋ ਕੁਝ ਹੋ ਸਕਦਾ ਹੈ।

ਮਰਕੁਸ 9:24 (PANIRV)
Square Portrait Landscape 4K UHD
ਉਸੇ ਵੇਲੇ ਉਸ ਬਾਲਕ ਦਾ ਪਿਤਾ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਵਿਸ਼ਵਾਸ ਕਰਦਾ ਹਾਂ, ਤੁਸੀਂ ਮੇਰੇ ਅਵਿਸ਼ਵਾਸ ਦਾ ਹੱਲ ਕਰੋ!

ਮਰਕੁਸ 9:25 (PANIRV)
Square Portrait Landscape 4K UHD
ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੂੰਗੀ ਬੋਲੀ ਆਤਮਾ ਮੈਂ ਮੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!

ਮਰਕੁਸ 9:26 (PANIRV)
Square Portrait Landscape 4K UHD
ਤਾਂ ਉਹ ਚੀਕ ਮਾਰ ਕੇ ਅਤੇ ਉਹ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ, ਐਥੋਂ ਤੱਕ ਜੋ ਬਹੁਤਿਆਂ ਨੇ ਕਿਹਾ, ਉਹ ਮਰ ਗਿਆ!

ਮਰਕੁਸ 9:27 (PANIRV)
Square Portrait Landscape 4K UHD
ਪਰ ਯਿਸੂ ਨੇ ਉਹ ਦਾ ਹੱਥ ਫੜ੍ਹ ਕੇ ਉਹ ਨੂੰ ਉੱਠਾ ਲਿਆ ਅਤੇ ਉਹ ਉੱਠ ਖੜ੍ਹਾ ਹੋਇਆ।

ਮਰਕੁਸ 9:28 (PANIRV)
Square Portrait Landscape 4K UHD
ਜਦੋਂ ਪ੍ਰਭੂ ਯਿਸੂ ਘਰ ਵਿੱਚ ਆਏ ਤਾਂ ਉਹ ਦੇ ਚੇਲਿਆਂ ਨੇ ਇਕਾਂਤ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ?

ਮਰਕੁਸ 9:29 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਕਿਹਾ ਕਿ ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ।

ਮਰਕੁਸ 9:30 (PANIRV)
Square Portrait Landscape 4K UHD
ਫੇਰ ਉਹ ਉੱਥੋਂ ਤੁਰ ਪਏ, ਅਤੇ ਗਲੀਲ ਵਿੱਚੋਂ ਦੀ ਲੰਘ ਗਏ ਅਤੇ ਉਹ ਨਹੀਂ ਚਾਹੁੰਦਾ ਸੀ ਜੋ ਕਿਸੇ ਨੂੰ ਖ਼ਬਰ ਹੋਵੇ।

ਮਰਕੁਸ 9:31 (PANIRV)
Square Portrait Landscape 4K UHD
ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ।

ਮਰਕੁਸ 9:32 (PANIRV)
Square Portrait Landscape 4K UHD
ਉਨ੍ਹਾਂ ਨੇ ਇਹ ਗੱਲ ਨਾ ਸਮਝੀ ਪਰ ਉਹ ਦੇ ਪੁੱਛਣ ਤੋਂ ਡਰਦੇ ਸਨ।

ਮਰਕੁਸ 9:33 (PANIRV)
Square Portrait Landscape 4K UHD
ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਜਦੋਂ ਉਹ ਘਰ ਵਿੱਚ ਸੀ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਬਾਤ ਕਰਦੇ ਸੀ?

ਮਰਕੁਸ 9:34 (PANIRV)
Square Portrait Landscape 4K UHD
ਪਰ ਉਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਜੇ ਨਾਲ ਇਹ ਬਹਿਸ ਕੀਤੀ ਸੀ, ਜੋ ਸਾਡੇ ਵਿੱਚੋਂ ਵੱਡਾ ਕੌਣ ਹੈ?

ਮਰਕੁਸ 9:35 (PANIRV)
Square Portrait Landscape 4K UHD
ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ।

ਮਰਕੁਸ 9:36 (PANIRV)
Square Portrait Landscape 4K UHD
ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ। ਫੇਰ ਉਸ ਨੂੰ ਗੋਦੀ ਚੁੱਕ ਕੇ ਉਨ੍ਹਾਂ ਨੂੰ ਕਿਹਾ,

ਮਰਕੁਸ 9:37 (PANIRV)
Square Portrait Landscape 4K UHD
ਜੋ ਕੋਈ ਮੇਰੇ ਨਾਮ ਕਰ ਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।

ਮਰਕੁਸ 9:38 (PANIRV)
Square Portrait Landscape 4K UHD
ਯੂਹੰਨਾ ਨੇ ਉਸ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਕਿਉਂਕਿ ਉਹ ਸਾਡੇ ਪਿੱਛੇ ਨਹੀਂ ਚੱਲਦਾ।

ਮਰਕੁਸ 9:39 (PANIRV)
Square Portrait Landscape 4K UHD
ਪਰ ਯਿਸੂ ਨੇ ਉਨ੍ਹਾ ਨੂੰ ਕਿਹਾ, ਉਹ ਨੂੰ ਨਾ ਰੋਕੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈ ਕੇ ਚਮਤਕਾਰ ਕਰੇ ਅਤੇ ਛੇਤੀ ਮੈਨੂੰ ਬੁਰਾ ਕਹਿ ਸਕੇ।

ਮਰਕੁਸ 9:40 (PANIRV)
Square Portrait Landscape 4K UHD
ਜਿਹੜਾ ਸਾਡੇ ਵਿਰੁੱਧ ਨਹੀਂ ਉਹ ਸਾਡੀ ਵੱਲ ਹੈ।

ਮਰਕੁਸ 9:41 (PANIRV)
Square Portrait Landscape 4K UHD
ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਗਿਲਾਸ ਪਾਣੀ ਦਾ ਪੀਣ ਨੂੰ ਦੇਵੇ ਇਸ ਕਰ ਕੇ ਜੋ ਤੁਸੀਂ ਮਸੀਹ ਦੇ ਹੋ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾਏ ਬਿਨ੍ਹਾਂ ਕਦੇ ਨਾ ਰਹੇਗਾ।

ਮਰਕੁਸ 9:42 (PANIRV)
Square Portrait Landscape 4K UHD
ਅਤੇ ਜੋ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੋ ਚੱਕੀ ਦਾ ਪੁੜ ਉਹ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ!

ਮਰਕੁਸ 9:43 (PANIRV)
Square Portrait Landscape 4K UHD
ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ।

ਮਰਕੁਸ 9:44 (PANIRV)
Square Portrait Landscape 4K UHD
ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।

ਮਰਕੁਸ 9:45 (PANIRV)
Square Portrait Landscape 4K UHD
ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।

ਮਰਕੁਸ 9:46 (PANIRV)
Square Portrait Landscape 4K UHD
ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।

ਮਰਕੁਸ 9:47 (PANIRV)
Square Portrait Landscape 4K UHD
ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।

ਮਰਕੁਸ 9:48 (PANIRV)
Square Portrait Landscape 4K UHD
ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।

ਮਰਕੁਸ 9:49 (PANIRV)
Square Portrait Landscape 4K UHD
ਕਿਉਂਕਿ ਹਰ ਇੱਕ ਜਨ ਅੱਗ ਨਾਲ ਸਲੂਣਾ ਕੀਤਾ ਜਾਵੇਗਾ।

ਮਰਕੁਸ 9:50 (PANIRV)
Square Portrait Landscape 4K UHD
ਲੂਣ ਚੰਗਾ ਹੈ, ਪਰ ਜੇ ਲੂਣ ਬੇਸੁਆਦ ਜੋ ਜਾਏ ਤਾਂ ਤੁਸੀਂ ਉਹ ਨੂੰ ਕਿਵੇਂ ਸਲੂਣਾ ਕਰੋਗੇ? ਇਸ ਲਈ ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਜੇ ਨਾਲ ਮੇਲ-ਮਿਲਾਪ ਰੱਖੋ ਰਹੋ।

Available Bible Translations

American Standard Version (ASV)
Mark 9 (ASV) »
King James Version (KJV)
Mark 9 (KJV) »
GOD’S WORD® (GW)
Mark 9 (GW) »
Berean Bible (BSB)
Mark 9 (BSB) »
World English Bible (WEB)
Mark 9 (WEB) »
French Bible (LSG)
Marc 9 (LSG) »
German Bible (LUTH1912)
Markus 9 (LUTH1912) »
Hindi Bible (HINIRV)
मरकुस 9 (HINIRV) »
Bengali Bible (BENIRV)
মার্ক 9 (BENIRV) »
Marathi Bible (MARIRV)
मार्क 9 (MARIRV) »
Gujarati Bible (GUJIRV)
માર્ક 9 (GUJIRV) »
Arabic Bible (AVD)
مَرْقُس 9 (AVD) »
Portuguese Bible (BSL)
Marcos 9 (BSL) »
Vietnamese Bible (VIE)
Mác 9 (VIE) »
Spanish Bible (RVA)
Marcos 9 (RVA) »
Italian Bible (RIV)
Marco 9 (RIV) »
Chinese Simplified (CUVS)
马 可 福 音 9 (CUVS) »
Chinese Traditional (CUVT)
馬 可 福 音 9 (CUVT) »
Albanian Bible (ALB)
Marku 9 (ALB) »
Swedish Bible (SV1917)
Markus 9 (SV1917) »
Russian Bible (RUSV)
Марка 9 (RUSV) »
Ukrainian Bible (UKR)
Марка 9 (UKR) »
Hungarian Bible (KAR)
Márk 9 (KAR) »
Bulgarian Bible (BULG)
Марко 9 (BULG) »
Norwegian Bible (NORSK)
Markus 9 (NORSK) »

ਮਰਕੁਸ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List